Wednesday, 22 July 2026

 

 

ਖ਼ਾਸ ਖਬਰਾਂ ਆਪ ਸਰਕਾਰ ਨੇ ਅਫ਼ਸਰਸ਼ਾਹੀ ਨੂੰ ਹਾਸ਼ੀਏ ’ਤੇ ਧੱਕਣ ਤੋਂ ਬਾਅਦ ਹੁਣ ਖੁੱਲ੍ਹੇਆਮ ਸਿਆਸਤ ਦਾ ਅਪਰਾਧੀਕਰਨ ਸ਼ੁਰੂ ਕਰ ਦਿੱਤਾ ਹੈ: ਸੁਨੀਲ ਜਾਖੜ ਪੰਜਾਬ ਵਿੱਚ ਪੇਪਰ ਲੀਕ ਹੋਣ ਦੇ ਮਾਮਲਿਆਂ ਵਿੱਚ ਮਾਨ ਤੇ ਬੈਂਸ ਅਸਤੀਫਾ ਦੇਣ: ਅਮਰਿੰਦਰ ਸਿੰਘ ਰਾਜਾ ਵੜਿੰਗ ਖਰੜ ਪੈਦਲ ਮਾਰਚ ਦਾ 9ਵਾਂ ਦਿਨ : ਰਵਿੰਦਰ ਸਿੰਘ ਖੇੜਾ ਨੇ ਨਿੱਜਰ ਰੋਡ 'ਤੇ ਬੰਦ ਪਈ ਸੀਵਰੇਜ ਲਾਈਨ ਦਾ ਮੁੱਦਾ ਚੁੱਕਿਆ ਸਾਰੇ ਹੜ੍ਹ ਮਾਰੇ ਇਲਾਕਿਆਂ ਵਿਚ ਹੜ੍ਹ ਰੋਕੂ ਕੰਮ ਮੁਕੰਮਲ ਕੀਤੇ ਜਾਣ: ਸੁਖਬੀਰ ਸਿੰਘ ਬਾਦਲ ਨੇ ਅਕਾਲੀ ਵਰਕਰਾਂ ਨੂੰ ਕੀਤੀ ਅਪੀਲ ਰੋਸ ਮੁਜ਼ਾਹਰਾ ਕਰ ਰਹੇ ਵਿਦਿਆਰਥੀਆਂ ਦੇ ਮਸਲੇ ਜਲਦੀ ਹੱਲ ਕਰੋ: ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਨੂੰ ਕੀਤੀ ਅਪੀਲ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ

 

ਪੰਜਾਬ ਸਰਕਾਰ ਵੱਲੋਂ ਸਾਹੀਵਾਲ ਗਾਂਵਾਂ ਦੀ ਨਸਲ ਸੁਧਾਰ ਦਾ ਪ੍ਰੋਗਰਾਮ ਸ਼ੁਰੂ-ਸੁਰਜੀਤ ਕੁਮਾਰ ਜਿਆਣੀ

ਖੇਤੀ ਸੰਕਟ ਵਿੱਚੋਂ ਨਿਕਲਣ ਲਈ ਕਿਸਾਨ ਸਹਾਇਕ ਧੰਦੇ ਅਪਣਾਉਣ : ਚੰਦੂਮਾਜਰਾ

Web Admin

Web Admin

5 Dariya News

ਫਾਜ਼ਿਲਕਾ , 05 Dec 2015

Last updated on: Dec 05, 2015, 00:00 IST

ਪੰਜਾਬ ਸਰਕਾਰ ਵੱਲੋਂ ਕਰਵਾਏ ਜਾ ਰਹੇ ਜ਼ਿਲ੍ਹਾ ਪੱਧਰੀ ਪਸ਼ੂਧੰਨ ਅਤੇ ਦੁੱਧ ਚੁਆਈ ਮੁਕਾਬਲਿਆਂ ਦੀ ਲੜੀ ਤਹਿਤ ਫਾਜ਼ਿਲਕਾ ਅਤੇ ਐਸ.ਏ.ਐਸ. ਨਗਰ ਜ਼ਿਲ੍ਹਿਆਂ ਦੇ ਪਸ਼ੂਧਨ ਮੇਲਿਆਂ ਦਾ ਅੱਜ ਰੰਗਾਰੰਗ ਸਮਾਪਨ ਹੋਇਆ ਜਿਸ ਦੌਰਾਨ ਫਾਜ਼ਿਲਕਾ ਵਿਖੇ ਪੰਜਾਬ ਦੇ ਸਿਹਤ ਮੰਤਰੀ ਚੌਧਰੀ ਸੁਰਜੀਤ ਕੁਮਾਰ ਜਿਆਣੀ ਨੇ ਅਤੇ ਐਸ.ਏ.ਐਸ. ਨਗਰ ਵਿਖੇ ਸਾਂਸਦ ਪ੍ਰੋ. ਪ੍ਰੇਮ ਸਿੰਘ ਚੰਦੂਮਾਜਰਾ ਨੇ ਜੇਤੂ ਪਸ਼ੂ ਪਾਲਕਾਂ ਨੂੰ ਇਨਾਮ ਤਕਸੀਮ ਕੀਤੇ। ਇਸ ਦੌਰਾਨ ਐਸ.ਏ.ਐਸ. ਨਗਰ ਜ਼ਿਲ੍ਹੇ ਦੇ ਮੁਕਾਬਲਿਆਂ ਦੌਰਾਨ ਐਚ.ਐਫ. ਨਸ਼ਲ ਦੀ ਗਾਂ ਵੱਲੋਂ ਇਸ ਸਾਲ ਦੇ ਜ਼ਿਲ੍ਹਾ ਪੱਧਰੀ ਮੁਕਾਬਲਿਆਂ ਵਿਚ ਸਭ ਤੋਂ ਵੱਧ ਦੁੱਧ ਦੇਣ ਦਾ ਰਿਕਾਰਡ ਵੀ ਬਣਾਇਆ ਗਿਆ। ਫਾਜ਼ਿਲਕਾ ਵਿਖੇ ਸਮਾਪਨ ਸਮਾਗਮ ਨੂੰ ਸੰਬੋਧਨ ਕਰਦਿਆਂ ਪੰਜਾਬ ਦੇ ਸਿਹਤ ਅਤੇ ਪਰਿਵਾਰ ਭਲਾਈ ਮੰਤਰੀ ਚੌਧਰੀ ਸੁਰਜੀਤ ਕੁਮਾਰ ਜਿਆਣੀ ਨੇ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਸੂਬੇ ਵਿਚ ਸਾਹੀਵਾਲ ਨਸ਼ਲ ਦੀਆਂ ਗਾਂਵਾਂ ਦੀ ਨਸਲ ਸੁਧਾਰ ਲਈ ਇਕ ਵਿਸੇਸ਼ ਪ੍ਰੋਗਰਾਮ ਲਾਗੂ ਕੀਤਾ ਗਿਆ ਹੈ ਅਤੇ ਇਸ ਖਿੱਤੇ ਦੀ ਸਥਾਨਕ ਨਸਲ 'ਸਾਹੀਵਾਲ' ਦੇ ਦੁੱਧ ਦੇ ਵਿਸੇਸ਼ ਗੁਣਕਾਰੀ ਗੁਣਾਂ ਕਾਰਨ ਆਉਣ ਵਾਲੇ ਸਮੇਂ ਵਿਚ ਇਸ ਗਾਂ ਦੇ ਦੁੱਧ ਦੀ ਮੰਗ ਵਿਚ ਵੱਡਾ ਵਾਧਾ ਹੋਵੇਗਾ। ਉਨ੍ਹਾਂ ਨੇ ਕਿਹਾ ਕਿ ਗਾਂਵਾਂ ਦੀ ਸਾਹੀਵਾਲ ਨਸਲ ਇਸ ਖਿੱਤੇ ਦੀ ਸਥਾਨਕ ਨਸਲ ਹੈ ਅਤੇ ਇਸ ਦੇ ਦੁੱਧ ਵਿਚ ਅਜਿਹੇ ਤੱਤ ਪਾਏ ਜਾਂਦੇ ਹਨ ਜੋ ਕੈਂਸਰ ਨੂੰ ਹੋਣ ਤੋਂ ਰੋਕਦੇ ਹਨ ਅਤੇ ਇਹ ਵਿਦੇਸ਼ੀ ਨਸਲ ਦੀਆਂ ਗਾਂਵਾਂ ਨਾਲੋਂ ਸਥਾਨਕ ਮੌਸਮ ਦੇ ਜਿਆਦਾ ਅਨੁਕੁਲ ਹੈ। ਉਨ੍ਹਾਂ ਕਿਹਾ ਕਿ ਜਿਸ ਤਰਾਂ ਦੁਨੀਆਂ ਵਿਚ ਭੁਮੰਡਲੀ ਤਪਸ਼ ਵੱਧ ਰਹੀ ਹੈ ਅਜਿਹੇ ਵਿਚ ਸਾਹੀਵਾਲ ਨਸ਼ਲ ਇਸ ਖਿੱਤੇ ਵਿਚ ਪਾਲਣ ਲਈ ਸਭ ਤੋਂ ਢੁੱਕਵੀਂ ਹੈ। ਉਨ੍ਹਾਂ ਨੇ ਕਿਹਾ ਕਿ ਇਸੇ ਲਈ ਪੰਜਾਬ ਸਰਕਾਰ ਵੱਲੋਂ ਇਸ ਨਸ਼ਲ ਨੂੰ ਹੋਰ ਪ੍ਰਫੁਲਿਤ ਕਰਨ ਲਈ ਵਿਸੇਸ਼ ਨਸਲ ਸੁਧਾਰ ਪ੍ਰੋਜੈਕਟ ਵੀ ਸ਼ੁਰੂ ਕੀਤਾ ਹੈ ਅਤੇ ਸਬਸਿਡੀ ਤੇ ਚੰਗੀ ਨਸ਼ਲ ਦੇ ਟੀਕੇ ਮਨਸੂਈ ਗਰਭਧਾਨ ਲਈ ਉਪਲਬੱਧ ਕਰਵਾਏ ਜਾ ਰਹੇ ਹਨ। 

ਫਾਜ਼ਿਲਕਾ ਜ਼ਿਲ੍ਹੇ ਦੇ ਇਸ ਮੇਲੇ ਵਿਚ 1500 ਵੱਧ ਜਾਨਵਰਾਂ ਦੀ ਰਜਿਸਟ੍ਰੇਸ਼ਨ ਹੋਈ ਹੈ ਅਤੇ 53 ਸ਼੍ਰੇਣੀਆਂ ਵਿਚ 5.5 ਲੱਖ ਰੁਪਏ ਦੇ ਨਗਦ ਇਨਾਮ ਜੇਤੂ ਪਸ਼ੂ ਪਾਲਕਾਂ ਨੂੰ ਦਿੱਤੇ ਗਏ। ਇਸ ਮੌਕੇ ਹੋਏ ਮੁਕਾਬਲਿਆਂ ਵਿਚ ਸਾਹੀਵਾਲ ਨਸਲ ਦੀ ਗਾਂ ਦੇ ਮੁਕਾਬਲੇ ਵਿਚ ਕੁਲਾਰ ਪਿੰਡ ਦੇ ਬਸੰਤ ਸੋਨਰਾਇਣ ਦੀ ਗਾਂ ਨੇ ਪਹਿਲਾਂ, ਢੀਗਾਂਵਾਲੀ ਦੇ ਓਮ ਪ੍ਰਕਾਸ ਦੀ ਗਾਂ ਨੇ ਦੁੱਜਾ ਅਤੇ ਚਬਾੜਿਆਂ ਵਾਲੀ ਦੇ ਗੁਲਾਮ ਖਾਨ ਦੀ ਸਾਹੀਵਾਲ ਗਾਂ ਨੇ ਤੀਜਾ ਸਥਾਨ ਹਾਸਲ ਕੀਤਾ। ਇਸ ਮੌਕੇ ਘੋੜਿਆਂ, ਉਠਾਂ ਦੇ ਨਾਚ ਮੁਕਾਬਲੇ ਦਰਸ਼ਕਾਂ ਦਾ ਮੁੱਖ ਆਕਰਸ਼ਣ ਦਾ ਕੇਂਦਰ ਰਿਹਾ ਹੈ।ਦੂਜੇ ਪਾਸੇ ਐਸ.ਏ.ਐਸ. ਨਗਰ ਦੇ ਮੁਕਾਬਲਿਆਂ ਦੇ ਸਮਾਪਨ ਸਮਾਗਮ ਨੂੰ ਸੰਬੋਧਨ ਕਰਦਿਆਂ ਸਾਂਸਦ ਪ੍ਰੋ. ਪ੍ਰੇਮ ਸਿੰਘ ਚੰਦੂਮਾਜਰਾ ਨੇ ਕਿਹਾ ਕਿ Êਪੰਜਾਬ ਦੇ ਕਿਸਾਨਾਂ ਨੂੰ ਹੁਣ ਖੇਤੀ ਸੰਕਟ ਵਿੱਚੋਂ ਨਿਕਲਣ ਲਈ ਸਹਾਇਕ ਧੰਦੇ ਅਪਣਾਉਣੇ ਚਾਹੀਦੇ ਹਨ। ਕਿਉਂਕਿ ਹੁਣ ਰਿਵਾਇਤੀ ਫਸਲਾਂ ਲਾਹੇਵੰਦ ਨਹਂੀ ਰਹੀਆਂ ਕਿਸਾਨ ਸਹਾਇਕ ਧੰਦੇ ਅਤੇ ਫਸਲੀ ਵਿਭਿੰਨਤਾ ਅਪਣਾ ਕੇ ਚੋਖੀ ਕਮਾਈ ਕਰ ਸਕਦੇ ਹਨ। ਉਨ੍ਹਾਂ ਇਸ ਮੋਕੇ ਮੇਲੇ ਦੌਰਾਨ ਜੇਤੂ ਰਹੇ 150 ਪਸ਼ੂ ਪਾਲਕਾਂ ਨੂੰ 05 ਲੱਖ 50 ਹਜ਼ਾਰ ਰੁਪਏ ਦੇ ਨਗਦ ਇਨਾਮ ਵੀ ਵੰਡੇ। Êਪ੍ਰੋ: ਚੰਦੂਮਾਜਰਾ ਨੇ ਇਸ ਮੌਕੇ ਬੋਲਦਿਆਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਹਰ ਸਾਲ ਲਗਾਏ ਜਾਣ ਵਾਲੇ ਪਸ਼ੂ ਧੰਨ ਮੇਲਿਆਂ ਦੇ ਸਾਰਥਿਕ ਨਤੀਜੇ ਸਾਹਮਣੇ ਆਏ ਹਨ । ਇਨ੍ਹਾਂ ਮੇਲਿਆਂ ਦੇ ਆਯੋਜਿਤ ਹੋਣ ਨਾਲ ਖਾਸ ਕਰਕੇ ਪਿੰਡਾਂ ਦੇ ਲੋਕ ਅਤੇ ਕਿਸਾਨਾਂ ਵਿੱਚ ਪਸ਼ੂ ਧੰਨ ਪਾਲਣ ਦੀ ਰੂਚੀ ਪੈਦਾ ਹੋਈ ਹੈ ਅਤੇ ਮੁਕਾਬਲੇ ਦੀ ਭਾਵਨਾ ਵੀ ਉਜਾਗਰ ਹੋਈ ਹੈ ਅਤੇ ਹੁਣ ਪੜੇ ਲਿੱਖੇ ਨੌਜਵਾਨ ਵੀ ਸਹਾਇਕ ਧੰਦੇ ਸ਼ੁਰੂ ਕਰਨ ਨੂੰ ਪਹਿਲ ਦੇ ਰਹੇ ਹਨ।ਇਸ ਮੌਕੇ ਪਸ਼ੂ ਪਾਲਣ ਮੰਤਰੀ ਪੰਜਾਬ ਦੇ ਓ.ਐਸ.ਡੀ ਸਰਵਦੀਪ ਸਿੰਘ, ਸਯੁੰਕਤ ਡਾਇਰੈਕਟਰ ਪਸ਼ੂ ਪਾਲਣ ਵਿਭਾਗ ਸ੍ਰੀ ਅਮਰਜੀਤ ਸਿੰਘ, ਡਿਪਟੀ ਡਾਇਰੈਕਟਰ ਸ੍ਰੀ ਅਨਿਲ ਕੁਮਾਰ ਸ਼ਰਮਾ ਵੀ ਮੌਜੂਦ ਸਨ।ਮੇਲੇ ਦੇ ਅੰਤਿਮ ਦਿਨ ਕੁੱਤਿਆਂ ਦੀਆਂ ਦੌੜਾਂ ਅਤੇ ਘੋੜੀਆਂ ਦੇ ਨਾਚ ਖਿੱਚ ਦਾ ਕੇਂਦਰ ਰਹੇ ਜਿਨ੍ਹਾਂ ਨੇ ਦਰਸ਼ਕਾਂ ਦਾ ਖੂਬ ਮਨੋਰਜੰਨ ਕੀਤਾ। ਮੇਲੇ ਦੌਰਾਨ ਐਸ.ਏ.ਐਸ. ਨਗਰ ਦੇ ਪਿੰਡ ਧੜਾਕ ਕਲਾਂ ਦੇ ਕਿਸਾਨ ਗਿਆਨ ਸਿੰਘ ਪੁੱਤਰ ਮੇਵਾ ਸਿੰਘ ਦੀ ਐਚ.ਐਫ. ਗਾਂ ਨੇ 56.865 ਕਿਲੋ ਦੁੱਧ ਦੇ ਕੇ ਇਸ ਸਾਲ ਦੇ ਜ਼ਿਲ੍ਹਾ ਪੱਧਰੀ ਮੁਕਾਬਲਿਆਂ ਵਿਚ ਨਵਾਂ ਰਿਕਾਰਡ ਬਣਾਇਆ। 

 

Tags: Surjit Kumar Jyani

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD