Friday, 24 July 2026

 

 

ਖ਼ਾਸ ਖਬਰਾਂ ਹੁਣ ਉੱਤਰਾਖੰਡ ਵਿੱਚ ਪੇਪਰ ਲੀਕ ਹੋ ਗਏ, ਪ੍ਰਧਾਨ ਮੰਤਰੀ ਜੀ ਇਹ ਕਦੋਂ ਰੁਕਣਗੇ?- ਕੇਜਰੀਵਾਲ ਬੱਚਿਆਂ ਨੇ ਫਾਸਟ ਟ੍ਰੈਕ ਕੋਰਟ ਨਹੀਂ, ਧਰਮਿੰਦਰ ਪ੍ਰਧਾਨ ਦਾ ਅਸਤੀਫਾ ਮੰਗਿਆ ਹੈ ਨਰਿੰਦਰ ਕੌਰ ਭਰਾਜ ਨੇ ਪਿੰਡ ਰੂਪਾਹੇੜੀ ਵਿਖੇ 18.16 ਲੱਖ ਰੁਪਏ ਦੀ ਲਾਗਤ ਨਾਲ ਸਾਂਝੇ ਜ਼ਮੀਨਦੋਜ਼ ਪਾਈਪਲਾਈਨ ਸਿੰਚਾਈ ਪ੍ਰੋਜੈਕਟ ਦਾ ਨੀਂਹ ਪੱਥਰ ਰੱਖਿਆ ਕੁਲਤਾਰ ਸਿੰਘ ਸੰਧਵਾਂ ਨੇ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਤਹਿਤ ਨਸ਼ਾ ਮੁਕਤੀ ਮੋਰਚਾ ਦੇ ਬਲਾਕ ਕੋਆਰਡੀਨੇਟਰਾਂ ਨੂੰ ਸ਼ਨਾਖਤੀ ਕਾਰਡ ਕੀਤੇ ਜਾਰੀ ਸਰਹੱਦ ਪਾਰੋਂ ਚੱਲ ਰਹੇ ਤਸਕਰੀ ਮਾਡਿਊਲ ਨਾਲ ਜੁੜੇ ਦੋ ਵਿਅਕਤੀ 6 ਅਧੁਨਿਕ ਪਿਸਤੌਲਾਂ, 1 ਕਿਲੋ ਹੈਰੋਇਨ, 10 ਹਜ਼ਾਰ ਰੁਪਏ ਦੀ ਡਰੱਗ ਮਨੀ ਸਮੇਤ ਕਾਬੂ ਸਰਕਾਰ ਵਿਦਿਆਰਥੀਆਂ ਦੀਆਂ ਭਾਵਨਾਵਾਂ ਤੋਂ ਭਲੀ-ਭਾਂਤ ਜਾਣੂ, ਵਿਦਿਆਰਥੀ ਆਪਣੇ ਅੰਦੋਲਨ ਦੇ ਸਿਆਸੀ ਅਗਵਾ ਹੋਣ ਤੋਂ ਰਹਿਣ ਸਾਵਧਾਨ : ਸੁਨੀਲ ਜਾਖੜ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਸਮਾਜਿਕ ਸੁਰੱਖਿਆ ਵਿਭਾਗ ਨੂੰ ਆਂਗਣਵਾੜੀ ਵਰਕਰਾਂ ਲਈ ਘੱਟੋ-ਘੱਟ 60 ਲੱਖ ਰੁਪਏ ਦਾ ਜੀਵਨ ਬੀਮਾ ਯਕੀਨੀ ਬਣਾਉਣ ਦੇ ਨਿਰਦੇਸ਼ ਪੰਜਾਬ ਸਰਕਾਰ ਦੀ ਹਰ ਖੇਤ ਤੱਕ ਨਹਿਰੀ ਪਾਣੀ ਪਹੁੰਚਾਉਣ ਦੀ ਮੁਹਿੰਮ ਜੰਗੀ ਪੱਧਰ 'ਤੇ ਜਾਰੀ ਭੋਜਨ ਸੁਰੱਖਿਆ ਤੋਂ ਪੋਸ਼ਣ ਸੁਰੱਖਿਆ ਵੱਲ ਵਧ ਰਿਹਾ ਪੰਜਾਬ ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਨੂੰ ਹੋਰ ਪ੍ਰਭਾਵਸ਼ਾਲੀ ਬਣਾਉਣ ’ਤੇ ਦਿੱਤਾ ਜ਼ੋਰ ਕਿਸੇ ਵੀ ਵਪਾਰੀ ਦੀ ਸਮੱਸਿਆ ਨੂੰ ਬੇਲੋੜਾ ਲਮਕਣ ਨਹੀਂ ਦਿੱਤਾ ਜਾਵੇਗਾ : ਪੂਨਮਦੀਪ ਕੌਰ ਸੜਕ ਹਾਦਸਿਆਂ ਦੇ ਪੀੜਤਾਂ ਦੀ ਮਦਦ ਕਰਨ ਵਾਲੇ 'ਰਾਹਵੀਰ' ਹੋਣਗੇ 25 ਹਜ਼ਾਰ ਰੁਪਏ ਨਕਦ ਇਨਾਮ ਨਾਲ ਸਨਮਾਨਿਤ : ਨਵਜੋਤ ਕੌਰ ਬੇਸਹਾਰਾ ਪਸ਼ੂਆਂ ਨਾਲ ਵਾਪਰਦੇ ਹਾਦਸਿਆਂ ਦੇ ਪੀੜਤਾਂ ਨੂੰ ਬਣਦਾ ਮੁਆਵਜ਼ਾ ਦੇਣ ਲਈ ਪ੍ਰਸ਼ਾਸਨ ਵਚਨਬੱਧ : ਨਵਜੋਤ ਕੌਰ ਨਵਜੋਤ ਕੌਰ ਵੱਲੋਂ ‘ਠੋਸ ਕੂੜਾ ਪ੍ਰਬੰਧਨ ਨਿਯਮ 2026’ ਦੀ ਇੰਨ-ਬਿੰਨ ਪਾਲਣਾ ਦੇ ਆਦੇਸ਼ ਟ੍ਰਾਈਡੈਂਟ ਲਿਮਟਿਡ ਦਾ ਵਿੱਤੀ ਸਾਲ 2026-27 ਦੀ ਪਹਿਲੀ ਤਿਮਾਹੀ ਵਿੱਚ ਸ਼ਾਨਦਾਰ ਪ੍ਰਦਰਸ਼ਨ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਹੋਰ ਤੇਜ਼ ਕਰਨ ਲਈ ਆਪਸੀ ਤਾਲਮੇਲ ਨਾਲ ਕੀਤੇ ਜਾਣ ਕਾਰਜ : ਅਮਿਤ ਕੁਮਾਰ ਪੰਚਾਲ ਸ਼ਾਮਚੁਰਾਸੀ ਹਲਕੇ ਦੇ ਹਰ ਲੋੜਵੰਦ ਤੱਕ ਸਹੂਲਤਾਂ ਪਹੁੰਚਾਉਣਾ ਸਾਡੀ ਤਰਜੀਹ - ਡਾ. ਰਵਜੋਤ ਸਿੰਘ ਵਿਦਿਆਰਥੀਆਂ ਖ਼ਿਲਾਫ਼ ਐਨਐਸਏ ਲਗਾਉਣਾ ਨਿੰਦਣਯੋਗ : ਅਮਰਿੰਦਰ ਸਿੰਘ ਰਾਜਾ ਵੜਿੰਗ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਕੁਲਜੀਤ ਸਿੰਘ ਰੰਧਾਵਾ ਵੱਲੋਂ 88ਵੀਂ, 89ਵੀਂ ਅਤੇ 90ਵੀਂ ਬੱਸ ਰਵਾਨਾ ਮੋਹਿੰਦਰ ਭਗਤ ਵੱਲੋਂ ਲੁਧਿਆਣਾ ਵਿਖੇ ਬਾਗਬਾਨੀ ਵਿਕਾਸ ਕੇਂਦਰ ਦੇ ਨਿਰਮਾਣ ਕਾਰਜਾਂ ਵਿੱਚ ਤੇਜ਼ੀ ਲਿਆਉਣ ਦੇ ਹੁਕਮ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ : ਕੁਲਵੰਤ ਸਿੰਘ ਦੀ ਦੇਖ-ਰੇਖ ਹੇਠ ਮੋਹਾਲੀ ਹਲਕੇ ਤੋਂ 86ਵੀਂ, 87ਵੀਂ ਅਤੇ 88ਵੀਂ ਬੱਸ ਰਵਾਨਾ

 

ਸੀ.ਬੀ.ਐੱਸ.ਈ. ਖੇਡਾਂ ਵਿਚ ਲਾਰੇਂਸ ਸਕੂਲ ਦੇ ਖਿਡਾਰੀਆਂ ਨੇ ਲਗਾਈ ਮੈਡਲਾਂ ਦੀ ਝੜੀ, ਵੱਖ ਵੱਖ ਕੈਟਾਗਰੀਆਂ ਵਿਚ 24 ਮੈਡਲ ਜਿੱਤੇ

ਸੀ.ਬੀ.ਐੱਸ.ਈ. ਖੇਡਾਂ ਵਿਚ ਲਾਰੇਂਸ ਸਕੂਲ ਦੇ ਖਿਡਾਰੀਆਂ ਨੇ ਲਗਾਈ ਮੈਡਲਾਂ ਦੀ ਝੜੀ, ਵੱਖ ਵੱਖ ਕੈਟਾਗਰੀਆਂ ਵਿਚ 24 ਮੈਡਲ ਜਿੱਤੇ

Web Admin

Web Admin

5 Dariya News

ਐੱਸ.ਏ.ਐੱਸ.ਨਗਰ (ਮੋਹਾਲੀ) , 29 Nov 2015

Last updated on: Nov 29, 2015, 00:00 IST

ਲਾਰੇਂਸ ਪਬਲਿਕ ਸੀਨੀਅਰ ਸਕੈਂਡਰੀ ਸਕੂਲ, ਸੈਕਟਰ 51 ਦੇ ਖਿਡਾਰੀਆਂ  ਨੇ ਸੀ ਬੀ ਐੱਸ ਈ ਵੱਲੋਂ ਮੁਹਾਲੀ ਜ਼ਿਲ੍ਹੇ ਦੀਆਂ ਕਰਵਾਈਆਂ ਜਾ ਰਹੀਆਂ ਖੇਡਾਂ ਵਿਚ ਆਪਣੀ ਖੇਡ ਪ੍ਰਤਿਭਾ ਦਾ ਲੋਹਾ ਮਨਵਾਇਆ ਹੈ। ਲਾਰੇਂਸ ਸਕੂਲ ਦੇ ਵਿਦਿਆਰਥੀਆਂ ਨੇ ਵੱਖ ਵੱਖ ਕੈਟਾਗਰੀਆਂ ਵਿਚ 24 ਮੈਡਲ ਜਿੱਤ ਕੇ ਮੁਹਾਲੀ ਜ਼ਿਲ੍ਹੇ ਦੇ ਸਾਰੇ ਸੀ ਬੀ ਐੱਸ ਈ ਸਕੂਲਾਂ ਵਿਚ ਸਭ ਤੋਂ ਵੱਧ ਮੈਂਡਲ ਜਿੱਤਣ ਦਾ ਮਾਣ ਹਾਸਿਲ ਕੀਤਾ ਹੈ। ਇਸ ਦੇ ਨਾਲ ਹੀ ਪੰਜਾਬ, ਹਰਿਆਣਾ, ਹਿਮਾਚਲ ਪ੍ਰਦੇਸ਼ ਅਤੇ ਜੰਮੂ ਕਸ਼ਮੀਰ ਦੇ ਸੀ ਬੀ ਐੱਸ ਈ ਕਲਸਟਰ ਵਿਚ ਇਨ੍ਹਾਂ ਪੁਜ਼ੀਸ਼ਨਾਂ ਸਦਕਾ ਲਾਰੇਂਸ ਸਕੂਲ ਕਲਸਟਰ 13 ਵਿਚ ਪਹੁੰਚ ਚੁੱਕਾ ਹੈ।

ਲਾਰੇਂਸ ਸਕੂਲ ਦੇ ਪ੍ਰਿੰਸੀਪਲ ਵੀਨਾ ਮਲਹੋਤਰਾ ਨੇ ਜਾਣਕਾਰੀ ਦਿੰਦੇ ਹੋਏ ਦੱਸਿਆਂ ਕਿ  ਲੜਕਿਆਂ ਦੀ ਅੰਡਰ 16 ਰਿਲੇ ਰੇਸ ਵਿਚ ਵਿਸ਼ਨੂੰ ਭਾਟੀਆ, ਨਵਰੋਹੀ ਸਿੰਘ, ਸਰਬਜੀਤ ਸਿੰਘ , ਸਿਮਰ ਸਿੰਘ, ਸਪਰਸ਼ ਰਿਸ਼ੀ ਨੇ ਸੋਨੇ ਦਾ ਤਮਗ਼ਾ ਹਾਸਿਲ ਕੀਤਾ। ਜਦ ਕਿ ਲੜਕਿਆਂ ਦੇ ਅੰਡਰ 14 ਵਰਗ ਦੀ ਰਿਲੇ ਰੇਸ 'ਚ ਗੁਰਸ਼ਰਨ ਸਿੰਘ, ਮੋਹਿਤ, ਅਭੀਨਵ ਨੇ ਸੋਨੇ ਦਾ ਤਮਗ਼ਾ ਅਤੇ ਪਦਮ ਪ੍ਰਤਾਪ ਸਿੰਘ ਨੇ ਚਾਂਦੀ ਦਾ ਤਮਗ਼ਾ ਹਾਸਿਲ ਕੀਤਾ।ਇਸ ਦੇ ਇਲਾਵਾ ਵਿਸ਼ਨੂੰ ਭਾਟੀਆ ਲਾਂਗ ਜੰਪ ਵਿਚ ਚਾਂਦੀ ਦਾ ਤਗਮਾ , ਸਿਮਰ ਸਿੰਘ ਡਿਸਕਸ ਥ੍ਰੋ ਚਾਂਦੀ ਦਾ ਤਗਮਾ, ਹਰਸ਼ਦੀਪ ਸਿੰਘ  ਨੇ ਡਿਸਕਸ ਥ੍ਰੋ  ਅਤੇ ਸ਼ਾਟ ਪੁੱਟ ਵਿਚ ਕਾਂਸੀ ਦਾ ਤਮਗ਼ਾ, ਜਸਕਿਰਨ ਕੌਰ ਸ਼ਾਟ ਪੁੱਟ ਕਾਂਸੀ ਦਾ ਤਮਗ਼ਾ, ਗੁਰਵੀਰ ਕੌਰ ਲਾਂਗ ਜੰਪ ਕਾਂਸੀ ਦਾ ਤਗਮਾ ਹਾਸਿਲ ਕੀਤਾ।  ਪ੍ਰਿੰਸੀਪਲ ਮਲਹੋਤਰਾ ਨੇ ਖਿਡਾਰੀਆਂ ਦੀ ਇਸ ਉਪਲਬਧੀ ਲਈ ਉਨ੍ਹਾਂ ਨੂੰ ਵਧਾਈ ਦਿੰਦੇ ਹੋਏ ਸਾਰਿਆਂ ਦੇ ਉੱਜਲ ਭਵਿਖ ਦੀ ਕਾਮਨਾ ਕੀਤੀ। 

 

Tags: Lawrence Public School

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD