Friday, 24 July 2026

 

 

ਖ਼ਾਸ ਖਬਰਾਂ ਹੁਣ ਉੱਤਰਾਖੰਡ ਵਿੱਚ ਪੇਪਰ ਲੀਕ ਹੋ ਗਏ, ਪ੍ਰਧਾਨ ਮੰਤਰੀ ਜੀ ਇਹ ਕਦੋਂ ਰੁਕਣਗੇ?- ਕੇਜਰੀਵਾਲ ਬੱਚਿਆਂ ਨੇ ਫਾਸਟ ਟ੍ਰੈਕ ਕੋਰਟ ਨਹੀਂ, ਧਰਮਿੰਦਰ ਪ੍ਰਧਾਨ ਦਾ ਅਸਤੀਫਾ ਮੰਗਿਆ ਹੈ ਨਰਿੰਦਰ ਕੌਰ ਭਰਾਜ ਨੇ ਪਿੰਡ ਰੂਪਾਹੇੜੀ ਵਿਖੇ 18.16 ਲੱਖ ਰੁਪਏ ਦੀ ਲਾਗਤ ਨਾਲ ਸਾਂਝੇ ਜ਼ਮੀਨਦੋਜ਼ ਪਾਈਪਲਾਈਨ ਸਿੰਚਾਈ ਪ੍ਰੋਜੈਕਟ ਦਾ ਨੀਂਹ ਪੱਥਰ ਰੱਖਿਆ ਕੁਲਤਾਰ ਸਿੰਘ ਸੰਧਵਾਂ ਨੇ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਤਹਿਤ ਨਸ਼ਾ ਮੁਕਤੀ ਮੋਰਚਾ ਦੇ ਬਲਾਕ ਕੋਆਰਡੀਨੇਟਰਾਂ ਨੂੰ ਸ਼ਨਾਖਤੀ ਕਾਰਡ ਕੀਤੇ ਜਾਰੀ ਸਰਹੱਦ ਪਾਰੋਂ ਚੱਲ ਰਹੇ ਤਸਕਰੀ ਮਾਡਿਊਲ ਨਾਲ ਜੁੜੇ ਦੋ ਵਿਅਕਤੀ 6 ਅਧੁਨਿਕ ਪਿਸਤੌਲਾਂ, 1 ਕਿਲੋ ਹੈਰੋਇਨ, 10 ਹਜ਼ਾਰ ਰੁਪਏ ਦੀ ਡਰੱਗ ਮਨੀ ਸਮੇਤ ਕਾਬੂ ਸਰਕਾਰ ਵਿਦਿਆਰਥੀਆਂ ਦੀਆਂ ਭਾਵਨਾਵਾਂ ਤੋਂ ਭਲੀ-ਭਾਂਤ ਜਾਣੂ, ਵਿਦਿਆਰਥੀ ਆਪਣੇ ਅੰਦੋਲਨ ਦੇ ਸਿਆਸੀ ਅਗਵਾ ਹੋਣ ਤੋਂ ਰਹਿਣ ਸਾਵਧਾਨ : ਸੁਨੀਲ ਜਾਖੜ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਸਮਾਜਿਕ ਸੁਰੱਖਿਆ ਵਿਭਾਗ ਨੂੰ ਆਂਗਣਵਾੜੀ ਵਰਕਰਾਂ ਲਈ ਘੱਟੋ-ਘੱਟ 60 ਲੱਖ ਰੁਪਏ ਦਾ ਜੀਵਨ ਬੀਮਾ ਯਕੀਨੀ ਬਣਾਉਣ ਦੇ ਨਿਰਦੇਸ਼ ਪੰਜਾਬ ਸਰਕਾਰ ਦੀ ਹਰ ਖੇਤ ਤੱਕ ਨਹਿਰੀ ਪਾਣੀ ਪਹੁੰਚਾਉਣ ਦੀ ਮੁਹਿੰਮ ਜੰਗੀ ਪੱਧਰ 'ਤੇ ਜਾਰੀ ਭੋਜਨ ਸੁਰੱਖਿਆ ਤੋਂ ਪੋਸ਼ਣ ਸੁਰੱਖਿਆ ਵੱਲ ਵਧ ਰਿਹਾ ਪੰਜਾਬ ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਨੂੰ ਹੋਰ ਪ੍ਰਭਾਵਸ਼ਾਲੀ ਬਣਾਉਣ ’ਤੇ ਦਿੱਤਾ ਜ਼ੋਰ ਕਿਸੇ ਵੀ ਵਪਾਰੀ ਦੀ ਸਮੱਸਿਆ ਨੂੰ ਬੇਲੋੜਾ ਲਮਕਣ ਨਹੀਂ ਦਿੱਤਾ ਜਾਵੇਗਾ : ਪੂਨਮਦੀਪ ਕੌਰ ਸੜਕ ਹਾਦਸਿਆਂ ਦੇ ਪੀੜਤਾਂ ਦੀ ਮਦਦ ਕਰਨ ਵਾਲੇ 'ਰਾਹਵੀਰ' ਹੋਣਗੇ 25 ਹਜ਼ਾਰ ਰੁਪਏ ਨਕਦ ਇਨਾਮ ਨਾਲ ਸਨਮਾਨਿਤ : ਨਵਜੋਤ ਕੌਰ ਬੇਸਹਾਰਾ ਪਸ਼ੂਆਂ ਨਾਲ ਵਾਪਰਦੇ ਹਾਦਸਿਆਂ ਦੇ ਪੀੜਤਾਂ ਨੂੰ ਬਣਦਾ ਮੁਆਵਜ਼ਾ ਦੇਣ ਲਈ ਪ੍ਰਸ਼ਾਸਨ ਵਚਨਬੱਧ : ਨਵਜੋਤ ਕੌਰ ਨਵਜੋਤ ਕੌਰ ਵੱਲੋਂ ‘ਠੋਸ ਕੂੜਾ ਪ੍ਰਬੰਧਨ ਨਿਯਮ 2026’ ਦੀ ਇੰਨ-ਬਿੰਨ ਪਾਲਣਾ ਦੇ ਆਦੇਸ਼ ਟ੍ਰਾਈਡੈਂਟ ਲਿਮਟਿਡ ਦਾ ਵਿੱਤੀ ਸਾਲ 2026-27 ਦੀ ਪਹਿਲੀ ਤਿਮਾਹੀ ਵਿੱਚ ਸ਼ਾਨਦਾਰ ਪ੍ਰਦਰਸ਼ਨ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਹੋਰ ਤੇਜ਼ ਕਰਨ ਲਈ ਆਪਸੀ ਤਾਲਮੇਲ ਨਾਲ ਕੀਤੇ ਜਾਣ ਕਾਰਜ : ਅਮਿਤ ਕੁਮਾਰ ਪੰਚਾਲ ਸ਼ਾਮਚੁਰਾਸੀ ਹਲਕੇ ਦੇ ਹਰ ਲੋੜਵੰਦ ਤੱਕ ਸਹੂਲਤਾਂ ਪਹੁੰਚਾਉਣਾ ਸਾਡੀ ਤਰਜੀਹ - ਡਾ. ਰਵਜੋਤ ਸਿੰਘ ਵਿਦਿਆਰਥੀਆਂ ਖ਼ਿਲਾਫ਼ ਐਨਐਸਏ ਲਗਾਉਣਾ ਨਿੰਦਣਯੋਗ : ਅਮਰਿੰਦਰ ਸਿੰਘ ਰਾਜਾ ਵੜਿੰਗ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਕੁਲਜੀਤ ਸਿੰਘ ਰੰਧਾਵਾ ਵੱਲੋਂ 88ਵੀਂ, 89ਵੀਂ ਅਤੇ 90ਵੀਂ ਬੱਸ ਰਵਾਨਾ ਮੋਹਿੰਦਰ ਭਗਤ ਵੱਲੋਂ ਲੁਧਿਆਣਾ ਵਿਖੇ ਬਾਗਬਾਨੀ ਵਿਕਾਸ ਕੇਂਦਰ ਦੇ ਨਿਰਮਾਣ ਕਾਰਜਾਂ ਵਿੱਚ ਤੇਜ਼ੀ ਲਿਆਉਣ ਦੇ ਹੁਕਮ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ : ਕੁਲਵੰਤ ਸਿੰਘ ਦੀ ਦੇਖ-ਰੇਖ ਹੇਠ ਮੋਹਾਲੀ ਹਲਕੇ ਤੋਂ 86ਵੀਂ, 87ਵੀਂ ਅਤੇ 88ਵੀਂ ਬੱਸ ਰਵਾਨਾ

 

ਕਿੰਡਰ ਪਿੱਲਰ ਆਈ ਵੀ ਸਕੂਲ 'ਚ ਸਾਲਾਨਾ ਖੇਡ ਦਿਹਾੜੇ ਮੌਕੇ ਲੱਗੀਆਂ ਰੌਣਕਾਂ,ਵਿਦਿਆਰਥੀਆਂ ਨੇ ਵਿਲੱਖਣ ਖੇਡ ਪ੍ਰਤਿਭਾਵਾਂ ਦਾ ਕੀਤਾ ਪ੍ਰਦਰਸ਼ਨ

ਖੇਡਾਂ ਜ਼ਿੰਦਗੀ ਦਾ ਅਨਿੱਖੜਵਾਂ ਅੰਗ- ਪ੍ਰਿੰਸੀਪਲ ਸੋਨੀਆ ਚੰਨੀ

ਕਿੰਡਰ ਪਿੱਲਰ ਆਈ ਵੀ ਸਕੂਲ

Web Admin

Web Admin

5 Dariya News

ਚੰਡੀਗੜ੍ਹ , 21 Nov 2015

Last updated on: Nov 21, 2015, 00:00 IST

ਕਿੰਡਰ ਪਿੱਲਰ ਆਈ ਵੀ ਸਕੂਲ, ਸੈਕਟਰ 46 ਦਾ ਸਾਲਾਨਾ ਖੇਡ ਸਮਾਗਮ  ਸਕੂਲ ਕੈਂਪਸ ਵਿਚ  ਜੋਸ਼ ਅਤੇ ਧੂਮ-ਧਾਮ ਨਾਲ ਮਨਾਇਆ ਗਿਆ। ਇਸ ਮੌਕੇ ਤੇ ਸਕੂਲ ਦੇ ਪ੍ਰਿੰਸੀਪਲ ਸੋਨੀਆ ਚੰਨੀ ਨੇ  ਝੰਡਾ ਲਹਿਰਾ ਕੇ ਸਾਲਾਨਾ ਖੇਡਾਂ ਦੀ ਸ਼ੁਰੂਆਤ ਕਰਦੇ ਹੋਏ ਵਿਦਿਆਰਥੀਆਂ ਨੂੰ ਖੇਡ ਭਾਵਨਾ ਅਤੇ ਅਨੁਸ਼ਾਸਨ ਬਣਾਈ ਰੱਖਣ ਲਈ ਸਹੁੰ ਚੁਕਾਈ ।ਪ੍ਰਿੰਸੀਪਲ ਚੰਨੀ ਨੇ ਸਮੂਹ ਵਿਦਿਆਰਥੀਆਂ ਅਤੇ ਉਨ੍ਹਾਂ ਦੇ ਮਾਪਿਆਂ ਨੂੰ ਜੀ ਆਇਆ ਕਹਿੰਦੇ ਹੋਏ ਪ੍ਰੋਗਰਾਮ ਸਬੰਧੀ ਵਿਸਥਾਰ ਸਹਿਤ ਜਾਣਕਾਰੀ ਦਿਤੀ ,ਜਿਸ ਤੋਂ ਬਾਅਦ ਛੋਟੇ ਛੋਟੇ ਬੱਚਿਆਂ ਵੱਲੋਂ ਮਾਰਚ ਪਾਸਟ ਕੀਤਾ ਗਿਆ, ਜਿਸ ਦੀ ਅਗਵਾਈ ਹਰ ਹਾਊਸ ਦੇ ਕੈਪਟਨ ਵੱਲੋਂ ਕੀਤੀ ਗਈ। ਇਸ ਦੌਰਾਨ ਸਮੂਹ ਵਿਦਿਆਰਥੀਆਂ ਵੱਲੋਂ ਪੀ.ਟੀ ਦਾ ਪ੍ਰੋਗਰਾਮ ਵੀ ਪੇਸ਼ ਕੀਤਾ ਗਿਆ ।

ਸਕੂਲ ਦੇ ਛੋਟੇ-ਛੋਟੇ ਵਿਦਿਆਰਥੀਆਂ ਵੱਲੋਂ  ਰੋਲ ਦੀ ਕਾਰਪੇਟ , ਆਰਮੀ ਰਨਰ, ਫਲੈਟ ਰੇਸ, ਬੀਨ ਬੈਗ ਨਾਲ ਦੌੜ, ਨਿੰਬੂ ਦੌੜ,ਪੁੱਠੀ ਦੌੜ, ਟੋਪੀ ਦੌੜ, ਡੱਡੂ ਦੌੜ ਆਦਿ ਕਈ ਖੇਡਾਂ ਪੇਸ਼ ਕੀਤੀਆਂ ਗਈਆਂ, ਜਿਸ ਦਾ ਉਨ੍ਹਾਂ ਦੇ ਮਾਪਿਆਂ ਨੇ ਖੂਬ ਅਨੰਦ ਮਾਣਿਆ। ਇਸ ਦੇ ਇਲਾਵਾ ਵਿਦਿਆਰਥੀਆਂ ਵੱਲੋਂ ਅੜਿੱਕਾ ਦੌੜ , ਰਿੰਗ ਕੁਲੈਕਟ, ਫ਼ਰੰਟ ਦੌੜ, ਤਿੰਨ ਲੱਤ ਦੌੜ, ਆਦਿ ਦੀ ਰੋਚਕ ਪੇਸ਼ਕਾਰੀ ਨੇ ਮਾਹੌਲ ਹੋਰ ਮੌਨਰੰਜਕ ਬਣਾ ਦਿਤਾ । ਇਸ ਦੇ ਨਾਲ ਹੀ ਮਾਪਿਆਂ ਨੇ ਵੀ ਬੱਚਿਆਂ ਨਾਲ ਖੇਡਾਂ ਵਿਚ ਹਿੱਸਾ ਲਿਆ ਜੋ ਇਕ ਯਾਦਗਾਰੀ ਪਲ ਹੋ ਨਿਬੜਿਆ।ਪ੍ਰਿੰਸੀਪਲ ਚੰਨੀ   ਨੇ ਵਿਦਿਆਰਥੀਆਂ ਵੱਲੋਂ ਪੇਸ਼ ਕੀਤੀ ਗਈ ਖੇਡ ਭਾਵਨਾ ਅਤੇ ਉਨ੍ਹਾਂ ਦੀ ਪੇਸ਼ਕਸ਼ ਦੀ ਭਰਪੂਰ ਸ਼ਲਾਘਾ ਕਰਦੇ ਹੋਏ ਕਿਹਾ ਕਿ  ਸਿੱਖਿਆਂ ਦੀ ਤਰਾਂ ਖੇਡਾਂ ਵੀ ਸਾਡੇ ਜੀਵਨ ਦਾ ਅਨਿੱਖੜਵਾਂ  ਅੰਗ ਹਨ । ਉਨ੍ਹਾਂ ਵਿਦਿਆਰਥੀਆਂ ਨੂੰ ਪ੍ਰੇਰਨਾ ਦਿਤੀ ਕਿ ਜੇਕਰ ਉਹ ਜ਼ਿੰਦਗੀ 'ਚ ਇਕ ਕਾਮਯਾਬ ਹਸਤੀ ਬਣਨਾ ਚਾਹੁੰਦੇ ਹਨ ਤਾਂ ਪੜਾਈ ਅਤੇ ਖੇਡਾਂ 'ਚ ਵੱਧ ਤੋਂ ਵੱਧ ਭਾਗ ਲੈਣ।ਅਖੀਰ ਵਿਚ ਬਿਹਤਰੀਨ ਪ੍ਰਦਰਸ਼ਨ ਕਰਨ ਵਾਲੇ ਵਿਦਿਆਰਥੀਆਂ ਨੂੰ ਇਨਾਮ ਤਕਸੀਮ ਕੀਤੇ ਗਏ। ਇਸ  ਸਾਲਾਨਾ ਖੇਡ ਸਮਾਰੋਹ ਦੀ ਸਮਾਪਤੀ ਰਾਸ਼ਟਰੀ ਗੀਤ ਨਾਲ ਕੀਤੀ ਗਈ ।

 

Tags: Kinder pillar Ivy School

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD