Wednesday, 22 July 2026

 

 

ਖ਼ਾਸ ਖਬਰਾਂ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ ਜ਼ਿਲ੍ਹਾ ਚੋਣ ਅਫ਼ਸਰ ਨਵਜੋਤ ਕੌਰ ਵਲੋਂ 4 ਬੀ.ਐੱਲ.ਓਜ਼ ਦਾ ਵਿਸ਼ੇਸ਼ ਸਨਮਾਨ ਮੋਗਾ ਗ੍ਰਨੇਡ ਹਮਲੇ ’ਚ ਸ਼ਾਮਲ 3 ਮੁੱਖ ਦੋਸ਼ੀਆਂ ਸਣੇ 17 ਵਿਅਕਤੀਆਂ ਗ੍ਰਿਫ਼ਤਾਰ ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਵੱਲੋਂ ਪਿੰਡ ਢੱਡੇ ਫਤਹਿ ਸਿੰਘ ਵਿਖੇ ਸਿੰਚਾਈ ਟਿਊਬਵੈੱਲ ਦੇ ਕੰਮ ਦੀ ਸ਼ੁਰੂਆਤ ਪੰਜਾਬ ਵੱਲੋਂ ਆਗਾਮੀ ਖ਼ਰੀਦ ਲਈ ਭੰਡਾਰਨ ਹਿੱਤ ਜਗ੍ਹਾ ਵਾਸਤੇ ਮਹੀਨਾਵਾਰ 12 ਲੱਖ ਮੀਟ੍ਰਿਕ ਟਨ ਅਨਾਜ ਦੀ ਚੁਕਾਈ 'ਤੇ ਜ਼ੋਰ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਦੋ ਆਂਗਣਵਾੜੀ ਵਰਕਰਾਂ ਨੂੰ ਨਿਯੁਕਤੀ ਪੱਤਰ ਸੌਂਪੇ ਗਏ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਹਮਾਯੂੰਪੁਰ, ਤਸਿੰਬਲੀ, ਬਸੌਲੀ ਅਤੇ ਕਸੌਲੀ ਵਿੱਚ ਲੋਕ ਮਿਲਣੀਆਂ ਸੂਬੇ ਵਿੱਚ 1 ਕਰੋੜ 40 ਲੱਖ ਪੌਦੇ ਲਗਾਉਣ ਦਾ ਟੀਚਾ ਕੀਤਾ ਗਿਆ ਨਿਰਧਾਰਤ -ਨਾਇਬ ਸਿੰਘ ਸੈਣੀ ਹਰਿਆਣਾ ਦੇ ਰਾਜਪਾਲ ਨੇ ਸਪੋਰਟਸ ਇਨਫ੍ਰਾਸਟ੍ਰਕਚਰ ਦੀ ਸਮੀਖਿਆ ਕੀਤੀ

 

ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਦੇ ਘਿਨਾਉਣੇ ਮਾਮਲਿਆਂ ਵਿਚ ਵਿਦੇਸ਼ਾਂ ਤੋਂ ਫੰਡ ਭੇਜੇ ਜਾਣ ਦੇ ਸਪੱਸ਼ਟ ਤੇ ਠੋਸ ਸਬੂਤ : ਪੰਜਾਬ ਪੁਲਿਸ

Web Admin

Web Admin

5 Dariya News

ਚੰਡੀਗੜ੍ਹ , 20 Oct 2015

Last updated on: Oct 20, 2015, 00:00 IST

ਪੰਜਾਬ ਪੁਲਿਸ  ਨੇ ਅੱਜ ਰਾਜ ਅੰਦਰ ਹਾਲੀਆ ਦਿਨਾਂ ਦੌਰਾਨ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਦੇ ਘਿਨਾਉਣੇ ਮਾਮਲਿਆਂ ਵਿਚ ਵਿਦੇਸ਼ਾਂ ਤੋਂ ਫੰਡ ਭੇਜੇ ਜਾਣ ਦੇ ਸਪੱਸ਼ਟ ਤੇ ਠੋਸ ਸਬੂਤ ਜਗ ਜਾਹਿਰ ਕੀਤੇ ਹਨ। ਪੁਲਿਸ ਵਲੋਂ ਰਾਜ ਅੰਦਰ ਕਈ ਥਾਵਾਂ 'ਤੇ ਸ਼ਬਦ ਗੁਰੂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਕਰਨ ਦੇ ਮਾਮਲਿਆਂ ਦੇ ਦੋਸ਼ੀਆਂ ਨੂੰ ਗ੍ਰਿਫਤਾਰ ਵੀ ਕਰ ਲਿਆ ਗਿਆ ਹੈ। ਪ੍ਰੈਸ ਬਿਆਨ ਵਿਚ ਕਿਹਾ ਗਿਆ ਹੈ ਕਿ ਵਿਸ਼ੇਸ਼ ਜਾਂਚ ਟੀਮ ਬਹਿਬਲ ਕਲਾਂ  ਜਿੱਥੇ ਦੋ ਵਿਅਕਤੀ ਮਾਰੇ ਗਏ ਸਨ, ਦਾ ਸੁਤੰਤਰ ਤੌਰ 'ਤੇ ਮਾਮਲਾ ਦਰਜ ਕਰਕੇ ਜਾਂਚ ਕਰੇਗੀ ਅਤੇ ਕਿਸੇ ਨੂੰ ਵੀ ਦੋਸ਼ੀ  ਪਾਏ ਜਾਣ 'ਤੇ ਕਾਰਵਾਈ ਕਰੇਗੀ। ਪ੍ਰੈਸ ਨੋਟ ਵਿਚ ਇਨ੍ਹਾਂ ਸਾਰੇ ਮਾਮਲਿਆਂ ਵਿਚ ਵਿਦੇਸ਼ੀ ਹੱਥ ਹੋਣ ਦੀ ਗੱਲ ਕਹੀ ਗਈ ਹੈ ਤੇ ਇਨ੍ਹਾਂ ਸਾਰੇ ਮਾਮਲਿਆਂ ਦੀ ਵਿਸ਼ੇਸ਼ ਜਾਂਚ ਟੀਮ ਵਲੋਂ ਜਾਂਚ ਕੀਤੀ ਜਾ ਰਹੀ ਹੈ।ਪੁਲਿਸ ਵਲੋਂ ਪੰਜਾਬ ਅੰਦਰ ਬੜੀ ਮੁਸ਼ਕਿਲ ਕਾਇਮ ਅਮਨ ਤੇ ਫਿਰਕੂ ਸਦਭਾਵਨਾ ਦੇ ਮਾਹੌਲ ਨੂੰ ਵਿਗਾੜਨ ਲਈ ਵਿਦੇਸ਼ੀ ਫੰਡਾਂ ਜ਼Ðਰੀਏ ਅਪਣਾਏ ਜਾ ਰਹੇ ਨਾਪਾਕ ਇਰਾਦਿਆਂ ਦਾ ਵੀ ਟਰੈਕ ਬੇਨਕਾਬ ਕੀਤਾ ਗਿਆ ਹੈ। ਪੰਜਾਬ ਪੁਲਿਸ ਵਲੋਂ ਹੁਣ ਤੱਕ ਕੀਤੀ ਗਈ ਜਾਂਚ ਵਿਚ ਦੁਬਈ ਤੇ ਆਸਟ੍ਰੇਲੀਆ ਮੁੱਖ ਤੌਰ 'ਤੇ ਟਿਕਾਣਿਆਂ ਵਜੋਂ ਸਾਹਮਣੇ ਆਏ ਹਨ। ਪੰਜਾਬ ਪੁਲਿਸ ਵਲੋਂ ਜਾਰੀ ਬਿਆਨ ਵਿਚ ਸਮਾਜ ਵਿਰੋਧੀ ਅਨਸਰਾਂ ਵੋਲਂ ਲਾਲਚੀ ਵਿਅਕਤੀਆਂ ਨੂੰ ਵਰਗਲਾ ਕੇ ਪੰਜਾਬ ਦੇ ਅਮਨ ਨੂੰ ਭੰਗ ਕਰਨ ਦੇ ਨਾਪਾਕ ਇਰਾਦਿਆਂ ਦਾ ਵੇਰਵਾ ਦਿੱਤਾ ਗਿਆ ਹੈ। 

ਪੰਜਾਬ ਪੁਲਿਸ  ਦੇ ਏ.ਡੀ.ਜੀ.ਪੀ. ਕਰਾਇਮ ਸ਼੍ਰੀ ਇਕਬਾਲ ਪ੍ਰੀਤ ਸਿੰਘ ਸਹੋਤਾ ਵਲੋਂ ਇਕ ਵਿਸ਼ੇਸ਼ ਕਾਨਫਰੰਸ ਵਿਚ ਇਹ ਜਾਣਕਾਰੀ ਦਿੱਤੀ ਗਈ ਹੈ ਕਿ ਪਿਛਲੇ 10 ਦਿਨ ਦੌਰਾਨ 7 ਜਿਲਿਆਂ ਕ੍ਰਮਵਾਰ ਫਿਰੋਜ਼ਪੁਰ, ਫਰੀਦਕੋਟ, ਬਠਿੰਡਾ, ਤਰਨਤਾਰਨ, ਸੰਗਰੂਰ, ਅੰਮ੍ਰਿਤਸਰ ਦਿਹਾਤੀ ਤੇ ਲੁਧਿਆਣਾ ਵਿਖੇ ਸ੍ਰੀ ਗੁਰੂ  ਗ੍ਰੰਥ ਸਾਹਿਬ ਜੀ ਦੀ ਬੇਅਦਬੀ ਦੇ ਮਾਮਲੇ ਸਾਹਮਣੇ ਆਏ ਹਨ ਜਿਨ੍ਹਾਂ ਵਿਚੋਂ 5 ਨੂੰ ਹੱਲ ਕਰ ਲਿਆ ਗਿਆ ਹੈ। ਫਰੀਦਕੋਟ ਵਿਚ ਬਰਗਾੜੀ ਪਿੰਡ ਵਿਖੇ ਹੋਈ ਘਟਨਾ ਲਈ ਦੋ ਵਿਅਕਤੀਆਂ ਨੂੰ ਗ੍ਰਿਫਤਾਰ ਕੀਤਾ ਗਿਆ ਹੈ ਅਤੇ ਇਸ ਮਾਮਲੇ ਵਿਚ ਵਿਦੇਸ਼ੀ ਸੰਪਰਕ ਤੇ ਫੰਡ ਭੇਜਿਆ ਜਾਣ ਬਾਰੇ ਪਤਾ ਲੱਗਾ ਹੈ। ਸੰਗਰੂਰ ਵਿਚ ਇਕ ਵਿਅਕਤੀ ਨੂੰ ਕਾਬੂ ਕੀਤਾ ਗਿਆ ਹੈ ਜਦਕਿ ਅੰਮ੍ਰਿਤਸਰ ਵਿਖੇ ਗੁਰਦੁਆਰਾ ਸਾਹਿਬ ਵਿਖੇ ਕੰਮ ਕਰਦੇ ਪਤੀ ਪਤਨੀ ਨੂੰ ਗ੍ਰਿਫਤਾਰ ਕੀਤਾ ਗਿਆ ਹੈ। ਇਸੇ ਜੋੜੇ ਵਲੋਂ ਤਰਨਤਾਰਨ ਜਿਲ੍ਹੇ ਵਿਚ ਵੀ ਅਜਿਹੀ ਹੀ ਇਕ ਘਟਨਾ ਨੂੰ ਅੰਜਾਮ ਦਿੱਤਾ ਗਿਆ ਜਦੋਂ ਕਿ ਲੁਧਿਆਣਾ ਜਿਲ੍ਹੇ ਵਿਚ ਇਕ ਔਰਤ ਤੇ ਗੁਰਦੁਆਰਾ ਸਾਹਿਬ  ਦੇ ਗ੍ਰੰਥੀ ਨੂੰ ਕਾਬੂ ਕੀਤਾ ਗਿਆ ਹੈ। ਇਸ ਤੋਂ ਇਲਾਵਾ ਫਿਰੋਜ਼ਪੁਰ ਤੇ ਬਠਿੰਡਾ ਦੇ ਦੋ ਮਾਮਲੇ ਜਾਂਚ ਅਧੀਨ ਹਨ। ਉਨ੍ਹਾਂ ਕਿਹਾ ਕਿ ਇਨ੍ਹਾਂ ਸਾਰੇ ਮਾਮਲਿਆਂ ਦੇ ਵਿਦੇਸ਼ੀ ਹੱਥ ਵਾਲੇ ਆਪਸੀ ਸੰਪਰਕ ਦੀ ਵਿਸ਼ੇਸ਼ ਜਾਂਚ ਟੀਮ ਵਲੋਂ ਕੀਤੀ ਗਈ ਹੈ ਤੇ ਜਾਂਚ ਦੌਰਾਨ ਪਤਾ ਲੱਗਾ ਹੈ ਕਿ ਅਜਿਹੇ ਮਾਮਲਿਆਂ ਵਿਚ ਸੇਵਾਦਾਰ ਜਾਂ ਹੋਰ ਸਹਾਇਕ ਲਾਲਚ ਜਾਂ ਕਿਸੇ ਹੋਰ ਸਵਾਰਥ ਕਾਰਨ ਸ਼ਾਮਿਲ ਹੋਏ ਹਨ ਤੇ ਅਜਿਹੇ ਵਿਅਕਤੀ ਰਾਸ਼ਟਰ ਵਿਰੋਧੀਆਂ ਦਾ ਸੌਖਾ ਨਿਸ਼ਾਨਾ ਬਣੇ ਹਨ ਤੇ ਕਿਸੇ ਵੀ ਅਜਿਹੀ ਘਟਨਾ ਲਈ ਵਰਗÑਲਾਏ ਜਾ ਸਕਦੇ ਹਨ। ਦੁਬਈ ਤੇ ਆਸਟ੍ਰੇਲੀਆ ਤੋਂ ਇਸ ਮਕਸਦ ਲਈ ਵਿਦੇਸ਼ੀ ਫੰਡ ਆਉਣ  ਬਾਰੇ ਸਪੱਸ਼ਟ ਹੋਇਆ ਹੈ। 

ਉਨ੍ਹਾਂ ਕਿਹਾ ਕਿ ਸੰਗਰੂਰ ਜਿਲ੍ਹੇ ਦੇ ਦ੍ਰਿੜਬਾ ਪੁਲਿਸ ਥਾਣੇ ਵਿਚ ਦਰਜ ਮੁਕੱਦਮਾ ਨੰਬਰ 151 ਤਹਿਤ ਹਰਦੇਵ ਸਿੰਘ ਪੁੱਤਰ ਲਾਲ ਸਿੰਘ ਵਾਸੀ ਛਾਹੜ ਜੋ ਕਿ ਪਿਛਲੇ 15 ਮਹੀਨਿਆਂ ਤੋਂ ਰਸੋਈਏ ਵਜੋਂ ਕੰਮ ਕਰ ਰਿਹਾ ਸੀ , ਨੂੰ ਕਾਬੂ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਜੰਡਿਆਲਾ ਪੁਲਿਸ ਥਾਣੇ ਵਿਚ ਦਰਜ ਮੁਕੱਦਮਾ ਨੰਬਰ 236 ਵਿਚ ਜਗਦੀਸ਼ ਸਿੰਘ ਪੁੱਤਰ ਅਮਰੀਕ ਸਿੰਘ ਵਾਸੀ ਮਹਿਤਾ ਤੇ ਉਸਦੀ ਪਤਨੀ ਲਖਵਿੰਦਰ ਕੌਰ ਨੂੰ ਗ੍ਰਿਫਤਾਰ ਕੀਤਾ ਗਿਆ ਹੈ। ਤਰਨਤਾਰਨ ਦੇ ਥਾਣਾ ਸਦਰ ਵਿਖੇ ਦਰਜ ਮੁਕੱਦਮਾ ਨੰਬਰ 205 ਵਿਚ ਵੀ ਉਕਤ ਜਗਦੀਸ਼ ਸਿੰਘ ਵਲੋਂ ਹੀ ਇਸ ਘਟਨਾ ਨੂੰ ਅੰਜਾਮ ਦਿੱਤਾ ਗਿਆ ਸੀ। ਲੁਧਿਆਣਾ ਜਿਲ੍ਹੇ ਦੇ ਡੇਹਲੋਂ ਪੁਲਿਸ ਥਾਣੇ ਵਿਚ ਦਰਜ ਮੁਕੱਦਮਾ ਨੰਬਰ 160 ਅਧੀਨ ਬਲਵਿੰਦਰ ਕੌਰ ਤੇ ਗ੍ਰੰਥੀ ਸਿਕੰਦਰ ਸਿੰਘ ਨੂੰ ਗ੍ਰਿਫਤਾਰ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਫਰੀਦਕੋਟ ਜਿਲ੍ਹੇ ਦੇ ਬਾਜਾਖਾਨਾ ਵਿਖੇ ਦਰਜ ਮਾਮਲੇ  ਨੰਬਰ 128  ਵਿਚ ਦੋ ਭਰਾਵਾਂ ਰੁਪਿੰਦਰ ਸਿੰਘ ਤੇ ਜਸਵਿੰਦਰ ਸਿੰਘ ਨੂੰ ਗ੍ਰਿਫਤਾਰ ਕੀਤਾ ਗਿਆ ਹੈ। ਯਾਦ ਰਹੇ ਕਿ ਬਰਗਾੜੀ ਪਿੰਡ ਵਿਚ 12 ਅਕਤੂਬਰ ਨੂੰ ਤੜਕਸਾਰ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ 115 ਅੰਗ ਗੁਰਦੁਆਰਾ ਸਾਹਿਬ ਦੇ ਬਾਹਰ ਮਿਲੇ ਸਨ।  

 

Tags: DGP

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD