Saturday, 18 May 2024

 

 

ਖ਼ਾਸ ਖਬਰਾਂ ਅਕਾਲੀ ਦਲ ਦੇ ਐਲਾਨਨਾਮੇ ’ਚ ਪੰਥਕ ਤੇ ਖੇਤਰੀ ਮਜ਼ਬੂਤੀ ਦਾ ਸੱਦਾ ਚੰਨੀ ਕਰਦਾ ਮਸਲੇ ਹੱਲ, ਤੁਸੀਂ ਨਾ ਮੰਨੀ ਸਾਡੀ ਗੱਲ, ਤੁਸੀਂ ਤੁਰ ਪਏ ਬਦਲਾਅ ਦੇ ਵੱਲ, ਹੁਣ ਕਰਾਂਗੇ ਪੱਕਾ ਹੱਲ - ਗੁਰਜੀਤ ਔਜਲਾ ਡਾ.ਐਸ.ਪੀ.ਸਿੰਘ ਓਬਰਾਏ ਦੇ ਯਤਨਾਂ ਸਦਕਾ ਜਲੰਧਰ ਜ਼ਿਲ੍ਹੇ ਦੇ ਨੌਜਵਾਨ ਦਾ ਮ੍ਰਿਤਕ ਸਰੀਰ ਭਾਰਤ ਪਹੁੰਚਿਆ ਸਾਬਕਾ ਐਮਸੀ ਕੁਲਦੀਪ ਸਿੰਘ ਆਪਣੇ ਸਾਥੀਆਂ ਸਮੇਤ ਆਮ ਆਦਮੀ ਪਾਰਟੀ 'ਚ ਸ਼ਾਮਲ ਦੋ ਸਾਲਾਂ ਵਿੱਚ ਸਾਡੀ ਸਰਕਾਰ ਅਤੇ ਮੇਰੇ ਕੀਤੇ ਕੰਮ ਦੇਖ ਲਓ, ਫੇਰ ਜੋ ਮਰਜ਼ੀ ਫੈਸਲਾ ਕਰੋ: ਮੀਤ ਹੇਅਰ ਸੀਪੀਆਈ ਐਮ.ਐਲ. (ਲਿਬਰੇਸ਼ਨ) ਵੱਲੋਂ ਗੁਰਜੀਤ ਔਜਲਾ ਦੇ ਹੱਕ ਵਿੱਚ ਚੋਣ ਰੈਲੀ ਸਨੌਰ ’ਚ ਐਨ ਕੇ ਸ਼ਰਮਾ ਦੇ ਚੋਣ ਦਫਤਰ ਦਾ ਉਦਘਾਟਨ ਖਰੜ ਵਿਖੇ ਉਸਾਰੀ ਹੋ ਰਹੇ ਸ੍ਰੀ ਰਾਮ ਮੰਦਿਰ ਦਾ ਦੌਰਾ ਕਰਨ ਲਈ ਮਾਨਯੋਗ ਰਾਜਪਾਲ ਪੰਜਾਬ ਨੂੰ ਬੇਨਤੀ ਪੱਤਰ : ਸ਼ਸ਼ੀ ਪਾਲ ਜੈਨ ਪ੍ਰਨੀਤ ਕੌਰ ਤੇ ਡਾ. ਗਾਂਧੀ ਪਟਿਆਲਾ ਪਾਰਲੀਮਾਨੀ ਹਲਕੇ ਲਈ ਇਕ ਵੀ ਵੱਡਾ ਪ੍ਰਾਜੈਕਟ ਨਹੀਂ ਲਿਆ ਸਕੇ: ਐਨ ਕੇ ਸ਼ਰਮਾ ਵੀਰਇੰਦਰ ਅਗਰਵਾਲ, ਜ਼ਿਲ੍ਹਾ ਅਤੇ ਸੈਸ਼ਨ ਜੱਜ, ਫਿਰੋਜੁਪਰ ਵੱਲੋਂ ਕੇਂਦਰੀ ਜ਼ੇਲ੍ਹ, ਫਿਰੋਜਪੁਰ ਦਾ ਕੀਤਾ ਦੌਰਾ 'ਵੋਟ ਰਨ ਮੈਰਾਥਨ' 'ਚ ਵਿਦਿਅਰਥੀਆਂ ਤੇ ਪਟਿਆਲਵੀਆਂ ਨੇ ਉਤਸ਼ਾਹ ਨਾਲ ਲਿਆ ਹਿੱਸਾ ਸ਼ਿਵਾਲਿਕ ਪਬਲਿਕ ਸਕੂਲ, ਰੂਪਨਗਰ ਦੇ ਸੀ.ਬੀ.ਐਸ.ਈ. ਦੀ ਪ੍ਰੀਖਿਆਵਾਂ 'ਚ ਸਥਾਨ ਹਾਸਿਲ ਕਰਨ ਵਾਲੇ ਵਿਦਿਆਰਥੀਆਂ ਨੂੰ ਸਨਮਾਨਿਤ ਕੀਤਾ ਜ਼ਿਲ੍ਹਾ ਸ਼੍ਰੀ ਮੁਕਤਸਰ ਸਾਹਿਬ ਦੇ ਸਵੀਪ ਗੀਤ ਦਾ ਪੋਸਟਰ ਰਿਲੀਜ਼ ਈਵੀਐੱਮਜ਼ ਦੀ ਦੂਜੀ ਰੈਂਡਮਾਈਜ਼ੇਸ਼ਨ- ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਜਨਰਲ ਅਬਜ਼ਰਵਰ ਰਾਕੇਸ਼ ਸ਼ੰਕਰ ਦੀ ਅਗਵਾਈ ਵਿੱਚ ਹੋਈ ਰੈਂਡਮਾਈਜ਼ੇਸ਼ਨ ਸਫ਼ਰ ਦੌਰਾਨ 50,000 ਰੁਪਏ ਜਾਂ ਇਸ ਤੋਂ ਵੱਧ ਦੀ ਨਕਦ ਰਾਸ਼ੀ ਲਈ ਢੁੱਕਵੇਂ ਦਸਤਾਵੇਜ ਰੱਖਣਾ ਜ਼ਰੂਰੀ- ਰਿਟਰਨਿੰਗ ਅਫ਼ਸਰ ਵਿਨੀਤ ਕੁਮਾਰ ਲੋਕ ਸਭਾ ਚੋਣਾਂ ਦੌਰਾਨ ਚੋਣ ਕਮਿਸ਼ਨ ਦੀਆਂ ਹਦਾਇਤਾਂ ਦੀ ਪੂਰੀ ਤਰ੍ਹਾਂ ਕੀਤੀ ਜਾਵੇ ਪਾਲਣਾ : ਜਨਰਲ ਅਬਜ਼ਰਵਰ ਜ਼ਿਲ੍ਹਾ ਚੋਣ ਅਫ਼ਸਰ ਕੋਮਲ ਮਿੱਤਲ ਦੀ ਦੇਖ-ਰੇਖ ’ਚ ਵੋਟਿੰਗ ਮਸ਼ੀਨਾਂ ਦੀ ਸਪਲੀਮੈਂਟਰੀ ਰੈਂਡੇਮਾਈਜੇਸ਼ਨ ਕੀਤੀ ਗਈ ਪੰਜਾਬੀ ਸਾਵਧਾਨ ਰਹਿਣ,'ਆਪ' ਤੇ ਕਾਂਗਰਸ ਇੱਕੋ ਥਾਲੀ 'ਦੇ ਚੱਟੇ-ਬੱਟੇ : ਡਾ: ਸੁਭਾਸ਼ ਸ਼ਰਮਾ ਵੋਟਿੰਗ ਮਸ਼ੀਨਾਂ ਦੀ ਸਪਲੀਮੈਂਟਰੀ ਰੈਂਡੇਮਾਇਜੇਸ਼ਨ ਜ਼ਿਲ੍ਹਾ ਚੋਣ ਅਫ਼ਸਰ ਰਾਜੇਸ਼ ਧੀਮਾਨ ਦੀ ਨਿਗਰਾਨੀ ਵਿਚ ਹੋਈ ਵੋਟਿੰਗ ਮਸ਼ੀਨਾਂ ਦੀ ਸਪਲੀਮੈਂਟਰੀ ਰੈਂਡੇਮਾਇਜੇਸ਼ਨ ਜ਼ਿਲ੍ਹਾ ਚੋਣ ਅਫ਼ਸਰ ਡਾ. ਸੇਨੂ ਦੁੱਗਲ ਦੀ ਨਿਗਰਾਨੀ ਹੇਠ ਹੋਈ ਆਜ਼ਾਦ ਉਮੀਦਵਾਰ ਵੱਲੋਂ ਨਾਮਜ਼ਦਗੀ ਵਾਪਸ ਲੈਣ ਮਗਰੋਂ 26 ਉਮੀਦਵਾਰ ਮੈਦਾਨ 'ਚ

 

ਗੁਲਜ਼ਾਰ ਗਰੁੱਪ ਦੇ ਮਕੈਨੀਕਲ ਵਿਭਾਗ ਨੇ ਟੈਕਨੀਕਲ ਐਵਾਰਡਾਂ 'ਚ ਲਾਈ ਇਨਾਮਾਂ ਦੀ ਝੜੀ

ਸਟਾਫ਼ ਅਤੇ ਵਿਦਿਆਰਥੀਆਂ ਨੇ ਜਿੱਤੇ 27 ਐਵਾਰਡ

ਗੁਲਜ਼ਾਰ ਗਰੁੱਪ ਦੇ ਮਕੈਨੀਕਲ ਵਿਭਾਗ ਨੇ ਟੈਕਨੀਕਲ ਐਵਾਰਡਾਂ

Web Admin

Web Admin

5 Dariya News

ਖੰਨਾ , 08 Nov 2015

ਗੁਲਜ਼ਾਰ ਗਰੁੱਪ ਆਫ਼ ਇੰਸਚਿਊਟਸ, ਖੰਨਾ, ਲੁਧਿਆਣਾ ਵੱਲੋਂ ਜਿੱਥੇ ਲਗਾਤਾਰ ਪੜਾਈ ਅਤੇ ਖੇਡਾਂ ਵਿਚ ਯੂਨੀਵਰਸਿਟੀ ਪੱਧਰ ਤੇ ਆਪਣੀ ਸਫਲਤਾ ਦੇ ਝੰਡੇ ਗੱਡੇ ਜਾਂਦੇ ਹਨ। ਉੱਥੇ ਹੀ ਗਰੁੱਪ ਦੇ ਮਕੈਨੀਕਲ ਵਿਭਾਗ ਦੇ ਸਟਾਫ਼ ਅਤੇ ਵਿਦਿਆਰਥੀਆਂ ਨੇ ਇੰਡੀਅਨ ਸੁਸਾਇਟੀ ਆਫ਼ ਟੈਕਨੀਕਲ ਐਜੂਕੇਸ਼ਨ ਵੱਲੋਂ ਕਰਵਾਏ ਗਏ ਟੈਕਨੀਕਲ ਮੁਕਾਬਲਿਆਂ ਵਿਚ ਗੁਲਜ਼ਾਰ ਗਰੁੱਪ ਦਾ ਨਾਮ ਰੌਸ਼ਨ ਕੀਤਾ ਹੈ। ਜ਼ਿਕਰੇਖਾਸ ਹੈ ਕਿ   ਇੰਡੀਅਨ ਸੁਸਾਇਟੀ ਆਫ਼ ਟੈਕਨੀਕਲ ਐਜੂਕੇਸ਼ਨ ਵੱਲੋਂ ਰੋਪੜ ਵਿਚ ਉੱਤਰੀ ਭਾਰਤ ਦੇ 50 ਤੋਂ ਵੀ ਜ਼ਿਆਦਾ ਕਾਲਜਾਂ ਦਰਮਿਆਨ ਨੂੰ ਵੱਖ ਵੱਖ ਟੈਕਨੀਕਲ ਮੁਕਾਬਲਿਆਂ ਦਾ ਆਯੋਜਨ ਕੀਤਾ ਗਿਆ ਸੀ । ਜਿਸ ਵਿਚ ਗੁਲਜ਼ਾਰ ਗਰੁੱਪ ਦੇ ਵਿਦਿਆਰਥੀਆਂ ਤੇ ਸਟਾਫ਼ ਨੇ  ਵੱਖ ਵੱਖ ਕੈਟਾਗਰੀਆਂ ਵਿਚ 27 ਇਨਾਮ ਹਾਸਿਲ ਕੀਤੇ ਹਨ। ਇਹ ਐਵਾਰਡ ਬੈੱਸਟ ਪ੍ਰੋਜੈਕਟ,ਬੈੱਸਟ ਟੀਚਰ ਐਵਾਰਡ,ਬੈੱਸਟ ਸਟੂਡੈਂਟ ਆਫ਼ ਯੀਅਰ ਸਮੇਤ ਵੱਖ ਵੱਖ ਕੈਟਾਗਰੀਆਂ ਵਿਚ ਦਿਤੇ ਗਏ ਹਨ। ਇਹ ਐਵਾਰਡ ਇੰਡੀਅਨ ਸੁਸਾਇਟੀ ਆਫ਼ ਟੈਕਨੀਕਲ ਐਜੂਕੇਸ਼ਨ ਨੇ ਸੈਕਟਰੀ ਪ੍ਰੋ ਐੱਸ ਕੇ ਗਾਂਧੀ ਵੱਲੋਂ ਵਿਦਿਆਰਥੀਆਂ ਦਰਮਿਆਨ ਤਕਸੀਮ ਕੀਤੇ ਗਏ।

ਗੁਲਜ਼ਾਰ ਗਰੁੱਪ ਦੇ ਐਗਜ਼ੈਕਟਿਵ ਡਾਇਰੈਕਟਰ ਗੁਰਕੀਰਤ ਸਿੰਘ ਨੇ ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਦੱਸਿਆਂ ਕਿ ਗੁਲਜ਼ਾਰ ਗਰੁੱਪ ਦੇ ਵਿਦਿਆਰਥੀਆਂ ਨੇ ਲਗਭਗ ਹਰ ਕੈਟਾਗਰੀ ਵਿਚ ਪਹਿਲੀ ਪੁਜ਼ੀਸ਼ਨ ਹਾਸਿਲ ਕੀਤੀ ਹੈ। ਜਦ ਕਿ ਕੰਵਰ ਜਾਬਰ ਸਿੰਘ ਗਿੱਲ ਨੂੰ ਬੈੱਸਟ ਟੀਚਰ ਦਾ ਐਵਾਰਡ ਦਿਤਾ ਗਿਆ ਹੈ। ਇਸ ਦੇ ਇਲਾਵਾ ਵਿਕਾਸ ਰਾਮ ਨੂੰ ਬੈੱਸਟ ਸਟੂਡੈਂਟ ਆਫ਼ ਯੀਅਰ ਦਾ ਇਨਾਮ ਦਿਤਾ ਗਿਆ ਹੈ। ਇਸ ਦੇ ਨਾਲ ਹੀ ਮਕੈਨੀਕਲ ਵਿਭਾਗ ਦੇ ਵਿਦਿਆਰਥੀਆਂ ਵੱਲੋਂ ਤਿਆਰ ਕੀਤੇ ਗਏ ਮਾਡਲ ਵੀ ਹਾਜ਼ਰ ਲੋਕਾਂ ਵੱਲੋਂ ਬਹੁਤ ਪਸੰਦ ਕੀਤੇ ਗਏ ।ਇਸ ਮਾਣ ਮਤੀ ਉਪਲਬਧੀ ਲਈ ਗੁਲਜ਼ਾਰ ਗਰੁੱਪ ਦੇ ਚੇਅਰਮੈਨ ਗੁਰਚਰਨ ਸਿੰਘ ਨੇ ਸਮੂਹ ਸਟਾਫ਼ ਅਤੇ ਵਿਦਿਆਰਥੀਆਂ ਨੂੰ ਵਧਾਈ ਦਿੰਦੇ ਹੋਏ ਜ਼ਿੰਦਗੀ ਦੇ ਹਰ ਮੁਕਾਮ ਤੇ ਸਖ਼ਤ ਮਿਹਨਤ ਅਤੇ ਆਪਣੇ ਟੀਚੇ ਨੂੰ ਸਰ ਕਰਨ ਦੀ ਸਮਰੱਥਾ ਆਪਣੇ ਅੰਦਰ ਤਿਆਰ ਕਰਨ ਦੀ ਪ੍ਰੇਰਨਾ ਦਿਤੀ।

 

Tags: Gulzar Group of Institutes

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2024 | 5 Dariya News | All Rights Reserved
Powered by: CDS PVT LTD