Thursday, 23 July 2026

 

 

ਖ਼ਾਸ ਖਬਰਾਂ ਆਪ ਸਰਕਾਰ ਨੇ ਅਫ਼ਸਰਸ਼ਾਹੀ ਨੂੰ ਹਾਸ਼ੀਏ ’ਤੇ ਧੱਕਣ ਤੋਂ ਬਾਅਦ ਹੁਣ ਖੁੱਲ੍ਹੇਆਮ ਸਿਆਸਤ ਦਾ ਅਪਰਾਧੀਕਰਨ ਸ਼ੁਰੂ ਕਰ ਦਿੱਤਾ ਹੈ: ਸੁਨੀਲ ਜਾਖੜ ਪੰਜਾਬ ਵਿੱਚ ਪੇਪਰ ਲੀਕ ਹੋਣ ਦੇ ਮਾਮਲਿਆਂ ਵਿੱਚ ਮਾਨ ਤੇ ਬੈਂਸ ਅਸਤੀਫਾ ਦੇਣ: ਅਮਰਿੰਦਰ ਸਿੰਘ ਰਾਜਾ ਵੜਿੰਗ ਖਰੜ ਪੈਦਲ ਮਾਰਚ ਦਾ 9ਵਾਂ ਦਿਨ : ਰਵਿੰਦਰ ਸਿੰਘ ਖੇੜਾ ਨੇ ਨਿੱਜਰ ਰੋਡ 'ਤੇ ਬੰਦ ਪਈ ਸੀਵਰੇਜ ਲਾਈਨ ਦਾ ਮੁੱਦਾ ਚੁੱਕਿਆ ਸਾਰੇ ਹੜ੍ਹ ਮਾਰੇ ਇਲਾਕਿਆਂ ਵਿਚ ਹੜ੍ਹ ਰੋਕੂ ਕੰਮ ਮੁਕੰਮਲ ਕੀਤੇ ਜਾਣ: ਸੁਖਬੀਰ ਸਿੰਘ ਬਾਦਲ ਨੇ ਅਕਾਲੀ ਵਰਕਰਾਂ ਨੂੰ ਕੀਤੀ ਅਪੀਲ ਰੋਸ ਮੁਜ਼ਾਹਰਾ ਕਰ ਰਹੇ ਵਿਦਿਆਰਥੀਆਂ ਦੇ ਮਸਲੇ ਜਲਦੀ ਹੱਲ ਕਰੋ: ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਨੂੰ ਕੀਤੀ ਅਪੀਲ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ

 

ਹਰੀ ਕ੍ਰਾਂਤੀ ਪਿੱਛੋਂ ਹੁਣ ਉਦਯੋਗਿਕ ਕ੍ਰਾਂਤੀ ਲਈ ਪਛਾਣਿਆ ਜਾਵੇਗਾ ਪੰਜਾਬ- ਸੁਖਬੀਰ ਸਿੰਘ ਬਾਦਲ

ਨਵੇਂ ਉੱਦਮੀਆਂÎ ਦੇ ਉਭਾਰ ਲਈ ਵਿਸ਼ੇਸ਼ ਤੌਰ 'ਤੇ 100 ਕਰੋੜ ਦਾ ਫੰਡ ਸਥਾਪਿਤ ਕਰਨ ਦਾ ਐਲਾਨ

ਹਰੀ ਕ੍ਰਾਂਤੀ ਪਿੱਛੋਂ ਹੁਣ ਉਦਯੋਗਿਕ ਕ੍ਰਾਂਤੀ ਲਈ ਪਛਾਣਿਆ ਜਾਵੇਗਾ ਪੰਜਾਬ- ਸੁਖਬੀਰ ਸਿੰਘ ਬਾਦਲ

Web Admin

Web Admin

5 Dariya News

ਆਈ.ਐਸ.ਬੀ. (ਮੁਹਾਲੀ)ਐਸ.ਏ.ਐਸ ਨਗਰ , 29 Oct 2015

Last updated on: Oct 29, 2015, 00:00 IST

ਪੰਜਾਬ ਦੇ ਉਪ ਮੁੱਖ ਮੰਤਰੀ  ਸੁਖਬੀਰ ਸਿੰਘ ਬਾਦਲ ਨੇ ਕਿਹਾ ਹੈ ਕਿ ਦੂਜੇ ਪ੍ਰੋਗਰੈਸਿਵ ਪੰਜਾਬ ਨਿਵੇਸ਼ਕ ਸੰਮੇਲਨ 2015  ਦਾ ਮੁੱਖ ਮਕਸਦ ਵਿਸ਼ਵ ਭਰ ਦੇ ਉੰਦਮੀਆਂ ਨੂੰ ਪੰਜਾਬ ਵਿਚ ਨਿਵੇਸ਼ ਦੀਆਂ ਸੰਭਾਵਨਾਵਾਂ ਬਾਰੇ ਜਾਣੁੰ ਕਰਵਾਉਣਾ ਸੀ ਜਿਸ ਵਿਚ ਅਸੀਂ ਪੂਰੀ ਤਰ੍ਹਾਂ ਕਾਮਯਾਬ ਰਹੇ ਹਾਂ। ਉਨ੍ਹਾਂ ਕਿਹਾ ਕਿ ਪੰਜਾਬ ਨੂੰ ਪਹਿਲਾਂ ਹਰੀ ਕ੍ਰਾਂਤੀ  ਵਾਲੇ ਸੂਬੇ ਵਜੋਂ ਜਾਣਿਆ ਜਾਂਦਾ ਸੀ ਜਦਕਿ ਹੁਣ ਇਸ ਸੰਮੇਲਨ ਨਾਲ ਇਸਦੇ ਉਦਯੋਗਿਕ ਕ੍ਰਾਂਤੀ ਵਾਲੇ  ਰਾਜ ਵਜੋਂ ਪਛਾਣੇ ਜਾਣ ਦੀ ਨੀਂਹ ਰੱਖੀ ਗਈ ਹੈ। ਉਨ੍ਹਾਂ ਕਿਹਾ ਕਿ ਨਿਵੇਸ਼ਕਾਂ ਵਲੋਂ ਜੋ ਭਰੋਸਾ ਪੰਜਾਬ ਸਰਕਾਰ ਵਲੋਂ ਸਥਾਪਿਤ ਕੀਤੀ  ਨਿਵੇਸ਼ ਵਿਵਸਥਾ ਵਿਚ ਦਿਖਾਇਆ ਗਿਆ  ਹੈ ਉਹ ਸਭ ਤੋਂ ਮਹੱਤਵਪੂਰਨ ਹੈ।ਦੂਜੇ ਪ੍ਰੋਗਰੈਸਿਵ ਪੰਜਾਬ ਨਿਵੇਸ਼ਕ ਸੰਮੇਲਨ ਦੇ ਸਮਾਪਤੀ ਸਮਾਰੋਹ ਮੌਕੇ ਨਿਵੇਸ਼ਕਾਂ ਨੂੰ ਸੰਬੋਧਨ ਕਰਦੇ ਹੋਏ ਸ. ਬਾਦਲ ਨੇ ਕਿਹਾ ਕਿ ਪੰਜਾਬ ਕੋਲ ਬਿਹਤਰੀਨ ਬੁਨਿਆਦੀ ਢਾਂਚਾ ਹੈ ਅਤੇ ਵਿਸ਼ੇਸ ਕਰਕੇ ਪੰਜਾਬ ਬਿਜਲੀ ਦੇ ਉਤਪਾਦਾਂ ਦੇ ਨਿਰਮਾਣ, ਆਈ.ਟੀ. ਅਤੇ  ਐਗਰੋ ਫੂਡ ਪ੍ਰੋਸੈਸਿੰਗ ਦੇ ਖੇਤਰ ਵਿਚ ਵਿਸ਼ਵ ਦੀ ਹੱਬ ਬਣਨ ਲਈ ਤਿਆਰ ਹੈ। ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ ਸ. ਬਾਦਲ ਨੇ ਕਿਹਾ ਕਿ ਸੰਮੇਲਨ ਦੌਰਾਨ ਕੁੱਲ 378 ਸਮਝ ਯਾਦ ਪੱਤਰ ਦਸਤਖਤ ਕੀਤੇ ਗਏ ਹਨ ਜਿਨ੍ਹਾਂ ਨਾਲ ਕੁੱਲ 1.15 ਲੱਖ ਕਰੋੜ ਰੁਪੈ ਦਾ ਨਿਵੇਸ਼ ਹੋਵੇਗਾ। ਉਨ੍ਹਾਂ ਨਾਲ ਹੀ ਐਲਾਨ ਕੀਤਾ ਕਿ ਪੰਜਾਬ ਵਿਚ ਨਵੇਂ ਉੱੱਦਮੀਆਂÎ ਦੇ ਉਭਾਰ ਲਈ ਵਿਸ਼ੇਸ਼ ਤੌਰ 'ਤੇ 100 ਕਰੋੜ ਦਾ ਫੰਡ ਸਥਾਪਿਤ ਕੀਤਾ ਜਾ ਰਿਹਾ ਹੈ ਜਿਸ ਨਾਲ ਉਨ੍ਹਾਂ ਨੂੰ ਨਵੇਂ ਉਦਯੋਗ ਸ਼ੁਰੂ ਕਰਨ ਲਈ ਵਿੱਤੀ ਸਹਾਇਤਾ ਦਿੱਤੀ ਜਾਵੇਗੀ।

ਮੁਹਾਲੀ ਦੇ ਮੈਨੂਫੈਕਚਰਿੰਗ ਤੇ ਆਈ.ਟੀ. ਹੱਬ ਵਜੋਂ ਵਿਕਸਤ ਹੋਣ ਬਾਰੇ ਜਾਣਕਾਰੀ ਦਿੰਦੇ ਹੋਏ ਸ. ਬਾਦਲ ਨੇ ਕਿਹਾ ਕਿ ਐਚ.ਡੀ.ਐਫ.ਸੀ. ਬੈਂਕ ਵਲੋਂ ਉੱੰਤਰੀ ਭਾਰਤ ਦਾ ਆਈ.ਟੀ. ਆਪਰੇਸ਼ਨ ਮੁਹਾਲੀ ਵਿਖੇ ਤਬਦੀਲ ਕੀਤਾ ਜਾ ਰਿਹਾ ਹੈ। ਇਸ ਤੋਂ ਇਲਾਵਾ ਪੰਜਾਬ ਦੀ ਭੂਗੋਲਿਕ ਸਥਿਤੀ ਦੇ ਮੱਦੇਨਜ਼ਰ ਐਰੋਸਪੇਸਸ ਦੇ ਖੇਤਰ ਵਿਚ ਨਿਵੇਸ ਲਈ ਉੱਦਮੀਆਂ ਵਲੋਂ ਵੱਡਾ ਉਤਸ਼ਾਹ ਦਿਖਾਇਆ ਗਿਆ  ਹੈ। ਉਨ੍ਹਾਂ ਨਾਲ ਹੀ ਕਿਹਾ ਕਿ ਮੁਹਾਲੀ ਦੇ ਅੰਤਰਰਾਸ਼ਟਰੀ ਹਵਾਈ ਅੱਡੇ ਤੋਂ ਉਡਾਣਾਂ ਨਵੰਬਰ ਦੇ ਮਹੀਨੇ ਦੌਰਾਨ ਸ਼ੁਰੂ ਹੋ ਜਾਣਗੀਆਂ ।ਪੰਜਾਬ ਵਿਚ ਜਨਮੇ ਉਦਗੋਪਤੀਆਂ ਨੂੰ  ਵਿਸ਼ੇਸ਼ ਕਰਕੇ ਪੰਜਾਬ ਵਿਚ ਨਿਵੇਸ਼ ਕਰਨ ਦਾ ਸੱਦਾ ਦਿੰਦਿਆਂ ਸ. ਬਾਦਲ ਨੇ ''ਪੰਜਾਬ ਦੇ ਜਾਏ, ਪੰਜਾਬ ਵਿਚ ਪੂੰਜੀ ਲਾਉਣ'' ਦਾ ਹੋਕਾ ਦਿੰਦਿਆਂ ਕਿਹਾ ਕਿ 'ਤੁਸੀਂ ਆਪਣੀ ਮਿਹਨਤ ਨਾਲ ਦੁਨੀਆਂ ਭਰ ਵਿਚ ਪੰਜਾਬ ਦਾ ਨਾਮ ਚਮਕਾਇਆ ਹੈ ਅਤੇ ਹੁਣ ਪੰਜਾਬ ਸਰਕਾਰ ਵਲੋਂ ਜੋ ਸਹੂਲਤਾਂ ਅਤੇ ਬੁਨਿਆਦੀ ਢਾਂਚਾ ਨਿਵੇਸ਼ਕਾਂ ਨੂੰ ਪ੍ਰਦਾਨ ਕੀਤਾ ਗਿਆ ਹੈ ਉਹ ਦੇਸ਼ ਭਰ ਵਿਚ ਕਿਤੇ ਵੀ ਮੌਜੂਦ ਨਹੀਂ ਹੈ। ਇਸ ਲਈ ਆਪਣੀ ਪਿੱਤਰੀ ਰਾਜ ਵਿਚ ਖੁੱਲੇ ਦਿਲ ਨਾਲ ਨਿਵੇਸ਼ ਕਰੋ।ਨਿਵੇਸ਼ ਬਾਰੇ ਇਕ ਸਵਾਲ ਦੇ ਜਵਾਬ ਵਿਚ ਸ. ਬਾਦਲ ਨੇ ਕਿਹਾ ਕਿ ਹਾਊਸਿੰਗ, ਸਿਹਤ, ਫੂਡ ਪ੍ਰੋਸੈਸਿੰਗ ਦੇ ਖੇਤਰ ਵਿਚ ਵੱਡੇ ਨਿਵੇਸ ਸ਼ਬੰਧੀ ਸਮਝੌਤੇ ਹੋਏ ਜਿਸ ਵਿਚ ਰਿਲਾਇੰਸ ਵਲੋਂ 3500 ਕਰੋੜ ਤੇ ਵੋਡਾਫੋਨ ਵਲੋਂ 5000 ਕਰੋੜ  ਰੁਪੈ ਦਾ ਨਿਵੇਸ਼ ਪ੍ਰਮੁੱਖ ਹੈ। ਉਨ੍ਹਾਂ ਇਹ ਵੀ ਦੱਸਿਆ ਕਿ ਅੰਮ੍ਰਿਤਸਰ ਵਿਚ ਸੈਰ ਸਪਾਟਾ ਸਨਅਤ ਦੀਆਂ ਅਸੀਮ  ਸੰਭਾਵਨਾਵਾਂ ਦੇ ਮੱਦੇਨਜ਼ਰ ਗੀਤਾਂਜਲੀ  ਗਰੁੱਪ ਵਲੋਂ 1200 ਕਰੋੜ ਰੁਪੈ ਦੀ ਲਾਗਤ ਨਾਲ ਜਿਊਲਰੀ ਹੱਬ ਵਿਕਸਤ ਕੀਤੀ ਜਾ ਰਹੀ ਹੈ।

ਸ. ਬਾਦਲ ਨੇ ਕਿਹਾ ਕਿ ਵੋਡਾਫੋਨ ਵਲੋਂ  ਜਿੱਥੇ ਪੰਜਾਬ ਵਿਚ ਮੋਬਾਇਲ ਤੇ ਸੈਟ ਟਾਪ ਬਾਕਸ ਦਾ ਮੈਨੂਫੈਕਚਰਿੰਗ ਪਲਾਂਟ ਸਥਾਪਿਤ ਕਰਨ ਲਈ ਸਮਝੌਤਾ ਕੀਤਾ ਗਿਆ ਹੈ ਉੱਥੇ ਅਪੋਲੋ ਵਲੋਂ ਅੰਮ੍ਰਿਤਸਰ ਵਿਖੇ ਵਿਸ਼ਵ ਪੱਧਰ ਦਾ ਹਸਪਤਾਲ ਵੀ ਸਥਾਪਿਤ ਕੀਤਾ ਜਾ ਰਿਹਾ ਹੈ।ਹੁਨਰ ਵਿਕਾਸ ਬਾਰੇ ਗੱਲ ਕਰਦਿਆਂ ਸ. ਬਾਦਲ ਨੇ ਕਿਹਾ ਕਿ ਵਿਸ਼ਵ ਦੀਆਂ ਨਾਮੀ ਕੰਪਨੀਆਂ ਵਲੋਂ ਸਾਲਾਨਾ 1.5 ਲੱਖ ਨੌਜਵਾਨਾਂ ਨੂੰ ਪੇਸ਼ੇਵਰ ਸਿਖਲਾਈ ਦੇਣ ਸਬੰਧੀ ਪੰਜਾਬ ਸਰਕਾਰ ਨਾਲ ਸਮਝੌਤੇ ਕੀਤੇ ਗਏ ਹਨ । ਇਸ ਤੋਂ ਇਲਾਵਾ ਗੁਰੂ ਨਾਨਕ ਦੇਵ ਯੂਨੀਵਰਸਿਟੀ, ਪੰਜਾਬ ਤੇ ਪੰਜਾਬੀ ਯੂਨੀਵਰਸਿਟੀ ਵਲੋਂ ਕੁੜੀਆਂ ਨੂੰ ਵਿਸ਼ੇਸ਼ ਤੌਰ 'ਤੇ ਸਿਖਲਾਈ ਦੇਣ Ñਲਈ ਪਛੜੇ ਇਲਾਕਿਆਂ ਵਿਚ 50 ਹੁਨਰ ਵਿਕਾਸ ਕਾਲਜ ਖੋਲੇ ਜਾ ਰਹੇ ਹਨ।ਇਸ ਮੌਕੇ ਉਦਯੋਗ ਮੰਤਰੀ ਸ੍ਰੀ ਮਦਨ ਮੋਹਨ ਮਿੱਤਲ ਨੇ ਉਦਯੋਗਪਤੀਆਂ ਦਾ ਧੰਨਵਾਦ ਕੀਤਾ।  ਇਸ  ਮੌਕੇ ਮੁੱਖ ਸਕੱਤਰ ਸਰਵੇਸ਼ ਕੌਸ਼ਲ, ਵਧੀਕ ਮੁੱਖ ਸਕੱਤਰ ਕਰਨ ਅਵਤਾਰ ਸਿੰਘ, ਟੀਮਲੀਜ ਦੇ ਚੇਅਰਮੈਨ ਮਨੀਸ਼ ਸਭਰਵਾਲ, ਵੀਡਿਓਕਾਨ ਦੇ ਚੇਅਰਮੈਨ ਅਨੀਰੁਧ ਧੂਤ, ਅਪੋਲੋ ਗਰੁੱਪ ਦੀ ਕਾਰਜਕਾਰੀ ਉਪ ਚੇਅਰਮੈਨ ਸ਼ੋਭਨਾ ਕਾਮੀਨੇਨੀ, ਟ੍ਰਾਈਡੈਂਟ ਗਰੁੱਪ ਦੇ ਚੇਅਰਮੈਨ ਰਜਿੰਦਰ ਗੁਪਤਾ, ਆਰ.ਜੇ ਕਾਰਪ ਦੇ ਚੇਅਰਮੈਨ ਰਵੀ ਜੈਪੁਰੀਆ, ਅਮੁਲ ਦੇ ਐਮ.ਡੀ ਆਰ.ਐਸ ਸੋਡੀ, ਬੁੰਗੇ ਏਸ਼ੀਆ ਦੇ ਸੀ.ਈ.ਓ ਮਿਛੇਲ ਗੋਇਟੀ, ਐਮ.ਡੀ ਨਾਹਰ ਗਰੁੱਪ ਕਮਲ ਓਸਵਾਲ, ਮੋਇਸਨ ਕੂਰਜ਼ ਕੋਬਰਾ ਇੰਡੀਆ ਦੇ ਪ੍ਰਧਾਨ ਰਵੀ ਕਾਜ਼ਾ, ਸਵਰਾਜ ਕੰਪਨੀ ਦੇ ਮੁੱੱਖੀ ਵਿਰੇਨ ਪੋਪਲੀ ਅਤੇ ਆਈ.ਐਸ.ਬੀ ਦੇ ਡੀਨ ਅਜੀਤ ਰੰਗਨੇਕਰ ਵੀ ਹਾਜਰ ਸਨ।

 

Tags: Progressive Punjab Investor Summit , Sukhbir , Sukhbir Singh Badal

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD