Friday, 24 July 2026

 

 

ਖ਼ਾਸ ਖਬਰਾਂ ਹੁਣ ਉੱਤਰਾਖੰਡ ਵਿੱਚ ਪੇਪਰ ਲੀਕ ਹੋ ਗਏ, ਪ੍ਰਧਾਨ ਮੰਤਰੀ ਜੀ ਇਹ ਕਦੋਂ ਰੁਕਣਗੇ?- ਕੇਜਰੀਵਾਲ ਬੱਚਿਆਂ ਨੇ ਫਾਸਟ ਟ੍ਰੈਕ ਕੋਰਟ ਨਹੀਂ, ਧਰਮਿੰਦਰ ਪ੍ਰਧਾਨ ਦਾ ਅਸਤੀਫਾ ਮੰਗਿਆ ਹੈ ਨਰਿੰਦਰ ਕੌਰ ਭਰਾਜ ਨੇ ਪਿੰਡ ਰੂਪਾਹੇੜੀ ਵਿਖੇ 18.16 ਲੱਖ ਰੁਪਏ ਦੀ ਲਾਗਤ ਨਾਲ ਸਾਂਝੇ ਜ਼ਮੀਨਦੋਜ਼ ਪਾਈਪਲਾਈਨ ਸਿੰਚਾਈ ਪ੍ਰੋਜੈਕਟ ਦਾ ਨੀਂਹ ਪੱਥਰ ਰੱਖਿਆ ਕੁਲਤਾਰ ਸਿੰਘ ਸੰਧਵਾਂ ਨੇ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਤਹਿਤ ਨਸ਼ਾ ਮੁਕਤੀ ਮੋਰਚਾ ਦੇ ਬਲਾਕ ਕੋਆਰਡੀਨੇਟਰਾਂ ਨੂੰ ਸ਼ਨਾਖਤੀ ਕਾਰਡ ਕੀਤੇ ਜਾਰੀ ਸਰਹੱਦ ਪਾਰੋਂ ਚੱਲ ਰਹੇ ਤਸਕਰੀ ਮਾਡਿਊਲ ਨਾਲ ਜੁੜੇ ਦੋ ਵਿਅਕਤੀ 6 ਅਧੁਨਿਕ ਪਿਸਤੌਲਾਂ, 1 ਕਿਲੋ ਹੈਰੋਇਨ, 10 ਹਜ਼ਾਰ ਰੁਪਏ ਦੀ ਡਰੱਗ ਮਨੀ ਸਮੇਤ ਕਾਬੂ ਸਰਕਾਰ ਵਿਦਿਆਰਥੀਆਂ ਦੀਆਂ ਭਾਵਨਾਵਾਂ ਤੋਂ ਭਲੀ-ਭਾਂਤ ਜਾਣੂ, ਵਿਦਿਆਰਥੀ ਆਪਣੇ ਅੰਦੋਲਨ ਦੇ ਸਿਆਸੀ ਅਗਵਾ ਹੋਣ ਤੋਂ ਰਹਿਣ ਸਾਵਧਾਨ : ਸੁਨੀਲ ਜਾਖੜ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਸਮਾਜਿਕ ਸੁਰੱਖਿਆ ਵਿਭਾਗ ਨੂੰ ਆਂਗਣਵਾੜੀ ਵਰਕਰਾਂ ਲਈ ਘੱਟੋ-ਘੱਟ 60 ਲੱਖ ਰੁਪਏ ਦਾ ਜੀਵਨ ਬੀਮਾ ਯਕੀਨੀ ਬਣਾਉਣ ਦੇ ਨਿਰਦੇਸ਼ ਪੰਜਾਬ ਸਰਕਾਰ ਦੀ ਹਰ ਖੇਤ ਤੱਕ ਨਹਿਰੀ ਪਾਣੀ ਪਹੁੰਚਾਉਣ ਦੀ ਮੁਹਿੰਮ ਜੰਗੀ ਪੱਧਰ 'ਤੇ ਜਾਰੀ ਭੋਜਨ ਸੁਰੱਖਿਆ ਤੋਂ ਪੋਸ਼ਣ ਸੁਰੱਖਿਆ ਵੱਲ ਵਧ ਰਿਹਾ ਪੰਜਾਬ ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਨੂੰ ਹੋਰ ਪ੍ਰਭਾਵਸ਼ਾਲੀ ਬਣਾਉਣ ’ਤੇ ਦਿੱਤਾ ਜ਼ੋਰ ਕਿਸੇ ਵੀ ਵਪਾਰੀ ਦੀ ਸਮੱਸਿਆ ਨੂੰ ਬੇਲੋੜਾ ਲਮਕਣ ਨਹੀਂ ਦਿੱਤਾ ਜਾਵੇਗਾ : ਪੂਨਮਦੀਪ ਕੌਰ ਸੜਕ ਹਾਦਸਿਆਂ ਦੇ ਪੀੜਤਾਂ ਦੀ ਮਦਦ ਕਰਨ ਵਾਲੇ 'ਰਾਹਵੀਰ' ਹੋਣਗੇ 25 ਹਜ਼ਾਰ ਰੁਪਏ ਨਕਦ ਇਨਾਮ ਨਾਲ ਸਨਮਾਨਿਤ : ਨਵਜੋਤ ਕੌਰ ਬੇਸਹਾਰਾ ਪਸ਼ੂਆਂ ਨਾਲ ਵਾਪਰਦੇ ਹਾਦਸਿਆਂ ਦੇ ਪੀੜਤਾਂ ਨੂੰ ਬਣਦਾ ਮੁਆਵਜ਼ਾ ਦੇਣ ਲਈ ਪ੍ਰਸ਼ਾਸਨ ਵਚਨਬੱਧ : ਨਵਜੋਤ ਕੌਰ ਨਵਜੋਤ ਕੌਰ ਵੱਲੋਂ ‘ਠੋਸ ਕੂੜਾ ਪ੍ਰਬੰਧਨ ਨਿਯਮ 2026’ ਦੀ ਇੰਨ-ਬਿੰਨ ਪਾਲਣਾ ਦੇ ਆਦੇਸ਼ ਟ੍ਰਾਈਡੈਂਟ ਲਿਮਟਿਡ ਦਾ ਵਿੱਤੀ ਸਾਲ 2026-27 ਦੀ ਪਹਿਲੀ ਤਿਮਾਹੀ ਵਿੱਚ ਸ਼ਾਨਦਾਰ ਪ੍ਰਦਰਸ਼ਨ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਹੋਰ ਤੇਜ਼ ਕਰਨ ਲਈ ਆਪਸੀ ਤਾਲਮੇਲ ਨਾਲ ਕੀਤੇ ਜਾਣ ਕਾਰਜ : ਅਮਿਤ ਕੁਮਾਰ ਪੰਚਾਲ ਸ਼ਾਮਚੁਰਾਸੀ ਹਲਕੇ ਦੇ ਹਰ ਲੋੜਵੰਦ ਤੱਕ ਸਹੂਲਤਾਂ ਪਹੁੰਚਾਉਣਾ ਸਾਡੀ ਤਰਜੀਹ - ਡਾ. ਰਵਜੋਤ ਸਿੰਘ ਵਿਦਿਆਰਥੀਆਂ ਖ਼ਿਲਾਫ਼ ਐਨਐਸਏ ਲਗਾਉਣਾ ਨਿੰਦਣਯੋਗ : ਅਮਰਿੰਦਰ ਸਿੰਘ ਰਾਜਾ ਵੜਿੰਗ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਕੁਲਜੀਤ ਸਿੰਘ ਰੰਧਾਵਾ ਵੱਲੋਂ 88ਵੀਂ, 89ਵੀਂ ਅਤੇ 90ਵੀਂ ਬੱਸ ਰਵਾਨਾ ਮੋਹਿੰਦਰ ਭਗਤ ਵੱਲੋਂ ਲੁਧਿਆਣਾ ਵਿਖੇ ਬਾਗਬਾਨੀ ਵਿਕਾਸ ਕੇਂਦਰ ਦੇ ਨਿਰਮਾਣ ਕਾਰਜਾਂ ਵਿੱਚ ਤੇਜ਼ੀ ਲਿਆਉਣ ਦੇ ਹੁਕਮ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ : ਕੁਲਵੰਤ ਸਿੰਘ ਦੀ ਦੇਖ-ਰੇਖ ਹੇਠ ਮੋਹਾਲੀ ਹਲਕੇ ਤੋਂ 86ਵੀਂ, 87ਵੀਂ ਅਤੇ 88ਵੀਂ ਬੱਸ ਰਵਾਨਾ

 

ਬਲੌਂਗੀ ਨੇੜੇ ਲੰਘਦੀ ਪਟਿਆਲਾ ਕੀ ਰਾਓ ਨੂੰ ਸ਼ੈਰਗਾਹ ਵਜੋਂ ਵਿਕਸਿਤ ਕੀਤਾ ਜਾਵੇਗਾ : ਤੇਜਿੰਦਰ ਪਾਲ ਸਿੰਘ ਸਿੱਧੂ

ਕਮਿਸ਼ਨਰ ਨਗਰ ਨਿਗਮ ਨੂੰ ਸਾਫ਼ ਸਫਾਈ ਅਤੇ ਰੁੱਖ ਲਗਾਉਣ ਦੀਆਂ ਦਿੱਤੀਆਂ ਹਦਾਇਤਾਂ

ਬਲੌਂਗੀ ਨੇੜੇ ਲੰਘਦੀ ਪਟਿਆਲਾ ਕੀ ਰਾਓ ਨੂੰ ਸ਼ੈਰਗਾਹ ਵਜੋਂ ਵਿਕਸਿਤ ਕੀਤਾ ਜਾਵੇਗਾ : ਤੇਜਿੰਦਰ ਪਾਲ ਸਿੰਘ ਸਿੱਧੂ

Web Admin

Web Admin

5 Dariya News

ਐਸ.ਏ.ਐਸ. ਨਗਰ (ਮੁਹਾਲੀ) , 04 Nov 2015

Last updated on: Nov 04, 2015, 00:00 IST

ਹੁਣ ਉਹ ਦਿਨ ਦੂਰ ਨਹੀਂ ਜਦੋਂ  ਬਲੌਂਗੀ ਨੇੜਿਓ ਲੰਘਦੀ ਪਟਿਆਲਾ ਕੀ ਰਾਓ ਨੂੰ ਇੱਕ ਚੰਗੀ ਸੈਰਗਾਹ ਵਜੋਂ ਵਿਕਸਿਤ ਕਰਕੇ ਇਸ ਨੂੰ ਸੈਰ ਲਈ ਲੋਕਾਂ ਨੂੰ ਸਮਰਪਿਤ ਕਰ ਦਿੱਤਾ ਜਾਵੇਗਾ। ਇਸ ਗੱਲ ਦੀ ਜਾਣਕਾਰੀ ਡਿਪਟੀ ਕਮਿਸ਼ਨਰ ਤੇਜਿੰਦਰ ਪਾਲ ਸਿੰਘ ਸਿੱਧੂ ਨੇ ਪਟਿਆਲਾ ਕੀ ਰਾਓ ਨੂੰ ਸੈਰਗਾਹ ਵਜੋਂ ਵਿਕਸਿਤ ਕਰਨ, ਬਲੌਂਗੀ ਸਮੇਤ ਸਹਿਰ ਦੇ ਵਿਕਾਸ ਕਾਰਜਾਂ ਸਬੰਧੀ ਗਮਾਡਾ, ਪੁੱਡਾ, ਨਗਰ ਨਿਗਮ ਅਤੇ ਹੋਰਨਾਂ ਵਿਭਾਗਾਂ ਦੇ ਅਧਿਕਾਰੀਆਂ ਨਾਲ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਸੱਦੀ ਗਈ ਮੀਂਿਟੰਗ ਦੀ ਪ੍ਰਧਾਨਗੀ ਕਰਦਿਆਂ ਦਿੱਤੀ।ਡਿਪਟੀ ਕਮਿਸ਼ਨਰ ਨੇ ਇਸ ਮੌਕੇ ਮੀਟਿੰਗ ਵਿੱਚ ਹਾਜ਼ਰ ਕਮਿਸ਼ਨਰ ਨਗਰ ਨਿਗਮ ਉਮਾ ਸੰਕਰ ਗੁਪਤਾ ਨੂੰ ਹਦਾਇਤ ਦਿੱਤੀ ਕਿ ਉਹ ਨਗਰ ਨਿਗਮ ਦੀ ਹਦੂਦ ਅੰਦਰ ਬਲੌਂਗੀ ਨੇੜਿਓ ਲੰਘਦੀ ਪਟਿਆਲਾ ਕੀ ਰਾਓ ਦੀ ਸਾਫ਼ ਸਫਾਈ ਕਰਕੇ ਉਸ ਦੇ ਆਲੇ ਦੁਆਲੇ ਵੱਧ ਤੋਂ ਵੱਧ ਰੁੱਖ ਲਗਾਉਣ ਨੂੰ  ਯਕੀਨੀ ਬਣਾਉਣ ਅਤ ਰੋਸਨੀ ਲਈ ਲਾਈਟਾਂ ਵੀ ਲਗਾਈਆਂ ਜਾਣ । 

ਉਨ੍ਹਾਂ ਕਿਹਾ ਕਿ ਇਸ ਨੂੰ ਚੰਗੀ ਸੈਰਗਾਹ ਬਣਾਉਣ ਲਈ ਫੰਡਾਂ ਦੀ ਕਮੀਂ ਨਹੀਂ ਆਉਣ ਦਿੱਤੀ ਜਾਵੇਗੀ । ਪਟਿਆਲਾ ਕੀ ਰਾਓ ਨੂੰ ਸੈਰਗਾਹ ਵਜੋਂ ਵਿਕਸਿਤ ਕਰਨ ਲਈ ਨਗਰ ਨਿਗਮ ਅਤੇ ਗਮਾਡਾ ਮਿਲ ਕੇ ਕੰਮ ਕਰਨਗੇ। ਡਿਪਟੀ ਕਮਿਸ਼ਨਰ ਨੇ ਇਸ ਮੌਕੇ ਹਦਾਇਤ ਕੀਤੀ ਕਿ ਨਜਾਇਜ ਕਬਜੇ ਹਟਾ ਕੇ ਪਹਿਲੇ ਪੜਾਅ ਦੌਰਾਨ ਪਟਿਆਲਾ ਕੀ ਰਾਓ ਦੀ ਸਾਫ ਸਫਾਈ ਕਰਵਾ ਕੇ ਇਸ ਨੂੰ ਸੁੰਦਰ ਦਿੱਖ ਪ੍ਰਦਾਨ ਕੀਤੀ ਜਾਵੇਗੀ। ਡਿਪਟੀ ਕਮਿਸ਼ਨਰ ਨੇ ਬਲੌਂਗੀ ਵਿੱਚ ਕਰਵਾਏ ਜਾ ਰਹੇ ਵਿਕਾਸ ਕਾਰਜਾਂ ਦੀ ਸਮੀਖਿੱਆ ਵੀ ਕੀਤੀ ਉਨ੍ਹਾਂ ਦੱਸਿਆ ਕਿ ਪਿੰਡ ਦੇ ਵਿਕਾਸ ਕਾਰਜਾਂ ਤੇ ਕਰੀਬ ਪੰਜਾਬ ਸਰਕਾਰ ਵੱਲੋ 5 ਕਰੋੜ ਰੁਪਏ ਖਰਚ ਕੀਤੇ ਜਾ ਰਹੇ ਹਨ ਉਨ੍ਹਾਂ ਬਲੌਂਗੀ ਵਿੱਚ ਪਾਏ ਜਾ ਰਹੇ ਸੀਵਰੇਜ ਦੇ ਕੰਮ ਨੂੰ ਇੱਕ ਮਹੀਨੇ ਦੇ ਅੰਦਰ-ਅੰਦਰ ਮੁਕੰਮਲ ਕਰਨ ਦੀਆਂ ਹਦਾਇਤਾਂ ਵੀ ਦਿੱਤੀਆਂ। ਡਿਪਟੀ ਕਮਿਸ਼ਨਰ ਨੇ ਪਿੰਡ ਬਲੌਂਗੀ ਵਿਖੇ ਚੱਲ ਰਹੇ ਵਿਕਾਸ ਕਾਰਜਾਂ ਦੇ ਮਿਆਰੀ ਹੋਣ ਦੀ ਰਿਪੋਰਟ ਦੋ ਦਿਨਾਂ ਦੇ ਅੰਦਰ-ਅੰਦਰ ਵਧੀਕ ਡਿਪਟੀ ਕਮਿਸ਼ਨਰ ਸ੍ਰੀ ਭੁਪਿੰਦਰ ਸਿੰਘ ਨੂੰ ਸੌਂਪਣ ਲਈ ਆਖਿਆ। 

ਉਨ੍ਹਾਂ ਕਿਹਾ ਕਿ ਜ਼ਿਲ੍ਹੇ 'ਚ ਵਿਕਾਸ ਕਾਰਜਾਂ 'ਚ ਅਣਗਹਿਲੀ ਬਰਦਾਸਤ ਨਹੀਂ ਕੀਤੀ ਜਾਵੇਗੀ । ਉਨ੍ਹਾਂ ਅਧਿਕਾਰੀਆਂ ਨੂੰ ਵਿਕਾਸ ਕਾਰਜਾਂ ਦੇ ਮਿਆਰੀ ਹੋਣ ਨੂੰ ਯਕੀਨੀ ਬਣਾਉਣ ਲਈ ਸਖ਼ਤ ਹਦਾਇਤਾਂ ਦਿੱਤੀਆਂ। ਡਿਪਟੀ ਕਮਿਸ਼ਨਰ ਨੇ ਇਸ ਮੌਕੇ ਬਰਸਾਤ ਦੇ ਦਿਨਾਂ 'ਚ ਬਲੌਂਗੀ ਸਥਿਤ ਛੱਪੜ ਦੇ ਪਾਣੀ ਕਾਰਨ ਲੋਕਾਂ ਨੂੰ ਆਉਣ ਵਾਲੀ ਸੱਮਿਸਿਆ ਦੇ ਹੱਲ ਲਈ ਯੋਜਨਾ ਤਿਆਰ ਕਰਨ ਦੀਆਂ ਹਦਾਇਤਾ ਦਿੱਤੀਆਂ ਤਾਂ ਜੋ ਲੋਕਾਂ ਨੂੰ ਛੱਪੜ ਦੇ ਪਾਣੀ ਦੀ ਸਮੀਸਿਆ ਤੋਂ ਪੱਕੇ ਤੌਰ ਤੇ ਛੁਟਕਾਰਾ ਮਿਲ ਸਕੇ। ਸ੍ਰੀ ਸਿੱਧੂ ਨੇ ਇਸ ਮੌਕੇ ਕਮਿਸ਼ਨਰ ਨਗਰ ਨਿਗਮ ਨੂੰ ਐਸ.ਏ.ਐਸ.ਨਗਰ 'ਚ ਚੰਡੀਗੜ੍ਹ ਦੀ ਹੱਦ ਤੇ ਪੈਂਦੀ ਫਰਨੀਚਰ ਮਾਰਕੀਟ ਤੋਂ ਪਹਿਲਾਂ ਖਾਲੀ ਥਾਂ ਦੀ ਸਫਾਈ ਕਰਾਉਣ ਅਤੇ ਪੁਲਿਸ ਪੋਸਟ ਨੂੰ ਨਵੀਂ ਦਿੱਖ ਪ੍ਰਦਾਨ ਕਰਨ ਲਈ ਵੀ ਆਖਿਆ। ਉਨ੍ਹਾਂ ਇਸ ਮੌਕੇ ਦੱਸਿਆ ਕਿ ਝਾਮਪੁਰ ਵਿਖੇ ਨਗਰ ਨਿਗਮ ਨੂੰ ਗਊਸ਼ਾਲਾ ਦੀ ਉਸਾਰੀ ਲਈ ਥਾਂ ਅਲਾਟ ਕੀਤੀ ਜਾਵੇਗੀ। ਮੀਟਿੰਗ ਵਿੱਚ ਵਧੀਕ ਡਿਪਟੀ ਕਮਿਸ਼ਨਰ ਸ੍ਰੀ ਭੁਪਿੰਦਰ ਸਿੰਘ, ਐਸ.ਡੀ.ਐਮ ਸ੍ਰੀ ਲਖਮੀਰ ਸਿੰਘ, ਤਹਿਸੀਲਦਾਰ ਸ੍ਰੀ ਰਵਿੰਦਰ ਬਾਂਸਲ ਸਮੇਤ ਪੁੱਡਾ, ਗਮਾਡਾ, ਡਰੇਨਜ਼ ਵਿਭਾਗ, ਪੰਚਾਇਤੀ ਰਾਜ ਅਤੇ ਹੋਰਨਾਂ ਵਿਭਾਗਾਂ ਦੇ ਅਧਿਕਾਰੀ ਵੀ ਮੌਜੁਦ ਸਨ।

 

Tags: Tajinder Pal Singh Sidhu

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD