Wednesday, 22 July 2026

 

 

ਖ਼ਾਸ ਖਬਰਾਂ ਆਪ ਸਰਕਾਰ ਨੇ ਅਫ਼ਸਰਸ਼ਾਹੀ ਨੂੰ ਹਾਸ਼ੀਏ ’ਤੇ ਧੱਕਣ ਤੋਂ ਬਾਅਦ ਹੁਣ ਖੁੱਲ੍ਹੇਆਮ ਸਿਆਸਤ ਦਾ ਅਪਰਾਧੀਕਰਨ ਸ਼ੁਰੂ ਕਰ ਦਿੱਤਾ ਹੈ: ਸੁਨੀਲ ਜਾਖੜ ਪੰਜਾਬ ਵਿੱਚ ਪੇਪਰ ਲੀਕ ਹੋਣ ਦੇ ਮਾਮਲਿਆਂ ਵਿੱਚ ਮਾਨ ਤੇ ਬੈਂਸ ਅਸਤੀਫਾ ਦੇਣ: ਅਮਰਿੰਦਰ ਸਿੰਘ ਰਾਜਾ ਵੜਿੰਗ ਖਰੜ ਪੈਦਲ ਮਾਰਚ ਦਾ 9ਵਾਂ ਦਿਨ : ਰਵਿੰਦਰ ਸਿੰਘ ਖੇੜਾ ਨੇ ਨਿੱਜਰ ਰੋਡ 'ਤੇ ਬੰਦ ਪਈ ਸੀਵਰੇਜ ਲਾਈਨ ਦਾ ਮੁੱਦਾ ਚੁੱਕਿਆ ਸਾਰੇ ਹੜ੍ਹ ਮਾਰੇ ਇਲਾਕਿਆਂ ਵਿਚ ਹੜ੍ਹ ਰੋਕੂ ਕੰਮ ਮੁਕੰਮਲ ਕੀਤੇ ਜਾਣ: ਸੁਖਬੀਰ ਸਿੰਘ ਬਾਦਲ ਨੇ ਅਕਾਲੀ ਵਰਕਰਾਂ ਨੂੰ ਕੀਤੀ ਅਪੀਲ ਰੋਸ ਮੁਜ਼ਾਹਰਾ ਕਰ ਰਹੇ ਵਿਦਿਆਰਥੀਆਂ ਦੇ ਮਸਲੇ ਜਲਦੀ ਹੱਲ ਕਰੋ: ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਨੂੰ ਕੀਤੀ ਅਪੀਲ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ

 

ਉਦਯੋਗਿਕ ਸਿਖਲਾਈ ਮੰਤਰੀ ਪੰਜਾਬ ਮਦਨ ਮੋਹਨ ਮਿੱਤਲ ਨੇ ਦਿੱਤੇ 21 ਉਮੀਦਵਾਰਾਂ ਨੂੰ ਨਿਯੁਕਤੀ ਪੱਤਰ

ਕਰਾਫਟ ਇੰਸਟਰਕਟਰਾਂ ਦੀਆ 169 ਹੋਰ ਰੈਗੂਲਰ ਅਸਾਮੀਆ ਵੀ ਜਲਦੀ ਭਰਨ ਦਾ ਐਲਾਨ

Web Admin

Web Admin

5 Dariya News

ਚੰਡੀਗੜ੍ਹ , 20 Nov 2015

Last updated on: Nov 20, 2015, 00:00 IST

ਪੰਜਾਬ ਸਰਕਾਰ ਵਲੋ ਨੌਜਵਾਨਾਂ ਨੂੰ ਸਵੈ ਰੋਜਗਾਰ ਦੇ ਵੱਧ ਤੋ ਵੱਧ ਅਵਸਰ ਮੁਹੱਈਆ ਕਰਾਉਣ ਲਈ ਸਕਿਲ ਡਿਵੈਲਪਮੈਟ ਦੇ ਪ੍ਰਸਾਰ ਵੱਲ ਵਿਸੇਸ ਧਿਆਨ ਦਿੱਤਾ ਜਾ ਰਿਹਾ ਹੈ। ਉਕਤ ਪ੍ਰਗਟਾਵਾ ਅੱਜ ਇੱਥੇ ਉਦਯੋਗਿਕ ਸਖਲਾਈ ਮੰਤਰੀ ਪੰਜਾਬ ਮਦਨ ਮੋਹਨ ਮਿੱਤਲ ਨੇ ਕੀਤਾ ।ਅੱਜ ਇੱਥੇ ਉਦਯੋਗ ਭਵਨ ਵਿਖੇ ਉਦਯੋਗਿਕ ਸਿਖਲਾਈ ਵਿਭਾਗ ਵਲੋ ਵਿਸੇਸ ਉਪਰਾਲੇ ਤਹਿਤ ਉਦਯੋਗਿਕ ਸਿਖਲਾਂਈ ਮੰਤਰੀ ਮਦਨ ਮੋਹਨ ਮਿੱਤਲ ਵਲੋ 21 ਉਮੀਦਵਾਰਾਂ ਨੂੰ ਕਰਾਫਟ ਇੰਸਟਰਕਟਰ ਦੀ ਅਸਾਮੀ ਲਈ ਨਿਯੁਕਤੀ ਪੱਤਰ ਸੋਪੇ ਗਏ।ਸ਼੍ਰੀ ਮਿੱਤਲ ਨੇ ਇਸ ਮੰੋਕੇ ਇਸ ਨਵ ਨਿਯੁਕਤ ਕਰਾਫਟ ਇੰਸਟਰਕਟਰਾਂ ਨੁੰ ਆਪਣੀ ਡਿਊਟੀ ਤਨਦੇਹੀ ਅਤੇ ਇਮਾਨਦਾਰੀ ਨਾਲ ਨਿਭਾਉਣ ਲਈ ਪ੍ਰੇਰਤ ਕਰਦਿਆ ਕਿਹਾ ਕਿ ਉਦਯੋਗਿਕ ਸਿਖਲਾਈ ਸੰਸਥਾਵਾ ਵਿਚ ਸਕਿਲ ਡਿਵੈਲਪਮੈਟ ਦੀ ਸਿੱੱਖਿਆ ਹਾਸਲ ਕਰ ਰਹੇ ਸਿਖਿਆਰਥੀ ਵਿਦਿਆਰਥੀਆਂ ਨੂੰ ਉਤਮ ਸਿੱੱਖਿਆਂ ਦਿੱਤੀ ਜਾਵੇ ਤਾਂ ਜੋ ਉਹ ਵੀ ਭਵਿੱਖ ਵਿਚ ਸਵੈ ਰੋਜਗਾਰ ਦੇ ਖੇਤਰ ਵਿੱਚ ਆਪਣੇ ਆਪ ਨੂੰ ਚੰਗੀ ਤਰ੍ਹਾ ਸਥਾਪਤ ਕਰ ਸਕਣ ਜਾ ਅਤੇ ਉਦਯੋਗਾਂ ਵਿਚ ਰੋਜਗਾਰ ਪ੍ਰਾਪਤ ਕਰਕੇ ਆਪਣਾ ਭਵਿੱਖ ਉਜਵਲ ਕਰ ਸਕਣ।

ਉਦਯੋਗ ਮੰਤਰੀ ਨੇ ਇਸ ਮੌਕੇ ਇਹ ਵੀ ਦਸਿਆ ਕਿ ਵਿਭਾਗ ਵਲੋ ਪਿਛਲੇ ਤਿੰਨ ਸਾਲਾ ਦੋਰਾਨ 33 ਸੀਨੀਅਰ ਸਹਾਇਕ, 155 ਕਰਾਫਟ ਇੰਸਟਰਕਟਰ, 113 ਸਰਵਿਸ ਪ੍ਰੋਵਾਈਡਿੰਗ ਟਰੇਨਰ ਅਤੇ 25 ਕਲਰਕਾ ਨੂੰ ਰੈਗੂਲਰ ਅਧਾਂਰ ਤੇ ਨਿਯੁਕਤੀ ਪੱਤਰ ਜਾਰੀ ਕੀਤੇ ਗਏ ਹਨ ਅਤੇ ਇੰਸਟਰਕਟਰਾਂ ਦੀਆ ਪਹਿਲਾ ਪ੍ਰਕਾਸ਼ਤ ਕੀਤੀਆ 216 ਅਸਾਮੀਆ ਵਿੱਚੋ ਖਾਲੀ ਰਹਿ ਗਈਆ 40 ਅਤੇ ਕਰਾਫਟ ਇੰਸਟਰਕਟਰਾਂ ਦੀਆ 169 ਹੋਰ ਰੈਗੂਲਰ ਅਸਾਮੀਆ ਵੀ ਜਲਦੀ ਭਰਨ ਲਈ ਇਸ਼ਤਿਹਾਰ ਦਿੱਤਾ ਜਾ ਰਿਹਾ ਹੈ । ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਦੇ ਇਨ੍ਹਾ ਯਤਨਾਂ ਸਦਕਾ ਉਦਯੋਗਿਕ ਸਿਖਲਾਈ ਸੰਸਥਾਵਾ ਵਿਚ ਆਉਣ ਵਾਲੇ ਸੈਸਨ ਦੋਰਾਨ ਲਗਭਗ 4600 ਹੋਰ ਸਿਖਿਆਰਥੀ ਪਾਪੂਲਰ ਟਰੇਡਾਂ ਵਿੱਚ ਦਾਖਲਾ ਲੈ ਕੇ ਟਰੇਨਿੰਗ ਹਾਸਲ ਕਰ ਸਕਣਗੇ। ਇਸ ਮੌਕੇ ਹੋਰਨਾ ਤੋਂ ਇਲਾਵਾ ਸ੍ਰੀਮਤੀ ਦਲਜੀਤ ਕੋਰ, ਵਧੀਕ ਡਾਇਰੈਕਟਰ, ਉਦਯੋਗਿਕ ਸਿਖਲਾਈ, ਸ੍ਰੀ ਜ਼ਸਬੀਰ ਸਿੰਘ, ਉਪ ਡਾਇਰੈਕਟਰ (ਪ੍ਰਸਾਸਨ) ਅਤੇ ਸ੍ਰੀ ਹਰਪਾਲ ਸਿੰਘ ਉਪ ਡਾਇਰੈਕਟਰ (ਪ੍ਰਸਾਸਨ) ਤੋ ਇਲਾਵਾ ਵਿਭਾਗ ਦੇ ਹੋਰ ਅਧਿਕਾਰੀ ਅਤੇ ਕਰਮਚਾਰੀ ਵੀ ਹਾਜਰ ਸਨ।

 

Tags: Madan Mohan Mittal

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD