Thursday, 04 June 2026

 

 

ਖ਼ਾਸ ਖਬਰਾਂ ਨਾਇਬ ਸਿੰਘ ਸੈਣੀ ਦੀ ‘ਗੋ ਗਲੋਬਲ’ ਅਪ੍ਰੋਚ ਨੂੰ ਮਿਲੀ ਨਵੀਂ ਰਫ਼ਤਾਰ ਹਿਸਾਰ ਦੇ 10 ਪਿੰਡਾਂ ਦੇ ਕਿਸਾਨ ਵਫਦ ਨੇ ਸ਼ਰੂਤੀ ਚੌਧਰੀ ਨਾਲ ਕੀਤੀ ਮੁਲਾਕਾਤ ਪ੍ਰਧਾਨ ਮੰਤਰੀ ਨੇ ਮਹਿਲਾਵਾਂ ਨੂੰ ਫੈਸਲਾ ਲੈਣ ਦੀ ਪ੍ਰਕਿਰਿਆ ਦੇ ਕੇਂਦਰ ਵਿੱਚ ਸਥਾਪਤ ਕਰਨ ਦਾ ਕੀਤਾ ਕਾਰਜ : ਨਾਇਬ ਸਿੰਘ ਸੈਣੀ ਹਰਿਆਣਾ ਵਿੱਚ 24 ਸਾਲ ਬਾਅਦ ਵੋਟਰ ਸੂਚੀਆਂ ਦੀ ਵਿਸ਼ੇਸ਼ ਗੰਭੀਰ ਪੁਨਰੀਖਣ ਪ੍ਰਕਿਰਿਆ, 15 ਜੂਨ ਤੋਂ ਸ਼ੁਰੂ ਹੋਵੇਗੀ ਘਰ-ਘਰ ਤਸਦੀਕ ਮੁਹਿੰਮ ਭਗਵੰਤ ਮਾਨ ਸਰਕਾਰ ਨੇ ‘ਮੁੱਖ ਮੰਤਰੀ ਸਿਹਤ ਯੋਜਨਾ’ ਦਾ ਕੀਤਾ ਵਿਸਥਾਰ ਸੇਵਾਮੁਕਤ ਆਈਏਐਸ ਅਧਿਕਾਰੀ ਸੰਜੇ ਗੁਪਤਾ ਨੇ ਪੀਐਸਈਆਰਸੀ ਦੇ ਚੇਅਰਪਰਸਨ ਵਜੋਂ ਅਹੁਦਾ ਸੰਭਾਲਿਆ ਮਾਨ ਸਰਕਾਰ ਵੱਲੋਂ ਸਭ ਤੋਂ ਵੱਡੀ ਸੀਵਰੇਜ ਸਫਾਈ ਮੁਹਿੰਮ ਦੀ ਸ਼ੁਰੂਆਤ ਹਰਪਾਲ ਸਿੰਘ ਚੀਮਾ ਨੇ ਮੁਲਾਜ਼ਮ ਯੂਨੀਅਨਾਂ ਨਾਲ ਉੱਚ ਪੱਧਰੀ ਮੀਟਿੰਗਾਂ ਦੀ ਕੀਤੀ ਪ੍ਰਧਾਨਗੀ, ਲੰਬਿਤ ਮਸਲਿਆਂ ਦੇ ਜਲਦੀ ਹੱਲ ਦੇ ਦਿੱਤੇ ਨਿਰਦੇਸ਼ ਐਮਆਰਐਸਏਐਫਪੀਆਈ ਦੇ ਦੋ ਕੈਡਿਟਾਂ ਨੇ ਏਐਫਸੀਏਟੀ ਵਿੱਚ ਦੇਸ਼ ਭਰ ਵਿੱਚੋਂ ਹਾਸਲ ਕੀਤਾ ਦੂਜਾ ਤੇ ਛੇਵਾਂ ਰੈਂਕ 5000 ਰੁਪਏ ਰਿਸ਼ਵਤ ਲੈਂਦਾ ਇੱਕ ਪ੍ਰਾਈਵੇਟ ਵਿਅਕਤੀ ਵਿਜੀਲੈਂਸ ਬਿਊਰੋ ਨੇ ਕੀਤਾ ਗ੍ਰਿਫਤਾਰ ਭਗਵੰਤ ਮਾਨ ਸਰਕਾਰ ਨੇ ਪ੍ਰਾਈਵੇਟ ਸਕੂਲਾਂ ਵੱਲੋਂ ਮਨਮਰਜ਼ੀ ਦੀਆਂ ਫੀਸਾਂ ਵਧਾਉਣ 'ਤੇ ਲਾਈ ਰੋਕ ਪੰਜਾਬ ਸਰਕਾਰ ਵਲੋਂ ਖਿਡਾਰੀਆਂ ਨੂੰ ਬਣਦਾ ਮਾਣ-ਸਤਿਕਾਰ ਦਿੱਤਾ ਜਾ ਰਿਹੈ : ਬਰਿੰਦਰ ਕੁਮਾਰ ਗੋਇਲ ਸਰਹੱਦ ਪਾਰੋਂ ਹਥਿਆਰਾਂ ਤੇ ਨਸ਼ਿਆਂ ਦੀ ਤਸਕਰੀ ਵਾਲੇ ਮਾਡਿਊਲ ਨਾਲ ਸਬੰਧਤ ਦੋ ਮੁਲਜ਼ਮ 2.2 ਕਿਲੋ ਹੈਰੋਇਨ ਅਤੇ 6 ਪਿਸਤੌਲਾਂ ਸਣੇ ਕਾਬੂ ਕੇਵਲ ਸਿੰਘ ਢਿੱਲੋਂ ਨੇ ਸੰਭਾਲੀ ਕਮਾਨ, ‘ਮਹਾਰਾਜਾ ਰਣਜੀਤ ਸਿੰਘ ਵਾਲੇ ਪੰਜਾਬ’ ਨੂੰ ਬਣਾਇਆ ਭਾਜਪਾ ਦਾ ਆਦਰਸ਼ 1000 ਰੁਪਏ ਦੀ ਸਹਾਇਤਾ ਬਹੁਤ ਘੱਟ ਅਤੇ ਬਹੁਤ ਦੇਰ ਨਾਲ ਚੁੱਕਿਆ ਗਿਆ ਕਦਮ : ਅਮਰਿੰਦਰ ਸਿੰਘ ਰਾਜਾ ਵੜਿੰਗ ਪੰਜਾਬ ਵਿੱਚ ਇਸ ਵਾਰ ਬਣੇਗੀ ਡਬਲ ਇੰਜਣ ਵਾਲੀ ਭਾਜਪਾ ਸਰਕਾਰ : ਨਾਇਬ ਸਿੰਘ ਸੈਣੀ ਨਾਇਬ ਸਿੰਘ ਸੈਣੀ ਨੇ ਸਵਰਗੀ ਚੌਧਰੀ ਭਜਨ ਲਾਲ ਦੀ ਬਰਸੀ 'ਤੇ ਦਿੱਤੀ ਸ਼ਰਧਾਂਜਲੀ ਜਲਵਾਯੂ ਸੰਕਟ ਨਾਲ ਨਜਿੱਠਣ ਲਈ ਹਰਿਆਣਾ ਦਾ ਵੱਡਾ ਕਦਮ, 100 ਕਰੋੜ ਰੁਪਏ ਦੇ ਗ੍ਰੀਨ ਕਲਾਈਮੇਟ ਫੰਡ ਦੀ ਸਥਾਪਨਾ ਦਾ ਪ੍ਰਸਤਾਵ ਰਾਹੁਲ ਚਾਬਾ ਵੱਲੋਂ ਸਪੈਸ਼ਲ ਇੰਟੈਂਸਿਵ ਰਵੀਜ਼ਨ ਸਬੰਧੀ ਰਾਜਨੀਤਿਕ ਪਾਰਟੀਆਂ ਨਾਲ ਮੀਟਿੰਗ ਐਲਪੀਯੂ ਦੀ ਵਿਦਿਆਰਥਣ ਪੂਜਾ ਸਿੰਘ ਨੇ ਰਾਸ਼ਟਰੀ ਰਿਕਾਰਡ ਅਤੇ ਏਸ਼ੀਅਨ ਯੂ20 ਸੋਨ ਤਗਮਾ ਜਿੱਤ ਕੇ ਭਾਰਤੀ ਐਥਲੈਟਿਕਸ ਇਤਿਹਾਸ ਨੂੰ ਦੁਬਾਰਾ ਲਿਖਿਆ ਦਲਵਿੰਦਰਜੀਤ ਸਿੰਘ ਵੱਲੋਂ ਐੱਸ.ਆਈ.ਆਰ ਦੇ ਸੋਧੇ ਸ਼ਡਿਊਲ ਸਬੰਧੀ ਰਾਜਨੀਤਿਕ ਪਾਰਟੀਆਂ ਨਾਲ ਮੀਟਿੰਗ

 

ਅਧਿਆਪਕਾਂ ਤੋਂ ਪੜ੍ਹਾਈ ਤੋਂ ਇਲਾਵਾ ਹੋਰ ਵਾਧੂ ਲਏ ਜਾ ਰਹੇ ਗ਼ੈਰ ਅਕਾਦਮਿਕ ਕਾਰਜਾਂ ਦੀ ਸਮੀਖਿਆ ਲਈ ਵਿਸ਼ੇਸ਼ ਕਮੇਟੀ ਦਾ ਗਠਨ ਹੋਵੇਗਾ ਜਲਦ

ਚੰਡੀਗੜ੍ਹ ਯੂਨੀਵਰਸਿਟੀ ਘੜੂੰਆਂ ਵਿਖੇ ਆਯੋਜਿਤ 44ਵੀਂ ਤਿੰਨ ਰੋਜ਼ਾ ਰਾਜ ਪੱਧਰੀ ਵਿਗਿਆਨ ਪ੍ਰਦਰਸ਼ਨੀ ਦੌਰਾਨ ਜਲੰਧਰ ਨੇ ਮਾਰੀ ਬਾਜ਼ੀ, ਲੁਧਿਆਣਾ ਨੂੰ ਦੂਜਾ ਅਤੇ ਮੋਗਾ ਨੂੰ ਤੀਜਾ ਸਥਾਨ

ਅਧਿਆਪਕਾਂ ਤੋਂ ਪੜ੍ਹਾਈ ਤੋਂ ਇਲਾਵਾ ਹੋਰ ਵਾਧੂ ਲਏ ਜਾ ਰਹੇ ਗ਼ੈਰ ਅਕਾਦਮਿਕ ਕਾਰਜਾਂ ਦੀ ਸਮੀਖਿਆ ਲਈ ਵਿਸ਼ੇਸ਼ ਕਮੇਟੀ ਦਾ ਗਠਨ ਹੋਵੇਗਾ ਜਲਦ

Web Admin

Web Admin

5 Dariya News

ਘੜੂੰਆਂ , 19 Nov 2015

Last updated on: Nov 19, 2015, 00:00 IST

ਸਰਕਾਰੀ ਸਕੂਲਾਂ ਦੇ ਅਧਿਆਪਕਾਂ ਤੋਂ ਪੜ੍ਹਾਈ ਤੋਂ ਇਲਾਵਾ ਹੋਰ ਵਾਧੂ ਲਏ ਜਾ ਰਹੇ ਗ਼ੈਰ ਅਕਾਦਮਿਕ ਕਾਰਜਾਂ ਦੀ ਸਮੀਖਿਆ ਲਈ ਵਿਭਾਗ ਵੱਲੋਂ ਸਿੱਖਿਆ ਨਿਰਦੇਸ਼ਕ ਦੀ ਅਗਵਾਈ 'ਚ ਜਲਦੀ ਹੀ ਇੱਕ ਵਿਸ਼ੇਸ਼ ਕਮੇਟੀ ਗਠਿਤ ਕੀਤੀ ਜਾ ਰਹੀ ਹੈ, ਜਿਸ 'ਚ ਸਮੂਹ ਜ਼ਿਲਿਆਂ ਦੇ ਸਿੱਖਿਆ ਅਧਿਕਾਰੀਆਂ ਨੂੰ ਵੀ ਸ਼ਾਮਲ ਕੀਤਾ ਜਾਵੇਗਾ। ਇਹ ਕਮੇਟੀ ਅਧਿਆਪਕਾਂ ਦੇ ਵੱਖ-ਵੱਖ ਜ਼ਰੂਰੀ ਅਤੇ ਗ਼ੈਰ ਜ਼ਰੂਰੀ ਕਾਰਜਾਂ ਦਾ ਸਮੁੱਚਾ ਮੁਲਾਂਕਣ ਵੀ ਕਰੇਗੀ ਤਾਂ ਜੋ ਅਧਿਆਪਕਾਂ ਦੇ ਵਾਧੂ ਬੋਝ ਨੂੰ ਘਟਾਇਆ ਜਾ ਸਕੇ। ਇਹ ਕਮੇਟੀ ਦੋ ਮਹੀਨਿਆਂ 'ਚ ਆਪਣੀ ਰਿਪੋਰਟ ਦੇ ਦੇਵੇਗੀ। ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਸਿੱਖਿਆ ਮੰਤਰੀ ਪੰਜਾਬ ਡਾ. ਦਲਜੀਤ ਸਿੰਘ ਚੀਮਾ ਨੇ ਚੰਡੀਗੜ੍ਹ ਯੂਨੀਵਰਸਿਟੀ ਘੜੂੰਆਂ ਵਿਖੇ 44ਵੀਂ ਸਾਲਾਨਾ ਵਿਗਿਆਨ, ਗਣਿਤ ਅਤੇ ਵਾਤਾਵਰਨ ਖੋਜ ਮਾਡਲ ਪ੍ਰਦਰਸ਼ਨੀ ਦੇ ਆਖਰੀ ਦਿਨ ਇਨਾਮ ਵੰਡ ਸਮਾਗਮ ਦੌਰਾਨ ਬੋਲਦਿਆਂ ਕੀਤਾ। 350 ਤੋਂ ਵੱਧ ਸਰਕਾਰੀ ਸਕੂਲਾਂ ਦੇ ਵਿਦਿਆਰਥੀਆਂ ਦੇ ਖੋਜ ਮੁਕਾਬਲਿਆਂ ਦੌਰਾਨ ਜੇਤੂ ਰਹੇ ਵਿਦਿਆਰਥੀਆਂ ਨੂੰ ਇਨਾਮ ਤਕਸੀਮ ਕਰਨ ਉਪਰੰਤ ਬੋਲਦਿਆਂ ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਇਸ ਅਕਾਦਮਿਕ ਵਰ੍ਹੇ ਤੋਂ ਪੰਜਵੀਂ ਅਤੇ ਅੱਠਵੀਂ ਦੀ ਪ੍ਰੀਖਿਆ ਵੀ ਦੁਬਾਰ ਤੋਂ ਆਰੰਭ ਕਰਨ ਜਾ ਰਹੀ ਹੈ, ਜਿਸਦਾ ਇਮਤਿਹਾਨ ਐੱਸ ਸੀ ਈ ਆਰ ਟੀ ਲਵੇਗੀ। ਉਨ੍ਹਾਂ ਇਸ ਮੌਕੇ ਸਰਕਾਰੀ ਸਕੂਲਾਂ ਦੇ ਵਿਦਿਆਰਥੀਆਂ ਦੇ ਖੋਜ ਮਾਡਲਾਂ ਦੇ ਨਿਰੀਖਣ ਉਪਰੰਤ ਆਖਿਆ ਕਿ ਆਉਣ ਵਾਲੇ ਸਮੇਂ ਦੀਆਂ ਚੁਣੌਤੀਆਂ ਦਾ ਡੱਟ ਕੇ ਮੁਕਾਬਲਾ ਕਰਨ ਅਤੇ ਉਨ੍ਹਾਂ ਅੰਦਰ ਵਿਗਿਆਨਕ ਨਜ਼ਰੀਆ ਵਿਕਸਿਤ ਕਰਨ ਲਈ ਸਾਨੂੰ ਆਪਣੇ ਵੱਧ ਤੋਂ ਵੱਧ ਵਿਦਿਆਰਥੀਆਂ ਨੂੰ ਵਿਗਿਆਨ ਅਤੇ ਗਣਿਤ ਆਦਿ ਵਿਸ਼ਿਆਂ ਵੱਲ ਪ੍ਰੋਤਸਾਹਤ ਕਰਨ ਦੀ ਲੋੜ ਹੈ। 

ਪੰਜਾਬ ਰਾਜ ਸਕੂਲ ਸਿੱਖਿਆ ਵਿਭਾਗ ਵੱਲੋਂ ਆਯੋਜਿਤ ਇਸ ਤਿੰਨ ਰੋਜ਼ਾ ਵਿਗਿਆਨ ਪ੍ਰਦਰਸ਼ਨੀ ਦੌਰਾਨ ਜਲੰਧਰ ਸਮੁੱਚੇ ਤੌਰ 'ਤੇ ਵਿਜੇਤਾ ਬਣਿਆ ਜਦਕਿ ਲੁਧਿਆਣਾ ਨੂੰ ਦੂਜਾ ਅਤੇ ਮੋਗਾ ਨੂੰ ਮਿਲਿਆ ਤੀਜਾ ਸਥਾਨ ਮਿਲਿਆ। ਇਸ ਦੌਰਾਨ ਵੱਖ-ਵੱਖ ਖੋਜ ਮਾਡਲ ਮੁਕਾਬਲਿਆਂ 'ਚ ਸਿਹਤ, ਖੁਰਾਕ ਅਤੇ ਸਾਫ ਸਫਾਈ ਦੇ ਸੈਕੰਡਰੀ ਸਕੂਲ ਵਰਗ 'ਚ ਕਪੂਰਥਲੇ ਦੇ ਜਵਾਲਾਪੁਰ ਦੇ ਜਤਿੰਦਰ ਕੁਮਾਰ ਨੂੰ ਪਹਿਲਾ, ਜੀ ਐੱਮ ਐੱਸ ਐੱਸ ਫਾਜ਼ਿਲਕਾ ਦੇ ਬਲਵਿੰਦਰ ਸਿੰਘ ਨੂੰ ਦੂਜਾ ਸਥਾਨ ਹਾਸਲ ਹੋਇਆ ਜਦਕਿ ਸੀਨੀਅਰ ਸੈਕੰਡਰੀ ਸਕੂਲ ਵਰਗ 'ਚ ਟੈਗੋਰ ਮਾਡਲ ਜੀ ਐੱਮ ਐੱਸ ਐੱਸ ਜਲੰਧਰ ਦੀ ਤਨਵੀ ਨੂੰ ਪਹਿਲਾ ਅਤੇ ਸੰਗਰੂਰ ਦੇ ਜਸਕਰਨ ਦੀਪ ਨੂੰ ਦੂਜਾ ਸਥਾਨ ਮਿਲਿਆ। ਕੁਦਰਤੀ ਸਰੋਤ ਪ੍ਰਬੰਧਨ ਵਰਗ ਵਿਚੋਂ ਸੈਕੰਡਰੀ ਸਕੂਲ ਵਰਗ 'ਚ ਦਿਦਾਕਾ ਵਾਲਾ ਮੋਗਾ ਦੇ ਗੁਰਲਾਭ ਸਿੰਘ ਨੂੰ ਪਹਿਲਾ ਤੇ ਲੁਧਿਆਣਾ ਦੀ ਹਰਸ਼ਿਤਾ ਨੂੰ ਦੂਜਾ ਜਦਕਿ ਸੀਨੀਅਰ ਸੈਕੰਡਰੀ ਵਰਗ 'ਚ ਜਲੰਧਰ ਦੇ ਰੋਹਿਤ ਵਰਮਾ ਨੂੰ ਪਹਿਲਾ ਅਤੇ ਖੁੱਡੀਆਂ ਫਾਜ਼ਿਲਕਾ ਦੇ ਸ਼ੁਭਹੀਤ ਸ਼ਰਮਾ ਨੂੰ ਦੂਜਾ, ਬਿਜ਼ਨਸ ਇੰਡਸਟਰੀ ਵਰਗ 'ਚ ਸੈਕੰਡਰੀ ਵਰਗ 'ਚ ਦਿਓਧਰ ਮੋਗਾ ਦੀ ਹਰਪ੍ਰੀਤ ਕੌਰ ਨੂੰ ਪਹਿਲਾ, ਰੋਪੜ ਦੇ ਅੰਮ੍ਰਿਤਪਾਲ ਸਿੰਘ ਨੂੰ ਦੂਜਾ ਸਥਾਨ ਪ੍ਰਾਪਤ ਹੋਇਆ ਅਤੇ ਸੀਨੀਅਰ ਸੈਕੰਡਰੀ ਵਰਗ 'ਚ ਦਸ਼ਮੇਸ਼ਾ ਸਕੂਲ ਲੁਧਿਆਣਾ ਦੇ ਗੁਰਦੀਪ ਸਿੰਘ ਨੂੰ ਪਹਿਲਾ ਜਦਕਿ ਬਠਿੰਡਾ ਦੇ ਗੁਰਪ੍ਰੀਤ ਸਿੰਘ ਨੂੰ ਦੂਜਾ ਸਥਾਨ ਪ੍ਰਾਪਤ ਹੋਇਆ। ਖੇਤੀਬਾੜੀ ਅਤੇ ਖੁਰਾਕ ਸੁਰੱਖਿਆ ਸ਼੍ਰੇਣੀ 'ਚ ਜਸਕਰਨ ਸਿੰਘ ਨੂੰ ਪਹਿਲਾ, ਰੋਪੜ ਦੇ ਗੁਰਵਿੰਦਰ ਸਿੰਘ ਨੂੰ ਦੂਜਾ, ਸੀਨੀਅਰ ਸੈਕੰਡਰੀ ਵਰਗ 'ਚ ਆਰੀਆ ਗਰਲਜ਼ ਸਕੂਲ ਪਠਾਨਕੋਟ ਦੀ ਕਾਜਲ ਨੂੰ ਪਹਿਲਾ ਅਤੇ ਕੁੱਕਰੀ ਕਲਾਂ ਮੋਗਾ ਦੇ ਹਰਪ੍ਰੀਤ ਨੂੰ ਦੂਜਾ ਸਥਾਨ ਮਿਲਿਆ। ਗਣਿਤ ਖੋਜ ਵਰਗ 'ਚ ਤਲਵਾੜਾ ਦੀ ਮਨੀਸ਼ਾ ਦੇਵੀ ਨੂੰ ਪਹਿਲੀ ਅਤੇ ਲੁਧਿਆਣਾ ਦੇ ਹਰਦੀਪ ਸਿੰਘ ਨੂੰ ਦੂਜੀ ਪੁਜ਼ੀਸ਼ਨ ਮਿਲੀ। ਸੀਨੀਅਰ ਸੈਕੰਡਰੀ ਸ਼੍ਰੇਣੀ 'ਚ ਫਰੀਦਕੋਟ ਦੀ ਪ੍ਰਿਅੰਕਾ ਨੂੰ ਪਹਿਲਾ ਅਤੇ ਮਨਪ੍ਰੀਤ ਨੂੰ ਦੂਜਾ ਸਥਾਨ ਮਿਲਿਆ। ਇਸ ਰਾਜ ਪੱਧਰੀ ਮੁਕਾਬਲੇ ਦੌਰਾਨ ਜੇਤੂ ਰਹੇ ਵਿਦਿਆਰਥੀ ਅਤੇ ਸਕੂਲ ਆਈ ਆਈ ਟੀ ਦਿੱਲੀ ਵਿਖੇ 5 ਤੋਂ 9 ਦਸੰਬਰ ਤੱਕ ਚੱਲਣ ਵਾਲੇ ਕੌਮੀ ਮੁਕਾਬਲਿਆਂ 'ਚ ਪੰਜਾਬ ਦੀ ਪ੍ਰਤੀਨਿਧਤਾ ਕਰਨਗੇ। 

ਸਕੂਲ ਸਿੱਖਿਆ ਵਿਭਾਗ ਦੇ ਜਨਰਲ ਮੈਨੇਜਰ ਪ੍ਰਦੀਪ ਕੁਮਾਰ ਅਗਰਵਾਲ ਨੇ ਇਸ ਮੌਕੇ ਆਖਿਆ ਕਿ ਵਿਦਿਆਰਥੀਆਂ ਦੇ ਮਾਡਲ ਵੇਖ ਕੇ ਲੱਗਦਾ ਹੈ ਕਿ ਸਾਡੇ ਵਿਦਿਆਰਥੀ ਵਿਗਿਆਨ ਅਤੇ ਗਣਿਤ ਵਰਗੇ ਵਿਸ਼ਿਆਂ 'ਚ ਬੇਹੱਦ ਰੁਚੀ ਰੱਖਦੇ ਹਨ। ਸਾਡੇ ਸਾਇੰਸ ਅਤੇ ਗਣਿਤ ਦੇ ਅਧਿਆਪਕਾਂ ਨੂੰ ਵਿਦਿਆਰਥੀਆਂ ਦੀ ਰੁਚੀ ਨੂੰ ਹੱਲਾਸ਼ੇਰੀ ਪ੍ਰਦਾਨ ਕਰਨ ਲਈ ਇਹ ਵਿਸ਼ੇ ਹੋਰ  ਵਧੇਰੇ ਰੌਚਿਕਤਾ ਨਾਲ ਪੜ੍ਹਾਉਣੇ ਚਾਹੀਦੇ ਹਨ। ਚੰਡੀਗੜ੍ਹ ਯੂਨੀਵਰਸਿਟੀ ਦੇ ਚਾਂਸਲਰ ਸ. ਸਤਨਾਮ ਸਿੰਘ ਸੰਧੂ ਨੇ ਇਸ ਮੌਕੇ ਆਖਿਆ ਕਿ ਅੱਜ ਸਾਡੇ ਦੇਸ਼ ਨੂੰ ਵਿਗਿਆਨ ਅਤੇ ਤਕਨਾਲੌਜੀ ਦੇ ਖੇਤਰ 'ਚ ਪੂਰੀ ਤਰ੍ਹਾਂ ਸਵੈ ਨਿਰਭਰ ਬਨਾਉਣ ਲਈ ਸਕੂਲ ਪੱਧਰ ਤੋਂ ਹੀ ਵਿਦਿਆਰਥੀਆਂ ਅੰਦਰ ਖੋਜ ਰੁਚੀਆਂ ਵਿਕਸਿਤ ਕਰਨ ਦੀ ਲੋੜ ਹੈ। ਉਨ੍ਹਾਂ ਕਿਹਾ ਕਿ ਸਿੱਖਿਆ ਵਿਭਾਗ ਦਾ ਇਹ ਉਪਰਾਲਾ ਸਰਕਾਰੀ ਸਕੂਲਾਂ ਦੇ ਹੋਣਹਾਰ ਵਿਦਿਆਰਥੀਆਂ ਦੀਆਂ ਖੋਜ ਰੁਚੀਆਂ ਅਤੇ ਪ੍ਰਤਿਭਾ ਦੇ ਪ੍ਰਗਟਾਵੇ ਲਈ ਢੁੱਕਵਾਂ ਮੰਚ ਮੁਹੱਈਆ ਕਰਵਾਉਣ ਪੱਖੋਂ ਬਹੁਤ ਹੀ ਲਾਹੇਵੰਦ ਸਿੱਧ ਹੋ ਰਿਹਾ ਹੈ।   

 

 

Tags: Chandigarh University

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD