Wednesday, 22 July 2026

 

 

ਖ਼ਾਸ ਖਬਰਾਂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ ਜ਼ਿਲ੍ਹਾ ਚੋਣ ਅਫ਼ਸਰ ਨਵਜੋਤ ਕੌਰ ਵਲੋਂ 4 ਬੀ.ਐੱਲ.ਓਜ਼ ਦਾ ਵਿਸ਼ੇਸ਼ ਸਨਮਾਨ ਮੋਗਾ ਗ੍ਰਨੇਡ ਹਮਲੇ ’ਚ ਸ਼ਾਮਲ 3 ਮੁੱਖ ਦੋਸ਼ੀਆਂ ਸਣੇ 17 ਵਿਅਕਤੀਆਂ ਗ੍ਰਿਫ਼ਤਾਰ ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਵੱਲੋਂ ਪਿੰਡ ਢੱਡੇ ਫਤਹਿ ਸਿੰਘ ਵਿਖੇ ਸਿੰਚਾਈ ਟਿਊਬਵੈੱਲ ਦੇ ਕੰਮ ਦੀ ਸ਼ੁਰੂਆਤ ਪੰਜਾਬ ਵੱਲੋਂ ਆਗਾਮੀ ਖ਼ਰੀਦ ਲਈ ਭੰਡਾਰਨ ਹਿੱਤ ਜਗ੍ਹਾ ਵਾਸਤੇ ਮਹੀਨਾਵਾਰ 12 ਲੱਖ ਮੀਟ੍ਰਿਕ ਟਨ ਅਨਾਜ ਦੀ ਚੁਕਾਈ 'ਤੇ ਜ਼ੋਰ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਦੋ ਆਂਗਣਵਾੜੀ ਵਰਕਰਾਂ ਨੂੰ ਨਿਯੁਕਤੀ ਪੱਤਰ ਸੌਂਪੇ ਗਏ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਹਮਾਯੂੰਪੁਰ, ਤਸਿੰਬਲੀ, ਬਸੌਲੀ ਅਤੇ ਕਸੌਲੀ ਵਿੱਚ ਲੋਕ ਮਿਲਣੀਆਂ ਸੂਬੇ ਵਿੱਚ 1 ਕਰੋੜ 40 ਲੱਖ ਪੌਦੇ ਲਗਾਉਣ ਦਾ ਟੀਚਾ ਕੀਤਾ ਗਿਆ ਨਿਰਧਾਰਤ -ਨਾਇਬ ਸਿੰਘ ਸੈਣੀ ਹਰਿਆਣਾ ਦੇ ਰਾਜਪਾਲ ਨੇ ਸਪੋਰਟਸ ਇਨਫ੍ਰਾਸਟ੍ਰਕਚਰ ਦੀ ਸਮੀਖਿਆ ਕੀਤੀ ਮੋਦੀ ਸਰਕਾਰ ਦੀ ਬੇਰਹਿਮੀ ਦੇ ਸ਼ਿਕਾਰ ਹੋਏ ਵਿਦਿਆਰਥੀਆਂ ਨਾਲ ਖੜ੍ਹੀ ਹੈ ਆਮ ਆਦਮੀ ਪਾਰਟੀ - ਅਰਵਿੰਦ ਕੇਜਰੀਵਾਲ ਪੰਜਾਬ ਵਿੱਚ ਬਣਾਏ ਜਾਣਗੇ 10 ਲੱਖ ਨਵੇਂ ਰਾਸ਼ਨ ਕਾਰਡ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵਾਤਾਵਰਣ ਸੁਰੱਖਿਆ ਨੂੰ ਬਣਾਓ ਜਨ ਅੰਦੋਲਨ : ਨਾਇਬ ਸਿੰਘ ਸੈਣੀ

 

ਪਰਕਾਸ਼ ਸਿੰਘ ਬਾਦਲ ਆਜ਼ਾਦ ਭਾਰਤ ਦੇ ਨੈਲਸਨ ਮੰਡੇਲਾ : ਨਰੇਂਦਰ ਮੋਦੀ

ਸਿਰਫ ਸਿਆਸੀ ਕਾਰਨਾਂ ਕਰਕੇ ਬਾਦਲ ਨੂੰ ਦੋ ਦਹਾਕੇ ਜੇਲ੍ਹ ਕੱਟਣੀ ਪਈ

ਪਰਕਾਸ਼ ਸਿੰਘ ਬਾਦਲ ਆਜ਼ਾਦ ਭਾਰਤ ਦੇ ਨੈਲਸਨ ਮੰਡੇਲਾ : ਨਰੇਂਦਰ ਮੋਦੀ
ਪਰਕਾਸ਼ ਸਿੰਘ ਬਾਦਲ ਆਜ਼ਾਦ ਭਾਰਤ ਦੇ ਨੈਲਸਨ ਮੰਡੇਲਾ : ਨਰੇਂਦਰ ਮੋਦੀ

Web Admin

Web Admin

5 Dariya News

ਨਵੀਂ ਦਿੱਲੀ , 11 Oct 2015

Last updated on: Oct 11, 2015, 00:00 IST

ਪੰਜਾਬ ਦੇ ਮੁੱਖ ਮੰਤਰੀ ਪਰਕਾਸ਼ ਸਿੰਘ ਬਾਦਲ ਵੱਲੋਂ ਪੰਜਾਬ ਵਾਸੀਆਂ ਪ੍ਰਤੀ ਨਿਭਾਈਆਂ ਨਿਰਸੁਆਰਥ ਸੇਵਾਵਾਂ ਅਤੇ ਜਮਹੂਰੀ ਕਦਰਾਂ-ਕੀਮਤਾਂ ਕਾਇਮ ਰੱਖਣ ਲਈ ਪਾਏ ਯੋਗਦਾਨ ਨੂੰ ਮਾਨਤਾ ਦਿੰਦਿਆਂ ਪ੍ਰਧਾਨ ਮੰਤਰੀ ਨਰੇਂਦਰ ਮੋਦੀ ਨੇ ਉਨ੍ਹਾਂ ਨੂੰ ਆਜ਼ਾਦ ਭਾਰਤ ਦਾ ਨੈਲਸਨ ਮੰਡੇਲਾ ਕਰਾਰ ਦਿੱਤਾ ਹੈ।ਅੱਜ ਇੱਥੇ ਵਿਗਿਆਨ ਭਵਨ ਵਿਖੇ ਲੋਕ ਨਾਇਕ ਜੈ ਪ੍ਰਕਾਸ਼ ਨਰਾਇਣ ਦੀ 113ਵੀਂ ਜਨਮ ਵਰ੍ਹੇਗੰਢ ਮੌਕੇ ਕਰਵਾਏ ਪ੍ਰੋਗਰਾਮ 'ਲੋਕਤੰਤਰ ਪਰਹਾਰੀ ਅਭਿਨੰਦਨ' ਦੌਰਾਨ ਉਨ੍ਹਾਂ ਨੂੰ ਸ਼ਰਧਾ ਨੂੰ ਫੁੱਲ ਭੇਟ ਕਰਨ ਉਪਰੰਤ ਇਕੱਤਰਤਾ ਨੂੰ ਸੰਬੋਧਨ ਕਰਦਿਆਂ ਪ੍ਰਧਾਨ ਮੰਤਰੀ ਨੇ ਕਿਹਾ ਕਿ ਕੁਝ ਵਿਸ਼ੇਸ਼ ਪਰਿਵਾਰਾਂ ਹਨ ਜਿਨ੍ਹਾਂ ਲਈ ਨਿਗੁਣੀ ਜਿਹੀਆਂ ਕੁਰਬਾਨੀਆਂ ਤੋਂ ਬਾਅਦ ਇਤਿਹਾਸ ਦੇ ਪੰਨੇ ਲਿਖ ਦਿੱਤੇ ਗਏ। ਉਨ੍ਹਾਂ ਕਿਹਾ ਕਿ ਇਹ ਬਹੁਤ ਮੰਦਭਾਗੀ ਗੱਲ ਹੈ ਕਿ ਦੇਸ਼ ਵਿੱਚ ਬਹੁਤ ਘੱਟ ਲੋਕ ਇਸ ਤੱਥ ਤੋਂ ਜਾਣੂੰ ਹਨ ਕਿ ਆਜ਼ਾਦ ਭਾਰਤ ਵਿੱਚ ਸਿਰਫ ਸਿਆਸੀ ਕਾਰਨਾਂ ਕਰਕੇ ਬਾਦਲ ਨੇ ਲਗਪਗ ਦੋ ਦਹਾਕੇ ਜੇਲ੍ਹ ਵਿੱਚ ਬਿਤਾਏ। ਮੋਦੀ ਨੇ ਕਿਹਾ ਕਿ ਇਸ ਮਹਾਨ ਸ਼ਖਸੀਅਤ ਨੂੰ ਸਿਰਫ ਸੱਤਾ ਦੇ ਹਾਕਮਾਂ ਦੀ ਮੁਖਾਲਫ਼ਤ ਕਰਨ ਦਾ ਸਾਹਮਣਾ ਕਰਨਾ ਪਿਆ।ਸ. ਬਾਦਲ ਨੂੰ ਆਜ਼ਾਦ ਭਾਰਤ ਦਾ ਨੈਲਸਨ ਮੰਡੇਲਾ ਕਰਾਰ ਦਿੰਦਿਆਂ ਪ੍ਰਧਾਨ ਮੰਤਰੀ ਨੇ ਕਿਹਾ ਕਿ ਉਨ੍ਹਾਂ ਨੇ ਬਹੁਤ ਵਰ੍ਹੇ ਜੇਲ੍ਹ ਵਿੱਚ ਬਿਤਾਏ ਅਤੇ ਉਹ ਵੀ ਸਿਰਫ ਸਿਆਸੀ ਕਾਰਨਾਂ ਕਰਕੇ। ਮੋਦੀ ਨੇ ਕਿਹਾ,''ਬਾਦਲ ਸਾਹਿਬ ਇੱਥੇ ਬੈਠੇ ਹਨ, ਉਹ ਭਾਰਤ ਦੇ ਨੈਲਸਨ ਮੰਡੇਲਾ ਹਨ। ਬਾਦਲ ਸਾਹਿਬ ਦਾ ਸਿਰਫ ਇਹੋ ਹੀ ਦੋਸ਼ ਹੈ ਕਿ ਉਨ੍ਹਾਂ ਦੇ ਸਿਆਸੀ ਵਿਚਾਰ ਸੱਤਾਧਾਰੀ ਨਾਲੋਂ ਵੱਖਰੇ ਸਨ।''

 

Tags: Narender Modi , Parkash Singh , Parkash Singh Badal

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD