Tuesday, 28 July 2026

 

 

ਖ਼ਾਸ ਖਬਰਾਂ ਪੰਜਾਬ ਦੀ ਬਰਬਾਦ ਹੋ ਰਹੀ ਪੀੜ੍ਹੀ ਲਈ ਜ਼ਿੰਮੇਵਾਰ ਕੌਣ? ਗੁਰਮੀਤ ਸਿੰਘ ਖੁੱਡੀਆਂ ਨੇ ਮੱਛੀ ਪਾਲਣ ਵਿਭਾਗ ਵਿੱਚ ਪੰਜ ਉਮੀਦਵਾਰਾਂ ਨੂੰ ਨਿਯੁਕਤੀ ਪੱਤਰ ਸੌਂਪੇ ਸੂਬਾ ਪ੍ਰਧਾਨ ਕੇਵਲ ਸਿੰਘ ਢਿੱਲੋਂ ਦੀ ਬਰਨਾਲਾ ਆਮਦ 'ਤੇ ਭਾਰਤੀ ਜਨਤਾ ਪਾਰਟੀ ਵਲੋਂ ਮਹਾਂ ਰੈਲੀ ਦਾ ਆਯੋਜਨ ਪੰਜਾਬ ਕਾਂਗਰਸ ਦੇ ਸੰਸਦ ਮੈਂਬਰਾਂ ਵੱਲੋਂ ਬਰਨਾਲਾ ਵਿੱਚ ਦਲਿਤ ਸਫਾਈ ਕਰਮਚਾਰੀਆਂ ਖ਼ਿਲਾਫ਼ ਪੁਲਿਸ ਦੀ ਜ਼ਿਆਦਤੀ ਦੀ ਜਾਂਚ ਲਈ ਐਨਸੀਐਸਸੀ ਨੂੰ ਅਪੀਲ ਬਾਰ-ਬਾਰ ਕੋਸ਼ਿਸ਼ਾਂ ਦੇ ਬਾਵਜੂਦ ਵਿਰੋਧੀ ਧਿਰ ਭਗਵੰਤ ਮਾਨ ਸਰਕਾਰ ਖ਼ਿਲਾਫ਼ ਇੱਕ ਵੀ ਅਸਲੀ ਮੁੱਦਾ ਲੱਭਣ ਵਿੱਚ ਨਾਕਾਮ ਰਹੀ: ਬਲਤੇਜ ਪੰਨੂ ਬਰਿੰਦਰ ਕੁਮਾਰ ਗੋਇਲ ਵੱਲੋਂ ਖੰਟ ਮਾਨਪੁਰ ਵਿਖੇ ਕਰੀਬ 57.01 ਕਰੋੜ ਰੁਪਏ ਦੇ ਸਿੰਚਾਈ ਪ੍ਰਾਜੈਕਟਾਂ ਦਾ ਕੀਤਾ ਉਦਘਾਟਨ ਵਰਜੀਤ ਵਾਲੀਆ ਵੱਲੋਂ ਘਰ-ਘਰ ਸਰਵੇ ਦਾ ਸੌ ਫੀਸਦੀ ਕੰਮ ਮੁਕੰਮਲ ਕਰਨ ਵਾਲੇ 32 ਬੀ.ਐਲ.ਓਜ਼ ਦਾ ਸਨਮਾਨ ਟੁੱਟੀਆਂ ਸੜਕਾਂ ਨੇ ਖਰੜ ਦੀ ਟ੍ਰੈਫਿਕ ਦਾ ਦਮ ਘੁੱਟਿਆ, ਸਥਾਨਕ ਬਜ਼ਾਰੀ ਕਾਰੋਬਾਰ ਦਾ ਲੱਕ ਤੋੜਿਆ : ਖੇੜਾ ਰਾਜ ਲਾਲੀ ਗਿੱਲ ਨੇ ਮਲੋਟ ਵਿਖੇ ਲੋਕ ਅਦਾਲਤ ਦੌਰਾਨ ਲੋਕਾਂ ਦੀਆਂ ਸੁਣੀਆਂ ਮੁਸ਼ਕਿਲਾਂ ਕਰਮਜੀਤ ਸਿੰਘ ਰਿੰਟੂ ਨੇ ਸਕੂਲਾਂ ਵਿੱਚ ਵਿਦਿਆਰਥੀਆਂ ਨੂੰ ਮੁਫ਼ਤ ਸਕੂਲ ਬੈਗ ਅਤੇ ਵਰਦੀਆਂ ਵੰਡੀਆਂ ਸ੍ਰੀ ਸੁਖਮਨੀ ਸਾਹਿਬ ਦੇ ਪਾਠ ਉਪਰੰਤ ਨਗਰ ਕੌਂਸਲ ਡੇਰਾਬੱਸੀ ਦੇ ਪ੍ਰਧਾਨ ਤੇ ਸੀਨੀਅਰ ਵਾਈਸ ਪ੍ਰਧਾਨ ਨੇ ਸੰਭਾਲੇ ਅਹੁਦੇ ਸਰਕਾਰੀ ਸਕੂਲ ਸਾਰੀਆਂ ਆਧੁਨਿਕ ਸਹੂਲਤਾਂ ਨਾਲ ਲੈਸ: ਵਿਧਾਇਕ ਡਾ. ਅਜੈ ਗੁਪਤਾ ਹਰਭਜਨ ਸਿੰਘ ਈ.ਟੀ.ਓ. ਨੇ ਜੰਡਿਆਲਾ ਗੁਰੂ ਹਲਕੇ ਦੇ ਪਿੰਡਾਂ ਵਿੱਚ ਲੋਕ ਮਿਲਣੀ ਕਰਕੇ ਸੁਣੀਆਂ ਲੋਕਾਂ ਦੀਆਂ ਸਮੱਸਿਆਵਾਂ ਪਦਮ ਭੂਸ਼ਣ ਤਰਲੋਚਨ ਸਿੰਘ ਪਹਿਲੇ ਡਾ. ਰਤਨ ਸਿੰਘ ਜੱਗੀ ਯਾਦਗਾਰੀ ਪੁਰਸਕਾਰ ਨਾਲ ਸਨਮਾਨਤ ਮੁੱਖ ਮੰਤਰੀ ਦੀ ਡੇਅਰੀ ਖੇਤਰ ਲਈ ਪੰਜ ਵੱਡੀਆਂ ਘੋਸ਼ਣਾਵਾਂ, ਮਹਿਲਾ ਸ਼ਕਤੀਕਰਨ ਨੂੰ ਮਿਲੇਗਾ ਹੁਲਾਰਾ ਨਿਰਧਾਰਤ ਸਮਾਂ ਸੀਮਾ ਵਿੱਚ ਪੂਰੀਆਂ ਹੋਣ ਭਵਨ ਅਤੇ ਸੜਕ ਪ੍ਰੋਜੈਕਟ - ਰਣਬੀਰ ਗੰਗਵਾ ਸੰਤ ਮਹਾਪੁਰਖ ਸਮਾਜ ਨੂੰ ਸੱਚ, ਸੇਵਾ ਅਤੇ ਰਾਸ਼ਟਰ ਭਗਤੀ ਦਾ ਰਾਹ ਦਿਖਾਉਂਦੇ ਹਨ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੀ ਹਜਾਰੀ ਵਿੱਚ ਹਰਿਆਣਾ ਜਨਤਕ ਇੰਟਰਪ੍ਰਾਈਸਿਜ਼ ਬਿਊਰੋ ਦੇ ਚੇਅਰਮੈਨ ਮੋਹਨ ਲਾਲ ਬਡੌਲੀ ਨੇ ਅਹੁਦਾ ਸੰਭਾਲਿਆ ਸੂਬੇ ਦੇ ਸਰਕਾਰੀ ਸਕੂਲਾਂ ਵਿੱਚ ਸਿੱਖਿਆ ਦੇ ਪੱਧਰ ਅਤੇ ਪ੍ਰਬੰਧਾਂ ਨੂੰ ਬਿਹਤਰ ਬਣਾਉਣਾ ਸਰਕਾਰ ਦੀ ਪਹਿਲ : ਸਿੱਖਿਆ ਮੰਤਰੀ ਮਹੀਪਾਲ ਢਾਂਡਾ ਹਰਿਆਣਾ ਸਰਕਾਰ ਨੇ ਪ੍ਰਮਾਣਿਤ ਜ਼ਮੀਨ ਦੇ ਰਿਕਾਰਡ ਕੀਤੇ ਆਨਲਾਈਨ ਵਿਪੁਲ ਗੋਇਲ ਨੇ ਜ਼ਿਲ੍ਹਾ ਲੋਕ ਸੰਪਰਕ ਅਤੇ ਸ਼ਿਕਾਇਤ ਨਿਵਾਰਣ ਕਮੇਟੀ ਦੀ ਮੀਟਿੰਗ ਵਿੱਚ ਸੁਣੀਆਂ 14 ਸ਼ਾਇਕਤਾਂ, 11 ਸ਼ਿਕਾਇਤਾਂ ਦਾ ਮੌਕੇ ਉੱਤੇ ਹੀ ਕੀਤਾ ਨਿਪਟਾਰਾ

 

ਭੱਜੀ 'ਤੇ ਵੀ ਚੜ੍ਹਿਆ ਫ਼ਿਲਮੀ ਰੰਗ

ਭੱਜੀ

Web Admin

Web Admin

5 ਦਰਿਆ ਨਿਊਜ਼ ( ਹਰਿੰਦਰ ਭੁੱਲਰ)

ਫ਼ਿਰੋਜ਼ਪੁਰ , 14 Mar 2013

Last updated on: Mar 14, 2013, 00:00 IST

ਕ੍ਰਿਕੇਟ ਦੇ ਮੈਦਾਨ ਵਿੱਚ ਆਪਣੀ ਫ਼ਿਰਕੀ ਦੇ ਫੇਰ ਵਿੱਚ ਵੱਡੇ-ਵੱਡੇ ਧੁਰੰਦਰਾਂ ਨੂੰ ਫਸਾਉਣ ਤੋਂ ਬਾਅਦ 'ਟਰਬਨੇਟਰ' ਹਰਭਜਨ ਸਿੰਘ ਉਰਫ਼ 'ਭੱਜੀ' ਉੱਪਰ ਵੀ ਹੁਣ ਫ਼ਿਲਮੀ ਰੰਗ ਚੜ੍ਹਨਾ ਸ਼ੁਰੂ ਹੋ ਚੁੱਕਾ ਹੈ। ਪਿਛਲਾ ਕਾਫ਼ੀ ਸਮਾਂ ਟੀਮ ਤੋਂ ਬਾਹਰ ਰਹਿਣ ਕਰਕੇ ਉਸਦਾ ਮੇਲ-ਜੋਲ ਪੰਜਾਬੀ ਫ਼ਿਲਮ ਨਿਰਮਾਤਾਵਾਂ ਨਾਲ ਹੁੰਦਾ ਰਿਹਾ ਤੇ ਪਹਿਲੀ ਵਾਰ ਉਹ ਜਨਤਕ ਤੌਰ 'ਤੇ 'ਸਿੰਘ ਵਰਸਜ਼ ਕੌਰ' ਦੇ ਸੰਗੀਤ ਰਿਲੀਜ਼ ਸਮਾਰੋਹ ਦੌਰਾਨ ਚੰਡੀਗੜ੍ਹ ਵਿਖੇ ਗਿੱਪੀ ਗਰੇਵਾਲ ਨਾਲ ਨਜ਼ਰ ਆਇਆ। ਉਸ ਦਿਨ ਤੋਂ ਹੀ ਅਫ਼ਵਾਹਾਂ ਦਾ ਬਜ਼ਾਰ ਗਰਮ ਹੋ ਗਿਆ ਸੀ ਕਿ ਹੁਣ ਜਲਦੀ ਹੀ ਭੱਜੀ ਕਿਸੇ ਨਾ ਕਿਸੇ ਫ਼ਿਲਮ ਵਿੱਚ ਜ਼ਰੂਰ ਨਜ਼ਰ ਆਉਣ ਵਾਲਾ ਹੈ। ਦਰਸ਼ਕਾਂ ਦਾ ਸ਼ੱਕ ਉਸ ਵੇਲੇ ਯਕੀਨ ਵਿੱਚ ਬਦਲ ਗਿਆ ਜਦ ਉਹ ਪੁਲਿਸ ਇੰਸਪੈਕਟਰ ਦੀ ਵਰਦੀ ਪਾਈ 'ਭਾਅ ਜੀ ਇਨ ਪ੍ਰੌਬਲਮ' ਫ਼ਿਲਮ ਦੇ ਸੈੱਟ 'ਤੇ ਨਜ਼ਰ ਆਇਆ। ਉਸ ਤੋਂ ਬਾਅਦ ਤਾਂ ਜਨਤਕ ਤੌਰ 'ਤੇ ਹੀ ਇਹ ਐਲਾਨ ਹੀ ਹੋ ਗਿਆ ਕਿ ਉਹ ਬਾਲੀਵੁੱਡ ਅਦਾਕਾਰ ਅਕਸ਼ੈ ਕੁਮਾਰ ਅਤੇ ਗੁਰਪ੍ਰੀਤ ਘੁੱਗੀ ਦੁਆਰਾ ਨਿਰਮਤ ਫ਼ਿਲਮ 'ਭਾਅ ਜੀ ਇਨ ਪ੍ਰੌਬਲਮ' ਵਿੱਚ ਇੱਕ ਪੁਲਿਸ ਅਧਿਕਾਰੀ ਦੀ ਭੂਮਿਕਾ ਅਦਾ ਕਰ ਰਿਹਾ ਹੈ। ਇਸ ਵੇਲੇ ਫ਼ਿਲਮ ਦੀ ਸ਼ੂਟਿੰਗ ਚੰਡੀਗੜ੍ਹ ਦੇ ਆਸ-ਪਾਸ ਚੱਲ ਰਹੀ ਹੈ ਤੇ 'ਭੱਜੀ' ਨੇ ਆਸਟ੍ਰੇਲੀਆ ਨਾਲ ਭਾਰਤ ਦੀ ਚੱਲ ਰਹੀ ਟੈਸਟ ਲੜੀ ਤੋਂ ਪਹਿਲਾਂ ਹੀ ਇਸ ਫ਼ਿਲਮ ਵਿੱਚ ਆਪਣਾ ਕਿਰਦਾਰ ਅਦਾ ਕਰ ਦਿੱਤਾ ਹੈ। 

'ਰਾਊਂਡ ਸਕੁਆਇਰ ਪ੍ਰੋਡਕਸ਼ਨਜ਼' ਦੇ ਬੈਨਰ ਹੇਠ 'ਚੱਕ ਦੇ ਫ਼ੱਟੇ' ਅਤੇ 'ਕੈਰੀ ਆਨ ਜੱਟਾ' ਫ਼ੇਮ ਨਿਰਦੇਸ਼ਕ ਸਮੀਪ ਕੰਗ ਦੁਆਰਾ ਨਿਰਦੇਸ਼ਤ ਇਸ ਫ਼ਿਲਮ ਦਾ ਹੀਰੋ ਗਿੱਪੀ ਗਰੇਵਾਲ ਤੇ ਹੀਰੋਇਨ ਰਾਗਿਨੀ ਖੰਨਾ ਹੈ। ਹੋਰਨਾਂ ਅਦਾਕਾਰਾਂ ਵਿੱਚ ਓਮ ਪੁਰੀ, ਅਵਤਾਰ ਗਿੱਲ, ਗੁਰਪ੍ਰੀਤ ਘੁੱਗੀ, ਬੀ.ਐੱਨ. ਸ਼ਰਮਾ, ਕਰਮਜੀਤ ਅਨਮੋਲ, ਖ਼ੁਸ਼ਬੂ, ਗੌਰੀ, ਨਿਸ਼ਾ ਬਾਨੋ ਅਤੇ ਕੁਲਦੀਪ ਸ਼ਰਮਾ ਆਦਿ ਸ਼ਾਮਲ ਹਨ। ਸੁਣਨ ਵਿੱਚ ਆਇਆ ਹੈ ਕਿ 'ਭੱਜੀ' ਦੇ ਨਾਲ ਖ਼ੁਦ ਅਕਸ਼ੈ ਕੁਮਾਰ ਵੀ ਇਸ ਫ਼ਿਲਮ ਵਿੱਚ ਮਹਿਮਾਨ ਭੂਮਿਕਾ ਵਿੱਚ ਨਜ਼ਰ ਆਉਣ ਵਾਲਾ ਹੈ। 

ਹਲਾਂਕਿ 'ਭੱਜੀ' ਤੋਂ ਪਹਿਲਾਂ ਵੀ ਕਈ ਨਾਮੀਂ ਕ੍ਰਿਕੇਟ ਖਿਡਾਰੀਆਂ ਨੇ ਫ਼ਿਲਮੀ ਚਕਾਚੌਂਧ ਵਿੱਚ ਫਸ ਕੇ ਫ਼ਿਲਮੀ ਹੀਰੋ ਬਣਨ ਦੀ ਕੋਸ਼ਿਸ਼ ਕੀਤੀ ਹੈ ਪਰ ਉਹ ਸਭ ਅਸਫ਼ਲ ਹੀ ਰਹੇ ਹਨ। ਹੁਣ ਆਪਣੀ ਇਸ ਨਵੀਂ ਭੂਮਿਕਾ ਨਾਲ 'ਭੱਜੀ' ਕਿੰਨਾ ਕੁ ਨਿਆਂ ਕਰ ਪਾਉਂਦਾ ਹੈ ਇਹ ਤਾਂ ਆਉਣ ਵਾਲਾ ਵਕਤ ਹੀ ਦੱਸੇਗਾ ਪਰ ਫ਼ਿਲਹਾਲ ਭੱਜੀ ਫ਼ਿਲਮੀ ਦੁਨੀਆਂ ਵਿੱਚ ਪ੍ਰਵੇਸ਼ ਕਰ ਕੇ ਬਹੁਤ ਖ਼ੁਸ਼ ਅਤੇ ਉਤਸ਼ਾਹਿਤ ਹੈ। ਜੇਕਰ ਸੂਤਰਾਂ ਦੀ ਮੰਨੀਏ ਤਾਂ ਜਲਦੀ ਹੀ 'ਭੱਜੀ' ਆਪਣੀ ਹੋਮ ਪ੍ਰੋਡਕਸ਼ਨਜ਼ ਹੇਠ ਇੱਕ ਪੰਜਾਬੀ ਫ਼ਿਲਮ ਬਣਾਉਣ ਜਾ ਰਿਹਾ ਹੈ ਜਿਸ ਲਈ ਕਿ ਉਸਨੇ ਮੁੱਢਲੀਆਂ ਤਿਆਰੀਆਂ ਵੀ ਮੁਕੰਮਲ ਕਰ ਲਈਆਂ ਹਨ।

 

Tags: POLLYWOOD

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD