Thursday, 23 July 2026

 

 

ਖ਼ਾਸ ਖਬਰਾਂ ਆਪ ਸਰਕਾਰ ਨੇ ਅਫ਼ਸਰਸ਼ਾਹੀ ਨੂੰ ਹਾਸ਼ੀਏ ’ਤੇ ਧੱਕਣ ਤੋਂ ਬਾਅਦ ਹੁਣ ਖੁੱਲ੍ਹੇਆਮ ਸਿਆਸਤ ਦਾ ਅਪਰਾਧੀਕਰਨ ਸ਼ੁਰੂ ਕਰ ਦਿੱਤਾ ਹੈ: ਸੁਨੀਲ ਜਾਖੜ ਪੰਜਾਬ ਵਿੱਚ ਪੇਪਰ ਲੀਕ ਹੋਣ ਦੇ ਮਾਮਲਿਆਂ ਵਿੱਚ ਮਾਨ ਤੇ ਬੈਂਸ ਅਸਤੀਫਾ ਦੇਣ: ਅਮਰਿੰਦਰ ਸਿੰਘ ਰਾਜਾ ਵੜਿੰਗ ਖਰੜ ਪੈਦਲ ਮਾਰਚ ਦਾ 9ਵਾਂ ਦਿਨ : ਰਵਿੰਦਰ ਸਿੰਘ ਖੇੜਾ ਨੇ ਨਿੱਜਰ ਰੋਡ 'ਤੇ ਬੰਦ ਪਈ ਸੀਵਰੇਜ ਲਾਈਨ ਦਾ ਮੁੱਦਾ ਚੁੱਕਿਆ ਸਾਰੇ ਹੜ੍ਹ ਮਾਰੇ ਇਲਾਕਿਆਂ ਵਿਚ ਹੜ੍ਹ ਰੋਕੂ ਕੰਮ ਮੁਕੰਮਲ ਕੀਤੇ ਜਾਣ: ਸੁਖਬੀਰ ਸਿੰਘ ਬਾਦਲ ਨੇ ਅਕਾਲੀ ਵਰਕਰਾਂ ਨੂੰ ਕੀਤੀ ਅਪੀਲ ਰੋਸ ਮੁਜ਼ਾਹਰਾ ਕਰ ਰਹੇ ਵਿਦਿਆਰਥੀਆਂ ਦੇ ਮਸਲੇ ਜਲਦੀ ਹੱਲ ਕਰੋ: ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਨੂੰ ਕੀਤੀ ਅਪੀਲ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ

 

ਪ੍ਰਧਾਨ ਮੰਤਰੀ ਜਨ ਧਨ ਯੋਜਨਾ ਅਧੀਨ ਖਾਤੇ ਖੋਲ੍ਹਣ ਦੇ ਮਾਮਲੇ ਵਿੱਚ ਪੰਜਾਬ ਦੇਸ਼ ਭਰ ਵਿੱਚ ਤੀਸਰੇ ਸਥਾਨ ਤੇ : ਪਰਮਿੰਦਰ ਸਿੰਘ ਢੀਂਡਸਾ

ਵਿੱਤ ਮੰਤਰੀ ਪੰਜਾਬ ਵੱਲੋਂ ਨਵੀ ਦਿੱਲੀ ਵਿਖੇ ਅੰਤਰ ਰਾਸ਼ਟਰੀ ਆਰਥਿਕ ਸੰਮੇਲਨ ਵਿਚ ਸ਼ਿਰਕਤ

ਪ੍ਰਧਾਨ ਮੰਤਰੀ ਜਨ ਧਨ ਯੋਜਨਾ ਅਧੀਨ ਖਾਤੇ ਖੋਲ੍ਹਣ ਦੇ ਮਾਮਲੇ ਵਿੱਚ ਪੰਜਾਬ ਦੇਸ਼ ਭਰ ਵਿੱਚ ਤੀਸਰੇ ਸਥਾਨ ਤੇ : ਪਰਮਿੰਦਰ ਸਿੰਘ ਢੀਂਡਸਾ

Web Admin

Web Admin

5 Dariya News

ਚੰਡੀਗੜ੍ਹ/ਨਵੀਂ ਦਿੱਲੀ , 06 Nov 2015

Last updated on: Nov 06, 2015, 00:00 IST

ਪ੍ਰਧਾਨ ਮੰਤਰੀ ਜਨ ਧਨ ਯੋਜਨਾ ਅਧੀਨ ਪੰਜਾਬ ਸਰਕਾਰ ਵੱਲੋਂ ਰਾਜ ਦੇ ਲੋਕਾਂ ਦੀ ਸਰਕਾਰੀ ਸਕੀਮਾਂ ਵਿੱਚ 100 ਫੀਸਦੀ ਵਿੱਤੀ ਸ਼ਮੂਲੀਅਤ ਯਕੀਨੀ ਬਨਾਉਣ ਲਈ 29,17,334 ਬੈਂਕ ਖਾਤੇ ਖੋਲੇ ਗਏ ਹਨ ਜਿਸ ਲਈ ਵੱਖ ਵੱਖ ਬੈਂਕਾਂ ਵੱਲੋਂ 23412 ਕੈਪ ਲਗਾਏ ਗਏ ਸਨ ਤਾਂ ਜੋ ਉਨ੍ਹਾਂ ਸਾਰੇ ਘਰਾ ਦੇ ਬੈਂਕ ਖਾਤੇ ਖੋਲ੍ਹੇ ਜਾ ਸਕਣ ਜਿਨ੍ਹਾਂ ਦੇ ਖਾਤੇ ਕਿਸੇ ਵੀ ਬੈਂਕ ਵਿੱਚ ਨਹੀ ਸਨ। ਇਸ ਵਿਲੱਖਣ ਅਤੇ ਬੇਮਿਸਾਲ ਯਤਨ ਸਦਕਾ ਪੰਜਾਬ ਦੇਸ਼ ਦਾ ਤੀਸਰਾ ਅਜਿਹਾ ਸੂਬਾ ਬਣ ਗਿਆ ਹੈ ਜਿਸ ਨੇ ਪ੍ਰਧਾਨ ਮੰਤਰੀ ਜਨ ਧਨ ਯੋਜਨਾ 100 ਫੀਸਦੀ ਖਾਤੇ ਖੋਲ੍ਹਣ ਦਾ ਟੀਚਾ ਹਾਂਸਲ ਕਰ ਲਿਆ ।ਵਿਗਿਆਨ ਭਵਨ ਨਵੀਂ ਦਿੱਲੀ ਵਿਖੇ ਅੰਤਰ ਰਾਸ਼ਟਰੀ ਆਰਥਿਕ ਸੰਮੇਲਨ ਨੂੰ ਸੰਬੋਧਨ ਕਰਦਿਆਂ ਪੰਜਾਬ ਦੇ ਵਿੱਤ ਮੰਤਰੀ ਸ਼੍ਰੀ ਪਰਮਿੰਦਰ ਸਿੰਘ ਢੀਂਡਸਾ ਨੇ ਉਕਤ ਜਾਣਕਾਰੀ ਦਿੱਤੀ ।

ਸ਼੍ਰੀ ਢੀਂਡਸਾ ਨੇ ਕਿਹਾ ਕਿ ਭਾਰਤ ਦੇ ਕੇਂਦਰੀ ਬਜਟ 2015-16 ਦੋਰਾਨ ਜਨ ਧਨ ਯੋਜਨਾ-ਅਧਾਰ-ਮੋਬਾਈਲ ਨੰਬਰ ਤੇ ਵਿਸ਼ੇਸ਼ ਧਿਆਨ ਦਿੱਤਾ ਗਿਆ ਸੀ ਤਾਂ ਜੋ ਭਾਰਤੀ ਲੋਕਾਂ ਦੇ ਜੀਵਨ ਪੱਧਰ ਨੂੰ ਸੁਧਾਰਿਆ ਜਾ ਸਕੇ । ਉਨ੍ਹਾਂ ਕਿਹਾ ਕਿ ਭਾਰਤ ਦੇ ਸਾਰੇ ਨਾਗਰਿਕਾਂ ਵੱਡੇ ਪੱਧਰ ਤੇ ਸਰਕਕਾਰ ਵੱਲੋਂ ਦਿੱਤੇ ਜਾਂਦੇ ਵਿੱਤੀ ਲਾਭ ਸਿੱਧੇ ਤੋਰ ਤੇ ਦੇਣ ਲਈ ਨੂੰ ਪ੍ਰਧਾਨ ਮੰਤਰੀ ਜਨ ਧਨ ਯੋਜਨਾ ਦਾ ਅਗਾਜ 28 ਅਗਸਤ 2014 ਨੂੰ ਕੀਤਾ ਗਿਆ ਸੀ ।ਮੋਬਾਈਲ ਨੰਬਰ ਅਤੇ ਅਧਾਰ ਕਾਰਡ ਨਾਲ ਬੈਂਕ ਖਾਤੇ ਨੂੰ ਜੋੜ ਕੇ ਸਰਕਾਰ ਨੇ ਵਿੱਤੀ ਲਾਭ ਸਿੱਧੇ ਲਾਭਪਾਤਰ ਨੂੰ ਬੈਂਕ ਖਾਤੇ ਰਾਹੀ ਦੇਣ ਦਾ ਫੈਸਲਾ ਕੀਤਾ ਸੀ ਤਾਂ ਜੋ ਸਾਰੇ ਵਿਚੋਲਿਆ ਨੁੰ ਇਸ ਵਿੱਚੋਂ ਲਾਂਭੇ ਕੀਤਾ ਸਕੇ। ਉਨ੍ਹਾਂ ਕਿਹਾ ਕਿ ਵਿੱਤੀ ਵੰਡ ਨੂੰ ਕੈਸਲੈਸ ਤਰੀਕੇ ਨਾਲ ਨੇਪਰੇ ਚਾੜਿਆ ਗਿਆ ।ਸੂਚਨਾ ਕ੍ਰਾਤੀ ਦੇ ਸਦਕੇ ਦੂਰ ਦੁਰਾਡੇ ਦੇ ਇਲਾਕਿਆਂ ਵਿੱਚ ਵਸਦੇ ਲੋਕਾਂ ਨੂੰ ਵੀ ਆਰਥਿਕ ਤੋਰ ਤੇ ਮੁੱਖਧਾਰਾ ਵਿੱਚ ਲਿਆਉਣ ਵਿੱਚ ਮਦਦ ਮਿਲੀ ਹੈ ।

ਵਿੱਤੀ ਮੰਤਰੀ ਨੇ ਕਿਹਾ ਕਿ ਪੰਜਾਬ ਰਾਜ ਵਿੱਚ ਪ੍ਰਧਾਨ ਮੰਤਰੀ ਜਨ ਧਨ ਯੋਜਨਾ ਦਾ ਅਗਾਜ 28 ਅਗਸਤ 2014 ਨੂੰ ਮੁੱਖ ਮੰਤਰੀ ਪੰਜਾਬ ਵੱਲੋਂਕੀਤਾ ਗਿਆ ਸੀ ।ਉਨ੍ਹਾਂ ਕਿਹਾ ਕਿ ਇਸ ਸਕੀਮ ਅਧੀਨ ਹਰ ਖਾਤਾ ਧਾਰਕ ਨੂੰ ਇਕ ਲ਼ੱਖ ਦਾ ਐਕਸੀਡੈਂਟਲ ਇੰਸ਼ੋਰੈਸ਼ ਦੇਣ ਤੋਂ ਇਲਾਵਾ 30 ਹਜਾਰ ਦਾ ਲਾÂਫਿ ਇੰਸੋਰੈਂਸ ਵੀ ਦਿੱਤਾ ਜਾਂਦਾ ਹੈ ਅਤੇ ਡੇਬਿਟ ਕਾਰਡ ਵੀ ਦਿੱਤਾ ਜਾਂਦਾ ਹੈ । ਉਨ੍ਹਾਂ ਕਿਹਾ ਸੂਬੇ ਦੇ 54,76,724 ਘਰਾਂ ਦੇ ਬੈਕ ਖਾਤੇ ਖੋਲ੍ਹਣ ਲਈ ਰਾਜ ਸਰਕਾਰ ਦੀ ਮਦਦ ਨਾਲ ਬੈਂਕਾਂ ਵੱਲੋਂ ਆਪਣੇ ਆਪਣੇ ਮਿਲੇ ਹੋਏ ਘਰ- ਘਰ ਜਾ ਕੇ ਸਰਵੇਖਣ ਕੀਤਾ ਗਿਆ ਸੀ ਅਤੇ ਸਰਵੇ ਅਤੇ ਬੈਂਕ ਖਾਤੇ ਖੋਲ੍ਹਣ ਦੀ ਇਸ ਕਾਰਵਾਈ ਦੇ ਕੰਮ ਦੀ ਨਿਗਰਾਨੀ ਲਈ ਮਿਸ਼ਨ ਡਾਇਰੈਕਟਰ ਪ੍ਰਧਾਨ ਮੰਤਰੀ ਜਨ ਧਨ ਯੋਜਨਾ ਦੀ ਅਗਵਾਈ ਹੇਠ ਰਾਜ ਦੇ ਸਾਰੇ ਜ਼ਿਲ੍ਹਿਆਂ ਦੇ ਡਿਪਟੀ ਕਮਿਸ਼ਨਰਾਂ ਅਤੇ ਜ਼ਿਲਾ੍ਹ ਮੈਨੇਜਰਾਂ ਦੀ ਵੀਡੀਉ ਕਾਨਫਰਸਿੰਗ ਰਾਹੀ ਹਰ ਹਫਤੇ ਮੀਟਿੰਗ ਕੀਤੀ ਜਾਂਦੀ ਸੀ।ਸ਼੍ਰੀ ਢੀਂਡਸਾ ਨੇ ਕਿਹਾ ਕਿ ਸੂਬੇ ਦੇ ਉਨ੍ਹਾਂ ਬੀ.ਪੀ.ਐਲ ਪਰਿਵਾਰਾਂ ਨੂੰ 2.16 ਕਰੋੜ ਰਾਸ਼ੀ ਇੰਸੈਟਿਵ ਵੱਜੋਂ ਜਾਰੀ ਕਰ ਦਿੱਤੀ ਗਈ ਹੈ ਜਿਨ੍ਹਾਂ ਨੇ ਮੁਹਿੰਮ ਦੋਰਾਨ ਆਪਣੇ ਅਧਾਰ ਕਾਰਡ ਬਣਵਾਏ ਅਤੇ ਫਿਰ ਇਨ੍ਹਾਂ ਨੂੰ ਆਪਣੇ ਬੈਂਕ ਖਾਤਿਆਂ ਨਾਲ ਵੀ ਜੋੜ ਦਿੱਤੇ । ਉਨ੍ਹਾਂ ਕਿਹਾ ਕਿ ਸਰਵੇ ਦੋਰਾਨ ਇਹ ਗੱਲ ਸਾਹਮਣੇ ਆਈ ਕਿ ਪੰਜਾਬ ਰਾਜ ਵਿੱਚ ਪਹਿਲਾਂ ਤੋਂ ਹੀ 4573463 ਘਰਾਂ ਦੇ ਬੈਂਕ ਖਾਤੇ ਬਣੇ ਹੋਏ ਸਨ ਸਿਰਫ 863524 ਨਵੇਂ ਹੀ ਖਾਤੇ ਖੋਲ੍ਹਣੇ ਪਏ ਸਨ । ਜਿਸ ਸਦਕੇ ਪੰਜਾਬ ਦੇਸ਼ ਦਾ ਤੀਸਰਾ ਅਜਿਹਾ ਸੂਬਾ ਬਣ ਗਿਆ ਜਿਸ ਨੇ ਪ੍ਰਧਾਨ ਮੰਤਰੀ ਜਨ ਧਨ ਯੋਜਨਾ ਅਧੀਨ ਸਾਰੇ ਘਰਾਂ ਦੇ ਬੈਂਕ ਖੋਲ਼੍ਹ ਦਿੱਤੇ ਹਨ।

 

Tags: PARMINDER DHINDSA

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD