Monday, 20 May 2024

 

 

ਖ਼ਾਸ ਖਬਰਾਂ ਸਮਾਣਾ ਹਲਕੇ ਤੋਂ ਐਨ ਕੇ ਸ਼ਰਮਾ ਦੀ ਵੱਡੀ ਲੀਡ ਨਾਲ ਜਿੱਤ ਯਕੀਨੀ ਬਣਾਵਾਂਗੇ: ਸੁਰਜੀਤ ਸਿੰਘ ਰੱਖੜਾ ਖੰਨਾ ਵੱਲੋਂ ਲੋਕਾਂ ਤੋਂ ਭਾਜਪਾ ਦੇ ਪੱਖ ਵਿਚ ਵੋਟਾਂ ਭੁੱਗਤਣ ਦੀ ਅਪੀਲ ਮੁੱਖ ਮੰਤਰੀ ਭਗਵੰਤ ਮਾਨ ਨੇ ਫ਼ਰੀਦਕੋਟ ਤੋਂ ‘ਆਪ’ ਉਮੀਦਵਾਰ ਕਰਮਜੀਤ ਅਨਮੋਲ ਲਈ ਜੈਤੋ ਅਤੇ ਮੋਗਾ ਵਿਖੇ ਕੀਤਾ ਚੋਣ ਪ੍ਰਚਾਰ, ਅਨਮੋਲ ਨੂੰ ਭਾਰੀ ਵੋਟਾਂ ਨਾਲ ਜਿਤਾਉਣ ਦੀ ਕੀਤੀ ਅਪੀਲ ਪੰਜਾਬ 'ਚ ਲਗਾਤਾਰ ਵਧਦਾ ਜਾ ਰਿਹਾ ਹੈ ਆਮ ਆਦਮੀ ਪਾਰਟੀ ਦਾ ਕੁਨਬਾ, ਕਈ ਵੱਡੇ ਨੇਤਾ 'ਆਪ' 'ਚ ਸ਼ਾਮਲ ਰਾਜਪੁਰਾ ਵਿੱਚ ਪੰਜਾਬ ਦਾ ਮੁੱਖ ਉਦਯੋਗਿਕ ਕੇਂਦਰ ਬਣਨ ਦੀਆਂ ਸਾਰੀਆਂ ਵਿਸ਼ੇਸ਼ਤਾਵਾਂ : ਪ੍ਰਨੀਤ ਕੌਰ ਸ੍ਰੀ ਆਨੰਦਪੁਰ ਸਾਹਿਬ ਵਿੱਚ ਕਪਾਹ ਉਦਯੋਗ ਦਾ ਵੱਡਾ ਪ੍ਰੋਜੈਕਟ ਲੈ ਕੇ ਆਵਾਂਗਾ : ਡਾ.ਸੁਭਾਸ਼ ਸ਼ਰਮਾ ਪੰਜਾਬ ਦੇ ਉਦਯੋਗਿਕ ਵਿਕਾਸ ਨੂੰ ਹੁਲਾਰਾ ਦੇਵਾਂਗੇ, ਸਿਖਰਾਂ 'ਤੇ ਪਹੁੰਚਾਵਾਂਗੇ: ਵਿਜੇ ਇੰਦਰ ਸਿੰਗਲਾ ਕਾਂਗਰਸ ਪਾਰਟੀ ਦੇ ਲੋਕ ਸਭਾ ਉਮੀਦਵਾਰ ਵਿਜੇ ਇੰਦਰ ਸਿੰਗਲਾ ਦੀ ਜਿੱਤ ਨੂੰ ਯਕੀਨੀ ਬਣਿਆ ਜਾਵੇਗਾ : ਗੁਰਪ੍ਰਤਾਪ ਪੰਡਿਆਲਾ 2024 ਚੋਣਾਂ ਇਤਿਹਾਸਿਕ : ਪਵਨ ਖੇੜਾ ਅੰਮ੍ਰਿਤਪਾਲ ਨੂੰ ਬੰਦੀ ਸਿੰਘ ਨਹੀਂ ਮੰਨਿਆ ਜਾ ਸਕਦਾ: ਸੁਖਬੀਰ ਸਿੰਘ ਬਾਦਲ ਸ਼੍ਰੋਮਣੀ ਅਕਾਲੀ ਦਲ ਨੇ ਕਿਸਾਨਾਂ ਨੂੰ ਧਮਕੀਆਂ ਦੇਣ ਲਈ ਹੰਸ ਰਾਜ ਹੰਸ ਦੇ ਖਿਲਾਫ ਕਾਰਵਾਈ ਮੰਗੀ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਲੁਧਿਆਣਾ ਵਿੱਚ ਤਬਦੀਲੀ ਲਈ 'ਡਰਾਈਵ ਇਟ' ਵਿਜ਼ਨ ਡਾਕੂਮੈਂਟ ਪੇਸ਼ ਕੀਤਾ ਮੁੱਖ ਮੰਤਰੀ ਭਗਵੰਤ ਮਾਨ ਨੇ ਕੁਰੂਕਸ਼ੇਤਰ ਤੋਂ 'ਆਪ' ਉਮੀਦਵਾਰ ਡਾ. ਸੁਸ਼ੀਲ ਗੁਪਤਾ ਲਈ ਕੀਤਾ ਚੋਣ ਪ੍ਰਚਾਰ ਮਹਿਲਾ ਸਸ਼ਕਤੀਕਰਨ ਦੀ ਗੱਲ ਤਾਂ ਛੱਡੋ, 'ਆਪ' ਆਗੂ ਔਰਤਾਂ ਦੀ ਇੱਜ਼ਤ ਵੀ ਨਹੀਂ ਕਰਦੇ : ਜੈ ਇੰਦਰ ਕੌਰ ਵਿਸ਼ਵ ਪੱਧਰੀ ਸਿਹਤ ਸੇਵਾਵਾਂ ਪ੍ਰਦਾਨ ਕਰਨ ਲਈ ਵਚਨਬੱਧ : ਵਿਜੇ ਇੰਦਰ ਸਿੰਗਲਾ ਚੋਣਾਂ ਲੋਕਤੰਤਰ ਹੈ ਅਤੇ ਇੱਥੇ ਹਥਿਆਰਾਂ ਦੀ ਨਹੀਂ, ਵਿਚਾਰਾਂ ਦੀ ਲੜਾਈ ਹੋਣੀ ਚਾਹੀਦੀ ਹੈ : ਗੁਰਜੀਤ ਸਿੰਘ ਔਜਲਾ ਅਕਾਲੀ ਦਲ ਦੇ ਐਲਾਨਨਾਮੇ ’ਚ ਪੰਥਕ ਤੇ ਖੇਤਰੀ ਮਜ਼ਬੂਤੀ ਦਾ ਸੱਦਾ ਚੰਨੀ ਕਰਦਾ ਮਸਲੇ ਹੱਲ, ਤੁਸੀਂ ਨਾ ਮੰਨੀ ਸਾਡੀ ਗੱਲ, ਤੁਸੀਂ ਤੁਰ ਪਏ ਬਦਲਾਅ ਦੇ ਵੱਲ, ਹੁਣ ਕਰਾਂਗੇ ਪੱਕਾ ਹੱਲ - ਗੁਰਜੀਤ ਔਜਲਾ ਡਾ.ਐਸ.ਪੀ.ਸਿੰਘ ਓਬਰਾਏ ਦੇ ਯਤਨਾਂ ਸਦਕਾ ਜਲੰਧਰ ਜ਼ਿਲ੍ਹੇ ਦੇ ਨੌਜਵਾਨ ਦਾ ਮ੍ਰਿਤਕ ਸਰੀਰ ਭਾਰਤ ਪਹੁੰਚਿਆ ਸਾਬਕਾ ਐਮਸੀ ਕੁਲਦੀਪ ਸਿੰਘ ਆਪਣੇ ਸਾਥੀਆਂ ਸਮੇਤ ਆਮ ਆਦਮੀ ਪਾਰਟੀ 'ਚ ਸ਼ਾਮਲ ਦੋ ਸਾਲਾਂ ਵਿੱਚ ਸਾਡੀ ਸਰਕਾਰ ਅਤੇ ਮੇਰੇ ਕੀਤੇ ਕੰਮ ਦੇਖ ਲਓ, ਫੇਰ ਜੋ ਮਰਜ਼ੀ ਫੈਸਲਾ ਕਰੋ: ਮੀਤ ਹੇਅਰ

 

ਅਮਰੀਕਾ ਦਾ ਬਾਰਡਰ ਪਾਰ ਕਰਦੇ ਪੰਜਾਬੀ ਨੌਜਵਾਨਾਂ ਦਾ ਥਹੁ ਪਤਾ ਨਹੀਂ ਲਗ ਰਿਹਾ-ਸਤਨਾਮ ਸਿੰਘ ਚਾਹਲ

Web Admin

Web Admin

5 Dariya News

ਮਿਲਪੀਟਸ( ਕੈਲੀਫੋਰਨੀਆ) , 05 Dec 2015

ਮੈਕਸੀਕੋ ਦੇ ਰਸਤੇ ਰਾਹੀਂ ਅਮਰੀਕਾ ਦਾ ਬਾਰਡਰ ਪਾਰ ਕਰਦੇ ਪੰਜ ਪੰਜਾਬੀ ਨੌਜਵਾਨਾਂ ਦਾ ਪਿਛਲੇ ਲਗਭਗ ਪੰਜ ਸਾਲਾਂ ਤੋਂ ਕੋਈ ਥਹੁ ਪਤਾ ਨਹੀਂ ਚਲ ਰਿਹਾ ਜਿਸ ਕਾਰਣ ਇਹਨਾਂ ਪੰਜਾਬੀ ਨੌਜਵਾਨਾਂ ਦੇ ਪਰਿਵਾਰ ਡੂੰਘੇ ਸਦਮੇ ਵਿਚ ਹਨ।ਇਸ ਗਲ ਦੀ ਜਾਣਕਾਰੀ ਦਿੰਦਿੰਆਂ ਅਜ ਇਥੇ ਨਾਰਥ ਅਮਰੀਕਨ ਪੰਜਾਬੀ ਐਸੋਸ਼ੀਏਸ਼ਨ(ਨਾਪਾ) ਦੇ ਕਾਰਜਕਾਰੀ ਡਾਇਰੈਕਟਰ ਸ: ਸਤਨਾਮ ਸਿੰਘ ਚਾਹਲ ਨੇ ਦਸਿਆ ਕਿ ਇਹਨਾਂ ਨੌਜਵਾਨਾਂ ਵਿਚ ਹਰਸਿਮਰਜੀਤ ਸਿੰਘ ਪਿੰਡ ਧਾਲੀਵਾਲ ਬੇਟ ਜਿਲਾ ਕਪੂਰਥਲਾ,ਅਮਰਜੀਤ ਸਿੰਘ ਨਿਊ ਦਿਉਲ ਨਗਰ ਜਲੰਧਰ,ਚਰਨਜੀਤ ਸਿੰਘ ਪੱਤੀ ਆਲਮਗੀਰ ਕਾਲਾ ਸੰਘਿਆਂ ਜਿਲਾ ਕਪੂਰਥਲਾ,ਮਨਜੀਤ ਸਿੰਘ ਪਿੰਡ ਟੱਪਰੀਆਂ ਤਹਿਸੀਲ ਸ਼੍ਰੀ ਚਮਕੌਰ ਸਾਹਿਬ,ਤੇ ਰਵਿੰਦਰ ਸਿੰਘ ਪਿੰਡ ਬਹਿਰਾਮਪੁਰ ਬੇਟ ਤਹਿਸੀਲ ਸ਼੍ਰੀ ਚਮਕੌਰ ਸਾਹਿਬ ਦੇ ਨਾਮ ਸ਼ਾਮਲ ਹਨ।

ਸ: ਚਾਹਲ ਨੇ ਦਸਿਆ ਕਿ ਜਿਸ ਦਿਨ ਤੋਂ ਪੀੜਤ ਪਰਿਵਾਰਾਂ ਨੇ ਨਾਰਥ ਅਮਰੀਕਨ ਪੰਜਾਬੀ ਐਸੋਸ਼ੀਏਸ਼ਨ ਦੇ ਦਫਤਰ ਨਾਲ ਸਹਾਇਤਾ ਲਈ  ਸੰਪਰਕ ਕਾਇਮ ਕੀਤਾ ਹੈ ਉਸੇ ਹੀ ਦਿਨ ਤੋਂ ਉਹ ਅਮਰੀਕਾ ਦੇ ਇੰਮੀਗਰੇਸ਼ਨ ਤੇ ਕਸਟਮ ਇੰਨਫਰਸਮੈਂਟ ਵਿਭਾਗ ਦੇ ਅਧਿਕਾਰੀਆਂ ਨਾਲ ਲਗਾਤਾਰ ਇਹਨਾਂ ਨੌਜਵਾਨਾਂ ਨੂੰ ਲੱਭਣ ਲਈ ਸੰਪਰਕ ਬਣਾ ਕੇ ਰਖਿਆ ਹੋਇਆ ਹੈ ਲੇਕਿਨ ਅਜੇ ਤਕ ਇਹਨਾਂ ਨੌਜਵਾਨਾਂ ਬਾਰੇ ਕੋਈ ਜਾਣਕਾਰੀ ਪਰਾਪਤ ਨਹੀਂ ਹੋ ਸਕੀ।ਸ: ਚਾਹਲ ਨੇ ਦਸਿਆ ਕਿ ਪੀੜਤ ਪਰਿਵਾਰਾਂ ਨੇ ਉਹਨਾਂ ਨੂੰ ਲਿਖਤੀ ਤੌਰ ਤੇ ਇਸ ਗਲ ਦੀ ਜਾਣਕਾਰੀ ਦਿਤੀ ਹੈ ਕਿ ਪੰਜਾਬ ਪੁਲੀਸ ਦੇ ਅਧਿਕਾਰੀ ਇਹਨਾਂ ਨੌਝਵਾਨਾਂ ਨੂੰ ਗੁੰਮ ਕਰਨ  ਵਾਲੇ ਤੇ ਉਹਨਾਂ ਕੋਲੋਂ ਲੱਖਾਂ ਰੂਪੈ ਹੜੱਪ ਕਰਨ ਵਾਲੇ ਏਜੰਟਾਂ ਨੂੰ ਗਰਿਫਤਾਰ ਕਰਨ ਦੀ ਬਜਾਏ ਉਹਨਾਂ ਨੂੰ ਹੀ ਡਰਾ ਧਮਕਾ ਰਹੀ ਹੈ।ਸ: ਚਾਹਲ ਨੇ ਪੰਜਾਬ ਦੇ ਮੁਖ ਮੰਤਰੀ ਸ: ਪਰਕਾਸ਼ ਸਿੰਘ ਬਾਦਲ ਤੇ ਹੋਰ ਸਬੰਧਤ ਅਧਿਕਾਰੀਆਂ ਨੂੰ ਲਿਖੇ ਗਏ ਵੱਖ ਵੱਖ ਪਤਰਾਂ ਰਾਹੀਂ ਮੰਗ ਕੀਤੀ ਹੈ ਕਿ ਉਹ ਦੋਸ਼ੀਆਂ ਨੂੰ ਜਲਦੀ ਤੋਂ ਜਲਦੀ ਗਰਿਫਤਾਰ ਕਰਕੇ ਪੀੜਤ ਪਰਿਵਾਰਾਂ ਨੂੰ ਇਨਸਾਫ ਦੇਣ ਲਈ ਤੁਰੰਤ ਕਾਰਵਾਈ ਕਰਨ 

 

Tags: NAPA

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2024 | 5 Dariya News | All Rights Reserved
Powered by: CDS PVT LTD