Friday, 05 June 2026

 

 

ਖ਼ਾਸ ਖਬਰਾਂ 144 ਸਾਲਾਂ ਦੌਰਾਨ ਕਿਸੇ ਸਰਕਾਰ ਨੇ ਨਹਿਰਾਂ ਚੋਂ ਪਾਣੀ ਨਹੀਂ ਲੈਣ ਦਿੱਤਾ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਬਣੇ ਕਿਸਾਨਾਂ ਦੇ ਮਸੀਹਾ : ਮਨਵਿੰਦਰ ਸਿੰਘ ਗਿਆਸਪੁਰਾ ਤਰੁਨਪ੍ਰੀਤ ਸਿੰਘ ਸੌਂਦ, ਹਰਦੀਪ ਸਿੰਘ ਮੁੰਡੀਆਂ ਅਤੇ ਵਿਧਾਇਕਾਂ ਦੀ ਮੌਜੂਦਗੀ ਵਿੱਚ ਜਗਰੂਪ ਸਿੰਘ ਸੇਹ ਨੇ ਸੰਭਾਲਿਆ ਜ਼ਿਲ੍ਹਾ ਪ੍ਰੀਸ਼ਦ ਲੁਧਿਆਣਾ ਦੇ ਚੇਅਰਮੈਨ ਦਾ ਅਹੁਦਾ ਹਿਮਾਂਸ਼ੂ ਜੈਨ ਨੇ ਲੁਧਿਆਣਾ ਵਿੱਚ ਐਸ.ਆਈ.ਆਰ. ਗਤੀਵਿਧੀਆਂ ਦੇ ਸੁਚਾਰੂ ਸੰਚਾਲਨ ਲਈ ਜ਼ਿਲ੍ਹਾ ਪੱਧਰੀ ਨੋਡਲ ਅਫ਼ਸਰਾਂ ਅਤੇ ਸਹਾਇਕ ਨੋਡਲ ਅਫ਼ਸਰਾਂ ਨਾਲ ਕੀਤੀ ਮੀਟਿੰਗ ਡਾ ਬਲਬੀਰ ਸਿੰਘ ਨੇ ਛੋਟੀ ਮਸਜਿਦ ਨੇੜੇ 20 ਲੱਖ ਦੀ ਲਾਗਤ ਨਾਲ ਕਰਵਾਈ ਪ੍ਰੋਜੈਕਟ ਦੀ ਸ਼ੁਰੂਆਤ ਸਮਾਜ ਦਾ ਹਰ ਵਰਗ ਨਸ਼ਿਆਂ ਦੇ ਖਾਤਮੇ ਲਈ ਆਪਣਾ ਯੋਗਦਾਨ ਪਾਵੇ : ਅਮਨ ਅਰੋੜਾ ਹਰਪਾਲ ਸਿੰਘ ਚੀਮਾ ਵੱਲੋਂ ਮੁਲਾਜ਼ਮ ਯੂਨੀਅਨਾਂ ਨਾਲ ਮੁਲਾਕਾਤ ਸ਼ਿਮਲਾ ਪਹਾੜੀ ਚੌਕ ਦੀ ਸਾਲਾਂ ਪੁਰਾਣੀ ਪਾਣੀ ਭਰਨ ਦੀ ਸਮੱਸਿਆ ਦਾ ਹੱਲ ਪੰਜਾਬ ਪੁਲਿਸ ਵੱਲੋਂ ਵੱਡੀ ਅੱਤਵਾਦੀ ਸਾਜਿਸ਼ ਨਾਕਾਮ ਰੋਟਰੀ ਕਲੱਬ ਰੋਪੜ ਸੈਂਟਰਲ ਦੇ ਡਿਸਟਰਿਕਟ ਗਵਰਨਰ ਰਵੀ ਪ੍ਰਕਾਸ਼ ਵੱਲੋਂ ਅਧਿਕਾਰਤ ਦੌਰਾ ਕੀਤਾ ਗਿਆ ਪੰਜਾਬ ਸਰਕਾਰ ਦੀ ਅਗਵਾਈ ਵਿਚ ਨੌਜਵਾਨਾਂ ਲਈ ਰੋਜ਼ਗਾਰ ਦੇ ਨਵੇਂ ਰਾਹ ਖੋਲ੍ਹੇਗਾ ਜ਼ਿਲ੍ਹਾ ਪ੍ਰਸ਼ਾਸਨ : ਡਾ. ਹਿਮਾਂਸ਼ੂ ਅਗਰਵਾਲ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਹੋਰ ਮਜ਼ਬੂਤ ਕਰਨ ਲਈ ਅੰਮ੍ਰਿਤਸਰ ਕੇਂਦਰੀ ਵਿੱਚ ਅਹਿਮ ਮੀਟਿੰਗ ਆਯੋਜਿਤ ਨਸ਼ਿਆਂ ਦੇ ਜੜੋਂ ਖਾਤਮੇ ਲਈ ਵਿਲੇਜ ਅਤੇ ਵਾਰਡ ਡਿਫੈਂਸ ਕਮੇਟੀਆਂ ਪੁਲਿਸ ਤੇ ਸਿਵਲ ਪ੍ਰਸ਼ਾਸ਼ਨ ਨਾਲ ਮਿਲਕੇ ਨਿਭਾਉਣ ਅਹਿਮ ਭੂਮਿਕਾ : ਲਖਵੀਰ ਸਿੰਘ ਰਾਏ ਡਾ. ਸੋਨਾ ਥਿੰਦ ਵੱਲੋਂ ਸਪੈਸ਼ਲ ਇੰਟੈਂਸਿਵ ਰਵੀਜਨ ਦੇ ਰਿਵਾਈਜਡ ਸ਼ਡਿਊਲ ਤੋਂ ਰਾਜਸੀ ਪਾਰਟੀਆਂ ਦੇ ਨੁਮਾਇੰਦਿਆਂ ਨੂੰ ਕਰਵਾਇਆ ਜਾਣੂ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ : ਮੋਗਾ ਵਿੱਚ ਲੋਕਾਂ ਹੁਣ ਤੱਕ 8.61 ਕਰੋੜ ਰੁਪੈ ਤੋਂ ਵਧੇਰੇ ਦਾ ਕਰਵਾਇਆ ਮੁਫਤ ਇਲਾਜ ਐਡਵੋਕੈਟ ਅਮਰਪਾਲ ਸਿੰਘ ਨੇ ਪਿੰਡ ਚਾਚੋਕੇ ਵਿੱਖੇ ਪਿੰਡ ਦੇ ਵਿਕਾਸ ਕਾਰਜਾਂ ਅਤੇ ਲੋਕ ਭਲਾਈ ਦੇ ਮੁੱਦਿਆਂ ਸਬੰਧੀ ਪਿੰਡ ਵਾਸੀਆਂ ਨਾਲ ਕੀਤੀ ਮੀਟਿੰਗ ਅਮਨ ਅਰੋੜਾ ਦੇ ਯਤਨਾਂ ਸਦਕਾ ਪਿੰਡ ਅਕਬਰਪੁਰ ਦੀ 789 ਏਕੜ ਜ਼ਮੀਨ ਨੂੰ ਅਜ਼ਾਦੀ ਤੋਂ ਬਾਅਦ ਪਹਿਲੀ ਵਾਰ ਮਿਲੇਗਾ ਨਹਿਰੀ ਪਾਣੀ ਸ੍ਰੀ ਆਨੰਦਪੁਰ ਸਾਹਿਬ ਹੈਰੀਟੇਜ ਸਟਰੀਟ ਪ੍ਰਾਜੈਕਟ ਨੂੰ ਪ੍ਰਵਾਨਗੀ, ਕਿਲ੍ਹਾ ਸ੍ਰੀ ਅਨੰਦਗੜ੍ਹ ਸਾਹਿਬ, ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਅਤੇ ਇਤਿਹਾਸਕ ਗੁਰਦੁਆਰਿਆਂ ਨੂੰ ਜੋੜੇਗੀ ਹੈਰੀਟੇਜ ਸਟਰੀਟ : ਭਗਵੰਤ ਸਿੰਘ ਮਾਨ ਪੰਜਾਬ ਪੁਲਿਸ ਦੀ ਲੋਕ-ਕੇਂਦਰਿਤ ਪੁਲਿਸਿੰਗ ਨਾਲ ਲੋਕਾਂ ਦਾ ਭਰੋਸਾ ਹੋਇਆ ਮਜ਼ਬੂਤ, ਉਦਯੋਗ ਅਤੇ ਨਿਵੇਸ਼ ਲਈ ਬਣਿਆ ਸੁਰੱਖਿਅਤ ਮਾਹੌਲ ਵਪਾਰੀਆਂ ਨੂੰ ਦਰਪੇਸ਼ ਮੁਸ਼ਕਿਲਾਂ ਦਾ ਨਾਲੋ ਨਾਲ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ : ਨਵਜੋਤ ਕੌਰ ਨਵਜੋਤ ਕੌਰ ਵੱਲੋਂ ਹੜ੍ਹ ਸੁਰੱਖਿਆ ਕਾਰਜ ਨਿਰਧਾਰਤ ਸਮੇਂ ਅੰਦਰ ਯਕੀਨੀ ਬਣਾਉਣ ਦੀ ਹਦਾਇਤ ਸੀਨੀਅਰ ਸਿਟੀਜ਼ਨਾਂ ਦੇ ਕੰਮ ਪਹਿਲ ਦੇ ਆਧਾਰ ਤੇ ਕੀਤੇ ਜਾਣ : ਡਾ.ਸੋਨਾ ਥਿੰਦ

 

ਪੰਜਾਬ ਵਿੱਚ 12 ਹਜ਼ਾਰ ਨਵੇਂ ਅਧਿਆਪਕ ਭਰਤੀ ਕੀਤੇ ਜਾਣਗੇ : ਡਾ. ਦਲਜੀਤ ਸਿੰਘ ਚੀਮਾ

ਸਿੱਖਿਆ ਮੰਤਰੀ ਪੰਜਾਬ ਡਾ. ਦਲਜੀਤ ਸਿੰਘ ਚੀਮਾ ਨੇ ਰਾਜ ਪੱਧਰੀ ਵਿਗਿਆਨ ਪ੍ਰਦਰਸ਼ਨੀ ਅਤੇ ਰਾਜ ਇੰਸਪਾਇਰ ਐਵਾਰਡ ਪ੍ਰਦਰਸ਼ਨੀ ਦੇ ਜੇਤੂਆਂ ਨੂੰ ਇਨਾਮ ਵੰਡੇ

ਪੰਜਾਬ ਵਿੱਚ 12 ਹਜ਼ਾਰ ਨਵੇਂ ਅਧਿਆਪਕ ਭਰਤੀ ਕੀਤੇ ਜਾਣਗੇ : ਡਾ. ਦਲਜੀਤ ਸਿੰਘ ਚੀਮਾ

5 Dariya News

ਖਰੜ (ਐਸ.ਏ.ਐਸ.ਨਗਰ) , 19 Nov 2015

Last updated on: Nov 19, 2015, 00:00 IST

ਪੰਜਾਬ ਵਿੱਚ 12 ਹਜ਼ਾਰ ਨਵੇਂ ਅਧਿਆਪਕ ਭਰਤੀ ਕੀਤੇ ਜਾਣਗੇ ਅਤੇ ਅਧਿਆਪਕ ਭਰਤੀ ਕਰਨ ਦੀ ਪ੍ਰੀਕਿਆ ਆਉਣ ਵਾਲੇ ਤਿੰਨ ਮਹੀਨਿਆਂ ਵਿੱਚ ਮੁਕੰਮਲ ਕਰ ਲਈ ਜਾਵੇਗੀ ਅਤੇ ਪੰਜਾਬ ਦੇ ਸਕੂਲਾਂ ਵਿੱਚ ਖਾਲੀ ਪਈਆਂ ਅਸਾਮੀਆਂ ਨੂੰ ਮੁਕੰਮਲ ਤੌਰ ਤੇ ਪੂਰਿਆ ਜਾਵੇਗਾ ਤਾਂ ਜੋ ਵਿਦਿਆਰਥੀਆਂ ਦੀ ਕਿਸੇ ਵੀ ਕਿਸਮ ਦੀ ਪੜਾਈ ਦਾ ਨੁਕਸਾਨ ਨਾ ਹੋਵੇ। ਇਸ ਗੱਲ ਦੀ ਜਾਣਕਾਰੀ ਸਿੱਖਿਆ ਮੰਤਰੀ ਪੰਜਾਬ ਡਾ. ਦਲਜੀਤ ਸਿੰਘ ਚੀਮਾ ਨੇ ਸਿੱਖਿਆ ਵਿਭਾਗ ਵੱਲੋਂ ਆਯੋਜਿਤ ਚੰਡੀਗੜ੍ਹ ਯੂਨੀਵਰਸਿਟੀ ਘੜੂੰਆ ਵਿਖੇ 44ਵੀਂ ਰਾਜ ਵਿਦਿਆਰਥੀ ਵਿਗਿਆਨ ਪ੍ਰਦਰਸ਼ਨੀ ਅਤੇ 5ਵੀਂ ਰਾਜ ਪੱਧਰੀ ਇੰਸਪਾਇਰ ਐਵਾਰਡ ਪ੍ਰਦਰਸ਼ਨੀ 2015 ਦੇ ਜੇਤੂਆਂ ਨੂੰ ਇਨਾਮ ਵੰਡਣ ਤੋਂ ਪਹਿਲਾਂ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਦਿੱਤੀ।ਸਿੱਖਿਆ ਮੰਤਰੀ ਪੰਜਾਬ ਨੇ ਕਿਹਾ ਕਿ ਮੌਜੂਦਾ ਸਰਕਾਰ ਨੇ ਸਰਕਾਰੀ ਸਕੂਲਾਂ ਵਿੱਚ ਵਿਦਿਆ ਦੇ ਮਿਆਰ ਨੂੰ ਉੱਚਾ ਚੁੱਕਣ ਲਈ ਵੱਡੀ ਪੱਧਰ ਤੇ ਕੀਤੇ ਉਪਰਾਲਿਆਂ ਸਦਕਾ ਸਰਕਾਰੀ ਸਕੂਲਾਂ ਵਿੱਚ ਸਿੱਖਿਆ ਦੇ ਖੇਤਰ ਵਿੱਚ ਵੱਡਾ ਸੁਧਾਰ ਆਇਆ ਹੈ ਅਤੇ ਹੁਣ ਸਰਕਾਰੀ ਸਕੂਲਾਂ ਦੇ ਬੱਚੇ ਪ੍ਰਾਈਵੇਟ ਸਕੂਲਾਂ ਦੇ ਬੱਚਿਆਂ ਨਾਲੋ ਕਿਸੇ ਵੀ ਪੱਖੋਂ ਪਿਛੇ ਨਹੀਂ ਹਨ। ਉਨ੍ਹਾਂ ਕਿਹਾ ਕਿ ਰਾਜ ਦੇ ਸਕੂਲਾਂ ਵਿੱਚ ਬਿਹਤਰ ਬੁਨਿਆਦੀ ਢਾਂਚਾ ਵਿਕਸਿਤ ਕੀਤਾ ਜਾ ਰਿਹਾ ਹੈ ਤਾਂ ਜੋ ਬੱਚੇ ਮਿਆਰੀ ਸਿੱਖਿਆ ਹਾਸ਼ਲ ਕਰਕੇ ਸਮੇਂ ਦੇ ਹਾਣੀ ਬਣ ਸਕਣ। ਉਨ੍ਹਾਂ ਕਿਹਾ ਕਿ ਸਰਕਾਰੀ ਸਕੂਲਾਂ ਵਿੱਚ ਪੜ੍ਹਦੇ ਬੱਚਿਆਂ ਵਿੱਚ ਸਾਇੰਸ ਅਤੇ ਹਿਸਾਬ ਦੇ ਵਿਸ਼ਿਆਂ ਵਿੱਚ ਰੂਚੀ ਪੈਦਾ ਕਰਨ ਲਈ ਇਨ੍ਹਾਂ ਵਿਸ਼ਿਆਂ ਦੀ ਪੜ੍ਹਾਈ ਨੂੰ ਰੋਚਕ ਬਣਾਇਆ ਜਾ ਰਿਹਾ ਹੈ ਤਾਂ ਜੋ ਬੱਚਿਆਂ ਦਾ ਰੁਝਾਨ ਇਨ੍ਹਾਂ ਵਿਸ਼ਿਆਂ ਵੱਲ ਹੋ ਸਕੇ। ਉਨ੍ਹਾਂ ਹੋਰ ਕਿਹਾ ਕਿ ਰਾਜ ਭਰ ਵਿੱਚ ਅਧਿਆਪਕਾਂ ਦੀ ਹਾਜ਼ਰੀ ਨੂੰ ਯਕੀਨੀ ਬਣਾਉਣ ਲਈ ਅਚਨਚੇਤੀ ਚੈਕਿੰਗ ਵੀ ਕੀਤੀ ਜਾ ਰਹੀ ਹੈ। ਉਨ੍ਹਾਂ ਹੋਰ ਦੱਸਿਆ ਕਿ ਰਾਜ ਵਿੱਚ ਅਧਿਆਪਕਾਂ ਤੋਂ ਲਏ ਜਾਣ ਵਾਲੇ ਗੈਰ ਵਿਦਿਅਕ ਕੰਮਾਂ ਦੇ ਬੋਝ ਨੂੰ ਘਟਾਉਣ ਲਈ ਅਤੇ ਇਸ ਦੇ ਬਦਲਵੇ ਪ੍ਰਬੰਧ ਘੋਖਣ ਲਈ ਇੱਕ ਸੀਨੀਅਰ ਆਈ.ਏ.ਐਸ ਅਫ਼ਸਰ ਦੀ ਪ੍ਰਧਾਨਗੀ ਹੇਠ ਰਾਜ ਪੱਧਰੀ ਕਮੇਟੀ ਦਾ ਗਠਨ ਕੀਤਾ ਜਾਵੇਗਾ।  ਜਿਸ ਵਿੱਚ ਅਧਿਆਪਕਾਂ ਸਮੇਤ ਹਰ ਵਰਗ ਦਾ ਨੁਮਾਇੰਦਾ ਸ਼ਾਮਲ ਕੀਤਾ ਜਾਵੇਗਾ ਅਤੇ ਇਹ ਕਮੇਟੀ ਸਟੱਡੀ ਕਰਕੇ ਦੋ ਮਹੀਨੇ ਦੇ ਅੰਦਰ-ਅੰਦਰ ਅਪਣੀ ਰਿਪੋਰਟ ਦੇਵੇਗੀ ਅਤੇ ਅਧਿਆਪਕਾਂ ਤੋਂ ਲਏ ਜਾਣ ਵਾਲੇ ਗੈਰ  ਵਿਦਿਅਕ ਕੰਮਾਂ ਦਾ ਬਦਲਵਾ ਹੱਲ ਲੱਭ ਲਿਆ ਜਾਵੇਗਾ। 

ਇਸ ਤੋਂ ਉਪਰੰਤ ਸਿੱਖਿਆ ਮੰਤਰੀ ਪੰਜਾਬ ਨੇ 44ਵੀਂ ਰਾਜ ਵਿਦਿਆਰਥੀ ਵਿਗਿਆਨ ਪ੍ਰਦਰਸ਼ਨੀ 2015 ਅਤੇ ਰਾਜ ਇੰਸਪਾਇਰ ਐਵਾਰਡ ਪ੍ਰਦਰਸ਼ਨੀ ਦੇ ਜੇਤੂਆਂ ਨੂੰ ਇਨਾਮ ਵੰਡਣ ਮੌਕੇ ਕਰਵਾਏ ਗਏ ਸਮਾਗਮ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਇਹ ਪ੍ਰਦਰਸ਼ਨੀ ਸਕੂਲਾਂ ਦੇ ਹੋਰ ਵਿਦਿਆਰਥੀਆਂ ਲਈ ਵੀ ਚਾਨਣ ਮੁਨਾਰੇ ਦਾ ਕੰਮ ਕਰੇਗੀ। ਉਨ੍ਹਾਂ ਕਿਹਾ ਕਿ ਅੱਜ ਸਮੇਂ ਦੀ ਲੋੜ ਹੈ ਕਿ ਬੱਚਿਆਂ ਨੂੰ ਸਾਇੰਸ ਅਤੇ ਹਿਸਾਬ ਦੇ ਵਿਸ਼ਿਆਂ ਵੱਲ ਉਤਸਾਹਿਤ ਕੀਤਾ ਜਾਵੇ। ਉਨ੍ਹਾਂ ਕਿਹਾ ਕਿ ਸਕੂਲੀ ਬੱਚਿਆਂ ਦਾ ਰੁਝਾਨ ਮੈਡੀਕਲ ਚੋ ਘੱਟਿਆ ਹੈ ਜੋ ਕਿ ਚਿੰਤਾ ਦਾ ਵਿਸ਼ਾ ਹੈ। ਬੱਚਿਆਂ ਨੂੰ ਇਨ੍ਹਾਂ ਵਿਸ਼ਿਆ ਲਈ ਉਤਸਾਹਿਤ ਕਰਨ ਲਈ ਸਿੱਖਿਆ ਵਿਭਾਗ ਹਰ ਸੰਭਵ ਕੋਸ਼ਿਸ ਕਰੇਗਾ। ਉਨ੍ਹਾਂ ਅਧਿਆਪਕਾਂ ਨੂੰ ਸੱਦਾ ਦਿੱਤਾ ਕਿ ਉਹ ਸਰਕਾਰੀ ਸਕੂਲਾਂ ਵਿੱਚ ਪੜ੍ਹਦੇ ਬੱਚਿਆਂ ਨੂੰ ਛੇਵੀਂ ਕਲਾਸ ਤੋਂ ਹੀ ਸਾਇੰਸ ਅਤੇ ਹਿਸਾਬ ਵਿਸ਼ਿਆਂ ਵੱਲ ਅਕਰਸ਼ਿਤ ਕਰਨ ਲਈ ਆਪਣਾ ਵੱਡਮੁੱਲਾ ਯੋਗਦਾਨ ਪਾਉਣ ਤਾਂ ਜੋ ਵਿਦਿਆਰਥੀਆਂ ਨੂੰ ਅੱਗੇ ਪੜ੍ਹਾਈ ਕਰਨ ਵਿੱਚ ਕਿਸੇ ਕਿਸਮ ਦੀ ਦਿੱਕਤ ਪੇਸ ਨਾ ਆਵੇ। ਉਨ੍ਹਾਂ ਇਸ ਮੌਕੇ ਪ੍ਰਦਰਸ਼ਨੀਆਂ ਵਿੱਚ ਮੱਲਾਂ ਮਾਰਨ ਵਾਲਿਆਂ ਨੂੰ ਮੁਬਾਰਕਬਾਦ ਵੀ ਦਿੱਤੀ। ਸਮਾਗਮ ਨੂੰ ਪ੍ਰਮੁੱਖ ਸਕੱਤਰ ਸਕੂਲ ਸਿੱਖਿਆ ਪੰਜਾਬ ਸ੍ਰੀ ਸੀ. ਰਾਉਲ ਨੇ ਸੰਬੋਧਨ ਕਰਦਿਆਂ ਕਿਹਾ ਕਿ ਪ੍ਰਦਰਸ਼ਨੀ ਦਾ ਮੁੱਖ ਮੰਤਵ ਸਕੂਲਾਂ ਸਾਇੰਸ ਕਲਚਰਲ ਪੈਦਾ ਕਰਨਾ ਹੈ। ਡਾਇਰੈਕਟਰ ਜਨਰਲ ਸਕੂਲ ਸਿੱਖਿਆ ਸ੍ਰੀ ਪ੍ਰਦੀਪ ਕੁਮਾਰ ਅੱਗਰਵਾਲ, ਡੀ.ਪੀ.ਆਈ (ਸੈਕੰਡਰੀ)  ਸ੍ਰ: ਬਲਬੀਰ ਸਿੰਘ ਢੋਲ ਨੇ ਵੀ ਸੰਬੋਧਨ ਕੀਤਾ। ਇਸ ਮੌਕੇ ਡੀ.ਪੀ.ਆਈ (ਐਲੀਮੈਂਟਰੀ)ਐਚ.ਐਸ ਸੰਧੂ, ਐਸੀਟੈਂਟ ਪ੍ਰੋਜੈਕਟ ਡਾਇਰੈਕਟਰ ਹਿਸਾਬ ਅਤੇ ਸਾਇੰਸ ਸ੍ਰੀ ਅਮਰਬੀਰ ਸਿੰਘ, ਸ੍ਰੀ ਬਖਸ਼ੀਸ ਸਿੰਘ ਰੰਧਾਵਾ, ਜ਼ਿਲ੍ਹਾ ਸਿੱਖਿਆ ਅਫ਼ਸਰ ਸ੍ਰੀ ਮੇਵਾ ਸਿੰਘ ਗਿੱਲ ਸਮੇਤ ਸਿੱਖਿਆ ਵਿਭਾਗ ਅਤੇ ਚੰਡੀਗੜ੍ਹ ਯੂਨੀਵਰਸਿਟੀ ਘੜੂੰਆਂ ਦੇ ਪ੍ਰੋਫੈਸਰ ਵੀ ਮੌਜੂਦ ਸਨ। 

ਚੰਡੀਗੜ੍ਹ ਯੂਨੀਵਰਸਿਟੀ ਘੜੂੰਆਂ ਦੇ ਚਾਂਸਲਰ  ਸਤਨਾਮ ਸਿੰਘ ਸੰਧੂ ਨੇ ਇਸ ਮੌਕੇ ਬੋਲਦਿਆਂ ਕਿਹਾ ਕਿ ਸਿੱਖਿਆ ਵਿਭਾਗ ਵੱਲੋਂ ਇਸ ਵਿਲੱਖਣ ਇਵੈਂਟ ਨੂੰ ਯੂਨੀਵਰਸਿਟੀ ਵਿਖੇ ਕਰਵਾਕੇ ਯੂਨੀਵਰਸਿਟੀ ਨੂੰ ਵੱਡਾ ਮਾਣ ਦਿੱਤਾ ਹੈ। ਉਨ੍ਹਾਂ ਕਿਹਾ ਕਿ ਯੂਨੀਵਰਸਿਟੀ ਪਹਿਲਾਂ ਹੀ ਇੱਕ ਮਿਸ਼ਨਰੀ ਦੇ ਤੌਰ ਤੇ ਕੰਮ ਕਰ ਰਹੀਂ ਹੈ ਅਤੇ ਉਨ੍ਹਾਂ ਸੱਦਾ ਦਿੱਤਾ ਕਿ ਜਿਹੜੇ ਸਰਕਾਰੀ ਸਕੂਲਾਂ ਦੇ ਅਧਿਆਪਕ ਪੀ.ਐਚ.ਡੀ, ਰਿਸਰਚ  ਕਰਨਾ ਚਾਹੁੰਦੇ ਹੋਣ ਉਨ੍ਹਾਂ ਨੂੰ ਯੂਨੀਵਰਸਿਟੀ ਵੱਲੋਂ ਹਰ ਤਰ੍ਹਾਂ ਦੀ ਸਹਾਇਤਾ ਅਤੇ ਪਲੇਟਫਾਰਮ ਮੁਫ਼ਤ ਪ੍ਰਦਾਨ ਕੀਤਾ ਜਾਵੇਗਾ । ਇਸ ਤੋਂ ਇਲਾਵਾ ਜੇਕਰ ਸਾਇੰਸ ਜਾਂ ਹਿਸਾਬ ਦੇ ਅਧਿਆਪਕ ਅਧੁਨਿਕ ਸਿਖਲਾਈ ਪ੍ਰਪਾਤ ਕਰਨਾ ਚਾਹੁੰਣ ਤਾਂ ਯੂਨੀਵਰਸਿਟੀ ਉਨ੍ਹਾਂ ਨੂੰ ਮੁਫ਼ਤ ਸਿਖਲਾਈ ਮੁਹੱਈਆ ਕਰਵਾਵੇਗੀ। ਉਨ੍ਹਾਂ ਹੋਰ ਕਿਹਾ ਕਿ ਨੁਮਾਇਸ ਵਿੱਚ ਵਿਦਿਆਰਥੀਆਂ ਵੱਲੋਂ ਦਰਸਾਏ ਗਏ ਮਾਡਲਾਂ ਤੇ ਕੀਤੇ ਜਾਣ ਵਾਲੇ ਖੋਜ ਕੰਮਾਂ ਨੂੰ ਯੂਨੀਵਰਸਿਟੀ ਅੱਗੇ ਵਧਾਉਣ ਲਈ ਹਰ ਸੰਭਵ ਸਹਾਇਤਾ ਦੇਣ ਲਈ ਤਿਆਰ ਹੈ। ਇਸ ਰਾਜ ਵਿਦਿਆਰਥੀ ਵਿਗਿਆਨ ਪ੍ਰਦਰਸ਼ਨੀ ਵਿੱਚ ਜਲੰਧਰ ਜ਼ਿਲ੍ਹਾ ਓਵਰਆਲ ਜੇਤੂ ਰਿਹਾ  ਅਤੇ ਪਹਿਲਾ ਸਥਾਨ ਹਾਸਲ ਕੀਤਾ ਜਦਕਿ ਲੁਧਿਆਣੇ ਨੇ ਦੂਜਾ ਅਤੇ ਮੋਗੇ ਨੇ ਤੀਜਾ ਸਥਾਨ ਹਾਸਲ ਕੀਤਾ। 

ਥੀਮ ਸਿਹਤ ਪੋਸਣ ਅਤੇ ਸਾਫ ਸਫਾਈ ਕੈਟਾਗਰੀ  ਸੀਨੀਅਰ ਸੈਕੰਡਰੀ ਵਿੱਚ ਪਹਿਲਾ ਸਥਾਨ ਤਨਵੀ ਜਲੰਧਰ, ਸੈਕੰਡਰੀ ਵਿੱਚ ਜਤਿੰਦਰ ਕੁਮਾਰ ਕਪੂਰਥਲਾ, ਥੀਮ ਸਰੋਤਾਂ ਦਾ ਪ੍ਰਬੰਧਨ  ਕੈਟਾਗਰੀ  ਸੀਨੀਅਰ ਸੈਕੰਡਰੀ ਵਿੱਚ ਪਹਿਲਾ ਸਥਾਨ ਰੋਹਿਤ ਵਰਮਾ ਜਲੰਧਰ, ਸੈਕੰਡਰੀ ਵਿੱਚ ਗੁਰਲਾਭ ਸਿੰਘ ਮੋਗਾ, ਥੀਮ ਉਦਯੋਗ  ਕੈਟਾਗਰੀ  ਸੀਨੀਅਰ ਸੈਕੰਡਰੀ ਵਿੱਚ ਪਹਿਲਾ ਸਥਾਨ ਗੁਰਦੀਪ ਸਿੰਘ ਲੁਧਿਆਣਾ , ਸੈਕੰਡਰੀ ਵਿੱਚ ਹਰਪ੍ਰੀਤ ਕੌਰ ਮੋਗਾ, ਥੀਮ ਖੇਤੀਬਾੜੀ ਅਤੇ ਭੋਜਨ ਸੁਰੱਖਿਆ  ਕੈਟਾਗਰੀ  ਸੀਨੀਅਰ ਸੈਕੰਡਰੀ ਵਿੱਚ ਪਹਿਲਾ ਸਥਾਨ ਕਾਜਲ ਪਠਾਨਕੋਟ, ਸੈਕੰਡਰੀ ਵਿੱਚ ਜਸਕਰਨ ਸਿੰਘ ਮੁਕਤਸਰ, ਥੀਮ ਆਪ ਦਾ ਪ੍ਰਬੰਧਨ ਕੈਟਾਗਰੀ  ਸੀਨੀਅਰ ਸੈਕੰਡਰੀ ਵਿੱਚ ਪਹਿਲਾ ਸਥਾਨ ਸੁਖਮਨਪ੍ਰੀਤ ਕੌਰ ਜਲੰਧਰ, ਸੈਕੰਡਰੀ ਵਿੱਚ ਕਮਲਜੀਤ ਜਲੰਧਰ, ਥੀਮ ਗੁਣਾਤਮਕ ਜੀਵਨ ਲਈ ਗਣਿਤ ਕੈਟਾਗਰੀ  ਸੀਨੀਅਰ ਸੈਕੰਡਰੀ ਵਿੱਚ ਪਹਿਲਾ ਸਥਾਨ ਪ੍ਰਿਅੰਕਾ ਫਰੀਦਕੋਟ, ਸੈਕੰਡਰੀ ਵਿੱਚ ਮਨੀਸਾ ਦੇਵੀ ਹੁਸਿਆਰਪੁਰ,  ਥੀਮ ਪੇਂਡੂ ਕੈਟਾਗਰੀ  ਸੀਨੀਅਰ ਸੈਕੰਡਰੀ ਵਿੱਚ ਪਹਿਲਾ ਸਥਾਨ ਰਮਨਪੀ੍ਰਤ ਕੌਰ ਫਰੀਦਕੋਟ, ਸੈਕੰਡਰੀ ਵਿੱਚ ਦੀਪਕ ਕੁਮਾਰ ਮੋਹਾਲੀ, ਥੀਮ ਟੀਚਿੰਗ ਏਡ ਮੁਕਾਬਲਾ ਕੈਟਾਗਰੀ  ਸੀਨੀਅਰ ਸੈਕੰਡਰੀ ਵਿੱਚ ਪਹਿਲਾ ਸਥਾਨ ਰਚਨਾ ਫਾਜਿਲਕਾ, ਐਨੀਮੈਂਟਰੀ  ਵਿੱਚ ਸਚਿਤ ਲੁਧਿਆਣਾ ਨੇ ਪ੍ਰਾਪਤ ਕੀਤਾ। 

 

 

Tags: Chandigarh University

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD