Friday, 05 June 2026

 

 

ਖ਼ਾਸ ਖਬਰਾਂ 144 ਸਾਲਾਂ ਦੌਰਾਨ ਕਿਸੇ ਸਰਕਾਰ ਨੇ ਨਹਿਰਾਂ ਚੋਂ ਪਾਣੀ ਨਹੀਂ ਲੈਣ ਦਿੱਤਾ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਬਣੇ ਕਿਸਾਨਾਂ ਦੇ ਮਸੀਹਾ : ਮਨਵਿੰਦਰ ਸਿੰਘ ਗਿਆਸਪੁਰਾ ਤਰੁਨਪ੍ਰੀਤ ਸਿੰਘ ਸੌਂਦ, ਹਰਦੀਪ ਸਿੰਘ ਮੁੰਡੀਆਂ ਅਤੇ ਵਿਧਾਇਕਾਂ ਦੀ ਮੌਜੂਦਗੀ ਵਿੱਚ ਜਗਰੂਪ ਸਿੰਘ ਸੇਹ ਨੇ ਸੰਭਾਲਿਆ ਜ਼ਿਲ੍ਹਾ ਪ੍ਰੀਸ਼ਦ ਲੁਧਿਆਣਾ ਦੇ ਚੇਅਰਮੈਨ ਦਾ ਅਹੁਦਾ ਹਿਮਾਂਸ਼ੂ ਜੈਨ ਨੇ ਲੁਧਿਆਣਾ ਵਿੱਚ ਐਸ.ਆਈ.ਆਰ. ਗਤੀਵਿਧੀਆਂ ਦੇ ਸੁਚਾਰੂ ਸੰਚਾਲਨ ਲਈ ਜ਼ਿਲ੍ਹਾ ਪੱਧਰੀ ਨੋਡਲ ਅਫ਼ਸਰਾਂ ਅਤੇ ਸਹਾਇਕ ਨੋਡਲ ਅਫ਼ਸਰਾਂ ਨਾਲ ਕੀਤੀ ਮੀਟਿੰਗ ਡਾ ਬਲਬੀਰ ਸਿੰਘ ਨੇ ਛੋਟੀ ਮਸਜਿਦ ਨੇੜੇ 20 ਲੱਖ ਦੀ ਲਾਗਤ ਨਾਲ ਕਰਵਾਈ ਪ੍ਰੋਜੈਕਟ ਦੀ ਸ਼ੁਰੂਆਤ ਸਮਾਜ ਦਾ ਹਰ ਵਰਗ ਨਸ਼ਿਆਂ ਦੇ ਖਾਤਮੇ ਲਈ ਆਪਣਾ ਯੋਗਦਾਨ ਪਾਵੇ : ਅਮਨ ਅਰੋੜਾ ਹਰਪਾਲ ਸਿੰਘ ਚੀਮਾ ਵੱਲੋਂ ਮੁਲਾਜ਼ਮ ਯੂਨੀਅਨਾਂ ਨਾਲ ਮੁਲਾਕਾਤ ਸ਼ਿਮਲਾ ਪਹਾੜੀ ਚੌਕ ਦੀ ਸਾਲਾਂ ਪੁਰਾਣੀ ਪਾਣੀ ਭਰਨ ਦੀ ਸਮੱਸਿਆ ਦਾ ਹੱਲ ਪੰਜਾਬ ਪੁਲਿਸ ਵੱਲੋਂ ਵੱਡੀ ਅੱਤਵਾਦੀ ਸਾਜਿਸ਼ ਨਾਕਾਮ ਰੋਟਰੀ ਕਲੱਬ ਰੋਪੜ ਸੈਂਟਰਲ ਦੇ ਡਿਸਟਰਿਕਟ ਗਵਰਨਰ ਰਵੀ ਪ੍ਰਕਾਸ਼ ਵੱਲੋਂ ਅਧਿਕਾਰਤ ਦੌਰਾ ਕੀਤਾ ਗਿਆ ਪੰਜਾਬ ਸਰਕਾਰ ਦੀ ਅਗਵਾਈ ਵਿਚ ਨੌਜਵਾਨਾਂ ਲਈ ਰੋਜ਼ਗਾਰ ਦੇ ਨਵੇਂ ਰਾਹ ਖੋਲ੍ਹੇਗਾ ਜ਼ਿਲ੍ਹਾ ਪ੍ਰਸ਼ਾਸਨ : ਡਾ. ਹਿਮਾਂਸ਼ੂ ਅਗਰਵਾਲ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਹੋਰ ਮਜ਼ਬੂਤ ਕਰਨ ਲਈ ਅੰਮ੍ਰਿਤਸਰ ਕੇਂਦਰੀ ਵਿੱਚ ਅਹਿਮ ਮੀਟਿੰਗ ਆਯੋਜਿਤ ਨਸ਼ਿਆਂ ਦੇ ਜੜੋਂ ਖਾਤਮੇ ਲਈ ਵਿਲੇਜ ਅਤੇ ਵਾਰਡ ਡਿਫੈਂਸ ਕਮੇਟੀਆਂ ਪੁਲਿਸ ਤੇ ਸਿਵਲ ਪ੍ਰਸ਼ਾਸ਼ਨ ਨਾਲ ਮਿਲਕੇ ਨਿਭਾਉਣ ਅਹਿਮ ਭੂਮਿਕਾ : ਲਖਵੀਰ ਸਿੰਘ ਰਾਏ ਡਾ. ਸੋਨਾ ਥਿੰਦ ਵੱਲੋਂ ਸਪੈਸ਼ਲ ਇੰਟੈਂਸਿਵ ਰਵੀਜਨ ਦੇ ਰਿਵਾਈਜਡ ਸ਼ਡਿਊਲ ਤੋਂ ਰਾਜਸੀ ਪਾਰਟੀਆਂ ਦੇ ਨੁਮਾਇੰਦਿਆਂ ਨੂੰ ਕਰਵਾਇਆ ਜਾਣੂ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ : ਮੋਗਾ ਵਿੱਚ ਲੋਕਾਂ ਹੁਣ ਤੱਕ 8.61 ਕਰੋੜ ਰੁਪੈ ਤੋਂ ਵਧੇਰੇ ਦਾ ਕਰਵਾਇਆ ਮੁਫਤ ਇਲਾਜ ਐਡਵੋਕੈਟ ਅਮਰਪਾਲ ਸਿੰਘ ਨੇ ਪਿੰਡ ਚਾਚੋਕੇ ਵਿੱਖੇ ਪਿੰਡ ਦੇ ਵਿਕਾਸ ਕਾਰਜਾਂ ਅਤੇ ਲੋਕ ਭਲਾਈ ਦੇ ਮੁੱਦਿਆਂ ਸਬੰਧੀ ਪਿੰਡ ਵਾਸੀਆਂ ਨਾਲ ਕੀਤੀ ਮੀਟਿੰਗ ਅਮਨ ਅਰੋੜਾ ਦੇ ਯਤਨਾਂ ਸਦਕਾ ਪਿੰਡ ਅਕਬਰਪੁਰ ਦੀ 789 ਏਕੜ ਜ਼ਮੀਨ ਨੂੰ ਅਜ਼ਾਦੀ ਤੋਂ ਬਾਅਦ ਪਹਿਲੀ ਵਾਰ ਮਿਲੇਗਾ ਨਹਿਰੀ ਪਾਣੀ ਸ੍ਰੀ ਆਨੰਦਪੁਰ ਸਾਹਿਬ ਹੈਰੀਟੇਜ ਸਟਰੀਟ ਪ੍ਰਾਜੈਕਟ ਨੂੰ ਪ੍ਰਵਾਨਗੀ, ਕਿਲ੍ਹਾ ਸ੍ਰੀ ਅਨੰਦਗੜ੍ਹ ਸਾਹਿਬ, ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਅਤੇ ਇਤਿਹਾਸਕ ਗੁਰਦੁਆਰਿਆਂ ਨੂੰ ਜੋੜੇਗੀ ਹੈਰੀਟੇਜ ਸਟਰੀਟ : ਭਗਵੰਤ ਸਿੰਘ ਮਾਨ ਪੰਜਾਬ ਪੁਲਿਸ ਦੀ ਲੋਕ-ਕੇਂਦਰਿਤ ਪੁਲਿਸਿੰਗ ਨਾਲ ਲੋਕਾਂ ਦਾ ਭਰੋਸਾ ਹੋਇਆ ਮਜ਼ਬੂਤ, ਉਦਯੋਗ ਅਤੇ ਨਿਵੇਸ਼ ਲਈ ਬਣਿਆ ਸੁਰੱਖਿਅਤ ਮਾਹੌਲ ਵਪਾਰੀਆਂ ਨੂੰ ਦਰਪੇਸ਼ ਮੁਸ਼ਕਿਲਾਂ ਦਾ ਨਾਲੋ ਨਾਲ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ : ਨਵਜੋਤ ਕੌਰ ਨਵਜੋਤ ਕੌਰ ਵੱਲੋਂ ਹੜ੍ਹ ਸੁਰੱਖਿਆ ਕਾਰਜ ਨਿਰਧਾਰਤ ਸਮੇਂ ਅੰਦਰ ਯਕੀਨੀ ਬਣਾਉਣ ਦੀ ਹਦਾਇਤ ਸੀਨੀਅਰ ਸਿਟੀਜ਼ਨਾਂ ਦੇ ਕੰਮ ਪਹਿਲ ਦੇ ਆਧਾਰ ਤੇ ਕੀਤੇ ਜਾਣ : ਡਾ.ਸੋਨਾ ਥਿੰਦ

 

ਜਿਲ੍ਹੇ 'ਚ ਉਸਾਰੀ ਕਿਰਤੀਆਂ ਨੂੰ ਵੱਖ ਵੱਖ ਭਲਾਈ ਸਕੀਮਾਂ ਤਹਿਤ 52 ਲੱਖ 600 ਰੁਪਏ ਦੀ ਵਿੱਤੀ ਸਹਾਇਤਾ ਪ੍ਰਦਾਨ ਕੀਤੀ: ਲਖਮੀਰ ਸਿੰਘ

299 ਹੋਰ ਉਸਾਰੀ ਕਿਰਤੀਆਂ ਨੂੰ 14ਲੱਖ 42 ਹਜ਼ਾਰ 369 ਰੁਪਏ ਦੀ ਵਿੱਤੀ ਸਹਾਇਤਾ ਦਿੱਤੀ ਜਾਵੇਗੀ

Web Admin

Web Admin

5 Dariya News

ਐਸ.ਏ.ਐਸ ਨਗਰ (ਮੁਹਾਲੀ) , 09 Dec 2015

Last updated on: Dec 09, 2015, 00:00 IST

ਪੰਜਾਬ ਸਰਕਾਰ ਵੱਲੋਂ ਸਾਹਿਬਜ਼ਾਦਾ ਅਜੀਤ ਸਿੰਘ ਨਗਰ ਜਿਲ੍ਹੇ ਵਿਚ ਬਿਲਡਿੰਗ ਐਂਡ ਅਦਰ ਕੰਸਟ੍ਰਕਸ਼ਨ ਵਰਕਰਜ਼ ਵੈਲਫੇਅਰ ਬੋਰਡ ਰਾਹੀਂ ਪੰਜੀਕਿਰਤ ਕਿਰਤੀਆਂ ਨੂੰ ਵੱਖ ਵੱਖ ਭਲਾਈ ਸਕੀਤ ਤਹਿਤ 52 ਲੱਖ 600 ਰੁਪਏ ਦੀ ਵਿੱਤੀ ਸਹਾਇਤਾ ਪ੍ਰਦਾਨ ਕੀਤੀ ਜਾ ਚੁੱਕੀ ਹੈ ਅਤੇ 299 ਉਸਾਰੀ ਕਿਰਤੀਆਂ ਨੂੰ 14 ਲੱਖ 42 ਹਜ਼ਾਰ 369 ਰੁਪਏ ਦੀ ਹੋਰ ਵਿੱਤੀ ਸਹਾਇਤਾ ਦੇਣ ਨੂੰ ਪ੍ਰਵਾਨਗੀ ਦਿੱਤੀ ਗਈ ਹੈ । ਇਸ ਗੱਲ ਦੀ ਜਾਣਕਾਰੀ ਐਸ.ਡੀ.ਐਮ ਸ੍ਰੀ ਲਖਮੀਰ ਸਿੰਘ ਨੇ ਪੰਜੀਕਿਰਤ ਉਸਾਰੀ ਕਿਰਤੀਆਂ ਨੂੰ ਪੰਜਾਬ ਬਿਲਡਿੰਗ ਐਂਡ ਅਦਰ ਕੰਸਟ੍ਰਕਸ਼ਨ ਵਰਕਰਜ਼ ਵੈਲਫੇਅਰ ਬੋਰਡ ਵੱਲੋਂ ਵੱਖ ਵੱਖ ਸਕੀਮਾਂ ਅਧੀਨ ਦਿੱਤੀ ਜਾਣ ਵਾਲੀ ਵਿੱਤੀ ਸਹਾਇਤਾ ਲਈ ਗਠਨ ਕੀਤੀ ਕਮੇਟੀ ਦੀ ਜਿਲਾ੍ਹ ਪ੍ਰਬੰਧਕੀ ਕੰਪਲੈਕਸ ਵਿਖੇ ਹੋਈ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਦਿੱਤੀ।ਐਸ.ਡੀ.ਐਮ ਨੇ ਹੋਰ ਦੱਸਿਆ ਕਿ ਬੋਰਡ ਵੱਲੋਂ ਪੰਜੀਕਿਰਤ ਉਸਾਰੀ ਕਿਰਤੀਆਂ ਲਈ ਵੱਖ ਵੱਖ ਭਲਾਈ ਸਕੀਮਾਂ ਚਲਾਈਆਂ ਜਾ ਰਹੀਆਂ ਹਨ ਜਿਸ ਤਹਿਤ ਉਸਾਰੀ ਕਿਰਤੀਆਂ ਨੂੰ ਵਿੱਤੀ ਸਹਾਇਤਾ ਪ੍ਰਦਾਨ ਕੀਤੀ ਜਾਂਦੀ ਹੈ । ਉਨਾਂ ਦੱਸਿਆ ਕਿ 184 ਉਸਾਰੀ ਕਿਰਤੀਆਂ ਨੂੰ ਐਲ.ਟੀ.ਸੀ ਸਕੀਮ ਅਧੀਨ 03 ਲੱਖ 68 ਹਜ਼ਾਰ ਰੁਪਏ,ਸ਼ਗਨ ਸਕੀਮ ਤਹਿਤ 4 ਲਾਭ ਪਾਤਰੀਆਂ ਨੂੰ 01 ਲੱਖ 24 ਹਜ਼ਾਰ ਰੁਪਏ, ਵਜੀਫਾ ਸਕੀਮ ਅਧੀਨ 103 ਲਾਭਪਾਤਰੀਆਂ ਨੂੰ 06 ਲੱਖ 64 ਹਜ਼ਾਰ 200 ਰੁਪਏ ਇਕ ਕੇਸ ਵਿਚ ਐਕਸਗ੍ਰੇਸੀਆ ਗਰਾਂਟ 01 ਲੱਖ 50 ਹਜ਼ਾਰ ਰੁਪਏ , 5 ਕੇਸਾਂ ਵਿਚ ਸੰਸਕਾਰ ਲਈ 50 ਹਜ਼ਾਰ ਰੁਪਏ, ਪ੍ਰਸੂਤਾ ਸਕੀਮ ਅਧੀਨ 5 ਹਜ਼ਾਰ ਅਤੇ ਭਿਆਨਕ ਬਿਮਾਰੀ ਦੇ ਇਲਾਜ ਲਈ 81 ਹਜ਼ਾਰ 169 ਰੁਪਏ ਦੀ ਪ੍ਰਵਾਨਗੀ ਦਿੱਤੀ ਗਈ ਹੈ।  

ਉਨਾਂ ਦੱਸਿਆ ਕਿ ਵਿਤੀ ਸਹਾਇਤਾ ਕੇਵਲ ਪੰਜੀਕਿਰਤ ਉਸਾਰੀ ਕਿਰਤੀਆਂ ਨੂੰ ਹੀ ਦਿੱਤੀ ਜਾਂਦੀ ਹੈ ਜਿਹੜੇ ਬੋਰਡ ਦੇ ਮੈਂਬਰ ਹੋਣ ਉਨਾਂ ਦੱਸਿਆ ਕਿ ਉਸਾਰੀ ਕਿਰਤੀਆਂ ਨੂੰ ਪੰਜਾਬ ਬਿਲਡਿੰਗ ਐਂਡ ਅਦਰ ਕੰਸਟ੍ਰਕਸ਼ਨ ਵੈਲਫੇਅਰ ਬੋਰਡ ਦਾ ਮੈਂਬਰ ਬਣਨ ਲਈ ਕੇਵਲ ਇਕ ਵਾਰ 25 ਰੁਪਏ ਰਜਿਸਟ੍ਰੇਸ਼ਨ ਫੀਸ ਦੇ ਨਾਲ ਅਰਜੀ ਹਲਕੇ ਦੇ ਸਹਇਕ ਕਿਰਤ ਕਮਿਸ਼ਨਰ/ ਕਿਰਤ ਤੇ ਸੁਲਾਹ ਅਫਸਰ ਜਾਂ ਕਿਰਤ ਇੰਸਪੈਕਟਰ ਨੂੰ ਦੇਣ ਹੋਵੇਗੀ । ਇਸ ਤੋਂ ਬਾਅਦ ਮੈਂਬਰਸ਼ਿਪ ਜਾਰੀ ਰੱਖਣ ਲਈ 10 ਰੁਪਏ ਪ੍ਰਤੀ ਮਹੀਨਾ ਅੰਸ਼ਦਾਨ ਜਮਾਂ ਕਰਵਾਉਣਾ ਪੈਦਾ ਹੈ। ਪੰਜਾਬ ਸਰਕਾਰ ਵੱਲੋਂ ਪੰਜਾਬ ਬਿਲਡਿੰਗ ਅਦਰ ਕੰਸਟਰੈਕਸ਼ਨ ਵਰਕਰਜ਼ ਵੈਲਫੇਅਰ ਬੋਰਡ ਰਾਹੀਂ ਪੰਜੀਕ੍ਰਿਤ ਕਾਮਿਆਂ ਨੂੰ ਲੜਕੀ ਦੀ ਸ਼ਾਦੀ ਲਈ 31 ਹਜ਼ਾਰ ਰੁਪਏ ਸ਼ਗਨ ਸਕੀਮ ਤਹਿਤ ਦਿੱਤੇ ਜਾਂਦੇ ਹਨ ਅਤੇ ਲਾਭਪਾਤਰੀ ਆਪਣੀ ਖੁਦ ਦੀ ਸ਼ਾਦੀ ਲਈ ਵੀ ਸ਼ਗਨ ਰਾਸ਼ੀ ਪ੍ਰਾਪਤ ਕਰ ਸਕਦਾ।ਉਸਾਰੀ ਕ੍ਰਿਤੀਆਂ ਦੇ ਬੱਚਿਆਂ ਲਈ ਵਜ਼ੀਫਾ ਸਕੀਮ ਵਜੋਂ 2800 ਤੋਂ 58,000/-ਰੁਪਏ , ਐਕਸਗੇਸ਼ੀਆ ਸਕੀਮ ਤਹਿਤ 01 ਲੱਖ 50 ਹਜ਼ਾਰ ਰੁਪਏ, ਦਾਹ ਸੰਸਕਾਰ ਲਈ 10 ਹਜ਼ਾਰ ਰੁਪਏ, ਪ੍ਰਸੂਤਾ ਸਕੀਮ ਅਧੀਨ 05 ਹਜ਼ਾਰ ਰੁਪਏ ਖਤਰਨਾਕ ਬਿਮਾਰੀਆਂ ਦੇ ਇਲਾਜ ਲਈ 01 ਲੱਖ ਰੁਪਏ ਤੱਕ ਦੀ ਸਹਾਇਤਾ ਰਾਸ਼ੀ ਦਿੱਤੀ ਜਾਂਦੀ ਹੈ। ਇਸ ਤੋਂ ਇਲਾਵਾ ਬੋਰਡ ਦੀ 05 ਸਾਲ ਮੈਂਬਰਸ਼ਿਪ ਪੂਰੀ ਹੋਣ ਤੇ  12 ਹਜ਼ਾਰ ਤੋਂ 25 ਹਜ਼ਾਰ​ ​ਰੁਪਏ ਤੱਕ ਪ੍ਰਤੀ ਸਾਲ ਪੈਨਸ਼ਨ ਵੀ ਦਿੱਤੀ ਜਾਂਦੀ ਹੈ। ਇਸ ਮੌਕੇ ਸਹਾਇਕ ਕਿਰਤ ਕਮਿਸ਼ਨ ਸ੍ਰੀਮਤੀ ਮੋਨਾਪੁਰੀ ਸਮੇਤ ਵੱਖ ਵੱਖ ਵਿਭਾਗਾਂ ਦੇ ਅਧਿਕਾਰੀ ਮੌਜੂਦ ਸਨ।

 

Tags: SDM MOHALI LAKHMIR SINGH

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD