Wednesday, 22 July 2026

 

 

ਖ਼ਾਸ ਖਬਰਾਂ ਆਪ ਸਰਕਾਰ ਨੇ ਅਫ਼ਸਰਸ਼ਾਹੀ ਨੂੰ ਹਾਸ਼ੀਏ ’ਤੇ ਧੱਕਣ ਤੋਂ ਬਾਅਦ ਹੁਣ ਖੁੱਲ੍ਹੇਆਮ ਸਿਆਸਤ ਦਾ ਅਪਰਾਧੀਕਰਨ ਸ਼ੁਰੂ ਕਰ ਦਿੱਤਾ ਹੈ: ਸੁਨੀਲ ਜਾਖੜ ਪੰਜਾਬ ਵਿੱਚ ਪੇਪਰ ਲੀਕ ਹੋਣ ਦੇ ਮਾਮਲਿਆਂ ਵਿੱਚ ਮਾਨ ਤੇ ਬੈਂਸ ਅਸਤੀਫਾ ਦੇਣ: ਅਮਰਿੰਦਰ ਸਿੰਘ ਰਾਜਾ ਵੜਿੰਗ ਖਰੜ ਪੈਦਲ ਮਾਰਚ ਦਾ 9ਵਾਂ ਦਿਨ : ਰਵਿੰਦਰ ਸਿੰਘ ਖੇੜਾ ਨੇ ਨਿੱਜਰ ਰੋਡ 'ਤੇ ਬੰਦ ਪਈ ਸੀਵਰੇਜ ਲਾਈਨ ਦਾ ਮੁੱਦਾ ਚੁੱਕਿਆ ਸਾਰੇ ਹੜ੍ਹ ਮਾਰੇ ਇਲਾਕਿਆਂ ਵਿਚ ਹੜ੍ਹ ਰੋਕੂ ਕੰਮ ਮੁਕੰਮਲ ਕੀਤੇ ਜਾਣ: ਸੁਖਬੀਰ ਸਿੰਘ ਬਾਦਲ ਨੇ ਅਕਾਲੀ ਵਰਕਰਾਂ ਨੂੰ ਕੀਤੀ ਅਪੀਲ ਰੋਸ ਮੁਜ਼ਾਹਰਾ ਕਰ ਰਹੇ ਵਿਦਿਆਰਥੀਆਂ ਦੇ ਮਸਲੇ ਜਲਦੀ ਹੱਲ ਕਰੋ: ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਨੂੰ ਕੀਤੀ ਅਪੀਲ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ

 

ਅਟਵਾਲ ਦੀ ਅਗਵਾਈ ਹੇਠ ਵਫਦ ਵਲੋ' ਅਨੁਸੂਚਿਤ ਜਾਤੀਆਂ ਅਤੇ ਪੱਛੜੀਆਂ ਸ਼੍ਰੇਣੀਆਂ ਦੀ ਭਲਾਈ ਲਈ ਉਸਾਰੂ ਕਦਮ ਚੁੱਕਣ ਲਈ ਪ੍ਰਧਾਨ ਮੰਤਰੀ ਨਾਲ ਮੁਲਾਕਾਤ

Web Admin

Web Admin

5 Dariya News

ਚੰਡੀਗੜ੍ਹ , 11 Dec 2015

Last updated on: Dec 11, 2015, 00:00 IST

ਅੱਜ ਫੋਰਮ ਆਫ ਐਸ.ਸੀ. ਐਂਡ ਐਸ.ਟੀ. ਲੈਜਿਸਲੇਚਰਜ਼ ਐਂਡ ਪਾਰਲੀਮੈਂਟੇਰੀਅਨਜ਼ ਦਾ ਇਕ ਵਫ਼ਦ ਡਾ. ਚਰਨਜੀਤ ਸਿੰਘ ਅਟਵਾਲ,ਸਪੀਕਰ, ਪੰਜਾਬ ਵਿਧਾਨ ਸਭਾ ਦੀ ਅਗਵਾਈ ਹੇਠ ਅਨੁਸੂਚਿਤ ਜਾਤੀਆਂ ਅਤੇ ਪੱਛੜੀਆਂ ਸ਼੍ਰੇਣੀਆਂ ਦੀ ਭਲਾਈ ਲਈ ਉਸਾਰੂ ਕਦਮ ਚੁੱਕਣ ਲਈ ਦੇਸ਼ ਦੇ ਪ੍ਰਧਾਨ ਮੰਤਰੀ  ਨੂੰ ਦਿੱਲੀ ਵਿਖੇ ਮਿਲਿਆ। ਇਸ ਮੁਲਾਕਾਤ ਦੌਰਾਨ ਵਫ਼ਦ ਨੇ ਪ੍ਰਧਾਨ ਮੰਤਰੀ ਜੀ ਨੂੰ ਮੈਮੋਰੰਡਮ ਦਿੱਤਾ ਅਤੇ ਇਸ ਦੇ ਨਾਲ ਹੀ ਉਨ੍ਹਾਂ ਨੇ ਪ੍ਰਧਾਨ ਮੰਤਰੀ ਜੀ ਨੂੰ ਨਵੀਂ ਦਿੱਲੀ ਵਿਖੇ ਹੋਣ ਵਾਲੀ ਤੀਜੀ ਅੰਤਰਰਾਸ਼ਟਰੀ ਐਸ.ਐਸੀ. ਐਂਡ ਐਸ.ਟੀ. ਕਨਵੈਂਸ਼ਨ ਵਿਚ ਬਤੌਰ ਮੁੱਖ ਮਹਿਮਾਨ ਸ਼ਿਰਕਤ ਕਰਨ ਲਈ ਬੇਨਤੀ ਵੀ ਕੀਤੀ।ਇਸ ਵਫ਼ਦ ਵਿਚ ਦੇਸ਼ ਦੇ ਕਈ ਕੇਂਦਰੀ ਮੰਤਰੀ, ਮੈਂਬਰ ਪਾਰਲੀਮੈਂਟ, ਵੱਖ ਵੱਖ ਰਾਜਾਂ ਦੇ ਮੰਤਰੀ ਅਤੇ ਵੱਖ ਵੱਖ ਕਾਰਪੋਰੇਸ਼ਨਾਂ ਦੇ ਚੇਅਰਮੈਨਾਂ ਤੋਂ ਇਲਾਵਾ ਕਈ ਸਾਬਕਾ ਮੰਤਰੀ ਅਤੇ ਮੈਂਬਰ ਪਾਰਲੀਮੈਂਟ ਵੀ ਸ਼ਾਮਲ ਸਨ।ਇਸ ਵਫ਼ਦ ਵਲੋਂ ਜਿਹੜਾ ਮੈਮੋਰੰਡਮ ਪ੍ਰਧਾਨ ਮੰਤਰੀ ਜੀ ਨੂੰ ਦਿੱਤਾ ਗਿਆ, ਉਸ ਵਿਚ ਮੁੱਖ ਤੌਰ ਤੇ ਰਾਖਵਾਂਕਰਨ ਪਾਲਿਸੀ, ਰਾਈਟ ਟੂ ਐਜੂਕੇਸ਼ਨ ਦਾ ਅਧਿਕਾਰ ਨੂੰ ਹੋਰ ਕਾਰਗਰ ਬਣਾਉਣਾ, ਅੰਤਰਰਾਸ਼ਟਰੀ ਸਮਾਨਤਾ ਦਿਵਸ ਮਨਾਉਣਾ, ਠੇਕਾ ਪ੍ਰਣਾਲੀ ਨੂੰ ਬੰਦ ਕਰਨਾ, ਐਟਰੋਸਿਟੀ ਐਕਟ, 1989 ਨੂੰ ਹੋਰ ਮਜ਼ਬੂਤ ਬਣਾਉਣਾ, ਸਪੈਸ਼ਲ ਕੰਪੋਨੈਂਟ ਪਲਾਨ ਅਤੇ ਟਰਾਈਬਲ ਸਬ ਪਲਾਨ ਆਦਿ ਸ਼ਾਮਲ ਸਨ। ਇਸ ਤੋਂ ਇਲਾਵਾ ਵਫ਼ਦ ਵਲੋਂ ਪ੍ਰਧਾਨ ਮੰਤਰੀ ਜੀ ਨੂੰ ਇਹ ਵੀ ਬੇਨਤੀ ਕੀਤੀ ਗਈ ਕਿ ਸੁਪਰੀਮ ਕੋਰਟ ਵਲੋਂ ਸਾਰੇ ਨੈਸ਼ਨਲਾਈਜ਼ਡ ਬੈਂਕਾਂ ਨੂੰ ਗਰੇਡ ਛੇ ਦੇ ਅਫਸਰਾਂ  ਦੀਆਂ ਤਰੱਕੀਆਂ ਸਮੇਂ ਰਾਖਵਾਂਕਰਨ ਦੇ ਸਿਧਾਂਤਾਂ ਨੂੰ ਅਪਣਾਉਣ ਦੀ ਜਿਹੜੀ ਜੱਜਮੈਂਟ ਦਿੱਤੀ ਗਈ ਹੈ, ਉਸ ਦੇ ਖਿਲਾਫ ਕੇਂਦਰ ਸਰਕਾਰ ਵਲੋਂ ਪਾਈ ਗਈ ਰਿਵੀਊ ਪਟੀਸ਼ਨ ਵਾਪਸ ਲੈ ਲਈ ਜਾਵੇ।

ਇਸ ਤੋਂ ਇਲਾਵਾ ਵਫ਼ਦ ਨੇ ਇਹ ਵੀ ਬੇਨਤੀ ਕੀਤੀ ਕਿ ਮਾਨਯੋਗ ਅਦਾਲਤਾਂ ਵਲੋਂ ਰਾਖਵਾਂਕਰਨ ਵਿਰੋਧੀ ਕਈ ਜੱਜਮੈਂਟਾਂ ਦਿੱਤੀਆਂ ਗਈਆਂ ਹਨ, ਜਿਨਾਂ ਤੇ ਮੁੜ ਵਿਚਾਰ ਕਰਨ ਦੀ ਲੋੜ ਹੈ।ਇਸ ਮੁਲਾਕਾਤ ਦੌਰਾਨ ਐਸੀ.ਸੀ. ਅਤੇ ਐਸ.ਟੀ. ਲੋਕਾਂ ਦੀ ਪਾਪੁਲੇਸ਼ਨ ਦੇ ਹਿਸਾਬ ਨਾਲ ਉਨ੍ਹਾਂ ਨੂੰ ਰਿਜ਼ਰਵੇਸ਼ਨ ਤਹਿ ਕਰਨ ਦਾ ਮੁੱਦਾ ਵੀ ਵਿਚਾਰਿਆ ਗਿਆ। ਫੋਰਮ ਦੇ ਇਸ ਵਫ਼ਦ ਵਲੋਂ ਪ੍ਰਧਾਨ ਮੰਤਰੀ ਜੀ ਨੂੰ 85ਵੀ ਅਮੈਂਡਮੈਂਟ ਲਾਗੂ ਕਰਨ ਲਈ ਵੀ ਬੇਨਤੀ ਕੀਤੀ ਗਈ ਅਤੇ ਵੱਖ ਵੱਖ ਵਿਭਾਗਾਂ ਵਿਚ ਪਏ ਬੈਕਲਾਗ ਨੂੰ ਪੂਰਾ ਕਰਨ ਲਈ ਵੀ ਹਦਾਇਤਾਂ ਜਾਰੀ ਕਰਨ ਦੀ ਬੇਨਤੀ ਕੀਤੀ ਗਈ।ਇਸ ਮੌਕੇ ਜੰਮੂ ਐਂਡ ਕਸ਼ਮੀਰ ਵਲੋਂ ਸੈਕਸ਼ਨ 6 ਸਟਰਾਈਕਿੰਗ ਦਾ ਮੁੱਦਾ ਵੀ ਵਿਚਾਰਿਆ ਗਿਆ। ਇਸ ਤੋਂ ਇਲਾਵਾ ਜੁਡੀਸ਼ਰੀ, ਸਾਈਂਟੀਫਿਕ ਅਦਾਰਿਆਂ ਅਤੇ ਪ੍ਰਾਈਵੇਟ ਯੂਨੀਵਰਸਿਟੀਆਂ ਤੋਂ ਇਲਾਵਾ ਪ੍ਰਾਈਵੇਟ ਖੇਤਰ ਵਿਚ ਵੀ ਰਿਜ਼ਰਵੇਸ਼ਨ ਲਾਗੂ ਕਰਨ ਦਾ ਮੁੱਦਾ ਤੇ ਵੀ ਵਿਚਾਰ ਕੀਤਾ ਗਿਆ। ਫੋਰਮ ਦੇ ਵਫ਼ਦ ਨੇ ਪ੍ਰਧਾਨ ਮੰਤਰੀ ਜੀ ਨੂੰ ਠੇਕਾ ਅਧਾਰਤ ਭਰਤੀ ਸਿਸਟਮ ਨੂੰ ਬੰਦ ਕਰਨ ਲਈ ਵੀ ਬੇਨਤੀ ਕੀਤੀ।ਇਸ ਤੋਂ ਇਲਾਵਾ ਫੋਰਮ ਵਲੋਂ ਰਾਈਟ ਟੂ ਐਜੂਕੇਸ਼ਨ ਤਹਿਤ ਰਾਈਟ ਐਜੂਕੇਸ਼ਨ ਦੇਣ ਅਤੇ ਸਾਰੇ ਸਕੂਲਾਂ ਵਿਚ ਇਕ ਹੀ ਸਿਲੈਬਸ ਹੋਣ ਤੇ ਜ਼ੋਰ ਦਿੱਤਾ ਗਿਆ। ਅਨੁਸੂਚਿਤ ਜਾਤੀਆਂ ਅਤੇ ਪੱਛੜੀਆਂ ਸ਼੍ਰੇਣੀਆਂ ਦੇ ਬੱਚਿਆਂ ਲਈ ਘੱਟ ਵਿਆਜ ਤੇ ਲੋਨ ਦੀ ਸਹੂਲਤ ਹੋਣੀ ਬਹੁਤ ਜ਼ਰੂਰੀ ਹੈ। ਇਸ ਤੋਂ ਇਲਾਵਾ ਵਫ਼ਦ ਵਲੋਂ ਦੇਸ਼ ਦੀਆਂ ਸਾਰੀਆਂ ਕੇਂਦਰੀ ਯੂਨੀਵਰਸਿਟੀਆਂ ਵਿਚ ਬਾਬਾ ਸਾਹਿਬ ਡਾ. ਬੀ.ਆਰ. ਅੰਬੇਦਕਰ ਦੀ ਚੇਅਰ ਸਥਾਪਿਤ ਕਰਨ ਤੇ ਵੀ ਜ਼ੋਰ ਦਿੱਤਾ ਗਿਆ। 

ਇਸ ਵਫ਼ਦ ਵਲੋਂ ਪ੍ਰਧਾਨ ਮੰਤਰੀ ਜੀ ਨੂੰ ਇਹ ਵੀ ਬੇਨਤੀ ਕੀਤੀ ਗਈ ਕਿ ਬਾਬਾ ਸਾਹਿਬ ਡਾ. ਬੀ.ਆਰ. ਅੰਬੇਦਕਰ ਜੀ ਦੀ ਜਨਮ ਮਿਤੀ 14 ਅਪ੍ਰੈਲ  ਨੂੰ  ਅੰਤਰਰਾਸ਼ਟਰੀ ਸਮਾਨਤਾ ਦਿਵਸ ਵਜੋਂ ਮਨਾਉਣਾ ਚਾਹੀਦਾ ਹੈ। ਇਸ ਤੋਂ ਇਲਾਵਾ ਐਸ.ਸੀ. ਐਂਡ ਐਸ.ਟੀ. ਜਾਤੀਆਂ ਨਾਲ ਸਬੰਧਤ ਬੇਘਰੇ ਲੋਕਾਂ ਨੂੰ ਪਲਾਟ ਮੁਹੱਈਆ ਕਰਵਾਉਣ ਤੇ ਵੀ ਜ਼ੋਰ ਦਿੱਤਾ ਗਿਆ।ਵਫ਼ਦ ਨੇ ਦੱਸਿਆ ਕਿ ਉਪਰੋਕਤ ਮੰਗਾਂ ਨੂੰ ਪ੍ਰਧਾਨ ਮੰਤਰੀ ਜੀ ਨੇ ਬਹੁਤ ਹੀ ਗੌਰ ਨਾਲ ਸੁਣਿਆ ਅਤੇ ਇਨ੍ਹਾਂ ਮੰਗਾਂ ਨੂੰ ਧਿਆਨ ਨਾਲ ਵਿਚਾਰਨ ਦਾ ਭਰੌਸਾ ਦਿੱਤਾ।ਇਸ ਤੋਂ ਇਲਾਵਾ ਪ੍ਰਧਾਨ ਮੰਤਰੀ ਜੀ ਨੇ ਇਹ ਵੀ ਭਰੋਸਾ ਦਿੱਤਾ ਕਿ ਉਹ ਨਵੀਂ ਦਿੱਲੀ ਵਿਖੇ ਹੋਣ ਵਾਲੀ ਤੀਜੀ ਅੰਤਰਰਾਸ਼ਟਰੀ ਐਸ.ਐਸੀ. ਐਂਡ ਐਸ.ਟੀ. ਕਨਵੈਂਸ਼ਨ ਵਿਚ ਸ਼ਿਰਕਤ ਕਰਨ ਲਈ ਜ਼ਰੂਰ ਸਮਾਂ ਕੱਢਣਗੇ।

 

Tags: Narender Modi , Charanjit Singh Atwal

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD