Friday, 24 July 2026

 

 

ਖ਼ਾਸ ਖਬਰਾਂ ਹੁਣ ਉੱਤਰਾਖੰਡ ਵਿੱਚ ਪੇਪਰ ਲੀਕ ਹੋ ਗਏ, ਪ੍ਰਧਾਨ ਮੰਤਰੀ ਜੀ ਇਹ ਕਦੋਂ ਰੁਕਣਗੇ?- ਕੇਜਰੀਵਾਲ ਬੱਚਿਆਂ ਨੇ ਫਾਸਟ ਟ੍ਰੈਕ ਕੋਰਟ ਨਹੀਂ, ਧਰਮਿੰਦਰ ਪ੍ਰਧਾਨ ਦਾ ਅਸਤੀਫਾ ਮੰਗਿਆ ਹੈ ਨਰਿੰਦਰ ਕੌਰ ਭਰਾਜ ਨੇ ਪਿੰਡ ਰੂਪਾਹੇੜੀ ਵਿਖੇ 18.16 ਲੱਖ ਰੁਪਏ ਦੀ ਲਾਗਤ ਨਾਲ ਸਾਂਝੇ ਜ਼ਮੀਨਦੋਜ਼ ਪਾਈਪਲਾਈਨ ਸਿੰਚਾਈ ਪ੍ਰੋਜੈਕਟ ਦਾ ਨੀਂਹ ਪੱਥਰ ਰੱਖਿਆ ਕੁਲਤਾਰ ਸਿੰਘ ਸੰਧਵਾਂ ਨੇ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਤਹਿਤ ਨਸ਼ਾ ਮੁਕਤੀ ਮੋਰਚਾ ਦੇ ਬਲਾਕ ਕੋਆਰਡੀਨੇਟਰਾਂ ਨੂੰ ਸ਼ਨਾਖਤੀ ਕਾਰਡ ਕੀਤੇ ਜਾਰੀ ਸਰਹੱਦ ਪਾਰੋਂ ਚੱਲ ਰਹੇ ਤਸਕਰੀ ਮਾਡਿਊਲ ਨਾਲ ਜੁੜੇ ਦੋ ਵਿਅਕਤੀ 6 ਅਧੁਨਿਕ ਪਿਸਤੌਲਾਂ, 1 ਕਿਲੋ ਹੈਰੋਇਨ, 10 ਹਜ਼ਾਰ ਰੁਪਏ ਦੀ ਡਰੱਗ ਮਨੀ ਸਮੇਤ ਕਾਬੂ ਸਰਕਾਰ ਵਿਦਿਆਰਥੀਆਂ ਦੀਆਂ ਭਾਵਨਾਵਾਂ ਤੋਂ ਭਲੀ-ਭਾਂਤ ਜਾਣੂ, ਵਿਦਿਆਰਥੀ ਆਪਣੇ ਅੰਦੋਲਨ ਦੇ ਸਿਆਸੀ ਅਗਵਾ ਹੋਣ ਤੋਂ ਰਹਿਣ ਸਾਵਧਾਨ : ਸੁਨੀਲ ਜਾਖੜ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਸਮਾਜਿਕ ਸੁਰੱਖਿਆ ਵਿਭਾਗ ਨੂੰ ਆਂਗਣਵਾੜੀ ਵਰਕਰਾਂ ਲਈ ਘੱਟੋ-ਘੱਟ 60 ਲੱਖ ਰੁਪਏ ਦਾ ਜੀਵਨ ਬੀਮਾ ਯਕੀਨੀ ਬਣਾਉਣ ਦੇ ਨਿਰਦੇਸ਼ ਪੰਜਾਬ ਸਰਕਾਰ ਦੀ ਹਰ ਖੇਤ ਤੱਕ ਨਹਿਰੀ ਪਾਣੀ ਪਹੁੰਚਾਉਣ ਦੀ ਮੁਹਿੰਮ ਜੰਗੀ ਪੱਧਰ 'ਤੇ ਜਾਰੀ ਭੋਜਨ ਸੁਰੱਖਿਆ ਤੋਂ ਪੋਸ਼ਣ ਸੁਰੱਖਿਆ ਵੱਲ ਵਧ ਰਿਹਾ ਪੰਜਾਬ ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਨੂੰ ਹੋਰ ਪ੍ਰਭਾਵਸ਼ਾਲੀ ਬਣਾਉਣ ’ਤੇ ਦਿੱਤਾ ਜ਼ੋਰ ਕਿਸੇ ਵੀ ਵਪਾਰੀ ਦੀ ਸਮੱਸਿਆ ਨੂੰ ਬੇਲੋੜਾ ਲਮਕਣ ਨਹੀਂ ਦਿੱਤਾ ਜਾਵੇਗਾ : ਪੂਨਮਦੀਪ ਕੌਰ ਸੜਕ ਹਾਦਸਿਆਂ ਦੇ ਪੀੜਤਾਂ ਦੀ ਮਦਦ ਕਰਨ ਵਾਲੇ 'ਰਾਹਵੀਰ' ਹੋਣਗੇ 25 ਹਜ਼ਾਰ ਰੁਪਏ ਨਕਦ ਇਨਾਮ ਨਾਲ ਸਨਮਾਨਿਤ : ਨਵਜੋਤ ਕੌਰ ਬੇਸਹਾਰਾ ਪਸ਼ੂਆਂ ਨਾਲ ਵਾਪਰਦੇ ਹਾਦਸਿਆਂ ਦੇ ਪੀੜਤਾਂ ਨੂੰ ਬਣਦਾ ਮੁਆਵਜ਼ਾ ਦੇਣ ਲਈ ਪ੍ਰਸ਼ਾਸਨ ਵਚਨਬੱਧ : ਨਵਜੋਤ ਕੌਰ ਨਵਜੋਤ ਕੌਰ ਵੱਲੋਂ ‘ਠੋਸ ਕੂੜਾ ਪ੍ਰਬੰਧਨ ਨਿਯਮ 2026’ ਦੀ ਇੰਨ-ਬਿੰਨ ਪਾਲਣਾ ਦੇ ਆਦੇਸ਼ ਟ੍ਰਾਈਡੈਂਟ ਲਿਮਟਿਡ ਦਾ ਵਿੱਤੀ ਸਾਲ 2026-27 ਦੀ ਪਹਿਲੀ ਤਿਮਾਹੀ ਵਿੱਚ ਸ਼ਾਨਦਾਰ ਪ੍ਰਦਰਸ਼ਨ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਹੋਰ ਤੇਜ਼ ਕਰਨ ਲਈ ਆਪਸੀ ਤਾਲਮੇਲ ਨਾਲ ਕੀਤੇ ਜਾਣ ਕਾਰਜ : ਅਮਿਤ ਕੁਮਾਰ ਪੰਚਾਲ ਸ਼ਾਮਚੁਰਾਸੀ ਹਲਕੇ ਦੇ ਹਰ ਲੋੜਵੰਦ ਤੱਕ ਸਹੂਲਤਾਂ ਪਹੁੰਚਾਉਣਾ ਸਾਡੀ ਤਰਜੀਹ - ਡਾ. ਰਵਜੋਤ ਸਿੰਘ ਵਿਦਿਆਰਥੀਆਂ ਖ਼ਿਲਾਫ਼ ਐਨਐਸਏ ਲਗਾਉਣਾ ਨਿੰਦਣਯੋਗ : ਅਮਰਿੰਦਰ ਸਿੰਘ ਰਾਜਾ ਵੜਿੰਗ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਕੁਲਜੀਤ ਸਿੰਘ ਰੰਧਾਵਾ ਵੱਲੋਂ 88ਵੀਂ, 89ਵੀਂ ਅਤੇ 90ਵੀਂ ਬੱਸ ਰਵਾਨਾ ਮੋਹਿੰਦਰ ਭਗਤ ਵੱਲੋਂ ਲੁਧਿਆਣਾ ਵਿਖੇ ਬਾਗਬਾਨੀ ਵਿਕਾਸ ਕੇਂਦਰ ਦੇ ਨਿਰਮਾਣ ਕਾਰਜਾਂ ਵਿੱਚ ਤੇਜ਼ੀ ਲਿਆਉਣ ਦੇ ਹੁਕਮ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ : ਕੁਲਵੰਤ ਸਿੰਘ ਦੀ ਦੇਖ-ਰੇਖ ਹੇਠ ਮੋਹਾਲੀ ਹਲਕੇ ਤੋਂ 86ਵੀਂ, 87ਵੀਂ ਅਤੇ 88ਵੀਂ ਬੱਸ ਰਵਾਨਾ

 

ਲਾਂਡਰਾਂ ਟੀ-ਪੁਆਇੰਟ ਤੇ 150 ਕਰੋੜ ਰੁਪਏ ਦੀ ਲਾਗਤ ਨਾਲ ਫਲਾਈ ਓਵਰ ਬਣਾਉਣ ਦੀ ਤਜਵੀਜ : ਤੇਜਿੰਦਰ ਪਾਲ ਸਿੰਘ ਸਿੱਧੂ

ਲਖਨੌਰ ਤੋਂ ਲਾਂਡਰਾਂ ਤੱਕ ਦੀ ਸੜਕ ਨੂੰ ਚੋੜਾ ਕੀਤਾ ਜਾਵੇਗਾ ,ਡਿਪਟੀ ਕਮਿਸ਼ਨਰ ਨੇ ਸੜਕ ਲਈ ਜਮੀਨ ਐਕਵਾਇਰ ਕਰਨ ਸਬੰਧੀ ਕਿਸਾਨਾਂ ਨਾਲ ਕੀਤੀ ਵਿਸ਼ੇਸ ਮੀਟਿੰਗ

ਡਿਪਟੀ ਕਮਿਸ਼ਨਰ ਸ੍ਰੀ ਤੇਜਿੰਦਰ ਪਾਲ ਸਿੰਘ ਸਿੱਧੂ ਲਾਂਡਰਾਂ ਟੀ-ਪੁਆਇੰਟ ਵਿਖੇ ਓਵਰਬ੍ਰਿਜ ਬਣਾਉਣ ਸਬੰਧੀ ਮੌਕੇ ਦਾ ਜਾਇਜਾ ਲੈਂਦੇ ਹੋਏ।
ਡਿਪਟੀ ਕਮਿਸ਼ਨਰ ਸ੍ਰੀ ਤੇਜਿੰਦਰ ਪਾਲ ਸਿੰਘ ਸਿੱਧੂ ਲਾਂਡਰਾਂ ਟੀ-ਪੁਆਇੰਟ ਵਿਖੇ ਓਵਰਬ੍ਰਿਜ ਬਣਾਉਣ ਸਬੰਧੀ ਮੌਕੇ ਦਾ ਜਾਇਜਾ ਲੈਂਦੇ ਹੋਏ।

Web Admin

Web Admin

5 Dariya News

ਐਸ.ਏ.ਐਸ.ਨਗਰ , 17 Nov 2015

Last updated on: Nov 17, 2015, 00:00 IST

ਲਾਂਡਰਾਂ ਟੀ-ਪੁਆਇੰਟ ਤੇ ਰੋਜ਼ਾਨਾਂ ਟਰੈਫਿਕ ਦੀ ਸਮੱਸਿਆ ਤੇ ਪੱਕੇ ਤੌਰ ਤੇ ਕਾਬੂ ਪਾਉਣ ਲਈ ਅਤੇ ਆਵਾਜਾਈ ਨੂੰ ਸੁਖਾਲਾ ਬਣਾਉਣ ਲਈ ਇਥੇ 150 ਕਰੋੜ ਰੁਪਏ ਦੀ ਲਾਗਤ ਨਾਲ ਫਲਾਈ ਓਵਰ ਬਣਾਉਣ ਦੀ ਤਜਵੀਜ ਹੈ ਅਤੇ ਇੱਕ ਵਿਸ਼ੇਸ ਪ੍ਰੋਜੈਕਟ ਤਿਆਰ ਕਰਕੇ ਪੰਜਾਬ ਸਰਕਾਰ ਨੂੰ ਭੇਜਿਆ ਗਿਆ ਹੈ ਤਾਂ ਜੋ ਲਾਂਡਰਾਂ ਟੀ-ਪਆਇੰਟ ਤੇ ਲੋਕਾਂ ਨੂੰ ਆ ਰਹੀ ਟਰੈਫਿਕ ਦੀ ਸਮੱਸਿਆ ਤੋਂ ਛੁਟਕਾਰਾ ਮਿਲ ਸਕੇ। ਇਸ ਗੱਲ ਦੀ ਜਾਣਕਾਰੀ ਡਿਪਟੀ ਕਮਿਸ਼ਨਰ ਸ੍ਰੀ ਤੇਜਿੰਦਰ ਪਾਲ ਸਿੰਘ ਸਿੱਧੂ ਨੇ ਲਾਂਡਰਾਂ ਟੀ-ਪੁਆਇੰਟ ਤੇ ਮੌਕੇ ਤੇ ਜਾ ਕੇ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨਾਲ ਜਾਇਜਾ ਲੈਣ ਮੌਕੇ ਦਿੱਤੀ।ਸ੍ਰੀ ਸਿੱਧੂ ਨੇ ਦੱਸਿਆ ਕਿ ਖਰੜ ਤੋਂ ਬਨੂੰੜ ਤੱਕ ਦੀ ਸੜਕ ਨੂੰ ਚਹੁੰ-ਮਾਰਗੀ ਬਣਾਉਣ ਦੀ ਤਜਵੀਜ ਵੀ ਹੈ। ਪਰੰਤੂ ਪਹਿਲੇ ਪੜਾਅ ਦੌਰਾਨ ਲਾਂਡਰਾਂ ਟੀ-ਪੁਆਇੰਟ ਤੇ ਓਵਰਬ੍ਰਿਜ ਬਣਾਉਣ ਦੀ ਤਜਵੀਜ ਨੂੰ ਅਮਲ ਵਿੱਚ ਲਿਆਂਦਾ ਜਾਵੇਗਾ ਤਾਂ ਜੋ ਟਰੈਫਿਕ ਦੀ ਸਮੱਸਿਆ ਤੇ ਕਾਬੂ ਪਾਇਆ ਜਾ ਸਕੇ। 

ਇਥੇ ਇਹ ਵਰਣਨਯੋਗ ਹੈ ਕਿ ਇਸ ਸੜਕ ਤੇ ਰੋਜ਼ਾਨਾ ਹਜ਼ਾਰਾਂ ਦੀ ਗਿਣਤੀ ਵਿੱਚ ਵੱਡੇ ਅਤੇ ਛੋਟੇ ਵਾਹਨ ਗੁਜਰਦੇ ਹਨ ਅਤੇ ਅਕਸਰ ਟਰੈਫਿਕ ਦੀ ਸਮੱਸਿਆ ਆਉਂਦੀ ਹੈ। ਸ੍ਰੀ ਸਿੱਧੂ ਨੇ ਦੱਸਿਆ ਕਿ ਜਲਦੀ ਹੀ ਲਖਨੌਰ ਤੋਂ ਲਾਂਡਰਾਂ ਟੀ-ਪੁਆਇੰਟ ਤੱਕ ਦੀ ਸੜਕ ਨੂੰ ਚੋੜਾ ਅਤੇ ਮਜਬੂਤ ਕੀਤਾ ਜਾਵੇਗਾ ਅਤੇ ਇਸ ਸੜਕ ਨੂੰ ਚੁੰਨੀ ਸਰਹੰਦ ਰੋਡ ਨਾਲ ਜੋੜਿਆ ਜਾਵੇਗਾ ਜਿਸ ਲਈ ਜਮੀਨ ਮਾਲਕਾਂ ਤੋਂ ਜਮੀਨ ਐਕਵਾਇਰ ਕੀਤੀ ਜਾਵੇਗੀ। ਸ੍ਰੀ ਸਿੱਧੂ ਨੇ ਇਸ ਮੰਤਵ ਲਈ ਅੱਜ ਲਾਂਡਰਾਂ ਵਿਖੇ ਜਿਨ੍ਹਾਂ ਕਿਸਾਨਾਂ ਦੀ ਜਮੀਨ ਲਖਨੌਰ ਤੋਂ ਲਾਂਡਰਾਂ ਟੀ-ਪੁਆਇੰਟ ਅਤੇ ਚੁੰਨੀ ਸਰਹੰਦ ਸੜਕ ਤੱਕ ਪੈਂਦੀ ਹੈ ਉਨ੍ਹਾਂ ਨਾਲ ਗੱਲਬਾਤ ਵੀ ਕੀਤੀ। ਇਸ ਮੌਕੇ ਕਿਸਾਨਾਂ ਨੇ ਡਿਪਟੀ ਕਮਿਸ਼ਨਰ ਸ੍ਰੀ ਸਿੱਧੂ ਨੂੰ ਵਿਸ਼ਵਾਸ਼ ਦਿਵਾਇਆ ਕਿ ਉਹ ਸੜਕ ਨੂੰ ਚੋੜਾ ਕਰਨ ਲਈ ਆਪਣੀ ਜਮੀਨ ਦੇਣ ਨੂੰ ਤਿਆਰ ਹਨ ਪਰੰਤੂ ਉਨ੍ਹਾਂ ਨੂੰ ਮੁਆਵਜਾ ਦਵਾਇਆ ਜਾਵੇ। ਜੇਕਰ ਸਰਕਾਰ ਮੁਆਵਜਾ ਦੇ ਦੇਵੇਗੀ ਤਾਂ ਉਹ ਅਦਾਲਤਾਂ ਵਿੱਚ ਚੱਲ ਰਹੇ ਕੇਸ ਵੀ ਵਾਪਸ ਲੈ ਲੈਣਗੇ। ਡਿਪਟੀ ਕਮਿਸ਼ਨਰ ਨੇ ਕਿਸਾਨਾਂ ਨੂੰ ਭਰੋਸਾ ਦਿੱਤਾ ਕਿ ਉਨ੍ਹਾਂ ਨੂੰ ਪੰਜਾਬ ਸਰਕਾਰ ਵੱਲੋਂ ਉਚਿਤ ਮੁਆਵਜਾ ਦਿਵਾਉਣ ਉਪਰੰਤ ਹੀ ਸੜਕ ਨੂੰ ਚੋੜਾ ਅਤੇ ਮਜਬੂਤ ਕੀਤਾ ਜਾਵੇਗਾ। 

ਡਿਪਟੀ ਕਮਿਸ਼ਨਰ ਨੇ ਇਸ ਮੌਕੇ ਮਾਲ ਵਿਭਾਗ ਅਤੇ ਲੋਕ ਨਿਰਮਾਣ ਵਿਭਾਗ ਦੇ ਅਧਿਕਾਰੀਆਂ ਨੂੰ ਹਦਾਇਤਾਂ ਦਿੱਤੀਆਂ ਕਿ ਉਹ ਲਖਨੌਰ ਤੋਂ ਲਾਂਡਰਾਂ ਟੀ-ਪੁਆਇੰਟ ਤੱਕ ਸੜਕ ਨੂੰ ਚੋੜਾ ਕਰਨ ਲਈ ਅਕਵਾਇਰ ਕੀਤੀ ਜਾਣ ਵਾਲੀ ਜਮੀਨ ਦੀ ਮੁਢਲੀ ਕਾਰਵਾਈ ਅੱਜ ਤੋਂ ਹੀ ਆਰੰਭ ਦੇਣ ਤਾਂ ਜੋ ਕਿਸਾਨਾਂ ਨੂੰ ਮੁਆਵਜਾ ਦੇ ਕੇ ਸੜਕ ਨੂੰ ਚੋੜਾ ਅਤੇ ਮਜਬੂਤ ਕਰਨ ਦਾ ਕੰਮ ਸ਼ੁਰੂ ਹੋ ਸਕੇ। ਇਸ ਤੋਂ ਇਲਾਵਾ ਲਾਂਡਰਾਂ ਟੀ-ਮੁਆਇੰਟ ਤੋਂ ਚੁੰਨੀ ਸਰਹੰਦ ਰੋਡ ਤੱਕ ਦੀ ਜੋ ਸੜਕ ਬਣਾਈ ਜਾਣੀ ਹੈ ਉਸ ਲਈ ਵੀ ਜਮੀਨ ਐਕਵਾਇਰ ਕਰਨ ਦੀ ਮੁਢਲੀ ਕਾਰਵਾਈ ਆਰੰਭ ਕੀਤੀ ਜਾਵੇ। ਇਸ ਮੌਕੇ ਚੇਅਰਪਰਸ਼ਨ ਪੰਜਾਬ ਰਾਜ ਮਹਿਲਾ ਕਮਿਸ਼ਨ ਬੀਬੀ ਪਰਮਜੀਤ ਕੌਰ ਲਾਂਡਰਾਂ, ਵਧੀਕ ਡਿਪਟੀ ਕਮਿਸ਼ਨਰ ਸ੍ਰੀਮਤੀ ਪੂਨਮਦੀਪ ਕੌਰ, ਐਸ.ਡੀ.ਐਮ ਸ੍ਰੀ ਲਖਮੀਰ ਸਿੰਘ, ਐਕਸੀਅਨ ਲੋਕ ਨਿਰਮਾਣ ਵਿਭਾਗ ਸ੍ਰੀ ਐਨ.ਐਸ. ਵਾਲੀਆ, ਤਹਿਸੀਲਦਾਰ ਸ੍ਰੀ ਰਵਿੰਦਰ ਬਾਂਸਲ ਅਤੇ ਪਿੰਡ ਲਾਂਡਰਾਂ ਦੇ ਜਿਨ੍ਹਾਂ ਕਿਸਾਨਾਂ ਦੀ ਸੜਕ ਨੇੜੇ ਜਮੀਨ ਪੈਂਦੀ ਹੈ ਵੀ ਮੌਜੂਦ ਸਨ। 

 

Tags: Tajinder Pal Singh Sidhu , PARAMJIT KAUR LANDRAN

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD