Friday, 05 June 2026

 

 

ਖ਼ਾਸ ਖਬਰਾਂ 144 ਸਾਲਾਂ ਦੌਰਾਨ ਕਿਸੇ ਸਰਕਾਰ ਨੇ ਨਹਿਰਾਂ ਚੋਂ ਪਾਣੀ ਨਹੀਂ ਲੈਣ ਦਿੱਤਾ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਬਣੇ ਕਿਸਾਨਾਂ ਦੇ ਮਸੀਹਾ : ਮਨਵਿੰਦਰ ਸਿੰਘ ਗਿਆਸਪੁਰਾ ਤਰੁਨਪ੍ਰੀਤ ਸਿੰਘ ਸੌਂਦ, ਹਰਦੀਪ ਸਿੰਘ ਮੁੰਡੀਆਂ ਅਤੇ ਵਿਧਾਇਕਾਂ ਦੀ ਮੌਜੂਦਗੀ ਵਿੱਚ ਜਗਰੂਪ ਸਿੰਘ ਸੇਹ ਨੇ ਸੰਭਾਲਿਆ ਜ਼ਿਲ੍ਹਾ ਪ੍ਰੀਸ਼ਦ ਲੁਧਿਆਣਾ ਦੇ ਚੇਅਰਮੈਨ ਦਾ ਅਹੁਦਾ ਹਿਮਾਂਸ਼ੂ ਜੈਨ ਨੇ ਲੁਧਿਆਣਾ ਵਿੱਚ ਐਸ.ਆਈ.ਆਰ. ਗਤੀਵਿਧੀਆਂ ਦੇ ਸੁਚਾਰੂ ਸੰਚਾਲਨ ਲਈ ਜ਼ਿਲ੍ਹਾ ਪੱਧਰੀ ਨੋਡਲ ਅਫ਼ਸਰਾਂ ਅਤੇ ਸਹਾਇਕ ਨੋਡਲ ਅਫ਼ਸਰਾਂ ਨਾਲ ਕੀਤੀ ਮੀਟਿੰਗ ਡਾ ਬਲਬੀਰ ਸਿੰਘ ਨੇ ਛੋਟੀ ਮਸਜਿਦ ਨੇੜੇ 20 ਲੱਖ ਦੀ ਲਾਗਤ ਨਾਲ ਕਰਵਾਈ ਪ੍ਰੋਜੈਕਟ ਦੀ ਸ਼ੁਰੂਆਤ ਸਮਾਜ ਦਾ ਹਰ ਵਰਗ ਨਸ਼ਿਆਂ ਦੇ ਖਾਤਮੇ ਲਈ ਆਪਣਾ ਯੋਗਦਾਨ ਪਾਵੇ : ਅਮਨ ਅਰੋੜਾ ਹਰਪਾਲ ਸਿੰਘ ਚੀਮਾ ਵੱਲੋਂ ਮੁਲਾਜ਼ਮ ਯੂਨੀਅਨਾਂ ਨਾਲ ਮੁਲਾਕਾਤ ਸ਼ਿਮਲਾ ਪਹਾੜੀ ਚੌਕ ਦੀ ਸਾਲਾਂ ਪੁਰਾਣੀ ਪਾਣੀ ਭਰਨ ਦੀ ਸਮੱਸਿਆ ਦਾ ਹੱਲ ਪੰਜਾਬ ਪੁਲਿਸ ਵੱਲੋਂ ਵੱਡੀ ਅੱਤਵਾਦੀ ਸਾਜਿਸ਼ ਨਾਕਾਮ ਰੋਟਰੀ ਕਲੱਬ ਰੋਪੜ ਸੈਂਟਰਲ ਦੇ ਡਿਸਟਰਿਕਟ ਗਵਰਨਰ ਰਵੀ ਪ੍ਰਕਾਸ਼ ਵੱਲੋਂ ਅਧਿਕਾਰਤ ਦੌਰਾ ਕੀਤਾ ਗਿਆ ਪੰਜਾਬ ਸਰਕਾਰ ਦੀ ਅਗਵਾਈ ਵਿਚ ਨੌਜਵਾਨਾਂ ਲਈ ਰੋਜ਼ਗਾਰ ਦੇ ਨਵੇਂ ਰਾਹ ਖੋਲ੍ਹੇਗਾ ਜ਼ਿਲ੍ਹਾ ਪ੍ਰਸ਼ਾਸਨ : ਡਾ. ਹਿਮਾਂਸ਼ੂ ਅਗਰਵਾਲ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਹੋਰ ਮਜ਼ਬੂਤ ਕਰਨ ਲਈ ਅੰਮ੍ਰਿਤਸਰ ਕੇਂਦਰੀ ਵਿੱਚ ਅਹਿਮ ਮੀਟਿੰਗ ਆਯੋਜਿਤ ਨਸ਼ਿਆਂ ਦੇ ਜੜੋਂ ਖਾਤਮੇ ਲਈ ਵਿਲੇਜ ਅਤੇ ਵਾਰਡ ਡਿਫੈਂਸ ਕਮੇਟੀਆਂ ਪੁਲਿਸ ਤੇ ਸਿਵਲ ਪ੍ਰਸ਼ਾਸ਼ਨ ਨਾਲ ਮਿਲਕੇ ਨਿਭਾਉਣ ਅਹਿਮ ਭੂਮਿਕਾ : ਲਖਵੀਰ ਸਿੰਘ ਰਾਏ ਡਾ. ਸੋਨਾ ਥਿੰਦ ਵੱਲੋਂ ਸਪੈਸ਼ਲ ਇੰਟੈਂਸਿਵ ਰਵੀਜਨ ਦੇ ਰਿਵਾਈਜਡ ਸ਼ਡਿਊਲ ਤੋਂ ਰਾਜਸੀ ਪਾਰਟੀਆਂ ਦੇ ਨੁਮਾਇੰਦਿਆਂ ਨੂੰ ਕਰਵਾਇਆ ਜਾਣੂ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ : ਮੋਗਾ ਵਿੱਚ ਲੋਕਾਂ ਹੁਣ ਤੱਕ 8.61 ਕਰੋੜ ਰੁਪੈ ਤੋਂ ਵਧੇਰੇ ਦਾ ਕਰਵਾਇਆ ਮੁਫਤ ਇਲਾਜ ਐਡਵੋਕੈਟ ਅਮਰਪਾਲ ਸਿੰਘ ਨੇ ਪਿੰਡ ਚਾਚੋਕੇ ਵਿੱਖੇ ਪਿੰਡ ਦੇ ਵਿਕਾਸ ਕਾਰਜਾਂ ਅਤੇ ਲੋਕ ਭਲਾਈ ਦੇ ਮੁੱਦਿਆਂ ਸਬੰਧੀ ਪਿੰਡ ਵਾਸੀਆਂ ਨਾਲ ਕੀਤੀ ਮੀਟਿੰਗ ਅਮਨ ਅਰੋੜਾ ਦੇ ਯਤਨਾਂ ਸਦਕਾ ਪਿੰਡ ਅਕਬਰਪੁਰ ਦੀ 789 ਏਕੜ ਜ਼ਮੀਨ ਨੂੰ ਅਜ਼ਾਦੀ ਤੋਂ ਬਾਅਦ ਪਹਿਲੀ ਵਾਰ ਮਿਲੇਗਾ ਨਹਿਰੀ ਪਾਣੀ ਸ੍ਰੀ ਆਨੰਦਪੁਰ ਸਾਹਿਬ ਹੈਰੀਟੇਜ ਸਟਰੀਟ ਪ੍ਰਾਜੈਕਟ ਨੂੰ ਪ੍ਰਵਾਨਗੀ, ਕਿਲ੍ਹਾ ਸ੍ਰੀ ਅਨੰਦਗੜ੍ਹ ਸਾਹਿਬ, ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਅਤੇ ਇਤਿਹਾਸਕ ਗੁਰਦੁਆਰਿਆਂ ਨੂੰ ਜੋੜੇਗੀ ਹੈਰੀਟੇਜ ਸਟਰੀਟ : ਭਗਵੰਤ ਸਿੰਘ ਮਾਨ ਪੰਜਾਬ ਪੁਲਿਸ ਦੀ ਲੋਕ-ਕੇਂਦਰਿਤ ਪੁਲਿਸਿੰਗ ਨਾਲ ਲੋਕਾਂ ਦਾ ਭਰੋਸਾ ਹੋਇਆ ਮਜ਼ਬੂਤ, ਉਦਯੋਗ ਅਤੇ ਨਿਵੇਸ਼ ਲਈ ਬਣਿਆ ਸੁਰੱਖਿਅਤ ਮਾਹੌਲ ਵਪਾਰੀਆਂ ਨੂੰ ਦਰਪੇਸ਼ ਮੁਸ਼ਕਿਲਾਂ ਦਾ ਨਾਲੋ ਨਾਲ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ : ਨਵਜੋਤ ਕੌਰ ਨਵਜੋਤ ਕੌਰ ਵੱਲੋਂ ਹੜ੍ਹ ਸੁਰੱਖਿਆ ਕਾਰਜ ਨਿਰਧਾਰਤ ਸਮੇਂ ਅੰਦਰ ਯਕੀਨੀ ਬਣਾਉਣ ਦੀ ਹਦਾਇਤ ਸੀਨੀਅਰ ਸਿਟੀਜ਼ਨਾਂ ਦੇ ਕੰਮ ਪਹਿਲ ਦੇ ਆਧਾਰ ਤੇ ਕੀਤੇ ਜਾਣ : ਡਾ.ਸੋਨਾ ਥਿੰਦ

 

ਬਾਬਾ ਵਿਸ਼ਵਕਰਮਾ ਸ੍ਰਿਸ਼ਟੀ ਦੇ ਸ੍ਰੇਸ਼ਟ ਨਿਰਮਾਤਾ-ਹੀਰਾ ਸਿੰਘ ਗਾਬੜੀਆ

ਵਿਸ਼ਵਕਰਮਾ ਦਿਵਸ ਮੌਕੇ ਸ਼ਹਿਰ 'ਚ ਸਮਾਗਮ ਆਯੋਜਿਤ

ਬਾਬਾ ਵਿਸ਼ਵਕਰਮਾ ਸ੍ਰਿਸ਼ਟੀ ਦੇ ਸ੍ਰੇਸ਼ਟ ਨਿਰਮਾਤਾ-ਹੀਰਾ ਸਿੰਘ ਗਾਬੜੀਆ

Web Admin

Web Admin

5 Dariya News

ਲੁਧਿਆਣਾ , 12 Nov 2015

Last updated on: Nov 12, 2015, 00:00 IST

ਬਾਬਾ ਵਿਸ਼ਵਕਰਮਾ ਜੀ ਨੂੰ ਭਾਵਭਿੰਨਾ ਸਤਿਕਾਰ ਭੇਟ ਕਰਦਿਆਂ ਸਾਬਕਾ ਮੰਤਰੀ ਅਤੇ ਜ਼ਿਲ੍ਹਾ ਯੋਜਨਾ ਬੋਰਡ ਦੇ ਚੇਅਰਮੈਨ ਹੀਰਾ ਸਿੰਘ ਗਾਬੜੀਆ ਨੇ ਕਿਹਾ ਕਿ ਬਾਬਾ ਜੀ ਪੂਰੇ ਬ੍ਰਹਿਮੰਡ (ਸ੍ਰਿਸ਼ਟੀ) ਦੇ ਸ੍ਰੇਸ਼ਟ ਨਿਰਮਾਤਾ ਹਨ, ਜਿਨ੍ਹਾਂ ਨੂੰ ਕਿ ਸਨਅਤਾਂ ਵਿੱਚ ਕਿਰਤੀਆਂ ਵੱਲੋਂ ਵਰਤੀ ਜਾਂਦੀ ਮਸ਼ੀਨਰੀ ਅਤੇ ਸੰਦਾਂ ਦਾ ਮਾਲਿਕ ਮੰਨਿਆ ਜਾਂਦਾ ਹੈ।ਬਾਬਾ ਜੀ ਦੇ ਜਨਮ ਉਤਸਵ ਸੰਬੰਧੀ ਸਥਾਨਕ ਗੁਰਦੁਆਰਾ ਸ਼ਹੀਦਾਂ ਫੇਰੂਮਾਨ ਵਿਖੇ ਕਰਵਾਏ ਗਏ ਸਮਾਗਮ ਨੂੰ ਸੰਬੋਧਨ ਕਰਦਿਆਂ ਸ੍ਰ. ਗਾਬੜੀਆ ਨੇ ਹਰ ਵਰਗ ਦੇ ਲੋਕਾਂ ਨੂੰ ਬਾਬਾ ਵਿਸ਼ਵਕਰਮਾ ਜੀ ਵੱਲੋਂ ਦਰਸਾਏ ਹੋਏ ਰਸਤੇ 'ਤੇ ਚੱਲਣ ਦੀ ਅਪੀਲ ਕੀਤੀ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਬਾਬਾ ਜੀ ਦੀ ਸੋਚ ਨੂੰ ਅਪਣਾਉਂਦਿਆਂ ਸੂਬੇ ਵਿੱਚ ਹੁਨਰ ਵਿਕਾਸ ਸਿਖ਼ਲਾਈ 'ਤੇ ਸਭ ਤੋਂ ਵਧੇਰੇ ਤਵੱਜੋਂ ਦਿੱਤੀ ਜਾ ਰਹੀ ਹੈ। ਕਿਉਂਕਿ ਬਾਬਾ ਜੀ ਵੱਲੋਂ ਦਰਸਾਏ ਰਸਤੇ 'ਤੇ ਚੱਲਦਿਆਂ ਹੁਨਰਮੰਦ ਹੋ ਕੇ ਦੇਸ਼ ਦੇ ਵਿਕਾਸ ਵਿੱਚ ਵਡਮੁੱਲਾ ਯੋਗਦਾਨ ਪਾਇਆ ਜਾ ਸਕਦਾ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਹੁਨਰ ਵਿਕਾਸ ਸਿਖ਼ਲਾਈ 'ਤੇ ਦਿੱਤੇ ਜਾ ਰਹੇ ਜ਼ੋਰ ਨਾਲ ਨੌਜਵਾਨਾਂ ਦਾ ਭਵਿੱਖ ਸੰਵਾਰਿਆ ਜਾਵੇਗਾ ਤਾਂ ਜੋ ਇਹ ਵਧੀਆ, ਇੱਜ਼ਤ ਵਾਲਾ ਅਤੇ ਸੁਰੱਖਿਅਤ ਜੀਵਨ ਮਾਣ ਸਕਣ।ਸਮਾਗਮ ਵਿੱਚ ਹੋਰਨਾਂ ਤੋਂ ਇਲਾਵਾ ਪੱਛੜੀਆਂ ਸ਼੍ਰੇਣੀਆਂ ਕਮਿਸ਼ਨ ਦੇ ਉੱਪ ਚੇਅਰਮੈਨ ਸ੍ਰ. ਨਿਰਮਲ ਸਿੰਘ ਐੱਸ. ਐੱਸ., ਵਿਧਾਇਕ ਸ੍ਰ. ਰਣਜੀਤ ਸਿੰਘ ਢਿੱਲੋਂ, ਬੀਬੀ ਸੁਰਿੰਦਰ ਕੌਰ ਦਿਆਲ ਮੈਂਬਰ ਅਧੀਨ ਸੇਵਾਵਾਂ ਬੋਰਡ ਪੰਜਾਬ, ਸ਼੍ਰੋਮਣੀ ਅਕਾਲੀ ਦਲ (ਸ਼ਹਿਰੀ) ਦੇ ਜ਼ਿਲ੍ਹਾ ਪ੍ਰਧਾਨ ਸ੍ਰ. ਹਰਭਜਨ ਸਿੰਘ ਡੰਗ, ਸ੍ਰ. ਬਲਵਿੰਦਰ ਸਿੰਘ ਲਾਇਲਪੁਰੀ, ਸ੍ਰ. ਕੁਲਦੀਪ ਸਿੰਘ ਖਾਲਸਾ, ਸ੍ਰ. ਰਖ਼ਵਿੰਦਰ ਸਿੰਘ ਗਾਬੜੀਆ ਅਤੇ ਹੋਰ ਵੀ ਹਾਜ਼ਰ ਸਨ। 

 

Tags: Hira Singh Gabria

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD