Thursday, 04 June 2026

 

 

ਖ਼ਾਸ ਖਬਰਾਂ ਸਮਾਜ ਦਾ ਹਰ ਵਰਗ ਨਸ਼ਿਆਂ ਦੇ ਖਾਤਮੇ ਲਈ ਆਪਣਾ ਯੋਗਦਾਨ ਪਾਵੇ : ਅਮਨ ਅਰੋੜਾ ਹਰਪਾਲ ਸਿੰਘ ਚੀਮਾ ਵੱਲੋਂ ਮੁਲਾਜ਼ਮ ਯੂਨੀਅਨਾਂ ਨਾਲ ਮੁਲਾਕਾਤ ਸ਼ਿਮਲਾ ਪਹਾੜੀ ਚੌਕ ਦੀ ਸਾਲਾਂ ਪੁਰਾਣੀ ਪਾਣੀ ਭਰਨ ਦੀ ਸਮੱਸਿਆ ਦਾ ਹੱਲ ਪੰਜਾਬ ਪੁਲਿਸ ਵੱਲੋਂ ਵੱਡੀ ਅੱਤਵਾਦੀ ਸਾਜਿਸ਼ ਨਾਕਾਮ ਰੋਟਰੀ ਕਲੱਬ ਰੋਪੜ ਸੈਂਟਰਲ ਦੇ ਡਿਸਟਰਿਕਟ ਗਵਰਨਰ ਰਵੀ ਪ੍ਰਕਾਸ਼ ਵੱਲੋਂ ਅਧਿਕਾਰਤ ਦੌਰਾ ਕੀਤਾ ਗਿਆ ਪੰਜਾਬ ਸਰਕਾਰ ਦੀ ਅਗਵਾਈ ਵਿਚ ਨੌਜਵਾਨਾਂ ਲਈ ਰੋਜ਼ਗਾਰ ਦੇ ਨਵੇਂ ਰਾਹ ਖੋਲ੍ਹੇਗਾ ਜ਼ਿਲ੍ਹਾ ਪ੍ਰਸ਼ਾਸਨ : ਡਾ. ਹਿਮਾਂਸ਼ੂ ਅਗਰਵਾਲ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਹੋਰ ਮਜ਼ਬੂਤ ਕਰਨ ਲਈ ਅੰਮ੍ਰਿਤਸਰ ਕੇਂਦਰੀ ਵਿੱਚ ਅਹਿਮ ਮੀਟਿੰਗ ਆਯੋਜਿਤ ਨਸ਼ਿਆਂ ਦੇ ਜੜੋਂ ਖਾਤਮੇ ਲਈ ਵਿਲੇਜ ਅਤੇ ਵਾਰਡ ਡਿਫੈਂਸ ਕਮੇਟੀਆਂ ਪੁਲਿਸ ਤੇ ਸਿਵਲ ਪ੍ਰਸ਼ਾਸ਼ਨ ਨਾਲ ਮਿਲਕੇ ਨਿਭਾਉਣ ਅਹਿਮ ਭੂਮਿਕਾ : ਲਖਵੀਰ ਸਿੰਘ ਰਾਏ ਡਾ. ਸੋਨਾ ਥਿੰਦ ਵੱਲੋਂ ਸਪੈਸ਼ਲ ਇੰਟੈਂਸਿਵ ਰਵੀਜਨ ਦੇ ਰਿਵਾਈਜਡ ਸ਼ਡਿਊਲ ਤੋਂ ਰਾਜਸੀ ਪਾਰਟੀਆਂ ਦੇ ਨੁਮਾਇੰਦਿਆਂ ਨੂੰ ਕਰਵਾਇਆ ਜਾਣੂ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ : ਮੋਗਾ ਵਿੱਚ ਲੋਕਾਂ ਹੁਣ ਤੱਕ 8.61 ਕਰੋੜ ਰੁਪੈ ਤੋਂ ਵਧੇਰੇ ਦਾ ਕਰਵਾਇਆ ਮੁਫਤ ਇਲਾਜ ਐਡਵੋਕੈਟ ਅਮਰਪਾਲ ਸਿੰਘ ਨੇ ਪਿੰਡ ਚਾਚੋਕੇ ਵਿੱਖੇ ਪਿੰਡ ਦੇ ਵਿਕਾਸ ਕਾਰਜਾਂ ਅਤੇ ਲੋਕ ਭਲਾਈ ਦੇ ਮੁੱਦਿਆਂ ਸਬੰਧੀ ਪਿੰਡ ਵਾਸੀਆਂ ਨਾਲ ਕੀਤੀ ਮੀਟਿੰਗ ਅਮਨ ਅਰੋੜਾ ਦੇ ਯਤਨਾਂ ਸਦਕਾ ਪਿੰਡ ਅਕਬਰਪੁਰ ਦੀ 789 ਏਕੜ ਜ਼ਮੀਨ ਨੂੰ ਅਜ਼ਾਦੀ ਤੋਂ ਬਾਅਦ ਪਹਿਲੀ ਵਾਰ ਮਿਲੇਗਾ ਨਹਿਰੀ ਪਾਣੀ ਸ੍ਰੀ ਆਨੰਦਪੁਰ ਸਾਹਿਬ ਹੈਰੀਟੇਜ ਸਟਰੀਟ ਪ੍ਰਾਜੈਕਟ ਨੂੰ ਪ੍ਰਵਾਨਗੀ, ਕਿਲ੍ਹਾ ਸ੍ਰੀ ਅਨੰਦਗੜ੍ਹ ਸਾਹਿਬ, ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਅਤੇ ਇਤਿਹਾਸਕ ਗੁਰਦੁਆਰਿਆਂ ਨੂੰ ਜੋੜੇਗੀ ਹੈਰੀਟੇਜ ਸਟਰੀਟ : ਭਗਵੰਤ ਸਿੰਘ ਮਾਨ ਪੰਜਾਬ ਪੁਲਿਸ ਦੀ ਲੋਕ-ਕੇਂਦਰਿਤ ਪੁਲਿਸਿੰਗ ਨਾਲ ਲੋਕਾਂ ਦਾ ਭਰੋਸਾ ਹੋਇਆ ਮਜ਼ਬੂਤ, ਉਦਯੋਗ ਅਤੇ ਨਿਵੇਸ਼ ਲਈ ਬਣਿਆ ਸੁਰੱਖਿਅਤ ਮਾਹੌਲ ਵਪਾਰੀਆਂ ਨੂੰ ਦਰਪੇਸ਼ ਮੁਸ਼ਕਿਲਾਂ ਦਾ ਨਾਲੋ ਨਾਲ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ : ਨਵਜੋਤ ਕੌਰ ਨਵਜੋਤ ਕੌਰ ਵੱਲੋਂ ਹੜ੍ਹ ਸੁਰੱਖਿਆ ਕਾਰਜ ਨਿਰਧਾਰਤ ਸਮੇਂ ਅੰਦਰ ਯਕੀਨੀ ਬਣਾਉਣ ਦੀ ਹਦਾਇਤ ਸੀਨੀਅਰ ਸਿਟੀਜ਼ਨਾਂ ਦੇ ਕੰਮ ਪਹਿਲ ਦੇ ਆਧਾਰ ਤੇ ਕੀਤੇ ਜਾਣ : ਡਾ.ਸੋਨਾ ਥਿੰਦ ਅਜੀਤਪਾਲ ਸਿੰਘ ਕੋਹਲੀ ਵੱਲੋਂ ਲੀਲਾ ਭਵਨ ਤੋਂ ਥਾਪਰ ਚੌਂਕ ਤੱਕ 2.25 ਕਰੋੜ ਰੁਪਏ ਦੀ ਲਾਗਤ ਨਾਲ ਬਣੀ ਸੜਕ ਲੋਕਾਂ ਨੂੰ ਸਮਰਪਿਤ ਦੋ ਰੋਜ਼ਾ “ਐਡਵਾਂਸਡ ਟੈਕਨੋਲੋਜੀਕਲ ਇੰਟਰਵੈਨਸ਼ਨ ਇਨ ਸਮਾਰਟ ਫਾਰਮਿੰਗ” ਵਰਕਸ਼ਾਪ ਦਾ ਆਯੋਜਨ ਰਾਜਨੀਤਿਕ ਪਾਰਟੀਆਂ ਨੂੰ ਐਸ.ਆਈ.ਆਰ. ਦੇ ਸੋਧੇ ਹੋਏ ਸ਼ਡਿਊਲ ਬਾਰੇ ਜਾਣੂ ਕਰਵਾਇਆ ਆਊਟਸੋਰਸ ਸਿਹਤ ਵਿਭਾਗ ਮੁਲਾਜ਼ਮ ਯੂਨੀਅਨ ਪੰਜਾਬ ਜਥੇਬੰਦੀ ਵੱਲੋਂ ਡਾ. ਬਲਵੀਰ ਸਿੰਘ ਨਾਲ ਕੀਤੀ ਗਈ ਮੀਟਿੰਗ

 

ਤਰਕਸ਼ੀਲਾਂ ਵੱਲੋਂ ਸਨਮਾਨ ਮੋੜਨ ਵਾਲੇ ਲੇਖਕਾਂ ਦਾ ਸਮਰਥਨ

ਖਾਣ-ਪੀਣ ਤੇ ਲਿਖਣ-ਬੋਲਣ ਦੀ ਆਜਾਦੀ ਤੇ ਪਾਬੰਦੀ ਲਗਾਉਣ ਦੀ ਕੋਸ਼ਿਸ਼ਾਂ ਦਾ ਵਿਰੋਧ

ਤਰਕਸ਼ੀਲ ਸੁਸਾਇਟੀ ਦੀ ਮੀਟਿੰਗ ਦੌਰਾਨ ਵਿਚਾਰ ਚਰਚਾ ਕਰਦੇ ਹੋਏ ਤਰਕਸ਼ੀਲ।
ਤਰਕਸ਼ੀਲ ਸੁਸਾਇਟੀ ਦੀ ਮੀਟਿੰਗ ਦੌਰਾਨ ਵਿਚਾਰ ਚਰਚਾ ਕਰਦੇ ਹੋਏ ਤਰਕਸ਼ੀਲ।

Web Admin

Web Admin

5 Dariya News

ਐਸ.ਏ.ਐਸ. ਨਗਰ , 18 Oct 2015

Last updated on: Oct 18, 2015, 00:00 IST

ਤਰਕਸ਼ੀਲ ਸੁਸਾਇਟੀ ਪੰਜਾਬ ਨੇ ਉਹਨਾਂ ਲੇਖਕਾਂ ਦਾ ਸਮਰਥਨ ਕੀਤਾ ਹੈ ਜਿਹਨਾਂ ਨੇ ਤਰਕਵਾਦੀ ਡਾ. ਦਾਭੋਲਕਰ, ਪ੍ਰੋ. ਐਮ ਐਮ ਕਲਬੁਰਗੀ ਅਤੇ ਗੋਬਿੰਦ ਪਨਸਾਰੇ ਨੂੰ ਕਤਲ ਕਰਨ ਅਤੇ ਦੇਸ਼ ਵਿੱਚ ਕੀਤੀਆਂ ਜਾ ਰਹੀਆਂ ਫਿਰਕੂ ਘਟਨਾਵਾਂ ਦੇ ਵਿਰੋਧ ਵਿੱਚ ਆਪਣੇ ਸਨਮਾਨ ਵਾਪਸ ਕੀਤੇ ਹਨ। ਅੱਜ ਇੱਥੇ ਸ਼ਹੀਦ ਭਗਤ ਸਿੰਘ ਲਾਇਬ੍ਰੇਰੀ, ਬਲੌਂਗੀ ਵਿਖੇ ਹੋਈ ਇਕਾਈ ਮੋਹਾਲੀ ਦੀ ਮੀਟਿੰਗ ਦੌਰਾਨ ਗੱਲਬਾਤ ਕਰਦਿਆਂ ਤਰਕਸ਼ੀਲ ਆਗੂ ਜਰਨੈਲ ਕ੍ਰਾਂਤੀ ਨੇ ਕਿਹਾ ਕਿ ਪਿਛਲੇ ਸਮੇਂ ਦੌਰਾਨ ਸਾਡੇ ਦੇਸ਼ ਵਿੱਚ ਫਿਰਕੂ ਮਾਹੌਲ ਭੜਕਾਇਆ ਜਾ ਰਿਹਾ ਹੈ ਅਤੇ ਵਿਗਿਆਨਿਕ ਸੋਚ ਦਾ ਪ੍ਰਚਾਰ ਕਰ ਰਹੇ ਲੇਖਕਾਂ, ਚਿੰਤਕਾਂ ਤੇ ਬੁੱਧੀਜੀਵੀਆਂ ਵਿਰੁੱਧ ਹਿੰਸਕ ਅਤੇ ਅਪਮਾਨਜਨਕ ਵਿਵਹਾਰ ਕੀਤਾ ਜਾ ਰਿਹਾ ਹੈ ਜਿਸ ਤਹਿਤ ਹਿੰਦੂਤਵੀ ਦਹਿਸ਼ਤਗਰਦਾਂ ਵੱਲੋਂ ਪਹਿਲਾਂ ਮਹਾਂਰਾਸ਼ਟਰ ਦੇ ਪ੍ਰਸਿੱਧ ਤਰਕਸ਼ੀਲ ਡਾ. ਨਰਿੰਦਰ ਦਾਭੋਲਕਰ ਨੂੰ ਮਾਰਿਆ ਗਿਆ, ਫਿਰ ਬੁੱਧੀਜੀਵੀ ਗੋਬਿੰਦ ਪਨਸਾਰੇ ਨੂੰ ਕਤਲ ਕੀਤਾ ਗਿਆ ਅਤੇ ਹੁਣ ਇਸੇ ਕੜੀ ਤਹਿਤ ਪ੍ਰਸਿੱਧ ਕੰਨੜ ਰੈਸ਼ਨੇਲਿਸਟ ਅਤੇ ਸਾਹਿਤਕਾਰ ਪ੍ਰੋ. ਐਮ.ਐਮ. ਕਲਬੁਰਗੀ ਨੂੰ ਉਹਨਾਂ ਦੇ ਘਰ ਵੜ ਕੇ ਕਤਲ ਕੀਤਾ ਗਿਆ। 

ਉਹਨਾਂ ਕਿਹਾ ਕਿ ਤਰਕਸ਼ੀਲ ਸੁਸਾਇਟੀ ਕੇਂਦਰ ਸਰਕਾਰ ਦੇ ਉਸ ਫਾਸ਼ੀਵਾਦੀ ਰਵੱਈਏ ਦਾ ਵਿਰੋਧ ਕਰਦੀ ਹੈ ਜਿਸ ਤਹਿਤ ਖਾਣ-ਪੀਣ, ਲਿਖਣ ਬੋਲਣ ਦੀ ਆਜਾਦੀ ਤੇ ਪਾਬੰਦੀ ਲਗਾਉਣ ਦੀ ਕੋਸ਼ਿਸ਼ਾਂ ਕੀਤੀਆਂ ਜਾ ਰਹੀਆਂ ਹਨ। ਮੀਟਿੰਗ ਦੌਰਾਨ ਗੱਲਬਾਤ ਕਰਦਿਆਂ ਇਕਾਈ ਮੋਹਾਲੀ ਦੇ ਮੁਖੀ ਲੈਕਚਰਾਰ ਸੁਰਜੀਤ ਸਿੰਘ ਨੇ ਕਿਹਾ ਕਿ ਇਸ ਸਮੇਂ ਪੂਰੇ ਦੇਸ਼ ਵਿੱਚ ਕੱਟੜ ਲੋਕਾਂ ਵੱਲੋਂ ਕੀਤੇ ਕਾਰਿਆਂ ਵਿਰੁੱਧ ਮੁਹਿੰਮ ਚੱਲ ਰਹੀ ਹੈ ਤੇ ਦੇਸ਼ ਦੇ ਪ੍ਰਸਿੱਧ ਸਾਹਿਤਕਾਰਾਂ, ਲੇਖਕਾਂ ਵੱਲੋਂ ਇਹਨਾਂ ਘਟਨਾਵਾਂ ਦੇ ਵਿਰੋਧ ਵਜੋਂ ਐਵਾਰਡ ਵਾਪਸ ਕੀਤੇ ਜਾ ਰਹੇ ਹਨ ਅਤੇ ਤਰਕਸ਼ੀਲ ਸੁਸਾਇਟੀ ਪੰਜਾਬ, ਇਕਾਈ ਮੋਹਾਲੀ ਦੇ ਸਮੂਹ ਮੈਂਬਰ ਸਨਮਾਨ ਮੋੜਨ ਵਾਲੇ ਸਾਹਿਤਕਾਰਾਂ ਦਾ ਸਮਰਥਨ ਕਰਦੀ ਹੈ। ਉਹਨਾਂ ਕਿਹਾ ਕਿ ਅੱਜ ਜਦੋ ਦੇਸ਼ ਵਿੱਚ ਇੱਕ ਫਿਰਕੇ ਨੂੰ ਦੂਜੇ ਫਿਰਕੇ ਨਾਲ ਲੜਾਇਆ ਜਾ ਰਿਹਾ ਹੈ, ਉਸ ਸਮੇਂ ਚੁੱਪ ਨਹੀਂ ਬੈਠਿਆ ਜਾ ਸਕਦਾ ਨਹੀਂ ਤਾਂ ਇਹ  ਖਤਰੇ ਵਧਦੇ ਜਾਣਗੇ ਅਤੇ ਕੱਟੜ ਲੋਕ 18ਵੀਂ ਸਦੀ ਦੀਆਂ ਪਿਛਾਂਹਖੜੀ ਗੱਲਾਂ ਨੂੰ ਲਾਗੂ ਕਰਨ ਲਈ ਹੋਰ ਅੱਗੇ ਵਧਣਗੇ। ਇਸ ਮੌਕੇ ਤਰਕਸ਼ੀਲ ਸੁਸਾਇਟੀ ਦੇ ਸਮੂਹ ਮੈਂਬਰਾਂ ਨੇ ਸਰਕਾਰ ਨੂੰ ਸਖਤ ਸ਼ਬਦਾਂ ਵਿੱਚ ਅਪੀਲ ਕੀਤੀ ਕਿ ਤਰਕਸ਼ੀਲਾਂ ਦੇ ਕਾਤਲਾਂ ਅਤੇ ਫਿਰਕੂ ਘਟਨਾਵਾਂ ਨੂੰ ਅੰਜਾਮ ਦੇਣ ਵਾਲੇ ਦੋਸ਼ੀਆਂ ਨੂੰ ਤੁਰੰਤ ਗ੍ਰਿਫਤਾਰ ਕੀਤਾ ਜਾਵੇ ਤੇ ਸਖਤ ਸਜਾਵਾਂ ਦਿੱਤੀਆਂ ਜਾਣ। ਮੀਟਿੰਗ ਦੌਰਾਨ ਤਰਕਸ਼ੀਲ ਸੁਸਾਇਟੀ ਦੇ ਚੰਡੀਗੜ ਜੋਨ ਦੇ ਮੁਖੀ ਲੈਕਚਰਾਰ ਗੁਰਮੀਤ ਸਿੰਘ, ਤਰਕਸ਼ੀਲ ਮੈਗਜੀਨ ਦੇ ਸਹਿ ਸੰਪਾਦਕ ਜਸਵੰਤ ਮੋਹਾਲੀ, ਸਤਨਾਮ ਦਾਉਂ, ਗੋਰਾ ਹੁਸ਼ਿਆਰਪੁਰੀ, ਹਰਪ੍ਰੀਤ, ਤੇਜਿੰਦਰ ਪਾਲ, ਹਰਮੀਤ ਸਿੰਘ, ਬਲਵਿੰਦਰ ਬਟੇਰਲਾ, ਜਸਵਿੰਦਰ ਆਦਿ ਹਾਜਰ ਸਨ। 

 

Tags: TARAKSHEEL

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD