Thursday, 04 June 2026

 

 

ਖ਼ਾਸ ਖਬਰਾਂ ਪੰਜਾਬ ਸਰਕਾਰ ਵਲੋਂ ਖਿਡਾਰੀਆਂ ਨੂੰ ਬਣਦਾ ਮਾਣ-ਸਤਿਕਾਰ ਦਿੱਤਾ ਜਾ ਰਿਹੈ : ਬਰਿੰਦਰ ਕੁਮਾਰ ਗੋਇਲ ਸਰਹੱਦ ਪਾਰੋਂ ਹਥਿਆਰਾਂ ਤੇ ਨਸ਼ਿਆਂ ਦੀ ਤਸਕਰੀ ਵਾਲੇ ਮਾਡਿਊਲ ਨਾਲ ਸਬੰਧਤ ਦੋ ਮੁਲਜ਼ਮ 2.2 ਕਿਲੋ ਹੈਰੋਇਨ ਅਤੇ 6 ਪਿਸਤੌਲਾਂ ਸਣੇ ਕਾਬੂ ਕੇਵਲ ਸਿੰਘ ਢਿੱਲੋਂ ਨੇ ਸੰਭਾਲੀ ਕਮਾਨ, ‘ਮਹਾਰਾਜਾ ਰਣਜੀਤ ਸਿੰਘ ਵਾਲੇ ਪੰਜਾਬ’ ਨੂੰ ਬਣਾਇਆ ਭਾਜਪਾ ਦਾ ਆਦਰਸ਼ 1000 ਰੁਪਏ ਦੀ ਸਹਾਇਤਾ ਬਹੁਤ ਘੱਟ ਅਤੇ ਬਹੁਤ ਦੇਰ ਨਾਲ ਚੁੱਕਿਆ ਗਿਆ ਕਦਮ : ਅਮਰਿੰਦਰ ਸਿੰਘ ਰਾਜਾ ਵੜਿੰਗ ਪੰਜਾਬ ਵਿੱਚ ਇਸ ਵਾਰ ਬਣੇਗੀ ਡਬਲ ਇੰਜਣ ਵਾਲੀ ਭਾਜਪਾ ਸਰਕਾਰ : ਨਾਇਬ ਸਿੰਘ ਸੈਣੀ ਨਾਇਬ ਸਿੰਘ ਸੈਣੀ ਨੇ ਸਵਰਗੀ ਚੌਧਰੀ ਭਜਨ ਲਾਲ ਦੀ ਬਰਸੀ 'ਤੇ ਦਿੱਤੀ ਸ਼ਰਧਾਂਜਲੀ ਜਲਵਾਯੂ ਸੰਕਟ ਨਾਲ ਨਜਿੱਠਣ ਲਈ ਹਰਿਆਣਾ ਦਾ ਵੱਡਾ ਕਦਮ, 100 ਕਰੋੜ ਰੁਪਏ ਦੇ ਗ੍ਰੀਨ ਕਲਾਈਮੇਟ ਫੰਡ ਦੀ ਸਥਾਪਨਾ ਦਾ ਪ੍ਰਸਤਾਵ ਰਾਹੁਲ ਚਾਬਾ ਵੱਲੋਂ ਸਪੈਸ਼ਲ ਇੰਟੈਂਸਿਵ ਰਵੀਜ਼ਨ ਸਬੰਧੀ ਰਾਜਨੀਤਿਕ ਪਾਰਟੀਆਂ ਨਾਲ ਮੀਟਿੰਗ ਐਲਪੀਯੂ ਦੀ ਵਿਦਿਆਰਥਣ ਪੂਜਾ ਸਿੰਘ ਨੇ ਰਾਸ਼ਟਰੀ ਰਿਕਾਰਡ ਅਤੇ ਏਸ਼ੀਅਨ ਯੂ20 ਸੋਨ ਤਗਮਾ ਜਿੱਤ ਕੇ ਭਾਰਤੀ ਐਥਲੈਟਿਕਸ ਇਤਿਹਾਸ ਨੂੰ ਦੁਬਾਰਾ ਲਿਖਿਆ ਦਲਵਿੰਦਰਜੀਤ ਸਿੰਘ ਵੱਲੋਂ ਐੱਸ.ਆਈ.ਆਰ ਦੇ ਸੋਧੇ ਸ਼ਡਿਊਲ ਸਬੰਧੀ ਰਾਜਨੀਤਿਕ ਪਾਰਟੀਆਂ ਨਾਲ ਮੀਟਿੰਗ ਜਨਗਣਨਾ-2027 ਦੇ ਪਹਿਲੇ ਫੇਜ਼ ਦਾ ਕੰਮ ਮੁਕੰਮਲ ਕਰਨ ਵਾਲੇ ਗਿਣਤੀਕਾਰਾਂ ਅਤੇ ਸੁਪਰਵਾਈਜ਼ਰਾਂ ਨੂੰ ਕੀਤਾ ਸਨਮਾਨਿਤ ਬਲਬੀਰ ਸਿੰਘ ਪਨੂੰ ਨੇ 'ਮੁੱਖ ਮੰਤਰੀ ਤੀਰਥ ਯਾਤਰਾ' ਤਹਿਤ ਪਿੰਡ ਦਮੋਦਰ ਤੋਂ ਸ਼ਰਧਾਲੂਆਂ ਦੀ ਬੱਸ ਰਵਾਨਾ ਕੀਤੀ ‘ਮੇਰੀ ਰਸੋਈ’ ਯੋਜਨਾ ਨਾਲ ਲੋੜਵੰਦ ਪਰਿਵਾਰਾਂ ਨੂੰ ਮਿਲੀ ਮਜ਼ਬੂਤੀ : ਬ੍ਰਮ ਸ਼ੰਕਰ ਜਿੰਪਾ ਈ-ਵੇਸਟ ਇਕੱਠਾ ਕਰਨ ਦੀ ਮੁਹਿੰਮ ਤਹਿਤ 1500 ਕਿਲੋਗ੍ਰਾਮ ਇਲੈਕਟ੍ਰਾਨਿਕ ਕੂੜਾ ਵਿਗਿਆਨਕ ਰੀਸਾਈਕਲਿੰਗ ਲਈ ਭੇਜਿਆ ਗਿਆ : ਆਸ਼ਿਕਾ ਜੈਨ ਭਾਰਤ ਦੇ ਨੌਜਵਾਨਾਂ ਨੂੰ ਨੌਕਰੀ ਲੱਭਣ ਵਾਲੇ ਨਹੀਂ, ਸਗੋਂ ਨੌਕਰੀਆਂ ਪੈਦਾ ਕਰਨ ਵਾਲੇ ਬਣਨਾ ਚਾਹੀਦਾ ਹੈ : ਗੁਲਾਬ ਚੰਦ ਕਟਾਰੀਆ 18000 ਰੁਪਏ ਰਿਸ਼ਵਤ ਲੈਂਦਾ ਸਹਾਇਕ ਸਬ-ਇੰਸਪੈਕਟਰ ਵਿਜੀਲੈਂਸ ਬਿਊਰ ਨੇ ਕੀਤਾ ਕਾਬੂ ਜ਼ਿਲ੍ਹਾ ਚੋਣ ਅਫਸਰ ਰਾਹੁਲ ਵੱਲੋਂ ਐਸ.ਆਈ.ਆਰ ਦੇ ਸੋਧੇ ਸ਼ਡਿਊਲ ਸਬੰਧੀ ਰਾਜਨੀਤਿਕ ਪਾਰਟੀਆਂ ਨਾਲ ਮੀਟਿੰਗ ਪੰਜਾਬ ਰਾਜ ਵਿੱਚ ਐਸ.ਆਈ.ਆਰ. ਅਧੀਨ ਘਰੋ-ਘਰੀ ਗਣਨਾ 25 ਜੂਨ 2026 ਤੋਂ ਹੋਵੇਗੀ ਸ਼ੁਰੂ ਭਗਵੰਤ ਸਿੰਘ ਮਾਨ ਸਰਕਾਰ ਦਾ ਲੁਧਿਆਣਾ ਦੇ ਲੋਕਾਂ ਨੂੰ ਵੱਡਾ ਤੋਹਫਾ ਪ੍ਰਧਾਨ ਮੰਤਰੀ ਮੋਦੀ ਦੇ ਨਿਆਂ ਵਿਜ਼ਨ ਨੂੰ ਹਰਿਆਣਾ ਵਿੱਚ ਸਾਕਾਰ ਕਰ ਰਹੀ ਹੈ ਸਰਕਾਰ : ਨਾਇਬ ਸਿੰਘ ਸੈਣੀ ਹਰਿਆਣਾ ਦੀਆਂ ਖੰਡ ਮਿੱਲਾਂ ਨੂੰ ਇੱਕ ਸਾਲ ਵਿੱਚ ਘਾਟੇ ਤੋਂ ਮੁਨਾਫ਼ੇ ਵਿੱਚ ਲਿਆਉਣਾ ਯਕੀਨੀ ਕਰਨ : ਨਾਇਬ ਸਿੰਘ ਸੈਣੀ

 

ਪੰਜਾਬ ਵਿੱਚ ਖੇਡਾਂ ਨੂੰ ਜ਼ਮੀਨੀ ਪੱਧਰ ਤੋਂ ਉਤਸ਼ਾਹਿਤ ਕੀਤਾ ਜਾਵੇਗਾ-ਡਾ. ਦਲਜੀਤ ਸਿੰਘ ਚੀਮਾ

ਪੰਜਾਬ ਦੇ ਹਰੇਕ ਸਕੂਲ ਨੂੰ ਜ਼ੋਨਲ/ਸੂਬਾਈ ਪੱਧਰ ਦੇ ਮੁਕਾਬਲੇ ਵਿੱਚ ਖੜਾ ਕਰਨਾ ਟੀਚਾ

Web Admin

Web Admin

5 Dariya News (ਅਜੇ ਪਾਹਵਾ)

ਲੁਧਿਆਣਾ , 03 Dec 2015

Last updated on: Dec 03, 2015, 00:00 IST

ਪੰਜਾਬ ਸਰਕਾਰ ਰਾਜ ਵਿੱਚ ਖੇਡ ਸਭਿਆਚਾਰ ਨੂੰ ਉਤਸ਼ਾਹਿਤ ਕਰਨ ਲਈ ਖੇਡਾਂ ਨੂੰ ਜ਼ਮੀਨੀ ਪੱਧਰ 'ਤੇ ਉਤਸ਼ਾਹਿਤ ਕਰਨ ਲਈ ਵਚਨਬੱਧ ਹੈ ਅਤੇ ਇਸ ਸਬੰਧ ਵਿੱਚ ਭਰਪੂਰ ਯਤਨ ਕੀਤੇ ਜਾ ਰਹੇ ਹਨ। ਸਕੂਲਾਂ ਨੂੰ ਖੇਡ ਮੁਕਾਬਲਿਆਂ ਵਿੱਚ ਭਾਗ ਲੈਣਾ ਯਕੀਨੀ ਬਣਾਉਣ ਲਈ, ਹਰੇਕ ਸਕੂਲ ਦਾ ਜ਼ੋਨਲ/ਸੂਬਾਈ ਪੱਧਰ ਦੇ ਖੇਡ ਮੁਕਾਬਲਿਆਂ ਵਿੱਚ ਭਾਗ ਲੈਣਾ ਲਾਜ਼ਮੀ ਬਣਾਇਆ ਗਿਆ ਹੈ।ਇਹ  ਪ੍ਰਗਟਾਵਾ ਸਕੂਲ ਸਿੱਖਿਆ ਮੰਤਰੀ ਪੰਜਾਬ ਡਾ. ਦਲਜੀਤ ਸਿੰਘ ਚੀਮਾ ਨੇ ਅੱਜ 61ਵੇਂ ਪੰਜਾਬ ਰਾਜ ਅੰਤਰ-ਜ਼ਿਲ੍ਹਾ ਸਕੂਲ ਐਥਲੈਟਿਕਸ ਮੀਟ ਦਾ ਗੁਰੂ ਨਾਨਕ ਸਟੇਡੀਅਮ ਲੁਧਿਆਣਾ ਵਿਖੇ ਉਦਘਾਟਨ ਕਰਨ ਉਪਰੰਤ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕੀਤਾ। ਉਨ੍ਹਾਂ ਦੱਸਿਆ ਕਿ ਸੂਬੇ ਦੇ 22 ਜ਼ਿਲ੍ਹਿਆਂ ਅਤੇ 12 ਖੇਡ ਵਿੰਗਾਂ ਦੇ 3000 ਵਿਦਿਆਰਥੀ ਇਸ ਖੇਡ ਕੁੰਭ ਵਿੱਚ ਭਾਗ ਲੈ ਰਹੇ ਹਨ। ਇਸ ਛੇ ਦਿਨਾਂ ਖੇਡ ਮੁਕਾਬਲੇ ਦੌਰਾਨ 96 ਮੁਕਾਬਲੇ ਕਰਵਾਏ ਜਾਣਗੇ ਜਿਹੜੇ ਅੰਡਰ-14, ਅੰਡਰ-17 ਅਤੇ ਅੰਡਰ-19 ਵਰਗ ਦੇ ਲੜਕੇ-ਲੜਕੀਆਂ ਲਈ ਹੋਣਗੇ।ਉਨ੍ਹਾਂ ਦੱਸਿਆ ਕਿ ਹਰੇਕ ਸਕੂਲ ਲਈ ਖੇਡਾਂ ਨੂੰ ਲਾਜ਼ਮੀ ਕਰਨ ਦੇ ਰਸਮੀ ਪੱਤਰ ਦੇ ਜਾਰੀ ਹੋਣ ਬਾਅਦ 61ਵੇਂ ਖੇਡ ਮਹਾਂਕੁੰਭ ਨੂੰ ਮਿਲੇ ਹੁੰਗਾਰੇ ਤੋਂ ਸਪੱਸ਼ਟ ਹੈ ਕਿ ਰਾਜ ਦੇ ਸਕੂਲਾਂ ਵਿੱਚ ਖੇਡਾਂ ਪ੍ਰਤੀ ਭਾਰੀ ਉਤਸ਼ਾਹ ਹੈ। ਉਨ੍ਹਾਂ ਕਿਹਾ ਕਿ ਗੁਰੂ ਨਾਨਕ ਸਟੇਡੀਅਮ ਵਿੱਚ ਉਮੜੀ ਭੀੜ ਇਸ ਗੱਲ ਦਾ ਪ੍ਰਤੱਖ ਪ੍ਰਮਾਣ ਹੈ।  

ਉਨ੍ਹਾਂ ਦੱਸਿਆ ਕਿ ਪਿਛਲੀਆਂ ਕੌਮੀ ਸਕੂਲ ਖੇਡਾਂ ਵਿੱਚ ਪੰਜਾਬ ਤੀਸਰੇ ਸਥਾਨ 'ਤੇ ਰਿਹਾ ਸੀ ਅਤੇ ਇਸ ਵਾਰ ਪਹਿਲੇ ਸਥਾਨ ਦਾ ਦਾਅਵੇਦਾਰ ਹੈ। ਉਨ੍ਹਾਂ ਕਿਹਾ ਕਿ ਸੂਬੇ ਦੇ ਸਕੂਲਾਂ ਵਿੱਚ ਖੇਡ ਮੁਕਾਬਲਿਆਂ ਪ੍ਰਤੀ ਪਾਏ ਜਾ ਰਹੇ ਉਤਸ਼ਾਹ ਅਤੇ ਸਟਾਫ਼ ਵੱਲੋਂ ਕਰਵਾਈ ਜਾ ਰਹੀ ਤਿਆਰੀ ਤੋਂ ਇਸ ਟੀਚੇ ਨੂੰ ਪ੍ਰਾਪਤ ਕਰਨ ਦੀ ਦ੍ਰਿੜ ਇੱਛਾ ਝਲਕਦੀ ਹੈ।ਡਾ. ਚੀਮਾ ਨੇ ਅੱਗੇ ਦੱਸਿਆ ਕਿ ਹਰੇਕ ਸਕੂਲ ਵਿੱਚ ਸਰੀਰਕ ਸਿੱਖਿਆ ਦੇ ਹਰ ਹਫ਼ਤੇ ਵਿੱਚ 6 ਪੀਰੀਅਡ ਲਾਜ਼ਮੀ ਨਿਸ਼ਚਿਤ ਕੀਤੇ ਗਏ ਹਨ। ਉਨ੍ਹਾਂ ਕਿਹਾ ਕਿ ਖਿਡਾਰੀਆਂ ਦੇ ਮਨੋਬਲ ਨੂੰ ਵਧਾਉਣ ਲਈ ਅਗਲੀ ਵਾਰ ਤੋਂ ਸੂਬਾਈ ਖੇਡ ਮੁਕਾਬਲਿਆਂ ਵਿੱਚ ਭਾਗ ਲੈਣ ਵਾਲੇ ਵਿਦਿਆਰਥੀਆਂ ਨੂੰ ਟਰੈਕਸੂਟ ਮੁਫ਼ਤ ਵਿੱਚ ਦਿੱਤੇ ਜਾਣਗੇ। ਉਨ੍ਹਾਂ ਦੱਸਿਆ ਕਿ ਇਸ ਤੋਂ ਇਲਾਵਾ ਸੂਬੇ ਵਿੱਚ ਖੇਡ ਢਾਂਚੇ ਨੂੰ ਬੁਨਿਆਦੀ ਪੱਧਰ 'ਤੇ ਮਜ਼ਬੂਤ ਕਰਕੇ ਵਰਤੋਂ ਵਿੱਚ ਲਿਆਂਦਾ ਜਾਵੇਗਾ ਤਾਂ ਜੋ ਸੂਬਾ ਖੇਡ ਨਰਸਰੀ ਵਜੋਂ ਉਭਰ ਸਕੇ। ਉਨ੍ਹਾਂ ਕਿਹਾ ਕਿ ਜੇਕਰ ਲੋੜ ਪਈ ਤਾਂ ਖਿਡਾਰੀਆਂ ਨੂੰ ਵਿਸ਼ੇਸ਼ ਮੁਹਾਰਤ ਹਾਸਲ ਕਰਵਾਉਣ ਲਈ ਮਾਹਿਰਾਨਾ ਸਿਖਲਾਈ ਵੀ ਦਿਵਾਈ ਜਾਵੇਗੀ।ਬਾਅਦ ਵਿੱਚ ਗੁਰੂ ਨਾਨਕ ਭਵਨ ਵਿਖੇ ਡਾਇਰੈਕਟਰ ਜਨਰਲ ਸਕੂਲ ਸਿੱਖਿਆ ਅਤੇ ਨੈਸ਼ਨਲ ਇੰਸਟੀਚਿਊਟ ਫ਼ਾਰ ਦ ਮੈਂਟਲੀ ਹੈਂਡੀਕੈਪਡ ਵੱਲੋਂ ਕਰਵਾਏ ਗਏ ਸਮਾਗਮ ਵਿੱਚ ਸ਼ਿਰਕਤ ਕਰਦਿਆ ਉਨ੍ਹਾਂ ਕਿਹਾ ਕਿ ਕੇਂਦਰੀ ਮਨੁੱਖੀ ਵਸੀਲੇ ਮੰਤਰੀ ਨਾਲ ਆਪਣੀ ਹਾਲੀਆ ਮੀਟਿੰਗ ਵਿੱਚ ਉਨ੍ਹਾਂ ਨੇ ਸੂਬੇ ਵਿੱਚ ਵਿਸ਼ੇਸ਼ ਲੋੜਾਂ ਵਾਲੇ ਬੱਚਿਆਂ ਲਈ ਬੇਹਤਰੀਨ ਸਹੂਲਤਾਂ ਨਾਲ ਲੈੱਸ ਸਕੂਲ ਸਾਰੇ ਜ਼ਿਲ੍ਹਿਆਂ ਵਿੱਚ ਖੋਲ੍ਹਣ ਦੀ ਮੰਗ ਰੱਖੀ ਹੈ।

 

Tags: Dr Daljit Singh Cheema

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD