Sunday, 19 May 2024

 

 

ਖ਼ਾਸ ਖਬਰਾਂ ਮੁੱਖ ਮੰਤਰੀ ਭਗਵੰਤ ਮਾਨ ਨੇ ਕੁਰੂਕਸ਼ੇਤਰ ਤੋਂ 'ਆਪ' ਉਮੀਦਵਾਰ ਡਾ. ਸੁਸ਼ੀਲ ਗੁਪਤਾ ਲਈ ਕੀਤਾ ਚੋਣ ਪ੍ਰਚਾਰ ਮਹਿਲਾ ਸਸ਼ਕਤੀਕਰਨ ਦੀ ਗੱਲ ਤਾਂ ਛੱਡੋ, 'ਆਪ' ਆਗੂ ਔਰਤਾਂ ਦੀ ਇੱਜ਼ਤ ਵੀ ਨਹੀਂ ਕਰਦੇ : ਜੈ ਇੰਦਰ ਕੌਰ ਵਿਸ਼ਵ ਪੱਧਰੀ ਸਿਹਤ ਸੇਵਾਵਾਂ ਪ੍ਰਦਾਨ ਕਰਨ ਲਈ ਵਚਨਬੱਧ : ਵਿਜੇ ਇੰਦਰ ਸਿੰਗਲਾ ਚੋਣਾਂ ਲੋਕਤੰਤਰ ਹੈ ਅਤੇ ਇੱਥੇ ਹਥਿਆਰਾਂ ਦੀ ਨਹੀਂ, ਵਿਚਾਰਾਂ ਦੀ ਲੜਾਈ ਹੋਣੀ ਚਾਹੀਦੀ ਹੈ : ਗੁਰਜੀਤ ਸਿੰਘ ਔਜਲਾ ਅਕਾਲੀ ਦਲ ਦੇ ਐਲਾਨਨਾਮੇ ’ਚ ਪੰਥਕ ਤੇ ਖੇਤਰੀ ਮਜ਼ਬੂਤੀ ਦਾ ਸੱਦਾ ਚੰਨੀ ਕਰਦਾ ਮਸਲੇ ਹੱਲ, ਤੁਸੀਂ ਨਾ ਮੰਨੀ ਸਾਡੀ ਗੱਲ, ਤੁਸੀਂ ਤੁਰ ਪਏ ਬਦਲਾਅ ਦੇ ਵੱਲ, ਹੁਣ ਕਰਾਂਗੇ ਪੱਕਾ ਹੱਲ - ਗੁਰਜੀਤ ਔਜਲਾ ਡਾ.ਐਸ.ਪੀ.ਸਿੰਘ ਓਬਰਾਏ ਦੇ ਯਤਨਾਂ ਸਦਕਾ ਜਲੰਧਰ ਜ਼ਿਲ੍ਹੇ ਦੇ ਨੌਜਵਾਨ ਦਾ ਮ੍ਰਿਤਕ ਸਰੀਰ ਭਾਰਤ ਪਹੁੰਚਿਆ ਸਾਬਕਾ ਐਮਸੀ ਕੁਲਦੀਪ ਸਿੰਘ ਆਪਣੇ ਸਾਥੀਆਂ ਸਮੇਤ ਆਮ ਆਦਮੀ ਪਾਰਟੀ 'ਚ ਸ਼ਾਮਲ ਦੋ ਸਾਲਾਂ ਵਿੱਚ ਸਾਡੀ ਸਰਕਾਰ ਅਤੇ ਮੇਰੇ ਕੀਤੇ ਕੰਮ ਦੇਖ ਲਓ, ਫੇਰ ਜੋ ਮਰਜ਼ੀ ਫੈਸਲਾ ਕਰੋ: ਮੀਤ ਹੇਅਰ ਸੀਪੀਆਈ ਐਮ.ਐਲ. (ਲਿਬਰੇਸ਼ਨ) ਵੱਲੋਂ ਗੁਰਜੀਤ ਔਜਲਾ ਦੇ ਹੱਕ ਵਿੱਚ ਚੋਣ ਰੈਲੀ ਸਨੌਰ ’ਚ ਐਨ ਕੇ ਸ਼ਰਮਾ ਦੇ ਚੋਣ ਦਫਤਰ ਦਾ ਉਦਘਾਟਨ ਖਰੜ ਵਿਖੇ ਉਸਾਰੀ ਹੋ ਰਹੇ ਸ੍ਰੀ ਰਾਮ ਮੰਦਿਰ ਦਾ ਦੌਰਾ ਕਰਨ ਲਈ ਮਾਨਯੋਗ ਰਾਜਪਾਲ ਪੰਜਾਬ ਨੂੰ ਬੇਨਤੀ ਪੱਤਰ : ਸ਼ਸ਼ੀ ਪਾਲ ਜੈਨ ਪ੍ਰਨੀਤ ਕੌਰ ਤੇ ਡਾ. ਗਾਂਧੀ ਪਟਿਆਲਾ ਪਾਰਲੀਮਾਨੀ ਹਲਕੇ ਲਈ ਇਕ ਵੀ ਵੱਡਾ ਪ੍ਰਾਜੈਕਟ ਨਹੀਂ ਲਿਆ ਸਕੇ: ਐਨ ਕੇ ਸ਼ਰਮਾ ਵੀਰਇੰਦਰ ਅਗਰਵਾਲ, ਜ਼ਿਲ੍ਹਾ ਅਤੇ ਸੈਸ਼ਨ ਜੱਜ, ਫਿਰੋਜੁਪਰ ਵੱਲੋਂ ਕੇਂਦਰੀ ਜ਼ੇਲ੍ਹ, ਫਿਰੋਜਪੁਰ ਦਾ ਕੀਤਾ ਦੌਰਾ 'ਵੋਟ ਰਨ ਮੈਰਾਥਨ' 'ਚ ਵਿਦਿਅਰਥੀਆਂ ਤੇ ਪਟਿਆਲਵੀਆਂ ਨੇ ਉਤਸ਼ਾਹ ਨਾਲ ਲਿਆ ਹਿੱਸਾ ਸ਼ਿਵਾਲਿਕ ਪਬਲਿਕ ਸਕੂਲ, ਰੂਪਨਗਰ ਦੇ ਸੀ.ਬੀ.ਐਸ.ਈ. ਦੀ ਪ੍ਰੀਖਿਆਵਾਂ 'ਚ ਸਥਾਨ ਹਾਸਿਲ ਕਰਨ ਵਾਲੇ ਵਿਦਿਆਰਥੀਆਂ ਨੂੰ ਸਨਮਾਨਿਤ ਕੀਤਾ ਜ਼ਿਲ੍ਹਾ ਸ਼੍ਰੀ ਮੁਕਤਸਰ ਸਾਹਿਬ ਦੇ ਸਵੀਪ ਗੀਤ ਦਾ ਪੋਸਟਰ ਰਿਲੀਜ਼ ਈਵੀਐੱਮਜ਼ ਦੀ ਦੂਜੀ ਰੈਂਡਮਾਈਜ਼ੇਸ਼ਨ- ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਜਨਰਲ ਅਬਜ਼ਰਵਰ ਰਾਕੇਸ਼ ਸ਼ੰਕਰ ਦੀ ਅਗਵਾਈ ਵਿੱਚ ਹੋਈ ਰੈਂਡਮਾਈਜ਼ੇਸ਼ਨ ਸਫ਼ਰ ਦੌਰਾਨ 50,000 ਰੁਪਏ ਜਾਂ ਇਸ ਤੋਂ ਵੱਧ ਦੀ ਨਕਦ ਰਾਸ਼ੀ ਲਈ ਢੁੱਕਵੇਂ ਦਸਤਾਵੇਜ ਰੱਖਣਾ ਜ਼ਰੂਰੀ- ਰਿਟਰਨਿੰਗ ਅਫ਼ਸਰ ਵਿਨੀਤ ਕੁਮਾਰ ਲੋਕ ਸਭਾ ਚੋਣਾਂ ਦੌਰਾਨ ਚੋਣ ਕਮਿਸ਼ਨ ਦੀਆਂ ਹਦਾਇਤਾਂ ਦੀ ਪੂਰੀ ਤਰ੍ਹਾਂ ਕੀਤੀ ਜਾਵੇ ਪਾਲਣਾ : ਜਨਰਲ ਅਬਜ਼ਰਵਰ ਜ਼ਿਲ੍ਹਾ ਚੋਣ ਅਫ਼ਸਰ ਕੋਮਲ ਮਿੱਤਲ ਦੀ ਦੇਖ-ਰੇਖ ’ਚ ਵੋਟਿੰਗ ਮਸ਼ੀਨਾਂ ਦੀ ਸਪਲੀਮੈਂਟਰੀ ਰੈਂਡੇਮਾਈਜੇਸ਼ਨ ਕੀਤੀ ਗਈ

 

ਕਿੰਡਰ ਪਿੱਲਰ ਸਕੂਲ 'ਚ ਵਿਦਿਆਰਥੀ ਲਈ ਮਨਾਇਆ ਗਿਆ ਟਰੈਫ਼ਿਕ ਜਾਗਰੂਕਤਾ ਦਿਵਸ, ਵਿਦਿਆਰਥੀਆਂ ਅਤੇ ਸਟਾਫ ਨੂੰ ਟਰੈਫਿਕ ਨਿਯਮਾਂ ਸਬੰਧੀ ਦਿਤੀ ਜਾਣਕਾਰੀ

ਕਿੰਡਰ ਪਿੱਲਰ ਸਕੂਲ

Web Admin

Web Admin

5 Dariya News

ਚੰਡੀਗੜ੍ਹ , 06 Nov 2015

ਕਿੰਡਰ ਪਿੱਲਰ ਆਈ ਵੀ  ਸਕੂਲ, ਸੈਕਟਰ ੪੬ ਚੰਡੀਗੜ੍ਹ  ਦੇ ਵਿਦਿਆਰਥੀਆਂ ਨੂੰ  ਟ੍ਰੈਫਿਕ ਨਿਯਮਾਂ ਨਾਲ ਜਾਣੂ ਕਰਾਉਣ ਦੇ ਮੰਤਵ ਨਾਲ  ਚੰਡੀਗੜ੍ਹ ਟਰੈਫਿਕ ਪੁਲਿਸ ਵਲੋਂ ਟਰੈਫ਼ਿਕ ਜਾਗਰੂਕਤਾ ਦਿਵਸ ਮਨਾਇਆ ਗਿਆ । ਇਸ ਦਾ ਮੰਤਵ  ਰੋਜ਼ਾਨਾ ਹੋਣ ਵਾਲੇ ਸੜਕ ਹਾਦਸੇ ਤੋਂ ਬਚਣ ਲਈ ਵਿਦਿਆਰਥੀਆਂ ਨੂੰ ਟਰੈਫ਼ਿਕ ਦੇ ਨਿਯਮਾਂ ਨਾਲ ਜਾਣੂ ਕਰਵਾਉਂਦੇ ਹੋਏ ਉਨਾਂ ਦੇ ਪਾਲਣ ਲਈ ਪ੍ਰੇਰਿਤ ਕਰਨਾ ਸੀ ।  ਇਸ ਪ੍ਰੋਗਰਾਮ ਦੌਰਾਨ ਟਰੈਫਿਕ ਟੀਮ ਨੇ ਸਕੂਲ ਦੇ ਵਿਦਿਆਰਥੀਆਂ, ਡਰਾਇਵਰਾਂ, ਕਲੀਨਰਾਂ ਅਤੇ ਸਟਾਫ ਨੂੰ ਟ੍ਰੈਫਿਕ ਨਿਯਮਾਂ ਤੋਂ ਜਾਣੂ ਕਰਾਇਆ ਅਤੇ ਉਹਨਾਂ ਨੂੰ ਆਵਾਜਾਈ ਦੇ ਦੌਰਾਨ ਵਾਪਰਨ ਵਾਲੇ ਹਾਦਸਿਆਂ ਤੋਂ ਬਚਣ ਲਈ ਵਰਤੀਆਂ ਜਾਣ ਵਾਲੀਆਂ ਵੱਖ-ਵੱਖ ਸਾਵਧਾਨੀਆਂ ਬਾਰੇ ਵਿਸਥਾਰ ਨਾਲ ਸਮਝਾਇਆ। ਉਹਨਾਂ ਵੱਲੋਂ ਪ੍ਰੋਗਰਾਮ ਦੌਰਾਨ ਵੱਖ-ਵੱਖ ਟ੍ਰੈਫਿਕ ਸਿਗਨਲ, ਜੈਬਰਾ ਕਰਾਸਿੰਗ, ਟਰੈਫਿਕ ਲਾਇਟਾਂ ਅਤੇ ਹੈਲਮਟ ਦੇ ਇਸਤੇਮਾਲ ਸਬੰਧੀ ਵਿਸ਼ੇਸ ਜਾਣਕਾਰੀ ਦਿੱਤੀ ਗਈ। ਸਕੂਲ ਦੇ ਵਿਦਿਆਰਥੀਆਂ ਅਤੇ ਡਰਾਇਵਰਾਂ ਨੂੰ ਵੀਡੀਓ ਫਿਲਮ ਰਾਹੀਂ ਵੀ ਟਰੈਫਿਕ ਨਿਯਮਾਂ ਦੀ ਜਾਣਕਾਰੀ ਦਿੱਤੀ ਗਈ।  

ਇਸ ਦੌਰਾਨ ਵਿਦਿਆਰਥੀਆਂ ਵੱਲੋਂ ਵੀ ਟਰੈਫਿਕ ਪੁਲਿਸ ਦੇ ਅਧਿਕਾਰੀਆਂ ਕੋਲੋਂ ਕੁਝ ਮਹੱਤਵਪੂਰਨ ਸਵਾਲ ਵੀ ਪੁਛੇ ਗਏ ਜਿਹਨਾਂ ਸਬੰਧੀ ਪੁਲਿਸ ਮੁਲਾਜ਼ਮਾਂ ਵੱਲੋਂ ਉਹਨਾਂ ਨੂੰ ਬੜੇ ਹੀ ਸਰਲ ਅਤੇ ਰੌਚਕ ਤਰੀਕੇ ਨਾਲ ਸਮਝਾਇਆ ਗਿਆ। ਅੰਤ ਵਿੱਚ ਸਕੂਲ ਦੇ ਪ੍ਰਿਸੀਪਲ ਸੋਨੀਆ ਚੰਨੀ ਵੱਲੋਂ ਪੁਲਿਸ ਅਧਿਆਰੀਆਂ ਦਾ ਧੰਨਵਾਦ ਕਰਦਿਆਂ ਵਿਦਿਆਰਥੀਆਂ ਨੂੰ ਸੁਨੇਹਾ ਦਿੱਤਾ ਗਿਆ ਉਹ ਦੱਸੇ ਗਏ ਟ੍ਰੈਫਿਕ ਨਿਯਮਾਂ ਨੂੰ ਚੰਗੀ ਤਰ੍ਹਾਂ ਸਮਝ ਲੈਣ ਅਤੇ ਜਿੰਦਗੀ ਵਿੱਚ ਪੂਰੀ ਤਰ੍ਹਾਂ ਯਾਦ ਰੱਖਣ ਤਾਂ ਜੋ ਭਵਿੱਖ ਵਿੱਚ ਉਹ ਆਪਣੀ ਤੇ ਸਮਾਜ ਦੀ ਬਿਹਤਰੀ ਵਿੱਚ ਆਪਣਾ ਯੋਗਦਾਨ ਪਾ ਸਕਣ।

 

Tags: Kinder pillar Ivy School

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2024 | 5 Dariya News | All Rights Reserved
Powered by: CDS PVT LTD