Saturday, 11 May 2024

 

 

ਖ਼ਾਸ ਖਬਰਾਂ ਮੋਗਾ ਦੀ ਨੈਸ਼ਨਲ ਲੋਕ ਅਦਾਲਤ ਵਿੱਚ 5483 ਕੇਸਾਂ ਦਾ ਨਿਪਟਾਰਾ ਸੱਤ ਸਾਲਾਂ 'ਚ ਪਟਿਆਲਾ ਲੋਕ ਸਭਾ ਹਲਕੇ 'ਚ ਕੀਤੇ 7 ਕੰਮ ਗਿਣਾਉਣ ਕਾਂਗਰਸ ਤੇ 'ਆਪ' : ਐਨ.ਕੇ. ਸ਼ਰਮਾ ਨੈਸ਼ਨਲ ਲੋਕ ਅਦਾਲਤ ਚ ਹੋਇਆ 19815 ਕੇਸਾਂ ਦਾ ਨਿਪਟਾਰਾ ਪਟਿਆਲਾ ’ਚ ਲੱਗੀ ਕੌਮੀ ਲੋਕ ਅਦਾਲਤ ’ਚ 13481 ਕੇਸਾਂ ਦਾ ਹੋਇਆ ਨਿਪਟਾਰਾ ਪੰਜਾਬ ਪੁਲਿਸ ਨੇ ਹਿਮਾਚਲ ਪ੍ਰਦੇਸ਼ ਦੀ ਫਾਰਮਾ ਫੈਕਟਰੀ ਤੋਂ ਚੱਲ ਰਹੇ ਅੰਤਰ-ਰਾਜੀ ਗੈਰ-ਕਾਨੂੰਨੀ ਫਾਰਮਾ ਸਪਲਾਈ ਅਤੇ ਨਿਰਮਾਣ ਨੈਟਵਰਕ ਦਾ ਕੀਤਾ ਪਰਦਾਫਾਸ਼ ਭਾਜਪਾ ਜ਼ਿਲ੍ਹਾ ਯੁਵਾ ਮੋਰਚਾ ਦੀ ਅਹਿਮ ਮੀਟਿੰਗ ਮੋਰਚਾ ਜ਼ਿਲ੍ਹਾ ਪ੍ਰਧਾਨ ਤਾਹਿਲ ਸ਼ਰਮਾ ਦੀ ਪ੍ਰਧਾਨਗੀ ਹੇਠ ਹੋਈ ਵਿਜੇਦਰ ਸਿੰਗਲਾ ਦੀ ਚੋਣ ਮੁਹਿੰਮ ਨੂੰ ਮਿਲਿਆ ਵੱਡਾ ਹੁੰਗਾਰਾ ਚੋਣ ਪ੍ਰਚਾਰ ਅਤੇ ਹਲਕਾ ਵਾਸੀਆਂ ਦੀ ਹਮਾਇਤ ਵਿੱਚ ਮੀਤ ਹੇਅਰ ਸਭ ਤੋਂ ਅੱਗੇ ਨਿਕਲਿਆ ਹਰ ਇੱਕ ਵੋਟਰ ਦੀ ਵੋਟ ਬਹੁਤ ਅਹਿਮ, ਕੋਈ ਵੀ ਵੋਟਰ ਇਸ ਮੌਕੇ ਨੂੰ ਨਾ ਗਵਾਏ- ਸੰਦੀਪ ਕੁਮਾਰ “ਅਗਲੇ ਪੰਜ ਸਾਲਾਂ ਵਿੱਚ ਫਾਰਮਾਸਿਸਟ ਹੋਣਗੇ ਸਭ ਤੋਂ ਵੱਧ ਮੁੱਲਵਾਨ”: ਐਲਪੀਯੂ ਵਿਖੇ ਫਾਰਮੇਸੀ ਕੌਂਸਲ ਆਫ਼ ਇੰਡੀਆ ਦੇ ਪ੍ਰਧਾਨ ਦਾ ਐਲਾਨ ਹਰਸਿਮਰਤ ਕੌਰ ਬਾਦਲ ਨੇ ਪੰਜਾਬ ਦੇ ਹਿੱਤਾਂ ਦੀ ਰਾਖੀ ਲਈ ਸੰਸਦ ਵਿਚ ਪ੍ਰਧਾਨ ਮੰਤਰੀ ਤੇ ਗ੍ਰਹਿ ਮੰਤਰੀ ਅੱਗੇ ਆਵਾਜ਼ ਬੁਲੰਦ ਕੀਤੀ, ਉਹ ਤੁਹਾਡੀਆਂ ਵੋਟਾਂ ਦੀ ਅਸਲ ਹੱਕਦਾਰ: ਸੁਖਬੀਰ ਸਿੰਘ ਬਾਦਲ ਕਿਸਾਨਾਂ ਨੂੰ ਫਸਲਾਂ ਦੇ ਹੋਏ ਨੁਕਸਾਨ ਦਾ ਮੁਆਵਜ਼ਾ ਦੇਣ ਤੋਂ ਨਾਂਹ ਕਰ ਕੇ ਤੁਸੀਂ ਉਹਨਾਂ ਤੋਂ ਵੋਟਾਂ ਕਿਵੇਂ ਮੰਗ ਰਹੇ ਹੋ: ਹਰਸਿਮਰਤ ਕੌਰ ਬਾਦਲ ਨੇ ਗੁਰਮੀਤ ਖੁੱਡੀਆਂ ਨੂੰ ਕੀਤਾ ਸਵਾਲ ਡਿਪਟੀ ਕਮਿਸ਼ਨਰ ਡਾ ਸੇਨੂ ਦੁੱਗਲ ਵੱਲੋਂ ਸਟਰਾਂਗ ਰੂਮਾਂ ਦੀ ਜਾਂਚ ਨਾਮਜ਼ਦਗੀਆਂ ਭਰਨ ਦੇ ਚੌਥੇ ਦਿਨ 3 ਉਮੀਦਵਾਰਾਂ ਨੇ ਕਾਗਜ਼ ਕੀਤੇ ਦਾਖ਼ਲ ਡਿਪਟੀ ਕਮਿਸ਼ਨਰ ਡਾ ਸੇਨੂ ਦੁੱਗਲ ਅਤੇ ਐਸਐਸਪੀ ਵੱਲੋਂ ਅੰਤਰਰਾਜੀ ਨਾਕਿਆਂ ਦੀ ਜਾਂਚ ਲੋਕ ਸਭਾ ਚੋਣਾਂ ਦੇ ਮੱਦੇਨਜਰ ਬਿਤਹਰ ਤਾਲਮੇਲ ਲਈ ਅੰਤਰਰਾਜੀ ਸਮੀਖਿਆ ਬੈਠਕ ਆਯੋਜਿਤ ਕਣਕ ਦੀ ਆਮਦ ਨੇ ਪਿਛਲੇ ਸਾਲ ਦਾ ਰਿਕਾਰਡ ਤੋੜਿਆ ਜਗਰਾਉਂ ਵਿੱਚ ਗਰਜੇ ਵੜਿੰਗ; ਵੋਟਰਾਂ ਦੀਆਂ ਲੋੜਾਂ ਨੂੰ ਪੂਰਾ ਕਰਨ ਲਈ ਸੰਕਲਪ ਲਿਆ ਹੁਸ਼ਿਆਰਪੁਰ ਤੋਂ ਲੋਕ ਸਭਾ ਉਮੀਦਵਾਰ ਸ੍ਰੀਮਤੀ ਯਾਮਿਨੀ ਗੋਮਰ ਨੇ ਨਾਮਜ਼ਦਗੀ ਪੱਤਰ ਦਾਖਲ ਕੀਤਾ ਕਾਂਗਰਸ ਵੰਡ ਪਾਊ ਮੁੱਦਿਆਂ 'ਤੇ ਨਹੀਂ, ਸਗੋਂ ਅਸਲ ਮੁੱਦਿਆਂ 'ਤੇ ਚੋਣ ਲੜ ਰਹੀ ਹੈ : ਅਮਰਿੰਦਰ ਸਿੰਘ ਰਾਜਾ ਵੜਿੰਗ ਸੁਖਵਿੰਦਰ ਬਿੰਦਰਾ ਨੇ ਰਾਣਾ ਗੁਰਮੀਤ ਸਿੰਘ ਸੋਢੀ ਦਾ ਘਰ ਪਹੁੰਚਣ ਤੇ ਕੀਤਾ ਨਿੱਘਾ ਸਵਾਗਤ

 

ਸਿਵਲ ਹਸਪਤਾਲ ਵਿਚ ਜਣੇਪੇ ਦੌਰਾਨ ਔਰਤਾਂ ਦੀ ਮੌਤ ਦਾ ਮਾਮਲਾ ,ਪੰਜਾਬ ਸਰਕਾਰ ਵੱਲੋਂ ਮ੍ਰਿਤਕਾਂ ਦੇ ਵਾਰਸਾਂ ਨੂੰ 2-2 ਲੱਖ ਰੁਪਏ ਦੇ ਮੁਆਵਜੇ ਦਾ ਐਲਾਣ

ਸਿਵਲ ਹਸਪਤਾਲਾਂ ਵਿਚ 12 ਦਵਾਈਆਂ ਦੀ ਵਰਤੋਂ ਤੇ ਰੋਕ,ਡਾਇਰੈਕਟਰ ਸਿਹਤ ਨੂੰ 6 ਦਸੰਬਰ ਤੱਕ ਵਿਸਥਾਰਤ ਰਿਪੋਟ ਦੇਣ ਲਈ ਕਿਹਾ-ਸੁਰਜੀਤ ਕੁਮਾਰ ਜਿਆਣੀ

Web Admin

Web Admin

5 Dariya News (ਅਜੇ ਪਾਹਵਾ)

ਲੁਧਿਆਣਾ , 03 Dec 2015

ਸਿਹਤ ਅਤੇ ਪਰਿਵਾਰ ਭਲਾਈ ਮੰਤਰੀ ਚੌਧਰੀ ਸੁਰਜੀਤ ਕੁਮਾਰ ਜਿਆਣੀ ਨੇ ਅੱਜ ਇੱਥੇ ਸਿਵਲ ਹਸਪਤਾਲ ਵਿਚ ਗਰਭਵਤੀ ਔਰਤਾਂ ਦੀ ਮੌਤ ਦੇ ਮਾਮਲੇ ਵਿਚ ਮ੍ਰਿਤਕਾਂ ਦੇ ਵਾਰਸਾਂ ਨੂੰ 2-2 ਲੱਖ ਰੁਪਏ ਦਾ ਮੁਆਵਜਾ ਦੇਣ ਦਾ ਐਲਾਣ ਕੀਤਾ ਹੈ। ਚੌਧਰੀ ਜਿਆਣੀ ਨੇ ਕਿਹਾ ਕਿ ਇਸ ਮੰਦਭਾਗੀ ਘਟਨਾ ਦੀ ਉਚੱਪੱਧਰੀ ਜਾਂਚ ਡਾਇਰੈਕਟਰ ਸਿਹਤ ਡਾ: ਐਚ.ਐਸ. ਬਾਲੀ ਕਰ ਰਹੇ ਹਨ ਅਤੇ ਉਨ੍ਹਾਂ ਨੂੰ 6 ਦਸੰਬਰ ਤੱਕ ਰਿਪੋਟ ਸਪੁਰਕ ਕਰਨ ਲਈ ਕਿਹਾ ਹੈ। ਉਨ੍ਹਾਂ ਕਿਹਾ ਕਿ ਜੇਕਰ ਇਸ ਅਣਹੋਣੀ ਲਈ ਕੋਈ ਡਾਕਟਰ ਜਾਂ ਹਸਪਤਾਲ ਦਾ ਕੋਈ ਸਟਾਫ ਮੈਂਬਰ ਦੋਸ਼ੀ ਪਾਇਆ ਗਿਆ ਤਾਂ ਸਬੰਧਤ ਖਿਲਾਫ ਸਖ਼ਤ ਕਾਰਵਾਈ ਅਮਲ ਵਿਚ ਲਿਆਂਦੀ ਜਾਵੇਗੀ।ਚੌਧਰੀ ਜਿਆਣੀ ਇੱਥੇ ਅੰਪਗਤਾ ਦਿਵਸ ਮੌਕੇ ਰਾਜਪੱਧਰੀ ਸਮਾਗਮ ਤੋਂ ਬਾਅਦ ਪੱਤਰਕਾਰਾਂ ਨਾਲ ਗੱਲਬਾਤ ਕਰ ਰਹੇ ਸਨ। ਇਸ ਦੁਰਘਟਨਾ ਨੂੰ ਬੇਹੱਦ ਮੰਦਭਾਗਾ ਦੱਸਦਿਆਂ ਸਿਹਤ ਮੰਤਰੀ ਨੇ ਕਿਹਾ ਕਿ ਉਨ੍ਹਾਂ ਵੱਲੋਂ ਇਸ ਮਾਮਲੇ ਤੇ ਤਿੱਖੀ ਨਜ਼ਰ ਰੱਖੀ ਜਾ ਰਹੀ ਹੈ ਤਾਂ ਜੋ ਨਿਰਪੱਖ ਜਾਂਚ ਹੋ ਸਕੇ। ਉਨ੍ਹਾਂ ਕਿਹਾ ਕਿ ਜਾਂਚ ਰਿਪੋਟ ਆਉਣ ਤੋਂ ਪਹਿਲਾਂ ਕਿਸੇ ਨੂੰ ਵੀ ਦੋਸ਼ੀ ਠਹਿਰਾਉਣਾ ਵਾਜਿਬ ਨਹੀਂ ਹੋਵੇਗਾ ਪਰ ਜਾਂਚ ਰਿਪੋਟ ਆਉਣ ਤੋਂ ਬਾਅਦ ਕਿਸੇ ਵੀ ਦੋਸ਼ੀ ਨੂੰ ਬਖ਼ਸਿਆ ਨਹੀਂ ਜਾਵੇਗਾ।ਸਿਹਤ ਮੰਤਰੀ ਨੇ ਕਿਹਾ ਕਿ ਸਿਹਤ ਵਿਭਾਗ ਨੇ ਹਸਪਤਾਲਾਂ ਵਿਚ ਜਣੇਪੇ ਸਮੇਂ ਵਰਤੀਆਂ ਜਾਂਦੀਆਂ 12 ਦਵਾਈਆਂ ਦੀ ਵਰਤੋਂ ਤੇ ਰੋਕ ਲਗਾਉਂਦਿਆਂ ਜਾਂਚ ਲਈ ਇੰਨ੍ਹਾਂ ਦੇ ਨਮੂਨੇ ਲਏ ਹਨ। ਉਨ੍ਹਾਂ ਨੇ ਕਿਹਾ ਕਿ ਉਹੀ ਦਵਾਈ ਕੁਝ ਹੋਰ ਗਰਭਵਤੀ ਔਰਤਾਂ ਨੂੰ ਵੀ ਦਿੱਤੀ ਗਈ ਸੀ ਪਰ ਉਹ ਸੁਰੱਖਿਅਤ ਹਨ ਇਸ ਲਈ ਮੌਤ ਤੇ ਕਾਰਨਾਂ ਦਾ ਪਤਾ ਲਗਾਉਣ ਲਈ ਗਹਿਨ ਜਾਂਚ ਜਰੂਰੀ ਹੈ। 

ਇਸ ਤੋਂ ਪਹਿਲਾ ਅਪੰਗਤਾ ਦਿਵਸ ਦੇ ਸਮਾਗਮ ਨੂੰ ਸੰਬੋਧਨ ਕਰਦਿਆਂ ਚੌਧਰੀ ਸੁਰਜੀਤ ਕੁਮਾਰ ਜਿਆਣੀ ਨੇ ਕਿਹਾ ਕਿ ਮੁੱਖ ਮੰਤਰੀ ਸ: ਪਰਕਾਸ਼ ਸਿੰਘ ਬਾਦਲ ਅਪਾਹਜ ਲੋਕਾਂ ਦੀ ਭਲਾਈ ਲਈ ਅਤਿ ਸੰਵੇਦਨਸ਼ੀਲ ਹਨ ਅਤੇ ਸਰਕਾਰ ਇੰਨ੍ਹਾਂ ਲੋਕਾਂ ਦੀ ਹਰ ਪ੍ਰਕਾਰ ਨਾਲ ਮਦਦ ਲਈ ਵਚਨਬੱਧ ਹੈ।ਉਨ੍ਹਾਂ ਕਿਹਾ ਕਿ ਸਰਕਾਰੀ ਨੌਕਰੀਆਂ ਵਿਚ ਅਪਾਹਿਜਾਂ ਲਈ ਪੁਰਾਣਾ ਬੈਕਲਾਗ ਪੁਰਾ ਕੀਤਾ ਜਾ ਚੁੱਕਾ ਹੈ ਅਤੇ ਹੁਣ ਹੋਰ 437 ਪੋਸਟਾਂ ਭਰੀਆਂ ਜਾ ਰਹੀਆਂ ਹਨ।ਚੌਧਰੀ ਜਿਆਣੀ ਨੇ ਸਮਾਜਿਕ ਜੱਥੇਬੰਦੀਆਂ ਨੂੰ ਅਪਾਹਿਜਾਂ ਦੀ ਭਲਾਈ ਲਏ ਅੱਗੇ ਆਉਣ ਦਾ ਸੱਦਾ ਦਿੰਦਿਆਂ ਕਿਹਾ ਕਿ ਮਿਲ ਬੈਠਕੇ ਹੀ ਸਭ ਮੁੱਦਿਆਂ ਦਾ ਹੱਲ ਸੰਭਵ ਹੁੰਦਾ ਹੈ। ਬਾਅਦ ਵਿਚ ਮੰਤਰੀ ਨੇ ਡੀ.ਜੀ.ਐਸ.ਈ. ਅਤੇ ਨੈਸ਼ਨਲ ਇੰਸਟੀਚਿਉਟ ਫਾਰ ਮੈਂਟਲੀ ਹੈਂਡੀਕੈਪਡ ਵੱਲੋਂ ਗੁਰੂ ਨਾਨਕ ਭਵਨ ਵਿਖੇ ਆਯੋਜਿਤ ਸਮਾਗਮ ਵਿਚ ਵੀ ਸ਼ਿਰਕਤ ਕੀਤੀ। ਇੱਥੇ ਸਿਤਹ ਮੰਤਰੀ ਚੌਧਰੀ ਸੁਰਜੀਤ ਕੁਮਾਰ ਜਿਆਣੀ ਅਤੇ ਸਿੱਖਿਆ ਮੰਤਰੀ ਡਾ: ਦਲਜੀਤ ਸਿੰਘ ਚੀਮਾ ਨੇ 144 ਵਿਦਿਆਰਥੀਆਂ ਨੂੰ ਲੈਪਟਾਪ ਵੀ ਤਕਸੀਮ ਕੀਤੇ।ਇਸ ਮੌਕੇ ਹੋਰਨਾਂ ਤੋਂ ਇਲਾਵਾ ਮੁੱਖ ਮੰਤਰੀ ਦੇ ਸਲਾਹਕਾਰ ਸ: ਮਹੇਸ਼ਇੰਦਰ ਸਿੰਘ ਗ੍ਰੇਵਾਲ, ਸਾਬਕਾ ਮੰਤਰੀ ਸ: ਹੀਰਾ ਸਿੰਘ ਗਾਬੜੀਆ, ਡੀ.ਜੀ.ਐਸ.ਈ. ਸ੍ਰੀ ਪ੍ਰਦੀਪ ਅਗਰਵਾਲ, ਏ.ਡੀ.ਸੀ. ਵਿਕਾਸ ਸ੍ਰੀ ਸੁਪ੍ਰੀਤ ਸਿੰਘ ਗੁਲਾਟੀ, ਡੀ.ਐਸ.ਐਸ.ਓ. ਕੁਲਵਿੰਦਰ ਕੌਰ, ਡੀ.ਈ.ਓ. ਸੈਕੰਡਰੀ ਪਰਮਜੀਤ ਕੌਰ ਚਾਹਲ ਅਤੇ ਡੀ.ਈ.ਓ. ਪ੍ਰਾਈਮਰੀ ਸ੍ਰੀ ਹਰਜੋਤ ਸਿੰਘ ਆਦਿ ਵੀ ਹਾਜਰ ਸਨ।

 

Tags: Surjit Kumar Jyani

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2024 | 5 Dariya News | All Rights Reserved
Powered by: CDS PVT LTD