Wednesday, 22 July 2026

 

 

ਖ਼ਾਸ ਖਬਰਾਂ ਆਪ ਸਰਕਾਰ ਨੇ ਅਫ਼ਸਰਸ਼ਾਹੀ ਨੂੰ ਹਾਸ਼ੀਏ ’ਤੇ ਧੱਕਣ ਤੋਂ ਬਾਅਦ ਹੁਣ ਖੁੱਲ੍ਹੇਆਮ ਸਿਆਸਤ ਦਾ ਅਪਰਾਧੀਕਰਨ ਸ਼ੁਰੂ ਕਰ ਦਿੱਤਾ ਹੈ: ਸੁਨੀਲ ਜਾਖੜ ਪੰਜਾਬ ਵਿੱਚ ਪੇਪਰ ਲੀਕ ਹੋਣ ਦੇ ਮਾਮਲਿਆਂ ਵਿੱਚ ਮਾਨ ਤੇ ਬੈਂਸ ਅਸਤੀਫਾ ਦੇਣ: ਅਮਰਿੰਦਰ ਸਿੰਘ ਰਾਜਾ ਵੜਿੰਗ ਖਰੜ ਪੈਦਲ ਮਾਰਚ ਦਾ 9ਵਾਂ ਦਿਨ : ਰਵਿੰਦਰ ਸਿੰਘ ਖੇੜਾ ਨੇ ਨਿੱਜਰ ਰੋਡ 'ਤੇ ਬੰਦ ਪਈ ਸੀਵਰੇਜ ਲਾਈਨ ਦਾ ਮੁੱਦਾ ਚੁੱਕਿਆ ਸਾਰੇ ਹੜ੍ਹ ਮਾਰੇ ਇਲਾਕਿਆਂ ਵਿਚ ਹੜ੍ਹ ਰੋਕੂ ਕੰਮ ਮੁਕੰਮਲ ਕੀਤੇ ਜਾਣ: ਸੁਖਬੀਰ ਸਿੰਘ ਬਾਦਲ ਨੇ ਅਕਾਲੀ ਵਰਕਰਾਂ ਨੂੰ ਕੀਤੀ ਅਪੀਲ ਰੋਸ ਮੁਜ਼ਾਹਰਾ ਕਰ ਰਹੇ ਵਿਦਿਆਰਥੀਆਂ ਦੇ ਮਸਲੇ ਜਲਦੀ ਹੱਲ ਕਰੋ: ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਨੂੰ ਕੀਤੀ ਅਪੀਲ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ

 

ਪੰਜਾਬ ਵਿਚ ਬਾਡੀ ਬਿਲਡਰਾਂ ਨੂੰ ਮਿਲੇਗਾ ਪੂਰਾ ਮਾਣ ਸਨਮਾਨ-ਅਜਮੇਰ ਸਿੰਘ ਲੱਖੋਵਾਲ

ਪਾਬਾ ਵੱਲੋਂ 27 ਦਸੰਬਰ ਨੂੰ ਹੋਵੇਗਾ 'ਜੋਸ਼ ਮਿਸਟਰ ਪੰਜਾਬ-2015', ਯੂਥ ਅਕਾਲੀ ਦਲ ਪੂਰੀ ਤਰ੍ਹਾਂ ਨਾਲ ਖੇਡਾਂ ਲਈ ਸਮਰਪਿਤ-ਗੋਸ਼ਾ

ਪੰਜਾਬ ਵਿਚ ਬਾਡੀ ਬਿਲਡਰਾਂ ਨੂੰ ਮਿਲੇਗਾ ਪੂਰਾ ਮਾਣ ਸਨਮਾਨ-ਅਜਮੇਰ ਸਿੰਘ ਲੱਖੋਵਾਲ

5 Dariya News (ਅਜੇ ਪਾਹਵਾ)

ਲੁਧਿਆਣਾ , 10 Dec 2015

Last updated on: Dec 10, 2015, 00:00 IST

ਪੰਜਾਬ ਵਿਚ ਬਾਡੀ ਬਿਲਡਿੰਗ ਨੂੰ ਮਾਨਤਾ ਦਿਵਾਉਣ ਲਈ ਬਹੁਤ ਹੀ ਜਲਦ ਸੂਬੇ ਦੇ ਉਪ ਮੁੱਖ ਮੰਤਰੀ ਅਤੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੂੰ ਮਿਲਕੇ ਮੰਗ ਪੱਤਰ ਸੌਂਪਿਆ ਜਾਵੇਗਾ ਤਾਂ ਜੋ ਪੰਜਾਬ ਦੇ ਹੋਣਹਾਰ ਖਿਡਾਰੀਆਂ ਨੂੰ ਬਣਦਾ ਮਾਣ ਸਨਮਾਨ ਦਿਵਾਇਆ ਜਾ ਸਕੇ। ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਚੇਅਰਮੈਨ ਅਜਮੇਰ ਸਿੰਘ ਲੱਖੋਵਾਲ ਨੇ ਕੀਤਾ, ਜੋ ਕਿ ਲੁਧਿਆਣਾ ਦੁੱਗਰੀ ਰੋਡ ਸਥਿਤ ਅੱਪੂ ਜਿੰਮ ਵਿਚ ਬਾਡੀ ਬਿਲਡਰਾਂ ਨੂੰ ਸੰਬੋਧਨ ਕਰ ਰਹੇ ਸਨ। ਇਸ ਮੌਕੇ ਸ: ਲੱਖੋਵਾਲ ਨੇ ਵਰਲਡ ਗੋਲਡ ਮੈਡਲਿਸਟ ਮੁਨੀਸ਼ ਕੁਮਾਰ ਅਤੇ ਬਾਡੀ ਬਿਲਡਰ ਸੰਦੀਪ ਗੁਸਾਈਂ ਨੂੰ ਵਿਸ਼ੇਸ਼ ਸਨਮਾਨ ਵੀ ਦਿੱਤਾ ਤੇ ਕਿਹਾ ਕਿ ਅੱਜ ਲੋੜ ਹੈ ਅਜਿਹੇ ਨੌਜਵਾਨਾਂ ਤੋਂ ਸੇਧ ਲੈਣ ਦੀ, ਜੋ ਨਸ਼ਿਆਂ ਤੋਂ ਦੂਰ ਰਹਿ ਕੇ ਆਪਣੇ ਪਰਿਵਾਰ, ਸ਼ਹਿਰ ਤੇ ਸੂਬੇ ਦਾ ਪੂਰੇ ਸੰਸਾਰ ਭਰ ਵਿਚ ਨਾਮ ਰੌਸ਼ਨ ਕਰ ਰਹੇ ਹਨ। 

ਇਸ ਮੌਕੇ ਪੰਜਾਬ ਰਾਜ ਘੱਟ ਗਿਣਤੀ ਕਮਿਸ਼ਨ ਦੇ ਮੈਂਬਰ ਅਲਬਰਟ ਦੂਆ ਅਤੇ ਸ਼੍ਰੋਮਣੀ ਅਕਾਲੀ ਦਲ ਦੇ ਯੂਥ ਆਗੂ ਗੁਰਦੀਪ ਸਿੰਘ ਗੋਸ਼ਾ ਵੀ ਵਿਸ਼ੇਸ਼ ਤੌਰ 'ਤੇ ਹਾਜ਼ਰ ਸਨ, ਜਿਨ੍ਹਾਂ ਨੇ ਬਾਡੀ ਬਿਲਡਿੰਗ ਖੇਡ ਪ੍ਰਤੀ ਆਪਣਾ ਸੁਝਾਅ ਦੱਸਦੇ ਹੋਏ ਕਿਹਾ ਕਿ ਇਹ ਖੇਡ ਜਿੱਥੇ ਖਿਡਾਰੀ ਨੂੰ ਸਰੀਰਿਕ ਪੱਖੋਂ ਮਜ਼ਬੂਤ ਕਰਦੀ ਹੈ, ਉਥੇ ਹੀ ਮਾਨਸਿਕ ਪੱਖੋ ਵੀ ਖਿਡਾਰੀਆਂ ਨੂੰ ਸਿਹਤਯਾਬ ਕਰਦੀ ਹੈ। ਇਸ ਲਈ ਇਸ ਖੇਡ ਨਾਲ ਹਰ ਇਕ ਖਿਡਾਰੀ ਨੂੰ ਜੁੜਣਾ ਚਾਹੀਦਾ ਹੈ। ਇਸ ਮੌਕੇ ਪ੍ਰਦੀਪ ਕੁਮਾਰ ਅੱਪੂ ਨੇ ਕਿਹਾ ਕਿ ਉਹ ਇਸ ਖੇਡ ਪ੍ਰਤੀ ਪੂਰੀ ਤਰ੍ਹਾਂ ਨਾਲ ਸਮਰਪਿਤ ਹਨ ਅਤੇ ਇਸੇ ਤਹਿਤ 27 ਦਸੰਬਰ ਨੂੰ ਨਹਿਰੂ ਸਿਧਾਂਤ ਕੇਂਦਰ ਵਿਚ ਪੰਜਾਬ ਐਮਚਿਓਰ ਬਾਡੀ ਬਿਲਡਿੰਗ ਐਸੋਸੀਏਸ਼ਨ ਦੇ ਬੈਨਰ ਹੇਠ ਜੋਸ਼ ਮਿਸਟਰ ਪੰਜਾਬ 2015 ਪ੍ਰਤੀਯੋਗਤ ਕਰਵਾਈ ਜਾਵੇਗੀ, ਜਿਸ ਵਿਚ ਪੰਜਾਬ ਭਰ ਤੋਂ 200 ਦੇ ਕਰੀਬ ਖਿਡਾਰੀ ਹਿੱਸਾ ਲੈਣਗੇ। ਇਸ ਮੌਕੇ ਪ੍ਰਦੀਪ ਕੁਮਾਰ ਅੱਪੂ, ਸੰਦੀਪ ਸੌਨੀ, ਜੌਲੀ ਸਿੰਘ, ਬੱਬਲੂ ਕੁਮਾਰ, ਅਜੈ ਕੁਮਾਰ, ਗੁਰਵਿੰਦਰ ਦੋਸਾਂਝ, ਸੰਜੀਵ ਸੋਨੂੰ, ਸ਼ੀਲਾ ਦੁੱਗਰੀ, ਬੌਨੀ ਗਰੇਵਾਲ, ਜਸਬੀਰ ਸਿੰਘ, ਮੁਨੀਸ਼ ਕੁਮਾਰ, ਅਰੁਣ ਕੁਮਾਰ, ਰੌਬਿਨ ਕੁਮਾਰ, ਮਨਿੰਦਰ ਸਿੰਘ, ਜਰਨੈਲ ਸਿੰਘ, ਬਲਬੀਰ ਸਿੰਘ, ਮੋਹਿਤ ਰਾਜਪੂਤ, ਕਰਨ ਮੌਦਗਿੱਲ, ਸਭੇਕ ਗਰੇਵਾਲ, ਪ੍ਰੀਤ ਗਿੱਲ ਆਦਿ ਹਾਜ਼ਰ ਸਨ। 

 

Tags: AJMER SINGH LAKHOWAL

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD