Thursday, 04 June 2026

 

 

ਖ਼ਾਸ ਖਬਰਾਂ ਪੰਜਾਬ ਸਰਕਾਰ ਵਲੋਂ ਖਿਡਾਰੀਆਂ ਨੂੰ ਬਣਦਾ ਮਾਣ-ਸਤਿਕਾਰ ਦਿੱਤਾ ਜਾ ਰਿਹੈ : ਬਰਿੰਦਰ ਕੁਮਾਰ ਗੋਇਲ ਸਰਹੱਦ ਪਾਰੋਂ ਹਥਿਆਰਾਂ ਤੇ ਨਸ਼ਿਆਂ ਦੀ ਤਸਕਰੀ ਵਾਲੇ ਮਾਡਿਊਲ ਨਾਲ ਸਬੰਧਤ ਦੋ ਮੁਲਜ਼ਮ 2.2 ਕਿਲੋ ਹੈਰੋਇਨ ਅਤੇ 6 ਪਿਸਤੌਲਾਂ ਸਣੇ ਕਾਬੂ ਕੇਵਲ ਸਿੰਘ ਢਿੱਲੋਂ ਨੇ ਸੰਭਾਲੀ ਕਮਾਨ, ‘ਮਹਾਰਾਜਾ ਰਣਜੀਤ ਸਿੰਘ ਵਾਲੇ ਪੰਜਾਬ’ ਨੂੰ ਬਣਾਇਆ ਭਾਜਪਾ ਦਾ ਆਦਰਸ਼ 1000 ਰੁਪਏ ਦੀ ਸਹਾਇਤਾ ਬਹੁਤ ਘੱਟ ਅਤੇ ਬਹੁਤ ਦੇਰ ਨਾਲ ਚੁੱਕਿਆ ਗਿਆ ਕਦਮ : ਅਮਰਿੰਦਰ ਸਿੰਘ ਰਾਜਾ ਵੜਿੰਗ ਪੰਜਾਬ ਵਿੱਚ ਇਸ ਵਾਰ ਬਣੇਗੀ ਡਬਲ ਇੰਜਣ ਵਾਲੀ ਭਾਜਪਾ ਸਰਕਾਰ : ਨਾਇਬ ਸਿੰਘ ਸੈਣੀ ਨਾਇਬ ਸਿੰਘ ਸੈਣੀ ਨੇ ਸਵਰਗੀ ਚੌਧਰੀ ਭਜਨ ਲਾਲ ਦੀ ਬਰਸੀ 'ਤੇ ਦਿੱਤੀ ਸ਼ਰਧਾਂਜਲੀ ਜਲਵਾਯੂ ਸੰਕਟ ਨਾਲ ਨਜਿੱਠਣ ਲਈ ਹਰਿਆਣਾ ਦਾ ਵੱਡਾ ਕਦਮ, 100 ਕਰੋੜ ਰੁਪਏ ਦੇ ਗ੍ਰੀਨ ਕਲਾਈਮੇਟ ਫੰਡ ਦੀ ਸਥਾਪਨਾ ਦਾ ਪ੍ਰਸਤਾਵ ਰਾਹੁਲ ਚਾਬਾ ਵੱਲੋਂ ਸਪੈਸ਼ਲ ਇੰਟੈਂਸਿਵ ਰਵੀਜ਼ਨ ਸਬੰਧੀ ਰਾਜਨੀਤਿਕ ਪਾਰਟੀਆਂ ਨਾਲ ਮੀਟਿੰਗ ਐਲਪੀਯੂ ਦੀ ਵਿਦਿਆਰਥਣ ਪੂਜਾ ਸਿੰਘ ਨੇ ਰਾਸ਼ਟਰੀ ਰਿਕਾਰਡ ਅਤੇ ਏਸ਼ੀਅਨ ਯੂ20 ਸੋਨ ਤਗਮਾ ਜਿੱਤ ਕੇ ਭਾਰਤੀ ਐਥਲੈਟਿਕਸ ਇਤਿਹਾਸ ਨੂੰ ਦੁਬਾਰਾ ਲਿਖਿਆ ਦਲਵਿੰਦਰਜੀਤ ਸਿੰਘ ਵੱਲੋਂ ਐੱਸ.ਆਈ.ਆਰ ਦੇ ਸੋਧੇ ਸ਼ਡਿਊਲ ਸਬੰਧੀ ਰਾਜਨੀਤਿਕ ਪਾਰਟੀਆਂ ਨਾਲ ਮੀਟਿੰਗ ਜਨਗਣਨਾ-2027 ਦੇ ਪਹਿਲੇ ਫੇਜ਼ ਦਾ ਕੰਮ ਮੁਕੰਮਲ ਕਰਨ ਵਾਲੇ ਗਿਣਤੀਕਾਰਾਂ ਅਤੇ ਸੁਪਰਵਾਈਜ਼ਰਾਂ ਨੂੰ ਕੀਤਾ ਸਨਮਾਨਿਤ ਬਲਬੀਰ ਸਿੰਘ ਪਨੂੰ ਨੇ 'ਮੁੱਖ ਮੰਤਰੀ ਤੀਰਥ ਯਾਤਰਾ' ਤਹਿਤ ਪਿੰਡ ਦਮੋਦਰ ਤੋਂ ਸ਼ਰਧਾਲੂਆਂ ਦੀ ਬੱਸ ਰਵਾਨਾ ਕੀਤੀ ‘ਮੇਰੀ ਰਸੋਈ’ ਯੋਜਨਾ ਨਾਲ ਲੋੜਵੰਦ ਪਰਿਵਾਰਾਂ ਨੂੰ ਮਿਲੀ ਮਜ਼ਬੂਤੀ : ਬ੍ਰਮ ਸ਼ੰਕਰ ਜਿੰਪਾ ਈ-ਵੇਸਟ ਇਕੱਠਾ ਕਰਨ ਦੀ ਮੁਹਿੰਮ ਤਹਿਤ 1500 ਕਿਲੋਗ੍ਰਾਮ ਇਲੈਕਟ੍ਰਾਨਿਕ ਕੂੜਾ ਵਿਗਿਆਨਕ ਰੀਸਾਈਕਲਿੰਗ ਲਈ ਭੇਜਿਆ ਗਿਆ : ਆਸ਼ਿਕਾ ਜੈਨ ਭਾਰਤ ਦੇ ਨੌਜਵਾਨਾਂ ਨੂੰ ਨੌਕਰੀ ਲੱਭਣ ਵਾਲੇ ਨਹੀਂ, ਸਗੋਂ ਨੌਕਰੀਆਂ ਪੈਦਾ ਕਰਨ ਵਾਲੇ ਬਣਨਾ ਚਾਹੀਦਾ ਹੈ : ਗੁਲਾਬ ਚੰਦ ਕਟਾਰੀਆ 18000 ਰੁਪਏ ਰਿਸ਼ਵਤ ਲੈਂਦਾ ਸਹਾਇਕ ਸਬ-ਇੰਸਪੈਕਟਰ ਵਿਜੀਲੈਂਸ ਬਿਊਰ ਨੇ ਕੀਤਾ ਕਾਬੂ ਜ਼ਿਲ੍ਹਾ ਚੋਣ ਅਫਸਰ ਰਾਹੁਲ ਵੱਲੋਂ ਐਸ.ਆਈ.ਆਰ ਦੇ ਸੋਧੇ ਸ਼ਡਿਊਲ ਸਬੰਧੀ ਰਾਜਨੀਤਿਕ ਪਾਰਟੀਆਂ ਨਾਲ ਮੀਟਿੰਗ ਪੰਜਾਬ ਰਾਜ ਵਿੱਚ ਐਸ.ਆਈ.ਆਰ. ਅਧੀਨ ਘਰੋ-ਘਰੀ ਗਣਨਾ 25 ਜੂਨ 2026 ਤੋਂ ਹੋਵੇਗੀ ਸ਼ੁਰੂ ਭਗਵੰਤ ਸਿੰਘ ਮਾਨ ਸਰਕਾਰ ਦਾ ਲੁਧਿਆਣਾ ਦੇ ਲੋਕਾਂ ਨੂੰ ਵੱਡਾ ਤੋਹਫਾ ਪ੍ਰਧਾਨ ਮੰਤਰੀ ਮੋਦੀ ਦੇ ਨਿਆਂ ਵਿਜ਼ਨ ਨੂੰ ਹਰਿਆਣਾ ਵਿੱਚ ਸਾਕਾਰ ਕਰ ਰਹੀ ਹੈ ਸਰਕਾਰ : ਨਾਇਬ ਸਿੰਘ ਸੈਣੀ ਹਰਿਆਣਾ ਦੀਆਂ ਖੰਡ ਮਿੱਲਾਂ ਨੂੰ ਇੱਕ ਸਾਲ ਵਿੱਚ ਘਾਟੇ ਤੋਂ ਮੁਨਾਫ਼ੇ ਵਿੱਚ ਲਿਆਉਣਾ ਯਕੀਨੀ ਕਰਨ : ਨਾਇਬ ਸਿੰਘ ਸੈਣੀ

 

ਅਮਨ ਤੇ ਸ਼ਾਤੀ ਭੰਗ ਕਰਨ ਵਾਲੇ ਸਮਾਜ ਵਿਰੋਧੀ ਅਨਸਰਾਂ ਤੋਂ ਪੂਰੀ ਤਰਾਂਹ ਸੁਚੇਤ ਰਹਿਣ ਦੀ ਲੋੜ : ਤੇਜਿੰਦਰਪਾਲ ਸਿੰਘ ਸਿੱਧੂ

ਨੌਜਵਾਨ ਪੀੜੀ ਨੂੰ ਦੇਸ਼ ਵਿਰੋਧੀ ਤਾਕਤਾਂ ਪ੍ਰਤੀ ਜਾਗਰੂਕ ਕਰਨ ਦੀ ਲੋੜ : ਗੁਰਪ੍ਰੀਤ ਸਿੰਘ ਭੁੱਲਰ

Web Admin

Web Admin

5 Dariya News

ਐਸ.ਏ.ਐਸ ਨਗਰ , 19 Oct 2015

Last updated on: Oct 19, 2015, 00:00 IST

ਪੰਜਾਬ 'ਚ ਧਰਮਿਕ ਭਾਵਨਾਵਾਂ ਨੂੰ ਠੇਸ ਪਹੁੰਚਾਕੇ  ਨਫਰਤ ਪੈਦਾ ਕਰਨ ਲਈ ਵਾਪਰੀਆਂ ਦੁਖਦਾਈ ਘਟਨਾਵਾਂ ਦੇ ਮੱਦੇ ਨਜ਼ਰ ਸਾਹਿਬਜ਼ਾਦਾ ਅਜੀਤ ਸਿੰਘ ਨਗਰ ਜਿਲ੍ਹੇ 'ਚ ਅਮਨ ਤੇ ਸ਼ਾਤੀ ਭੰਗ ਕਰਨ ਅਤੇ ਭਾਈ ਚਾਰਕ ਸਾਂਝ ਵਿਚ ਤਰੇੜਾਂ ਪਾਉਣ ਵਾਲੇ ਸਮਾਜ ਵਿਰੋਧੀ ਅਨਸਰਾਂ ਤੋਂ ਸੁਚੇਤ ਕਰਦਿਆਂ ਜਿਲ੍ਹੇ ਦੇ ਡਿਪਟੀ ਕਮਿਸ਼ਨਰ ਸ੍ਰੀ ਤੇਜਿੰਦਰਪਾਲ ਸਿੰਘ ਸਿੱਧੂ ਨੇ ਕਿਹਾ ਕਿ ਸਾਨੂੰ ਅਜਿਹੇ ਮਾੜੇ ਅਨਸਰਾਂ ਵਿਰੁੱਧ ਧਰਮ, ਜਾਤ ਤੇ ਪਾਰਟੀਬਾਜ਼ੀ ਤੋਂ ਉਪਰ ਉਠਕੇ ਅਤੇ ਇਕਜੁਟ ਹੋ ਕੇ ਕੰਮ ਕਰਨ ਦੀ ਲੋੜ ਹੈ ਤਾਂ ਜੋ ਮਾੜੇ ਅਨਸਰਾਂ ਦੇ ਮਨਸੂਬੇ ਕਿਸੇ ਵੀ ਕੀਮਤ ਤੇ ਸਫਲ ਨਾ ਹੋ ਸਕਣ।ਸ੍ਰੀ  ਸਿੱਧੂ ਨੇ ਜਿਲਾ੍ਹ ਪ੍ਰਬੰਧਕੀ ਕੰਪਲੈਕਸ ਦੇ ਮੀਟਿੰਗ ਹਾਲ ਵਿਖੇ ਜਿਲਾ੍ਹ ਪੁਲਿਸ ਮੁੱਖੀ ਸ੍ਰੀ ਗੁਰਪ੍ਰੀਤ ਸਿੰਘ ਭੁੱਲਰ ਨੂੰ ਨਾਲ ਲੈ ਕੇ ਜਿਲਾ੍ਹ ਪੱਧਰੀ ਪੀਸ ਕਮੇਟੀ ਦੀ ਮੀਟਿੰਗ ਕੀਤੀ ਜਿਸ ਵਿਚ ਸਮੂਹ ਰਾਜਨੀਤਿਕ ਪਾਰਟੀਆਂ ਦੇ ਨੁਮਾਇੰਦਿਆਂ, ਸਮਾਜਿਕ ਅਤੇ ਧਾਰਮਿਕ ਜਥੇਬੰਦੀਆਂ ਦੇ ਆਗੂ ਵੀ ਸ਼ਾਮਲ ਹੋਏ । ਸ੍ਰੀ ਸਿੱਧੂ ਨੇ ਜਿਲ੍ਹੇ ਦੇ ਲੋਕਾਂ ਵੱਲੋਂ ਸ਼ਾਂਤੀ ਬਣਾਈ ਰੱਖਣ ਤੇ ਧੰਨਵਾਦ ਵੀ ਕੀਤਾ ਅਤੇ ਉਨਾਂਹ ਕਿਹਾ ਕਿ ਆਉਣ ਵਾਲੇ ਸਮੇਂ ਵਿਚ ਸਾਨੂੰ ਦੇਸ਼ ਵਿਰੋਧੀ ਅਨਸਰਾਂ ਤੇ ਸਖ਼ਤ ਨਿਗਾ੍ਹ ਰੱਖਣ ਦੀ ਲੋੜ ਹੈ ਤਾਂ ਜੋ ਜਿਲ੍ਹੇ 'ਚ ਕੋਈ ਵੀ ਸਮਾਜ ਵਿਰੋਧੀ ਅਨਸਰ ਕਿਸੇ ਵੀ ਕਿਸਮ ਦੀ ਮਾੜੀ ਘਟਨਾ ਨੂੰ ਅੰਜ਼ਾਮ ਨਾ ਦੇ ਸਕੇ। ਉਨਾਂਹ ਕਿਹਾ ਕਿ ਦੇਸ਼ ਵਿਰੋਧੀ ਅਨਸਰ ਪੰਜਾਬ ਵਿਚ ਲੋਕਾਂ ਦੀਆਂ ਧਾਰਮਿਕ ਭਾਵਨਾਵਾਂ ਨੂੰ ਭੜਕਾ ਕੇ ਸੂਬੇ ਦਾ ਨੁਕਸਾਨ ਕਰਨਾ ਚਾਹੁੰਦੇ ਹਨ। ਉਨਾਂਹ ਇਸ ਮੌਕੇ ਪੰਚਾਇਤਾਂ, ਮੋਹਬਰ ਬੰਦਿਆਂ ਅਤੇ ਖਾਸ ਕਰਕੇ ਨੌਜਵਾਨਾਂ ਤੋਂ ਸਹਿਯੋਗ ਦੀ ਮੰਗ ਕਰਦਿਆਂ ਅਮਨ ਬਣਾਈ ਰੱਖਣ ਲਈ ਆਪਣੀ ਬਣਦੀ ਜਿੰਮੇਵਾਰੀ ਨਿਭਾਉਣ ਲਈ ਆਖਿਆ। 

ਸ੍ਰੀ ਸਿੱਧੂ ਨੇ ਇਸ ਮੌਕੇ ਪਿੰਡਾਂ ਅਤੇ ਸ਼ਹਿਰਾਂ ਵਿਚ ਧਾਰਮਿਕ ਸਥਾਨਾਂ ਦੀ 24 ਘੰਟੇ ਨਿਗਰਾਨੀ ਰੱਖਣ ਲਈ ਵੀ ਆਖਿਆ ਜਿਸ ਵਿਚ ਲੋਕਲ ਗੁਰਦੁਆਰਾ ਪ੍ਰਬੰਧਕ ਕਮੇਟੀਆਂ, ਪਿੰਡਾਂ ਦੀਆਂ ਪੰਚਾਇਤਾਂ ਅਤੇ ਸ਼ਹਿਰੀ ਪਤਵੰਤੇ ਬਹੁਤ ਵੱਡਾ ਰੋਲ ਅਦਾ ਕਰ ਸਕਦੇ ਹਨ। ਉਨਾਂਹ ਹੋਰ ਕਿਹਾ ਕਿ ਸ਼ੋਸ਼ਲ ਮੀਡੀਆ ਰਾਹੀਂ ਸਮਾਜ ਵਿਰੋਧੀ ਅਨਸਰਾਂ ਵੱਲੋਂ ਫੈਲਾਉਣ ਵਾਲੀਆਂ ਅਫਵਾਹਾਂ ਤੋਂ ਖਾਸ ਕਰਕੇ ਨੌਜਵਾਨ ਵਰਗ ਨੂੰ ਸੁਚੇਤ ਰਹਿਣ ਦੀ ਲੋੜ ਹੈ ਅਤੇ ਕਿਸੇ ਕਿਸਮ ਦੇ ਭੜਕਾਊ ਬਿਆਨਾਂ ਤੇ ਵਿਸ਼ਵਾਸ ਨਹੀਂ ਕਰਨਾ ਚਾਹੀਦਾ ਕਿਉਂਕਿ  ਮਾੜੇ ਅਨਸਰਾਂ ਦੇ ਮਨਸੂਬੇ ਕੇਵਲ ਅਮਨ ਕਾਨੂੰਨ ਦੀ ਵਿਵਸਥਾ ਨੂੰ ਭੰਗ ਕਰਨ ਲਈ ਹੁੰਦੇ ਹਨ। ਉਨਾਂ ਇਸ ਮੌਕੇ ਸਮੂਹ ਐਸ.ਡੀ.ਐਮਜ਼ ਅਤੇ ਬੀ.ਡੀ.ਪੀ.ਓਜ਼ ਨੂੰ ਆਖਿਆ ਕਿ ਉਹ ਬਲਾਕ ਅਤੇ ਪਿੰਡ ਪੱਧਰ ਤੇ ਲੋਕਾਂ ਨਾਲ ਰਾਬਤਾ ਕਾਇਮ ਕਰਕੇ ਸਮਾਜ ਵਿਰੋਧੀ ਅਨਸਰਾਂ ਪ੍ਰਤੀ ਸੁਚੇਤ ਰਹਿਣ ਲਈ ਲੋਕਾਂ ਨੂੰ ਜਾਗਰੂਕ ਕਰਨ ।ਇਸ ਮੌਕੇ ਜਿਲਾ੍ਹ ਪੁਲਿਸ ਮੁੱਖੀ ਸ੍ਰੀ ਗੁਰਪ੍ਰੀਤ ਸਿੰਘ ਨੇ ਦੱਸਿਆ ਕਿ ਭਾਂਵੇਂ ਜਿਲਾ੍ਹ ਪੁਲਿਸ ਅਤੇ ਸਮੁੱਚਾ ਜਿਲਾ੍ਹ ਪ੍ਰਸ਼ਾਸਨ ਜਿਲ੍ਹੇ ਵਿਚ ਅਮਨ ਅਤੇ ਕਾਨੂੰਨ ਦੀ ਵਿਵਸਥਾ ਨੂੰ ਕਾਇਮ ਰੱਖਣ ਲਈ ਪੂਰੀ ਤਨਦੇਹੀ ਨਾਲ ਕੰਮ ਕਰ ਰਿਹਾ ਹੈ ਪ੍ਰੰਤੂ ਇਸ ਲਈ ਲੋਕਾਂ ਦੇ ਸਹਿਯੋਗ ਦੀ ਵੀ ਵੱਡੀ ਲੋੜ ਹੈ। ਉਨਾਂਹ ਕਿਹਾ ਕਿ ਇਸ ਜਿਲ੍ਹੇ ਦੇ ਅਮਨ ਪਸੰਦ ਲੋਕਾਂ ਨੇ ਹਮੇਸ਼ਾਂ ਸਮਾਜ ਵਿਰੋਧੀ ਤਾਕਤਾਂ ਨਾਲ ਨਜਿੱਠਣ ਲਈ ਹਮੇਸ਼ਾਂ ਆਪਣਾਂ ਸਹਿਯੋਗ ਦਿੱਤਾ ਹੈ ਅਤੇ ਹੁਣ ਵੀ ਆਪਣਾ ਸਹਿਯੋਗ ਬਰਕਰਾਰ ਰੱਖਣ ਦੀ ਲੋੜ ਹੈ ਤਾਂ ਜੋ ਜਿਲ੍ਹੇ 'ਚ ਅਮਨ ਤੇ ਸ਼ਾਂਤੀ ਬਣੀ ਰਹੇ । ਉਨਾਂ੍ਹ ਨੌਜਵਾਨ ਵਰਗ ਨੂੰ ਦੇਸ਼ ਵਿਰੋਧੀ ਤਾਕਤਾਂ ਪ੍ਰਤੀ ਜਗਾਰੂਕ ਕਰਨ ਦੀ ਲੋੜ ਤੇ ਵੀ ਜੋਰ ਦਿੱਤਾ।  

ਇਸ ਮੌਕੇ ਜਿਲਾ੍ਹ ਪੱਧਰੀ ਪੀਸ ਕਮੇਟੀ ਦੇ ਮੈਬਰਾਂ ਵੱਲੋਂ ਜਿਲ੍ਹੇ 'ਚ ਅਮਨ ਕਾਨੂੰਨ ਦੀ ਵਿਵਸਥਾ ਨੂੰ ਕਾਇਮ ਰੱਖਣ ਲਈ ਜਿਥੇ ਆਪਣੇ ਆਪਣੇ ਵੱਲੋਂ ਸੁਝਾਅ ਦਿੱਤੇ ਗਏ  ਉਥੇ ਜਿਲ੍ਹੇ 'ਚ ਅਮਨ ਤੇ ਸ਼ਾਤੀ ਲਈ ਪ੍ਰਸ਼ਾਸਨ ਨੂੰ ਹਰ ਤਰਾਂ੍ਹ ਦਾ ਸਹਿਯੋਗ ਦੇਣ ਦਾ ਵਾਅਦਾ ਵੀ ਕੀਤਾ ।ਮੀਟਿੰਗ ਵਿਚ ਸ੍ਰੋਮਣੀ ਅਕਾਲੀ ਦਲ ਦੇ ਜਿਲਾ੍ਹ ਪ੍ਰਧਾਨ ਜਥੇਦਾਰ ਉਜਾਗਰ ਸਿੰਘ ਬਡਾਲੀ, ਚੇਅਰਪਰਸਨ ਪੰਜਾਬ ਰਾਜ ਮਹਿਲਾ ਕਮਿਸ਼ਨ ਅਤੇ ਮੈਂਬਰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਬੀਬੀ  ਪਰਮਜੀਤ ਕੌਰ ਲਾਂਡਰਾਂ, ਮੈਂਬਰ ਐਸ.ਜੀ.ਪੀ.ਸੀ ਸ. ਨਿਰਮੈਲ ਸਿੰਘ ਜੋਲਾਂ, ਵਧੀਕ ਡਿਪਟੀ ਕਮਿਸ਼ਨਰ(ਵਿਕਾਸ) ਸ. ਭੁਪਿੰਦਰ ਸਿੰਘ, ਵਧੀਕ ਡਿਪਟੀ ਕਮਿਸ਼ਨਰ(ਜ) ਸ੍ਰੀਮਤੀ ਪੂਨਮਦੀਪ ਕੌਰ,  ਕਮਿਸ਼ਨਰ ਨਗਰ ਨਿਗਮ ਸ੍ਰੀ ਓਮਾ ਸੰਕਰ ਗੁਪਤਾ, ਐਸ.ਡੀ.ਐਮ ਮੋਹਾਲੀ ਸ. ਲਖਮੀਰ ਸਿੰਘ, ਐਸ.ਡੀ.ਐਮ ਖਰੜ ਸ੍ਰੀਮਤੀ ਅਵਨਿੰਦਰ ਕੌਰ ਬਰਾੜ, ਸਹਾਇਕ ਕਮਿਸ਼ਨਰ(ਜ) ਸ੍ਰੀਮਤੀ ਅਵਨੀਤ ਕੌਰ, ਮਾਰਕੀਟ ਕਮੇਟੀ ਖਰੜ ਦੇ ਚੇਅਰਮੈਨ ਜਥੇਦਾਰ ਬਲਜੀਤ ਸਿੰਘ ਕੁੰਬੜਾ, ਐਨ.ਕੇ.ਸ਼ਰਮਾ ਦੇ ਓ.ਐਸ.ਡੀ ਸ੍ਰੀ ਕ੍ਰਿਸ਼ਨਪਾਲ ਸ਼ਰਮਾ, ਕੌਸਲਰ ਸਤਬੀਰ ਸਿੰਘ ਧਨੋਆ, ਇੰਜ. ਪੀ.ਐਸ.ਵਿਰਦੀ, ਸ. ਹਰਇੰਦਰ ਸਿੰਘ, ਜਸਵੰਤ ਸਿੰਘ, ਜਿਲਾ੍ਹ ਪ੍ਰੀਸ਼ਦ ਮੈਂਬਰ ਮਲਕੀਤ ਸਿੰਘ ਖੱਟੜਾ, ਸ. ਗੁਰਮਿੰਦਰ ਜੀਤ ਸਿੰਘ, ਮੀਤ ਪ੍ਰਧਾਨ ਜਿਲਾ੍ਹ ਕਾਂਗਰਸ ਕਮੇਟੀ ਸ. ਜਗੀਰ ਸਿੰਘ ਲਾਲੀ ਸਮੇਤ ਹੋਰ ਅਧਿਕਾਰੀ ਅਤੇ ਰਾਜਨੀਤਿਕ , ਧਾਰਮਿਕ ਅਤੇ ਸਮਾਜਿਕ ਜਥੇਬੰਦੀਆਂ ਦੇ ਆਗੂ ਵੀ ਮੌਜੂਦ ਸਨ। 

 

Tags: Tajinder Pal Singh Sidhu , SSP Mohali

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD