Friday, 05 June 2026

 

 

ਖ਼ਾਸ ਖਬਰਾਂ 144 ਸਾਲਾਂ ਦੌਰਾਨ ਕਿਸੇ ਸਰਕਾਰ ਨੇ ਨਹਿਰਾਂ ਚੋਂ ਪਾਣੀ ਨਹੀਂ ਲੈਣ ਦਿੱਤਾ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਬਣੇ ਕਿਸਾਨਾਂ ਦੇ ਮਸੀਹਾ : ਮਨਵਿੰਦਰ ਸਿੰਘ ਗਿਆਸਪੁਰਾ ਤਰੁਨਪ੍ਰੀਤ ਸਿੰਘ ਸੌਂਦ, ਹਰਦੀਪ ਸਿੰਘ ਮੁੰਡੀਆਂ ਅਤੇ ਵਿਧਾਇਕਾਂ ਦੀ ਮੌਜੂਦਗੀ ਵਿੱਚ ਜਗਰੂਪ ਸਿੰਘ ਸੇਹ ਨੇ ਸੰਭਾਲਿਆ ਜ਼ਿਲ੍ਹਾ ਪ੍ਰੀਸ਼ਦ ਲੁਧਿਆਣਾ ਦੇ ਚੇਅਰਮੈਨ ਦਾ ਅਹੁਦਾ ਹਿਮਾਂਸ਼ੂ ਜੈਨ ਨੇ ਲੁਧਿਆਣਾ ਵਿੱਚ ਐਸ.ਆਈ.ਆਰ. ਗਤੀਵਿਧੀਆਂ ਦੇ ਸੁਚਾਰੂ ਸੰਚਾਲਨ ਲਈ ਜ਼ਿਲ੍ਹਾ ਪੱਧਰੀ ਨੋਡਲ ਅਫ਼ਸਰਾਂ ਅਤੇ ਸਹਾਇਕ ਨੋਡਲ ਅਫ਼ਸਰਾਂ ਨਾਲ ਕੀਤੀ ਮੀਟਿੰਗ ਡਾ ਬਲਬੀਰ ਸਿੰਘ ਨੇ ਛੋਟੀ ਮਸਜਿਦ ਨੇੜੇ 20 ਲੱਖ ਦੀ ਲਾਗਤ ਨਾਲ ਕਰਵਾਈ ਪ੍ਰੋਜੈਕਟ ਦੀ ਸ਼ੁਰੂਆਤ ਸਮਾਜ ਦਾ ਹਰ ਵਰਗ ਨਸ਼ਿਆਂ ਦੇ ਖਾਤਮੇ ਲਈ ਆਪਣਾ ਯੋਗਦਾਨ ਪਾਵੇ : ਅਮਨ ਅਰੋੜਾ ਹਰਪਾਲ ਸਿੰਘ ਚੀਮਾ ਵੱਲੋਂ ਮੁਲਾਜ਼ਮ ਯੂਨੀਅਨਾਂ ਨਾਲ ਮੁਲਾਕਾਤ ਸ਼ਿਮਲਾ ਪਹਾੜੀ ਚੌਕ ਦੀ ਸਾਲਾਂ ਪੁਰਾਣੀ ਪਾਣੀ ਭਰਨ ਦੀ ਸਮੱਸਿਆ ਦਾ ਹੱਲ ਪੰਜਾਬ ਪੁਲਿਸ ਵੱਲੋਂ ਵੱਡੀ ਅੱਤਵਾਦੀ ਸਾਜਿਸ਼ ਨਾਕਾਮ ਰੋਟਰੀ ਕਲੱਬ ਰੋਪੜ ਸੈਂਟਰਲ ਦੇ ਡਿਸਟਰਿਕਟ ਗਵਰਨਰ ਰਵੀ ਪ੍ਰਕਾਸ਼ ਵੱਲੋਂ ਅਧਿਕਾਰਤ ਦੌਰਾ ਕੀਤਾ ਗਿਆ ਪੰਜਾਬ ਸਰਕਾਰ ਦੀ ਅਗਵਾਈ ਵਿਚ ਨੌਜਵਾਨਾਂ ਲਈ ਰੋਜ਼ਗਾਰ ਦੇ ਨਵੇਂ ਰਾਹ ਖੋਲ੍ਹੇਗਾ ਜ਼ਿਲ੍ਹਾ ਪ੍ਰਸ਼ਾਸਨ : ਡਾ. ਹਿਮਾਂਸ਼ੂ ਅਗਰਵਾਲ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਹੋਰ ਮਜ਼ਬੂਤ ਕਰਨ ਲਈ ਅੰਮ੍ਰਿਤਸਰ ਕੇਂਦਰੀ ਵਿੱਚ ਅਹਿਮ ਮੀਟਿੰਗ ਆਯੋਜਿਤ ਨਸ਼ਿਆਂ ਦੇ ਜੜੋਂ ਖਾਤਮੇ ਲਈ ਵਿਲੇਜ ਅਤੇ ਵਾਰਡ ਡਿਫੈਂਸ ਕਮੇਟੀਆਂ ਪੁਲਿਸ ਤੇ ਸਿਵਲ ਪ੍ਰਸ਼ਾਸ਼ਨ ਨਾਲ ਮਿਲਕੇ ਨਿਭਾਉਣ ਅਹਿਮ ਭੂਮਿਕਾ : ਲਖਵੀਰ ਸਿੰਘ ਰਾਏ ਡਾ. ਸੋਨਾ ਥਿੰਦ ਵੱਲੋਂ ਸਪੈਸ਼ਲ ਇੰਟੈਂਸਿਵ ਰਵੀਜਨ ਦੇ ਰਿਵਾਈਜਡ ਸ਼ਡਿਊਲ ਤੋਂ ਰਾਜਸੀ ਪਾਰਟੀਆਂ ਦੇ ਨੁਮਾਇੰਦਿਆਂ ਨੂੰ ਕਰਵਾਇਆ ਜਾਣੂ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ : ਮੋਗਾ ਵਿੱਚ ਲੋਕਾਂ ਹੁਣ ਤੱਕ 8.61 ਕਰੋੜ ਰੁਪੈ ਤੋਂ ਵਧੇਰੇ ਦਾ ਕਰਵਾਇਆ ਮੁਫਤ ਇਲਾਜ ਐਡਵੋਕੈਟ ਅਮਰਪਾਲ ਸਿੰਘ ਨੇ ਪਿੰਡ ਚਾਚੋਕੇ ਵਿੱਖੇ ਪਿੰਡ ਦੇ ਵਿਕਾਸ ਕਾਰਜਾਂ ਅਤੇ ਲੋਕ ਭਲਾਈ ਦੇ ਮੁੱਦਿਆਂ ਸਬੰਧੀ ਪਿੰਡ ਵਾਸੀਆਂ ਨਾਲ ਕੀਤੀ ਮੀਟਿੰਗ ਅਮਨ ਅਰੋੜਾ ਦੇ ਯਤਨਾਂ ਸਦਕਾ ਪਿੰਡ ਅਕਬਰਪੁਰ ਦੀ 789 ਏਕੜ ਜ਼ਮੀਨ ਨੂੰ ਅਜ਼ਾਦੀ ਤੋਂ ਬਾਅਦ ਪਹਿਲੀ ਵਾਰ ਮਿਲੇਗਾ ਨਹਿਰੀ ਪਾਣੀ ਸ੍ਰੀ ਆਨੰਦਪੁਰ ਸਾਹਿਬ ਹੈਰੀਟੇਜ ਸਟਰੀਟ ਪ੍ਰਾਜੈਕਟ ਨੂੰ ਪ੍ਰਵਾਨਗੀ, ਕਿਲ੍ਹਾ ਸ੍ਰੀ ਅਨੰਦਗੜ੍ਹ ਸਾਹਿਬ, ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਅਤੇ ਇਤਿਹਾਸਕ ਗੁਰਦੁਆਰਿਆਂ ਨੂੰ ਜੋੜੇਗੀ ਹੈਰੀਟੇਜ ਸਟਰੀਟ : ਭਗਵੰਤ ਸਿੰਘ ਮਾਨ ਪੰਜਾਬ ਪੁਲਿਸ ਦੀ ਲੋਕ-ਕੇਂਦਰਿਤ ਪੁਲਿਸਿੰਗ ਨਾਲ ਲੋਕਾਂ ਦਾ ਭਰੋਸਾ ਹੋਇਆ ਮਜ਼ਬੂਤ, ਉਦਯੋਗ ਅਤੇ ਨਿਵੇਸ਼ ਲਈ ਬਣਿਆ ਸੁਰੱਖਿਅਤ ਮਾਹੌਲ ਵਪਾਰੀਆਂ ਨੂੰ ਦਰਪੇਸ਼ ਮੁਸ਼ਕਿਲਾਂ ਦਾ ਨਾਲੋ ਨਾਲ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ : ਨਵਜੋਤ ਕੌਰ ਨਵਜੋਤ ਕੌਰ ਵੱਲੋਂ ਹੜ੍ਹ ਸੁਰੱਖਿਆ ਕਾਰਜ ਨਿਰਧਾਰਤ ਸਮੇਂ ਅੰਦਰ ਯਕੀਨੀ ਬਣਾਉਣ ਦੀ ਹਦਾਇਤ ਸੀਨੀਅਰ ਸਿਟੀਜ਼ਨਾਂ ਦੇ ਕੰਮ ਪਹਿਲ ਦੇ ਆਧਾਰ ਤੇ ਕੀਤੇ ਜਾਣ : ਡਾ.ਸੋਨਾ ਥਿੰਦ

 

ਪੰਜਾਬ ਦਾ ਮਾਹੌਲ ਖਰਾਬ ਕਰਨ 'ਚ ਲੱਗੇ ਕਾਂਗਰਸ ਅਤੇ ਹਮਖਿਆਲੀਆਂ ਨੂੰ ਸਿਰੇ ਤੋਂ ਨਕਾਰ ਦੇਣ - ਤਲਬੀਰ ਗਿੱਲ

ਪੰਜਾਬ ਕੈਬਨਿਟ ਦਾ ਫੈਸਲਾ ਰਾਜ ਦੀ ਤਕਦੀਰ ਸੰਵਾਰਨ ਵਲ ਚੁੱਕਿਆ ਗਿਆ ਇੱਕ ਵੱਡਾ ਕਦਮ ਕਰਾਰ ਦਿੱਤਾ

ਪੰਜਾਬ ਦਾ ਮਾਹੌਲ ਖਰਾਬ ਕਰਨ

Web Admin

Web Admin

5 Dariya News

ਅੰਮ੍ਰਿਤਸਰ , 19 Nov 2015

Last updated on: Nov 19, 2015, 00:00 IST

ਪੰਜਾਬ ਕੈਬਨਿਟ ਵੱਲੋਂ ਅੱਜ ਰਾਜ ਦੇ ਹਰੇਕ ਵਰਗ ਦੇ ਹਿਤਾਂ ਤੇ ਜ਼ਰੂਰਤਾਂ ਨੂੰ ਮੁੱਖ ਰਖ ਕੇ ਕੀਤੇ ਗਏ ਐਲਾਨ ਦਾ ਭਰਪੂਰ ਸਵਾਗਤ ਕਰਦਿਆਂ ਅਕਾਲੀ ਆਗੂਆਂ ਨੇ ਉਕਤ ਫੈਸਲੇ ਨੂੰ ਰਾਜ ਦੀ ਤਕਦੀਰ ਸੰਵਾਰਨ ਵਲ ਚੁੱਕਿਆ ਗਿਆ ਇੱਕ ਵੱਡਾ ਕਦਮ ਕਰਾਰ ਦਿੱਤਾ ਹੈ।ਮਾਲ ਤੇ ਲੋਕ ਸੰਪਰਕ ਮੰਤਰੀ ਸ: ਬਿਕਰਮ ਸਿੰਘ ਮਜੀਠੀਆ ਦੇ ਸਿਆਸੀ ਸਕੱਤਰ ਸ: ਤਲਬੀਰ ਸਿੰਘ ਗਿੱਲ ਅਤੇ ਮੀਡੀਆ ਸਲਾਹਕਾਰ ਪ੍ਰੋ: ਸਰਚਾਂਦ ਸਿੰਘ ਨੇ ਸ਼੍ਰੋਮਣੀ ਅਕਾਲੀ ਦਲ ਵੱਲੋਂ ਅੰਮ੍ਰਿਤਸਰ ਸਾਹਿਬ ਵਿਖੇ 20 ਦਸੰਬਰ ਨੂੰ ਕੀਤੀ ਜਾ ਰਹੀ ਸਦਭਾਵਨਾ ਰੈਲੀ ਨੂੰ ਕਾਮਯਾਬ ਕਰਨ ਲਈ ਕੀਤੀ ਗਈ ਮੀਟਿੰਗ ਉਪਰੰਤ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਕਾਂਗਰਸ ਸਮੇਤ ਪੰਥ ਅਤੇ ਪੰਜਾਬ ਵਿਰੋਧੀ ਤਾਕਤਾਂ ਗਹਿਰੀ ਸਾਜ਼ਿਸ਼ ਤਹਿਤ ਪੰਜਾਬ ਦੇ ਨੌਜਵਾਨਾਂ ਨੂੰ ਗੁੰਮਰਾਹ ਕਰਨ ਦੀ ਤਾਕ ਵਿੱਚ ਹਨ, ਪਰ ਸੂਬਾ ਸਰਕਾਰ ਨੌਜਵਾਨ ਸ਼ਕਤੀ ਨੂੰ ਸਹੀ ਸੇਧ ਦੇਣ ਲਈ ਕੁੱਝ ਦਿਨਾਂ ਵਿੱਚ 1 ਲੱਖ 14 ਹਜ਼ਾਰ ਨਵੀਆਂ ਨੌਕਰੀਆਂ 'ਤੇ ਭਰਤੀ ਕਰਨ ਜਾ ਰਹੀ ਹੈ। ਜਿਸ ਨਾਲ ਬੇਰੁਜ਼ਗਾਰੀ ਦੂਰ ਹੋਵੇਗੀ ਅਤੇ   ਪੰਜਾਬ ਵਿਕਾਸ ਦੀਆਂ ਨਵੀਆਂ ਬੁਲੰਦੀਆਂ ਛੂਹੇਗਾ। ਉਹਨਾਂ ਦੱਸਿਆ ਕਿ ਸਦਭਾਵਨਾ ਰੈਲੀ ਵਿੱਚ ਜਨਤਾ ਸਾਹਮਣੇ ਪੰਜਾਬ ਵਿੱਚ ਅਮਨ, ਸ਼ਾਂਤੀ, ਭਾਈਚਾਰਕ ਸਾਂਝ, ਅਤੇ ਸਦਭਾਵਨਾ ਨੂੰ ਸੱਟ ਮਾਰਨ ਵਾਲੀਆਂ ਤਾਕਤਾਂ ਦਾ ਪਰਦਾਫਾਸ਼ ਕੀਤਾ ਜਾਵੇਗਾ। ਉਨਾਂ ਲੋਕਾਂ ਨੂੰ ਸੁਚੇਤ ਕਰਦਿਆਂ ਕਾਂਗਰਸ ਅਤੇ ਹਮਖ਼ਿਆਲੀ ਗਰਮਦਲੀਆ ਦੇ ਕੋਝੇ ਹੱਥਕੰਡਿਆਂ ਨੂੰ ਸਿਰੇ ਤੋਂ ਨਕਾਰਨ ਅਤੇ ਉਹਨਾਂ ਦੇ ਮਨਸੂਬਿਆਂ ਨੂੰ ਅਸਫਲ ਕਰਨ ਲਈ ਸਰਕਾਰ ਨੂੰ ਸਹਿਯੋਗ ਦੇਣ ਦੀ ਅਪੀਲ ਕੀਤੀ। ਉਹਨਾਂ ਕਿਹਾ ਕਿ ਪੰਜਾਬ ਵਿਰੋਧੀ ਤਾਕਤਾਂ ਪੰਜਾਬ ਦਾ ਅਕਸ ਅਤੇ ਮਾਹੌਲ ਖਰਾਬ ਕਰਨ ਦੀਆਂ ਗਤੀਵਿਧੀਆਂ ਵਿੱਚ ਪੂਰੀ ਜ਼ੋਰ-ਸ਼ੋਰ ਨਾਲ ਲੱਗੇ ਹੋਏ ਹਨ। ਪਰ ਹਿੰਸਾ ਭੜਕਾਉਣ ਵਾਲਿਆਂ ਅਤੇ ਭਾਈਚਾਰਕ ਮਾਹੌਲ ਖਰਾਬ ਕਰਨ ਵਾਲਿਆਂ ਨਾਲ ਪੰਜਾਬ ਸਰਕਾਰ ਸਖ਼ਤੀ ਨਾਲ ਨਜਿੱਠੇਗੀ। ਉਨ੍ਹਾਂ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਕਾਂਗਰਸ ਵੱਲੋਂ ਖੇਡੀ ਜਾ ਰਹੀ ਮੌਕਾਪ੍ਰਸਤ ਰਾਜਨੀਤੀ ਨੂੰ ਸਫਲ ਨਹੀਂ ਹੋਣ ਦੇਵੇਗੀ ਅਤੇ ਪੰਜਾਬ ਵਿੱਚ ਅਮਨ-ਸ਼ਾਂਤੀ ਅਤੇ ਭਾਈਚਾਰਕ ਮਾਹੌਲ ਨੂੰ ਹਰ ਹਾਲ ਵਿੱਚ ਕਾਇਮ ਰੱਖਿਆ ਜਾਵੇਗਾ। ਇਸ ਮੌਕੇ ਉਹਨਾਂ ਨਾਲ ਜਗਰੂਪ ਸਿੰਘ ਚੰਦੀ, ਪਰਮਜੀਤ ਸਿੰਘ ਜੈਂਤੀਪੁਰ, ਜਸਬੀਰ ਸਿੰਘ ਹਦਾਇਤ ਪੁਰਾ, ਬਾਬਾ ਚਰਨ ਸਿੰਘ, ਅਨੂਪ ਸਿੰਘ, ਜਸਵੰਤ ਸਿੰਘ ਮੁਗੋਸੋਹੀ, ਸਾਹਿਬ ਸਿੰਘ ਰੰਗੀਲਪੁਰਾ, ਦਿਲਬਾਗ ਸਿੰਘ ਲਹਿਰਕਾ, ਬਲਦੇਵ ਸਿੰਘ ਹੰਸ, ਗੁਰਮੀਤ ਸਿੰਘ ਸਹਿਣੇਵਾਲੀ, ਰਾਜਾ ਪੰਧੇਰ, ਬਲਦੇਵ ਸਿੰਘ ਮੀਆਂਪੰਧੇਰ, ਜਤਿੰਦਰ ਸਿੰਘ ਤਲਵੰਡੀ, ਗੁਰਵਿੰਦਰ ਸਿੰਘ ਖਿਦੋਵਾਲੀ, ਗੁਰਵਿੰਦਰ ਸਿੰਘ ਚਵਿੰਡਾ , ਬਿਲਾ ਪਹਿਲਵਾਨ, ਰਾਜੂ ਪਹਿਲਵਾਨ, ਸੁਖਮਿੰਦਰ ਸਿੰਘ , ਅਤੇ ਗੁਰਵਿੰਦਰ ਸਿੰਘ ਆਦਿ ਮੌਜੂਦ ਸਨ ।

 

 

Tags: SAD-BJP

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD