Monday, 13 May 2024

 

 

ਖ਼ਾਸ ਖਬਰਾਂ ਲੁਧਿਆਣਾ ਵਿੱਚ ਕਾਂਗਰਸ ਹੋਈ ਮਜ਼ਬੂਤ, ਬੈਂਸ ਭਰਾ ਕਾਂਗਰਸ ਵਿੱਚ ਹੋਏ ਸ਼ਾਮਿਲ ਕਾਂਗਰਸ ਨੇ ਹਰ ਗਰੀਬ ਪਰਿਵਾਰ ਨੂੰ ਹਰ ਸਾਲ ਇੱਕ ਲੱਖ ਰੁਪਏ ਦੇਣ ਦਾ ਵਾਅਦਾ ਕੀਤਾ ਸਰਬਪੱਖੀ ਵਿਕਾਸ ਦੀ ਵਚਨਬੱਧਤਾ ਨਾਲ ਅੱਗੇ ਵੱਧ ਰਿਹਾ ਅਮਰਿੰਦਰ ਸਿੰਘ ਰਾਜਾ ਵੜਿੰਗ ਦਾ ਚੋਣ ਪ੍ਰਚਾਰ ਪੰਜਾਬ ਦੇ ਨੌਜਵਾਨਾਂ ਨੂੰ ਬੇਰੁਜ਼ਗਾਰੀ ਵੱਲ ਧੱਕਿਆ, ਹਰ ਵਰਗ ਦੇ ਚਿਹਰੇ 'ਤੇ ਨਿਰਾਸ਼ਾ ਦੇ ਬੱਦਲ: ਵਿਜੇ ਇੰਦਰ ਸਿੰਗਲਾ ਮਨਮੋਹਨ ਸਿੰਘ ਦੀ ਸਰਕਾਰ ਦੌਰਾਨ ਦੇਸ਼ ਦੇ ਸਭ ਤੋਂ ਵਧੀਆ ਸਾਲ ਸਨ : ਹਰੀਸ਼ ਚੌਧਰੀ ਆਮ ਆਦਮੀ ਪਾਰਟੀ ਪੰਜਾਬ ਤੇ ਦਿੱਲੀ ਵਾਂਗ ਕੇਂਦਰ ਵਿੱਚ ਵੀ ਹੁਣ ਗਾਰੰਟੀਆਂ ਪੂਰੀਆਂ ਕਰੇਗੀ: ਮੀਤ ਹੇਅਰ ਗੁਰਜੀਤ ਸਿੰਘ ਔਜਲਾ ਦੇ ਹੱਕ ਵਿੱਚ ਅਟਾਰੀ ਹਲਕੇ ਵਿੱਚ ਹੋਇਆ ਵਿਸ਼ਾਲ ਇਕੱਠ ਮਾਲਵੇ ਨੂੰ ਰੇਲ ਲਿੰਕ ਰਾਹੀਂ ਚੰਡੀਗੜ੍ਹ ਨਾਲ ਜੋੜਨ ਲਈ ਉਪਰਾਲੇ ਕੀਤੇ ਜਾਣਗੇ : ਮੀਤ ਹੇਅਰ ਸ਼੍ਰੋਮਣੀ ਕਮੇਟੀ ਵੱਲੋਂ ਸਰਹਿੰਦ ਫ਼ਤਹਿ ਦਿਵਸ ਮੌਕੇ ਚੱਪੜਚਿੜੀ ਤੋਂ ਸ੍ਰੀ ਫ਼ਤਹਿਗੜ੍ਹ ਸਾਹਿਬ ਤੱਕ ਸਜਾਇਆ ਗਿਆ ਫ਼ਤਹਿ ਮਾਰਚ ਮੈਂ ਦੁਬਾਰਾ ਜੇਲ੍ਹ ਚੱਲਿਆ ਗਿਆ ਤਾਂ ਭਾਜਪਾ ਵਾਲੇ ਮੁਫ਼ਤ ਬਿਜਲੀ, ਪਾਣੀ ਅਤੇ ਇਲਾਜ ਰੋਕ ਦੇਣਗੇ - ਕੇਜਰੀਵਾਲ ਗਜੇਂਦਰ ਸਿੰਘ ਸ਼ੇਖਾਵਤ ਨੇ ਮੁਹਾਲੀ ਵਿੱਚ ਵੋਟਰਾਂ ਨੂੰ ਭਾਜਪਾ ਉਮੀਦਵਾਰ ਦੇ ਹੱਕ ਵਿੱਚ ਵੋਟ ਪਾਉਣ ਲਈ ਕਿਹਾ ਯਾਦ ਰੱਖਿਓ 1 ਜੂਨ 1984, ਇਸ ਦਿਨ ਹੀ ਐਤਕੀਂ ਤੁਸੀਂ ਵੋਟਾਂ ਪਾਉਣੀਆਂ ਨੇ: ਸੁਖਬੀਰ ਸਿੰਘ ਬਾਦਲ ਨੇ ਪੰਜਾਬੀਆਂ ਨੂੰ ਕੀਤੀ ਅਪੀਲ ਲੋਕਾਂ ਨੂੰ ਗੁੰਮਰਾਹ ਕਰਨ ਦੀ ਬਜਾਏ ਵਿਕਾਸ ਦੀ ਗੱਲ ਕਰੇ ਕਾਂਗਰਸ, ਭਾਜਪਾ ਤੇ ਆਪ : ਐਨ. ਕੇ. ਸ਼ਰਮਾ ਆਈਸਾਈਟ ਚੈਰੀਟੇਬਲ ਆਈ ਹਸਪਤਾਲ ਦੇ ਮਾਹਰ ਡਾਕਟਰਾਂ ਦੀ ਟੀਮ ਵੱਲੋਂ ਅੱਖਾਂ ਦਾ ਕੈਂਪ ਲਗਾਇਆ ਗਿਆ ਭਗਵਾਨ ਪਰਸ਼ੂਰਾਮ ਦੀ ਗਣਨਾ ਸਪਤ ਚਿਰੰਨਜੀਵੀ ਮਹਾਪੁਰਸ਼ਾ ਵਿੱਚ ਕੀਤੀ ਜਾਂਦੀ ਹੈ : ਰਾਜਿੰਦਰ ਸਿੰਘ ਨੰਬਰਦਾਰ ਚੰਡੀਗੜ੍ਹ 'ਚ ਲੋਕਾਂ ਦਾ ਭਾਰੀ ਸਮਰਥਨ, ਇਸ ਵਾਰ ਭਾਜਪਾ 400 ਦਾ ਅੰਕੜਾ ਜ਼ਰੂਰ ਪਾਰ ਕਰੇਗੀ : ਜਤਿੰਦਰ ਪਾਲ ਮਲਹੋਤਰਾ ਆਪ ਤੇ ਅਕਾਲੀ ਕਿਸਾਨ ਵਿਰੋਧੀ, ਪੰਜਾਬ ਦੇ ਵਿਕਾਸ ਲਈ ਦੋਨਾਂ ਨੂੰ ਹਰਾਉਣਾ ਜਰੂਰੀ : ਜੀਤਮਹਿੰਦਰ ਸਿੰਘ ਸਿੱਧੂ ਸ੍ਰੀ ਅਨੰਦਪੁਰ ਸਾਹਿਬ ਤੋਂ ਮਾਈਨਿੰਗ ਮਾਫੀਆ ਦਾ ਸਫਾਇਆ ਕਰਾਂਗਾ : ਡਾ ਸੁਭਾਸ਼ ਸ਼ਰਮਾ ਗੁਰਬਾਜ ਸਿੰਘ ਸਿੱਧੂ ਨੇ ਪਿਤਾ ਦੇ ਲਈ ਮੰਗੀਆਂ ਵੋਟਾਂ ਅਸੀਂ ਤੁਹਾਡੇ ਲਈ ਸਕੂਲ ਅਤੇ ਹਸਪਤਾਲ ਬਣਾਏ, ਬਿਜਲੀ ਅਤੇ ਪਾਣੀ ਮੁਫਤ ਕੀਤਾ, ਇਸ ਲਈ ਮੈਨੂੰ ਜੇਲ ਭੇਜਿਆ : ਅਰਵਿੰਦ ਕੇਜਰੀਵਾਲ ਮੁੱਖ ਮੰਤਰੀ ਨੇ ਅਮਿਤ ਸ਼ਾਹ ਨਾਲ ਕੀਤਾ ਸਮਝੌਤਾ, ਕੇਜਰੀਵਾਲ ਨੂੰ ਛੱਡ ਕੇ ਪੰਜਾਬ ’ਚ ਵੱਖਰੀ ਆਪ ਸਰਕਾਰ ਬਣਾਉਣਗੇ : ਸੁਖਬੀਰ ਸਿੰਘ ਬਾਦਲ

 

ਜ਼ਿਲ੍ਹਾ ਪ੍ਰਸਾਸ਼ਨ, ਧਾਰਮਿਕ ਜਥੇਬੰਦੀਆਂ ਅਤੇ ਵੱਖ-ਵੱਖ ਆਗੂਆਂ ਦੀ ਸਾਂਝੀ ਮੀਟਿੰਗ

ਅਮਨ-ਸ਼ਾਂਤੀ ਤੇ ਆਪਸੀ ਭਾਈਚਾਰਕ ਸਾਂਝ ਦੇ ਮਾਹੌਲ ਨੂੰ ਹਰ ਹੀਲੇ ਕਾਇਮ ਰੱਖਿਆ ਜਾਵੇ ,ਜ਼ਿਲ੍ਹਾ ਵਾਸੀਆਂ ਨੂੰ ਸ਼ਰਾਰਤੀ ਤੱਤਾਂ ਵਿਰੁੱਧ ਪੂਰਨ ਚੌਕਸੀ ਵਰਤਣ ਦੀ ਅਪੀਲ

ਜ਼ਿਲ੍ਹਾ ਪ੍ਰਸਾਸ਼ਨ, ਧਾਰਮਿਕ ਜਥੇਬੰਦੀਆਂ ਅਤੇ ਵੱਖ-ਵੱਖ ਆਗੂਆਂ ਦੀ ਸਾਂਝੀ ਮੀਟਿੰਗ

Web Admin

Web Admin

5 Dariya News (ਅਜੇ ਪਾਹਵਾ)

ਲੁਧਿਆਣਾ , 18 Oct 2015

ਪਿਛਲੀ ਦਿਨੀਂ ਫਰੀਦਕੋਟ ਵਿੱਚ ਪਾਵਨ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਅੰਗਾਂ ਦੀ ਹੋਈ ਬੇਅਦਬੀ ਦੀ ਜ਼ਿਲ੍ਹਾ ਪ੍ਰਸ਼ਾਸ਼ਨ, ਸਮੂਹ ਧਰਮਾਂ ਦੇ ਆਗੂਆਂ ਅਤੇ ਪੀਸ ਕਮੇਟੀ ਦੇ ਮੈਬਰਾਂ ਵੱਲੋਂ ਇੱਕਜੁੱਟ ਹੋ ਕੇ ਜ਼ੋਰਦਾਰ ਸ਼ਬਦਾਂ ਵਿੱਚ ਨਿਖੇਧੀ ਕਰਦਿਆਂ ਲੋਕਾਂ ਨੂੰ ਅਪੀਲ ਕੀਤੀ ਗਈ ਹੈ ਕਿ ਸੂਬੇ ਵਿੱਚ ਭਾਈਚਾਰਕ ਸਾਂਝ, ਅਮਨ ਤੇ ਕਾਨੂੰਨ ਦੀ ਸਥਿਤੀ ਬਰਕਰਾਰ ਰੱਖੀ ਜਾਵੇ। ਸਮੂਹ ਹਾਜ਼ਰੀਨ ਵੱਲੋਂ ਇਸ ਦਿਸ਼ਾ ਵਿੱਚ ਸਾਂਝੇ ਯਤਨ ਕਰਨ ਦਾ ਵਿਸ਼ਵਾਸ਼ ਦਿਵਾਇਆ ਗਿਆ। ਜ਼ਿਲ੍ਹਾ ਲੁਧਿਆਣਾ ਵਿੱਚ ਅਮਨ ਸ਼ਾਤੀ ਕਾਇਮ ਰੱਖਣ ਲਈ ਵਿਚਾਰਾਂ ਕਰਨ ਹਿੱਤ ਅੱਜ ਸ੍ਰੀ ਰਜਤ ਅਗਰਵਾਲ ਡਿਪਟੀ ਕਮਿਸ਼ਨਰ ਲੁਧਿਆਣਾ ਦੀ ਅਗਵਾਈ ਵਿੱਚ ਸਥਾਨਕ ਬਚਤ ਭਵਨ ਵਿਖੇ ਮੀਟਿੰਗ ਬੁਲਾਈ ਗਈ, ਜਿਸ ਵਿੱਚ ਪੀਸ ਕਮੇਟੀ ਦੇ ਸਮੂਹ ਮੈਬਰਾਂ, ਵੱਖ-ਵੱਖ ਧਰਮਾਂ ਦੇ ਆਗੂਆਂ ਅਤੇ ਜ਼ਿਲ੍ਹੇ ਦੇ ਉੱਚ ਅਧਿਕਾਰੀਆਂ ਨੇ ਸ਼ਿਰਕਤ ਕੀਤੀ।ਮੀਟਿੰਗ ਵਿੱਚ ਹਾਜ਼ਰੀਨ ਨੇ ਸਮੂਹ ਪੰਜਾਬੀਆਂ ਨੂੰ ਦਸ ਗੁਰੂ ਸਾਹਿਬਾਨ ਦੀ ਜੀਵੰਤ ਤੇ ਜਾਗਤ ਜੋਤ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਤੋਂ ਸੇਧ ਅਤੇ ਸ਼ਕਤੀ ਲੈ ਕੇ ਸੂਬੇ ਵਿੱਚ ਅਮਨ ਅਤੇ ਆਪਸੀ ਭਾਈਚਾਰਕ ਸਾਂਝ ਦੇ ਮਾਹੌਲ ਨੂੰ ਹਰ ਹਾਲਤ ਵਿੱਚ ਕਾਇਮ ਰੱਖਣ ਦੀ ਪੁਰਜ਼ੋਰ ਅਪੀਲ ਕੀਤੀ। 

ਉਨ੍ਹਾਂ ਕਿਹਾ ਕਿ ਸਮੁੱਚੀ ਮਾਨਵਤਾ ਲਈ ਰੂਹਾਨੀਅਤ, ਅਮਨ ਅਤੇ ਭਾਈਚਾਰਕ ਸਾਂਝ ਦੇ ਅਨੰਤ ਅਤੇ ਅਸੀਮ ਸੋਮੇ, ਪਾਵਨ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਸਮੂਹ ਮਨੁੱਖਤਾ ਦੇ ਮਨਾਂ, ਰੂਹਾਂ ਅਤੇ ਹਿਰਦਿਆਂ ਅੰਦਰ ਪ੍ਰਾਣ ਵਾਂਗ ਵਾਸਾ ਕਰਦੇ ਹਨ। ਪਿਛਲੇ ਕੁਝ ਦਿਨਾਂ ਤੋਂ ਸਮੁੱਚੀ ਮਾਨਵਤਾ ਤੇ ਖਾਸ ਕਰਕੇ ਸਮੂਹ ਸਿੱਖ ਸੰਗਤਾਂ ਨੂੰ ਆਪਣੇ ਪ੍ਰਾਣਾਂ ਤੋਂ ਵੀ ਪਿਆਰੇ ਪਾਵਨ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਵਿੱਤਰ ਅੰਗਾਂ ਦੀ ਬੇ-ਅਦਬੀ ਦੀਆਂ ਕੋਝੀਆਂ ਕਾਰਵਾਈਆਂ ਕੀਤੀਆਂ ਗਈਆਂ ਹਨ, ਜਿਨ੍ਹਾਂ ਨਾਲ ਸਮੁੱਚੇ ਦੇਸ਼ ਅਤੇ ਦੁਨੀਆਂ ਭਰ ਵਿਚ ਵਸਦੇ ਸਮੂਹ ਸਿੱਖਾਂ ਦੇ ਹਿਰਦੇ ਵਲੂੰਧਰੇ ਗਏ ਹਨ।ਡਿਪਟੀ ਕਮਿਸ਼ਨਰ ਸ੍ਰੀ ਅਗਰਵਾਲ ਨੇ ਇਨ੍ਹਾਂ ਘਟਨਾਵਾਂ ਦੀ ਨਿੰਦਿਆਂ ਕਰਦਿਆਂ ਕਿਹਾ ਕਿ ਇਹ ਤਿਉਹਾਰਾਂ ਦੇ ਦਿਨ ਹਨ, ਇਸ ਮੌਕੇ ਅਜਿਹੀਆਂ ਸ਼ਰਾਰਤੀ ਕਾਰਵਾਈਆਂ ਕਰਨਾ ਵੱਡੀ ਸਾਜਿਸ਼ ਹੈ। ਉਨ੍ਹਾਂ ਅਪੀਲ ਕੀਤੀ ਕਿ ਪ੍ਰਦਰਸ਼ਨ ਦੌਰਾਨ ਇਹ ਗੱਲ ਧਿਆਨ ਵਿੱਚ ਰੱਖੀ ਜਾਵੇ ਕਿ ਝੋਨੇ ਦੀ ਕਟਾਈ ਦਾ ਸੀਜ਼ਨ ਚੱਲ ਰਿਹਾ ਅਤੇ ਰਸਤੇ ਰੋਕਣ ਨਾਲ ਕਿਸਾਨਾਂ ਅਤੇ ਆਮ ਲੋਕਾਂ ਦਾ ਵੱਡਾ ਨੁਕਸਾਨ ਹੋ ਰਿਹਾ ਹੈ। ਉਨ੍ਹਾਂ ਕਿਹਾ ਕਿ ਕੁਝ ਸ਼ਰਾਰਤੀ ਅਨਸਰਾਂ ਵੱਲੋਂ ਸੋਸ਼ਲ ਮੀਡੀਆ ਰਾਹੀਂ ਕੀਤੇ ਜਾ ਰਹੇ ਗੈਰ ਸਮਾਜੀ ਪ੍ਰਚਾਰ ਦਾ ਆਮ ਲੋਕਾਂ ਨੂੰ ਹਿੱਸਾ ਨਹੀਂ ਬਣਨਾ ਚਾਹੀਦਾ। ਉਨ੍ਹਾਂ ਇਸ ਗੰਭੀਰ ਸਥਿਤੀ ਵਿੱਚ ਪ੍ਰਦਰਸ਼ਨਕਾਰੀਆਂ ਨੂੰ ਸੰਜਮ ਨਾਲ ਸਮਝਾਉਣ ਦੀ ਲੋੜ 'ਤੇ ਜ਼ੋਰ ਦਿੱਤਾ।

ਮੀਟਿੰਗ ਨੂੰ ਸੰਬੋਧਨ ਕਰਦਿਆਂ ਸਾਬਕਾ ਮੰਤਰੀ ਤੇ ਜ਼ਿਲ੍ਹਾ ਯੋਜਨਾ ਬੋਰਡ ਦੇ ਚੇਅਰਮੈਨ ਸ੍ਰ. ਹੀਰਾ ਸਿੰਘ ਗਾਬੜੀਆ ਤੇ ਪੰਜਾਬ ਟਰੇਡਰਜ਼ ਬੋਰਡ ਦੇ ਉੱਪ ਚੇਅਰਮੈਨ ਸ੍ਰੀ ਮਦਨ ਲਾਲ ਬੱਗਾ ਨੇ ਕਿਹਾ ਕਿ ਵਪਾਰੀ ਭਾਈਚਾਰਾ ਇਸ ਘੜੀ ਵਿੱਚ ਪੰਜਾਬ ਵਿੱਚ ਅਮਨ ਸ਼ਾਂਤੀ ਚਾਹੁੰਦਾ ਹੈ। ਉਨ੍ਹਾਂ ਭਰੋਸਾ ਦਿੱਤਾ ਕਿ ਸ਼ਹਿਰ ਦੀਆਂ ਵੱਖ-ਵੱਖ ਜਥੇਬੰਦੀਆਂ ਅਤੇ ਵਪਾਰੀ ਭਾਈਚਾਰਾ ਹਾਲਾਤ ਆਮ ਵਾਂਗ ਕਰਨ ਵਿੱਚ ਯਤਨ ਜਾਰੀ ਰੱਖੇਗਾ।ਚੇਅਰਮੈਨ ਪੰਜਾਬ ਦਲਿਤ ਵਿਕਾਸ ਬੋਰਡ ਸ੍ਰੀ ਵਿਜੇ ਦਾਨਵ, ਸ੍ਰੀ ਲਕਸ਼ਮਨ ਦ੍ਰਾਵਿੜ, ਸ੍ਰੀ ਨਰੇਸ਼ ਧੀਂਗਾਨ ਨੇ ਕਿਹਾ ਕਿ ਸਮੂਹ ਵਾਲਮੀਕੀ ਭਾਈਚਾਰਾ ਇਨ੍ਹਾਂ ਘਟਨਾਵਾਂ ਦੀ ਨਿਖੇਧੀ ਕਰਦਾ ਹੈ। ਉਨ੍ਹਾਂ ਕਿਹਾ ਕਿ ਪੰਜਾਬ ਗੁਰੂਆਂ ਤੇ ਪੀਰਾਂ ਅਤੇ ਭਗਤਾਂ ਦੀ ਧਰਤੀ ਹੈ, ਜਿਸ ਨੂੰ ਨਫ਼ਰਤ ਦੀ ਲੜਾਈ ਦਾ ਹਿੱਸਾ ਨਹੀਂ ਬਣਨ ਦਿੱਤਾ ਜਾਵੇਗਾ। ਉਨ੍ਹਾਂ ਕਿਹਾ ਕਿ ਸਾਨੂੰ ਸਾਰਿਆਂ ਨੂੰ ਰਲ ਮਿਲ ਕੇ ਰਹਿਣਾ ਚਾਹੀਦਾ ਹੈ।ਇਸਾਈ ਭਾਈਚਾਰੇ ਦੇ ਆਗੂ ਅਤੇ ਪੰਜਾਬ ਘੱਟ ਗਿਣਤੀ ਕਮਿਸ਼ਨ ਦੇ ਮੈਂਬਰ ਸ੍ਰੀ ਅਲਬਰਟ ਦੂਆ ਨੇ ਕਿਹਾ ਕਿ ਸੂਬੇ ਵਿੱਚ ਅਮਨ ਅਤੇ ਸ਼ਾਂਤੀ ਬਣਾਈ ਰੱਖਣ ਦੇ ਮੰਤਵ ਨਾਲ ਕੱਲ੍ਹ ਈਸਾਏ ਧਰਮ ਦੇ ਪ੍ਰਮੁੱਖ ਆਗੂਆਂ ਅਤੇ ਪਾਸਟਰਜ਼ ਐਸੋਸੀਏਸ਼ਨ ਦੀ ਸਾਂਝੀ ਮੀਟਿੰਗ ਕੀਤੀ ਗਈ ਸੀ, ਜਿਸ ਵਿੱਚ ਲਏ ਫੈਸਲਾ ਮੁਤਾਬਿਕ ਅੱਜ ਸਮੂਹ ਗਿਰਜ਼ਾ ਘਰਾਂ ਵਿੱਚ ਪ੍ਰਾਰਥਨਾ ਸਭਾਵਾਂ ਕੀਤੀਆਂ ਗਈਆਂ ਹਨ। ਉਨ੍ਹਾਂ ਕਿਹਾ ਕਿ ਇਸਾਈ ਭਾਈਚਾਰਾ ਪੰਜਾਬ ਦੇ ਲੋਕਾਂ ਦੀਆਂ ਭਾਵਨਾਵਾਂ ਦਾ ਸਤਿਕਾਰ ਕਰਦਾ ਹੈ। 

ਮੁਸਲਿਮ ਭਾਈਚਾਰੇ ਦੇ ਆਗੂ ਅਬਦੁੱਲ ਸ਼ਕੂਰ ਮਾਂਗਟ ਅਤੇ ਜਾਵੇਦ ਮਾਂਗਟ ਨੇ ਕਿਹਾ ਕਿ ਅਜਿਹੇ ਸਮੇਂ ਵਿੱਚ ਸੂਬੇ ਦਾ ਸਾਰਾ ਮੁਸਲਿਮ ਭਾਈਚਾਰਾ ਸਿੱਖਾਂ ਅਤੇ ਪੰਜਾਬੀਆਂ ਦੇ ਨਾਲ ਖੜ੍ਹਾ ਹੈ। ਉਨ੍ਹਾਂ ਕਿਹਾ ਕਿ ਨਫ਼ਰਤ ਫੈਲਾਉਣ ਵਾਲੇ ਕੁਝ ਕੁ ਲੋਕਾਂ ਦੀ ਸ਼ਨਾਖ਼ਤ ਕਰਨ ਦੀ ਲੋੜ ਹੈ।ਪੰਜਾਬੀ ਸਾਹਿਤ ਅਕਾਦਮੀ ਦੇ ਸਾਬਕਾ ਪ੍ਰਧਾਨ ਅਤੇ ਸ਼੍ਰੋਮਣੀ ਪੰਜਾਬੀ ਗਜ਼ਲਕਾਰ ਪ੍ਰੋਫੈਸਰ ਗੁਰਭਜਨ ਸਿੰਘ ਗਿੱਲ ਨੇ ਕਿਹਾ ਕਿ ਸਭ ਦੋਸਤ ਭਾਵੇਂ ਨਾਸਤਿਕ ਜਾਂ ਕਿਸੇ ਵੀ ਧਰਮ ਨਾਲ ਸੰਬੰਧ ਭਾਵੇਂ ਕਿਉਂ ਨਾ ਰੱਖਦੇ ਹੋਣ, ਅਸੀਂ ਸਭ ਭਰਾ ਹਾਂ, ਇਸ ਖ਼ਤਰਨਾਕ ਦੌਰ ਵਿੱਚ ਸਾਡੀ ਇੱਕ ਸਾਂਝੀ ਜਿੰਮੇਵਾਰੀ ਬਣਦੀ ਹੈ ਕਿ ਪੰਜਾਬ ਦੇ ਮਾਹੌਲ ਨੂੰ ਸ਼ਾਂਤ ਰੱਖਣ ਵਿੱਚ ਆਪਣਾ-ਆਪਣਾ ਯੋਗਦਾਨ ਪਾਈਏ। ਇਹੋ ਜਿਹੇ ਦੌਰ ਵਿੱਚ ਸਭ ਤੋਂ ਵੱਧ ਨੁਕਸਾਨ ਆਮ ਲੋਕਾਂ ਦਾ ਹੀ ਹੁੰਦਾ ਹੈ। ਉਨ੍ਹਾਂ ਪੰਜਾਬ ਦੀਆਂ ਸਾਰੀਆਂ ਰਾਜਸੀ ਅਤੇ ਹੋਰ ਧਿਰਾਂ ਨੂੰ ਅਪੀਲ ਕੀਤੀ ਕਿ ਉਹ ਇਸ ਦੁੱਖ ਦੀ ਘੜੀ ਨੂੰ ਪਸਚਾਤਾਪ ਵਜੋਂ ਦੇਖਣ।

ਮੀਟਿੰਗ ਵਿੱਚ ਹਾਜ਼ਰ ਪੁਲਿਸ ਅਧਿਕਾਰੀਆਂ ਨੇ ਕਿਹਾ ਕਿ ਪੰਜਾਬ ਪੁਲਿਸ ਅਮਨ ਅਤੇ ਭਾਈਚਾਰਕ ਸਾਂਝ ਦੇ ਮਾਹੌਲ ਨੂੰ ਲਾਂਬੂ ਲਾਉਣ ਦੀਆਂ ਸਾਜ਼ਿਸ਼ਾਂ ਦਾ ਪਰਦਾਫ਼ਾਸ਼ ਕਰਨ ਅਤੇ ਇਸ ਸਾਜ਼ਿਸ਼ ਲਈ ਦੋਸ਼ੀ ਅਨਸਰਾਂ ਨੂੰ ਸਖਤ ਤੋਂ ਸਖਤ ਸਜ਼ਾ ਦਿਵਾਉਣ ਲਈ ਵਚਨਬੱਧ ਅਤੇ ਦ੍ਰਿੜ੍ਹ ਹੈ। ਲੋਕਾਂ ਨੂੰ ਚਾਹੀਦਾ ਹੈ ਕਿ ਕੁਝ ਕੁ ਫੀਸਦੀ ਸ਼ਰਾਰਤੀ ਅਨਸਰਾਂ ਵੱਲੋਂ ਲੋਕਾਂ ਦੀਆਂ ਭਾਵਨਾਵਾਂ ਨੂੰ ਭੜਕਾਉਣ ਦੀ ਕੀਤੀ ਜਾ ਰਹੀ ਕੋਸ਼ਿਸ਼ 'ਤੇ ਪ੍ਰਤੀਕਰਮ ਨਾ ਕੀਤਾ ਜਾਵੇ। ਉਨ੍ਹਾਂ ਕਿਹਾ ਕਿ ਪੰਜਾਬ ਵਿੱਚ ਮੁਕੰਮਲ ਅਮਨ ਅਤੇ ਭਾਈਚਾਰਕ ਸਾਂਝ ਦੇ ਮਾਹੌਲ ਨੂੰ ਹਰ ਕੀਮਤ 'ਤੇ ਕਾਇਮ ਰੱਖਿਆ ਜਾਵੇਗਾ ਅਤੇ ਕਿਸੇ ਨੂੰ ਵੀ ਅਮਨ ਅਤੇ ਕਾਨੂੰਨ ਨਾਲ ਖਿਲਵਾੜ ਕਰਨ ਦੀ ਇਜਾਜ਼ਤ ਨਹੀਂ ਦਿੱਤੀ ਜਾਵੇਗੀ। ਅਖੀਰ ਵਿੱਚ ਸਮੂਹ ਹਾਜ਼ਰੀਨ ਨੇ ਇੱਕਜੁੱਟ ਹੋ ਕੇ ਸਮੂਹ ਪੰਜਾਬੀਆਂ ਨੂੰ ਸ਼ਰਾਰਤੀ ਅਨਸਰਾਂ ਵਿਰੁੱਧ ਪੂਰਨ ਚੌਕਸੀ ਵਰਤਣ ਲਈ ਆਖਿਆ।

ਇਸ ਮੌਕੇ ਹੋਰਨਾਂ ਤੋਂ ਇਲਾਵਾ ਲੁਧਿਆਣਾ (ਦਿਹਾਤੀ) ਦੇ ਜ਼ਿਲ੍ਹਾ ਪੁਲਿਸ ਮੁਖੀ ਸ੍ਰ. ਰਵਚਰਨ ਸਿੰਘ ਬਰਾੜ, ਡਿਪਟੀ ਪੁਲਿਸ ਕਮਿਸ਼ਨਰ ਸ਼੍ਰੀ ਨਰਿੰਦਰ ਭਾਰਗਵ, ਵਧੀਕ ਡਿਪਟੀ ਕਮਿਸ਼ਨਰ (ਖੰਨਾ) ਸ੍ਰੀ ਅਜੇ ਸੂਦ, ਸਹਾਇਕ ਕਮਿਸ਼ਨਰ (ਜਨਰਲ ਅਤੇ ਸ਼ਿਕਾਇਤਾਂ) ਮਿਸ ਕਨੂ ਥਿੰਦ, ਬੀਬੀ ਸੁਰਿੰਦਰ ਕੌਰ ਦਿਆਲ ਪ੍ਰਧਾਨ ਇਸਤਰੀ ਅਕਾਲੀ ਦਲ ਲੁਧਿਆਣਾ, ਸੰਵੇਦਨ ਸੰਸਥਾ ਵੱਲੋਂ ਸ੍ਰੀ ਰਵਿੰਦਰ ਅਰੋੜਾ, ਤਹਿਸੀਲਦਾਰ ਸ੍ਰ. ਕੰਵਰ ਨਰਿੰਦਰ ਸਿੰਘ, ਭਾਜਪਾ ਨੇਤਾ ਸ੍ਰੀ ਅਮਿਤ ਗੁਸਾਂਈ, ਬੀਬੀ ਨੀਲਮ ਕੋਹਲੀ, ਸ੍ਰ. ਗੁਰਦੀਪ ਸਿੰਘ ਗੋਸ਼ਾ, ਸ੍ਰ. ਬਲਵਿੰਦਰ ਸਿੰਘ ਭੁੱਲਰ, ਸ੍ਰ. ਜਰਨੈਲ ਸਿੰਘ, ਸ੍ਰ. ਗੁਰਮੀਤ ਸਿੰਘ ਤੋਂ ਇਲਾਵਾ ਗੁਰਦੁਆਰਾ ਦੁੱਖ ਨਿਵਾਰਨ ਸਾਹਿਬ, ਗੁਰਦੁਆਰਾ ਸ੍ਰੀ ਕਲਗੀਧਰ ਸਾਹਿਬ ਅਤੇ ਨਾਨਕਸਰ ਸੰਪਰਦਾਇ ਵੱਲੋਂ ਨੁਮਾਇੰਦਿਆਂ ਨੇ ਵੀ ਭਾਗ ਲਿਆ। 

 

Tags: Hira Singh Gabria

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2024 | 5 Dariya News | All Rights Reserved
Powered by: CDS PVT LTD