Friday, 24 July 2026

 

 

ਖ਼ਾਸ ਖਬਰਾਂ ਨਰਿੰਦਰ ਕੌਰ ਭਰਾਜ ਨੇ ਪਿੰਡ ਰੂਪਾਹੇੜੀ ਵਿਖੇ 18.16 ਲੱਖ ਰੁਪਏ ਦੀ ਲਾਗਤ ਨਾਲ ਸਾਂਝੇ ਜ਼ਮੀਨਦੋਜ਼ ਪਾਈਪਲਾਈਨ ਸਿੰਚਾਈ ਪ੍ਰੋਜੈਕਟ ਦਾ ਨੀਂਹ ਪੱਥਰ ਰੱਖਿਆ ਕੁਲਤਾਰ ਸਿੰਘ ਸੰਧਵਾਂ ਨੇ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਤਹਿਤ ਨਸ਼ਾ ਮੁਕਤੀ ਮੋਰਚਾ ਦੇ ਬਲਾਕ ਕੋਆਰਡੀਨੇਟਰਾਂ ਨੂੰ ਸ਼ਨਾਖਤੀ ਕਾਰਡ ਕੀਤੇ ਜਾਰੀ ਸਰਹੱਦ ਪਾਰੋਂ ਚੱਲ ਰਹੇ ਤਸਕਰੀ ਮਾਡਿਊਲ ਨਾਲ ਜੁੜੇ ਦੋ ਵਿਅਕਤੀ 6 ਅਧੁਨਿਕ ਪਿਸਤੌਲਾਂ, 1 ਕਿਲੋ ਹੈਰੋਇਨ, 10 ਹਜ਼ਾਰ ਰੁਪਏ ਦੀ ਡਰੱਗ ਮਨੀ ਸਮੇਤ ਕਾਬੂ ਸਰਕਾਰ ਵਿਦਿਆਰਥੀਆਂ ਦੀਆਂ ਭਾਵਨਾਵਾਂ ਤੋਂ ਭਲੀ-ਭਾਂਤ ਜਾਣੂ, ਵਿਦਿਆਰਥੀ ਆਪਣੇ ਅੰਦੋਲਨ ਦੇ ਸਿਆਸੀ ਅਗਵਾ ਹੋਣ ਤੋਂ ਰਹਿਣ ਸਾਵਧਾਨ : ਸੁਨੀਲ ਜਾਖੜ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਸਮਾਜਿਕ ਸੁਰੱਖਿਆ ਵਿਭਾਗ ਨੂੰ ਆਂਗਣਵਾੜੀ ਵਰਕਰਾਂ ਲਈ ਘੱਟੋ-ਘੱਟ 60 ਲੱਖ ਰੁਪਏ ਦਾ ਜੀਵਨ ਬੀਮਾ ਯਕੀਨੀ ਬਣਾਉਣ ਦੇ ਨਿਰਦੇਸ਼ ਪੰਜਾਬ ਸਰਕਾਰ ਦੀ ਹਰ ਖੇਤ ਤੱਕ ਨਹਿਰੀ ਪਾਣੀ ਪਹੁੰਚਾਉਣ ਦੀ ਮੁਹਿੰਮ ਜੰਗੀ ਪੱਧਰ 'ਤੇ ਜਾਰੀ ਭੋਜਨ ਸੁਰੱਖਿਆ ਤੋਂ ਪੋਸ਼ਣ ਸੁਰੱਖਿਆ ਵੱਲ ਵਧ ਰਿਹਾ ਪੰਜਾਬ ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਨੂੰ ਹੋਰ ਪ੍ਰਭਾਵਸ਼ਾਲੀ ਬਣਾਉਣ ’ਤੇ ਦਿੱਤਾ ਜ਼ੋਰ ਕਿਸੇ ਵੀ ਵਪਾਰੀ ਦੀ ਸਮੱਸਿਆ ਨੂੰ ਬੇਲੋੜਾ ਲਮਕਣ ਨਹੀਂ ਦਿੱਤਾ ਜਾਵੇਗਾ : ਪੂਨਮਦੀਪ ਕੌਰ ਸੜਕ ਹਾਦਸਿਆਂ ਦੇ ਪੀੜਤਾਂ ਦੀ ਮਦਦ ਕਰਨ ਵਾਲੇ 'ਰਾਹਵੀਰ' ਹੋਣਗੇ 25 ਹਜ਼ਾਰ ਰੁਪਏ ਨਕਦ ਇਨਾਮ ਨਾਲ ਸਨਮਾਨਿਤ : ਨਵਜੋਤ ਕੌਰ ਬੇਸਹਾਰਾ ਪਸ਼ੂਆਂ ਨਾਲ ਵਾਪਰਦੇ ਹਾਦਸਿਆਂ ਦੇ ਪੀੜਤਾਂ ਨੂੰ ਬਣਦਾ ਮੁਆਵਜ਼ਾ ਦੇਣ ਲਈ ਪ੍ਰਸ਼ਾਸਨ ਵਚਨਬੱਧ : ਨਵਜੋਤ ਕੌਰ ਨਵਜੋਤ ਕੌਰ ਵੱਲੋਂ ‘ਠੋਸ ਕੂੜਾ ਪ੍ਰਬੰਧਨ ਨਿਯਮ 2026’ ਦੀ ਇੰਨ-ਬਿੰਨ ਪਾਲਣਾ ਦੇ ਆਦੇਸ਼ ਟ੍ਰਾਈਡੈਂਟ ਲਿਮਟਿਡ ਦਾ ਵਿੱਤੀ ਸਾਲ 2026-27 ਦੀ ਪਹਿਲੀ ਤਿਮਾਹੀ ਵਿੱਚ ਸ਼ਾਨਦਾਰ ਪ੍ਰਦਰਸ਼ਨ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਹੋਰ ਤੇਜ਼ ਕਰਨ ਲਈ ਆਪਸੀ ਤਾਲਮੇਲ ਨਾਲ ਕੀਤੇ ਜਾਣ ਕਾਰਜ : ਅਮਿਤ ਕੁਮਾਰ ਪੰਚਾਲ ਸ਼ਾਮਚੁਰਾਸੀ ਹਲਕੇ ਦੇ ਹਰ ਲੋੜਵੰਦ ਤੱਕ ਸਹੂਲਤਾਂ ਪਹੁੰਚਾਉਣਾ ਸਾਡੀ ਤਰਜੀਹ - ਡਾ. ਰਵਜੋਤ ਸਿੰਘ ਵਿਦਿਆਰਥੀਆਂ ਖ਼ਿਲਾਫ਼ ਐਨਐਸਏ ਲਗਾਉਣਾ ਨਿੰਦਣਯੋਗ : ਅਮਰਿੰਦਰ ਸਿੰਘ ਰਾਜਾ ਵੜਿੰਗ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਕੁਲਜੀਤ ਸਿੰਘ ਰੰਧਾਵਾ ਵੱਲੋਂ 88ਵੀਂ, 89ਵੀਂ ਅਤੇ 90ਵੀਂ ਬੱਸ ਰਵਾਨਾ ਮੋਹਿੰਦਰ ਭਗਤ ਵੱਲੋਂ ਲੁਧਿਆਣਾ ਵਿਖੇ ਬਾਗਬਾਨੀ ਵਿਕਾਸ ਕੇਂਦਰ ਦੇ ਨਿਰਮਾਣ ਕਾਰਜਾਂ ਵਿੱਚ ਤੇਜ਼ੀ ਲਿਆਉਣ ਦੇ ਹੁਕਮ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ : ਕੁਲਵੰਤ ਸਿੰਘ ਦੀ ਦੇਖ-ਰੇਖ ਹੇਠ ਮੋਹਾਲੀ ਹਲਕੇ ਤੋਂ 86ਵੀਂ, 87ਵੀਂ ਅਤੇ 88ਵੀਂ ਬੱਸ ਰਵਾਨਾ ਸਿੱਖਿਆ ਕ੍ਰਾਂਤੀ ਮੁਹਿੰਮ ਤਹਿਤ ਸਰਕਾਰੀ ਸਕੂਲਾਂ ਦੀ ਬਦਲੀ ਤਸਵੀਰ : ਬ੍ਰਮ ਸ਼ੰਕਰ ਜਿੰਪਾ ਨੀਟ ਪੇਪਰ ਲੀਕ: ਵਿਦਿਆਰਥੀਆਂ ਦੇ ਅੰਦੋਲਨ ਤੋਂ ਘਬਰਾਈਆਂ ਕਾਂਗਰਸ-ਭਾਜਪਾ, 'ਆਪ' 'ਤੇ ਲਗਾ ਰਹੀਆਂ ਹਨ ਬੇਬੁਨਿਆਦ ਦੋਸ਼: ਬਲਤੇਜ ਪੰਨੂ

 

ਚੁੰਨੀ ਲਾਲ ਵਲੋਂ ਲੇਬਰ ਸੈਡੱ ਦਾ ਕੀਤਾ ਉਦਘਾਟਨ ,20 ਲੱਖ ਦੀ ਲਾਗਤ ਨਾਲ ਕੀਤਾ ਗਿਆ ਤਿਆਰ

ਮਾਡਲ ਵੈਲਫੇਅਰ ਸੈਂਟਰ-ਕਮ-ਕਿਰਤ ਭਵਨ ਦਾ ਨੀਂਹ ਪੱਥਰ ਰਖਿਆ

ਚੁੰਨੀ ਲਾਲ ਵਲੋਂ ਲੇਬਰ ਸੈਡੱ ਦਾ ਕੀਤਾ ਉਦਘਾਟਨ ,20 ਲੱਖ ਦੀ ਲਾਗਤ ਨਾਲ ਕੀਤਾ ਗਿਆ ਤਿਆਰ

Web Admin

Web Admin

5 Dariya News

ਚੰਡੀਗੜ੍ਹ , 30 Oct 2015

Last updated on: Oct 30, 2015, 00:00 IST

ਕਿਰਤ ਮੰਤਰੀ ਚੁੰਨੀ ਲਾਲ ਭਗਤ ਵੱਲੋਂ ਅੱਜ  ਫੇਜ਼-10,  ਮੁਹਾਲੀ ਵਿਖੇ ਨਵੇਂ ਉਸਾਰੇ ਲੇਬਰ ਸੈੱਡ ਦਾ ਉਦਘਾਟਨ ਕੀਤਾ। ਇਹ ਸੈੱਡ ਕਿਰਤੀਆਂ ਦੀ ਸਹੂਲਤ ਲਈ 20 ਲੱਖ ਦੀ ਲਾਗਤ ਨਾਲ ਤਿਆਰ ਕੀਤਾ ਗਿਆ ਤਾਕਿ ਬਾਹਰੋਂ ਆਉਣ ਵਾਲੇ ਕਿਰਤੀਆਂ ਨੂੰ  ਬੈਠਣ, ਸਾਫ਼ ਪੀਣ ਵਾਲੇ ਪਾਣੀ ਅਤੇ ਹੋਰ ਹਰ ਸੁਵਿਧਾ ਮੁਹੱਈਆ ਹੋ ਸਕੇ।ਮੰਤਰੀ ਵਲੋ ਮੁਹਾਲੀ ਵਿਖੇ ਲਵਭਗ 15 ਕਰੋੜ ਦੀ ਲਾਗਤ ਨਾਲ ਨਵੇਂ ਉਸਾਰੇ ਜਾਣ ਵਾਲੇ ਮਾਡਲ ਵੈਲਫੇਅਰ ਸੈਂਟਰ-ਕਮ-ਕਿਰਤ ਭਵਨ ਦਾ ਨੀਂਹ ਪੱਥਰ ਵੀ ਰਖਿਆ ਗਿਆ ਅਤੇ ਇਸ ਬਿਲਡਿੰਗ ਦੀ ਉਸਾਰੀ  ਜੂਨ, 2016 ਤਕ ਮੁਕੰਮਲ ਹੋ ਜਾਵੇਗੀ।ਉਨ੍ਹਾਂ ਦੱਸਿਆ ਕਿ ਕਿਰਤ ਵਿਭਾਗ ਦੇ ਕਈ ਦਫਤਰ ਚੰਡੀਗੜ੍ਹ ਅਤੇ ਮੋਹਾਲੀ ਵਿੱਚ ਵੱਖ-ਵੱਖ ਥਾਵਾਂ ਤੇ ਸਥਿਤ ਹਨ ਅਤੇ ਜਦੋਂ ਵੀ ਕੋਈ ਕਿਰਤੀ ਆਪਣੇ ਕੰਮ ਲਈ ਚੰਡੀਗੜ੍ਹ ਆਉਂਦਾ ਹੈ ਤਾਂ ਉਸ ਨੂੰ ਵੱਖ-ਵੱਖ ਦਫਤਰਾਂ ਦੇ ਚੱਕਰ ਕਟੱਣੇ ਪੈਂਦੇ ਹਨ, ਜਿਸ ਨਾਲ ਉਨ੍ਹਾਂ ਦਾ ਸਮਾਂ ਅਤੇ ਪੈਸਾ ਬਰਬਾਦ ਹੁੰਦਾ ਹੈ । 

ਇਨ੍ਹਾਂ ਸਾਰੇ ਦਫਤਰਾਂ ਨੂੰ ਇਕੋ ਜਗਾ ਤੇ ਇਕੱਠਾ ਕਰਨ ਅਤੇ ਕਿਰਤੀਆਂ ਅਤੇ ਆਮ ਜਨਤਾ ਦੀ ਸਹੂਲਤ ਲਈ ਇਸ ਤੋਂ ਇਲਾਵਾ ਨਿਰਮਾਣ ਕੀਤੇ ਜਾਣ ਵਾਲੀ ਬਿਲਡਿੰਗ ਵਿੱਚ ਲੇਬਰ ਵੈਲਫੇਅਰ ਸੈਂਟਰ, ਮੀਟਿੰਗ ਹਾਲ, ਕਾਨਫਰੰਸ ਰੂਮ, ਕੈਂਟੀਨ ਦੀ ਵੀ ਸੁਵਿਧਾ, ਟਰੇਨਿੰਗ ਹਾਲ ਤੋਂ ਇਲਾਵਾ ਕਿਰਤੀਆਂ ਦੇ ਠਹਿਰਾਉਣ ਲਈ ਵੀ ਪ੍ਰਬੰਧ ਕੀਤੇ ਜਾਣਗੇ। ਇਸ ਤਰ੍ਹਾਂ ਜੋ ਕਿਰਤੀ ਟਰੇਨਿੰਗ ਲੈਣ ਲਈ ਆਉਣਗੇ, ਉਨ੍ਹਾਂ ਨੂੰ ਬਿਨਾ ਕੋਈ ਖਰਚ ਕੀਤੇ ਰਿਹਾਇਸ਼ ਦੀ ਸੁਵਿਧਾ ਪ੍ਰਾਪਤ ਹੋ ਸਕੇਗੀ। ਅਜ ਕਲ ਮਹਿੰਗਾਈ ਦੇ ਯੁੱਗ ਵਿੱਚ ਇਕ ਗਰੀਬ ਕਿਰਤੀ ਲਈ ਚੰਡੀਗੜ੍ਹ, ਮੋਹਾਲੀ ਵਰਗੀ ਜਗਾ ਤੇ ਰਾਤ ਕਟੱਣੀ ਬਹੁੱਤ ਮੁਸ਼ਕਿਲ ਹੈ। ਉਨਾਂ ਅੱਗੇ ਦੱਸਿਆ ਕਿ ਸਰਕਾਰ ਵਲੋ ਰਾਜ ਵਿੱਚ 29 ਹੋਰ ਨਵੇ ਅਜਿਹੇ ਭਲਾਈ ਸੈਟਰ ਉਸਾਰੇ ਜਾਣਗੇ।ਇਸ ਸਮਾਰੋਹ ਵਿਚ ਵਿਭਾਗ ਦੇ ਸੀਨੀਅਰ ਅਧਿਕਾਰੀ ਤੋਂ ਇਲਾਵਾ ਚੋਧਰੀ ਨੰਦ ਲਾਲ ਮੁੱਖ ਸੰਸਦੀ ਸਕੱਤਰ ਕਿਰਤ, ਸ੍ਰੀ ਵਿਸਵਾਜੀਤ ਖੰਨਾ, ਪ੍ਰਮੁੱਖ ਸਕੱਤਰ ਕਿਰਤ, ਬੀਬੀ ਅਮਨਜੋਤ ਕੋਰ ਚੇਅਰਪਰਸਨ ਜਿਲਾ ਪਲੈਨਿਗ ਬੋਰਡ, ਪੰਚ ਸਰਪੰਚਾਂ ਵਲੋਂ ਵੀ ਭਾਗ ਲਿਆ ਗਿਆ।

 

Tags: Chuni Lal Bhagat

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD