Thursday, 23 July 2026

 

 

ਖ਼ਾਸ ਖਬਰਾਂ ਆਪ ਸਰਕਾਰ ਨੇ ਅਫ਼ਸਰਸ਼ਾਹੀ ਨੂੰ ਹਾਸ਼ੀਏ ’ਤੇ ਧੱਕਣ ਤੋਂ ਬਾਅਦ ਹੁਣ ਖੁੱਲ੍ਹੇਆਮ ਸਿਆਸਤ ਦਾ ਅਪਰਾਧੀਕਰਨ ਸ਼ੁਰੂ ਕਰ ਦਿੱਤਾ ਹੈ: ਸੁਨੀਲ ਜਾਖੜ ਪੰਜਾਬ ਵਿੱਚ ਪੇਪਰ ਲੀਕ ਹੋਣ ਦੇ ਮਾਮਲਿਆਂ ਵਿੱਚ ਮਾਨ ਤੇ ਬੈਂਸ ਅਸਤੀਫਾ ਦੇਣ: ਅਮਰਿੰਦਰ ਸਿੰਘ ਰਾਜਾ ਵੜਿੰਗ ਖਰੜ ਪੈਦਲ ਮਾਰਚ ਦਾ 9ਵਾਂ ਦਿਨ : ਰਵਿੰਦਰ ਸਿੰਘ ਖੇੜਾ ਨੇ ਨਿੱਜਰ ਰੋਡ 'ਤੇ ਬੰਦ ਪਈ ਸੀਵਰੇਜ ਲਾਈਨ ਦਾ ਮੁੱਦਾ ਚੁੱਕਿਆ ਸਾਰੇ ਹੜ੍ਹ ਮਾਰੇ ਇਲਾਕਿਆਂ ਵਿਚ ਹੜ੍ਹ ਰੋਕੂ ਕੰਮ ਮੁਕੰਮਲ ਕੀਤੇ ਜਾਣ: ਸੁਖਬੀਰ ਸਿੰਘ ਬਾਦਲ ਨੇ ਅਕਾਲੀ ਵਰਕਰਾਂ ਨੂੰ ਕੀਤੀ ਅਪੀਲ ਰੋਸ ਮੁਜ਼ਾਹਰਾ ਕਰ ਰਹੇ ਵਿਦਿਆਰਥੀਆਂ ਦੇ ਮਸਲੇ ਜਲਦੀ ਹੱਲ ਕਰੋ: ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਨੂੰ ਕੀਤੀ ਅਪੀਲ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ

 

ਸੁਰੇਸ਼ ਅਰੋੜਾ ਨੇ ਨਵੇਂ ਡੀ.ਜੀ.ਪੀ. ਵਜੋਂ ਕਾਰਜਭਾਰ ਸੰਭਾਲਿਆ

ਭਾਈਚਾਰਕ ਸਾਂਝ ਤੇ ਅਮਨ ਤੇ ਕਾਨੂੰਨ ਵਿਵਸਥਾ ਬਣਾਈ ਰੱਖਣਾ ਪਹਿਲ

ਸੁਰੇਸ਼ ਅਰੋੜਾ ਨੇ ਨਵੇਂ ਡੀ.ਜੀ.ਪੀ. ਵਜੋਂ ਕਾਰਜਭਾਰ ਸੰਭਾਲਿਆ

Web Admin

Web Admin

5 Dariya News

ਚੰਡੀਗੜ੍ਹ , 25 Oct 2015

Last updated on: Oct 25, 2015, 00:00 IST

ਪੰਜਾਬ ਪੁਲਿਸ ਮੁਖੀ ਸ੍ਰੀ ਸੁਰੇਸ਼ ਅਰੋੜਾ ਨੇ ਕਿਹਾ ਹੈ ਕਿ ਸੂਬੇ ਵਿਚ ਭਾਈਚਾਰਕ ਸਾਂਝ ਤੇ ਅਮਨ ਤੇ  ਕਾਨੂੰਨ ਵਿਵਸਥਾ ਬਣਾਈ ਰੱਖਣਾ ਉਨਾਂ ਦੀ ਪਹਿਲ ਹੈ ਅਤੇ ਉਨਾਂ ਇਸ ਦੀ ਪ੍ਰਾਪਤੀ ਲਈ ਆਮ ਲੋਕਾਂ ਤੇ ਮੀਡੀਆ ਕੋਲੋਂ ਸਹਿਯੋਗ ਦੀ ਮੰਗ ਕੀਤੀ ਹੈ।ਅੱਜ ਇੱਥੇ ਨਵੇਂ ਡੀ.ਜੀ.ਪੀ. ਵਜੋਂ ਕਾਰਜਭਾਰ ਸੰਭਾਲਦਿਆਂ ਸ੍ਰੀ ਅਰੋੜਾ ਨੇ ਕਿਹਾ ਕਿ ਉਹ ਬਹੁਤ ਅਹਿਮ ਸਮੇਂ 'ਤੇ ਪੁਲਿਸ ਮੁਖੀ ਦੀ ਡਿਊਟੀ ਸੰਭਾਲ ਰਹੇ ਹਨ ਅਤੇ ਉਹ ਜਲਦ ਹੀ  ਸੂਬੇ ਦੇ ਵੱਖ-ਵੱਖ ਭਾਗਾਂ ਦਾ ਦੌਰਾ ਕਰਕੇ ਆਮ ਲੋਕਾਂ ਨਾਲ ਰਾਬਤਾ ਕਾਇਮ ਕਰਨਗੇ। ਉਨਾਂ  ਕਿਹਾ ਕਿ ਸੂਬੇ ਵਿਚ ਅਮਨ ਕਾਇਮ ਰੱਖਣਾ ਸਾਡੀ ਸਭ ਦੀ ਸਾਂਝੀ ਜਿੰਮੇਵਾਰੀ ਹੈ। ਉਨ੍ਹਾਂ ਇਹ ਯਕੀਨ ਦਿਵਾਇਆ ਕਿ ਸ੍ਰੀ  ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਦੀਆਂ ਮੰਦਭਾਗੀਆਂ ਘਟਨਾਵਾਂ ਦੀ ਜਾਂਚ ਬਿਲਕੁਲ ਨਿਰਪੱਖ ਤੇ ਪਾਰਦਰਸ਼ੀ ਹੋਵੇਗੀ।ਉਨ੍ਹਾਂ ਕਿਹਾ ਕਿ ਕੱਲ ਉਹ ਸ੍ਰੀ ਦਰਬਾਰ ਸਾਹਿਬ ਅਤੇ ਦੁਰਗਿਆਣਾ ਮੰਦਿਰ ਵਿਖੇ ਮੱਥਾ ਟੇਕਣ ਜਾਣਗੇ ਤੇ ਨਾਲ ਹੀ ਸਰਹੱਦੀ ਖੇਤਰ ਦੇ ਅਧਿਕਾਰੀਆਂ ਨਾਲ ਮੁਲਾਕਾਤ ਕਰਨਗੇ। ਉਨਾਂ ਰੋਸ ਪ੍ਰਦਰਸ਼ਨ ਕਰ ਰਹੇ ਗਰੁੱਪਾਂ ਨੂੰ ਅਪੀਲ ਕੀਤੀ ਕਿ ਉਹ ਆਮ ਲੋਕਾਂ ਤੇ ਵਿਸ਼ੇਸ਼ ਕਰਕੇ ਔਰਤਾਂ ਤੇ ਬੱਚਿਆਂ ਨੂੰ ਆ ਰਹੀਆਂ ਮੁਸ਼ਕਿਲਾਂ ਨੂੰ ਵੀ ਧਿਆਨ ਵਿਚ ਰੱਖਣ। ਉਨਾਂ ਕਿਹਾ ਕਿ ਜਿਸ ਕਿਸੇ ਨੂੰ ਵੀ ਕੋਈ ਸ਼ਿਕਾਇਤ ਹੈ ਉਹ ਉਨਾਂ ਤੱਕ ਪਹੁੰਚ ਕਰ ਸਕਦਾ ਹੈ। ਉਨਾਂ ਕਿਹਾ ਕਿ ਸੂਬਾ ਪੁਲਿਸ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਕਰਨ ਵਾਲਿਆਂ ਨੂੰ ਮਿਸਾਲੀ ਸਜ਼ਾ ਦਿਵਾਉਣ ਵਿਚ ਕੋਈ ਕਸਰ ਬਾਕੀ ਨਹੀਂ ਛੱਡੇਗੀ।    

 

Tags: DGP

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD