Wednesday, 22 July 2026

 

 

ਖ਼ਾਸ ਖਬਰਾਂ ਆਪ ਸਰਕਾਰ ਨੇ ਅਫ਼ਸਰਸ਼ਾਹੀ ਨੂੰ ਹਾਸ਼ੀਏ ’ਤੇ ਧੱਕਣ ਤੋਂ ਬਾਅਦ ਹੁਣ ਖੁੱਲ੍ਹੇਆਮ ਸਿਆਸਤ ਦਾ ਅਪਰਾਧੀਕਰਨ ਸ਼ੁਰੂ ਕਰ ਦਿੱਤਾ ਹੈ: ਸੁਨੀਲ ਜਾਖੜ ਪੰਜਾਬ ਵਿੱਚ ਪੇਪਰ ਲੀਕ ਹੋਣ ਦੇ ਮਾਮਲਿਆਂ ਵਿੱਚ ਮਾਨ ਤੇ ਬੈਂਸ ਅਸਤੀਫਾ ਦੇਣ: ਅਮਰਿੰਦਰ ਸਿੰਘ ਰਾਜਾ ਵੜਿੰਗ ਖਰੜ ਪੈਦਲ ਮਾਰਚ ਦਾ 9ਵਾਂ ਦਿਨ : ਰਵਿੰਦਰ ਸਿੰਘ ਖੇੜਾ ਨੇ ਨਿੱਜਰ ਰੋਡ 'ਤੇ ਬੰਦ ਪਈ ਸੀਵਰੇਜ ਲਾਈਨ ਦਾ ਮੁੱਦਾ ਚੁੱਕਿਆ ਸਾਰੇ ਹੜ੍ਹ ਮਾਰੇ ਇਲਾਕਿਆਂ ਵਿਚ ਹੜ੍ਹ ਰੋਕੂ ਕੰਮ ਮੁਕੰਮਲ ਕੀਤੇ ਜਾਣ: ਸੁਖਬੀਰ ਸਿੰਘ ਬਾਦਲ ਨੇ ਅਕਾਲੀ ਵਰਕਰਾਂ ਨੂੰ ਕੀਤੀ ਅਪੀਲ ਰੋਸ ਮੁਜ਼ਾਹਰਾ ਕਰ ਰਹੇ ਵਿਦਿਆਰਥੀਆਂ ਦੇ ਮਸਲੇ ਜਲਦੀ ਹੱਲ ਕਰੋ: ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਨੂੰ ਕੀਤੀ ਅਪੀਲ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ

 

ਪੰਜਾਬ ਵਿਰੋਧੀ ਤਾਕਤਾਂ ਸੂਬੇ ਵਿੱਚ ਅਸ਼ਾਂਤੀ ਫੈਲਾਉਣ ਤੋਂ ਬਾਜ ਆਉਣ-ਡਾ. ਚਰਨਜੀਤ ਸਿੰਘ ਅਟਵਾਲ ਤੇ ਸ਼ਰਨਜੀਤ ਸਿੰਘ ਢਿੱਲੋਂ

ਬਠਿੰਡਾ ਦੀ ਸਦਭਾਵਨਾ ਰੈਲੀ ਨੇ ਵਿਰੋਧੀਆਂ ਦੇ ਭਰਮ ਭੁਲੇਖੇ ਦੂਰ ਕੀਤੇ, 28 ਦੀ ਮੋਗਾ ਰੈਲੀ ਦੀ ਸਫ਼ਲਤਾ ਲਈ ਅਕਾਲੀ ਭਾਜਪਾ ਗਠਜੋੜ ਆਗੂਆਂ ਵੱਲੋਂ ਵਿਚਾਰਾਂ

Web Admin

Web Admin

5 Dariya News (ਅਜੇ ਪਾਹਵਾ)

ਲੁਧਿਆਣਾ , 23 Nov 2015

Last updated on: Nov 23, 2015, 00:00 IST

ਵਿਧਾਨ ਸਭਾ ਦੇ ਸਪੀਕਰ ਡਾ. ਚਰਨਜੀਤ ਸਿੰਘ ਅਟਵਾਲ ਅਤੇ ਪੰਜਾਬ ਸਰਕਾਰ ਦੇ ਸਿੰਚਾਈ ਮੰਤਰੀ ਸ਼ਰਨਜੀਤ ਸਿੰਘ ਢਿੱਲੋਂ ਨੇ ਪੰਜਾਬ ਵਿਰੋਧੀ ਤਾਕਤਾਂ ਨੂੰ ਸੂਬੇ 'ਚ ਅਸ਼ਾਂਤੀ ਫੈਲਾਉਣ ਦੀਆਂ ਕੋਸ਼ਿਸ਼ਾਂ ਤੋਂ ਬਾਜ ਆਉਣ ਲਈ ਕਿਹਾ ਹੈ। ਉਨ੍ਹਾਂ ਕਿਹਾ ਕਿ ਪੰਜਾਬ ਦੇ ਸੂਝਵਾਨ ਲੋਕ ਵਿਰੋਧੀ ਪਾਰਟੀਆਂ ਦੀਆਂ ਲੂੰਬੜਚਾਲਾਂ ਨੂੰ ਚੰਗੀ ਤਰ੍ਹਾਂ ਸਮਝ ਗਏ ਹਨ ਅਤੇ ਅਗਾਮੀ ਵਿਧਾਨ ਸਭਾ ਚੋਣਾਂ ਵਿੱਚ ਅਜਿਹੀਆਂ ਤਾਕਤਾਂ ਨੂੰ ਮੂੰਹ ਦੀ ਖਾਣੀ ਪਵੇਗੀ। ਅੱਜ ਸਥਾਨਕ ਸਰਕਟ ਹਾਊਸ ਵਿਖੇ ਸ਼੍ਰੋਮਣੀ ਅਕਾਲੀ ਦਲ ਦੀਆਂ ਜ਼ਿਲ੍ਹਾ ਇਕਾਈਆਂ ਅਤੇ ਭਾਰਤੀ ਜਨਤਾ ਪਾਰਟੀ ਦੀ ਜ਼ਿਲ੍ਹਾ ਇਕਾਈ ਦੀ ਸਾਂਝੀ ਮੀਟਿੰਗ ਉਪਰੰਤ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਡਾ. ਅਟਵਾਲ ਅਤੇ ਸ੍ਰ. ਢਿੱਲੋਂ ਨੇ ਕਿਹਾ ਕਿ ਅੱਜ ਬਠਿੰਡਾ ਵਿਖੇ ਸ਼੍ਰੋਮਣੀ ਅਕਾਲੀ ਦਲ ਅਤੇ ਭਾਰਤੀ ਜਨਤਾ ਪਾਰਟੀ ਵੱਲੋਂ ਕੀਤੀ ਗਈ ਪਹਿਲੀ ਸਦਭਾਵਨਾ ਰੈਲੀ ਨੇ ਵਿਰੋਧੀ ਪਾਰਟੀਆਂ ਦੇ ਸਾਰੇ ਭਰਮ ਭੁਲੇਖੇ ਦੂਰ ਕਰ ਦਿੱਤੇ ਹਨ। ਇਸ ਰੈਲੀ ਵਿੱਚ ਮਹਿਜ਼ ਤਿੰਨ ਜ਼ਿਲ੍ਹਿਆਂ ਤੋਂ ਲੱਖਾਂ ਦੀ ਗਿਣਤੀ ਵਿੱਚ ਪੁੱਜੇ ਲੋਕਾਂ ਨੇ ਪੰਜਾਬ ਦੀ ਅਕਾਲੀ ਭਾਜਪਾ ਸਰਕਾਰ ਵਿੱਚ ਆਪਣਾ ਭਰੋਸਾ ਪ੍ਰਗਟਾ ਦਿੱਤਾ ਹੈ।ਉਨ੍ਹਾਂ ਕਿਹਾ ਕਿ 28 ਨਵੰਬਰ ਨੂੰ ਮੋਗਾ ਵਿਖੇ ਹੋਣ ਵਾਲੀ ਸਦਭਾਵਨਾ ਰੈਲੀ ਵਿੱਚ ਜ਼ਿਲ੍ਹਾ ਲੁਧਿਆਣਾ ਤੋਂ ਲੱਖਾਂ ਦੀ ਗਿਣਤੀ ਵਿੱਚ ਵਰਕਰ ਅਤੇ ਆਮ ਲੋਕ ਸ਼ਿਰਕਤ ਕਰਨਗੇ ਅਤੇ ਪੰਜਾਬ ਦੀ ਅਕਾਲੀ ਭਾਜਪਾ ਸਰਕਾਰ ਵਿੱਚ ਆਪਣਾ ਭਰੋਸਾ ਪ੍ਰਗਟ ਕਰਨਗੇ।

ਉਨ੍ਹਾਂ ਕਿਹਾ ਕਿ ਕਾਂਗਰਸ ਦੀ ਅਗਵਾਈ ਵਿੱਚ ਪੰਜਾਬ ਵਿਰੋਧੀ ਪਾਰਟੀਆਂ ਅਤੇ ਅਖੌਤੀ ਪੰਥਕ ਧਿਰਾਂ ਨੇ ਜੋ ਸੂਬੇ ਵਿੱਚ ਅਸ਼ਾਂਤੀ ਵਾਲਾ ਮਾਹੌਲ ਪੈਦਾ ਕਰਨ ਦੀ ਕੋਸ਼ਿਸ਼ ਕੀਤੀ ਹੈ, ਉਸ ਨੂੰ ਕਿਸੇ ਵੀ ਹੀਲੇ ਸਫ਼ਲ ਨਹੀਂ ਹੋਣ ਦਿੱਤਾ ਜਾਵੇਗਾ। ਪੰਜਾਬ ਸਰਕਾਰ ਅਤੇ ਅਕਾਲੀ ਭਾਜਪਾ ਗਠਜੋੜ ਇਸ ਚੁਣੌਤੀ ਨੂੰ ਕਬੂਲ ਕਰਦਾ ਹੈ। ਜਿਸ ਦਾ ਡਟ ਕੇ ਮੁਕਾਬਲਾ ਕੀਤਾ ਜਾਵੇਗਾ।ਉਨ੍ਹਾਂ ਦੱਸਿਆ ਕਿ ਇਸ ਰੈਲੀ ਵਿੱਚ ਹਰੇਕ ਹਲਕੇ ਤੋਂ 70-75 ਬੱਸਾਂ ਦਾ ਕਾਫ਼ਲਾ ਜਾਵੇਗਾ, ਜਦਕਿ ਸ਼ਹਿਰ ਦੇ ਲੋਕ ਅਤੇ ਵਰਕਰ ਆਪਣੀਆਂ ਕਾਰਾਂ ਅਤੇ ਹੋਰ ਸਾਧਨਾਂ ਨਾਲ ਰੈਲੀ ਵਿੱਚ ਸ਼ਾਮਿਲ ਹੋਣ ਲਈ ਪੁੱਜਣਗੇ। ਇਸ ਤੋਂ ਪਹਿਲਾਂ ਮੀਟਿੰਗ ਨੂੰ ਸੰਬੋਧਨ ਕਰਦਿਆਂ ਵੱਖ-ਵੱਖ ਆਗੂਆਂ ਨੇ ਇਸ ਰੈਲੀ ਨੂੰ ਸਫ਼ਲ ਕਰਨ ਲਈ ਆਪਣੇ ਵਿਚਾਰ ਦਿੱਤੇ ਅਤੇ ਵੱਧ ਤੋਂ ਵੱਧ ਇਕੱਠ ਕਰਨ ਦਾ ਭਰੋਸਾ ਪ੍ਰਗਟਾਇਆ। ਮੀਟਿੰਗ ਵਿੱਚ ਵੱਖ-ਵੱਖ ਆਗੂਆਂ ਅਤੇ ਵਰਕਰਾਂ ਦੀਆਂ ਡਿਊਟੀਆਂ ਵੀ ਲਗਾਈਆਂ ਗਈਆਂ।ਮੀਟਿੰਗ ਵਿੱਚ ਹੋਰਨਾਂ ਤੋਂ ਇਲਾਵਾ ਵਿਧਾਇਕ ਸ੍ਰ. ਮਨਪ੍ਰੀਤ ਸਿੰਘ ਇਯਾਲੀ, ਵਿਧਾਇਕ ਸ੍ਰ. ਦਰਸ਼ਨ ਸਿੰਘ ਸ਼ਿਵਾਲਿਕ, ਵਿਧਾਇਕ ਸ੍ਰੀ ਐੱਸ. ਆਰ. ਕਲੇਰ, ਅਧੀਨ ਸੇਵਾਵਾਂ ਬੋਰਡ ਦੇ ਚੇਅਰਮੈਨ ਸ੍ਰ. ਸੰਤਾ ਸਿੰਘ ਉਮੈਦਪੁਰੀ, ਮੇਅਰ ਸ੍ਰ. ਹਰਚਰਨ ਸਿੰਘ ਗੋਹਲਵੜੀਆ, ਜ਼ਿਲ੍ਹਾ ਭਾਜਪਾ ਪ੍ਰਧਾਨ ਸ੍ਰੀ ਪ੍ਰਵੀਨ ਬਾਂਸਲ ਤੇ ਸਕੱਤਰ ਸ੍ਰ. ਰਣਜੀਤ ਸਿੰਘ ਹੀਰਾ, ਸ਼੍ਰੋਮਣੀ ਅਕਾਲੀ ਦਲ (ਸ਼ਹਿਰੀ) ਦੇ ਜ਼ਿਲ੍ਹਾ ਪ੍ਰਧਾਨ ਸ੍ਰ. ਹਰਭਜਨ ਸਿੰਘ ਡੰਗ, ਪੰਜਾਬ ਐਗਰੋ ਫੂਡਗਰੇਨਜ਼ ਦੇ ਚੇਅਰਮੈਨ ਸ੍ਰ. ਅਮਰੀਕ ਸਿੰਘ ਆਲੀਵਾਲ, ਸ੍ਰ. ਜਗਜੀਤ ਸਿੰਘ ਤਲਵੰਡੀ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਮੈਂਬਰ ਅਤੇ ਹੋਰ ਵੱਡੀ ਗਿਣਤੀ ਵਿੱਚ ਹਾਜ਼ਰ ਸਨ।

 

Tags: Charanjit Singh Atwal , SHARANJIT SINGH DHILON

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD