ਅਕਾਲੀ-ਭਾਜਪਾ ਨੇ ਆਪਣੇ ਪੂਰੇ ਪੰਜ ਸਾਲ ਦੇ ਕਾਰਜਕਾਲ ਵਿਚ ਪੰਜਾਬ ਵਿੱਚ ਵਿਕਾਸ ਕਾਰਜਾਂ ਦੀ ਹਨ੍ਹੇਰੀ ਲਿਆ ਕੇ ਰੱਖ ਦਿੱਤੀ ਹੈ। ਇਹੀ ਕਾਰਨ ਹੈ ਕਿ ਪੰਜਾਬ ਦੇ ਲੋਕ ਅਕਾਲੀ-ਭਾਜਪਾ ਦੇ ਉਮੀਦਵਾਰਾਂ ਦੀਆਂ ਚੋਣ ਮੀਟਿੰਗਾਂ ਵਿੱਚ ਭਾਰੀ ਉਤਸ਼ਾਹ ਦਿਖਾ ਰਹੇ ਹਨ। ਇਹ ਵਿਚਾਰ ਵਿਧਾਨ ਸਭਾ ਹਲਕਾ ਖਰੜ ਤੋਂ ਸ਼੍ਰੋਮਣੀ ਅਕਾਲੀ ਦਲ ਅਤੇ ਭਾਰਤੀ ਜਨਤਾ ਪਾਰਟੀ ਦੇ ਸਾਂਝੇ ਉਮੀਦਵਾਰ ਅਤੇ ਦਰਵੇਸ਼ ਸਿਆਸਤਦਾਨ ਵਜੋਂ ਜਾਣੇ ਜਾਂਦੇ ਜਥੇਦਾਰ ਉਜਾਗਰ ਸਿੰਘ ਬਡਾਲੀ ਨੇ ਰਣਜੀਤ ਨਗਰ ਵਿਖੇ ਆਪਣੀ ਚੋਣ ਪ੍ਰਚਾਰ ਮੁਹਿੰਮ ਤਹਿਤ ਕੀਤੀ ਗਈ ਇੱਕ ਮੀਟਿੰਗ ਨੂੰ ਸੰਬੋਧਨ ਕਰਦਿਆਂ ਪ੍ਰਗਟ ਕੀਤੇ। ਇਸ ਮੌਕੇ ਨਗਰ ਪ੍ਰੀਸ਼ਦ ਖਰੜ ਦੇ ਪ੍ਰਧਾਨ ਅਤੇ ਅਕਾਲੀ ਆਗੂ ਗੁਰਪ੍ਰੇਮ ਸਿੰਘ ਰੋਮਾਣਾ, ਕੇਸਰ ਸਿੰਘ, ਹਰਜੀਤ ਸਿੰਘ ਜੀਤੀ ਜਗੀਰਦਾਰ, ਸੰਦੀਪ ਸਿੰਘ, ਨਛੱਤਰ ਸਿੰਘ, ਜਸਪਾਲ ਸਿੰਘ ਤਾਨ, ਜਸਬੀਰ ਸਿੰਘ ਪ੍ਰਧਾਨ ਗੁਰਦੁਆਰਾ ਸਾਹਿਬ ਰਣਜੀਤ ਨਗਰ, ਨਿਰਮਲ ਸਿੰਘ ਕੈਸ਼ੀਅਰ, ਅਮਰਨਾਥ, ਪ੍ਰੀਤਮ ਸਿੰਘ, ਸ਼ੇਰ ਸਿੰਘ ਸਾਬਕਾ ਪ੍ਰਧਾਨ ਗੁਰਦੁਆਰਾ ਸਾਹਿਬ ਅਤੇ ਮਹਿੰਦਰ ਸਿੰਘ ਮੁੰਡੀ ਆਦਿ ਸਮੇਤ ਹੋਰ ਬਹੁਤ ਸਾਰੇ ਪਤਵੰਤੇ ਮੌਜੂਦ ਸਨ।