Wednesday, 22 July 2026

 

 

ਖ਼ਾਸ ਖਬਰਾਂ ਆਪ ਸਰਕਾਰ ਨੇ ਅਫ਼ਸਰਸ਼ਾਹੀ ਨੂੰ ਹਾਸ਼ੀਏ ’ਤੇ ਧੱਕਣ ਤੋਂ ਬਾਅਦ ਹੁਣ ਖੁੱਲ੍ਹੇਆਮ ਸਿਆਸਤ ਦਾ ਅਪਰਾਧੀਕਰਨ ਸ਼ੁਰੂ ਕਰ ਦਿੱਤਾ ਹੈ: ਸੁਨੀਲ ਜਾਖੜ ਪੰਜਾਬ ਵਿੱਚ ਪੇਪਰ ਲੀਕ ਹੋਣ ਦੇ ਮਾਮਲਿਆਂ ਵਿੱਚ ਮਾਨ ਤੇ ਬੈਂਸ ਅਸਤੀਫਾ ਦੇਣ: ਅਮਰਿੰਦਰ ਸਿੰਘ ਰਾਜਾ ਵੜਿੰਗ ਖਰੜ ਪੈਦਲ ਮਾਰਚ ਦਾ 9ਵਾਂ ਦਿਨ : ਰਵਿੰਦਰ ਸਿੰਘ ਖੇੜਾ ਨੇ ਨਿੱਜਰ ਰੋਡ 'ਤੇ ਬੰਦ ਪਈ ਸੀਵਰੇਜ ਲਾਈਨ ਦਾ ਮੁੱਦਾ ਚੁੱਕਿਆ ਸਾਰੇ ਹੜ੍ਹ ਮਾਰੇ ਇਲਾਕਿਆਂ ਵਿਚ ਹੜ੍ਹ ਰੋਕੂ ਕੰਮ ਮੁਕੰਮਲ ਕੀਤੇ ਜਾਣ: ਸੁਖਬੀਰ ਸਿੰਘ ਬਾਦਲ ਨੇ ਅਕਾਲੀ ਵਰਕਰਾਂ ਨੂੰ ਕੀਤੀ ਅਪੀਲ ਰੋਸ ਮੁਜ਼ਾਹਰਾ ਕਰ ਰਹੇ ਵਿਦਿਆਰਥੀਆਂ ਦੇ ਮਸਲੇ ਜਲਦੀ ਹੱਲ ਕਰੋ: ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਨੂੰ ਕੀਤੀ ਅਪੀਲ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ

 

ਕੇਂਦਰੀ ਮੰਤਰੀ ਡਾ. ਹਰਸ਼ ਵਰਧਨ ਭਾਰਤੀ ਜਨਤਾ ਪਾਰਟੀ ਦੇ ਜਿਲਾ੍ਹ ਪ੍ਰਧਾਨ ਸੁਖਵਿੰਦਰ ਗੋਲਡੀ ਦੇ ਗ੍ਰਹਿ ਵਿਖੇ ਪੁੱਜੇ

ਗੋਲਡੀ ਵੱਲੋਂ ਸ੍ਰੀ ਸਾਹਿਬ ਅਤੇ ਸ਼ਾਲ ਨਾਲ ਕੀਤਾ ਸਨਮਾਨਿਤ

ਕੇਂਦਰੀ ਮੰਤਰੀ ਡਾ. ਹਰਸ਼ ਵਰਧਨ ਭਾਰਤੀ ਜਨਤਾ ਪਾਰਟੀ ਦੇ ਜਿਲਾ੍ਹ ਪ੍ਰਧਾਨ ਸੁਖਵਿੰਦਰ ਗੋਲਡੀ ਦੇ ਗ੍ਰਹਿ ਵਿਖੇ ਪੁੱਜੇ

Web Admin

Web Admin

5 Dariya News

ਐਸ.ਏ.ਐਸ ਨਗਰ , 19 Oct 2015

Last updated on: Oct 19, 2015, 00:00 IST

ਕੇਂਦਰ ਸਾਇੰਸ ਅਤੇ ਟੈਕਨੋਲੋਜੀ ਮੰਤਰੀ ਡਾ. ਹਰਸ਼ ਵਰਧਨ ਮੁਹਾਲੀ ਸਥਿਤ ਭਾਰਤੀ ਜਨਤਾ ਪਾਰਟੀ ਦੇ ਜਿਲਾ੍ਹ ਪ੍ਰਧਾਨ ਸ੍ਰੀ ਸੁਖਵਿੰਦਰ ਸਿੰਘ ਗੋਲਡੀ ਦੇ ਗ੍ਰਹਿ ਵਿਖੇ ਪੁੱਜੇ ਜਿਥੇ ਕੇ ਸ੍ਰੀ ਗੋਲਡੀ ਸਮੇਤ ਭਾਰਤੀ ਜਨਤਾ ਪਾਰਟੀ ਦੇ ਵਰਕਰਾਂ ਵੱਲੋਂ ਉਨਾਂਹ ਦਾ ਨਿੱਘਾ ਸਵਾਗਤ ਕੀਤਾ ਗਿਆ। ਸ੍ਰੀ ਗੋਲਡੀ ਨੇ ਇਸ ਮੌਕੇ ਕੇਂਦਰੀ ਮੰਤਰੀ ਨੂੰ ਸ੍ਰੀ ਸਾਹਿਬ ਅਤੇ ਸ਼ਾਲ ਭੇਂਟ ਕਰਕੇ ਵਿਸ਼ੇਸ ਤੌਰ ਤੇ ਸਨਾਮਿਨਤ ਕੀਤਾ। ਬਾਅਦ ਵਿਚ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕੇਂਦਰੀ ਮੰਤਰੀ ਨੇ ਕਿਹਾ ਕਿ ਗੋਲਡੀ ਦੇ ਗ੍ਰਹਿ ਵਿਖੇ ਉਨਾਂਹ ਦਾ ਨਿੱਜੀ ਦੌਰਾ ਹੈ। ਉਹ ਅੱਜ ਮੋਹਾਲੀ ਵਿਖੇ ਸਥਿਤ ਨਾਬੀ ਅਤੇ ਸੀ.ਆਈ.ਏ.ਬੀ ਸੈਂਟਰ ਵੱਲੋਂ ਚਲਾਈਆਂ ਜਾ ਰਹੀਆਂ ਗਤੀ ਵਿਧੀਆਂ ਅਤੇ ਖੋਜ ਕਾਰਜਾਂ ਦਾ ਜਾਇਜ਼ਾ ਲੈਣ ਲਈ ਪੁੱਜੇ ਹੋਏ ਸਨ। ਦੇਸ਼ ਵਿਚ ਸਾਇੰਸ ਐਂਡ ਟੈਕਨੋਲੋਜੀ ਦੇ ਵਿਸ਼ੇ ਦੇ ਵਿਕਾਸ ਸਬੰਧੀ ਪੱਤਰਕਾਰਾਂ ਵੱਲੋਂ ਪੁੱਛੇ ਸਵਾਲ ਦੇ ਜਵਾਬ ਵਿਚ ਉਨਾਂਹ ਕਿਹਾ ਕਿ ਸਾਇੰਸ ਦੀ ਤਰੱਕੀ ਤੋਂ ਬਿਨਾਂਹ ਕੋਈ ਵੀ ਦੇਸ਼ ਤਰੱਕੀ ਨਹੀ ਕਰ ਸਕਦਾ। ਉਨਾਂਹ ਕਿਹਾ ਕਿ ਨਾਲਜ ਸਿਟੀਮੋਹਾਲੀ ਵਿਖੇ ਨਾਬੀ ਅਤੇ ਸੀ.ਆਈ.ਏ.ਬੀ ਦੀਆਂ ਨਵੀਆਂ ਇਮਾਰਤਾਂ ਦਾ ਨਿਰਮਾਣ ਕੀਤਾ ਜਾ ਰਿਹਾ ਹੈ ਅਤੇ ਨਿਰਮਾਣ ਕਾਰਜ ਜੁਲਾਈ ਤੱਕ ਮੁਕਮੰਲ ਹੋ ਜਾਣਗੇ ਅਤੇ ਹੁਣ ਉਦਯੋਗਿਕ ਖੇਤਰ ਫੇਜ਼ 8 ਵਿਖੇ ਨਾਬੀ ਅਤੇ ਸੀ.ਆਈ.ਏ.ਬੀ ਦਾ ਸੈਂਟਰ ਨਾਲਜ ਸਿਟੀ ਵਿਖੇ ਤਬਦੀਲ ਹੋ ਜਾਵੇਗਾ। 

ਪੱਤਰਕਾਰਾਂ ਵੱਲੋਂ ਫਰੀਦਕੋਟ ਜਿਲ੍ਹੇ ਦੇ ਪਿੰਡ ਬਰਗਾੜੀ ਵਿਖੇ ਵਾਪਰੀ ਦੁਖਦਾਈਕ ਘਟਨਾ ਸਬੰਧੀ ਪੁੱਛੇ ਸਵਾਲ ਦੇ ਜਵਾਬ ਵਿਚ ਉਨਾਂ੍ਹ ਕਿਹਾ ਕਿ ਸਾਰੇ ਦੇਸ਼ ਵਾਸੀਆਂ ਨੂੰ ਇਸ ਦਾ ਦੁੱਖ ਹੋਇਆ ਹੈ ਸੀ੍ਰ ਗੁਰੂ ਗ੍ਰੰਥ ਸਾਹਿਬ ਸਰਬ ਸਾਂਝੀ ਵਾਲਤਾ ਦੇ ਪ੍ਰਤੀਕ ਹਨ। ਉਨਾਂਹ ਕਿਹਾ ਕਿ ਸਾਨੂੰ ਧਾਰਮਿਕ ਭਾਵਨਾਵਾਂ ਨੂੰ ਭੜਕਾ ਕੇ ਸ਼ਾਂਤੀ ਭੰਗ ਕਰਨ ਵਾਲਿਆਂ ਨੂੰ ਕਰੜੇ ਹੱਥੀ ਲੈਣਾ ਚਾਹੀਦਾ ਹੈ ਅਤੇ ਸਾਨੂੰ ਅਜਿਹੀਆਂ ਤਾਕਤਾਂ ਤੋਂ ਸੁਚੇਤ ਰਹਿਣ ਦੀ ਲੋੜ ਹੈ।ਇਸ ਮੌਕੇ ਸੈਕਟਰੀ ਬੀਜੇਪੀ ਪੰਜਾਬ ਸ੍ਰੀ ਸੁਭਾਸ਼ ਸ਼ਰਮਾ, ਜਨਰਲ ਸਕੱਤਰ ਸੰਗਠਨ ਬੀਜੇਪੀ ਸ੍ਰੀ ਦਿਨੇਸ਼ ਕੁਮਾਰ, ਕੌਸਲਰ ਪ੍ਰਕਾਸ਼ ਵੰਤੀ , ਸ੍ਰੀ ਸੈਬੀਂ ਆਨੰਦ, ਅਸ਼ੋਕ ਝਾ, ਸ਼੍ਰੋਮਣੀ ਅਕਾਲੀ ਦਲ ਦੇ ਸਾਬਕਾ ਜਿਲਾ੍ਹ ਸ਼ਹਿਰੀ ਪ੍ਰਧਾਨ ਸ. ਜਸਵੰਤ ਸਿੰਘ ਭੁੱਲਰ, ਸ. ਸਿਮਰਨਜੀਤ ਸਿੰਘ ਚੰਦੂਮਾਜਰਾ, ਓ.ਐਸ.ਡੀ ਸ਼ ਹਰਦੇਵ ਸਿੰਘ ਹਰਪਾਲਪੁਰ, ਸੋਹਣ ਸਿੰਘ, ਸਤਦਿੰਰ ਸੱਗੂ, ਬਲਵਿੰਦਰ ਸਿੰਘ ਟੋਹੜਾ ਸਮੇਤ ਬੀਜੇਪੀ ਅਤੇ ਅਕਾਲੀ ਆਗੂ ਵੀ ਮੌਜੂਦ ਸਨ।

 

Tags: Harsh Vardhan

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD