Wednesday, 22 July 2026

 

 

ਖ਼ਾਸ ਖਬਰਾਂ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ ਜ਼ਿਲ੍ਹਾ ਚੋਣ ਅਫ਼ਸਰ ਨਵਜੋਤ ਕੌਰ ਵਲੋਂ 4 ਬੀ.ਐੱਲ.ਓਜ਼ ਦਾ ਵਿਸ਼ੇਸ਼ ਸਨਮਾਨ ਮੋਗਾ ਗ੍ਰਨੇਡ ਹਮਲੇ ’ਚ ਸ਼ਾਮਲ 3 ਮੁੱਖ ਦੋਸ਼ੀਆਂ ਸਣੇ 17 ਵਿਅਕਤੀਆਂ ਗ੍ਰਿਫ਼ਤਾਰ ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਵੱਲੋਂ ਪਿੰਡ ਢੱਡੇ ਫਤਹਿ ਸਿੰਘ ਵਿਖੇ ਸਿੰਚਾਈ ਟਿਊਬਵੈੱਲ ਦੇ ਕੰਮ ਦੀ ਸ਼ੁਰੂਆਤ ਪੰਜਾਬ ਵੱਲੋਂ ਆਗਾਮੀ ਖ਼ਰੀਦ ਲਈ ਭੰਡਾਰਨ ਹਿੱਤ ਜਗ੍ਹਾ ਵਾਸਤੇ ਮਹੀਨਾਵਾਰ 12 ਲੱਖ ਮੀਟ੍ਰਿਕ ਟਨ ਅਨਾਜ ਦੀ ਚੁਕਾਈ 'ਤੇ ਜ਼ੋਰ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਦੋ ਆਂਗਣਵਾੜੀ ਵਰਕਰਾਂ ਨੂੰ ਨਿਯੁਕਤੀ ਪੱਤਰ ਸੌਂਪੇ ਗਏ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਹਮਾਯੂੰਪੁਰ, ਤਸਿੰਬਲੀ, ਬਸੌਲੀ ਅਤੇ ਕਸੌਲੀ ਵਿੱਚ ਲੋਕ ਮਿਲਣੀਆਂ ਸੂਬੇ ਵਿੱਚ 1 ਕਰੋੜ 40 ਲੱਖ ਪੌਦੇ ਲਗਾਉਣ ਦਾ ਟੀਚਾ ਕੀਤਾ ਗਿਆ ਨਿਰਧਾਰਤ -ਨਾਇਬ ਸਿੰਘ ਸੈਣੀ ਹਰਿਆਣਾ ਦੇ ਰਾਜਪਾਲ ਨੇ ਸਪੋਰਟਸ ਇਨਫ੍ਰਾਸਟ੍ਰਕਚਰ ਦੀ ਸਮੀਖਿਆ ਕੀਤੀ ਮੋਦੀ ਸਰਕਾਰ ਦੀ ਬੇਰਹਿਮੀ ਦੇ ਸ਼ਿਕਾਰ ਹੋਏ ਵਿਦਿਆਰਥੀਆਂ ਨਾਲ ਖੜ੍ਹੀ ਹੈ ਆਮ ਆਦਮੀ ਪਾਰਟੀ - ਅਰਵਿੰਦ ਕੇਜਰੀਵਾਲ

 

ਦੁਨੀਆ ਭਰ ਵਿੱਚ ਪੰਜਾਬ ਪੂੰਜੀ ਨਿਵੇਸ਼ ਲਈ ਸਭ ਤੋਂ ਪਸੰਦੀਦਾ ਸਥਾਨ-ਪਰਕਾਸ਼ ਸਿੰਘ ਬਾਦਲ

ਇਕ ਲੱਖ 12 ਹਜ਼ਾਰ ਕਰੋੜ ਰੁਪਏ ਤੋਂ ਵੱਧ ਦੇ 376 ਸਹਿਮਤੀ ਪੱਤਰਾਂ 'ਤੇ ਹਸਤਾਖ਼ਰ , ਨਿਵੇਸ਼ ਨਾਲ 2.50 ਲੱਖ ਨੌਕਰੀਆਂ ਪੈਦਾ ਹੋਣਗੀਆਂ

Web Admin

Web Admin

5 Dariya News

ਸਾਹਿਬਜ਼ਾਦਾ ਅਜੀਤ ਸਿੰਘ ਨਗਰ (ਮੁਹਾਲੀ) , 28 Oct 2015

Last updated on: Oct 28, 2015, 00:00 IST

ਪੰਜਾਬ ਦੇ ਮੁੱਖ ਮੰਤਰੀ ਪਰਕਾਸ਼ ਸਿੰਘ ਬਾਦਲ ਨੇ ਅੱਜ ਕਿਹਾ ਕਿ ਪੰਜਾਬ ਨਾ ਸਿਰਫ ਦੇਸ਼ ਦਾ ਸਗੋਂ ਦੁਨੀਆਂ ਭਰ ਦਾ ਨਿਵੇਸ਼ ਲਈ ਸਭ ਤੋਂ ਪਸੰਦੀਦਾ ਸਥਾਨ ਵਜੋਂ ਉਭਰਿਆ ਹੈ ਜਿਸ ਦਾ ਪ੍ਰਗਟਾਵਾ ਅੱਜ ਪੂੰਜੀ ਨਿਵੇਸ਼ਕਾਂ ਵੱਲੋਂ ਦਿਖਾਏ ਗਏ ਭਰੋਸੇ ਤੋਂ ਵੀ ਪ੍ਰਗਟ ਹੁੰਦਾ ਹੈ। ਦੂਜੇ ਪ੍ਰਗਤੀਸ਼ੀਲ ਪੰਜਾਬ ਸੰਮੇਲਨ-2015 ਦੌਰਾਨ ਅੱਜ ਸਨਅਤੀ ਦਿੱਗਜ਼ਾਂ ਨੇ ਸੂਬੇ ਵਿੱਚ ਨਿਵੇਸ਼ ਲਈ ਇਕ ਲੱਖ 12 ਹਜ਼ਾਰ ਕਰੋੜ ਰੁਪਏ ਤੋਂ ਵੱਧ ਦੇ 376 ਸਮਝੌਤਿਆਂ 'ਤੇ ਸਹੀ ਪਾਈ ਹੈ ਜਿਸ ਨਾਲ ਸੂਬੇ ਦੇ 2.50 ਲੱਖ ਨੌਜਵਾਨਾਂ ਨੂੰ ਰੁਜ਼ਗਾਰ ਹਾਸਲ ਹੋਵੇਗਾ।ਇੱਥੇ ਇੰਡੀਅਨ ਸਕੂਲ ਆਫ਼ ਬਿਜ਼ਨਸ ਵਿਖੇ ਦੂਜੇ ਪ੍ਰਗਤੀਸ਼ੀਲ ਪੰਜਾਬ ਸੰਮੇਲਨ ਮੌਕੇ ਦੇਸ਼-ਵਿਦੇਸ਼ ਦੇ ਉੱਘੇ ਉਦਯੋਗਪਤੀਆਂ ਨੂੰ ਸੰਬੋਧਨ ਕਰਦਿਆਂ ਆਪਣੇ ਕੁੰਜੀਵਤ ਭਾਸ਼ਣ ਦੌਰਾਨ ਮੁੱਖ ਮੰਤਰੀ ਨੇ ਕਿਹਾ ਕਿ ਦਸੰਬਰ, 2013 ਵਿੱਚ ਹੋਏ ਪਹਿਲੇ ਸੰਮੇਲਨ ਅਤੇ ਹੁਣ ਦੂਜੇ ਸੰਮੇਲਨ ਦੀ ਸਫਲਤਾ ਉਪ ਮੁੱਖ ਮੰਤਰੀ ਸ. ਸੁਖਬੀਰ ਸਿੰਘ ਬਾਦਲ ਦੇ ਅਣਥੱਕ ਯਤਨਾਂ ਦਾ ਨਤੀਜਾ ਹੈ।ਉਨ੍ਹਾਂ ਕਿਹਾ ਕਿ ਪੂੰਜੀ ਨਿਵੇਸ਼ ਦੇ ਪੱਖ ਤੋਂ ਪੰਜਾਬ ਦੇਸ਼ ਦਾ ਸਭ ਤੋਂ ਵਧੀਆ ਸੂਬਾ ਹੈ ਜਿਸ ਦਾ ਸਿਹਰ ਸੂਬੇ ਦੇ ਵਧੀਆ ਬੁਨਿਆਦੀ ਢਾਂਚਾ, ਵਧੀਆ ਸੜਕੀ ਨੈਟਵਰਕ, ਰੇਲ ਤੇ ਹਵਾਈ ਸੰਪਰਕ, ਉਚ ਦਰਜੇ ਦੇ ਟੈਲੀਕਾਮ ਨੈਟਵਰਕ ਨੂੰ ਜਾਂਦਾ ਹੈ।ਇੱਥੋਂ ਤੱਕ ਕਿ ਸੂਬੇ ਵਿੱਚ ਨਿਵੇਸ਼ ਦੇ ਪੱਖੋਂ ਪ੍ਰਵਾਨਗੀ ਦੀਆਂ ਸਾਰੀਆਂ ਸ਼ਕਤੀਆਂ ਇਕ ਅਧਿਕਾਰੀ ਨੂੰ ਦਿੱਤੀਆਂ ਗਈਆਂ ਹਨ ਜੋ 23 ਵੱਖ-ਵੱਖ ਵਿਭਾਗਾਂ ਦੀ ਪ੍ਰਵਾਨਗੀਆਂ ਤੇ ਮਨਜ਼ੂਰੀਆਂ ਨੂੰ ਇਕ ਮਹੀਨੇ ਵਿੱਚ ਸਿਰਫ ਆਪਣੇ ਪੱਧਰ 'ਤੇ ਨਿਪਟਾਉਣ ਦੇ ਸਮਰੱਥ ਹੈ। ਸ. ਬਾਦਲ ਨੇ ਪੋਲੈਂਡ, ਚੀਨ, ਹੰਗਰੀ, ਦੱਖਣ ਕੋਰੀਆ ਅਤੇ ਡੈਲੀਗੇਟਾਂ ਸਣੇ ਅਮਰੀਕਾ, ਇੰਗਲੈਂਡ, ਫਰਾਂਸ, ਇਟਲੀ ਅਤੇ ਸਿੰਗਾਪੁਰ ਦੀਆਂ ਸੰਮੇਲਨ ਵਿੱਚ ਹਿੱਸਾ ਲੈਣ ਆਈਆਂ ਕੰਪਨੀਆਂ ਦੇ ਨੁਮਾਇੰਦਿਆਂ ਦਾ ਵੀ ਧੰਨਵਾਦ ਕੀਤਾ।ਪੰਜਾਬ ਵਿੱਚ ਵੱਡੀ ਪੱਧਰ 'ਤੇ ਨਿਵੇਸ਼ ਨੂੰ ਆਕਰਸ਼ਿਤ ਕਰਨ ਦੇ ਸਬੰਧ ਵਿੱਚ ਆਪਣਾ ਪੂਰਾ ਉਤਸ਼ਾਹ ਦਿਖਾਉਂਦੇ ਹੋਏ ਮੁੱਖ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਨੇ ਪਹਿਲਾਂ ਹੀ ਪੂੰਜੀ ਨਿਵੇਸ਼ਕਾਂ ਨੂੰ ਰਿਆਇਤਾਂ ਦਾ ਉਦਾਰਵਾਦੀ ਪੈਕੇਜ ਅਤੇ ਵਿੱਤੀ ਛੋਟਾਂ ਦੇਣ ਲਈ ਸੰਜੀਦਾ ਕੋਸ਼ਿਸ਼ਾਂ ਕੀਤੀਆਂ ਹਨ ਅਤੇ ਹੁਣ ਸੂਬੇ ਵਿੱਚ ਉਦਯੋਗ ਸਥਾਪਤ ਕਰਨਾ ਉੱਦਮੀਆਂ ਦੀ ਵਾਰੀ ਹੈ। 

ਸ. ਬਾਦਲ ਨੇ ਸੂਬੇ ਵਿੱਚ ਉਦਯੋਗੀਕਰਨ ਦੀ ਗਤੀ ਨੂੰ ਤੇਜ਼ ਕਰਨ ਨਾਲ ਸਬੰਧਤ ਕਿਸੇ ਵੀ ਤਰ੍ਹਾਂ ਦੇ ਮੁੱਦੇ ਨੂੰ ਹੱਲ ਕਰਨ ਪ੍ਰਤੀ ਆਪਣੀ ਵਚਨਬੱਧਤਾ ਦੁਹਰਾਈ। ਮੁੱਖ ਮੰਤਰੀ ਨੇ ਕਿਹਾ ਕਿ ਉਨ੍ਹਾਂ ਦੀ ਸਰਕਾਰ ਸੂਬੇ ਦੇ ਸਮੁੱਚੇ ਵਿਕਾਸ ਅਤੇ ਇੱਥੋਂ ਦੇ ਲੋਕਾਂ ਦੀ ਖੁਸ਼ਹਾਲੀ ਲਈ ਉਦਯੋਗਾਂ ਦੀ ਸਥਾਪਨਾ ਦਾ ਜ਼ੋਰ-ਸ਼ੋਰ ਨਾਲ ਸੁਆਗਤ ਕਰਦੀ ਹਨ। ਉਦਯੋਗਪਤੀਆਂ ਨੂੰ ਸੂਬਾ ਸਰਕਾਰ ਵੱਲੋਂ ਪੂਰਾ ਸਮਰਥਨ, ਸਹਿਯੋਗ ਤੇ ਮਦਦ ਦੇਣ ਦਾ ਐਲਾਨ ਕਰਦੇ ਹੋਏ ਸ. ਬਾਦਲ ਨੇ ਕਿਹਾ,''ਪੰਜਾਬ ਨੂੰ ਦੇਸ਼ ਦੇ ਉਦਯੋਗਿਕ ਨਕਸ਼ੇ 'ਤੇ ਵੱਡੀ ਪੱਧਰ 'ਤੇ ਉਭਾਰਨ ਲਈ ਮੈਂ ਤਹਾਨੂੰ ਸੂਬੇ ਵਿੱਚ ਵੱਡੀ ਪੱਧਰ 'ਤੇ ਪੂੰਜੀ ਨਿਵੇਸ਼ ਕਰਨ ਲਈ ਸਹੂਲਤ ਮੁਹੱਈਆ ਕਰਨ ਵਾਸਤੇ ਆਕਰਸ਼ਿਤ ਰਿਆਇਤਾਂ ਅਤੇ ਲਾਭ ਦਾ 'ਕੋਰਾ ਚੈੱਕ' (ਬਲੈਂਕ ਚੈੱਕ) ਭਾਵ ਖੁੱਲ੍ਹੀਆਂ ਰਿਆਇਤਾਂ ਪੇਸ਼ ਕਰਦਾ ਹੈ।''ਸੂਬੇ ਦਾ ਉਦਯੋਗ ਹੋਰਨਾਂ ਥਾਵਾਂ 'ਤੇ ਤਬਦੀਲ ਹੋਣ 'ਤੇ ਚਿੰਤਾ ਜ਼ਾਹਰ ਕਰਦਿਆਂ ਮੁੱਖ ਮੰਤਰੀ ਨੇ ਦੁੱਖ ਪ੍ਰਗਟ ਕਰਦਿਆਂ ਆਖਿਆ ਕਿ ਸੂਬਾ ਸਰਕਾਰ ਵੱਲੋਂ ਸਨਅਤਾਂ ਲਈ ਵੱਡੀਆਂ ਰਿਆਇਤਾਂ ਦੇ ਬਾਵਜੂਦ ਸਨਅਤਕਾਰ ਇੱਥੇ ਨਿਵੇਸ਼ ਕਰਨ ਤੋਂ ਹਿਚਕਚਾਉਂਦੇ ਹਨ ਅਤੇ ਉਨ੍ਹਾਂ ਨੇ ਸਨਅਤਕਾਰਾਂ ਨੂੰ ਆਪਣੀ ਇਸ ਸੋਚ ਵਿੱਚ ਤਬਦੀਲੀ ਲਿਆਉਣ 'ਤੇ ਜ਼ੋਰ ਪਾਇਆ। 

ਸ. ਬਾਦਲ ਨੇ ਕਿਹਾ ਕਿ ਜੇਕਰ ਪੰਜਾਬ ਦੇ ਮਿਹਨਤਕਸ਼ ਤੇ ਸੰਜੀਦਾ ਕਿਸਾਨ ਮੁਲਕ ਨੂੰ ਅਨਾਜ ਉਤਪਾਦਨ ਵਿੱਚ ਸਵੈ-ਨਿਰਭਰ ਬਣਾਉਣ ਦੇ ਨਾਲ-ਨਾਲ ਦੇਸ਼ ਦੀਆਂ ਸਰਹੱਦਾਂ ਦੀ ਰੱਖਿਆ ਕਰਨ ਦੇ ਸਮਰਥ ਹੋ ਸਕਦੇ ਹਨ ਤਾਂ ਉਹ ਤੁਹਾਡੇ ਨਿਵੇਸ਼ ਨੂੰ ਅਜਾਈਂ ਕਿਸ ਤਰ੍ਹਾਂ ਜਾਣ ਦੇਣਗੇ? ਉਨ੍ਹਾਂ ਕਿਹਾ,''ਸਾਡੇ 'ਤੇ ਭਰੋਸਾ ਰੱਖੋ ਅਤੇ ਮੈਨੂੰ ਵੀ ਵਿਸ਼ਵਾਸ ਹੈ ਕਿ ਪੰਜਾਬ ਵਿੱਚ ਨਿਵੇਸ਼ ਕਰਨ ਦਾ ਤੁਹਾਡਾ ਫੈਸਲਾ ਕਦੀ ਵੀ ਗਲਤ ਨਹੀਂ ਹੋਵੇਗਾ ਅਤੇ ਅਸੀਂ ਇਕੱਠੇ ਹੋ ਕੇ ਲਾਜ਼ਮੀ ਤੌਰ 'ਤੇ ਇਕ ਨਵੀਂ ਸਫਲ ਕਹਾਣੀ ਦੀ ਇਬਾਰਤ ਲਿਖਾਂਗੇ।'' ਪਿਛਲੀ ਕੇਂਦਰ ਸਰਕਾਰ ਵੱਲੋਂ ਉਤਰਾਖੰਡ, ਹਿਮਾਚਲ ਪ੍ਰਦੇਸ਼ ਅਤੇ ਜੰਮੂ ਕਸ਼ਮੀਰ ਵਰਗੇ ਗੁਆਂਢੀ ਸੂਬਿਆਂ ਨੂੰ ਵਿੱਤੀ ਰਿਆਇਤਾਂ ਅਤੇ ਲਾਭ ਦੇਣ ਦੇ ਫੈਸਲੇ 'ਤੇ ਦੁੱਖ ਪ੍ਰਗਟ ਕਰਦੇ ਹੋਏ ਮੁੱਖ ਮੰਤਰੀ ਨੇ ਕਿਹਾ ਕਿ ਉਹ ਨਿੱਜੀ ਤੌਰ 'ਤੇ ਇਨ੍ਹਾਂ ਸੂਬਿਆਂ ਨੂੰ ਇਹ ਰਿਆਇਤਾਂ ਦੇਣ ਦੇ ਫੈਸਲੇ ਦੇ ਖਿਲਾਫ਼ ਨਹੀਂ ਹਨ ਪਰ ਇਨ੍ਹਾਂ ਰਿਆਇਤਾਂ ਵਿੱਚੋਂ ਪੰਜਾਬ ਨੂੰ ਵਾਂਝਾ ਰੱਖਿਆ ਗਿਆ ਹੈ ਜਦਕਿ ਪੰਜਾਬ ਦਾ ਦੇਸ਼ ਦੇ ਆਰਥਿਕ ਵਿਕਾਸ ਵਿੱਚ ਵੱਡਾ ਯੋਗਦਾਨ ਹੈ। ਉਨ੍ਹਾਂ ਕਿਹਾ ਕਿ ਕੇਂਦਰ ਦਾ ਇਹ ਫੈਸਲਾ ਨਾ ਸਿਰਫ ਗਲਤ ਹੈ ਸਗੋਂ ਅਨਿਆਂਪੂਰਨ ਵੀ ਹੈ। ਉਨ੍ਹਾਂ ਕਿਹਾ ਕਿ ਇਸ ਫੈਸਲੇ ਨਾਲ ਸਾਡੀ ਸਥਾਨਕ ਸਨਅਤ ਨੂੰ ਵੱਡੀ ਢਾਹ ਲੱਗੀ ਹੈ ਅਤੇ ਇਹ ਸਨਅਤ ਇਹ ਰਿਆਇਤਾਂ ਲੈਣ ਲਈ ਇਨ੍ਹਾਂ ਸੂਬਿਆਂ ਵਿੱਚ ਹਿਜਰਤ ਕਰ ਗਈ ਹੈ। ਸੰਕਟ ਦੀ ਇਸ ਘੜੀ ਮੌਕੇ ਉਨ੍ਹਾਂ ਨੇ ਸਨਅਤਕਾਰਾਂ ਦੇ ਸਹਿਯੋਗ ਦੀ ਮੰਗ ਕੀਤੀ ਕਿਉਂਕਿ ਇਸ ਸਮੇਂ ਸੂਬੇ ਦੀ ਖੇਤੀ ਆਰਥਿਕਤਾ ਪਹਿਲਾਂ ਹੀ ਅੰਤਮ ਬਿੰਦੂ 'ਤੇ ਪਹੁੰਚ ਗਈ ਹੈ ਅਤੇ ਹੁਣ ਖੇਤੀਬਾੜੀ ਤੋਂ ਉਦਯੋਗ ਵੱਲ ਨੂੰ ਤਬਦੀਲ ਹੋਣ ਦਾ ਅਹਿਮ ਮੌਕਾ ਹੈ। 

ਉਨ੍ਹਾਂ ਨੇ ਇਸ ਸੰਦਰਭ ਵਿੱਚ ਖੇਤੀ ਅਧਾਰਿਤ ਉਦਯੋਗ 'ਤੇ ਵਿਸ਼ੇਸ਼ ਤੌਰ 'ਤੇ ਜ਼ੋਰ ਦਿੱਤਾ ਜੋ ਕਿ ਸੂਬੇ ਨੂੰ ਨਵੀਂ ਰਾਹ ਦਿਖਾ ਸਕਦੀ ਹੈ ਕਿਉਂਕਿ ਅੱਜ ਵੀ ਫੂਡ ਪ੍ਰੋਸੈਸਿੰਗ ਉਦਯੋਗ ਨੂੰ ਵੈਟ, ਸੀ.ਐਸ.ਟੀ. ਅਤੇ ਹੋਰਨਾਂ ਟੈਕਸਾਂ ਤੋਂ ਛੋਟਾਂ ਦਾ ਐਲਾਨ ਕੀਤਾ ਗਿਆ ਹੈ।ਸੂਬਾ ਭਰ ਵਿੱਚ ਹੁਨਰ ਵਿਕਾਸ ਕੇਂਦਰ ਸਥਾਪਤ ਕਰਨ ਲਈ ਉਦਯੋਗਪਤੀਆਂ ਦੇ ਸਹਿਯੋਗ ਦੀ ਮੰਗ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਇਹ ਪਹਿਲਕਦਮੀ ਉਦਯੋਗ ਲਈ ਬਹੁਤ ਲਾਭਕਾਰੀ ਹੋਵੇਗੀ ਕਿਉਂਕਿ ਇਸ ਨਾਲ ਸਨਅਤ ਨੂੰ ਹੁਨਰਮੰਦ ਕਿਰਤ ਸ਼ਕਤੀ ਵੀ ਹਾਸਲ ਹੋ ਜਾਵੇਗੀ ਅਤੇ ਬੇਰੁਜ਼ਗਾਰ ਨੌਜਵਾਨ ਸਿਖਲਾਈ ਪ੍ਰਾਪਤ ਕਰਕੇ ਵਧੀਆ ਰੁਜ਼ਗਾਰ ਲੈ ਸਕਣਗੇ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਨੇ ਸੰਗਠਿਤ ਬਹੁ-ਮੰਤਵੀ ਹੁਨਰ ਵਿਕਾਸ ਕੇਂਦਰ ਖੋਲ੍ਹਣ ਦੀ ਪ੍ਰਕ੍ਰਿਆ ਪਹਿਲਾਂ ਹੀ ਸ਼ੁਰੂ ਕਰ ਦਿੱਤੀ ਹੈ। ਇਹ ਕੇਂਦਰ ਮੈਨੂਫੈਕਚਰਿੰਗ, ਸਿਹਤ ਸੰਭਾਲ, ਖੇਤੀਬਾੜੀ ਅਤੇ ਖੇਤੀ ਸਹਾਇਕ ਧੰਦਿਆਂ ਦੇ ਖੇਤਰ ਵਿੱਚ ਖੋਲ੍ਹੇ ਜਾ ਰਹੇ ਹਨ ਜਿਸ ਨਾਲ ਬੇਰੁਜ਼ਗਾਰ ਨੌਜਵਾਨ ਲਾਭਦਾਇਕ ਰੁਜ਼ਗਾਰ ਦੇ ਕਾਬਲ ਹੋ ਸਕਣਗੇ।

ਇਸ ਤੋਂ ਪਹਿਲਾਂ ਉਪ ਮੁੱਖ ਮੰਤਰੀ ਸ. ਸੁਖਬੀਰ ਸਿੰਘ ਬਾਦਲ ਨੇ ਆਪਣੀ ਪੇਸ਼ਕਾਰੀ ਦਿੰਦਿਆਂ ਦੱਸਿਆ ਕਿ ਪੰਜਾਬ ਨੂੰ ਅਨਾਜ ਪੈਦਾ ਕਰਨ ਵਾਲੇ ਰਾਜ ਵਜੋਂ ਜਾਣਿਆ ਜਾਂਦਾ ਹੈ ਜਦਕਿ ਉਹ ਮਹਿਸੂਸ ਕਰਦੇ ਹਨ ਕਿ ਪੰਜਾਬ ਨੂੰ ਆਪਣੇ ਅਨਾਜ ਉਤਪਾਦਨ ਦਾ ਵਾਧੂ ਮੁੱਲ ਪੈਦਾ ਕਰਨ ਲਈ ਫੂਡ ਪ੍ਰੋਸੈਸਿੰਗ ਵਿਚ ਮੋਹਰੀ ਰਾਜ ਬਣਨਾ ਹੋਵੇਗਾ। ਉਨ੍ਹਾਂ ਕਿਹਾ ਕਿ ਪੰਜਾਬ ਵਿਚ ਖੇਤੀ ਅਧਾਰਤ ਉਤਪਾਦਾਂ ਲਈ ਕੱਚਾ ਮਾਲ ਭਾਰੀ ਮਾਤਰਾ ਵਿਚ ਉਤਪਾਦਿਤ ਹੁੰਦਾ ਹੈ ਜਿਸ ਕਰਕੇ ਪੰਜਾਬ ਸਰਕਾਰ ਵਲੋਂ ਐਗਰੋ ਪ੍ਰੋਸੈਸਿੰਗ ਉਦਯੋਗਾਂ ਨੂੰ ਵੈਟ, ਕੇਂਦਰੀ ਸੇਲ ਟੈਕਸ ਅਤੇ ਖਰੀਦ ਟੈਕਸ ਤੋਂ ਮੁਕਤ ਕਰਨ ਦਾ ਫੈਸਲਾ ਕੀਤਾ ਗਿਆ ਹੈ। ਸ. ਬਾਦਲ ਨੇ ਇਹ ਵੀ ਐਲਾਨ ਕੀਤਾ ਕਿ ਪੰਜਾਬ ਦੇਸ਼ ਦਾ ਪਹਿਲਾ ਅਜਿਹਾ ਸੂਬਾ ਹੋਵੇਗਾ ਜਿਸ ਵਿਚ ਅਗਲੇ ਸਾਲ ਜਨਵਰੀ ਤੱਕ ਸਾਰੇ ਪਿੰਡ, ਸਰਕਾਰੀ ਸਕੂਲ ਅਤੇ ਸਰਕਾਰੀ ਹਸਪਤਾਲ 4ਜੀ ਨਾਲ ਜੋੜ ਦਿੱਤੇ ਜਾਣਗੇ।

ਨਿਵੇਸ਼ਕ ਸੰਮੇਲਨ ਵਿਚ 9 ਦੇਸ਼ਾਂ ਦੇ ਪ੍ਰਤੀਨਿਧੀਆਂ ਜਿਨ੍ਹਾਂ ਵਿਚ ਪੋਲੈਂਡ ਤੋਂ ਮੰਤਰੀ ਪੱਧਰ ਦੇ ਸਮੂਹ ਵਲੋਂ ਸ਼ਿਰਕਤ ਕੀਤੀ ਗਈ ਵਿਚ ਸ. ਬਾਦਲ ਨੇ ਕਿਹਾ ਕਿ ਪੰਜਾਬ ਸਰਕਾਰ ਵਲਂ 2013 ਵਾਲੇ ਸੰਮੇਲਨ ਦੌਰਾਨ 63000 ਕਰੋੜ ਦੇ ਨਿਵੇਸ਼ਕ ਸਮਝੌਤੇ ਕੀਤੇ ਗਏ ਸਨ ਜਿਸ ਵਿਚੋ 41187 ਕਰੋੜ ਦਾ ਨਿਵੇਸ਼ ਹੋ ਚੁੱਕਾ ਹੈ।ਇਸ ਮੌਕੇ ਆਪਣੇ ਭਾਸ਼ਣ ਵਿੱਚ ਉਦਯੋਗ ਮੰਤਰੀ ਸ੍ਰੀ ਮਦਨ ਮੋਹਨ ਮਿੱਤਲ ਨੇ ਸੂਬਾ ਸਰਕਾਰ ਵੱਲੋਂ ਉਦਯੋਗ ਪੱਖੀ ਕੀਤੀਆਂ ਪਹਿਲਕਦਮੀਆਂ ਗਿਣਾਉਂਦਿਆਂ ਉਮੀਦ ਜ਼ਾਹਰ ਕੀਤੀ ਕਿ ਇਹ ਕੋਸ਼ਿਸ਼ਾਂ ਸੂਬੇ ਦੇ ਉਦਯੋਗ ਨੂੰ ਹੋਰ ਹੁਲਾਰਾ ਦੇਣਗੀਆਂ। ਉਨ੍ਹਾਂ ਕਿਹਾ ਕਿ ਪੰਜਾਬ ਦੇਸ਼ ਵਿੱਚ ਵੱਡੇ ਉਦਯੋਗਿਕ ਸਥਾਨ ਵਜੋਂ ਉਭਰਿਆ ਹੈ ਅਤੇ ਇੱਥੇ ਮੈਨੂਫੈਕਚਰਿੰਗ, ਟੈਕਸਟਾਈਲ, ਐਗਰੋ ਪ੍ਰੋਸੈਸਿੰਗ ਅਤੇ ਆਟੋਮੋਟਿਵ ਦੇ ਉਦਯੋਗਾਂ ਦੇ ਪਾਸਾਰ ਦੀਆਂ ਵੱਡੀਆਂ ਸੰਭਾਵਨਾਵਾਂ ਹਨ।ਇਸ ਮੌਕੇ ਕੇਂਦਰੀ ਫੂਡ ਪ੍ਰੋਸੈਸਿੰਗ ਮੰਤਰੀ ਸ੍ਰੀਮਤੀ ਹਰਸਿਮਰਤ ਕੌਰ ਬਾਦਲ, ਕੈਬਨਿਟ ਮੰਤਰੀ ਸ. ਬਿਕਰਮ ਸਿੰਘ ਮਜੀਠੀਆ, ਸ. ਪਰਮਿੰਦਰ ਸਿੰਘ ਢੀਂਡਸਾ, ਸ. ਸੁਰਜੀਤ ਸਿੰਘ ਰੱਖੜਾ, ਡਾ. ਦਲਜੀਤ ਸਿੰਘ ਚੀਮਾ, ਸ. ਗੁਲਜ਼ਾਰ ਸਿੰਘ ਰਣੀਕੇ, ਸ. ਸ਼ਰਨਜੀਤ ਸਿੰਘ ਢਿੱਲੋਂ ਅਤੇ ਸ. ਸੋਹਨ ਸਿੰਘ ਠੰਡਲ, ਸੰਸਦ ਮੈਂਬਰ ਜਥੇਦਾਰ ਰਣਜੀਤ ਸਿੰਘ ਬ੍ਰਹਮਪੁਰਾ, ਸ. ਸੁਖਦੇਵ ਸਿੰਘ ਢੀਂਡਸਾ, ਸ. ਬਲਵਿੰਦਰ ਸਿੰਘ ਭੂੰਦੜ ਤੇ ਸ੍ਰੀ ਨਰੇਸ਼ ਗੁਜਰਾਲ, ਮੁੱਖ ਸਕੱਤਰ ਸ੍ਰੀ ਸਰਵੇਸ਼ ਕੌਸ਼ਲ, ਵਧੀਕ ਮੁੱਖ ਸਕੱਤਰ ਸ੍ਰੀ ਕਰਨ ਅਵਤਾਰ ਸਿੰਘ, ਸ੍ਰੀ ਸੁਰੇਸ਼ ਕੁਮਾਰ, ਸ੍ਰੀ ਐਨ.ਐਸ. ਕਲਸੀ ਤੇ ਸ੍ਰੀ ਜਗਪਾਲ ਸਿੰਘ, ਮੁੱਖ ਮੰਤਰੀ ਦੇ ਪ੍ਰਮੁੱਖ ਸਕੱਤਰ ਸ੍ਰੀ ਐਸ.ਕੇ. ਸੰਧੂ, ਮੁੱਖ ਮੰਤਰੀ ਦੇ ਵਿਸ਼ੇਸ਼ ਪ੍ਰਮੁੱਖ ਸਕੱਤਰ ਸ੍ਰੀ ਗਗਨਦੀਪ ਸਿੰਘ ਬਰਾੜ ਅਤੇ ਸੀ.ਈ.ਓ. ਇਨਵੈਸਟ ਪੰਜਾਬ ਸ੍ਰੀ ਅਨੁਰਿਧ ਤਿਵਾੜੀ ਹਾਜ਼ਰ ਸਨ।   

 

Tags: Parkash Singh , Parkash Singh Badal , Progressive Punjab Investor Summit

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD