Friday, 05 June 2026

 

 

ਖ਼ਾਸ ਖਬਰਾਂ ਹਰਪਾਲ ਸਿੰਘ ਚੀਮਾ ਵੱਲੋਂ ਪੀ.ਐਸ.ਟੀ.ਸੀ. ਦੀ ਸਮੀਖਿਆ ਮੀਟਿੰਗ ਅਮਨ ਅਰੋੜਾ ਨੇ 43 ਪਿੰਡਾਂ ਨੂੰ 69 ਵਿਕਾਸ ਕਾਰਜਾਂ ਲਈ 2.50 ਕਰੋੜ ਰੁਪਏ ਦੇ ਮਨਜ਼ੂਰੀ ਪੱਤਰ ਵੰਡੇ ਭਗਵੰਤ ਮਾਨ ਸਰਕਾਰ ਵੱਲੋਂ ਸਖ਼ਤ ਸਮਾਂ-ਸੀਮਾ ਅਤੇ ਜਵਾਬਦੇਹੀ ਦੇ ਨਾਲ 'ਰੰਗਲਾ ਪੰਜਾਬ ਵਿਕਾਸ ਸਕੀਮ' ਵਿੱਚ ਤੇਜ਼ੀ : ਹਰਪਾਲ ਸਿੰਘ ਚੀਮਾ ਲੋਕ ਮਿਲਣੀ ਦੌਰਾਨ ਜੈ ਕ੍ਰਿਸ਼ਨ ਸਿੰਘ ਰੌੜੀ ਨੇ ਮੌਕੇ ‘ਤੇ ਕਰਵਾਇਆ ਲੋਕਾਂ ਦੀ ਸਮੱਸਿਆ ਦਾ ਹੱਲ ਭੋਜਨ-ਸੁਰੱਖਿਅਤ ਭਵਿੱਖ ਦਾ ਨਿਰਮਾਣ : ਨੀਤੀ ਅਤੇ ਭੋਜਨ ਦਾ ਸੁਮੇਲ 54 ਐਲਪੀਯੂ ਵਿਦਿਆਰਥੀਆਂ ਨੂੰ ਭਾਰਤੀ ਏਅਰਟੈੱਲ ਸਕਾਲਰਸ਼ਿਪ ਵਿੱਚ ₹5 ਕਰੋੜ ਤੋਂ ਵੱਧ ਪ੍ਰਾਪਤ ਹੋਏ ਅਤੇ ਵਿਸ਼ਵ ਵਾਤਾਵਰਣ ਦਿਵਸ 'ਤੇ 180 ਰੁੱਖ ਲਗਾਏ ਸਰਹੱਦ ਪਾਰੋਂ ਚੱਲ ਰਹੇ ਹਥਿਆਰਾਂ, ਨਸ਼ਿਆਂ ਅਤੇ ਹਵਾਲਾ ਨੈੱਟਵਰਕ ਦਾ ਪਰਦਾਫਾਸ਼ ਅਮਰਪ੍ਰੀਤ ਕੌਰ ਸੰਧੂ ਵੱਲੋਂ ਸੈਂਸਜ-2027 ਸਬੰਧੀ ਸੈਂਸਜ ਅਫਸਰਾਂ ਤੇ ਚਾਰਜ ਅਫਸਰਾਂ ਨਾਲ ਬੈਠਕ ਰਾਹੁਲ ਚਾਬਾ ਨੇ ਨੀਟ ਪ੍ਰੀਖਿਆ ਨੂੰ ਸਫਲਤਾਪੂਰਵਕ ਨੇਪਰੇ ਚਾੜ੍ਹਨ ਲਈ ਅਧਿਕਾਰੀਆਂ ਨਾਲ ਕੀਤੀ ਮੀਟਿੰਗ ਨਸ਼ਿਆਂ ਦਾ ਖਾਤਮਾ ਕਰਕੇ ਪੰਜਾਬ ਨੂੰ ਮੁੜ ਤੋਂ ਰੰਗਲਾ ਪੰਜਾਬ ਬਣਾਇਆ ਜਾਵੇਗਾ - ਗੁਰਦਿੱਤ ਸਿੰਘ ਸੇਖੋਂ ਰਣਬੀਰ ਭੁੱਲਰ ਵੱਲੋਂ ਪੰਜਾਬ ਸਰਕਾਰ ਵੱਲੋਂ ਜਾਰੀ ਕੀਤੇ ਜਾ ਰਹੇ ਨਵੇਂ ਸਮਾਰਟ ਰਾਸ਼ਨ ਕਾਰਡਾਂ ਦੀ ਵੰਡ ਦਾ ਸ਼ੁਭ ਆਰੰਭ ਨਸ਼ਿਆਂ ਦੇ ਮੁਕੰਮਲ ਖਾਤਮੇ ਤੱਕ ਜਾਰੀ ਰਹੇਗਾ ਯੁੱਧ ਨਸ਼ਿਆਂ ਵਿਰੁੱਧ : ਕੁਲਤਾਰ ਸਿੰਘ ਸੰਧਵਾਂ ਆਰਬੀਯੂ ਨੇ 'ਏਕ ਪੇੜ ਮਾਂ ਕੇ ਨਾਮ' ਰੁੱਖ ਲਗਾਉਣ ਦੀ ਮੁਹਿੰਮ ਨਾਲ ਵਿਸ਼ਵ ਵਾਤਾਵਰਣ ਦਿਵਸ ਮਨਾਇਆ ਜ਼ਿਲ੍ਹਾ ਪ੍ਰੀਸ਼ਦ ਦੇ ਚੇਅਰਮੈਨ ਸਿੰਗਾਰਾ ਸਿੰਘ ਸਲਾਣਾ ਅਤੇ ਵਾਈਸ ਚੇਅਰਮੈਨ ਗੁਰਵਿੰਦਰ ਸਿੰਘ ਨੇ ਅਹੁੱਦਾ ਸੰਭਾਲਿਆ ਲਖਵੀਰ ਸਿੰਘ ਰਾਏ ਵੱਲੋਂ ਪਿੰਡ ਝਾਂਮਪੁਰ ਵਿਖੇ 42 ਲੱਖ ਤੋਂ ਵਧੇਰੇ ਦੀ ਲਾਗਤ ਨਾਲ ਬਣ ਕੇ ਤਿਆਰ ਹੋਏ ਖੇਡ ਸਟੇਡੀਅਮ ਦਾ ਕੀਤਾ ਉਦਘਾਟਨ ਡਾ. ਬਲਜੀਤ ਕੌਰ ਨੇ ਮੰਡੀ ਲੱਖੇਵਾਲੀ ਵਿਖੇ 2.50 ਕਰੋੜ ਰੁਪਏ ਦੀ ਲਾਗਤ ਨਾਲ ਬਨਣ ਵਾਲੀ ਨਵੀਂ ਅਨਾਜ ਮੰਡੀ ਦਾ ਨੀਂਹ ਪੱਥਰ ਰੱਖਿਆ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਪੀਐੱਸਈਆਰਸੀ ਵਿੱਚ ਬਾਹਰੀ ਵਿਅਕਤੀ ਦੀ ਨਿਯੁਕਤੀ ਦੀ ਨਿੰਦਾ ਕੀਤੀ ਦਿਵਿਯਾ ਪੀ. ਨੇ ਬੈਂਕਾਂ ਨੂੰ ਖੇਤੀਬਾੜੀ ਤੇ ਸਹਾਇਕ ਧੰਦਿਆਂ ਲਈ ਆਸਾਨ ਤੇ ਵੱਧ ਤੋਂ ਵੱਧ ਕਰਜ਼ੇ ਮੁਹੱਈਆ ਕਰਵਾਉਣ ਲਈ ਕਿਹਾ ਚੋਣ ਤਹਿਸੀਲਦਾਰ ਸੰਜੇ ਕੁਮਾਰ ਸਹਾਇਕ ਮੁੱਖ ਚੋਣ ਅਫਸਰ, ਪੰਜਾਬ ਵਜੋਂ ਪਦਉੱਨਤ ਪੰਜਾਬ ਸਰਕਾਰ ਦੀ ‘ਮੇਰੀ ਰਸੋਈ’ ਸਕੀਮ ਨਾਲ ਜ਼ਿਲ੍ਹੇ ਦੇ 2 ਲੱਖ 70 ਹਜ਼ਾਰ ਪਰਿਵਾਰਾਂ ਨੂੰ ਹੋਵੇਗਾ ਲਾਭ- ਮੋਹਿੰਦਰ ਭਗਤ ਅਮਿੱਟ ਯਾਦਾਂ ਛੱਡਦਾ ਪਿੰਡ ਸੀਚੇਵਾਲ ਦਾ ਪੰਜ ਰੋਜ਼ਾ ਖੇਡ ਮੇਲਾ ਸੰਪੰਨ

 

ਖੇਤੀ ਨੂੰ ਲਾਹੇਵੰਦ ਕਿੱਤਾ ਬਣਾਉਣ ਲਈ ਸੁਝਾਅ ਦੇਣ ਵਾਸਤੇ ਮਾਹਿਰਾਂ ਦੀ ਉਚ ਪੱਧਰੀ ਕਮੇਟੀ ਕਾਇਮ ਕੀਤੀ ਜਾਵੇ-ਮੁੱਖ ਮੰਤਰੀ ਵੱਲੋਂ ਮੋਦੀ ਨੂੰ ਅਪੀਲ

ਲੋਕ ਨਾਇਕ ਜੈ ਪ੍ਰਕਾਸ਼ ਨਰਾਇਣ ਨੂੰ ਇਹੀ ਸੱਚੀ ਸ਼ਰਧਾਂਜਲੀ ਹੋਵੇਗੀ,ਜੈ ਪ੍ਰਕਾਸ਼ ਨਰਾਇਣ ਨੂੰ ਸ਼ਰਧਾ ਦੇ ਫੁੱਲ ਭੇਟ

ਖੇਤੀ ਨੂੰ ਲਾਹੇਵੰਦ ਕਿੱਤਾ ਬਣਾਉਣ ਲਈ ਸੁਝਾਅ ਦੇਣ ਵਾਸਤੇ ਮਾਹਿਰਾਂ ਦੀ ਉਚ ਪੱਧਰੀ ਕਮੇਟੀ ਕਾਇਮ ਕੀਤੀ ਜਾਵੇ-ਮੁੱਖ ਮੰਤਰੀ ਵੱਲੋਂ ਮੋਦੀ ਨੂੰ ਅਪੀਲ

Web Admin

Web Admin

5 Dariya News

ਨਵੀਂ ਦਿੱਲੀ , 11 Oct 2015

Last updated on: Oct 11, 2015, 00:00 IST

ਭਾਰਤ ਰਤਨ ਜੈ ਪ੍ਰਕਾਸ਼ ਨਰਾਇਣ ਨੂੰ ਕਿਸਾਨਾਂ ਅਤੇ ਪੇਂਡੂ ਵਸੋਂ ਦਾ ਸੱਚਾ ਹਮਦਰਦ ਦਰਸਾਉਂਦਿਆਂ ਪੰਜਾਬ ਦੇ ਮੁੱਖ ਮੰਤਰੀ ਪਰਕਾਸ਼ ਸਿੰਘ ਬਾਦਲ ਨੇ ਅੱਜ ਪ੍ਰਧਾਨ ਮੰਤਰੀ ਨਰੇਂਦਰ ਮੋਦੀ ਨੂੰ ਅਪੀਲ ਕੀਤੀ ਕਿ ਖੇਤੀਬਾੜੀ ਨੂੰ ਲਾਹੇਵੰਦ ਕਿੱਤਾ ਬਣਾਉਣ ਲਈ ਢੰਗ-ਤਰੀਕਾ ਤਲਾਸ਼ਣ ਲਈ ਖੇਤੀ ਮਾਹਿਰਾਂ, ਉੱਘੇ ਕਿਸਾਨ ਆਗੂਆਂ ਅਤੇ ਆਰਥਿਕ ਮਾਹਿਰਾਂ 'ਤੇ ਅਧਾਰਿਤ ਉਚ ਪੱਧਰੀ ਕਮੇਟੀ ਦਾ ਗਠਨ ਕੀਤਾ ਜਾਵੇ ਜੋ ਇਸ ਲੋਕ ਨਾਇਕ ਨੂੰ ਸਹੀ ਮਾਅਨਿਆਂ ਵਿੱਚ ਸੱਚੀ ਸ਼ਰਧਾਂਜਲੀ ਹੋਵੇਗੀ।ਅੱਜ ਇੱਥੇ ਵਿਗਿਆਨ ਭਵਨ ਵਿਖੇ ਲੋਕ ਨਾਇਕ ਜੈ ਪ੍ਰਕਾਸ਼ ਨਰਾਇਣ ਦੀ 113ਵੀਂ ਜਨਮ ਵਰ੍ਹੇਗੰਢ ਮੌਕੇ ਕਰਵਾਏ ਪ੍ਰੋਗਰਾਮ 'ਲੋਕਤੰਤਰ ਪਰਹਾਰੀ ਅਭਿਨੰਦਨ' ਦੌਰਾਨ ਉਨ੍ਹਾਂ ਨੂੰ ਸ਼ਰਧਾ ਨੂੰ ਫੁੱਲ ਭੇਟ ਕਰਨ ਉਪਰੰਤ ਇਕੱਤਰਤਾ ਨੂੰ ਸੰਬੋਧਨ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਰਾਸ਼ਟਰ ਪਿਤਾ ਮਹਾਤਮਾ ਗਾਂਧੀ ਅਤੇ ਜੈ ਪ੍ਰਕਾਸ਼ ਦਾ ਮੰਨਣਾ ਸੀ ਕਿ ਭਾਰਤ ਪਿੰਡਾਂ ਵਿੱਚ ਵਸਦਾ ਹੈ। ਉਨ੍ਹਾਂ ਕਿਹਾ ਕਿ ਲੋਕ ਨਾਇਕ ਦਾ ਇਹ ਸਪੱਸ਼ਟ ਵਿਚਾਰ ਸੀ ਕਿ ਪਿੰਡਾਂ ਨੂੰ ਵਿਕਾਸ ਦੇ ਕਲਾਵੇ ਵਿੱਚ ਨਾ ਲਏ ਜਾਣ ਤੱਕ ਭਾਰਤ ਤਰੱਕੀ ਦੀਆਂ ਪੌੜੀਆਂ ਨਹੀਂ ਚੜ੍ਹ ਸਕਦਾ। ਸ. ਬਾਦਲ ਨੇ ਦੁੱਖ ਜ਼ਾਹਰ ਕਰਦਿਆਂ ਆਖਿਆ ਕਿ ਦੇਸ਼ ਦੀ ਅੰਨ ਸੁਰੱਖਿਆ ਨੂੰ ਯਕੀਨੀ ਬਣਾਉਣ ਵਾਲੇ ਮਿਹਨਤਕਸ਼ ਕਿਸਾਨ ਅੱਜ ਗੰਭੀਰ ਆਰਥਿਕ ਸੰਕਟ ਵਿੱਚੋਂ ਗੁਜ਼ਰ ਰਹੇ ਹਨ।

ਮੁੱਖ ਮੰਤਰੀ ਨੇ ਕਿਹਾ ਕਿ ਜੇਕਰ ਮੁਲਕ ਦੇ ਕਿਸਾਨ ਮੌਜੂਦਾ ਖੇਤੀ ਸੰਕਟ ਵਿੱਚੋਂ ਇਸੇ ਤਰ੍ਹਾਂ ਗੁਜ਼ਰਦੇ ਰਹੇ ਤਾਂ ਲੋਕ ਨਾਇਕ ਜੈ ਪ੍ਰਕਾਸ਼ ਦਾ ਸੁਪਨਾ ਸਾਕਾਰ ਨਹੀਂ ਹੋ ਸਕਦਾ। ਉਨ੍ਹਾਂ ਨੇ ਪ੍ਰਧਾਨ ਮੰਤਰੀ ਨੂੰ ਅਪੀਲ ਕੀਤੀ ਕਿ ਨਵੀਂ ਕਾਇਮ ਕੀਤੀ ਜਾਣ ਵਾਲੀ ਕਮੇਟੀ ਨੂੰ ਤਿੰਨ ਮਹੀਨਿਆਂ ਵਿੱਚ ਆਪਣੀਆਂ ਸਿਫਾਰਸ਼ਾਂ ਦੇਣ ਲਈ ਆਖਿਆ ਜਾਣਾ ਚਾਹੀਦਾ ਹੈ ਜਿਸ ਵਿੱਚ ਗੁਰਬਤ ਦੇ ਖਾਤਮੇ ਅਤੇ ਖੇਤੀ ਨੂੰ ਲਾਹੇਵੰਦ ਬਣਾਉਣ ਬਾਰੇ ਸੁਝਾਅ ਦਿੱਤੇ ਜਾਣ। ਸ. ਬਾਦਲ ਨੇ ਕਿਹਾ,''ਮੇਰਾ ਤਾਂ ਮੰਨਣਾ ਹੈ ਕਿ ਅੱਜ ਦੇ ਦਿਨ ਲੋਕ ਨਾਇਕ ਨੂੰ ਇਹ ਹੀ ਸੱਚੀ ਸ਼ਰਧਾਂਜਲੀ ਹੋਵੇਗੀ ਜੋ ਉਨ੍ਹਾਂ ਵੱਲੋਂ ਚਿਤਵੇ ਸੁਪਨੇ ਨੂੰ ਪੂਰਾ ਕਰਨ ਵਿੱਚ ਸਹਾਈ ਹੋਵੇਗਾ।''ਇਸ ਤੋਂ ਪਹਿਲਾਂ ਮੁੱਖ ਮੰਤਰੀ ਨੇ ਜੈ ਪ੍ਰਕਾਸ਼ ਨਰਾਇਣ ਨੂੰ ਸ਼ਰਧਾਂਜਲੀ ਭੇਟ ਕਰਦਿਆਂ ਉਨ੍ਹਾਂ ਵੱਲੋਂ ਕੌਮੀ ਆਜ਼ਾਦੀ ਸੰਘਰਸ਼ ਵਿੱਚ ਪਾਏ ਲਾਮਿਸਾਲ ਯੋਗਦਾਨ ਨੂੰ ਚੇਤੇ ਕੀਤਾ। ਉਨ੍ਹਾਂ ਕਿਹਾ ਕਿ ਲੋਕ ਨਾਇਕ ਇਕ ਮਹਾਨ ਆਜ਼ਾਦੀ ਘੁਲਾਟੀਏ, ਸੱਚੇ ਦੇਸ਼ ਭਗਤ, ਉੱਘੇ ਵਿਦਵਾਨ, ਸਮਾਜਿਕ ਸੁਧਾਰਕ, ਜਮਹੂਰੀਅਤ ਦੇ ਰਾਖੇ ਅਤੇ ਸੱਚੇ ਸਿਆਸਤਦਾਨ ਸਨ। ਸ. ਬਾਦਲ ਨੇ ਕਿਹਾ ਕਿ ਲੋਕ ਨਾਇਕ ਦਾ ਜੀਵਨ ਤੇ ਵਿਚਾਰਧਾਰਾ ਸਮੂਹ ਦੇਸ਼ ਵਾਸੀਆਂ ਲਈ ਚਾਨਣ ਮੁਨਾਰਾ ਹੈ। ਉਨ੍ਹਾਂ ਕਿਹਾ,''ਮੈਂ ਆਪਣੇ ਜਨਤਕ ਜੀਵਨ ਵਿੱਚ ਲੋਕ ਨਾਇਕ ਜੈ ਪ੍ਰਕਾਸ਼ ਨਰਾਇਣ ਅਤੇ ਸਾਬਕਾ ਪ੍ਰਧਾਨ ਮੰਤਰੀ ਸ੍ਰੀ ਅਟੱਲ ਬਿਹਾਰੀ ਵਾਜਪਾਈ ਨੂੰ ਰੋਲ ਮਾਡਲ ਸਮਝਿਆ ਹੈ।''

Îਮੁੱਖ ਮੰਤਰੀ ਨੇ ਆਖਿਆ ਕਿ ਜੈ ਪ੍ਰਕਾਸ਼ ਨੇ 'ਸੰਪੂਰਨ ਕ੍ਰਾਂਤੀ' ਦਾ ਸੱਦਾ ਦਿੱਤਾ ਸੀ ਜਿਸ ਨੇ ਪੂਰੇ ਮੁਲਕ ਵਿੱਚ ਨਵੀਂ ਰੂਹ ਫੂਕ ਦਿੱਤੀ ਸੀ। ਉਨ੍ਹਾਂ ਕਿਹਾ ਕਿ ਸੰਪੂਰਨ ਕ੍ਰਾਂਤੀ ਨੂੰ ਸ਼੍ਰੋਮਣੀ ਅਕਾਲੀ ਦਲ ਪਾਸੋਂ ਵੱਡਾ ਹੁੰਗਾਰਾ ਮਿਲਿਆ ਸੀ। ਉਨ੍ਹਾਂ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਨੇ ਇਸ ਸੰਘਰਸ਼ ਦੌਰਾਨ ਲੁਧਿਆਣਾ ਵਿਖੇ ਬਹੁਤ ਵੱਡੀ ਰੈਲੀ ਕੀਤੀ ਸੀ ਜਿਸ ਵਿੱਚ ਲੋਕ ਨਾਇਕ ਜੈ ਪ੍ਰਕਾਸ਼ ਵੀ ਇਸ ਵਿੱਚ ਸ਼ਾਮਲ ਹੋਏ ਸਨ। ਸ. ਬਾਦਲ ਨੇ ਕਿਹਾ ਕਿ ਇਹ ਅੰਦੋਲਨ ਇੰਦਰਾ ਗਾਂਧੀ ਲਈ ਵੱਡਾ ਚੁਣੌਤੀ ਬਣ ਗਿਆ ਸੀ ਜਿਸ ਮਗਰੋਂ ਉਸ ਨੇ ਜਮਹੂਰੀ ਅੰਦੋਲਨ ਨੂੰ ਖਤਮ ਕਰਨ ਦੇ ਵਿਰੁੱਧ ਐਮਰਜੈਂਸੀ ਲਗਾ ਦਿੱਤੀ ਸੀ।ਐਮਰਜੈਂਸੀ ਦੇ ਕਾਲੇ ਦਿਨਾਂ ਨੂੰ ਯਾਦ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਸਾਰੇ ਬੁਨਿਆਦੀ ਅਧਿਕਾਰਾਂ ਨੂੰ ਖਤਮ ਕਰਨ ਦੇ ਨਾਲ-ਨਾਲ ਐਮਰਜੈਂਸੀ ਦਾ ਵਿਰੋਧ ਕਰਨ ਵਾਲੇ ਸਿਆਸੀ ਨੇਤਾਵਾਂ ਨੂੰ ਜੇਲ੍ਹਾਂ ਵਿੱਚ ਬੰਦ ਕਰ ਦਿੱਤਾ ਗਿਆ ਸੀ। ਉਨ੍ਹਾਂ ਕਿਹਾ ਕਿ ਇਸ ਸਮੇਂ ਦੌਰਾਨ ਅੰਮ੍ਰਿਤਸਰ ਵਿਖੇ ਸ਼੍ਰੋਮਣੀ ਅਕਾਲੀ ਦਲ ਵੱਲੋਂ ਮੀਟਿੰਗ ਸੱਦ ਕੇ ਐਮਰਜੈਂਸੀ ਵਿਰੁੱਧ ਮੋਰਚਾ ਲਾਉਣ ਦਾ ਫੈਸਲਾ ਕੀਤਾ ਗਿਆ ਸੀ ਅਤੇ ਮੋਰਚੇ ਵਿੱਚ ਉਨ੍ਹਾਂ ਸਮੇਤ ਅਕਾਲੀ ਦਲ ਦੇ ਸਿਖਰਲੇ ਆਗੂ ਗ੍ਰਿਫਤਾਰ ਕਰ ਲਏ ਗਏ ਸਨ। ਸ. ਬਾਦਲ ਨੇ ਕਿਹਾ ਕਿ ਇੰਦਰਾ ਗਾਂਧੀ ਵੱਲੋਂ ਅਕਾਲੀ ਦਲ ਤੱਕ ਪਹੁੰਚ ਕਰਕੇ ਐਮਰਜੈਂਸੀ ਦਾ ਵਿਰੋਧ ਨਾ ਕਰਨ ਅਤੇ ਪੰਜਾਬ ਵਿੱਚ ਸਦਾ ਲਈ ਸੱਤਾ ਸੌਂਪਣ ਦਾ ਵਾਅਦਾ ਕੀਤਾ ਗਿਆ ਸੀ।

ਇਸ ਦੌਰਾਨ ਮੁੱਖ ਮੰਤਰੀ ਨੇ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਹਮੇਸ਼ਾ ਹੀ ਮਹਾਨ ਸਿੱਖ ਗੁਰੂ ਸਾਹਿਬਾਨ ਵੱਲੋਂ ਦਰਸਾਏ ਮਾਰਗ 'ਤੇ ਚਲਦਾ ਆਇਆ ਹੈ ਜਿਨ੍ਹਾਂ ਨੇ ਦਮਨ, ਅਨਿਆਂ ਤੇ ਜ਼ੁਲਮ ਖਿਲਾਫ਼ ਲੜਨ ਦੀ ਸਿੱਖਿਆ ਦਿੱਤੀ। ਉਨ੍ਹਾਂ ਕਿਹਾ ਕਿ ਐਮਰਜੈਂਸੀ ਦੌਰਾਨ ਸਾਰੇ ਅਕਾਲੀ ਨੇਤਾਵਾਂ ਨੂੰ ਜੇਲ੍ਹਾਂ ਵਿੱਚ ਬੰਦ ਕਰ ਦਿੱਤਾ ਗਿਆ ਪਰ ਅਕਾਲੀ ਦਲ ਦਾ ਮੋਰਚਾ ਐਮਰਜੈਂਸੀ ਖਤਮ ਤੱਕ ਜਾਰੀ ਰਿਹਾ। ਸ. ਬਾਦਲ ਨੇ ਕਿਹਾ,''ਜਮਹੂਰੀਅਤ ਦੀ ਰਾਖੀ ਅਤੇ ਪ੍ਰੈਸ ਦੀ ਆਜ਼ਾਦੀ ਲਈ ਸ਼੍ਰੋਮਣੀ ਅਕਾਲੀ ਦਲ ਦਾ ਇਹ ਮਹਾਨ ਯੋਗਦਾਨ ਹੈ।''ਮੁੱਖ ਮੰਤਰੀ ਨੇ ਕਿਹਾ ਕਿ ਐਮਰਜੈਂਸੀ ਦੇ ਖਤਮ ਹੋਣ ਉਪਰੰਤ ਜੈ ਪ੍ਰਕਾਸ਼ ਨਰਾਇਣ ਨੇ ਸਾਰੀਆਂ ਪਾਰਟੀਆਂ ਨੂੰ ਇਕ ਮੰਚ 'ਤੇ ਲਿਆ ਕੇ ਜਨਤਾ ਪਾਰਟੀ ਦੀ ਸਥਾਪਨਾ ਕੀਤੀ ਜਿਸ ਨਾਲ ਕੇਂਦਰ ਵਿੱਚ ਪਹਿਲੀ ਵਾਰ ਗੈਰ-ਕਾਂਗਰਸੀ ਸਰਕਾਰ ਬਣੀ। ਸ. ਬਾਦਲ ਨੇ ਕਿਹਾ ਕਿ ਦੇਸ਼ ਲਈ ਜਾਨਾਂ ਕੁਰਬਾਨ ਕਰਨ ਵਾਲੇ ਮਹਾਨ ਦੇਸ਼ ਭਗਤਾਂ ਦਾ ਸੁਪਨਾ ਸੀ ਕਿ ਮੁਲਕ ਵਿੱਚ ਬੇਰੁਜ਼ਗਾਰੀ, ਗਰੀਬੀ ਅਤੇ ਅਨਪੜ੍ਹਤਾ ਦਾ ਖਾਤਮਾ ਹੋਵੇ। ਉਨ੍ਹਾਂ ਕਿਹਾ ਕਿ ਕੇਂਦਰ ਵਿੱਚ ਲੰਮਾ ਸਮਾਂ ਕਾਂਗਰਸ ਦੇ ਕਾਰਜਕਾਲ ਨੇ ਇਨ੍ਹਾਂ ਸੁਪਨਿਆਂ ਨੂੰ ਸਾਕਾਰ ਨਹੀਂ ਹੋਣ ਦਿੱਤਾ ਜਿਸ ਕਰਕੇ ਮੁਲਕ ਵਿੱਚ ਬੇਰੁਜ਼ਗਾਰੀ ਅਤੇ ਗਰੀਬੀ ਵਰਗੀਆਂ ਸਮਾਜਿਕ ਅਲਾਮਤਾਂ ਵਿੱਚ ਵਾਧਾ ਹੋਇਆ। ਸ. ਬਾਦਲ ਨੇ ਕਿਹਾ,''ਹੁਣ ਦੇਸ਼ ਵਾਸੀਆਂ ਨੇ ਕੇਂਦਰ ਵਿੱਚ ਸ੍ਰੀ ਮੋਦੀ ਦੀ ਅਗਵਾਈ 'ਚ ਸਰਕਾਰ ਕਾਇਮ ਕਰਕੇ ਵੱਡੀ ਤਬਦੀਲੀ ਲਿਆਂਦੀ ਹੈ ਜੋ ਦੇਸ਼ ਦੀ ਖੁੱਸੀ ਹੋਈ ਸ਼ਾਨ ਨੂੰ ਬਹਾਲ ਕਰਨ ਲਈ ਅਣਥੱਕ ਕਾਰਜ ਕਰ ਰਹੀ ਹੈ ਜਿਸ ਨਾਲ ਲੋਕ ਨਾਇਕ ਜੈ ਪ੍ਰਕਾਸ਼ ਵਰਗੇ ਕੌਮੀ ਨਾਇਕਾਂ ਦੇ ਸੁਪਨੇ ਸੱਚ ਹੋਣਗੇ।''

 

Tags: Narender Modi , Parkash Singh , Parkash Singh Badal

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD