Wednesday, 22 July 2026

 

 

ਖ਼ਾਸ ਖਬਰਾਂ ਆਪ ਸਰਕਾਰ ਨੇ ਅਫ਼ਸਰਸ਼ਾਹੀ ਨੂੰ ਹਾਸ਼ੀਏ ’ਤੇ ਧੱਕਣ ਤੋਂ ਬਾਅਦ ਹੁਣ ਖੁੱਲ੍ਹੇਆਮ ਸਿਆਸਤ ਦਾ ਅਪਰਾਧੀਕਰਨ ਸ਼ੁਰੂ ਕਰ ਦਿੱਤਾ ਹੈ: ਸੁਨੀਲ ਜਾਖੜ ਪੰਜਾਬ ਵਿੱਚ ਪੇਪਰ ਲੀਕ ਹੋਣ ਦੇ ਮਾਮਲਿਆਂ ਵਿੱਚ ਮਾਨ ਤੇ ਬੈਂਸ ਅਸਤੀਫਾ ਦੇਣ: ਅਮਰਿੰਦਰ ਸਿੰਘ ਰਾਜਾ ਵੜਿੰਗ ਖਰੜ ਪੈਦਲ ਮਾਰਚ ਦਾ 9ਵਾਂ ਦਿਨ : ਰਵਿੰਦਰ ਸਿੰਘ ਖੇੜਾ ਨੇ ਨਿੱਜਰ ਰੋਡ 'ਤੇ ਬੰਦ ਪਈ ਸੀਵਰੇਜ ਲਾਈਨ ਦਾ ਮੁੱਦਾ ਚੁੱਕਿਆ ਸਾਰੇ ਹੜ੍ਹ ਮਾਰੇ ਇਲਾਕਿਆਂ ਵਿਚ ਹੜ੍ਹ ਰੋਕੂ ਕੰਮ ਮੁਕੰਮਲ ਕੀਤੇ ਜਾਣ: ਸੁਖਬੀਰ ਸਿੰਘ ਬਾਦਲ ਨੇ ਅਕਾਲੀ ਵਰਕਰਾਂ ਨੂੰ ਕੀਤੀ ਅਪੀਲ ਰੋਸ ਮੁਜ਼ਾਹਰਾ ਕਰ ਰਹੇ ਵਿਦਿਆਰਥੀਆਂ ਦੇ ਮਸਲੇ ਜਲਦੀ ਹੱਲ ਕਰੋ: ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਨੂੰ ਕੀਤੀ ਅਪੀਲ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ

 

ਸਹਿਕਾਰੀ ਖੰਡ ਮਿੱਲ ਬੁੱਢੇਵਾਲ ਦਾ 30ਵਾਂ ਗੰਨਾ ਪਿੜਾਈ ਸੀਜ਼ਨ ਸ਼ੁਰੂ

ਸ਼ਰਨਜੀਤ ਸਿੰਘ ਢਿੱਲੋਂ ਸਿੰਚਾਈ ਮੰਤਰੀ ਨੇ ਕੀਤਾ ਗਿਆ ਉਦਘਾਟਨ

Web Admin

Web Admin

5 Dariya News (Ajay Pahwa)

ਬੁੱਢੇਵਾਲ /ਲੁਧਿਆਣਾ , 27 Nov 2015

Last updated on: Nov 27, 2015, 00:00 IST

ਸਹਿਕਾਰੀ ਖੰਡ ਮਿੱਲ ਬੁੱਢੇਵਾਲ ਦੇ 30ਵੇਂ ਗੰਨਾ ਪਿੜਾਈ ਸੀਜ਼ਨ ਦਾ ਉਦਘਾਟਨ ਸ੍ਰ. ਸ਼ਰਨਜੀਤ ਸਿਘ ਢਿੱਲੋਂ ਸਿੰਚਾਈ ਮੰਤਰੀ ਪੰਜਾਬ ਅਤੇ ਅਜਮੇਰ ਸਿੰਘ ਲੱਖੋਵਾਲ ਚੇਅਰਮੈਨ, ਮੰਡੀਕਰਨ ਬੋਰਡ ਪੰਜਾਬ ਵੱਲੋਂ ਸਾਂਝੇ ਰੂਪ ਵਿੱਚ ਕੀਤਾ ਗਿਆ।ਸ੍ਰ. ਢਿੱਲੋਂ ਨੇ ਖੰਡ ਮਿੱਲ ਵਿੱਚ ਗੰਨੇ ਦੀਆਂ ਟਰਾਲੀਆਂ ਲੈ ਕੇ ਸਭ ਤੋਂ ਪਹਿਲੇ ਪੁੱਜੇ ਕਿਸਾਨਾਂ ਨੂੰ ਸਨਮਾਨਿਤ ਕੀਤਾ, ਮਿੱਲ ਦੇ ਜਨਰਲ ਮੈਨੇਜ਼ਰ ਡਾ. ਐਸ.ਪੀ. ਸਿੰਘ ਨੇ ਆਏ ਮਹਿਮਾਨਾਂ ਨੂੰ ਜੀ ਆਇਆ ਕਿਹਾ।ਕਿਸਾਨਾਂ ਨੂੰ ਸੰਬੋਧਨ ਕਰਦਿਆ ਸ੍ਰ. ਸ਼ਰਨਜੀਤ ਸਿੰਘ ਢਿੱਲੋਂ, ਸਿੰਚਾਈ ਮੰਤਰੀ ਪੰਜਾਬ ਨੇ ਕਿਹਾ ਕਿ ਉਹਨਾਂ ਦੀ ਆਪਣੀ ਸਰਕਾਰ ਨੇ ਪਿਛਲੇ ਸੀਦੇ ਗੰਨੇ ਦੀ ਬਕਾਇਆ ਪਈ ਰਕਮ ਅਦਾਇਗੀ ਸਮੇਂ ਸਿਰ ਕਿਸਾਨਾਂ ਨੂੰ ਕਰ ਦਿੱਤੀ ਹੈ। ਉਹਨਾਂ ਇਹ ਵੀ ਕਿਹਾ ਕਿ ਭਾਵੇਂ ਮਾਰਕੀਟ ਵਿੱਚ ਖੰਡ ਦੀਆਂ ਕੀਮਤਾਂ ਕਾਫੀ ਘੱਟ ਹਨ, ਪਰ ਫਿਰ ਵੀ ਪੰਜਾਬ ਸਰਕਾਰ ਵੱਲੋਂ ਇਸ ਸੀਜ਼ਨ ਦੀ ਅਦਾਇਗੀ ਕਰਨ ਲਈ ਵਿਸ਼ੇਸ਼ ਉਪਰਾਲੇ ਕੀਤੇ ਜਾ ਰਹੇ ਹਨ, ਤਾਂ ਕਿ ਕਿਸੇ ਵੀ ਜਿੰਮੀਦਾਰ ਨੂੰ ਕਿਸੇ ਕਿਸਮ ਦੀ ਪਰੇਸ਼ਾਨੀ ਦਾ ਸਹਮਣਾ ਨਾ ਕਰਨਾ ਪਵੈ। ਉਹਨਾਂ ਮਿੱਲ ਮਾਲਕਾਂ ਨੂੰ ਸੰਬੋਧਨ ਕਰਦਿਆ ਕਿਹਾ ਕਿ ਉਹ ਪੂਰੀ ਤਨਦੇਹੀ ਅਤੇ ਲਗਨ ਨਾਲ ਕੰਮ ਕਰਨ ਤਾਂ ਕਿ ਮਿੱਲ ਨੂੰ ਹੋਰ ਬੁਲੰਦੀਆਂ 'ਤੇ ਲਿਜਾਇਆ ਜਾ ਸਕੇ ਅਤੇ ਇਸ ਸਾਲ ਵੀ ਇਹ ਮਿੱਲ ਨੈਸ਼ਨਲ ਪੱਧਰ ਦਾ ਇਨਾਮ ਪ੍ਰਾਪਤ ਕਰੇ। 

ਅਜਮੇਰ ਸਿੰਘ ਲੱਖੋਵਾਲ, ਚੇਅਰਮੈਨਮੰਡੀਕਰਨ ਬੋਰਡ ਨੇ ਕਿਸਾਨਾਂ ਨੂੰ ਅਪੀਲ ਕੀਤੀ ਕਿ ਉਹ ਆਪਣਾ ਗੰਨਾ ਸਾਫ-ਸੁੱਥਰੀ ਹਾਲਤ ਵਿੱਚ ਮਿੱਲ ਵਿੱਚ ਲੈ ਕੇ ਆਉਣ ਤਾਂ ਜੋ ਉਹਨਾਂ ਨੂੰ ਕਿਸੇ ਕਿਸਮ ਦੀ ਪਰੇਸ਼ਾਨੀ ਦਾ ਸਾਹਮਣਾ ਨਾ ਕਰਨਾ ਪਵੈ। ਉਹਨਾਂ ਮਿੱਲ ਪ੍ਰਬੰਧਕਾਂ ਨੂੰ ਵੀ ਹਦਾਇਤ ਕਿਸਾਨਾਂ ਨੂੰ ਕੋਈ ਮੁਸ਼ਕਲ ਨਹੀਂ ਆਉਣੀ ਚਾਹੀਦੀ ਅਤੇ ਗੰਨਾ ਲੈ ਕੇ ਆਉਣ ਵਾਲੇ ਕਿਸਾਨ ਨੂੰ ਜਿੰਨੀ ਵੀ ਜਲਦੀ ਹੋ ਸਕਦਾ ਹੈ ਬਹਿਲਾ ਕੀਤਾ ਜਾਵੇ। ਉਹਨਾਂ ਇਹ ਵੀ ਹਦਾਇਤ ਕੀਤੀ ਕਿ ਖੰਡ ਦੀ ਕੁਆਲਟੀ ਵੱਲ ਵਿਸ਼ੇਸ ਤੌਰ 'ਤੇ ਧਿਆਨ ਦਿੱਤਾ ਜਾਵੇ ਤਾਂ ਕਿ ਵਧੀਆ ਖੰਡ ਦਾ ਉਤਪਾਦਨ ਹੋ ਸਕੇ ਅਤੇ ਮਾਰਕੀਟ ਵਿੱਚ ਉਸ ਦਾ ਚੰਗਾ ਮੁੱਲ ਪ੍ਰਾਪਤ ਕੀਤਾ ਜਾ ਸਕੇ।ਇਸ ਸਮਾਗਮ ਦੀ ਪ੍ਰਧਾਨਗੀ ਸ਼ੁਗਰਫੈਡ ਪੰਜਾਬ ਦੇ ਚੇਅਰਮੈਨ ਸ੍ਰ. ਸੁਖਵੀਰ ਸਿੰਘ ਵਾਹਲਾ ਵੱਲੋਂ ਕੀਤੀ ਗਈ, ਜਦ ਕਿ ਸ੍ਰ. ਜਗਜੀਵਨ ਸਿੰਘ ਖੀਰਨੀਆ ਸਾਬਕਾ ਐਮ.ਐਲ.ਏ ਸਮਰਾਲਾ ਅਤੇ ਸ੍ਰ. ਸੰਤਾ ਸਿੰਘ ਉਮੈਦਪੁਰੀ ਸਮਾਗਮ ਵਿੱਚ ਮੁੱਖ ਮਹਿਮਾਨ ਵੱਜੋਂ ਸ਼ਾਮਲ ਹੋਏ। ਖੰਡ ਮਿੱਲ ਬੁੱਢੇਵਾਲ ਦੇ ਚੇਅਰਮੈਨ ਸ੍ਰ. ਹਰਿੰਦਰ ਸਿੰਘ ਲੱਖੋਵਾਲ ਵੱਲੋਂ ਇਸ ਮੌਕੇ ਪੁਹੰਚੀਆਂ ਸਤਿਕਾਰਤ ਸਖਸ਼ੀਅਤਾਂ ਅਤੇ ਕਿਸਾਨਾਂ ਦਾ ਧੰਨਵਾਦ ਕੀਤਾ ਗਿਆ। ਉਹਨਾਂ ਸਮਾਗਮ ਨੂੰ ਸੰਬੋਧਨ ਕਰਦਿਆ ਦੱਸਿਆ ਗਿਆ ਕਿ ਇਸ ਪਿੜਾਈ ਸੀਜ਼ਨ ਵਿੱਚ 17 ਲੱਖ ਕੁਇੰਟਲ ਗੰਨਾ ਪੀੜਨ ਦਾ ਟੀਚਾ ਰੱਖਿਆ ਗਿਆ ਹੈ ਅਤੇ ਇਸ ਸਾਲ ਗੰਨੇ ਦੀ ਅਦਾਇਗੀ ਸਮੇਂ ਸਿਰ ਕਰਨ ਲਈ ਯੋਗ ਪ੍ਰਬੰਧ ਪਹਿਲਾਂ ਹੀ ਕਰ ਲਏ ਗਏ ਹਨ।ਇਸ ਮੌਕੇ ਸ੍ਰ.ਅਮਰ ਸਿੰਘ ਵਾਈਸ ਚੇਅਰਮੈਨ, ਸ੍ਰ. ਮਨਮੋਹਣ ਸਿੰਘ ਡਾਇਰੈਕਟਰ, ਸ੍ਰ. ਭਰਪੂਰ ਸਿੰਘ ਡਾਇਰੈਕਟਰ, ਸ੍ਰ. ਸਤਪਾਲ ਸਿੰਘ ਡਾਇਰੈਕਟਰ, ਸ੍ਰ. ਸਵਰਨ ਸਿੰਘ ਡਾਇਰੈਕਟਰ, ਸ੍ਰ. ਹਰਬੰਸ ਸਿੰਘ ਡਾਇਰੈਕਟਰ, ਬਾਬਾ ਜਗਰੂਪ ਸਿੰਘ ਚੇਅਰਮੈਨ ਮਾਰਕੀਟ ਕਮੇਟੀ ਸਾਹਨੇਵਾਲ, ਸ੍ਰ. ਅਜਮੇਰ ਸਿੰਘ ਭਾਗਪੁਰ, ਸ੍ਰੀ ਪਵਨ ਕੁਮਾਰ ਟਿੰਕੂ, ਸ੍ਰ. ਪ੍ਰਗਟ ਸਿੰਘ ਸਿੱਧੂ, ਸ੍ਰ. ਭਾਗ ਸਿੰਘ ਮਾਨਗੜ੍ਹ, ਸ੍ਰ. ਗੁਰਦੀਪ ਸਿੰਘ ਭੋਲਾ ਪ੍ਰਧਾਨ ਟਰੱਕ ਯੂਨੀਅਨ, ਸ੍ਰ. ਅਵਤਾਰ ਸਿੰਘ ਮੇਹਲੋਂ, ਸ੍ਰ. ਸ਼ਰਨਜੀਤ ਸਿੰਘ ਮੇਹਲੋਂ ਅਤੇ ਇਲਾਕੇ ਦੇ ਪਤਵੰਤੇ ਵਿਅਕਤੀ ਹਾਜ਼ਰ ਸਨ। 

 

Tags: SHARANJIT SINGH DHILON , AJMER SINGH LAKHOWAL

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD