Friday, 05 June 2026

 

 

ਖ਼ਾਸ ਖਬਰਾਂ 144 ਸਾਲਾਂ ਦੌਰਾਨ ਕਿਸੇ ਸਰਕਾਰ ਨੇ ਨਹਿਰਾਂ ਚੋਂ ਪਾਣੀ ਨਹੀਂ ਲੈਣ ਦਿੱਤਾ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਬਣੇ ਕਿਸਾਨਾਂ ਦੇ ਮਸੀਹਾ : ਮਨਵਿੰਦਰ ਸਿੰਘ ਗਿਆਸਪੁਰਾ ਤਰੁਨਪ੍ਰੀਤ ਸਿੰਘ ਸੌਂਦ, ਹਰਦੀਪ ਸਿੰਘ ਮੁੰਡੀਆਂ ਅਤੇ ਵਿਧਾਇਕਾਂ ਦੀ ਮੌਜੂਦਗੀ ਵਿੱਚ ਜਗਰੂਪ ਸਿੰਘ ਸੇਹ ਨੇ ਸੰਭਾਲਿਆ ਜ਼ਿਲ੍ਹਾ ਪ੍ਰੀਸ਼ਦ ਲੁਧਿਆਣਾ ਦੇ ਚੇਅਰਮੈਨ ਦਾ ਅਹੁਦਾ ਹਿਮਾਂਸ਼ੂ ਜੈਨ ਨੇ ਲੁਧਿਆਣਾ ਵਿੱਚ ਐਸ.ਆਈ.ਆਰ. ਗਤੀਵਿਧੀਆਂ ਦੇ ਸੁਚਾਰੂ ਸੰਚਾਲਨ ਲਈ ਜ਼ਿਲ੍ਹਾ ਪੱਧਰੀ ਨੋਡਲ ਅਫ਼ਸਰਾਂ ਅਤੇ ਸਹਾਇਕ ਨੋਡਲ ਅਫ਼ਸਰਾਂ ਨਾਲ ਕੀਤੀ ਮੀਟਿੰਗ ਡਾ ਬਲਬੀਰ ਸਿੰਘ ਨੇ ਛੋਟੀ ਮਸਜਿਦ ਨੇੜੇ 20 ਲੱਖ ਦੀ ਲਾਗਤ ਨਾਲ ਕਰਵਾਈ ਪ੍ਰੋਜੈਕਟ ਦੀ ਸ਼ੁਰੂਆਤ ਸਮਾਜ ਦਾ ਹਰ ਵਰਗ ਨਸ਼ਿਆਂ ਦੇ ਖਾਤਮੇ ਲਈ ਆਪਣਾ ਯੋਗਦਾਨ ਪਾਵੇ : ਅਮਨ ਅਰੋੜਾ ਹਰਪਾਲ ਸਿੰਘ ਚੀਮਾ ਵੱਲੋਂ ਮੁਲਾਜ਼ਮ ਯੂਨੀਅਨਾਂ ਨਾਲ ਮੁਲਾਕਾਤ ਸ਼ਿਮਲਾ ਪਹਾੜੀ ਚੌਕ ਦੀ ਸਾਲਾਂ ਪੁਰਾਣੀ ਪਾਣੀ ਭਰਨ ਦੀ ਸਮੱਸਿਆ ਦਾ ਹੱਲ ਪੰਜਾਬ ਪੁਲਿਸ ਵੱਲੋਂ ਵੱਡੀ ਅੱਤਵਾਦੀ ਸਾਜਿਸ਼ ਨਾਕਾਮ ਰੋਟਰੀ ਕਲੱਬ ਰੋਪੜ ਸੈਂਟਰਲ ਦੇ ਡਿਸਟਰਿਕਟ ਗਵਰਨਰ ਰਵੀ ਪ੍ਰਕਾਸ਼ ਵੱਲੋਂ ਅਧਿਕਾਰਤ ਦੌਰਾ ਕੀਤਾ ਗਿਆ ਪੰਜਾਬ ਸਰਕਾਰ ਦੀ ਅਗਵਾਈ ਵਿਚ ਨੌਜਵਾਨਾਂ ਲਈ ਰੋਜ਼ਗਾਰ ਦੇ ਨਵੇਂ ਰਾਹ ਖੋਲ੍ਹੇਗਾ ਜ਼ਿਲ੍ਹਾ ਪ੍ਰਸ਼ਾਸਨ : ਡਾ. ਹਿਮਾਂਸ਼ੂ ਅਗਰਵਾਲ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਹੋਰ ਮਜ਼ਬੂਤ ਕਰਨ ਲਈ ਅੰਮ੍ਰਿਤਸਰ ਕੇਂਦਰੀ ਵਿੱਚ ਅਹਿਮ ਮੀਟਿੰਗ ਆਯੋਜਿਤ ਨਸ਼ਿਆਂ ਦੇ ਜੜੋਂ ਖਾਤਮੇ ਲਈ ਵਿਲੇਜ ਅਤੇ ਵਾਰਡ ਡਿਫੈਂਸ ਕਮੇਟੀਆਂ ਪੁਲਿਸ ਤੇ ਸਿਵਲ ਪ੍ਰਸ਼ਾਸ਼ਨ ਨਾਲ ਮਿਲਕੇ ਨਿਭਾਉਣ ਅਹਿਮ ਭੂਮਿਕਾ : ਲਖਵੀਰ ਸਿੰਘ ਰਾਏ ਡਾ. ਸੋਨਾ ਥਿੰਦ ਵੱਲੋਂ ਸਪੈਸ਼ਲ ਇੰਟੈਂਸਿਵ ਰਵੀਜਨ ਦੇ ਰਿਵਾਈਜਡ ਸ਼ਡਿਊਲ ਤੋਂ ਰਾਜਸੀ ਪਾਰਟੀਆਂ ਦੇ ਨੁਮਾਇੰਦਿਆਂ ਨੂੰ ਕਰਵਾਇਆ ਜਾਣੂ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ : ਮੋਗਾ ਵਿੱਚ ਲੋਕਾਂ ਹੁਣ ਤੱਕ 8.61 ਕਰੋੜ ਰੁਪੈ ਤੋਂ ਵਧੇਰੇ ਦਾ ਕਰਵਾਇਆ ਮੁਫਤ ਇਲਾਜ ਐਡਵੋਕੈਟ ਅਮਰਪਾਲ ਸਿੰਘ ਨੇ ਪਿੰਡ ਚਾਚੋਕੇ ਵਿੱਖੇ ਪਿੰਡ ਦੇ ਵਿਕਾਸ ਕਾਰਜਾਂ ਅਤੇ ਲੋਕ ਭਲਾਈ ਦੇ ਮੁੱਦਿਆਂ ਸਬੰਧੀ ਪਿੰਡ ਵਾਸੀਆਂ ਨਾਲ ਕੀਤੀ ਮੀਟਿੰਗ ਅਮਨ ਅਰੋੜਾ ਦੇ ਯਤਨਾਂ ਸਦਕਾ ਪਿੰਡ ਅਕਬਰਪੁਰ ਦੀ 789 ਏਕੜ ਜ਼ਮੀਨ ਨੂੰ ਅਜ਼ਾਦੀ ਤੋਂ ਬਾਅਦ ਪਹਿਲੀ ਵਾਰ ਮਿਲੇਗਾ ਨਹਿਰੀ ਪਾਣੀ ਸ੍ਰੀ ਆਨੰਦਪੁਰ ਸਾਹਿਬ ਹੈਰੀਟੇਜ ਸਟਰੀਟ ਪ੍ਰਾਜੈਕਟ ਨੂੰ ਪ੍ਰਵਾਨਗੀ, ਕਿਲ੍ਹਾ ਸ੍ਰੀ ਅਨੰਦਗੜ੍ਹ ਸਾਹਿਬ, ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਅਤੇ ਇਤਿਹਾਸਕ ਗੁਰਦੁਆਰਿਆਂ ਨੂੰ ਜੋੜੇਗੀ ਹੈਰੀਟੇਜ ਸਟਰੀਟ : ਭਗਵੰਤ ਸਿੰਘ ਮਾਨ ਪੰਜਾਬ ਪੁਲਿਸ ਦੀ ਲੋਕ-ਕੇਂਦਰਿਤ ਪੁਲਿਸਿੰਗ ਨਾਲ ਲੋਕਾਂ ਦਾ ਭਰੋਸਾ ਹੋਇਆ ਮਜ਼ਬੂਤ, ਉਦਯੋਗ ਅਤੇ ਨਿਵੇਸ਼ ਲਈ ਬਣਿਆ ਸੁਰੱਖਿਅਤ ਮਾਹੌਲ ਵਪਾਰੀਆਂ ਨੂੰ ਦਰਪੇਸ਼ ਮੁਸ਼ਕਿਲਾਂ ਦਾ ਨਾਲੋ ਨਾਲ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ : ਨਵਜੋਤ ਕੌਰ ਨਵਜੋਤ ਕੌਰ ਵੱਲੋਂ ਹੜ੍ਹ ਸੁਰੱਖਿਆ ਕਾਰਜ ਨਿਰਧਾਰਤ ਸਮੇਂ ਅੰਦਰ ਯਕੀਨੀ ਬਣਾਉਣ ਦੀ ਹਦਾਇਤ ਸੀਨੀਅਰ ਸਿਟੀਜ਼ਨਾਂ ਦੇ ਕੰਮ ਪਹਿਲ ਦੇ ਆਧਾਰ ਤੇ ਕੀਤੇ ਜਾਣ : ਡਾ.ਸੋਨਾ ਥਿੰਦ

 

ਤੰਦਰੁਸਤ ਨੌਜਵਾਨ ਹੀ ਦੇਸ਼ ਅਤੇ ਕੌਮ ਦੀ ਬਿਹਤਰੀ ਲਈ ਮੋਹਰੀ ਰੋਲ ਅਦਾ ਕਰ ਸਕਦਾ- ਡਾ. ਦਲਜੀਤ ਸਿੰਘ ਚੀਮਾ

ਚੰਡੀਗੜ੍ਹ ਯੂਨੀਵਰਸਿਟੀ ਘੜੂੰਆਂ ਵਿਖੇ 'ਦਿਮਾਗੀ ਤੰਦਰੁਸਤੀ ਅਤੇ ਨਿਰੋਗੀ ਜੀਵਨ ਦੇ ਤੌਰ ਤਰੀਕੇ' ਵਿਸ਼ੇ ਉੱਤੇ ਸੈਮੀਨਾਰ

Web Admin

Web Admin

5 Dariya News

ਘੜੂੰਆਂ , 14 Oct 2015

Last updated on: Oct 14, 2015, 00:00 IST

ਚੰਡੀਗੜ੍ਹ ਯੂਨੀਵਰਸਿਟੀ ਘੜੂੰਆਂ ਦੇ ਨੈਤਿਕ ਸਿੱਖਿਆ ਅਤੇ ਮੈਂਟਰਿੰਗ ਵਿਭਾਗ ਵੱਲੋਂ ਅੱਜ ਇੱਥੇ 'ਵਰਸਿਟੀ ਕੈਂਪਸ ਵਿਖੇ 'ਵਿਸ਼ਵ ਦਿਮਾਗੀ ਸਿਹਤ ਦਿਹਾੜੇ' ਮੌਕੇ ਕਰਵਾਏ ਗਏ ਦਿਮਾਗੀ ਤੰਦਰੁਸਤੀ ਅਤੇ ਨਿਰੋਗੀ ਆਚਾਰ ਵਿਹਾਰ ਵਿਸ਼ੇ 'ਤੇ ਸੈਮੀਨਾਰ ਆਯੋਜਿਤ ਕੀਤਾ ਗਿਆ− ਜਿਸਦਾ ਉਦਘਾਟਨ ਇਸ ਮੌਕੇ ਮੁੱਖ ਮਹਿਮਾਨ ਵਜੋਂ ਪੁੱਜੇ ਸਿੱਖਿਆ ਮੰਤਰੀ ਪੰਜਾਬ ਡਾ. ਦਲਜੀਤ ਸਿੰਘ ਚੀਮਾ ਨੇ ਆਪਣੇ ਕਰ ਕਮਲਾਂ ਨਾਲ ਕੀਤਾ। ਇਸ ਮੌਕੇ ਡਾ. ਚੀਮਾ ਨੇ ਮਨੁੱਖੀ ਜੀਵਨ 'ਚ ਵੱਧ ਰਹੇ ਮਾਨਸਿਕ ਤਣਾਓ 'ਤੇ ਚਿੰਤਾ ਪ੍ਰਗਟ ਕਰਦਿਆਂ ਕਿਹਾ ਕਿ ਉੱਚ ਵਿੱਦਿਆ ਹਾਸਲ ਕਰ ਰਹੇ ਦੇਸ਼ ਦੇ ਸਮੂਹ ਨੌਜਵਾਨਾਂ ਨੂੰ ਪੜ੍ਹਾਈ ਦੇ ਨਾਲ-ਨਾਲ ਆਪਣੀ ਸਰੀਰਕ− ਮਾਨਸਿਕ ਅਤੇ ਸਮਾਜਿਕ ਤੰਦਰੁਸਤੀ ਲਈ ਸਿਹਤਮੰਦ ਜੀਵਨ ਵਿਹਾਰ ਨੂੰ ਅਪਨਾਉਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਤੰਦਰੁਸਤ ਨੌਜਵਾਨ ਹੀ ਦੇਸ਼ ਅਤੇ ਕੌਮ ਦੇ ਵਿਕਾਸ 'ਚ ਮੋਹਰੀ ਰੋਲ ਅਦਾ ਕਰ ਸਕਦਾ। ਉਨ੍ਹਾਂ ਨਿਰੋਗੀ ਜੀਵਨ ਜੀਵਨ ਜਿਊਣ ਲਈ ਵਿਦਿਆਰਥੀਆਂ ਨੂੰ ਆਪਣਾ ਵੱਧ ਤੋਂ ਵੱਧ ਸਮਾਂ ਆਪਣੀ ਸਿਹਤ ਦੀ ਸਾਂਭ ਸੰਭਾਲ ਉੱਤੇ ਲਗਾਉਣ ਲਈ ਪ੍ਰੇਰਿਤ ਕੀਤਾ। 

ਡਾ. ਦਲਜੀਤ ਸਿੰਘ ਚੀਮਾ ਨੇ ਆਖਿਆ ਕਿ ਨਿੱਜੀ ਜੀਵਨ 'ਚ ਵਧੇਰੇ ਆਜ਼ਾਦੀ ਦੀ ਚਾਹਤ ਅਤੇ ਸ਼ਹਿਰੀਕਰਣ ਦੇ ਵੱਧਦੇ ਰੁਝਾਨ ਦੇ ਮੱਦੇਨਜ਼ਰ ਸਾਡੀ ਸੰਯੁਕਤ ਪਰਿਵਾਰ ਪ੍ਰਣਾਲੀ ਨੂੰ ਵੱਡੀ ਢਾਹ ਲੱਗੀ ਹੈ। ਇਕਹਿਰੇ ਪਰਿਵਾਰਕ ਜੀਵਨ ਦੌਰਾਨ ਆਪਸ 'ਚ ਘੱਟ ਰਿਹਾ ਆਦਾਨ ਪ੍ਰਦਾਨ ਮਨੁੱਖੀ ਜੀਵਨ ਲਈ ਸਿਹਤ ਪੱਖੋਂ ਘਾਤਕ ਸਿੱਧ ਹੋ ਰਿਹਾ ਹੈ। ਚੰਡੀਗੜ੍ਹ 'ਵਰਸਿਟੀ ਦੇ ਉਪ ਕੁਲਪਤੀ ਡਾ ਆਰ ਐੱਸ ਬਾਵਾ ਨੇ ਸਵਾਗਤੀ ਭਾਸ਼ਣ ਦੌਰਾਨ ਦੱਸਿਆ ਕਿ ਚੰਡੀਗੜ੍ਹ ਯੂਨੀਵਰਸਿਟੀ ਵੱਲੋਂ ਆਪਣੇ ਵਿਦਿਆਰਥੀਆਂ ਦੀ ਜ਼ਿੰਦਗੀ ਪ੍ਰਤੀ ਸਾਰਥਕ ਸੋਚ ਨੂੰ ਵਿਕਸਿਤ ਕਰਨ ਅਤੇ ਉਨ੍ਹਾਂ ਨੂੰ ਨੈਤਿਕ ਸਿੱਖਿਆ ਬਾਰੇ ਉੱਚ ਪੱਧਰੀ ਅਗਵਾਈ ਪ੍ਰਦਾਨ ਕਰਨ ਲਈ 'ਵਰਸਿਟੀ ਕੈਂਪਸ ਵਿਖੇ ਵੱਖਰਾ ਵਿਭਾਗ ਸਥਾਪਤ ਕੀਤਾ ਗਿਆ ਹੈ ਅਤੇ ਹਰੇਕ ਜਮਾਤ ਵਿਚ ਵਿਦਿਆਰਥੀਆਂ ਦੀਆਂ ਮਾਨਸਿਕ ਗੁੰਝਲਾਂ ਨੂੰ ਦੂਰ ਕਰਨ ਲਈ ਇੱਕ ਵਿਸ਼ੇਸ਼ ਪੀਰੀਅਡ ਨਿਰਧਾਰਿਤ ਕੀਤਾ ਗਿਆ ਹੈ।ਇਸ ਮੋਕੇ ਵਿਸ਼ੇਸ਼ ਮਾਹਿਰ ਵਜੋਂ ਪੁੱਜੇ ਆਈ. ਵੀ. ਹਸਪਤਾਲ ਮੋਹਾਲੀ ਦੇ ਡਾ. ਮਨਦੀਪ ਨੇ ਇਸ ਮੌਕੇ ਵਿਦਿਆਰਥੀਆਂ ਨੂੰ ਆਖਿਆ ਕਿ ਜੇਕਰ ਕੋਈ ਵਿਅਕਤੀ ਸਰੀਰਕ ਅਤੇ ਮਾਨਸਿਕ ਦੋਵੇਂ ਪੱਖਾਂ ਤੋਂ ਤੰਦਰੁਸਤ ਹੈ ਤਾਂ ਹੀ ਤੰਦਰੁਸਤ ਸਮਾਜਿਕ ਜੀਵਨ ਜਿਊਂ ਸਕਦਾ ਹੈ। ਉਨ੍ਹਾਂ ਕਿਹਾ ਕਿ ਹਰੇਕ ਮਨੁੱਖ ਨੂੰ ਆਪਣੇ ਜੀਵਨ 'ਚ ਸਰੀਰਕ ਤੰਦਰੁਸਤੀ ਨੂੰ ਸਭ ਤੋਂ ਵੱਧ ਪਹਿਲ ਦੇਣੀ ਚਾਹੀਦੀ ਹੈ− ਪਰ ਅਸੀਂ ਪ੍ਰਤੀ ਹੀ ਸਭ ਤੋਂ ਵੱਧ ਅਵੇਸਲੇ ਦਿਖਾਈ ਦੇ ਰਹੇ ਹਾਂ। ਗੁਰੂ ਗੋਬਿੰਦ ਸਿੰਘ ਸਟੱਡੀ ਸਰਕਲ ਚੰਡੀਗੜ੍ਹ ਦੇ ਵਿਸ਼ੇਸ਼ ਮਾਹਿਰ ਡਾ. ਪੁਸ਼ਪਿੰਦਰ ਸਿੰਘ ਨੇ ਇਸ ਮੌਕੇ ਆਖਿਆ ਕਿ ਸਾਨੂੰ ਆਪਣੀ ਸਮੁੱਚੀ ਸਿਹਤ ਦੀ ਸਾਂਭ ਸੰਭਾਲ ਵੱਲ ਦੇਣਾ ਚਾਹੀਦਾ ਹੈ। ਇਸ ਮੌਕੇ ਉਨ੍ਹਾਂ ਵਿਦਿਆਰਥੀਆਂ ਨੂੰ ਦਿਮਾਗੀ ਅਤੇ ਸਰੀਰਕ ਤੌਰ 'ਤੇ ਸਿਹਤਮੰਦ ਜੀਵਨ ਜੀਊਣ ਦੇ ਤੌਰ ਤਰੀਕਿਆਂ ਬਾਰੇ ਵਿਸਥਾਰ 'ਚ ਜਾਣਕਾਰੀ ਪ੍ਰਦਾਨ ਕੀਤੀ।

ਨੈਤਿਕ ਸਿੱਖਿਆ ਅਤੇ ਮੈਂਟਰਿੰਗ ਵਿਭਾਗ ਵੱਲੋਂ ਇਸ ਮੌਕੇ ਕੈਂਸਰ ਦੀ ਰੋਕਥਾਮ ਪ੍ਰਤੀ ਜਾਗਰੂਕਤਾ ਫੈਲਾਉਣ ਦੇ ਮਕਸਦ ਨਾਲ ਪੋਸਟਰ ਪ੍ਰਦਰਸ਼ਣੀ ਲਗਾਈ ਗਈ− ਜਿਸ 'ਚ ਯੂਨੀਵਰਸਿਟੀ ਦੇ ਵੱਖ-ਵੱਖ ਵਿਭਾਗਾਂ ਦੇ 800 ਤੋਂ ਵੱਧ ਵਿਦਿਆਰਥੀਆਂ ਨੇ ਵੱਧ ਚੜ੍ਹ ਕੇ ਹਿੱਸਾ ਲਿਆ ਅਤੇ ਸਹੁੰ ਚੁੱਕੀ ਕਿ ਉਹ ਹਮੇਸ਼ਾਂ ਤੰਦਰੁਸਤ ਜੀਵਨ ਵਾਲੇ ਤੌਰ ਤਰੀਕਿਆਂ ਨੂੰ ਅਪਨਾਉਣਗੇ− ਵੱਧ ਤੋਂ ਵੱਧ ਫਲ ਅਤੇ ਸਬਜ਼ੀਆਂ ਦਾ ਸੇਵਨ ਕਰਨਗੇ ਅਤੇ ਜ਼ਿੰਦਗੀ ਬਾਰੇ ਹਾਂ ਪੱਖੀ ਨਜ਼ਰੀਆ ਅਪਨਾਉਣਗੇ। ਇਸ ਮੌਕੇ ਮੈਂਟਰਿੰਗ ਅਤੇ ਨੈਤਿਕ ਸਿੱਖਿਆ ਪ੍ਰਤੀ ਵਿਭਾਗੀ ਤੌਰ 'ਤੇ ਆਪਣੇ ਵਿਦਿਆਰਥੀਆਂ ਨੂੰ ਵਧੇਰੇ ਉਤਸ਼ਾਹਿਤ ਕਰਨ 'ਚ ਮੋਹਰੀ ਯੂਨੀਵਰਸਿਟੀ ਇੰਸਟੀਚਿਊਟ ਆਫ ਕੰਪਿਊਟਿੰਗ ਅਤੇ ਐਨੀਮੇਸ਼ਨ ਵਿਭਾਗ ਨੂੰ ਸਨਮਾਨਿਤ ਕੀਤਾ ਗਿਆ। ਇਸ ਮੌਕੇ ਹੋਰਨਾਂ ਤੋਂ ਇਲਾਵਾ ਪ੍ਰੋ ਉਪ ਕੁਲਪਤੀ ਡਾ ਬੀ ਐੱਸ ਸੋਹੀ ਅਤੇ ਮੈਂਟਰਿੰਗ ਵਿਭਾਗ ਦੇ ਮੁਖੀ ਡਾ ਕਿਰਨ ਸ਼ਰਮਾ ਵੀ ਮੌਜੂਦ ਸਨ।

 

Tags: Dr Daljit Singh Cheema

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD