Friday, 24 July 2026

 

 

ਖ਼ਾਸ ਖਬਰਾਂ ਹੁਣ ਉੱਤਰਾਖੰਡ ਵਿੱਚ ਪੇਪਰ ਲੀਕ ਹੋ ਗਏ, ਪ੍ਰਧਾਨ ਮੰਤਰੀ ਜੀ ਇਹ ਕਦੋਂ ਰੁਕਣਗੇ?- ਕੇਜਰੀਵਾਲ ਬੱਚਿਆਂ ਨੇ ਫਾਸਟ ਟ੍ਰੈਕ ਕੋਰਟ ਨਹੀਂ, ਧਰਮਿੰਦਰ ਪ੍ਰਧਾਨ ਦਾ ਅਸਤੀਫਾ ਮੰਗਿਆ ਹੈ ਨਰਿੰਦਰ ਕੌਰ ਭਰਾਜ ਨੇ ਪਿੰਡ ਰੂਪਾਹੇੜੀ ਵਿਖੇ 18.16 ਲੱਖ ਰੁਪਏ ਦੀ ਲਾਗਤ ਨਾਲ ਸਾਂਝੇ ਜ਼ਮੀਨਦੋਜ਼ ਪਾਈਪਲਾਈਨ ਸਿੰਚਾਈ ਪ੍ਰੋਜੈਕਟ ਦਾ ਨੀਂਹ ਪੱਥਰ ਰੱਖਿਆ ਕੁਲਤਾਰ ਸਿੰਘ ਸੰਧਵਾਂ ਨੇ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਤਹਿਤ ਨਸ਼ਾ ਮੁਕਤੀ ਮੋਰਚਾ ਦੇ ਬਲਾਕ ਕੋਆਰਡੀਨੇਟਰਾਂ ਨੂੰ ਸ਼ਨਾਖਤੀ ਕਾਰਡ ਕੀਤੇ ਜਾਰੀ ਸਰਹੱਦ ਪਾਰੋਂ ਚੱਲ ਰਹੇ ਤਸਕਰੀ ਮਾਡਿਊਲ ਨਾਲ ਜੁੜੇ ਦੋ ਵਿਅਕਤੀ 6 ਅਧੁਨਿਕ ਪਿਸਤੌਲਾਂ, 1 ਕਿਲੋ ਹੈਰੋਇਨ, 10 ਹਜ਼ਾਰ ਰੁਪਏ ਦੀ ਡਰੱਗ ਮਨੀ ਸਮੇਤ ਕਾਬੂ ਸਰਕਾਰ ਵਿਦਿਆਰਥੀਆਂ ਦੀਆਂ ਭਾਵਨਾਵਾਂ ਤੋਂ ਭਲੀ-ਭਾਂਤ ਜਾਣੂ, ਵਿਦਿਆਰਥੀ ਆਪਣੇ ਅੰਦੋਲਨ ਦੇ ਸਿਆਸੀ ਅਗਵਾ ਹੋਣ ਤੋਂ ਰਹਿਣ ਸਾਵਧਾਨ : ਸੁਨੀਲ ਜਾਖੜ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਸਮਾਜਿਕ ਸੁਰੱਖਿਆ ਵਿਭਾਗ ਨੂੰ ਆਂਗਣਵਾੜੀ ਵਰਕਰਾਂ ਲਈ ਘੱਟੋ-ਘੱਟ 60 ਲੱਖ ਰੁਪਏ ਦਾ ਜੀਵਨ ਬੀਮਾ ਯਕੀਨੀ ਬਣਾਉਣ ਦੇ ਨਿਰਦੇਸ਼ ਪੰਜਾਬ ਸਰਕਾਰ ਦੀ ਹਰ ਖੇਤ ਤੱਕ ਨਹਿਰੀ ਪਾਣੀ ਪਹੁੰਚਾਉਣ ਦੀ ਮੁਹਿੰਮ ਜੰਗੀ ਪੱਧਰ 'ਤੇ ਜਾਰੀ ਭੋਜਨ ਸੁਰੱਖਿਆ ਤੋਂ ਪੋਸ਼ਣ ਸੁਰੱਖਿਆ ਵੱਲ ਵਧ ਰਿਹਾ ਪੰਜਾਬ ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਨੂੰ ਹੋਰ ਪ੍ਰਭਾਵਸ਼ਾਲੀ ਬਣਾਉਣ ’ਤੇ ਦਿੱਤਾ ਜ਼ੋਰ ਕਿਸੇ ਵੀ ਵਪਾਰੀ ਦੀ ਸਮੱਸਿਆ ਨੂੰ ਬੇਲੋੜਾ ਲਮਕਣ ਨਹੀਂ ਦਿੱਤਾ ਜਾਵੇਗਾ : ਪੂਨਮਦੀਪ ਕੌਰ ਸੜਕ ਹਾਦਸਿਆਂ ਦੇ ਪੀੜਤਾਂ ਦੀ ਮਦਦ ਕਰਨ ਵਾਲੇ 'ਰਾਹਵੀਰ' ਹੋਣਗੇ 25 ਹਜ਼ਾਰ ਰੁਪਏ ਨਕਦ ਇਨਾਮ ਨਾਲ ਸਨਮਾਨਿਤ : ਨਵਜੋਤ ਕੌਰ ਬੇਸਹਾਰਾ ਪਸ਼ੂਆਂ ਨਾਲ ਵਾਪਰਦੇ ਹਾਦਸਿਆਂ ਦੇ ਪੀੜਤਾਂ ਨੂੰ ਬਣਦਾ ਮੁਆਵਜ਼ਾ ਦੇਣ ਲਈ ਪ੍ਰਸ਼ਾਸਨ ਵਚਨਬੱਧ : ਨਵਜੋਤ ਕੌਰ ਨਵਜੋਤ ਕੌਰ ਵੱਲੋਂ ‘ਠੋਸ ਕੂੜਾ ਪ੍ਰਬੰਧਨ ਨਿਯਮ 2026’ ਦੀ ਇੰਨ-ਬਿੰਨ ਪਾਲਣਾ ਦੇ ਆਦੇਸ਼ ਟ੍ਰਾਈਡੈਂਟ ਲਿਮਟਿਡ ਦਾ ਵਿੱਤੀ ਸਾਲ 2026-27 ਦੀ ਪਹਿਲੀ ਤਿਮਾਹੀ ਵਿੱਚ ਸ਼ਾਨਦਾਰ ਪ੍ਰਦਰਸ਼ਨ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਹੋਰ ਤੇਜ਼ ਕਰਨ ਲਈ ਆਪਸੀ ਤਾਲਮੇਲ ਨਾਲ ਕੀਤੇ ਜਾਣ ਕਾਰਜ : ਅਮਿਤ ਕੁਮਾਰ ਪੰਚਾਲ ਸ਼ਾਮਚੁਰਾਸੀ ਹਲਕੇ ਦੇ ਹਰ ਲੋੜਵੰਦ ਤੱਕ ਸਹੂਲਤਾਂ ਪਹੁੰਚਾਉਣਾ ਸਾਡੀ ਤਰਜੀਹ - ਡਾ. ਰਵਜੋਤ ਸਿੰਘ ਵਿਦਿਆਰਥੀਆਂ ਖ਼ਿਲਾਫ਼ ਐਨਐਸਏ ਲਗਾਉਣਾ ਨਿੰਦਣਯੋਗ : ਅਮਰਿੰਦਰ ਸਿੰਘ ਰਾਜਾ ਵੜਿੰਗ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਕੁਲਜੀਤ ਸਿੰਘ ਰੰਧਾਵਾ ਵੱਲੋਂ 88ਵੀਂ, 89ਵੀਂ ਅਤੇ 90ਵੀਂ ਬੱਸ ਰਵਾਨਾ ਮੋਹਿੰਦਰ ਭਗਤ ਵੱਲੋਂ ਲੁਧਿਆਣਾ ਵਿਖੇ ਬਾਗਬਾਨੀ ਵਿਕਾਸ ਕੇਂਦਰ ਦੇ ਨਿਰਮਾਣ ਕਾਰਜਾਂ ਵਿੱਚ ਤੇਜ਼ੀ ਲਿਆਉਣ ਦੇ ਹੁਕਮ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ : ਕੁਲਵੰਤ ਸਿੰਘ ਦੀ ਦੇਖ-ਰੇਖ ਹੇਠ ਮੋਹਾਲੀ ਹਲਕੇ ਤੋਂ 86ਵੀਂ, 87ਵੀਂ ਅਤੇ 88ਵੀਂ ਬੱਸ ਰਵਾਨਾ

 

ਐਸ.ਏ.ਐਸ.ਨਗਰ ਜ਼ਿਲ੍ਹੇ 'ਚ ਮਗਨਰੇਗਾ ਸਕੀਮ ਤਹਿਤ 8 ਕਰੋੜ 75 ਲੱਖ 63 ਹਜ਼ਾਰ ਰੁਪਏ ਖਰਚ ਕੀਤੇ : ਤੇਜਿੰਦਰ ਪਾਲ ਸਿੰਘ ਸਿੱਧੂ

ਚਾਲੂ ਮਾਲੀ ਸਾਲ ਦੇ ਅੰਤ ਤੱਕ 3 ਕਰੋੜ 16 ਲੱਖ 28 ਹਜ਼ਾਰ ਰੁਪਏ ਹੋਰ ਕੀਤੇ ਜਾਣਗੇ ਖਰਚ

ਐਸ.ਏ.ਐਸ.ਨਗਰ ਜ਼ਿਲ੍ਹੇ

Web Admin

Web Admin

5 Dariya News

ਐਸ.ਏ.ਐਸ. ਨਗਰ (ਮੁਹਾਲੀ) , 18 Nov 2015

Last updated on: Nov 18, 2015, 00:00 IST

ਸਾਹਿਬਜ਼ਾਦਾ ਅਜੀਤ ਸਿੰਘ ਨਗਰ ਜ਼ਿਲ੍ਹੇ 'ਚ ਮਗਨਰੇਗਾ ਸਕੀਮ ਤਹਿਤ 8 ਕਰੋੜ 75 ਲੱਖ 63 ਹਜ਼ਾਰ ਰੁਪਏ ਖਰਚ ਕੀਤੇ ਜਾ ਚੁੱਕੇ ਹਨ ਅਤੇ ਚਾਲੂ ਮਾਲੀ ਸਾਲ ਦੇ ਅੰਤ ਤੱਕ ਮਗਨਰੇਗਾ ਸਕੀਮ ਅਧੀਨ 3 ਕਰੋੜ 16 ਲੱਖ 28 ਹਜ਼ਾਰ ਰੁਪਏ ਹੋਰ ਖਰਚ ਕੀਤੇ ਜਾਣਗੇ।  ਜ਼ਿਲ੍ਹੇ 'ਚ 22 ਹਜ਼ਾਰ 313 ਪੇਂਡੂ ਮਜਦੂਰਾਂ ਨੂੰ ਜੋਬ ਕਾਰਡ ਮੁਹੱਈਆ ਕਰਵਾ ਕੇ ਰੋਜ਼ਗਾਰ ਦੇ ਮੌਕੇ ਪ੍ਰਦਾਨ ਕੀਤੇ ਗਏ । ਇਸ ਗੱਲ ਦੀ ਜਾਣਕਾਰੀ ਡਿਪਟੀ ਕਮਿਸ਼ਨਰ ਸ੍ਰੀ ਤੇਜਿੰਦਰ ਪਾਲ ਸਿੰਘ ਸਿੱਧੂ ਨੇ ਲਾਂਡਰਾਂ-ਚੁੰਨੀ ਸੜਕ ਅਤੇ ਪਿੰਡ ਮਜਾਤ (ਫਤਹਿਗੜ੍ਹ ਸਾਹਿਬ ਜ਼ਿਲ੍ਹੇ ਦੀ ਹੱਦ) ਤੱਕ ਦੀ ਸੜਕ ਦੇ ਆਲੇ ਦੁਆਲੇ ਦੀ ਸਫਾਈ ਅਤੇ ਬਰਮਾ ਦੀ ਮਜਬੂਤੀ ਲਈ ਮਗਨਰੇਗਾ ਸਕੀਮ ਤਹਿਤ ਕਰਵਾਏ ਜਾ ਰਹੇ ਕੰਮਾਂ ਦਾ ਮੁਆਇਨਾ ਕਰਨ ਮੌਕੇ ਦਿੱਤੀ।ਸ੍ਰੀ ਸਿੱਧੂ ਨੇ ਇਸ ਮੋਕੇ ਮਗਨਰੇਗਾ ਸਕੀਮ ਅਧੀਨ ਕਰ ਰਹੇ ਮਜਦੂਰਾਂ ਨਾਲ ਵੀ ਗੱਲਬਾਤ ਕੀਤੀ ਅਤੇ ਉਨ੍ਹਾਂ ਨੂੰ ਮਿਲਣ ਵਾਲੇ ਮਿਹਨਤਾਨੇ ਬਾਰੇ ਪੁੱਛਿਆ ਜਿਸ ਤੇ ਉਨ੍ਹਾਂ ਤਸੱਲੀ ਦਾ ਪ੍ਰਗਟਾਵਾ ਕੀਤਾ। ਸ੍ਰੀ ਸਿੱਧੂ ਨੇ ਦੱਸਿਆ ਕਿ ਐਸ.ਏ.ਐਸ.ਨਗਰ ਦੇ ਨਾਲ-ਨਾਲ ਹੁਣ ਸਮੁੱਚੇ ਜ਼ਿਲ੍ਹੇ ਨੂੰ ਮਾਡਲ ਜ਼ਿਲ੍ਹੇ ਵੱਜੋ ਵਿਕਸਿਤ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਹੁਣ ਪਿੰਡਾਂ ਦੀ ਨੁਹਾਰ ਬਦਲਣ ਲਈ ਕੋਈ ਕਸਰ ਬਾਕੀ ਨਹੀਂ ਛੱੜੀ ਜਾਵੇਗੀ ਅਤੇ ਪਹਿਲੇ ਪੜਾਅ ਦੌਰਾਨ ਪੁਰਾ ਇੱਕ ਮਹੀਨਾ ਪਿੰਡਾਂ ਦੀ ਸਫਾਈ ਨੂੰ ਸਮਰਪਿਤ ਕੀਤਾ ਜਾਵੇਗਾ ਜਿਸ ਲਈ ਪੰਚਾਇਤਾਂ, ਯੂਥ ਕਲੱਬਾਂ ਦਾ ਪੁਰਾ ਸਹਿਯੋਗ ਲਿਆ ਜਾਵੇਗਾ ਅਤੇ ਪਿੰਡਾਂ ਦੇ ਲੋਕਾਂ ਨੂੰ ਸਫਾਈ ਪ੍ਰਤੀ ਜਾਗਰੂਕ ਵੀ ਕੀਤਾ ਜਾਵੇਗਾ। 

ਸ੍ਰੀ ਸਿੱਧੂ ਨੇ ਦੱਸਿਆ ਕਿ ਜ਼ਿਲ੍ਹੇ ਦੀਆਂ ਮੁੱਖ ਸੜਕਾਂ ਦੇ ਨਾਲ-ਨਾਲ ਪੇਂਡੂ ਲਿੰਕ ਸੜਕਾਂ ਦੇ ਆਲੇ ਦੁਆਲੇ ਦੀ ਸਫਾਈ ਦੇ ਨਾਲ-ਨਾਲ ਉਨ੍ਹਾਂ ਦੀਆਂ ਬਰਮਾ ਨੂੰ ਮਜਬੂਤ ਕੀਤਾ ਜਾਵੇਗਾ ਅਤੇ ਮਗਨਰੇਗਾ ਸਕੀਮ ਅਧੀਨ ਪਿੰਡਾਂ 'ਚ ਹੋਣ ਵਾਲੇ ਵੱਧ ਤੋਂ ਵੱਧ ਕੰਮ ਕਰਵਾਕੇ ਪੇਂਡੂ ਮਜਦੂਰਾਂ ਨੂੰ ਰੋਜ਼ਗਾਰ ਦੇ ਮੌਕੇ ਪੈਦਾ ਕੀਤੇ ਜਾਣਗੇ। ਸ੍ਰੀ ਸਿੱਧੂ ਨੇ ਹੋਰ ਦੱਸਿਆ ਕਿ ਮਗਨਰੇਗਾ ਸਕੀਮ ਅਧੀਨ ਪਿੰਡਾਂ 'ਚ ਹੋਣ ਵਾਲੇ ਕੰਮਾਂ ਸਬੰਧੀ ਕੇਂਦਰ ਸਰਕਾਰ ਨੂੰ  ਕਰੀਬ 40 ਕਰੋੜ ਰੁਪਏ ਦਾ ਪ੍ਰੋਜੈਕਟ ਬਣਾ ਕੇ ਵੀ ਭੇਜਿਆ ਗਿਆ ਹੈ । ਜਿਸ ਨਾਲ ਪਿੰਡਾਂ ਦੀ ਨੁਹਾਰ ਬਦਲੀ ਜਾਵੇਗੀ। ਉਨ੍ਹਾਂ ਦੱਸਿਆ ਕਿ ਸਾਲ 2015-16 ਦੌਰਾਨ 1 ਲੱਖ 70 ਹਜ਼ਾਰ ਦੇ ਕਰੀਬ ਮਜਦੂਰਾਂ ਨੂੰ ਦਿਹਾੜੀਆਂ ਤਹਿਤ ਕੰਮ  ਦਿੱਤਾ ਜਾਵੇਗਾ ਅਤੇ ਹੁਣ ਤੱਕ ਇਸ ਸਾਲ 1 ਲੱਖ ਦਿਹਾੜੀਆਂ ਤਹਿਤ ਮਜਦੂਰਾਂ ਤੋਂ ਕੰਮ ਕਰਵਾਇਆ ਜਾ ਚੁੱਕਾ ਹੈ। ਸ੍ਰੀ ਸਿੱਧੂ ਨੇ ਇਸ ਮੌਕੇ ਦੱਸਿਆ ਕਿ ਲਾਂਡਰਾਂ ਚੁੰਨੀ ਸੜਕ ਅਤੇ ਜ਼ਿਲ੍ਹਾ ਫਤਹਿਗੜ੍ਹ ਸਾਹਿਬ ਦੀ ਹੱਦ ਨਾਲ ਪੈਂਦੇ ਪਿੰਡ ਮਜਾਤ ਨੇੜੇ ਜ਼ਿਲ੍ਹੇ ਦੇ ਪ੍ਰਵੇਸ ਦੁਆਰ ਨੂੰ ਨਵੀਂ ਦਿੱਖ ਪ੍ਰਦਾਨ ਕੀਤੀ ਜਾਵੇਗੀ ਅਤੇ ਸੜਕ ਦੇ ਆਲੇ ਦੁਆਲੇ ਦਰੱਖਤ, ਫੁੱਲਦਾਰ ਬੂਟੇ ਲਗਾਕੇ ਇਸ ਨੂੰ ਅਤਿ ਸੁੰਦਰ ਬਣਾਇਆ ਜਾਵੇਗਾ। ਉਨ੍ਹਾਂ ਇਸ ਸਬੰਧੀ ਅਧਿਕਾਰੀਆਂ ਨੂੰ ਇੱਕ ਵਿਸ਼ੇਸ ਯੋਜਨਾ ਤਿਆਰ ਕਰਨ ਲਈ ਵੀ ਆਖਿਆ ਤਾਂ ਜੋ ਉਸ ਨੂੰ ਅਮਲੀ ਜਾਮਾ ਪਹਿਨਾਇਆ ਜਾ ਸਕੇ। ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਸ੍ਰੀ ਭੁਪਿੰਦਰ ਸਿੰਘ ਨੇ ਜ਼ਿਲ੍ਹੇ 'ਚ ਮਗਨਰੇਗਾ ਸਕੀਮ ਅਧੀਨ ਕਰਵਾਏ ਗਏ ਕੰਮਾਂ ਬਾਰੇ ਵਿਸਥਾਰਪੂਰਵਕ ਜਾਣਕਾਰੀ ਦਿੱਤੀ । ਇਸ ਮੌਕੇ ਐਸ.ਡੀ.ਐਮ ਖਰੜ ਸ੍ਰੀਮਤੀ ਅਮਨਿੰਦਰ ਕੌਰ, ਸਕੱਤਰ ਜ਼ਿਲ੍ਹਾ ਪ੍ਰੀਸ਼ਦ ਸ੍ਰੀ ਰਵੀਇੰਦਰ ਸਿੰਘ ਸੰਧੂ, ਬੀ.ਡੀ.ਪੀ.ਓ ਖਰੜ ਸ੍ਰੀ ਮਾਲਵਿੰਦਰ ਸਿੰਘ ਸਮੇਤ ਪਿੰਡ ਸਵਾੜਾ, ਮੱਛਲੀਕਲਾਂ, ਮਜਾਤ ਆਦਿ ਪਿੰਡਾਂ ਦੇ ਸਰਪੰਚ ਅਤੇ ਪੰਚ ਵੀ ਮੌਜੂਦ ਸਨ। 

 

Tags: Tajinder Pal Singh Sidhu

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD