Thursday, 04 June 2026

 

 

ਖ਼ਾਸ ਖਬਰਾਂ ਪੰਜਾਬ ਸਰਕਾਰ ਵਲੋਂ ਖਿਡਾਰੀਆਂ ਨੂੰ ਬਣਦਾ ਮਾਣ-ਸਤਿਕਾਰ ਦਿੱਤਾ ਜਾ ਰਿਹੈ : ਬਰਿੰਦਰ ਕੁਮਾਰ ਗੋਇਲ ਸਰਹੱਦ ਪਾਰੋਂ ਹਥਿਆਰਾਂ ਤੇ ਨਸ਼ਿਆਂ ਦੀ ਤਸਕਰੀ ਵਾਲੇ ਮਾਡਿਊਲ ਨਾਲ ਸਬੰਧਤ ਦੋ ਮੁਲਜ਼ਮ 2.2 ਕਿਲੋ ਹੈਰੋਇਨ ਅਤੇ 6 ਪਿਸਤੌਲਾਂ ਸਣੇ ਕਾਬੂ ਕੇਵਲ ਸਿੰਘ ਢਿੱਲੋਂ ਨੇ ਸੰਭਾਲੀ ਕਮਾਨ, ‘ਮਹਾਰਾਜਾ ਰਣਜੀਤ ਸਿੰਘ ਵਾਲੇ ਪੰਜਾਬ’ ਨੂੰ ਬਣਾਇਆ ਭਾਜਪਾ ਦਾ ਆਦਰਸ਼ 1000 ਰੁਪਏ ਦੀ ਸਹਾਇਤਾ ਬਹੁਤ ਘੱਟ ਅਤੇ ਬਹੁਤ ਦੇਰ ਨਾਲ ਚੁੱਕਿਆ ਗਿਆ ਕਦਮ : ਅਮਰਿੰਦਰ ਸਿੰਘ ਰਾਜਾ ਵੜਿੰਗ ਪੰਜਾਬ ਵਿੱਚ ਇਸ ਵਾਰ ਬਣੇਗੀ ਡਬਲ ਇੰਜਣ ਵਾਲੀ ਭਾਜਪਾ ਸਰਕਾਰ : ਨਾਇਬ ਸਿੰਘ ਸੈਣੀ ਨਾਇਬ ਸਿੰਘ ਸੈਣੀ ਨੇ ਸਵਰਗੀ ਚੌਧਰੀ ਭਜਨ ਲਾਲ ਦੀ ਬਰਸੀ 'ਤੇ ਦਿੱਤੀ ਸ਼ਰਧਾਂਜਲੀ ਜਲਵਾਯੂ ਸੰਕਟ ਨਾਲ ਨਜਿੱਠਣ ਲਈ ਹਰਿਆਣਾ ਦਾ ਵੱਡਾ ਕਦਮ, 100 ਕਰੋੜ ਰੁਪਏ ਦੇ ਗ੍ਰੀਨ ਕਲਾਈਮੇਟ ਫੰਡ ਦੀ ਸਥਾਪਨਾ ਦਾ ਪ੍ਰਸਤਾਵ ਰਾਹੁਲ ਚਾਬਾ ਵੱਲੋਂ ਸਪੈਸ਼ਲ ਇੰਟੈਂਸਿਵ ਰਵੀਜ਼ਨ ਸਬੰਧੀ ਰਾਜਨੀਤਿਕ ਪਾਰਟੀਆਂ ਨਾਲ ਮੀਟਿੰਗ ਐਲਪੀਯੂ ਦੀ ਵਿਦਿਆਰਥਣ ਪੂਜਾ ਸਿੰਘ ਨੇ ਰਾਸ਼ਟਰੀ ਰਿਕਾਰਡ ਅਤੇ ਏਸ਼ੀਅਨ ਯੂ20 ਸੋਨ ਤਗਮਾ ਜਿੱਤ ਕੇ ਭਾਰਤੀ ਐਥਲੈਟਿਕਸ ਇਤਿਹਾਸ ਨੂੰ ਦੁਬਾਰਾ ਲਿਖਿਆ ਦਲਵਿੰਦਰਜੀਤ ਸਿੰਘ ਵੱਲੋਂ ਐੱਸ.ਆਈ.ਆਰ ਦੇ ਸੋਧੇ ਸ਼ਡਿਊਲ ਸਬੰਧੀ ਰਾਜਨੀਤਿਕ ਪਾਰਟੀਆਂ ਨਾਲ ਮੀਟਿੰਗ ਜਨਗਣਨਾ-2027 ਦੇ ਪਹਿਲੇ ਫੇਜ਼ ਦਾ ਕੰਮ ਮੁਕੰਮਲ ਕਰਨ ਵਾਲੇ ਗਿਣਤੀਕਾਰਾਂ ਅਤੇ ਸੁਪਰਵਾਈਜ਼ਰਾਂ ਨੂੰ ਕੀਤਾ ਸਨਮਾਨਿਤ ਬਲਬੀਰ ਸਿੰਘ ਪਨੂੰ ਨੇ 'ਮੁੱਖ ਮੰਤਰੀ ਤੀਰਥ ਯਾਤਰਾ' ਤਹਿਤ ਪਿੰਡ ਦਮੋਦਰ ਤੋਂ ਸ਼ਰਧਾਲੂਆਂ ਦੀ ਬੱਸ ਰਵਾਨਾ ਕੀਤੀ ‘ਮੇਰੀ ਰਸੋਈ’ ਯੋਜਨਾ ਨਾਲ ਲੋੜਵੰਦ ਪਰਿਵਾਰਾਂ ਨੂੰ ਮਿਲੀ ਮਜ਼ਬੂਤੀ : ਬ੍ਰਮ ਸ਼ੰਕਰ ਜਿੰਪਾ ਈ-ਵੇਸਟ ਇਕੱਠਾ ਕਰਨ ਦੀ ਮੁਹਿੰਮ ਤਹਿਤ 1500 ਕਿਲੋਗ੍ਰਾਮ ਇਲੈਕਟ੍ਰਾਨਿਕ ਕੂੜਾ ਵਿਗਿਆਨਕ ਰੀਸਾਈਕਲਿੰਗ ਲਈ ਭੇਜਿਆ ਗਿਆ : ਆਸ਼ਿਕਾ ਜੈਨ ਭਾਰਤ ਦੇ ਨੌਜਵਾਨਾਂ ਨੂੰ ਨੌਕਰੀ ਲੱਭਣ ਵਾਲੇ ਨਹੀਂ, ਸਗੋਂ ਨੌਕਰੀਆਂ ਪੈਦਾ ਕਰਨ ਵਾਲੇ ਬਣਨਾ ਚਾਹੀਦਾ ਹੈ : ਗੁਲਾਬ ਚੰਦ ਕਟਾਰੀਆ 18000 ਰੁਪਏ ਰਿਸ਼ਵਤ ਲੈਂਦਾ ਸਹਾਇਕ ਸਬ-ਇੰਸਪੈਕਟਰ ਵਿਜੀਲੈਂਸ ਬਿਊਰ ਨੇ ਕੀਤਾ ਕਾਬੂ ਜ਼ਿਲ੍ਹਾ ਚੋਣ ਅਫਸਰ ਰਾਹੁਲ ਵੱਲੋਂ ਐਸ.ਆਈ.ਆਰ ਦੇ ਸੋਧੇ ਸ਼ਡਿਊਲ ਸਬੰਧੀ ਰਾਜਨੀਤਿਕ ਪਾਰਟੀਆਂ ਨਾਲ ਮੀਟਿੰਗ ਪੰਜਾਬ ਰਾਜ ਵਿੱਚ ਐਸ.ਆਈ.ਆਰ. ਅਧੀਨ ਘਰੋ-ਘਰੀ ਗਣਨਾ 25 ਜੂਨ 2026 ਤੋਂ ਹੋਵੇਗੀ ਸ਼ੁਰੂ ਭਗਵੰਤ ਸਿੰਘ ਮਾਨ ਸਰਕਾਰ ਦਾ ਲੁਧਿਆਣਾ ਦੇ ਲੋਕਾਂ ਨੂੰ ਵੱਡਾ ਤੋਹਫਾ ਪ੍ਰਧਾਨ ਮੰਤਰੀ ਮੋਦੀ ਦੇ ਨਿਆਂ ਵਿਜ਼ਨ ਨੂੰ ਹਰਿਆਣਾ ਵਿੱਚ ਸਾਕਾਰ ਕਰ ਰਹੀ ਹੈ ਸਰਕਾਰ : ਨਾਇਬ ਸਿੰਘ ਸੈਣੀ ਹਰਿਆਣਾ ਦੀਆਂ ਖੰਡ ਮਿੱਲਾਂ ਨੂੰ ਇੱਕ ਸਾਲ ਵਿੱਚ ਘਾਟੇ ਤੋਂ ਮੁਨਾਫ਼ੇ ਵਿੱਚ ਲਿਆਉਣਾ ਯਕੀਨੀ ਕਰਨ : ਨਾਇਬ ਸਿੰਘ ਸੈਣੀ

 

ਗੈਰ ਰਵਾਇਤੀ ਊਰਜਾ ਖੇਤਰ ਦੇ ਵਿਕਾਸ ਵਿਚ ਭਾਗੀਦਾਰ ,ਬਣਨਗੀਆਂ ਸਵੀਡਨ ਦੀਆਂ ਕੰਪਨੀਆਂ

ਗੈਰ ਰਵਾਇਤੀ ਊਰਜਾ ਖੇਤਰ ਦੇ ਵਿਕਾਸ ਵਿਚ ਭਾਗੀਦਾਰ ,ਬਣਨਗੀਆਂ ਸਵੀਡਨ ਦੀਆਂ ਕੰਪਨੀਆਂ

Web Admin

Web Admin

5 Dariya News

ਚੰਡੀਗੜ੍ਹ , 03 Nov 2015

Last updated on: Nov 03, 2015, 00:00 IST

ਪੰਜਾਬ ਦੇ ਗੈਰ ਰਵਾਇਤੀ ਊਰਜਾ ਬਾਰੇ ਮੰਤਰੀ ਬਿਕਰਮ ਸਿੰਘ ਮਜੀਠੀਆ ਦੇ ਯਤਨਾਂ ਨਾਲ ਸਵੀਡਨ ਦੀਆਂ 5 ਨਾਮੀ ਕੰਪਨੀਆਂ ਨੇ ਪੇਡਾ ਨਾਲ ਸਹਿਯੋਗ ਕਰਕੇ ਪੰਜਾਬ ਵਿਚ ਗੈਰ ਰਵਾਇਤੀ ਊਰਜਾ ਖੇਤਰ ਦੇ ਵਾਧੇ ਲਈ ਭਾਗੀਦਾਰ ਬਣਨ ਦਾ ਫੈਸਲਾ ਕੀਤਾ ਹੈ।ਇਸ ਸਬੰਧੀ ਸਵੀਡਨ ਦੇ ਟਰੇਡ ਕਮਿਸ਼ਨਰ ਐਨਾ ਲੀਬਰਗ ਦੀ ਅਗਵਾਈ ਵਿਚ ਇਕ ਵਫਦ ਵਲੋਂ ਪੇਡਾ ਭਵਨ ਵਿਖੇ ਗੈਰ ਰਵਾਇਤੀ ਊਰਜਾ ਮੰਤਰਾਲੇ ਦੇ ਪ੍ਰਮੁੱਖ ਸਕੱਤਰ ਅਨੁਰਿਧ ਤਿਵਾੜੀ ਨਾਲ ਮੁਲਾਕਾਤ ਕੀਤੀ ਗਈ , ਜਿਸ ਵਿਚ 'ਇੰਡੀਆ ਸਵੀਡਨ ਇਨੋਵੇਸ਼ਨ ਐਕਸੀਲੇਟਰ' ਪ੍ਰੋਗਰਾਮ ਤਹਿਤ ਗੈਰ ਰਵਾਇਤੀ ਊਰਜਾ ਦੇ ਖੇਤਰ ਵਿਚ ਨਿਵੇਸ਼ ਸਬੰਧੀ ਗੱਲਬਾਤ ਕੀਤੀ ਗਈ। ਵਫਦ ਵਿਚ ਸਵੀਡਨ ਐਨਰਜ਼ੀ ਏਜੰਸੀ ਦੇ ਸੀਨੀਅਰ ਨੀਤੀ ਸਲਾਹਕਾਰ ਲਾਸ ਸਵੀਸਨ  ਤੋਂ ਇਲਾਵਾ ਮੈਟਰਨ ਸਵੀਡਨ ਏ.ਬੀ. (ਪਾਵਰ ਟਰਾਂਸਮਿਸ਼ਨ ਤੇ ਡਿਸਟ੍ਰੀਬਿਊਸ਼ਨ),  ਰੀਗਿਨ (ਬਿਲਡਿੰਗ ਆਟੋਮੇਸ਼ਨ), ਪੀ.ਪੀ.ਏ.ਐਮ.ਸੋਲਕਰਾਫਟ (ਸੋਲਰ ਪੈਨਲ), ਟੌਰਕਾਪੈਰੇਟਰ  ਏ.ਬੀ. (ਬਾਇਓਮਾਸ) ਅਤੇ ਵਰਲਡ ਥਰਮਲ ਸਰਵਿਸ ਏ.ਬੀ. (ਬਾਇਓਮਾਸÎ) ਸ਼ਾਮਿਲ ਹਨ।

ਟਰੇਡ ਕਮਿਸ਼ਨਰ ਦੇ ਵਫਦ ਦੇ ਬਾਕੀ  ਮੈਂਬਰਾਂ ਦਾ ਸਵਾਗਤ ਕਰਦਿਅਂ ਸ੍ਰੀ ਤਿਵਾੜੀ ਨੇ ਪੰਜਾਬ ਵਿਚ ਗੈਰ ਰਵਾਇਤੀ ਊਰਜਾ ਖੇਤਰ ਵਿਚ ਨਿਵੇਸ਼ਕਾਂ ਨੂੰ ਦਿੱਤੀਆਂ ਜਾ ਰਹੀਆਂ ਸਹੂਲਤਾਂ ਬਾਰੇ ਜਾਣਕਾਰੀ ਦਿੱਤੀ ਤੇ ਨਾਲ ਹੀ ਦੱਸਿਆ ਕਿ ਸਾਲ 2016 ਦੇ ਅੰਤ ਤੱਕ ਸੂਬੇ ਵਿਚ ਗੈਰ ਰਵਾਇਤੀ ਊਰਜਾ ਖੇਤਰ ਵਿਚ 1000 ਮੈਗਾਵਾਟ ਬਿਜਲੀ ਉਤਪਾਦਨ ਦਾ ਟੀਚਾ ਰੱਖਿਆ ਗਿਆ ਹੈ। ਉਨਾਂ ਪੇਡਾ ਵਲੋਂ ਛੱਤਾਂ 'ਤੇ ਸਥਾਪਿਤ  ਸੋਲਰ ਪ੍ਰਾਜੈਕਟਾਂ, ਬਾਇਓਮਾਸ ਤੇ ਬਾਇਓਮਾਸ ਗੈਸ ਪਾਵਰ ਪ੍ਰਾਜੈਕਟਾਂ ਬਾਰੇ ਜਾਣਕਾਰੀ ਦਿੱਤੀ। ਟਰੇਡ ਕਮਿਸ਼ਨਰ ਐਨਾ ਲੀਬਰਗ ਨੇ ਕਿਹਾ ਕਿ ਸਵੀਡਨ ਦੀਆਂ ਕੰਪਨੀਆਂ ਵਲੋਂ ਪੰਜਾਬ ਵਿਚ ਸਰਕਾਰ, ਉਦਯੋਗਪਤੀਆਂ ਨਾਲ ਮਿਲਕੇ ਗੈਰ ਰਵਾਇਤੀ ਊਰਜਾ ਖੇਤਰ ਵਿਚ ਨਿਵੇਸ਼ ਦੀਆਂ ਸੰਭਾਵਨਾਵਾਂ ਦੀ ਤਲਾਸ਼ ਕਰਨੀ ਹੈ। ਸਵੀਡਨ ਦੀਆਂ ਕੰਪਨੀਆਂ ਵਲੋਂ ਆਪਣੇ ਪ੍ਰਾਜੈਕਟਾਂ ਬਾਰੇ ਪੇਸ਼ਕਾਰੀ ਦੇਣ ਤੋਂ ਪਹਿਲਾਂ ਪੇਡਾ ਵਲੋਂ ਆਪਣੇ ਪ੍ਰੋਗਰਾਮਾਂ ਬਾਰੇ ਵਿਸਥਾਰਤ ਜਾਣਕਾਰੀ ਦਿੱਤੀ ਗਈ।

 

Tags: Bikram Singh Majithia

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD