Thursday, 04 June 2026

 

 

ਖ਼ਾਸ ਖਬਰਾਂ ਵਪਾਰੀਆਂ ਨੂੰ ਦਰਪੇਸ਼ ਮੁਸ਼ਕਿਲਾਂ ਦਾ ਨਾਲੋ ਨਾਲ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ : ਨਵਜੋਤ ਕੌਰ ਨਵਜੋਤ ਕੌਰ ਵੱਲੋਂ ਹੜ੍ਹ ਸੁਰੱਖਿਆ ਕਾਰਜ ਨਿਰਧਾਰਤ ਸਮੇਂ ਅੰਦਰ ਯਕੀਨੀ ਬਣਾਉਣ ਦੀ ਹਦਾਇਤ ਸੀਨੀਅਰ ਸਿਟੀਜ਼ਨਾਂ ਦੇ ਕੰਮ ਪਹਿਲ ਦੇ ਆਧਾਰ ਤੇ ਕੀਤੇ ਜਾਣ : ਡਾ.ਸੋਨਾ ਥਿੰਦ ਅਜੀਤਪਾਲ ਸਿੰਘ ਕੋਹਲੀ ਵੱਲੋਂ ਲੀਲਾ ਭਵਨ ਤੋਂ ਥਾਪਰ ਚੌਂਕ ਤੱਕ 2.25 ਕਰੋੜ ਰੁਪਏ ਦੀ ਲਾਗਤ ਨਾਲ ਬਣੀ ਸੜਕ ਲੋਕਾਂ ਨੂੰ ਸਮਰਪਿਤ ਦੋ ਰੋਜ਼ਾ “ਐਡਵਾਂਸਡ ਟੈਕਨੋਲੋਜੀਕਲ ਇੰਟਰਵੈਨਸ਼ਨ ਇਨ ਸਮਾਰਟ ਫਾਰਮਿੰਗ” ਵਰਕਸ਼ਾਪ ਦਾ ਆਯੋਜਨ ਰਾਜਨੀਤਿਕ ਪਾਰਟੀਆਂ ਨੂੰ ਐਸ.ਆਈ.ਆਰ. ਦੇ ਸੋਧੇ ਹੋਏ ਸ਼ਡਿਊਲ ਬਾਰੇ ਜਾਣੂ ਕਰਵਾਇਆ ਆਊਟਸੋਰਸ ਸਿਹਤ ਵਿਭਾਗ ਮੁਲਾਜ਼ਮ ਯੂਨੀਅਨ ਪੰਜਾਬ ਜਥੇਬੰਦੀ ਵੱਲੋਂ ਡਾ. ਬਲਵੀਰ ਸਿੰਘ ਨਾਲ ਕੀਤੀ ਗਈ ਮੀਟਿੰਗ ਟ੍ਰੈਫਿਕ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ਖਿਲਾਫ਼ ਵਿਸ਼ੇਸ਼ ਚੈਕਿੰਗ ਮੁਹਿੰਮ ਚਲਾਈ ਜਾਵੇ : ਵਧੀਕ ਡਿਪਟੀ ਕਮਿਸ਼ਨਰ ਨਾਇਬ ਸਿੰਘ ਸੈਣੀ ਦੀ ‘ਗੋ ਗਲੋਬਲ’ ਅਪ੍ਰੋਚ ਨੂੰ ਮਿਲੀ ਨਵੀਂ ਰਫ਼ਤਾਰ ਹਿਸਾਰ ਦੇ 10 ਪਿੰਡਾਂ ਦੇ ਕਿਸਾਨ ਵਫਦ ਨੇ ਸ਼ਰੂਤੀ ਚੌਧਰੀ ਨਾਲ ਕੀਤੀ ਮੁਲਾਕਾਤ ਪ੍ਰਧਾਨ ਮੰਤਰੀ ਨੇ ਮਹਿਲਾਵਾਂ ਨੂੰ ਫੈਸਲਾ ਲੈਣ ਦੀ ਪ੍ਰਕਿਰਿਆ ਦੇ ਕੇਂਦਰ ਵਿੱਚ ਸਥਾਪਤ ਕਰਨ ਦਾ ਕੀਤਾ ਕਾਰਜ : ਨਾਇਬ ਸਿੰਘ ਸੈਣੀ ਹਰਿਆਣਾ ਵਿੱਚ 24 ਸਾਲ ਬਾਅਦ ਵੋਟਰ ਸੂਚੀਆਂ ਦੀ ਵਿਸ਼ੇਸ਼ ਗੰਭੀਰ ਪੁਨਰੀਖਣ ਪ੍ਰਕਿਰਿਆ, 15 ਜੂਨ ਤੋਂ ਸ਼ੁਰੂ ਹੋਵੇਗੀ ਘਰ-ਘਰ ਤਸਦੀਕ ਮੁਹਿੰਮ ਭਗਵੰਤ ਮਾਨ ਸਰਕਾਰ ਨੇ ‘ਮੁੱਖ ਮੰਤਰੀ ਸਿਹਤ ਯੋਜਨਾ’ ਦਾ ਕੀਤਾ ਵਿਸਥਾਰ ਸੇਵਾਮੁਕਤ ਆਈਏਐਸ ਅਧਿਕਾਰੀ ਸੰਜੇ ਗੁਪਤਾ ਨੇ ਪੀਐਸਈਆਰਸੀ ਦੇ ਚੇਅਰਪਰਸਨ ਵਜੋਂ ਅਹੁਦਾ ਸੰਭਾਲਿਆ ਮਾਨ ਸਰਕਾਰ ਵੱਲੋਂ ਸਭ ਤੋਂ ਵੱਡੀ ਸੀਵਰੇਜ ਸਫਾਈ ਮੁਹਿੰਮ ਦੀ ਸ਼ੁਰੂਆਤ ਹਰਪਾਲ ਸਿੰਘ ਚੀਮਾ ਨੇ ਮੁਲਾਜ਼ਮ ਯੂਨੀਅਨਾਂ ਨਾਲ ਉੱਚ ਪੱਧਰੀ ਮੀਟਿੰਗਾਂ ਦੀ ਕੀਤੀ ਪ੍ਰਧਾਨਗੀ, ਲੰਬਿਤ ਮਸਲਿਆਂ ਦੇ ਜਲਦੀ ਹੱਲ ਦੇ ਦਿੱਤੇ ਨਿਰਦੇਸ਼ ਐਮਆਰਐਸਏਐਫਪੀਆਈ ਦੇ ਦੋ ਕੈਡਿਟਾਂ ਨੇ ਏਐਫਸੀਏਟੀ ਵਿੱਚ ਦੇਸ਼ ਭਰ ਵਿੱਚੋਂ ਹਾਸਲ ਕੀਤਾ ਦੂਜਾ ਤੇ ਛੇਵਾਂ ਰੈਂਕ 5000 ਰੁਪਏ ਰਿਸ਼ਵਤ ਲੈਂਦਾ ਇੱਕ ਪ੍ਰਾਈਵੇਟ ਵਿਅਕਤੀ ਵਿਜੀਲੈਂਸ ਬਿਊਰੋ ਨੇ ਕੀਤਾ ਗ੍ਰਿਫਤਾਰ ਭਗਵੰਤ ਮਾਨ ਸਰਕਾਰ ਨੇ ਪ੍ਰਾਈਵੇਟ ਸਕੂਲਾਂ ਵੱਲੋਂ ਮਨਮਰਜ਼ੀ ਦੀਆਂ ਫੀਸਾਂ ਵਧਾਉਣ 'ਤੇ ਲਾਈ ਰੋਕ ਪੰਜਾਬ ਸਰਕਾਰ ਵਲੋਂ ਖਿਡਾਰੀਆਂ ਨੂੰ ਬਣਦਾ ਮਾਣ-ਸਤਿਕਾਰ ਦਿੱਤਾ ਜਾ ਰਿਹੈ : ਬਰਿੰਦਰ ਕੁਮਾਰ ਗੋਇਲ ਸਰਹੱਦ ਪਾਰੋਂ ਹਥਿਆਰਾਂ ਤੇ ਨਸ਼ਿਆਂ ਦੀ ਤਸਕਰੀ ਵਾਲੇ ਮਾਡਿਊਲ ਨਾਲ ਸਬੰਧਤ ਦੋ ਮੁਲਜ਼ਮ 2.2 ਕਿਲੋ ਹੈਰੋਇਨ ਅਤੇ 6 ਪਿਸਤੌਲਾਂ ਸਣੇ ਕਾਬੂ

 

ਅਕਾਲੀ ਦਲ ਨੇ ਵੀ ਭਾਈ ਗੁਰਦਾਸ ਹਾਲ 'ਚ ਜੈਕਾਰਿਆਂ ਦੀ ਗੂੰਜ ਨਾਲ ੧੦ ਦੇ ਸਰਬੱਤ ਖਾਲਸੇ ਨੂੰ ਮੂਲੋਂ ਰੱਦ ਕੀਤਾ

ਅਕਾਲੀ ਜਥਾ ਸ਼ਹਿਰੀ ਤੇ ਦਿਹਾਤੀ ਦੀ ਲੋਪੋਕੇ ਦੀ ਅਗਵਾਈ 'ਚ ਹੋਈ ਮੀਟਿੰਗ

Web Admin

Web Admin

5 Dariya News

ਅੰਮ੍ਰਿਤਸਰ , 07 Nov 2015

Last updated on: Nov 07, 2015, 00:00 IST

ਕੁਝ ਜਥੇਬੰਦੀਆਂ ਦੇ 10 ਨਵੰਬਰ ਦੇ ਸਰਬੱਤ ਖਾਲਸਾ ਨੂੰ ਗੈਰ ਸਿਧਾਂਤਕ ਕਰਾਰ ਦੇਣ ਦੇ ਬਾਅਦ ਅੱਜ ਸ੍ਰੋਮਣੀ ਅਕਾਲੀ ਦਲ ਵੀ ਨਿੱਤਰ ਕੇ ਉਕਤ ਸਰਬੱਤ ਖਾਲਸਾ ਵਿਰੁੱਧ ਸਾਹਮਣੇ ਆ ਗਿਆ ਹੈ। ਜ਼ਿਲਾ ਅਕਾਲੀ ਜਥਾ ਸ਼ਹਿਰੀ ਅਤੇ ਜ਼ਿਲਾ ਅਕਾਲੀ ਜਥਾ ਦਿਹਾਤੀ ਦੀ ਸਮੁੱਚੀ ਲੀਡਰਸ਼ਿਪ ਵਲੋਂ ਮੌਜੂਦਾ ਪੰਥਕ ਪ੍ਰਸਥਿਤੀਆਂ ਦਾ ਹਵਾਲਾ ਦੇ ਕੇ ਭਾਈ ਗੁਰਦਾਸ ਹਾਲ 'ਚ ਜੈਕਾਰਿਆਂ ਦੀ ਗੂੰਜ ਨਾਲ ਆਖੋਤੀ ਸਰਬੱਤ ਖਾਲਸੇ ਨੂੰ ਮੂਲੋਂ ਰੱਦ ਕਰ ਦਿੱਤਾ ਗਿਆ ਅਤੇ ਸਮੂਹ ਪੰਥ ਖਾਲਸਾ ਨੂੰ ਅਪੀਲ ਕੀਤੀ ਕਿ ਉਹ ਸ੍ਰੀ ਅਕਾਲ ਤਖਤ ਸਾਹਿਬ ਦੇ ਸਰਵਉੱਚਤਾ ਅਤੇ ਮਾਣ ਮਰਿਆਦਾ ਬਣਾਈ ਰੱਖਣ ਦੇ ਲਈ ਡੱਟ ਕੇ ਸਿਧਾਂਤਾਂ 'ਤੇ ਪਹਿਰਾ ਦਿੱਤਾ ਜਾਵੇ।ਸ: ਵੀਰ ਸਿੰਘ ਲੋਪੋਕੇ ਵਲੋਂ ਪੇਸ਼  ਮਤੇ ਵਿਚ ਕਿਹਾ ਗਿਆ ਕਿ ਕੁਝ ਜਥੇਬੰਦੀਆਂ ਜੋ ਪੰਜਾਬ ਦੇ ਸਾਂਤਮਈ ਮਾਹੋਲ ਨੂੰ ਸਰਬੱਤ ਖਾਲਸੇ ਦੇ ਨਾਂ 'ਤੇ ਖ਼ਰਾਬ ਕਰਨ 'ਤੇ ਤੁਲੀਆਂ ਹੋਈਆਂ ਹਨ, ਤੋਂ ਕੌਮ ਨੂੰ ਗੁੰਮਰਾਹ ਨਹੀਂ ਹੋਣ ਦਿੱਤਾ ਜਾਵੇਗਾ ਅਤੇ ਸ੍ਰੋਮਣੀ ਅਕਾਲੀ ਦਲ ਭਾਈਚਾਰਕ ਸਾਂਝ, ਸੱਦਭਾਵਨਾ ਅਤੇ ਅਮਨ ਸ਼ਾਂਤੀ ਬਣਾਈ ਰੱਖਣ ਦੇ ਲਈ ਸਰਕਾਰ ਦੇ ਮੋਢੇ ਨਾਲ ਮੋਢਾ ਜੋੜ ਕੇ ਪੰਜਾਬ ਨੂੰ ਇਸ ਹਾਲਾਤ ਵਿਚੋਂ ਕੱਢ ਕੇ ਬਾਹਰ ਲੈ ਆਵੇਗਾ ਅਤੇ ਸ਼ਰਾਰਤੀ ਲੋਕਾਂ ਦੇ ਮਨਸੂਬਿਆਂ ਨੂੰ ਕਾਮਯਾਬ ਨਹੀਂ ਹੋਣ ਦਿੱਤਾ ਜਾਵੇਗਾ। ਮਤੇ ਤੋਂ ਪਹਿਲਾਂ ਮੀਟਿੰਗ ਨੂੰ ਸੰਬੋਧਨ ਕਰਦਿਆਂ ਸ: ਗੁਲਜਾਰ ਸਿੰਘ ਰਣੀਕੇ ਅਤੇ ਸ: ਵੀਰ ਸਿੰਘ ਲੋਪੋਕੇ ਨੇ ਕਿਹਾ ਕਿ ਸ੍ਰੋਮਣੀ ਅਕਾਲੀ ਦਲ ਹਮੇਸ਼ਾ ਹੀ ਪੰਜਾਬ ਅਤੇ ਪੰਥ ਦੇ ਵਡੇਰੇ ਹਿੱਤਾਂ 'ਚ ਮੋਹਰੀ ਰੋਲ ਅਦਾ ਕਰਦਾ ਰਿਹਾ ਹੈ ਅਤੇ ਹੁਣ ਵੀ ਪੰਥ ਨੂੰ ਜਿਸ ਮੁਸ਼ਕਲ ਵਿਚੋਂ ਨਿਕਲਣਾ ਪੈ ਰਿਹਾ ਹੈ, ਦੇ ਲਈ ਵੀ ਸ੍ਰੋਮਣੀ ਅਕਾਲੀ ਦਲ,ਸ੍ਰੀ ਅਕਾਲ ਤਖਤ ਸਾਹਿਬ ਦੀ ਅਗਵਾਈ ਹੇਠ ਕੌਮ ਨੂੰ ਮੌਜੂਦਾ ਸਮੱਸਿਆਵਾਂ ਤੋਂ ਬਾਹਰ ਕੱਢ ਲਿਆਵੇਗੀ, ਪਰ ਇਸ ਜਿਹੜੀਆਂ ਜਥੇਬੰਦੀਆਂ ਸ੍ਰੀ ਅਕਾਲ ਤਖਤ ਸਾਹਿਬ ਤੋਂ ਬਾਹਰੀ ਹੋ ਕੇ ਸਰਬੱਤ ਖਾਲਸੇ ਦੇ ਨਾਂ 'ਤੇ ਕੌਮ ਵਿਚ ਦੁਫੇੜ ਪਾਉਣਾ ਚਾਹੁੰਦੀਆਂ ਹਨ, ਤੋਂ ਕੌਮ ਨੂੰ ਸੁਚੇਤ ਕੀਤਾ ਜਾਵੇਗਾ। 

ਪਾਸ ਕੀਤੇ ਗਏ ਮਤੇ ਦੇ ਵਿਚ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਾਵਨ ਸਰੂਪਾਂ ਦੀ ਹੋਈ ਬੇਅਦਬੀ ਦੀ ਸਖ਼ਤ ਸ਼ਬਦਾਂ ਵਿਚ ਨਿਖੇਧੀ ਦਾ ਮਤਾ ਪਾਸ ਕਰਕੇ ਇਸ ਨੂੰ ਗੁਰੂ ਗ੍ਰੰਥ ਅਤੇ ਗੁਰੂ ਪੰਥ ਦੇ ਖਿਲਾਫ ਇਕ ਵੱਡੀ ਸਾਜਿਸ ਕਰਾਰ ਦਿੱਤਾ ਗਿਆ ਅਤੇ ਇਹ ਵੀ ਕਿਹਾ ਕਿ ਜੋ ਇਸ ਦੁੱਖਦਾਈ ਘਟਨਾਕ੍ਰਮ ਦਾ ਲਾਭ ਲੈਣ ਦੀ ਸਾਜਿਸ਼ ਰਚ ਰਹੀਆਂ ਹਨ, ਉਨ੍ਹਾਂ ਦਾ ਅਸਲ ਮਕਸਦ ਸਿੱਖ ਕੌਮ ਦੀ ਸਿਰਮੋਰ ਸੰਸਥਾ ਸ੍ਰੀ ਅਕਾਲ ਤਖਤ ਸਾਹਿਬ ਦੀ ਹਸਤੀ ਅਤੇ ਹੋਂਦ ਨੂੰ ਹਮੇਸ਼ਾ ਲਈ ਮਿਟਾ ਕੇ ਦਿਸ਼ਾਹੀਣ ਕਰਨਾ ਚਾਹੁੰਦੀਆਂ ਹਨ। ਮਤੇ ਵਿਚ ਦੱਸਿਆ ਗਿਆ ਕਿ ਸਰਬੱਤ ਖਾਲਸਾ ਸੱਦ ਰਹੀਆਂ ਧਿਰਾਂ ਅਤਿ ਗੈਰ ਸਿਧਾਂਤਕ, ਗੈਰ ਪੰਥਕ, ਗੈਰ ਵਿਧਾਨਿਕ ਕਾਰੇ ਕਰਕੇ ਉਹ ਕਰਨਾ ਚਾਹੁੰਦੀਆਂ ਹਨ ਜੋ ਕਿਸੇ ਸਮੇਂ ਕਾਂਗਰਸੀ ਸਰਕਾਰਾਂ ਨੂੰ ਟੈਂਕਾਂ ਅਤੇ ਟੋਪਾਂ ਨਾਲ ਹਮਲਾ ਕਰਕੇ ਕਰਨਾ ਚਾਹੁੰਦੀਆਂ ਸਨ। ਪੰਥਕ ਦੋਖੀਆਂ ਵੱਲੋਂ ਸੱਦੇ ਗਏ ਇਸ ਸਰਬੱਤ ਖਾਲਸਾ ਨੂੰ ਆਖੋਤੀ ਕਰਾਰ ਦਿੱਤਾ ਗਿਆ ਹੈ ਅਤੇ ਕਿਹਾ ਗਿਆ ਹੈ ਕਿ ਸਰਬੱਤ ਖਾਲਸਾ ਸੱਦਣ ਦਾ ਅਧਿਕਾਰ ਸ੍ਰੀ ਅਕਾਲ ਤਖਤ ਸਾਹਿਬ ਦੇ ਕੋਲ ਹੀ ਹੈ।  ਇਸ ਸਮੇਂ ਸ੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਾਰੇ ਮੈਂਬਰ, ਅਕਾਲੀ ਕੌਂਸਲਰ, ਅਤੇ ਹੋਰ ਵੱਖ ਵੱਖ ਅਹੁਦੇਦਾਰ ਵੀ ਹਾਜ਼ਰ ਸਨ। ਜਿਨ੍ਹਾਂ 'ਚ ਜ਼ਿਲਾ ਅਕਾਲੀ ਦਲ ਦਿਹਾਤੀ ਦੇ ਪ੍ਰਧਾਨ ਅਤੇ ਜ਼ਿਲਾ ਯੋਜਨਾ ਬੋਰਡ ਦੇ ਚੇਅਰਮੈਨ ਵੀਰ ਸਿੰਘ ਲੋਪੋਕੇ, ਕੈਬਨਿਟ ਮੰਤਰੀ ਗੁਲਜਾਰ ਸਿੰਘ ਰਣੀਕੇ, ਸੰਸਦੀ ਸਕੱਤਰ ਅਮਰਪਾਲ ਸਿੰਘ ਬੋਨੀ, ਵਿਧਾਇਕ ਮਨਜੀਤ ਸਿੰੰਘ ਮੰਨਾ, ਵਿਧਾਇਕ ਬਲਜੀਤ ਸਿੰਘ ਜਲਾਲਉਸਮਾ, ਭਾਈ ਰਜਿੰਦਰ ਸਿੰਘ ਮਹਿਤਾ, ਰਾਣਾ ਰਣਬੀਰ ਸਿੰਘ ਲੋਪੋਕੇ,ਗੁਰਿੰਦਰਪਾਲ ਸਿੰਘ ਲਾਲੀ ਰਣੀਕੇ, ਦਿਲਬਾਗ ਸਿੰਘ ਵਡਾਲੀ, ਸ੍ਰੋਮਣੀ ਕਮੇਟੀ ਮੈਂਬਰ ਬੀਬੀ ਕਿਰਨਜੋਤ ਕੌਰ, ਸੁਰਜੀਤ ਸਿੰਘ ਭਿੱਟੇਵੱਢ, ਭਾਈ ਰਾਮ ਸਿੰਘ, ਮਗਵਿੰਦਰ ਸਿੰਘ ਖਾਪੜਖੇੜੀ, ਬਾਵਾ ਸਿੰਘ ਗੁੰਮਾਨਪੁਰਾ, ਹਰਜਾਪ ਸਿੰਘ ਸੁਲਤਾਨਵਿੰਡ, ਨਵਦੀਪ ਸਿੰਘ ਗੋਲਡੀ, ਗੁਰਪ੍ਰਤਾਪ ਸਿੰਘ ਟਿੱਕਾ ਅਮਰਪ੍ਰੀਤ ਸਿੰਘ ਅੰਮੂ ਗੁੰਮਟਾਲਾ, ਅਵਤਾਰ ਸਿੰਘ ਟਰੱਕਾਂਵਾਲਾ, ਰਜਿੰਦਰ ਸਿੰਘ, ਕੌਂਸਲਰ ਸ਼ਮਸ਼ੇਰ ਸਿੰਘ ਸ਼ੇਰਾ, ਅਵਿਨਾਸ਼ ਜੋਲੀ, ਰਾਣਾ ਪਲਵਿੰਦਰ ਸਿੰਘ, ਕੌਂਸਲਰ ਦਿਲਬਾਗ ਸਿੰਘ ਆਦਿ ਮੌਜੂਦ ਸਨ। 

 

Tags: SAD-BJP

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD