Thursday, 04 June 2026

 

 

ਖ਼ਾਸ ਖਬਰਾਂ ਅਜੀਤਪਾਲ ਸਿੰਘ ਕੋਹਲੀ ਵੱਲੋਂ ਲੀਲਾ ਭਵਨ ਤੋਂ ਥਾਪਰ ਚੌਂਕ ਤੱਕ 2.25 ਕਰੋੜ ਰੁਪਏ ਦੀ ਲਾਗਤ ਨਾਲ ਬਣੀ ਸੜਕ ਲੋਕਾਂ ਨੂੰ ਸਮਰਪਿਤ ਦੋ ਰੋਜ਼ਾ “ਐਡਵਾਂਸਡ ਟੈਕਨੋਲੋਜੀਕਲ ਇੰਟਰਵੈਨਸ਼ਨ ਇਨ ਸਮਾਰਟ ਫਾਰਮਿੰਗ” ਵਰਕਸ਼ਾਪ ਦਾ ਆਯੋਜਨ ਰਾਜਨੀਤਿਕ ਪਾਰਟੀਆਂ ਨੂੰ ਐਸ.ਆਈ.ਆਰ. ਦੇ ਸੋਧੇ ਹੋਏ ਸ਼ਡਿਊਲ ਬਾਰੇ ਜਾਣੂ ਕਰਵਾਇਆ ਆਊਟਸੋਰਸ ਸਿਹਤ ਵਿਭਾਗ ਮੁਲਾਜ਼ਮ ਯੂਨੀਅਨ ਪੰਜਾਬ ਜਥੇਬੰਦੀ ਵੱਲੋਂ ਡਾ. ਬਲਵੀਰ ਸਿੰਘ ਨਾਲ ਕੀਤੀ ਗਈ ਮੀਟਿੰਗ ਟ੍ਰੈਫਿਕ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ਖਿਲਾਫ਼ ਵਿਸ਼ੇਸ਼ ਚੈਕਿੰਗ ਮੁਹਿੰਮ ਚਲਾਈ ਜਾਵੇ : ਵਧੀਕ ਡਿਪਟੀ ਕਮਿਸ਼ਨਰ ਨਾਇਬ ਸਿੰਘ ਸੈਣੀ ਦੀ ‘ਗੋ ਗਲੋਬਲ’ ਅਪ੍ਰੋਚ ਨੂੰ ਮਿਲੀ ਨਵੀਂ ਰਫ਼ਤਾਰ ਹਿਸਾਰ ਦੇ 10 ਪਿੰਡਾਂ ਦੇ ਕਿਸਾਨ ਵਫਦ ਨੇ ਸ਼ਰੂਤੀ ਚੌਧਰੀ ਨਾਲ ਕੀਤੀ ਮੁਲਾਕਾਤ ਪ੍ਰਧਾਨ ਮੰਤਰੀ ਨੇ ਮਹਿਲਾਵਾਂ ਨੂੰ ਫੈਸਲਾ ਲੈਣ ਦੀ ਪ੍ਰਕਿਰਿਆ ਦੇ ਕੇਂਦਰ ਵਿੱਚ ਸਥਾਪਤ ਕਰਨ ਦਾ ਕੀਤਾ ਕਾਰਜ : ਨਾਇਬ ਸਿੰਘ ਸੈਣੀ ਹਰਿਆਣਾ ਵਿੱਚ 24 ਸਾਲ ਬਾਅਦ ਵੋਟਰ ਸੂਚੀਆਂ ਦੀ ਵਿਸ਼ੇਸ਼ ਗੰਭੀਰ ਪੁਨਰੀਖਣ ਪ੍ਰਕਿਰਿਆ, 15 ਜੂਨ ਤੋਂ ਸ਼ੁਰੂ ਹੋਵੇਗੀ ਘਰ-ਘਰ ਤਸਦੀਕ ਮੁਹਿੰਮ ਭਗਵੰਤ ਮਾਨ ਸਰਕਾਰ ਨੇ ‘ਮੁੱਖ ਮੰਤਰੀ ਸਿਹਤ ਯੋਜਨਾ’ ਦਾ ਕੀਤਾ ਵਿਸਥਾਰ ਸੇਵਾਮੁਕਤ ਆਈਏਐਸ ਅਧਿਕਾਰੀ ਸੰਜੇ ਗੁਪਤਾ ਨੇ ਪੀਐਸਈਆਰਸੀ ਦੇ ਚੇਅਰਪਰਸਨ ਵਜੋਂ ਅਹੁਦਾ ਸੰਭਾਲਿਆ ਮਾਨ ਸਰਕਾਰ ਵੱਲੋਂ ਸਭ ਤੋਂ ਵੱਡੀ ਸੀਵਰੇਜ ਸਫਾਈ ਮੁਹਿੰਮ ਦੀ ਸ਼ੁਰੂਆਤ ਹਰਪਾਲ ਸਿੰਘ ਚੀਮਾ ਨੇ ਮੁਲਾਜ਼ਮ ਯੂਨੀਅਨਾਂ ਨਾਲ ਉੱਚ ਪੱਧਰੀ ਮੀਟਿੰਗਾਂ ਦੀ ਕੀਤੀ ਪ੍ਰਧਾਨਗੀ, ਲੰਬਿਤ ਮਸਲਿਆਂ ਦੇ ਜਲਦੀ ਹੱਲ ਦੇ ਦਿੱਤੇ ਨਿਰਦੇਸ਼ ਐਮਆਰਐਸਏਐਫਪੀਆਈ ਦੇ ਦੋ ਕੈਡਿਟਾਂ ਨੇ ਏਐਫਸੀਏਟੀ ਵਿੱਚ ਦੇਸ਼ ਭਰ ਵਿੱਚੋਂ ਹਾਸਲ ਕੀਤਾ ਦੂਜਾ ਤੇ ਛੇਵਾਂ ਰੈਂਕ 5000 ਰੁਪਏ ਰਿਸ਼ਵਤ ਲੈਂਦਾ ਇੱਕ ਪ੍ਰਾਈਵੇਟ ਵਿਅਕਤੀ ਵਿਜੀਲੈਂਸ ਬਿਊਰੋ ਨੇ ਕੀਤਾ ਗ੍ਰਿਫਤਾਰ ਭਗਵੰਤ ਮਾਨ ਸਰਕਾਰ ਨੇ ਪ੍ਰਾਈਵੇਟ ਸਕੂਲਾਂ ਵੱਲੋਂ ਮਨਮਰਜ਼ੀ ਦੀਆਂ ਫੀਸਾਂ ਵਧਾਉਣ 'ਤੇ ਲਾਈ ਰੋਕ ਪੰਜਾਬ ਸਰਕਾਰ ਵਲੋਂ ਖਿਡਾਰੀਆਂ ਨੂੰ ਬਣਦਾ ਮਾਣ-ਸਤਿਕਾਰ ਦਿੱਤਾ ਜਾ ਰਿਹੈ : ਬਰਿੰਦਰ ਕੁਮਾਰ ਗੋਇਲ ਸਰਹੱਦ ਪਾਰੋਂ ਹਥਿਆਰਾਂ ਤੇ ਨਸ਼ਿਆਂ ਦੀ ਤਸਕਰੀ ਵਾਲੇ ਮਾਡਿਊਲ ਨਾਲ ਸਬੰਧਤ ਦੋ ਮੁਲਜ਼ਮ 2.2 ਕਿਲੋ ਹੈਰੋਇਨ ਅਤੇ 6 ਪਿਸਤੌਲਾਂ ਸਣੇ ਕਾਬੂ ਕੇਵਲ ਸਿੰਘ ਢਿੱਲੋਂ ਨੇ ਸੰਭਾਲੀ ਕਮਾਨ, ‘ਮਹਾਰਾਜਾ ਰਣਜੀਤ ਸਿੰਘ ਵਾਲੇ ਪੰਜਾਬ’ ਨੂੰ ਬਣਾਇਆ ਭਾਜਪਾ ਦਾ ਆਦਰਸ਼ 1000 ਰੁਪਏ ਦੀ ਸਹਾਇਤਾ ਬਹੁਤ ਘੱਟ ਅਤੇ ਬਹੁਤ ਦੇਰ ਨਾਲ ਚੁੱਕਿਆ ਗਿਆ ਕਦਮ : ਅਮਰਿੰਦਰ ਸਿੰਘ ਰਾਜਾ ਵੜਿੰਗ ਪੰਜਾਬ ਵਿੱਚ ਇਸ ਵਾਰ ਬਣੇਗੀ ਡਬਲ ਇੰਜਣ ਵਾਲੀ ਭਾਜਪਾ ਸਰਕਾਰ : ਨਾਇਬ ਸਿੰਘ ਸੈਣੀ

 

ਮੁੱਖ ਮੰਤਰੀ ਪਰਕਾਸ਼ ਸਿੰਘ ਬਾਦਲ ਵੱਲੋਂ ਉਮਾ ਭਾਰਤੀ ਨਾਲ ਮੀਟਿੰਗ

ਬਾਦਲ ਵੱਲੋਂ 5236.71 ਕਰੋੜ ਰੁਪਏ ਦੇ ਸਿੰਚਾਈ ਪ੍ਰਾਜੈਕਟਾਂ ਨੂੰ ਫੌਰੀ ਪ੍ਰਵਾਨਗੀ ਦੇਣ ਦੀ ਕੇਂਦਰ ਨੂੰ ਪੁਰਜ਼ੋਰ ਅਪੀਲ

Web Admin

Web Admin

5 Dariya News

ਨਵੀਂ ਦਿੱਲੀ , 07 Dec 2015

Last updated on: Dec 07, 2015, 00:00 IST

ਪੰਜਾਬ ਦੇ ਮੁੱਖ ਮੰਤਰੀ ਪਰਕਾਸ਼ ਸਿੰਘ ਬਾਦਲ ਨੇ 2125.69 ਕਰੋੜ ਰੁਪਏ ਦੀ ਲਾਗਤ ਨਾਲ ਰਾਜਸਥਾਨ ਅਤੇ ਸਰਹਿੰਦ ਫੀਡਰਾਂ ਦੇ ਕਿਨਾਰੇ ਮਜ਼ਬੂਤ ਕਰਨ ਸਮੇਤ 5236.71 ਕਰੋੜ ਰੁਪਏ ਦੇ ਲੰਬਿਤ ਪਏ ਵੱਖ-ਵੱਖ ਸਿੰਚਾਈ ਪ੍ਰਾਜੈਕਟਾਂ ਨੂੰ ਛੇਤੀ ਤੋਂ ਛੇਤੀ ਹਰੀ ਝੰਡੀ ਦੇਣ ਵਾਸਤੇ ਕੇਂਦਰੀ ਜਲ ਵਸੀਲਿਆਂ ਬਾਰੇ ਮੰਤਰੀ ਸ੍ਰੀਮਤੀ ਉਮਾ ਭਾਰਤੀ ਨੂੰ ਅਪੀਲ ਕੀਤੀ ਹੈ।ਸ. ਬਾਦਲ ਸੋਮਵਾਰ ਸਵੇਰੇ ਸ਼੍ਰਮ ਸ਼ਕਤੀ ਭਵਨ ਵਿਖੇ ਕੇਂਦਰੀ ਜਲ ਵਸੀਲਿਆਂ ਬਾਰੇ ਮੰਤਰੀ ਨੂੰ ਉਨ੍ਹਾਂ ਦੇ ਦਫਤਰ ਵਿਖੇ ਮਿਲੇ।ਮੁੱਖ ਮੰਤਰੀ ਨੇ ਕੇਂਦਰੀ ਮੰਤਰੀ ਨੂੰ ਅਪੀਲ ਕੀਤੀ ਕਿ ਸਰਹੱਦੀ ਜ਼ਿਲ੍ਹਿਆਂ ਅੰਮ੍ਰਿਤਸਰ ਤੇ ਗੁਰਦਾਸਪੁਰ ਵਿਚ ਅੱਪਰ ਬਾਰੀ ਦੋਆਬ ਕਨਾਲ (ਯੂ.ਬੀ.ਡੀ.ਸੀ) ਦੇ ਸਹਾਇਕ ਕੰਮਾਂ ਸਮੇਤ ਵੱਖ ਵੱਖ ਰਜਵਾਹਿਆਂ ਦੀ ਮੁਰੰਮਤ ਤੇ ਆਧੁਨਿਕੀਕਰਨ ਲਈ 1375 ਕਰੋੜ ਰੁਪਏ ਦੇ ਪ੍ਰਾਜੈਕਟ ਤੁਰੰਤ ਮਨਜ਼ੂਰ ਕਰਕ ਫੰਡ ਜਾਰੀ ਕੀਤੇ ਜਾਣ।ਇਸੇ ਤਰ੍ਹਾਂ ਮੁੱਖ ਮੰਤਰੀ ਨੇ ਸਤਲੁਜ ਦਰਿਆ ਤੋਂ ਨਿਕਲਦੀਆਂ ਨਹਿਰਾਂ ਦੀ ਮੁਰੰਮਤ ਤੇ ਆਧੁਨਿਕੀਕਰਨ ਲਈ ਪ੍ਰਾਜੈਕਟ ਵਾਸਤੇ918.25 ਕਰੋੜ ਰੁਪਏ ਦੇ ਵਿਸ਼ੇਸ਼ ਫੰਡ ਦੀ ਮੰਗ ਕੀਤੀ ਕਿਉਂਕਿ ਇਹ ਪ੍ਰਾਜੈਕਟ 13 ਨਵੰਬਰ, 2015 ਨੂੰ ਕੇਂਦਰੀ ਜਲ ਵਸੀਲਿਆਂ ਬਾਰੇ ਮੰਤਰਾਲੇ ਵੱਲੋਂ ਪ੍ਰਵਾਨ ਕੀਤਾ ਜਾ ਚੁੱਕਾ ਹੈ।

ਵੱਖ-ਵੱਖ ਸਿੰਚਾਈ ਪ੍ਰਾਜੈਕਟਾਂ ਨੂੰ ਜਲਦੀ ਤੋਂ ਜਲਦੀ ਪ੍ਰਵਾਨਗੀ ਦੇਣ ਦੀ ਅਪੀਲ ਕਰਦੇ ਹੋਏ ਸ. ਬਾਦਲ ਨੇ ਕਿਹਾ ਕਿ 284.98 ਕਰੋੜ ਰੁਪਏ ਦੇ ਸਵਾਨ ਰਿਵਰ ਫਲੱਡ ਮੈਨੇਜਮੈਂਟ ਪ੍ਰਾਜੈਕਟ ਤੋਂ ਇਲਾਵਾ ਸਰਹੱਦੀ ਖੇਤਰ ਵਿਚ ਦਰਿਆ ਪ੍ਰਬੰਧਨ ਸਰਗਰਮੀਆਂ ਦੇ ਹੇਠ 161.04 ਕਰੋੜ ਰੁਪਏ ਦੇ ਹੜ੍ਹ ਸੁਰੱਖਿਆ ਪ੍ਰਾਜੈਕਟ ਸ਼ੁਰੂ ਕਰਨ ਲਈ ਫੰਡ ਮੁਹੱਈਆ ਕਰਵਾਉਣ ਦੀ ਵੀ ਬੇਨਤੀ ਕੀਤੀ। ਉਨ੍ਹਾਂ ਨੇ 135.63 ਕਰੋੜ ਰੁਪਏ ਦੀ ਲਾਗਤ ਨਾਲ ਘੱਗਰ ਦਰਿਆ ਦੇ ਬੰਨ੍ਹ ਮਜ਼ਬੂਤ ਕਰਨ ਵਾਲੇ ਪ੍ਰਾਜੈਕਟ ਦੀ ਮੰਜ਼ੂਰੀ ਦੀ ਵੀ ਮੰਗ ਕੀਤੀ।ਇਸੇ ਤਰ੍ਹਾਂ ਹੀ ਮੁੱਖ ਮੰਤਰੀ ਨੇ ਹੜ੍ਹ ਪ੍ਰਬੰਧਨ ਪ੍ਰਾਜੈਕਟ ਹੇਠ ਬਿਆਸ ਦਰਿਆ ਦੇ ਨਾਲ ਹੜ੍ਹ ਸੁਰੱਖਿਆ ਕੰਮ ਸ਼ੁਰੂ ਕਰਨ ਵਾਸਤੇ 46.12 ਕਰੋੜ ਰੁਪਏ ਦੇ ਫੰਡ ਤੁਰੰਤ ਜਾਰੀ ਕਰਨ ਦੀ ਮੰਗ ਕੀਤੀ। ਕੇਂਦਰੀ ਮੰਤਰੀ ਨੇ 190 ਕਰੋੜ ਰੁਪਏ ਦੀ ਲਾਗਤ ਨਾਲ ਸੱਕੀ/ਕਿਰਨ ਨਾਲਿਆਂ ਦੇ ਕਿਨਾਰੇ ਮਜ਼ਬੂਤ ਕਰਨ ਲਈ ਸਹਿਮਤੀ ਦੇ ਦਿੱਤੀ ਹੈ ਤਾਂ ਜੋ ਸਰਹਦੀ ਇਲਾਕੇ ਵਿਚ ਰਹਿ ਰਹੇ ਲੋਕਾਂ ਦੇ ਜਾਨ-ਮਾਲ ਦੀ ਸੁਰੱਖਿਆ ਕੀਤੀ ਜਾ ਸਕੇ ਅਤੇ ਉਨ੍ਹਾਂ ਨੂੰ ਹੜ੍ਹਾਂ ਤੋਂ ਬਚਾਇਆ ਜਾ ਸਕੇ।ਸ. ਬਾਦਲ ਵੱਲੋਂ ਉਠਾਏ ਗਏ ਮੁੱਦਿਆਂ ਪ੍ਰਤੀ ਹਾਂ ਪੱਖੀ ਹੁੰਗਾਰਾ ਭਰਦੇ ਹੋਏ ਕੇਂਦਰੀ ਜਲ ਸਰੋਤ ਮੰਤਰੀ ਨੇ ਭਰੋਸਾ ਦਵਾਇਆ ਕਿ ਉਹ ਇਸ ਸਮੁੱਚੇ ਮਾਮਲੇ ਦਾ ਅਧਿਐਨ ਕਰਨ ਤੋਂ ਬਾਅਦ ਅੰਤਿਮ ਫੈਸਲਾ ਲੈਣਗੇ। ਉਨ੍ਹਾਂ ਨੇ ਸ. ਬਾਦਲ ਨੂੰ ਇਹ ਭਰੋਸਾ ਦਵਾਇਆ ਕਿ ਵੱਖ ਵੱਖ ਪ੍ਰਾਜੈਕਟਾਂ ਹੇਠ ਲੋੜੀਂਦੇ ਫੰਡਾਂ ਦੀ ਕੀਤੀ ਗਈ ਮੰਗ ਨੂੰ ਛੇਤੀ ਪੂਰਾ ਕਰ ਦਿੱਤਾ ਜਾਵੇਗਾ।ਮੁੱਖ ਮੰਤਰੀ ਦੇ ਨਾਲ ਸਕੱਤਰ ਸਿੰਚਾਈ ਸ੍ਰੀ ਕੇ.ਐਸ. ਪਨੂੰ ਵੀ ਹਾਜ਼ਰ ਸਨ। ਇਸ ਮੌਕੇ ਭਾਰਤ ਸਰਕਾਰ ਦੇ ਜਲ ਵਸੀਲਿਆਂ ਦੇ ਸਕੱਤਰ ਸ੍ਰੀ ਸਸ਼ੀ ਸੇਖਰ ਅਤੇ ਵਿਸ਼ੇਸ਼ ਸਕੱਤਰ ਡਾ. ਅਮਰਜੀਤ ਸਿੰਘ ਹਾਜ਼ਰ ਸਨ। 

 

Tags: Parkash Singh , Parkash Singh Badal , Uma Bharti

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD