Friday, 05 June 2026

 

 

ਖ਼ਾਸ ਖਬਰਾਂ 144 ਸਾਲਾਂ ਦੌਰਾਨ ਕਿਸੇ ਸਰਕਾਰ ਨੇ ਨਹਿਰਾਂ ਚੋਂ ਪਾਣੀ ਨਹੀਂ ਲੈਣ ਦਿੱਤਾ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਬਣੇ ਕਿਸਾਨਾਂ ਦੇ ਮਸੀਹਾ : ਮਨਵਿੰਦਰ ਸਿੰਘ ਗਿਆਸਪੁਰਾ ਤਰੁਨਪ੍ਰੀਤ ਸਿੰਘ ਸੌਂਦ, ਹਰਦੀਪ ਸਿੰਘ ਮੁੰਡੀਆਂ ਅਤੇ ਵਿਧਾਇਕਾਂ ਦੀ ਮੌਜੂਦਗੀ ਵਿੱਚ ਜਗਰੂਪ ਸਿੰਘ ਸੇਹ ਨੇ ਸੰਭਾਲਿਆ ਜ਼ਿਲ੍ਹਾ ਪ੍ਰੀਸ਼ਦ ਲੁਧਿਆਣਾ ਦੇ ਚੇਅਰਮੈਨ ਦਾ ਅਹੁਦਾ ਹਿਮਾਂਸ਼ੂ ਜੈਨ ਨੇ ਲੁਧਿਆਣਾ ਵਿੱਚ ਐਸ.ਆਈ.ਆਰ. ਗਤੀਵਿਧੀਆਂ ਦੇ ਸੁਚਾਰੂ ਸੰਚਾਲਨ ਲਈ ਜ਼ਿਲ੍ਹਾ ਪੱਧਰੀ ਨੋਡਲ ਅਫ਼ਸਰਾਂ ਅਤੇ ਸਹਾਇਕ ਨੋਡਲ ਅਫ਼ਸਰਾਂ ਨਾਲ ਕੀਤੀ ਮੀਟਿੰਗ ਡਾ ਬਲਬੀਰ ਸਿੰਘ ਨੇ ਛੋਟੀ ਮਸਜਿਦ ਨੇੜੇ 20 ਲੱਖ ਦੀ ਲਾਗਤ ਨਾਲ ਕਰਵਾਈ ਪ੍ਰੋਜੈਕਟ ਦੀ ਸ਼ੁਰੂਆਤ ਸਮਾਜ ਦਾ ਹਰ ਵਰਗ ਨਸ਼ਿਆਂ ਦੇ ਖਾਤਮੇ ਲਈ ਆਪਣਾ ਯੋਗਦਾਨ ਪਾਵੇ : ਅਮਨ ਅਰੋੜਾ ਹਰਪਾਲ ਸਿੰਘ ਚੀਮਾ ਵੱਲੋਂ ਮੁਲਾਜ਼ਮ ਯੂਨੀਅਨਾਂ ਨਾਲ ਮੁਲਾਕਾਤ ਸ਼ਿਮਲਾ ਪਹਾੜੀ ਚੌਕ ਦੀ ਸਾਲਾਂ ਪੁਰਾਣੀ ਪਾਣੀ ਭਰਨ ਦੀ ਸਮੱਸਿਆ ਦਾ ਹੱਲ ਪੰਜਾਬ ਪੁਲਿਸ ਵੱਲੋਂ ਵੱਡੀ ਅੱਤਵਾਦੀ ਸਾਜਿਸ਼ ਨਾਕਾਮ ਰੋਟਰੀ ਕਲੱਬ ਰੋਪੜ ਸੈਂਟਰਲ ਦੇ ਡਿਸਟਰਿਕਟ ਗਵਰਨਰ ਰਵੀ ਪ੍ਰਕਾਸ਼ ਵੱਲੋਂ ਅਧਿਕਾਰਤ ਦੌਰਾ ਕੀਤਾ ਗਿਆ ਪੰਜਾਬ ਸਰਕਾਰ ਦੀ ਅਗਵਾਈ ਵਿਚ ਨੌਜਵਾਨਾਂ ਲਈ ਰੋਜ਼ਗਾਰ ਦੇ ਨਵੇਂ ਰਾਹ ਖੋਲ੍ਹੇਗਾ ਜ਼ਿਲ੍ਹਾ ਪ੍ਰਸ਼ਾਸਨ : ਡਾ. ਹਿਮਾਂਸ਼ੂ ਅਗਰਵਾਲ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਹੋਰ ਮਜ਼ਬੂਤ ਕਰਨ ਲਈ ਅੰਮ੍ਰਿਤਸਰ ਕੇਂਦਰੀ ਵਿੱਚ ਅਹਿਮ ਮੀਟਿੰਗ ਆਯੋਜਿਤ ਨਸ਼ਿਆਂ ਦੇ ਜੜੋਂ ਖਾਤਮੇ ਲਈ ਵਿਲੇਜ ਅਤੇ ਵਾਰਡ ਡਿਫੈਂਸ ਕਮੇਟੀਆਂ ਪੁਲਿਸ ਤੇ ਸਿਵਲ ਪ੍ਰਸ਼ਾਸ਼ਨ ਨਾਲ ਮਿਲਕੇ ਨਿਭਾਉਣ ਅਹਿਮ ਭੂਮਿਕਾ : ਲਖਵੀਰ ਸਿੰਘ ਰਾਏ ਡਾ. ਸੋਨਾ ਥਿੰਦ ਵੱਲੋਂ ਸਪੈਸ਼ਲ ਇੰਟੈਂਸਿਵ ਰਵੀਜਨ ਦੇ ਰਿਵਾਈਜਡ ਸ਼ਡਿਊਲ ਤੋਂ ਰਾਜਸੀ ਪਾਰਟੀਆਂ ਦੇ ਨੁਮਾਇੰਦਿਆਂ ਨੂੰ ਕਰਵਾਇਆ ਜਾਣੂ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ : ਮੋਗਾ ਵਿੱਚ ਲੋਕਾਂ ਹੁਣ ਤੱਕ 8.61 ਕਰੋੜ ਰੁਪੈ ਤੋਂ ਵਧੇਰੇ ਦਾ ਕਰਵਾਇਆ ਮੁਫਤ ਇਲਾਜ ਐਡਵੋਕੈਟ ਅਮਰਪਾਲ ਸਿੰਘ ਨੇ ਪਿੰਡ ਚਾਚੋਕੇ ਵਿੱਖੇ ਪਿੰਡ ਦੇ ਵਿਕਾਸ ਕਾਰਜਾਂ ਅਤੇ ਲੋਕ ਭਲਾਈ ਦੇ ਮੁੱਦਿਆਂ ਸਬੰਧੀ ਪਿੰਡ ਵਾਸੀਆਂ ਨਾਲ ਕੀਤੀ ਮੀਟਿੰਗ ਅਮਨ ਅਰੋੜਾ ਦੇ ਯਤਨਾਂ ਸਦਕਾ ਪਿੰਡ ਅਕਬਰਪੁਰ ਦੀ 789 ਏਕੜ ਜ਼ਮੀਨ ਨੂੰ ਅਜ਼ਾਦੀ ਤੋਂ ਬਾਅਦ ਪਹਿਲੀ ਵਾਰ ਮਿਲੇਗਾ ਨਹਿਰੀ ਪਾਣੀ ਸ੍ਰੀ ਆਨੰਦਪੁਰ ਸਾਹਿਬ ਹੈਰੀਟੇਜ ਸਟਰੀਟ ਪ੍ਰਾਜੈਕਟ ਨੂੰ ਪ੍ਰਵਾਨਗੀ, ਕਿਲ੍ਹਾ ਸ੍ਰੀ ਅਨੰਦਗੜ੍ਹ ਸਾਹਿਬ, ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਅਤੇ ਇਤਿਹਾਸਕ ਗੁਰਦੁਆਰਿਆਂ ਨੂੰ ਜੋੜੇਗੀ ਹੈਰੀਟੇਜ ਸਟਰੀਟ : ਭਗਵੰਤ ਸਿੰਘ ਮਾਨ ਪੰਜਾਬ ਪੁਲਿਸ ਦੀ ਲੋਕ-ਕੇਂਦਰਿਤ ਪੁਲਿਸਿੰਗ ਨਾਲ ਲੋਕਾਂ ਦਾ ਭਰੋਸਾ ਹੋਇਆ ਮਜ਼ਬੂਤ, ਉਦਯੋਗ ਅਤੇ ਨਿਵੇਸ਼ ਲਈ ਬਣਿਆ ਸੁਰੱਖਿਅਤ ਮਾਹੌਲ ਵਪਾਰੀਆਂ ਨੂੰ ਦਰਪੇਸ਼ ਮੁਸ਼ਕਿਲਾਂ ਦਾ ਨਾਲੋ ਨਾਲ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ : ਨਵਜੋਤ ਕੌਰ ਨਵਜੋਤ ਕੌਰ ਵੱਲੋਂ ਹੜ੍ਹ ਸੁਰੱਖਿਆ ਕਾਰਜ ਨਿਰਧਾਰਤ ਸਮੇਂ ਅੰਦਰ ਯਕੀਨੀ ਬਣਾਉਣ ਦੀ ਹਦਾਇਤ ਸੀਨੀਅਰ ਸਿਟੀਜ਼ਨਾਂ ਦੇ ਕੰਮ ਪਹਿਲ ਦੇ ਆਧਾਰ ਤੇ ਕੀਤੇ ਜਾਣ : ਡਾ.ਸੋਨਾ ਥਿੰਦ

 

ਸਿੱਖਿਆ ਮੰਤਰੀ ਡਾ.ਚੀਮਾਂ ਵੱਲੋ ਲੁਧਿਆਣਾ ਵਿਖੇ ਅੱਜ ਸ਼ੁਰੂ ਹੋਈ ਅੰਤਰ ਜਿਲਾ ਸਕੂਲ ਅਥਲੈਟਿਕਸ ਮੀਟ ਦਾ ਉਦਘਾਟਨ

ਸਿਹਤ ਮੰਤਰੀ ਜਿਆਣੀ, ਗਰੇਵਾਲ ,ਉਮੈਦਪੁਰੀ ਵੱਲੋ ਉਚੇਚੇ ਤੌਰ ਤੇ ਸ਼ਿਰਕਤ , 3000 ਮੀਟਰ 'ਚ ਪ੍ਰਿਯੰਕਾ ਬਣੀ ਪੰਜਾਬ ਦੀ ਸਭ ਤੋਂ ਤੇਜ਼ ਦੌੜਾਕ

Web Admin

Web Admin

5 Dariya News (ਅਜੇ ਪਾਹਵਾ)

ਲੁਧਿਆਣਾ , 03 Dec 2015

Last updated on: Dec 03, 2015, 00:00 IST

ਗੁਰੂ ਨਾਨਕ ਸਟੇਡੀਅਮ ਲੁਧਿਆਣਾ ਵਿਖੇ  61ਵੀ ਅਥਲੈਟਿਕਸ ਮੀਟ  ਦਾ ਉਦਘਾਟਨ ਸਿੱਖਿਆ ਮੰਤਰੀ ਡਾ.ਦਲਜੀਤ ਸਿੰਘ ਚੀਮਾਂ ਨੇ ਝੰਡਾ ਲਹਿਰਾ ਕੇ ਅਤੇ ਅਕਾਸ਼ 'ਚ ਗੁਬਾਰੇ ਛੱਡ ਕੇ ਕੀਤਾ । ਇਸ ਮੌਕੇ ਡਾ.ਚੀਮਾਂ ਨੇ ਪੰਜਾਬ ਭਰ ਤੋਂ ਪਹੁੰਚੇ ਹੋਏ 3000 ਖਿਡਾਰੀਆਂ ਨੂੰ ਖੇਡ ਭਾਵਨਾ ਨਾਲ ਖੇਡਦੇ ਹੋਏ ਪੰਜਾਬ ਦਾ ਨਾਂ ਰੋਸ਼ਨ ਕਰਨ ਲਈ ਪ੍ਰੇਰਿਤ ਕੀਤਾ। ਇਸ ਮੌਕੇ ਸਥਾਨਕ ਸਕੂਲਾਂ ਤੋਂ ਭਾਰੀ ਗਿਣਤੀ 'ਚ ਪਹੁੰਚੇ ਵਿਦਿਆਰਥੀਆਂ ਅਤੇ ਸਮੁੱਚੇ ਜਿਲੇ ਵਿੱਚੋ ਪਹੁੰਚੇ ਅਧਿਆਪਕਾਂ ਤੇ ਖੁਸ਼ੀ ਦਾ ਪ੍ਰਗਟਾਵਾ ਕਰਦਿਆਂ ਕਿਹਾ ਕਿ ਅੱਜ ਦੇ ਭਰਵੇਂ ਇਕੱਠ ਨੂੰ ਵੇਖਦਿਆਂ ਉਨ੍ਹਾਂ ਨੂੰ  ਵਿਸ਼ਵ ਕਬੱਡੀ ਕੱਪ ਦਾ ਇਕੱਠ  ਯਾਦ ਆ ਰਿਹਾ ਹੈ । ਇਸ ਮੌਕੇ ਸਿੱਖਿਆ ਮੰਤਰੀ ਵੱਲੋ ਅਗਲੇ ਸਾਲ ਤੋਂ ਰਾਜ ਪੱਧਰੀ ਖੇਡਾਂ ਵਿਚ ਭਾਗ ਲੈਣ ਵਾਲੇ ਸਾਰੇ ਖਿਡਾਰੀਆਂ ਨੂੰ ਸਿੱਖਿਆ ਵਿਭਾਗ ਦੀ ਤਰਫੋ ਟਰੈਕ ਸੂਟ ਦੇਣ ਦਾ ਐਲਾਨ ਕੀਤਾ । ਇਸ ਮੌਕੇ ਸਿਹਤ ਤੇ ਪਰਿਵਾਰ ਭਲਾਈ ਮੰਤਰੀ ਸੁਰਜੀਤ ਕੁਮਾਰ ਜਿਆਣੀ ਨੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕਰਕੇ ਪੰਜਾਬ ਦੇ ਵਿਦਿਆਰਥੀਆਂ ਨੂੰ ਪੰਜਾਬ ਦੇ ਮੱਥੇ ਤੇ ਲੱਗੇ ਨਸ਼ਿਆਂ ਦੇ ਧੱਬੇ ਨੂੰ ਧੋਣ ਦਾ ਸੁਨੇਹਾ ਦਿੱਤਾ । 

ਇਸ ਮੌਕੇ ਜਿਲਾ ਸਿੱਖਿਆ ਅਫ਼ਸਰ (ਸ.ਸ) ਪਰਮਜੀਤ ਕੌਰ ਚਾਹਲ ਨੇ  ਮੁੱਖ ਮਹਿਮਾਨ ਅਤੇ ਹਾਜ਼ਰੀਨ ਨੂੰ ਜੀ ਆਇਆਂ ਕਿਹਾ । ਇਸ ਮੌਕੇ  ਮੁੱਖ ਮੰਤਰੀ ਪੰਜਾਬ ਦੇ ਸਲਾਹਕਾਰ ਮਹੇਸ਼ਇੰਦਰ ਸਿੰਘ ਗਰੇਵਾਲ ਨੇ  ਸ.ਪ੍ਰਕਾਸ ਸਿੰਘ ਬਾਦਲ ਅਤੇ ਉਪ ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ ਦੀ ਸਿੱਖਿਆ ਅਤੇ ਖੇਡਾਂ ਪ੍ਰਤੀ ਉਸਾਰੂ ਸੋਚ ਦੀ ਸ਼ਲਾਘਾ ਕੀਤੀ । ਇਸ ਮੌਕੇ ਡੀ.ਪੀ.ਆਈ ਸੈਕੰਡਰੀ ਸ.ਬਲਬੀਰ ਸਿੰਘ ਢੋਲ ਨੇ ਮੁੱਖ ਮਹਿਮਾਨ ਅਤੇ ਪਹੁੰਚੀਆਂ ਸ਼ਖ਼ਸੀਅਤਾਂ ਦਾ ਧੰਨਵਾਦ ਕੀਤਾ । ਇਸ ਮੌਕੇ ਸਿਹਤ ਮੰਤਰੀ ਸ੍ਰੀ ਸੁਰਜੀਤ ਕੁਮਾਰ ਜਿਆਣੀ ਅਤੇ ਸਿੱਖਿਆ ਮੰਤਰੀ ਡਾ,ਦਲਜੀਤ ਸਿੰਘ ਚੀਮਾਂ ਨੇ ਜੇਤੂ ਖਿਡਾਰੀਆਂ ਨੂੰ ਤਗਮੇ ਦੇ ਕੇ ਸਨਮਾਨਤ ਕੀਤਾ । ਇਸ ਮੌਕੇ ਐਸ.ਐਸ ਬੋਰਡ ਪੰਜਾਬ ਦੇ ਚੇਅਰਮੈਨ ਸੰਤਾ ਸਿੰਘ ਉਮੈਦਪੁਰੀ , ਡੀ.ਜੀ.ਐਸ.ਈ ਸ੍ਰੀ ਪਰਦੀਪ ਅਗਰਵਾਲ  ,ਡੀ.ਪੀ.ਆਈ (ਸ)ਬਲਬੀਰ ਸਿੰਘ ਢੋਲ, ਡੀ.ਪੀ.ਆਈ (ਐ) ਹਰਬੰਸ ਸਿੰਘ ਸੰਧੂ ,ਵੱਖ ਵੱਖ ਜਿਲਿਆਂ ਤੋ ਜਿਲਾ ਸਿੱਖਿਆ ਅਫਸਰ , ਉਪ ਜਿਲਾ ਸਿੱਖਿਆ ਅਫਸਰ ਸੈਕੰਡਰੀ ਡਾ.ਚਰਨਜੀਤ ਸਿੰਘ ਜਲਾਜਣ , ਏ.ਈ.ਓ ਅਜੀਤਪਾਲ ਸਿੰਘ , ਜਿਲਾ ਗਾਈਡੈਂਸ ਅਧਿਕਾਰੀ ਸੰਤੋਖ ਸਿੰਘ ਗਿੱਲ , ਜਿਲਾ ਸਾਇੰਸ ਸੁਪਰਵਾਈਜਰ ਪ੍ਰਦੀਪ ਕਪੂਰ  ਸਾਬਕਾ ਮੰਤਰੀ ਜਥੇਦਾਰ ਹੀਰਾ ਸਿੰਘ ਗਾਬੜੀਆਂ  , ਡਿਪਟੀ ਡਾਇਰੈਕਟਰ ਸਰਬਜੀਤ ਸਿੰਘ ਤੂਰ , ਰਘਵੀਰ ਸਿੰਘ ਸਟੇਟ ਆਰਗੇਨਾਈਜਰ ਖੇਡਾਂ, ਬਲਬੀਰ ਸਿੰਘ ਰਾਜੇਵਾਲ ਪ੍ਰਧਾਨ ਕਿਸਾਨ ਯੂਨੀਅਨ, ਸ਼੍ਰੀ ਨਰੇਸ਼ ਧੀਮਾਨ ,ਰਾਜਵੰਤ ਸਿੰਘ ਗਰੇਵਾਲ, ਬਾਬਾ ਅਜੀਤ ਸਿੰਘ , ਹਰਭਜਨ ਸਿੰਘ ਡੰਗ, ਸੁਰਿੰਦਰ ਕੌਰ ਦਿਆਲ , ਜੋਗਿੰਦਰਪਾਲ ਸਿੰਘ , ਡਾ.ਤੇਜਿੰਦਰਪਾਲ ਸਿੰਘ , ਤਰਸੇਮ ਸਿੰਘ ਭਿੰਡਰ, ਪ੍ਰਵੀਨ ਬਾਂਸਲ ਭਾਜਪਾ ਜਿਲਾ ਪ੍ਰਧਾਨ , ਅਨਿਲ ਸੰਧੀਰ ਪ੍ਰਬੰਧ ਅਫ਼ਸਰ , ਐਸ.ਓ ਰਾਕੇਸ਼ ਕੁਮਾਰ ਬਾਂਸਲ ਤੋਂ ਇਲਾਵਾ ਵੱਖ ਵੱਖ ਜਿਲਿਆਂ ਦੇ ਸਿੱਖਿਆ ਅਧਿਕਾਰੀ , ਪਿੰ੍ਰਸੀਪਲ ਅਤੇ ਅਧਿਆਪਕ ਹਾਜ਼ਰ ਸਨ।  

ਇਸ ਮੌਕੇ ਵੱਖ ਵੱਖ ਸਕੂਲਾਂ ਦੇ ਵਿਦਿਆਰਥੀਆਂ ਵੱਲੋ ਸੱਭਿਆਚਾਰਕ ਪ੍ਰੋਗਰਾਮ ਪੇਸ਼ ਕੀਤਾ ਗਿਆ । ਸਟੇਜ ਸਕੱਤਰ ਦੀ ਭੂਮਿਕਾ ਸੰਤੋਖ ਸਿੰਘ ਗਿੱਲ ਨੇ ਵਧੀਆ ਤਰੀਕੇ ਨਾਲ ਨਿਭਾਈ । ਏ.ਈ.ਓ ਅਜੀਤਪਾਲ ਸਿੰਘ ਦੀ ਦੇਖ ਰੇਖ ਹੇਠ ਹੋਏ ਅੱਜ ਦੇ ਮੁਕਾਬਲਿਆਂ ਦੌਰਾਨ ਅੰਡਰ 19 ਲੜਕੀਆਂ 3000 ਮੀਟਰ ਦੌੜ ਵਿੱਚੋ ਪ੍ਰਿਯੰਕਾ ਬਾਦਲ ਵਿੰਗ ਨੇ ਪਹਿਲਾ , ਰਾਜਵਿੰਦਰ ਕੌਰ ਬਠਿੰਡਾ ਨੇ ਦੂਸਰਾ ਅਤੇ ਜਗਦੀਪ ਕੌਰ ਤਰਨਤਾਰਨ ਨੇ ਤੀਸਰਾ ਸਥਾਨ ਪ੍ਰਾਪਤ ਕੀਤਾ । ਅੰਡਰ 17 ਲੜਕੇ 3000 ਮੀਟਰ ਦੌੜ ਵਿੱਚੋ ਹਰਮੇਲ ਮਸੀਹ ਗੁਰਦਾਸਪੁਰ, ਲਵਪਰੀਤ ਸਿੰਘ ਸ੍ਰੀ ਮੁਕਤਸਰ ਸਾਹਿਬ ਅਤੇ ਰੋਹਿਤ ਕੁਮਾਰ ਫਾਜਿਲਕਾ ਨੇ ਕਰਮਵਾਰ ਪਹਿਲੇ 3 ਸਥਾਨ ਪ੍ਰਾਪਤ ਕੀਤੇ। ਅੰਡਰ 17 ਲੜਕੀਆਂ ਦੌੜ 3000 ਮੀਟਰ ਵਿੱਚੋ ਮਮਤਾ ਰਾਣੀ ਫਾਜਿਲਕਾ ਫਸਟ , ਰਾਧਾ ਕੁਮਾਰੀ ਜਲੰਧਰ ਸੈਕਿੰਡ ਅਤੇ ਰੀਤੂ ਬਾਲਾ ਲੁਧਿਆਣਾ ਨੇ ਥਰਡ ਪੁਜ਼ੀਸਨ ਪ੍ਰਾਪਤ ਕੀਤੀ । ਡਿਸਕਸ ਥਰੋ ਅੰਡਰ 14 ਲੜਕੀਆਂ ਵਿਚ ਕਮਲਦੀਪ ਕੌਰ ਮਾਨਸਾ , ਮਨਜੋਤ ਕੌਰ ਤਰਨਤਾਰਨ , ਸੰਗੀਤਾ ਕੁਮਾਰੀ ਬਾਦਲ ਵਿੰਗ ਮੁਕਤਸਰ ਨੇ ਕਰਮਵਾਰ ਪਹਿਲਾ,ਦੂਜਾ ਅਤੇ ਤੀਜਾ ਸਥਾਨ ਪ੍ਰਾਪਤ ਕੀਤਾ । ਉੱਚੀ ਛਾਲ ਦੇ ਅੰਡਰ 19 ਲੜਕੇ ਦੇ ਮੁਕਾਬਲੇ ਵਿੱਚੋ ਰਜਤ ਲੁਧਿਆਣਾ ਨੇ ਪਹਿਲਾ , ਏਕਮਜੋਤ ਅੰਮ੍ਰਿਤਸਰ ਨੇ ਦੂਜਾ ਅਤੇ ਹਰਮਨਪਰੀਤ ਸਿੰਘ ਤੀਸਰਾ ਸਥਾਨ ਪ੍ਰਾਪਤ ਕੀਤਾ । 

 

Tags: Dr Daljit Singh Cheema

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD