Thursday, 04 June 2026

 

 

ਖ਼ਾਸ ਖਬਰਾਂ 144 ਸਾਲਾਂ ਦੌਰਾਨ ਕਿਸੇ ਸਰਕਾਰ ਨੇ ਨਹਿਰਾਂ ਚੋਂ ਪਾਣੀ ਨਹੀਂ ਲੈਣ ਦਿੱਤਾ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਬਣੇ ਕਿਸਾਨਾਂ ਦੇ ਮਸੀਹਾ : ਮਨਵਿੰਦਰ ਸਿੰਘ ਗਿਆਸਪੁਰਾ ਤਰੁਨਪ੍ਰੀਤ ਸਿੰਘ ਸੌਂਦ, ਹਰਦੀਪ ਸਿੰਘ ਮੁੰਡੀਆਂ ਅਤੇ ਵਿਧਾਇਕਾਂ ਦੀ ਮੌਜੂਦਗੀ ਵਿੱਚ ਜਗਰੂਪ ਸਿੰਘ ਸੇਹ ਨੇ ਸੰਭਾਲਿਆ ਜ਼ਿਲ੍ਹਾ ਪ੍ਰੀਸ਼ਦ ਲੁਧਿਆਣਾ ਦੇ ਚੇਅਰਮੈਨ ਦਾ ਅਹੁਦਾ ਹਿਮਾਂਸ਼ੂ ਜੈਨ ਨੇ ਲੁਧਿਆਣਾ ਵਿੱਚ ਐਸ.ਆਈ.ਆਰ. ਗਤੀਵਿਧੀਆਂ ਦੇ ਸੁਚਾਰੂ ਸੰਚਾਲਨ ਲਈ ਜ਼ਿਲ੍ਹਾ ਪੱਧਰੀ ਨੋਡਲ ਅਫ਼ਸਰਾਂ ਅਤੇ ਸਹਾਇਕ ਨੋਡਲ ਅਫ਼ਸਰਾਂ ਨਾਲ ਕੀਤੀ ਮੀਟਿੰਗ ਡਾ ਬਲਬੀਰ ਸਿੰਘ ਨੇ ਛੋਟੀ ਮਸਜਿਦ ਨੇੜੇ 20 ਲੱਖ ਦੀ ਲਾਗਤ ਨਾਲ ਕਰਵਾਈ ਪ੍ਰੋਜੈਕਟ ਦੀ ਸ਼ੁਰੂਆਤ ਸਮਾਜ ਦਾ ਹਰ ਵਰਗ ਨਸ਼ਿਆਂ ਦੇ ਖਾਤਮੇ ਲਈ ਆਪਣਾ ਯੋਗਦਾਨ ਪਾਵੇ : ਅਮਨ ਅਰੋੜਾ ਹਰਪਾਲ ਸਿੰਘ ਚੀਮਾ ਵੱਲੋਂ ਮੁਲਾਜ਼ਮ ਯੂਨੀਅਨਾਂ ਨਾਲ ਮੁਲਾਕਾਤ ਸ਼ਿਮਲਾ ਪਹਾੜੀ ਚੌਕ ਦੀ ਸਾਲਾਂ ਪੁਰਾਣੀ ਪਾਣੀ ਭਰਨ ਦੀ ਸਮੱਸਿਆ ਦਾ ਹੱਲ ਪੰਜਾਬ ਪੁਲਿਸ ਵੱਲੋਂ ਵੱਡੀ ਅੱਤਵਾਦੀ ਸਾਜਿਸ਼ ਨਾਕਾਮ ਰੋਟਰੀ ਕਲੱਬ ਰੋਪੜ ਸੈਂਟਰਲ ਦੇ ਡਿਸਟਰਿਕਟ ਗਵਰਨਰ ਰਵੀ ਪ੍ਰਕਾਸ਼ ਵੱਲੋਂ ਅਧਿਕਾਰਤ ਦੌਰਾ ਕੀਤਾ ਗਿਆ ਪੰਜਾਬ ਸਰਕਾਰ ਦੀ ਅਗਵਾਈ ਵਿਚ ਨੌਜਵਾਨਾਂ ਲਈ ਰੋਜ਼ਗਾਰ ਦੇ ਨਵੇਂ ਰਾਹ ਖੋਲ੍ਹੇਗਾ ਜ਼ਿਲ੍ਹਾ ਪ੍ਰਸ਼ਾਸਨ : ਡਾ. ਹਿਮਾਂਸ਼ੂ ਅਗਰਵਾਲ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਹੋਰ ਮਜ਼ਬੂਤ ਕਰਨ ਲਈ ਅੰਮ੍ਰਿਤਸਰ ਕੇਂਦਰੀ ਵਿੱਚ ਅਹਿਮ ਮੀਟਿੰਗ ਆਯੋਜਿਤ ਨਸ਼ਿਆਂ ਦੇ ਜੜੋਂ ਖਾਤਮੇ ਲਈ ਵਿਲੇਜ ਅਤੇ ਵਾਰਡ ਡਿਫੈਂਸ ਕਮੇਟੀਆਂ ਪੁਲਿਸ ਤੇ ਸਿਵਲ ਪ੍ਰਸ਼ਾਸ਼ਨ ਨਾਲ ਮਿਲਕੇ ਨਿਭਾਉਣ ਅਹਿਮ ਭੂਮਿਕਾ : ਲਖਵੀਰ ਸਿੰਘ ਰਾਏ ਡਾ. ਸੋਨਾ ਥਿੰਦ ਵੱਲੋਂ ਸਪੈਸ਼ਲ ਇੰਟੈਂਸਿਵ ਰਵੀਜਨ ਦੇ ਰਿਵਾਈਜਡ ਸ਼ਡਿਊਲ ਤੋਂ ਰਾਜਸੀ ਪਾਰਟੀਆਂ ਦੇ ਨੁਮਾਇੰਦਿਆਂ ਨੂੰ ਕਰਵਾਇਆ ਜਾਣੂ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ : ਮੋਗਾ ਵਿੱਚ ਲੋਕਾਂ ਹੁਣ ਤੱਕ 8.61 ਕਰੋੜ ਰੁਪੈ ਤੋਂ ਵਧੇਰੇ ਦਾ ਕਰਵਾਇਆ ਮੁਫਤ ਇਲਾਜ ਐਡਵੋਕੈਟ ਅਮਰਪਾਲ ਸਿੰਘ ਨੇ ਪਿੰਡ ਚਾਚੋਕੇ ਵਿੱਖੇ ਪਿੰਡ ਦੇ ਵਿਕਾਸ ਕਾਰਜਾਂ ਅਤੇ ਲੋਕ ਭਲਾਈ ਦੇ ਮੁੱਦਿਆਂ ਸਬੰਧੀ ਪਿੰਡ ਵਾਸੀਆਂ ਨਾਲ ਕੀਤੀ ਮੀਟਿੰਗ ਅਮਨ ਅਰੋੜਾ ਦੇ ਯਤਨਾਂ ਸਦਕਾ ਪਿੰਡ ਅਕਬਰਪੁਰ ਦੀ 789 ਏਕੜ ਜ਼ਮੀਨ ਨੂੰ ਅਜ਼ਾਦੀ ਤੋਂ ਬਾਅਦ ਪਹਿਲੀ ਵਾਰ ਮਿਲੇਗਾ ਨਹਿਰੀ ਪਾਣੀ ਸ੍ਰੀ ਆਨੰਦਪੁਰ ਸਾਹਿਬ ਹੈਰੀਟੇਜ ਸਟਰੀਟ ਪ੍ਰਾਜੈਕਟ ਨੂੰ ਪ੍ਰਵਾਨਗੀ, ਕਿਲ੍ਹਾ ਸ੍ਰੀ ਅਨੰਦਗੜ੍ਹ ਸਾਹਿਬ, ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਅਤੇ ਇਤਿਹਾਸਕ ਗੁਰਦੁਆਰਿਆਂ ਨੂੰ ਜੋੜੇਗੀ ਹੈਰੀਟੇਜ ਸਟਰੀਟ : ਭਗਵੰਤ ਸਿੰਘ ਮਾਨ ਪੰਜਾਬ ਪੁਲਿਸ ਦੀ ਲੋਕ-ਕੇਂਦਰਿਤ ਪੁਲਿਸਿੰਗ ਨਾਲ ਲੋਕਾਂ ਦਾ ਭਰੋਸਾ ਹੋਇਆ ਮਜ਼ਬੂਤ, ਉਦਯੋਗ ਅਤੇ ਨਿਵੇਸ਼ ਲਈ ਬਣਿਆ ਸੁਰੱਖਿਅਤ ਮਾਹੌਲ ਵਪਾਰੀਆਂ ਨੂੰ ਦਰਪੇਸ਼ ਮੁਸ਼ਕਿਲਾਂ ਦਾ ਨਾਲੋ ਨਾਲ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ : ਨਵਜੋਤ ਕੌਰ ਨਵਜੋਤ ਕੌਰ ਵੱਲੋਂ ਹੜ੍ਹ ਸੁਰੱਖਿਆ ਕਾਰਜ ਨਿਰਧਾਰਤ ਸਮੇਂ ਅੰਦਰ ਯਕੀਨੀ ਬਣਾਉਣ ਦੀ ਹਦਾਇਤ ਸੀਨੀਅਰ ਸਿਟੀਜ਼ਨਾਂ ਦੇ ਕੰਮ ਪਹਿਲ ਦੇ ਆਧਾਰ ਤੇ ਕੀਤੇ ਜਾਣ : ਡਾ.ਸੋਨਾ ਥਿੰਦ

 

ਸ੍ਰੀ ਦਰਬਾਰ ਸਾਹਿਬ, ਸ੍ਰੀ ਦੁਰਗਿਆਨਾ ਮੰਦਰ ਵਿਖੇ ਮੱਥਾ ਟੇਕ ਕੇ ਕੈਪਟਨ ਅਮਰਿੰਦਰ ਸਿੰਘ ਨੇ ਕੀਤੀ ਸ਼ਾਂਤੀ ਲਈ ਪ੍ਰਾਰਥਨਾ

Congress leader Captain Amarinder Singh talks to press outside the Golden Temple in Amritsar, on Oct 19, 2015.

Web Admin

Web Admin

5 Dariya News

ਅੰਮ੍ਰਿਤਸਰ , 19 Oct 2015

Last updated on: Oct 19, 2015, 00:00 IST

ਲੋਕ ਸਭਾ 'ਚ ਕਾਂਗਰਸ ਧਿਰ ਦੇ ਡਿਪਟੀ ਲੀਡਰ ਕੈਪਟਨ ਅਮਰਿੰਦਰ ਸਿੰਘ ਨੇ ਸੂਬੇ 'ਚ ਸ਼ਾਂਤੀ ਲਈ ਅੱਜ ਸ੍ਰੀ ਦਰਬਾਰ ਸਾਹਿਬ ਤੇ ਸ੍ਰੀ ਦੁਰਗਿਆਨਾ ਮੰਦਰ ਵਿਖੇ ਮੱਥਾ ਟੇਕ ਕੇ ਪ੍ਰਾਰਥਨਾ ਕੀਤੀ। ਉਨ੍ਹਾਂ ਨੇ ਕਿਹਾ ਕਿ ਸ੍ਰੀ ਅਕਾਲ ਤਖਤ ਸਾਹਿਬ ਦੇ ਸਰਵਉੱਚ ਅਧਿਕਾਰ ਨਾਲ ਕਿਸੇ ਨੂੰ ਖੇਡਣ ਨਹੀਂ ਦਿੱਤਾ ਜਾਵੇਗਾ ਤੇ ਅਜਿਹੀਆਂ ਕੋਸ਼ਿਸ਼ਾਂ ਦਾ ਮੂੰਹ ਤੋੜ ਜਵਾਬ ਦਿੱਤਾ ਜਾਵੇਗਾ।

ਉਨ੍ਹਾਂ ਨੇ ਕਿਹਾ ਕਿ ਬੀਤੇ ਸਮੇਂ ਦੌਰਾਨ ਜਿਵੇਂ ਮਸੰਦਾਂ ਨੂੰ ਬਾਹਰ ਕੱਢਿਆ ਗਿਆ ਸੀ, ਇਕ ਵਾਰ ਫਿਰ ਤੋਂ ਬਾਦਲ ਵਰਗੇ ਅੱਜ ਦੇ ਮਸੰਦਾਂ ਨੂੰ ਬਾਹਰ ਕੱਢਿਆ ਜਾਵੇਗਾ ਤੇ ਇਸਦੀ ਸ਼ੁਰੂਆਤ ਹੋ ਚੁੱਕੀ ਹੈ।ਸਾਬਕਾ ਮੁੱਖ ਮੰਤਰੀ ਨੇ ਕਿਹਾ ਕਿ ਸੂਬੇ 'ਚ ਕਾਨੂੰਨ ਤੇ ਵਿਵਸਥਾ ਪੂਰੀ ਤਰ੍ਹਾਂ ਤਬਾਹ ਹੋ ਚੁੱਕੇ ਹਨ ਤੇ ਰਾਜ ਆਪਣਾ ਅਧਿਕਾਰ ਖੋਹ ਚੁੱਕਾ ਹੈ। ਇਸ ਮੌਕੇ ਉਨ੍ਹਾਂ ਨੇ ਸੜਕਾਂ ਰੋਕਣ ਵੇਲੇ ਕੁਝ ਨੌਜ਼ਵਾਨਾਂ ਵੱਲੋਂ ਨੰਗੀਆਂ ਤਲਵਾਰਾਂ ਲਹਿਰਾਉਣ ਨੂੰ ਗਲਤ ਦੱਸਦਿਆਂ ਕਿਹਾ ਕਿ ਪ੍ਰਦਰਸ਼ਨ ਕਰਨਾ ਲੋਕਤਾਂਤਰਿਕ ਅਧਿਕਾਰ ਹੈ ਤੇ ਇਹ ਸ਼ਾਂਤਮਈ ਹੋਣਾ ਚਾਹੀਦਾ ਹੈ।

ਉਨ੍ਹਾਂ ਨੇ ਪੰਜਾਬ 'ਚ ਵਰਤਮਾਨ ਹਾਲਾਤਾਂ ਲਈ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਨੂੰ ਪੂਰੀ ਤਰ੍ਹਾਂ ਜ਼ਿੰਮੇਵਾਰ ਠਹਿਰਾਉਂਦਿਆਂ ਇਸ ਸਰਕਾਰ ਨੂੰ ਹਟਾ ਕੇ ਤੁਰੰਤ ਰਾਸ਼ਟਰਪਤੀ ਸ਼ਾਸਨ ਲਗਾਏ ਜਾਣ ਦੀ ਮੰਗ ਕੀਤੀ, ਤਾਂ ਜੋ ਕਾਨੂੰਨ ਤੇ ਵਿਵਸਥਾ ਦੀ ਸਥਿਤੀ ਕਾਇਮ ਕੀਤੀ ਜਾ ਸਕੇ।ਇਸ ਮੌਕੇ ਕੈਪਟਨ ਅਮਰਿੰਦਰ ਏਅਰਪੋਰਟ ਤੋਂ ਆਪਣੀ ਪਤਨੀ ਪ੍ਰਨੀਤ ਕੌਰ, ਕਾਂਗਰਸ ਵਿਧਾਇਕ ਧਿਰ ਦੇ ਲੀਡਰ ਸੁਨੀਲ ਜਾਖੜ ਤੇ ਕਰੀਬ 20 ਵਿਧਾਇਕਾਂ, ਜ਼ਿਲ੍ਹਾ ਪ੍ਰਧਾਨਾਂ ਤੇ ਸਾਬਕਾ ਮੰਤਰੀਆਂ ਤੇ ਵਿਧਾਇਕਾਂ ਨਾਲ ਸਿੱਧੇ ਦਰਬਾਰ ਸਾਹਿਬ ਗਏ।ਜਿਥੇ ਉਨ੍ਹਾਂ ਨੇ ਆਮ ਸੰਗਤਾਂ ਵਾਂਗ ਸਧਾਰਨ ਲਾਈਨ 'ਚ ਖੜ੍ਹੇ ਤੇ ਦਰਸ਼ਨਾਂ ਲਈ ਅਤੇ ਅਰਦਾਸ ਕਰਨ ਵਾਸਤੇ ਆਪਣੀ ਵਾਰੀ ਦਾ ਇੰਤਜ਼ਾਰ ਕੀਤਾ। ਉਨ੍ਹਾਂ ਨੇ ਸ੍ਰੀ ਅਕਾਲ ਤਖਤ ਸਾਹਿਬ ਸਾਹਮਣੇ ਵੀ ਮੱਥਾ ਟੇਕਿਆ। ਉਨ੍ਹਾਂ ਨੇ ਪਰਿਕ੍ਰਮਾ ਕੀਤੀ ਤੇ ਬਾਅਦ 'ਚ ਇਥੇ ਲੰਗਰ ਛੱਕਿਆ।ਇਸੇ ਤਰ੍ਹਾਂ, ਸਾਬਕਾ ਮੁੱਖ ਮੰਤਰੀ ਤੇ ਹੋਰਨਾਂ ਕਾਂਗਰਸੀ ਵਿਧਾਇਕ ਤੇ ਆਗੂ ਸ੍ਰੀ ਦੁਰਗਿਆਨਾ ਮੰਦਰ ਗਏ, ਜਿਥੇ ਉਨ੍ਹਾਂ ਨੇ ਪੰਜਾਬ ਤੇ ਪੰਜਾਬੀਆਂ ਵਾਸਤੇ ਸ਼ਾਂਤੀ ਤੇ ਭਲਾਈ ਲਈ ਪ੍ਰਾਰਥਨਾ ਕਰਦਿਆਂ ਪੂਜ਼ਾ ਕੀਤੀ।

ਸ੍ਰੀ ਦਰਬਾਰ ਸਾਹਿਬ ਦੇ ਬਾਹਰ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕੈਪਟਨ ਅਮਰਿੰਦਰ ਨੇ ਕਿਹਾ ਕਿ ਇਕ ਸਧਾਰਨ ਪੰਜਾਬੀ ਦੀ ਤਰ੍ਹਾਂ, ਜਿਹੜਾ ਸ੍ਰੀ ਦਰਬਾਰ ਸਾਹਿਬ ਤੋਂ ਬਹੁਤ ਸਾਰੀ ਉਮੀਦ ਤੇ ਆਸ ਰੱਖਦਾ ਹੈ, ਉਹ ਇਥੇ ਸੂਬੇ ਦੀ ਸ਼ਾਂਤੀ ਤੇ ਭਾਈਚਾਰੇ ਲਈ ਪ੍ਰਾਰਥਨਾ ਕਰਨ ਆਏ ਸਨ ਅਤੇ ਉਨ੍ਹਾਂ ਨੂੰ ਭਰੋਸਾ ਹੈ ਕਿ ਇਹ ਪਵਿੱਤਰ ਅਸਥਾਨ ਇਸ ਅਰਦਾਸ ਨੂੰ ਜ਼ਰੂਰ ਪੂਰਾ ਕਰੇਗਾ।ਕਾਂਗਰਸੀ ਆਗੂ ਨੇ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਨੂੰ ਹਟਾਏ ਜਾਣ ਦੀ ਮੰਗ ਕਰਦਿਆਂ ਕਿਹਾ ਕਿ ਵਰਤਮਾਨ ਹਾਲਾਤਾਂ ਲਈ ਉਹ ਜ਼ਿੰਮੇਵਾਰ ਹਨ। ਉਨ੍ਹਾਂ ਨੇ ਸਵਾਲ ਕੀਤਾ ਕਿ ਕਿਉਂ ਉਨ੍ਹਾਂ ਦੀ ਸਰਕਾਰ ਨੇ ਕਾਰਵਾਈ ਨਹੀਂ ਕੀਤੀ, ਜਦੋਂ ਜੂਨ ਦੇ ਮਹੀਨੇ ਕੋਟਕਪੂਰਾ ਨੇੜੇ ਇਕ ਗੁਰਦੁਆਰਾ ਸਾਹਿਬ ਤੋਂ ਪਵਿੱਤਰ ਬੀੜ ਚੋਰੀ ਹੋਈ ਸੀ। ਜੇ ਸਮੇਂ ਸਿਰ ਕਾਰਵਾਈ ਕੀਤੀ ਜਾਂਦੀ, ਤਾਂ ਹਾਲਾਤ ਇੰਨੀ ਮਾੜੀ ਸਥਿਤੀ 'ਚ ਨਾ ਪਹੁੰਚਦੇ।

ਕੈਪਟਨ ਅਮਰਿੰਦਰ ਨੇ ਜ਼ੋਰ ਦਿੰਦਿਆਂ ਕਿਹਾ ਕਿ ਬਾਦਲ ਸਮੇਤ ਕਿਸੇ ਨੂੰ ਵੀ ਸ੍ਰੀ ਅਕਾਲ ਤਖਤ ਸਾਹਿਬ ਦੇ ਸਰਵਉੱਚ ਅਧਿਕਾਰ ਨਾਲ ਖੇਡਣ ਨਹੀਂ ਦਿੱਤਾ ਜਾਵੇਗਾ, ਜਿਸਦੀ ਸਥਾਪਨਾ ਛੇਵੀਂ ਪਾਤਸ਼ਾਹੀ ਵੱਲੋਂ ਕੀਤੀ ਗਈ ਸੀ। ਕਿਸੇ ਨੂੰ ਵੀ ਇਸਦੇ ਸਰਵਉੱਚ ਅਧਿਕਾਰ ਨੂੰ ਨੁਕਸਾਨ ਨਹੀਂ ਪਹੁੰਚਾਉਣ ਦਿੱਤਾ ਜਾਵੇਗਾ ਤੇ ਜਿਹੜਾ ਵੀ ਅਜਿਹੀ ਕੋਸ਼ਿਸ਼ ਕਰੇਗਾ, ਉਸਨੂੰ ਵੀ ਬਾਦਲ ਤਰ੍ਹਾਂ ਆਪਣੇ ਗੁਨਾਹਾਂ ਦੀ ਸਜ਼ਾ ਭੁਗਤਣੀ ਪਵੇਗੀ। ਬੀਤੇ ਸਮੇਂ ਦੌਰਾਨ ਜਿਵੇਂ ਮਸੰਦਾਂ ਨੂੰ ਬਾਹਰ ਕੱਢਿਆ ਗਿਆ ਸੀ, ਇਕ ਵਾਰ ਫਿਰ ਤੋਂ ਬਾਦਲ ਵਰਗੇ ਅੱਜ ਦੇ ਮਸੰਦਾਂ ਨੂੰ ਬਾਹਰ ਕੱਢਿਆ ਜਾਵੇਗਾ ਤੇ ਇਸਦੀ ਸ਼ੁਰੂਆਤ ਹੋ ਚੁੱਕੀ ਹੈ।ਸੂਬਾ ਪੱਧਰ 'ਤ ਪ੍ਰਦਰਸ਼ਨਾਂ ਤੇ ਧਰਨਿਆਂ ਸਬੰਧੀ ਇਕ ਸਵਾਲ ਦੇ ਜਵਾਬ 'ਚ ਕੈਪਟਨ ਅਮਰਿੰਦਰ ਨੇ ਕਿਹਾ ਕਿ ਇਹ ਇਕ ਲੋਕਤਾਂਤਰਿਕ ਦੇਸ਼ ਤੇ ਹਰ ਕਿਸੇ ਨੂੰ ਪ੍ਰਦਰਸ਼ਨ ਕਰਨ ਦਾ ਅਧਿਕਾਰ ਹੈ। ਹਾਲਾਂਕਿ ਪ੍ਰਦਰਸ਼ਨ ਸ਼ਾਂਤਮਈ ਹੋਣੇ ਚਾਹੀਦੇ ਹਨ, ਜਿਹੜੇ ਸੂਬੇ ਦਾ ਮਾਹੌਲ ਨਾ ਬਿਗਾੜਨ। ਇਸ ਦੌਰਾਨ ਉਨ੍ਹਾਂ ਨੇ ਕੁਝ ਨੌਜ਼ਵਾਨਾਂ ਵੱਲੋਂ ਸਰ੍ਹੇਆਮ ਨੰਗੀਆ ਤਲਵਾਹਾਂ ਲੈ ਕੇ ਘੁੰਮਣ ਨੂੰ ਪੂਰੀ ਤਰ੍ਹਾਂ ਗਲਤ ਦੱਸਿਆ। ਉਨ੍ਹਾਂ ਨੇ ਕਿਹਾ ਕਿ ਇਹ ਗਲਤ ਤੇ ਗੈਰ ਸਵੀਕਾਰਯੋਗ ਹੈ। ਪੰਜਾਬ ਹਿੰਸਾ ਦੇ ਇਕ ਹੋਰ ਦੌਰ ਨੂੰ ਬਰਦਾਸ਼ਤ ਨਹੀਂ ਕਰ ਸਕਦਾ।

ਬਾਦਲ ਵੱਲੋਂ ਸਾਰੀਆਂ ਪਾਰਟੀਆਂ ਨੂੰ ਸੂਬੇ 'ਚ ਸ਼ਾਂਤੀ ਕਾਇਮ ਕਰਨ ਵਾਸਤੇ ਸਹਿਯੋਗ ਦੇਣ ਲਈ ਕੀਤੀ ਅਪੀਲ ਸਬੰਧੀ ਇਕ ਹੋਰ ਸਵਾਲ ਦੇ ਜਵਾਬ 'ਚ ਕੈਪਟਨ ਅਮਰਿੰਦਰ ਨੇ ਕਿਹਾ ਕਿ ਇਹ ਹੈਰਾਨੀਜਨਕ ਹੈ ਕਿ ਜਿਹੜਾ ਵਿਅਕਤੀ ਵਰਤਮਾਨ ਸਮੱਸਿਆ ਲਈ ਜ਼ਿੰਮੇਵਾਰ ਹੈ, ਉਹ ਸ਼ਾਂਤੀ ਕਾਇਮ ਕਰਨ ਲਈ ਦੂਜੀਆਂ ਪਾਰਟੀਆਂ ਤੋਂ ਸਹਿਯੋਗ ਦੀ ਮੰਗ ਕਰ ਰਿਹਾ ਹੈ। ਰਮਨਜੀਤ ਸਿੱਕੀ ਦੇ ਅਸਤੀਫੇ ਬਾਰੇ ਕੈਪਟਨ ਅਮਰਿੰਦਰ ਨੇ ਕਿਹਾ ਕਿ ਉਹ ਉਨ੍ਹਾਂ ਦੀਆਂ ਭਾਵਨਾਵਾਂ ਨੂੰ ਸਮਝਦੇ ਹਨ। ਜਿਨ੍ਹਾਂ ਨੂੰ ਆਪਣੇ ਹਲਕੇ ਦੇ ਗੁਰਦੁਆਰਾ ਸਾਹਿਬ 'ਚ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਨਾਲ ਵੱਡਾ ਧੱਕਾ ਪਹੁੰਚਿਆ ਹੈ। ਇਸ ਲੜੀ ਹੇਠ ਸਿੱਕੀ ਨੇ ਆਮ ਲੋਕਾਂ ਦੀਆਂ ਭਾਵਨਾਵਾਂ ਨੂੰ ਪਹੁੰਚੀ ਠੇਸ ਤੇ ਇਸ ਸਰਕਾਰ ਪ੍ਰਤੀ ਉਨ੍ਹਾਂ ਦੇ ਗੁੱਸੇ ਦਾ ਪ੍ਰਗਟਾਵਾ ਕੀਤਾ ਹੈ, ਜਿਹੜੀ ਦੋਸ਼ੀਆਂ ਦੀ ਪਛਾਣ ਕਰਕੇ ਉਨ੍ਹਾਂ ਨੂੰ ਸਜ਼ਾ ਨਹੀਂ ਦੇ ਸਕੀ ਹੈ।

ਇਸ ਮੌਕੇ ਕੇਵਲ ਸਿੰਘ ਢਿਲੋਂ, ਜਗਮੋਹਨ ਸਿੰਘ ਕੰਗ, ਗੁਰਕੀਰਤ ਕੋਟਲੀ, ਸਾਧੂ ਸਿੰਘ ਧਰਮਸੋਤ, ਅਜਾਇਬ ਸਿੰਘ ਭੱਟੀ, ਰਾਣਾ ਕੇ.ਪੀ ਜ਼ਰੂਰੀ ਕਾਰਨਾਂ ਸਦਕਾ ਨਹੀਂ ਪਹੁੰਚ ਸਕੇ। ਜਦਕਿ ਹੋਰਨਾਂ ਤੋਂ ਇਲਾਵਾ, ਸੁਨੀਲ ਜਾਖੜ, ਪ੍ਰਨੀਤ ਕੌਰ, ਓ.ਪੀ ਸੋਨੀ, ਸੁੱਖ ਸਰਕਾਰੀਆ, ਸੁਖਜਿੰਦਰ ਰੰਧਾਵਾ, ਰਾਣਾ ਗੁਰਜੀਤ ਸਿੰਘ, ਰਾਣਾ ਗੁਰਮੀਤ ਸਿੰਘ ਸੋਢੀ, ਤ੍ਰਿਪਤ ਰਜਿੰਦਰ ਬਾਜਵਾ, ਜੋਗਿੰਦਰ ਸਿੰਘ ਪੰਜਗਰਾਈਂ, ਨਵਤੇਜ ਚੀਮਾ, ਸੰਗਤ ਸਿੰਘ ਗਿਲਜ਼ੀਆਂ, ਰਜਨੀਸ਼ ਬੱਬੀ, ਸੁੰਦਰ ਸ਼ਾਮ ਅਰੋੜਾ, ਹਰਚੰਦ ਕੌਰ, ਗੁਰ ਇਕਬਾਲ ਕੌਰ ਬਬਲੀ, ਕਰਨ ਕੌਰ ਬਰਾੜ, ਅਮਰੀਕ ਸਿੰਘ ਢਿਲੋਂ, ਹਰਦਿਆਲ ਕੰਬੋਜ, ਬਲਬੀਰ ਸਿੱਧੂ, ਗੁਰਪ੍ਰੀਤ ਕਾਂਗੜ, ਦਰਸ਼ਨ ਬਰਾੜ, ਗੁਰਜੀਤ ਓਜਲਾ, ਸੁਖਪਾਲ ਭੁੱਲਰ, ਹਰਮਿੰਦਰ ਗਿੱਲ, ਪਵਨ ਦੀਵਾਨ, ਤਰਸੇਮ ਡੀ.ਸੀ, ਹਰਪ੍ਰਤਾਪ ਅਜਨਾਲਾ, ਜੁਗਲ ਕਿਸ਼ੋਰ ਸ਼ਰਮਾ, ਸੁਨੀਲ ਦੱਤੀ, ਦਿਨੇਸ਼ ਬੱਸੀ, ਅਸ਼ਵਨੀ ਪੱਪੂ, ਕਰਮਜੀਤ ਰਿੰਟੂ, ਲਾਲੀ ਮਜੀਠੀਆ, ਐਸ.ਐਸ ਕੱਥੂਨੰਗਲ, ਰਣਜੀਤ ਛੱਜਲਵਾੜੀ, ਮਦਨ ਲਾਲ ਜਲਾਲਪੁਰ, ਹਰਜਿੰਦਰ ਠੇਕੇਦਾਰ, ਜਗਬੀਰ ਬਰਾੜ, ਕਾਕਾ ਲੋਹਕੜ, ਅਮਰਪ੍ਰੀਤ ਲਾਲੀ ਪ੍ਰਧਾਨ ਪੰਜਾਬ ਯੂਥ ਕਾਂਗਰਸ, ਸਤਨਾਮ ਕੈਂਥ, ਰਮਨ ਬਹਿਲ, ਰਮਨ ਭੱਲਾ, ਮਨੋਜ ਅਰੋੜਾ, ਰਜਿੰਦਰ ਬੇਰੀ, ਅਸ਼ੋਕ ਸ਼ਰਮਾ, ਚਮਕੌਰ ਢੀਂਡਸਾ, ਸੁਰਜੀਤ ਧੀਮਾਨ, ਨੱਥੂ ਰਾਮ, ਰਾਜਵਿੰਦਰ ਲੱਕੀ ਵੀ ਮੌਜ਼ੂਦ ਰਹੇ।

 

Tags: Amarinder Singh

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD