Thursday, 04 June 2026

 

 

ਖ਼ਾਸ ਖਬਰਾਂ ਵਪਾਰੀਆਂ ਨੂੰ ਦਰਪੇਸ਼ ਮੁਸ਼ਕਿਲਾਂ ਦਾ ਨਾਲੋ ਨਾਲ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ : ਨਵਜੋਤ ਕੌਰ ਨਵਜੋਤ ਕੌਰ ਵੱਲੋਂ ਹੜ੍ਹ ਸੁਰੱਖਿਆ ਕਾਰਜ ਨਿਰਧਾਰਤ ਸਮੇਂ ਅੰਦਰ ਯਕੀਨੀ ਬਣਾਉਣ ਦੀ ਹਦਾਇਤ ਸੀਨੀਅਰ ਸਿਟੀਜ਼ਨਾਂ ਦੇ ਕੰਮ ਪਹਿਲ ਦੇ ਆਧਾਰ ਤੇ ਕੀਤੇ ਜਾਣ : ਡਾ.ਸੋਨਾ ਥਿੰਦ ਅਜੀਤਪਾਲ ਸਿੰਘ ਕੋਹਲੀ ਵੱਲੋਂ ਲੀਲਾ ਭਵਨ ਤੋਂ ਥਾਪਰ ਚੌਂਕ ਤੱਕ 2.25 ਕਰੋੜ ਰੁਪਏ ਦੀ ਲਾਗਤ ਨਾਲ ਬਣੀ ਸੜਕ ਲੋਕਾਂ ਨੂੰ ਸਮਰਪਿਤ ਦੋ ਰੋਜ਼ਾ “ਐਡਵਾਂਸਡ ਟੈਕਨੋਲੋਜੀਕਲ ਇੰਟਰਵੈਨਸ਼ਨ ਇਨ ਸਮਾਰਟ ਫਾਰਮਿੰਗ” ਵਰਕਸ਼ਾਪ ਦਾ ਆਯੋਜਨ ਰਾਜਨੀਤਿਕ ਪਾਰਟੀਆਂ ਨੂੰ ਐਸ.ਆਈ.ਆਰ. ਦੇ ਸੋਧੇ ਹੋਏ ਸ਼ਡਿਊਲ ਬਾਰੇ ਜਾਣੂ ਕਰਵਾਇਆ ਆਊਟਸੋਰਸ ਸਿਹਤ ਵਿਭਾਗ ਮੁਲਾਜ਼ਮ ਯੂਨੀਅਨ ਪੰਜਾਬ ਜਥੇਬੰਦੀ ਵੱਲੋਂ ਡਾ. ਬਲਵੀਰ ਸਿੰਘ ਨਾਲ ਕੀਤੀ ਗਈ ਮੀਟਿੰਗ ਟ੍ਰੈਫਿਕ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ਖਿਲਾਫ਼ ਵਿਸ਼ੇਸ਼ ਚੈਕਿੰਗ ਮੁਹਿੰਮ ਚਲਾਈ ਜਾਵੇ : ਵਧੀਕ ਡਿਪਟੀ ਕਮਿਸ਼ਨਰ ਨਾਇਬ ਸਿੰਘ ਸੈਣੀ ਦੀ ‘ਗੋ ਗਲੋਬਲ’ ਅਪ੍ਰੋਚ ਨੂੰ ਮਿਲੀ ਨਵੀਂ ਰਫ਼ਤਾਰ ਹਿਸਾਰ ਦੇ 10 ਪਿੰਡਾਂ ਦੇ ਕਿਸਾਨ ਵਫਦ ਨੇ ਸ਼ਰੂਤੀ ਚੌਧਰੀ ਨਾਲ ਕੀਤੀ ਮੁਲਾਕਾਤ ਪ੍ਰਧਾਨ ਮੰਤਰੀ ਨੇ ਮਹਿਲਾਵਾਂ ਨੂੰ ਫੈਸਲਾ ਲੈਣ ਦੀ ਪ੍ਰਕਿਰਿਆ ਦੇ ਕੇਂਦਰ ਵਿੱਚ ਸਥਾਪਤ ਕਰਨ ਦਾ ਕੀਤਾ ਕਾਰਜ : ਨਾਇਬ ਸਿੰਘ ਸੈਣੀ ਹਰਿਆਣਾ ਵਿੱਚ 24 ਸਾਲ ਬਾਅਦ ਵੋਟਰ ਸੂਚੀਆਂ ਦੀ ਵਿਸ਼ੇਸ਼ ਗੰਭੀਰ ਪੁਨਰੀਖਣ ਪ੍ਰਕਿਰਿਆ, 15 ਜੂਨ ਤੋਂ ਸ਼ੁਰੂ ਹੋਵੇਗੀ ਘਰ-ਘਰ ਤਸਦੀਕ ਮੁਹਿੰਮ ਭਗਵੰਤ ਮਾਨ ਸਰਕਾਰ ਨੇ ‘ਮੁੱਖ ਮੰਤਰੀ ਸਿਹਤ ਯੋਜਨਾ’ ਦਾ ਕੀਤਾ ਵਿਸਥਾਰ ਸੇਵਾਮੁਕਤ ਆਈਏਐਸ ਅਧਿਕਾਰੀ ਸੰਜੇ ਗੁਪਤਾ ਨੇ ਪੀਐਸਈਆਰਸੀ ਦੇ ਚੇਅਰਪਰਸਨ ਵਜੋਂ ਅਹੁਦਾ ਸੰਭਾਲਿਆ ਮਾਨ ਸਰਕਾਰ ਵੱਲੋਂ ਸਭ ਤੋਂ ਵੱਡੀ ਸੀਵਰੇਜ ਸਫਾਈ ਮੁਹਿੰਮ ਦੀ ਸ਼ੁਰੂਆਤ ਹਰਪਾਲ ਸਿੰਘ ਚੀਮਾ ਨੇ ਮੁਲਾਜ਼ਮ ਯੂਨੀਅਨਾਂ ਨਾਲ ਉੱਚ ਪੱਧਰੀ ਮੀਟਿੰਗਾਂ ਦੀ ਕੀਤੀ ਪ੍ਰਧਾਨਗੀ, ਲੰਬਿਤ ਮਸਲਿਆਂ ਦੇ ਜਲਦੀ ਹੱਲ ਦੇ ਦਿੱਤੇ ਨਿਰਦੇਸ਼ ਐਮਆਰਐਸਏਐਫਪੀਆਈ ਦੇ ਦੋ ਕੈਡਿਟਾਂ ਨੇ ਏਐਫਸੀਏਟੀ ਵਿੱਚ ਦੇਸ਼ ਭਰ ਵਿੱਚੋਂ ਹਾਸਲ ਕੀਤਾ ਦੂਜਾ ਤੇ ਛੇਵਾਂ ਰੈਂਕ 5000 ਰੁਪਏ ਰਿਸ਼ਵਤ ਲੈਂਦਾ ਇੱਕ ਪ੍ਰਾਈਵੇਟ ਵਿਅਕਤੀ ਵਿਜੀਲੈਂਸ ਬਿਊਰੋ ਨੇ ਕੀਤਾ ਗ੍ਰਿਫਤਾਰ ਭਗਵੰਤ ਮਾਨ ਸਰਕਾਰ ਨੇ ਪ੍ਰਾਈਵੇਟ ਸਕੂਲਾਂ ਵੱਲੋਂ ਮਨਮਰਜ਼ੀ ਦੀਆਂ ਫੀਸਾਂ ਵਧਾਉਣ 'ਤੇ ਲਾਈ ਰੋਕ ਪੰਜਾਬ ਸਰਕਾਰ ਵਲੋਂ ਖਿਡਾਰੀਆਂ ਨੂੰ ਬਣਦਾ ਮਾਣ-ਸਤਿਕਾਰ ਦਿੱਤਾ ਜਾ ਰਿਹੈ : ਬਰਿੰਦਰ ਕੁਮਾਰ ਗੋਇਲ ਸਰਹੱਦ ਪਾਰੋਂ ਹਥਿਆਰਾਂ ਤੇ ਨਸ਼ਿਆਂ ਦੀ ਤਸਕਰੀ ਵਾਲੇ ਮਾਡਿਊਲ ਨਾਲ ਸਬੰਧਤ ਦੋ ਮੁਲਜ਼ਮ 2.2 ਕਿਲੋ ਹੈਰੋਇਨ ਅਤੇ 6 ਪਿਸਤੌਲਾਂ ਸਣੇ ਕਾਬੂ

 

ਪ੍ਰੋਗਰੈਸਿਵ ਪੰਜਾਬ ਨਿਵੇਸ਼ਕ ਸੰਮੇਲਨ-2015: ਸੁਖਬੀਰ ਸਿੰਘ ਬਾਦਲ ਵਲੋਂ ਫੂਡ ਪ੍ਰੋਸੈਸਿੰਗ ਉਦਯੋਗਾਂ ਨੂੰ ਟੈਕਸ ਮੁਕਤ ਕਰਨ ਦਾ ਐਲਾਨ

ਉਦਯੋਗਾਂ ਨੂੰ ਮਿਲੇਗੀ 4.99 ਰੂਪਏ ਪ੍ਰਤੀ ਯੂਨਿਟ ਦੇ ਹਿਸਾਬ ਨਾਲ ਬਿਜਲੀ ,ਜਨਵਰੀ ਤੱਕ 4-ਜੀ ਨਾਲ ਜੁੜਿਆ ਹੋਣ ਵਾਲਾ ਪਹਿਲਾ ਸੂਬਾ ਹੋਵੇਗਾ ਪੰਜਾਬ

Web Admin

Web Admin

5 Dariya News

ਆਈ.ਐਸ.ਬੀ, ਮੋਹਾਲੀ (ਐਸ.ਏ.ਐਸ.ਨਗਰ) , 28 Oct 2015

Last updated on: Oct 28, 2015, 00:00 IST

ਪੰਜਾਬ ਵਿਚ ਨਵੇਂ ਨਿਵੇਸ਼ਕਾਂ ਲਈ ਦੋਹਰੇ ਤੋਹਫੇ ਦਾ ਐਲਾਨ ਕਰਦਿਆਂ ਪੰਜਾਬ ਦੇ ਉਪ ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ ਨੇ ਸੂਬੇ ਵਿਚ ਫੂਡ ਪ੍ਰੋਸੈਸਿੰਗ ਉਦਯੋਗਾਂ ਨੂੰ ਇਨਪੁਟ ਟੈਕਸ ਤੋਂ ਮੁਕਤ ਕਰਨ ਦੇ ਨਾਲ ਨਾਲ ਉਦਯੋਗਾਂ ਨੂੰ 4.99 ਰੁਪਏ ਪ੍ਰਤੀ ਯੂਨਿਟ ਦੇ ਹਿਸਾਬ ਨਾਲ  ਦੇਸ਼ ਭਰ ਵਿਚ ਸਭ ਤੋਂ ਸਸਤੀ ਬਿਜਲੀ ਮੁਹੱਈਆ ਕਰਵਾਉਣ ਦਾ ਐਲਾਨ ਕੀਤਾ ਹੈ। ਇਸ ਤੋਂ ਇਲਾਵਾ ਅੱਜ ਪ੍ਰੋਗਰੈਸਿਵ ਪੰਜਾਬ ਨਿਵੇਸ਼ਕ ਸੰਮੇਲਨ-2015 ਮੌਕੇ ਵਿਸ਼ਵ ਦੇ ਨਾਮੀ ਉਦਯੋਗਿਕ ਘਰਾਣਿਆਂ ਵਲੋਂ ਪੰਜਾਬ ਵਿਚ  1.13 ਲੱਖ ਕਰੋੜ ਰੁਪੈ ਦੇ ਨਿਵੇਸ਼ ਸਬੰਧੀ 374 ਸਮਝ ਯਾਦ ਪੱਤਰ ਵੀ ਦਸਖਤਕ ਕੀਤੇ ਗਏ।ਪੰਜਾਬ ਦੇ ਮੁੱਖ ਮੰਤਰੀ ਸ. ਪਰਕਾਸ਼ ਸਿੰਘ ਬਾਦਲ ਵਲਂ ਸੰਮੇਲਨ ਦੇ ਉਦਘਾਟਨ ਮਗਰੋਂ ਦੁਨੀਆਂ ਦੇ ਕੋਨੇ ਕੋਨੇ ਤੋਂ ਪੁੱਜੇ ਨਿਵੇਸ਼ਕਾਂ ਨੂੰ 35 ਮਿੰਟ ਦੀ ਇਕ ਪਾਵਰ ਪੁਆਇੰਟ ਪੇਸ਼ਕਾਰੀ ਦੌਰਾਨ ਉਪ ਮੁੱਖ ਮੰਤਰੀ ਨੇ ਪੰਜਾਬ ਸਰਕਾਰ ਵਲੋਂ  ਲੁਧਿਅਣਾ ਵਿਖੇ ਇੰਟੇਗ੍ਰੇਟਿਡ ਫੂਡ ਪਾਰਕ, ਫਗਵਾੜਾ ਵਿਖੇ ਗਰੀਨ ਟੈਕ ਵੈਲੀ ਅਤੇ ਮੁਹਾਲੀ ਵਿਖੇ ਅੰਤਰਾਸ਼ਟਰੀ ਹਵਾਈ ਅੱਡੇ ਦੇ ਸਹਿਯੋਗੀ ਉਦਯੋਗਾਂ ਵਜੋਂ ਐਮ.ਆਰ.ਓ (ਮੈਨਟੇਨੈਂਸ, ਰਿਪੇਅਰ ਅਤੇ ਓਵਰਆਲ) ਸਹੂਲਤ ਵੀ ਸਥਾਪਤ ਕਰਨ ਦਾ ਐਲਾਨ ਕੀਤਾ ਹੈ। 

ਨਿਵੇਸ਼ਕਾਂ ਨੂੰ ਸੰਬੋਧਨ ਕਰਦਿਆਂ ਸ. ਬਾਦਲ ਨੇ ਕਿਹਾ ਕਿ ਪੰਜਾਬ ਨੂੰ ਅਨਾਜ ਪੈਦਾ ਕਰਨ ਵਾਲੇ ਰਾਜ ਵਜੋਂ ਜਾਣਿਆ ਜਾਂਦਾ ਹੈ ਜਦਕਿ ਉਹ ਮਹਿਸੂਸ ਕਰਦੇ ਹਨ ਕਿ ਪੰਜਾਬ ਨੂੰ ਆਪਣੇ ਅਨਾਜ ਉਤਪਾਦਨ ਦਾ ਵਾਧੂ ਮੁੱਲ ਪੈਦਾ ਕਰਨ ਲਈ ਫੂਡ ਪ੍ਰੋਸੈਸਿੰਗ ਵਿਚ ਮੋਹਰੀ ਰਾਜ ਬਣਨਾ ਹੋਵੇਗਾ। ਉਨ੍ਹਾਂ ਕਿਹਾ ਕਿ ਪੰਜਾਬ ਵਿਚ ਖੇਤੀ ਅਧਾਰਤ ਉਤਪਾਦਾਂ ਲਈ ਕੱਚਾ ਮਾਲ ਭਾਰੀ ਮਾਤਰਾ ਵਿਚ ਉਤਪਾਦਿਤ ਹੁੰਦਾ ਹੈ ਜਿਸ ਕਰਕੇ ਪੰਜਾਬ ਸਰਕਾਰ ਵਲੋਂ ਐਗਰੋ ਪ੍ਰੋਸੈਸਿੰਗ ਉਦਯੋਗਾਂ ਨੂੰ ਵੈਟ, ਕੇਂਦਰੀ ਸੇਲ ਟੈਕਸ ਅਤੇ ਖਰੀਦ ਟੈਕਸ ਤੋਂ ਮੁਕਤ ਕਰਨ ਦਾ ਫੈਸਲਾ ਕੀਤਾ ਗਿਆ ਹੈ। ਇਸ ਐਲਾਨ ਦਾ ਆਈ.ਟੀ.ਸੀ ਦੇ ਚੇਅਰਮੈਨ ਵਾਈ.ਸੀ ਦੁਵੇਸ਼ਵਰ ਵਲੋਂ ਖੜੇ ਹੋ ਕੇ ਸੁਵਾਗਤ ਕੀਤਾ ਗਿਆ।ਪੰਜਾਬ ਸਰਕਾਰ ਵਲੋਂ ਨਿਵੇਸ਼ਕਾਂ ਦੀ ਸਹੂਲਤ ਲਈ ਚੁੱਕੇ ਗਏ ਹੋਰਨਾਂ ਕਦਮਾਂ ਬਾਰੇ ਜਾਣਕਾਰੀ ਦਿੰਦਿਆਂ ਸ. ਬਾਦਲ ਨੇ ਦੱਸਿਆ ਕਿ ਪੰਜਾਬ ਸਰਕਾਰ ਵਲੋਂ ਸਲਾਨਾ 1.5 ਲੱਖ ਨੌਜਵਾਨਾਂ ਨੂੰ ਹੁਨਰ ਵਿਕਾਸ ਦੀ ਸਿਖਲਾਈ ਦੇਣ ਲਈ ਜਿੱਥੇ 2000 ਹੁਨਰ ਵਿਕਾਸ ਕੇਂਦਰ ਸਥਾਪਤ ਕੀਤੇ ਜਾ ਰਹੇ ਹਨ ਉਥੇ ਸਿਖਲਾਈ ਪ੍ਰਦਾਨ ਕਰਨ ਦੇ ਲਈ ਆਈ.ਸੀ.ਆਈ.ਸੀ.ਆਈ ਵਾਲਮਾਰਟ ਆਈ.ਟੀ.ਸੀ, ਟਾਟਾ ਮੋਟਰਜ ਅਤੇ ਮਾਰੂਤੀ ਨਾਲ ਸਮਝੌਤੇ ਸਹੀਬੱਧ ਕੀਤੇ ਗਏ ਹਨ। 

ਸ. ਬਾਦਲ ਨੇ ਇਹ ਵੀ ਐਲਾਨ ਕੀਤਾ ਕਿ ਪੰਜਾਬ ਦੇਸ਼ ਦਾ ਪਹਿਲਾ ਅਜਿਹਾ ਸੂਬਾ ਹੋਵੇਗਾ ਜਿਸ ਵਿਚ ਅਗਲੇ ਸਾਲ ਜਨਵਰੀ ਤੱਕ ਸਾਰੇ ਪਿੰਡ, ਸਰਕਾਰੀ ਸਕੂਲ ਅਤੇ ਸਰਕਾਰੀ ਹਸਪਤਾਲ 4ਜੀ ਨਾਲ ਜੋੜ ਦਿੱਤੇ ਜਾਣਗੇ। ਉਨ੍ਹਾਂ ਕਿਹਾ ਕਿ ਇਹ ਸਹੂਲਤ ਦੇਸ਼ ਵਿਚ ਕਿਤੇ ਵੀ ਨਹੀਂ ਹੈ ਅਤੇ ਇਸ ਲਈ ਉਹ ਰਿਲਾਇੰਸ ਗਰੁੱਪ ਦੇ ਚੈਅਰਮੈਨ ਸ਼੍ਰੀ ਮੁਕੇਸ਼ ਅੰਬਾਨੀ ਦੇ ਧੰਨਵਾਦੀ ਹਨ।ਨਿਵੇਸ਼ਕ ਸੰਮੇਲਨ ਵਿਚ 9 ਦੇਸ਼ਾਂ ਦੇ ਪ੍ਰਤੀਨਿਧੀਆਂ ਜਿਨ੍ਹਾਂ ਵਿਚ ਪੋਲੈਂਡ ਤੋਂ ਮੰਤਰੀ ਪੱਧਰ ਦੇ ਸਮੂਹ ਵਲੋਂ ਸ਼ਿਰਕਤ ਕੀਤੀ ਗਈ ਵਿਚ ਸ. ਬਾਦਲ ਨੇ ਕਿਹਾ ਕਿ ਪੰਜਾਬ ਸਰਕਾਰ ਵਲਂ 2013 ਵਾਲੇ ਸੰਮੇਲਨ ਦੌਰਾਨ 63000 ਕਰੋੜ ਦੇ ਨਿਵੇਸ਼ਕ ਸਮਝੌਤੇ ਕੀਤੇ ਗਏ ਸਨ ਜਿਸ ਵਿਚੋ 41187 ਕਰੋੜ ਦਾ ਨਿਵੇਸ਼ ਹੋ ਚੁੱਕਾ ਹੈ।ਸੂਬੇ ਵਿਚ ਇੰਸਪੈਕਟਰੀ ਰਾਜ ਦਾ ਅੰਤ ਕਰਨ ਦਾ ਐਲਾਨ ਕਰਦਿਆਂ ਸ. ਬਾਦਲ ਨੇ ਕਿਹਾ ਕਿ ਇਹ ਵਿਵਸਥਾ ਅੰਗਰੇਜਾਂ ਵਲੋਂ ਸਥਾਪਤ ਕੀਤੀ ਗਈ ਸੀ ਕਿਉਂਕਿ ਉਨ੍ਹਾਂ ਨੂੰ ਭਾਰਤੀਆਂ 'ਤੇ ਭਰੋਸਾ ਨਹੀਂ ਸੀ। ਉਨ੍ਹਾਂ ਕਿਹਾ ਕਿ  ਭਵਿੱਖ ਵਿਚ ਕਿਰਤ, ਬੁਆਇਲਰ ਤੇ ਪ੍ਰਦੂਸ਼ਣ ਕੰਟਰੋਲ ਵਿਭਾਗ ਦੇ ਇੰਸਪੈਕਟਰ ਫੈਕਟਰੀਆਂ ਦੀ ਜਾਂਚ ਨਹੀਂ ਕਰ ਸਕਣਗੇ। 

ਪੰਜਾਬ ਵਿਚ ਸਥਾਪਤ ਕੀਤੇ ਗਏ ਬੁਨੀਆਦੀ ਢਾਂਚੇ ਦਾ ਜਿਕਰ ਕਰਦਿਆਂ ਬਾਦਲ ਨੇ ਕਿਹਾ ਕਿ ਸੂਬੇ ਵਿਚ ਜਿਥੇ ਦੋ ਅੰਤਰਰਾਸ਼ਟਰੀ ਹਵਾਈ ਅੱਡੇ ਹਨ ਉਥੇ ਤਿੰਨ ਘਰੇਲੂ ਹਵਾਈ ਅੱਡੇ ਵੀ ਮੌਜੂਦ ਹਨ।ਇਸ ਤੋਂ ਇਲਾਵਾ 21349 ਕਰੋੜ ਰੁਪਏ ਦੀ ਮਦਦ ਨਾਲ ਅਗਲੇ 1.5 ਸਾਲ ਵਿਚ ਸਾਰੇ ਸ਼ਹਿਰਾਂ ਨੂੰ ਚਾਰ-ਛੇ ਮਾਗਰੀ ਸੜਕਾਂ ਨਾਲ ਜੋੜ ਦਿੱਤਾ ਜਾਵੇਗਾ।ਨਿਵੇਸ਼ਕਾਂ ਦੀ ਸਹੂਲਤ ਲਈ ਪੰਜਾਬ ਸਰਕਾਰ ਦੀ ਪਹੁੰਚ ਬਾਰੇ ਗੱਲਕਰਦਿਆਂ ਸ. ਬਾਦਲ ਨੇ ਕਿਹਾ ਕਿ ਜਦ ਅਸੀਂ ਨਿਵੇਸ਼ ਮੁਹਿੰਮ ਸ਼ੁਰੂ ਕੀਤੀ ਸੀ ਤਾਂ ਉਸ ਸਮੇਂ ਅਸੀਂ ਇਹ ਮਹਿਸੂਸ ਕੀਤਾ ਸੀ ਕਿ ਸਾਨੂੰ ਸਭ ਤੋਂ ਪਹਿਲਾਂ ਵਪਾਰ ਕਰਨਾ ਸੁਖਾਲਾ ਕਰਨਾ ਹੋਵੇਗਾ ਜਿਸ ਲਈ ਇਨਵੈਸਟ ਪੰਜਾਬ ਦੀ ਸਥਾਪਨਾ ਕਰਕੇ 23 ਵਿਭਾਗਾਂ ਦੀ ਸ਼ਕਤੀਆਂ ਉਸ ਨੂੰ ਸੌਪੀਆਂ ਗਈਆਂ। ਉਨ੍ਹਾਂ ਕਿਹਾ ਕਿ ਇਸ ਦੇ ਨਾਲ ਕਿਸੇ ਵੀ ਉਦਯੋਗ ਦੀ ਸਥਾਪਨਾ ਲਈ ਸਭ ਤਰ੍ਹਾਂ ਦੀਆਂ ਮਨਜੂਰੀਆਂ ਇਕ ਮਹੀਨੇ ਦੇ ਅੰਦਰ-ਅੰਦਰ ਮਿਲਣ ਲੱਗੀਆਂ ਹਨ।ਸ. ਬਾਦਲ ਨੇ ਕਿਹਾ ਕਿ ਪੰਜਾਬ ਸਰਕਾਰ ਵਲੋਂ ਪਹਿਲੇ ਨਿਵੇਸ਼ਕ  ਸੰਮੇਲਨ ਦੌਰਾਨ 5 ਮੁੱਖ ਵਾਅਦੇ ਕੀਤੇ ਗਏ ਸਨ, ਜਿਸ ਵਿਚ ਉਦਯੋਗ ਸਥਾਪਨਾ ਦੀ ਪ੍ਰਕ੍ਰਿਆ ਨੂੰ ਸੁਖਾਲਾ ਕਰਨਾ, ਬਿਹਤਰੀਨ ਹਵਾਈ ਤੇ ਸੜਕੀ ਸੰਪਰਕ, ਉਦਯੋਗਿਕ ਪਾਰਕਾਂ ਦੀ ਸਥਾਪਨਾ, ਵਾਧੂ ਬਿਜਲੀ ਅਤੇ ਸ਼ਹਿਰੀ ਵਿਕਾਸ Ñਲਈ ਬੁਨਿਆਦੀ ਢਾਂਚੇ ਦਾ ਵਿਕਾਸ ਸ਼ਾਮਿਲ ਸੀ ਅਤੇ ਉਹ ਮਾਣ ਨਾਲ  ਕਹਿ ਸਕਦੇ ਹਨ ਕਿ ਇਹ ਵਾਅਦੇ ਪੂਰੇ ਕੀਤੇ ਗਏ ਹਨ।

ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵਲੋਂ ਨਿਵੇਸ਼ਕਾਂ ਲਈ ਚੁੱਕੇ ਕਦਮਾਂ ਦਾ ਹੀ ਨਤੀਜਾ ਹੈ ਕਿ ਵਿਸ਼ਵ ਬੈਂਕ ਤੇ ਕੇਂਦਰ ਸਰਕਾਰ ਵਲੋਂ ਪੰਜਾਬ ਨੂੰ ਵਪਾਰ ਸ਼ੁਰੂ ਕਰਨ ਲਈ ਸਭ ਤੋਂ ਢੁੱਕਵਾਂ ਰਾਜ ਕਰਾਰ ਦਿੱਤਾ ਗਿਆ ਹੈ ।ਸੂਬਾ ਸਰਕਾਰ ਦੀਆਂ ਹੋਰ ਪ੍ਰਾਪਤੀਆਂ ਬਾਰੇ ਬੋਲਦੇ ਹੋਏ ਸ. ਬਾਦਲ ਨੇ ਕਿਹਾ ਕਿ ਸੂਬੇ ਦਾ ਬਿਜਲੀ ਬੋਰਡ 2007 ਵਿਚ 17 ਵੇਂ ਸਥਾਨ 'ਤੇ ਸੀ ਜਦਕਿ ਹੁਣ 2015 ਵਿਚ ਉਸਨੂੰ ਕੇਂਦਰ ਸਰਕਾਰ ਵਲੋਂ  ਬਿਹਤਰੀਨ ਬਿਜਲੀ ਵਰਤੋਂ ਦਾ ਐਵਾਰਡ ਦਿੱਤਾ ਗਿਆ ਹੈ।ਮੁਹਾਲੀ ਨੂੰ ਦੇਸ਼  ਦੀ ਅਗਲੀ ਆਈ.ਟੀ. ਹੱਬ ਵਜੋਂ ਵਿਕਸਤ ਕਰਨ ਦਾ ਐਲਾਨ ਕਰਦਿਆਂ ਸ. ਬਾਦਲ ਨੇ ਕਿਹਾ ਕਿ ਮੁਹਾਲੀ ਅੰਤਰਰਾਸ਼ਟਰੀ ਹਵਾਈ ਅੱਡੇ ਨਾਲ ਸੂਬੇ ਭਰ ਵਿਚ ਵਪਾਰਕ ਗਤੀਵਿਧੀਆਂ ਨੂੰ ਵੱਡਾ ਹੁਲਾਰਾ ਮਿਲੇਗਾ। ਇਸ ਤੋਂ ਇਲਾਵਾ 2147 ਸੇਵਾ ਕੇਂਦਰਾਂ ਦੀ ਸਥਾਪਨਾ ਨਾਲ ਜਿੱਥੇ ਆਮ ਲੋਕਾਂ ਦਾ ਸ਼ਸ਼ਕਤੀਕਰਨ ਹੋਵੇਗਾ ਉੱਥੇ ਹੀ ਰਿਸ਼ਵਤਖੋਰੀ ਨੂੰ ਜੜ੍ਹ ਤੋਂ ਮੁਕਾਉਣ ਵਿਚ ਇਹ ਕੇਂਦਰ ਮੀਲ ਦਾ ਪੱਥਰ ਸਾਬਿਤ ਹੋਣਗੇ।    

 

Tags: Sukhbir , Sukhbir Singh Badal , Progressive Punjab Investor Summit

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD