Friday, 05 June 2026

 

 

ਖ਼ਾਸ ਖਬਰਾਂ ਪੰਜਾਬ ਸਰਕਾਰ ਦੀ ‘ਮੇਰੀ ਰਸੋਈ’ ਸਕੀਮ ਨਾਲ ਜ਼ਿਲ੍ਹੇ ਦੇ 2 ਲੱਖ 70 ਹਜ਼ਾਰ ਪਰਿਵਾਰਾਂ ਨੂੰ ਹੋਵੇਗਾ ਲਾਭ- ਮੋਹਿੰਦਰ ਭਗਤ ਅਮਿੱਟ ਯਾਦਾਂ ਛੱਡਦਾ ਪਿੰਡ ਸੀਚੇਵਾਲ ਦਾ ਪੰਜ ਰੋਜ਼ਾ ਖੇਡ ਮੇਲਾ ਸੰਪੰਨ ਪੰਜਾਬ ਸਰਕਾਰ ਦੀ ਮੁਹਿੰਮ ‘ਯੁੱਧ ਨਸ਼ਿਆਂ ਵਿਰੁੱਧ’ ਸੂਬੇ ’ਚੋਂ ਨਸ਼ਿਆਂ ਦੇ ਖਾਤਮੇ ਲਈ ਜਨ ਅੰਦੋਲਨ ਬਣੀ : ਮੋਹਿੰਦਰ ਭਗਤ ਇਵੇਟ ਕੂਪਰ ਨੇ ਨਰੇਂਦਰ ਮੋਦੀ ਨਾਲ ਮੁਲਾਕਾਤ ਕੀਤੀ ਡੈਲਸੀ ਰੋਡਰਿਗਜ਼ ਨੇ ਨਰੇਂਦਰ ਮੋਦੀ ਨਾਲ ਮੁਲਾਕਾਤ ਕੀਤੀ ਹਰਿਆਣਾ ਸਾਰੇ ਵਿਭਾਗਾਂ ਨੂੰ ਆਪਣੇ 5 ਸਾਲਾਂ ਦਾ ਰੋਡਮੈਪ ਏਆਈ ਟੂਲ 'ਤੇ ਅਪਲੋਡ ਕਰਨ ਦੇ ਨਾਇਬ ਸਿੰਘ ਸੈਣੀ ਨੇ ਦਿੱਤੇ ਨਿਰਦੇਸ਼ ਨਾਇਬ ਸਿੰਘ ਸੈਣੀ ਨੇ ਮਾਰਚ 2027 ਤੱਕ 12 ਫੁੱਟ ਦੀ ਹਰ ਸੜਕ ਨੂੰ 18 ਫੁੱਟ ਚੌੜਾ ਕਰਨ ਦੇ ਨਿਰਦੇਸ਼ ਦਿੱਤੇ ਸੂਬੇ ਵਿੱਚ ਸਾਰੇ ਯੋਗ ਪਰਿਵਾਰਾਂ ਨੂੰ ਦਿੱਤੀ ਜਾਵੇਗੀ ਰਿਹਾਇਸ਼ੀ ਸਹੂਲਤ : ਨਾਇਬ ਸਿੰਘ ਸੈਣੀ ਪ੍ਰੋ. ਅਸੀਮ ਕੁਮਾਰ ਘੋਸ਼ ਨੇ ਨੌਜਵਾਨਾਂ ਨੂੰ ਰੁਜ਼ਗਾਰ ਸਿਰਜਕ ਬਣ ਕੇ ‘ਵਿਕਸਿਤ ਭਾਰਤ’ ਦੇ ਨਿਰਮਾਣ ਵਿੱਚ ਯੋਗਦਾਨ ਪਾਉਣ ਦੀ ਕੀਤੀ ਅਪੀਲ ਹਰਿਆਣਾ ਦੇ ਵੱਖ-ਵੱਖ ਬੋਰਡਾਂ ਅਤੇ ਕਮਿਸ਼ਨਾਂ ਦੇ ਨਵ-ਨਿਯੁਕਤ ਚੇਅਰਮੈਨਾਂ, ਵਾਈਸ-ਚੇਅਰਮੈਨਾਂ ਅਤੇ ਮੈਂਬਰਾਂ ਨੇ ਪੰਚਕੂਲਾ ਵਿੱਚ ਸੰਭਾਲਿਆ ਅਹੁਦਾ ਗੌਰਵ ਗੌਤਮ ਨੇ ਹਰਿਆਣਾ ਦੇ 23 ਉੱਤਮ ਖਿਡਾਰੀਆਂ ਨੂੰ ਸੀਨੀਅਰ ਅਤੇ ਜੂਨੀਅਰ ਕੋਚਾਂ ਦੇ ਨਿਯੁਕਤੀ ਪੱਤਰ ਸੌਂਪੇ 1 ਕਿਲੋਵਾਟ ਖਪਤਕਾਰਾਂ ਦੇ ਘਰ ਬਿਨਾਂ ਬੈਂਕ ਗਾਰੰਟੀ ਲੱਗੇਗਾ ਸੋਲਰ ਸਿਸਟਮ, ਬਿਜਲੀ ਬਿੱਲ ਹੋਵੇਗਾ ਜ਼ੀਰੋ : ਅਨਿਲ ਵਿਜ ਹਰਿਆਣਾ ਵਿੱਚ ਨਿਯਮਾਂ ਦੇ ਸਰਲੀਕਰਨ ਨਾਲ ਵਧੀ ਕਾਰੋਬਾਰੀ ਸੁਗਮਤਾ ਸੂਬੇ ਦੇ ਸਰਕਾਰੀ ਪੌਲੀਟੈਕਨਿਕ ਸੰਸਥਾਵਾਂ ਵਿੱਚ ਸ਼ੁਰੂ ਹੋਣਗੇ ਨਵੇਂ ਰੁਜ਼ਗਾਰਮੁਖੀ ਕੋਰਸ : ਮਹੀਪਾਲ ਢਾਂਡਾ ਰਾਜ ਸਰਕਾਰ ਸੂਬੇ ਦੇ ਸਰਕਾਰੀ ਹਸਪਤਾਲਾਂ ਨੂੰ ਅਤਿ-ਆਧੁਨਿਕ ਸਹੂਲਤਾਂ ਦੇਣ ਲਈ ਚੁੱਕ ਰਹੀ ਹੈ ਕਦਮ : ਆਰਤੀ ਸਿੰਘ ਰਾਓ ਗੁਰੂਗ੍ਰਾਮ ਵਾਸੀਆਂ ਲਈ ਵੱਡੀ ਸੌਗਾਤ ਨਾਂਗਲ ਚੌਧਰੀ ਵਿੱਚ 11.65 ਕਰੋੜ ਦੀ ਲਾਗਤ ਨਾਲ ਬਣੇਗਾ ਅਤਿ-ਆਧੁਨਿਕ ਕਮਿਊਨਿਟੀ ਹੈਲਥ ਸੈਂਟਰ : ਆਰਤੀ ਸਿੰਘ ਰਾਓ ਮੁੱਖ ਸਕੱਤਰ ਨੂੰ ਹਰਿਆਣਾ ਰਾਈਟ ਟੂ ਸਰਵਿਸ ਕਮਿਸ਼ਨ ਦੇ ਚੀਫ਼ ਕਮਿਸ਼ਨਰ ਦਾ ਵਾਧੂ ਚਾਰਜ ਸੰਸਦ ਮੈਂਬਰ ਤਨਮਨਜੀਤ ਸਿੰਘ ਢੇਸੀ ਨੇ ਯੂਕੇ ‘ਚ ਕਤਲ ਕੇਸ ਪਿੱਛੋਂ ਸਿੱਖਾਂ ਨੂੰ ਨਿਸ਼ਾਨਾ ਬਣਾਉਣ ’ਤੇ ਸੱਜੇ ਪੱਖੀ ਪਾਰਟੀਆਂ ਨੂੰ ਲਿਆ ਆੜੇ ਹੱਥੀਂ ਹਰ ਇਕ ਇਨਸਾਨ ਸਾਈਕਲਿੰਗ ਨੂੰ ਆਪਣੀ ਜ਼ਿੰਦਗੀ ਦਾ ਅਨਿੱਖੜਵਾਂ ਅੰਗ ਬਣਾਵੇ : ਵਿਧਾਇਕ ਰੁਪਿੰਦਰ ਸਿੰਘ ਹੈਪੀ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਐਲਾਨ ਤੋਂ 24 ਘੰਟਿਆਂ ਦੇ ਅੰਦਰ, ਪੰਜਾਬ ਸਰਕਾਰ ਵੱਲੋਂ ਪ੍ਰਾਈਵੇਟ ਸਕੂਲਾਂ ਦੁਆਰਾ ਮਨਮਾਨੇ ਢੰਗ ਨਾਲ ਫੀਸਾਂ ਵਿੱਚ ਵਾਧੇ ‘ਤੇ ਰੋਕ ਲਈ ਕਾਨੂੰਨ ਦਾ ਖਰੜਾ ਬਣਾਉਣ ਦੇ ਹੁਕਮ

 

ਪੰਜਾਬ ਸਰਕਾਰ ਵੱਲੋਂ ਅਮਰੁਤ ਯੋਜਨਾ ਤਹਿਤ 16 ਸ਼ਹਿਰਾਂ ਦੇ ਸਮੁੱਚੇ ਵਿਕਾਸ ਲਈ 3339 ਕਰੋੜ ਰੁਪਏ ਦੇ ਪ੍ਰਾਜੈਕਟ ਨੂੰ ਮਨਜ਼ੂਰੀ: ਅਨਿਲ ਜੋਸ਼ੀ

Web Admin

Web Admin

5 Dariya News

ਚੰਡੀਗੜ੍ਹ , 11 Dec 2015

Last updated on: Dec 11, 2015, 00:00 IST

ਸਥਾਨਕ ਸਰਕਾਰਾਂ ਬਾਰੇ ਮੰਤਰੀ ਸ੍ਰੀ ਅਨਿਲ ਜੋਸ਼ੀ ਨੇ ਦੱਸਿਆ ਕਿ ਪੰਜਾਬ ਸਰਕਾਰ ਨੇ ਅੱਜ ਇਕ ਅਹਿਮ ਫੈਸਲਾ ਲੈਂਦੇ ਹੋਏ 3339 ਕਰੋੜ ਰੁਪਏ ਦੀ ਉਸ ਮਹੱਤਵਪੂਰਨ ਸੂਬਾਈ ਸਾਲਾਨਾ ਕਾਰਵਾਈ ਯੋਜਨਾ ਨੂੰ ਮਨਜ਼ੂਰੀ ਦਿੰਦਿਆਂ ਅਗਲੇ ਪੰਜ ਵਰ੍ਹਿਆਂ ਲਈ ਜਲ ਸਪਲਾਈ, ਸੀਵਰੇਜ਼, ਸੀਪੇਜ਼, ਮੀਂਹ ਦੇ ਪਾਣੀ ਦੀ ਨਿਕਾਸੀ, ਸ਼ਹਿਰੀ ਆਵਾਜਾਈ, ਹਰਿਤ ਸਥਾਨ, ਪਾਰਕ, ਸੁਧਾਰ ਪ੍ਰਬੰਧਨ ਅਤੇ ਸਮਰੱਥਾ ਦਾ ਵਾਧਾ ਆਦਿ ਸਹੂਲਤਾਂ 16 ਸ਼ਹਿਰਾਂ ਨੂੰ ਦੇਣ ਦਾ ਫੈਸਲਾ ਕੀਤਾ ਹੈ। ਇਨ੍ਹਾਂ ਸ਼ਹਿਰਾਂ ਦੀ ਚੋਣ ਅਟਲ ਮਿਸ਼ਨ ਫਾਰ ਰੀਜੂਵੀਨੇਸ਼ਨ ਐਂਡ ਅਰਬਨ ਟਰਾਂਸਫਾਰਮੇਸ਼ਨ (ਅਮਰੁਤ) ਤਹਿਤ ਕੀਤੀ ਗਈ ਹੈ। ਪੰਜਾਬ ਦੇ ਮੁੱਖ ਸਕੱਤਰ ਦੀ ਅਗਵਾਈ ਹੇਠ ਇਕ ਉਚ ਪੱਧਰੀ ਕਮੇਟੀ ਨੇ ਅੱਜ ਇਸ ਯੋਜਨਾ ਨੂੰ ਮਨਜ਼ੂਰੀ ਦੇ ਦਿੱਤੀ ਅਤੇ ਇਸ ਨੂੰ ਕੇਂਦਰ ਸਰਕਾਰ ਕੋਲ ਭੇਜਿਆ ਜਾਵੇਗਾ ਜੋ ਕਿ ਇਸ ਨੂੰ ਮਨਜ਼ੂਰੀ ਅਤੇ ਫੰਡਾਂ ਨੂੰ ਜਾਰੀ ਕਰਨ ਲਈ ਅਪੈਕਸ ਕਮੇਟੀ ਸਾਹਮਣੇ ਰੱਖੇਗੀ।ਸ੍ਰੀ ਜੋਸ਼ੀ ਨੇ ਦੱਸਿਆ ਕਿ ਭਾਰਤ ਸਰਕਾਰ ਵੱਲੋਂ ਅਮਰੁਤ ਯੋਜਨਾ ਤਹਿਤ ਜਾਰੀ ਕੀਤੇ ਦਿਸ਼ਾ ਨਿਰਦੇਸ਼ਾਂ ਦਾ ਮੁੱਢਲਾ ਮਕਸਦ ਪਾਣੀ ਦੀ ਸਪਲਾਈ, ਸੀਵਰੇਜ ਅਤੇ ਸ਼ਹਿਰੀ ਆਵਾਜਾਈ ਆਦਿ ਮੁੱਢਲੇ ਪੱਧਰ ਦੀਆਂ ਸੁਵਿਧਾਵਾਂ ਸ਼ਹਿਰੀ ਲੋਕਾਂ ਨੂੰ ਮਹੁੱਈਆ ਕਰਵਾਉਣਾ ਹੈ ਤਾਂ ਜੋ ਸਮਾਜ ਦੇ ਸਾਰੇ ਤਬਕਿਆਂ ਖਾਸ ਕਰ ਕੇ ਗਰੀਬ ਲੋਕਾਂ ਦਾ ਜੀਵਨ ਪੱਧਰ ਉਚਾ ਉਠ ਸਕੇ।

ਸਥਾਨਕ ਸਰਕਾਰਾਂ ਬਾਰੇ ਮੰਤਰੀ ਨੇ ਕਿਹਾ ਕਿ ਪੰਜਾਬ ਮਿਉਂਸਪਲ ਇਨਫਰਾਸਟਕੱਚਰ ਡਿਵੈਲਪਮੈਂਟ ਕੰਪਨੀ (ਪੀ.ਐਮ.ਆਈ.ਡੀ.ਸੀ.) ਜੋ ਕਿ ਪੰਜਾਬ ਦੀ ਸੂਬਾ ਪੱਧਰੀ ਨੋਡਲ ਏਜੰਸੀ ਹੈ, ਨੇ ਭਾਰਤ ਸਰਕਾਰ ਦੀ ਇਕ ਕੰਪਨੀ ਮੈਸਰਜ਼ ਵੈਪਕੋਸ ਲਿਮਟਿਡ ਦੀਆਂ ਬਤੌਰ ਸਲਾਹਕਾਰ ਸੇਵਾਵਾਂ ਲਈਆਂ ਹਨ। ਇਸ ਦਾ ਮਕਸਦ ਸੇਵਾ ਪੱਧਰੀ ਸੁਧਾਰ ਯੋਜਨਾ (ਸਲਿੱਪਸ) ਤਿਆਰ ਕਰਨਾ ਹੈ ਜੋ ਕਿ ਅਬਹੋਰ, ਅੰਮ੍ਰਿਤਸਰ, ਬਰਨਾਲਾ, ਬਟਾਲਾ, ਬਠਿੰਡਾ, ਲੁਧਿਆਣਾ, ਫਿਰੋਜ਼ਪੁਰ, ਹੁਸ਼ਿਆਰਪੁਰ, ਜਲੰਧਰ, ਖੰਨਾ, ਮਾਲੇਰਕੋਟਲਾ, ਮੋਗਾ, ਮੁਕਤਸਰ, ਪਟਿਆਲਾ, ਪਠਾਨਕੋਟ ਅਤੇ ਐਸ.ਏ.ਐਸ. ਨਗਰ ਮੁਹਾਲੀ ਵਰਗੇ ਇਕ ਲੱਖ ਦੀ ਆਬਾਦੀ ਤੋਂ ਜ਼ਿਆਦਾ ਵਾਲੇ ਮਨਜ਼ੂਰਸ਼ੁਦਾ ਸ਼ਹਿਰਾਂ ਲਈ ਹੋਵੇਗੀ। ਇਸ ਤੋਂ ਇਲਾਵਾ ਇਕ ਸੂਬਾ ਪੱਧਰੀ ਕਾਰਵਾਈ ਯੋਜਨਾ ਤਿਆਰ ਕੀਤੀ ਜਾਵੇਗੀ।ਉਨ੍ਹਾਂ ਕਿਹਾ ਕਿ ਪੰਜਾਬ ਦੇ ਲੋਕਾਂ ਨਾਲ ਸ਼੍ਰੋਮਣੀ ਅਕਾਲੀ ਦਲ ਅਤੇ ਭਾਜਪਾ ਵੱਲੋਂ ਕੀਤੇ ਵਾਅਦੇ ਨੂੰ ਪੂਰਾ ਕਰਦਿਆਂ ਸ਼ਹਿਰਾਂ ਦੇ ਵਿਕਾਸ ਲਈ 3339 ਕਰੋੜ ਰੁਪਏ ਦੇ ਪ੍ਰਾਜੈਕਟ ਨੂੰ ਮਨਜ਼ੂਰੀ ਦਿੱਤੀ ਹੈ ਜਿਸ ਨਾਲ ਇਨ੍ਹਾਂ ਸ਼ਹਿਰਾਂ ਦਾ ਅਤਿ-ਆਧੁਨਿਕ ਵਿਕਾਸ ਹੋਵੇਗਾ।

 

Tags: Anil Joshi

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD