Sunday, 12 May 2024

 

 

ਖ਼ਾਸ ਖਬਰਾਂ ਪੰਜਾਬ ਨੂੰ ਕਰਜ਼ੇ 'ਚ ਡੁੱਬਣਾ ਹੀ ਭਗਵੰਤ ਮਾਨ ਸਰਕਾਰ ਦੀ ਉਪਲਬਧੀ : ਗਜੇਂਦਰ ਸਿੰਘ ਸ਼ੇਖਾਵਤ ਮੋਗਾ ਦੀ ਨੈਸ਼ਨਲ ਲੋਕ ਅਦਾਲਤ ਵਿੱਚ 5483 ਕੇਸਾਂ ਦਾ ਨਿਪਟਾਰਾ ਸੱਤ ਸਾਲਾਂ 'ਚ ਪਟਿਆਲਾ ਲੋਕ ਸਭਾ ਹਲਕੇ 'ਚ ਕੀਤੇ 7 ਕੰਮ ਗਿਣਾਉਣ ਕਾਂਗਰਸ ਤੇ 'ਆਪ' : ਐਨ.ਕੇ. ਸ਼ਰਮਾ ਨੈਸ਼ਨਲ ਲੋਕ ਅਦਾਲਤ ਚ ਹੋਇਆ 19815 ਕੇਸਾਂ ਦਾ ਨਿਪਟਾਰਾ ਪਟਿਆਲਾ ’ਚ ਲੱਗੀ ਕੌਮੀ ਲੋਕ ਅਦਾਲਤ ’ਚ 13481 ਕੇਸਾਂ ਦਾ ਹੋਇਆ ਨਿਪਟਾਰਾ ਪੰਜਾਬ ਪੁਲਿਸ ਨੇ ਹਿਮਾਚਲ ਪ੍ਰਦੇਸ਼ ਦੀ ਫਾਰਮਾ ਫੈਕਟਰੀ ਤੋਂ ਚੱਲ ਰਹੇ ਅੰਤਰ-ਰਾਜੀ ਗੈਰ-ਕਾਨੂੰਨੀ ਫਾਰਮਾ ਸਪਲਾਈ ਅਤੇ ਨਿਰਮਾਣ ਨੈਟਵਰਕ ਦਾ ਕੀਤਾ ਪਰਦਾਫਾਸ਼ ਭਾਜਪਾ ਜ਼ਿਲ੍ਹਾ ਯੁਵਾ ਮੋਰਚਾ ਦੀ ਅਹਿਮ ਮੀਟਿੰਗ ਮੋਰਚਾ ਜ਼ਿਲ੍ਹਾ ਪ੍ਰਧਾਨ ਤਾਹਿਲ ਸ਼ਰਮਾ ਦੀ ਪ੍ਰਧਾਨਗੀ ਹੇਠ ਹੋਈ ਵਿਜੇਦਰ ਸਿੰਗਲਾ ਦੀ ਚੋਣ ਮੁਹਿੰਮ ਨੂੰ ਮਿਲਿਆ ਵੱਡਾ ਹੁੰਗਾਰਾ ਚੋਣ ਪ੍ਰਚਾਰ ਅਤੇ ਹਲਕਾ ਵਾਸੀਆਂ ਦੀ ਹਮਾਇਤ ਵਿੱਚ ਮੀਤ ਹੇਅਰ ਸਭ ਤੋਂ ਅੱਗੇ ਨਿਕਲਿਆ ਹਰ ਇੱਕ ਵੋਟਰ ਦੀ ਵੋਟ ਬਹੁਤ ਅਹਿਮ, ਕੋਈ ਵੀ ਵੋਟਰ ਇਸ ਮੌਕੇ ਨੂੰ ਨਾ ਗਵਾਏ- ਸੰਦੀਪ ਕੁਮਾਰ “ਅਗਲੇ ਪੰਜ ਸਾਲਾਂ ਵਿੱਚ ਫਾਰਮਾਸਿਸਟ ਹੋਣਗੇ ਸਭ ਤੋਂ ਵੱਧ ਮੁੱਲਵਾਨ”: ਐਲਪੀਯੂ ਵਿਖੇ ਫਾਰਮੇਸੀ ਕੌਂਸਲ ਆਫ਼ ਇੰਡੀਆ ਦੇ ਪ੍ਰਧਾਨ ਦਾ ਐਲਾਨ ਹਰਸਿਮਰਤ ਕੌਰ ਬਾਦਲ ਨੇ ਪੰਜਾਬ ਦੇ ਹਿੱਤਾਂ ਦੀ ਰਾਖੀ ਲਈ ਸੰਸਦ ਵਿਚ ਪ੍ਰਧਾਨ ਮੰਤਰੀ ਤੇ ਗ੍ਰਹਿ ਮੰਤਰੀ ਅੱਗੇ ਆਵਾਜ਼ ਬੁਲੰਦ ਕੀਤੀ, ਉਹ ਤੁਹਾਡੀਆਂ ਵੋਟਾਂ ਦੀ ਅਸਲ ਹੱਕਦਾਰ: ਸੁਖਬੀਰ ਸਿੰਘ ਬਾਦਲ ਕਿਸਾਨਾਂ ਨੂੰ ਫਸਲਾਂ ਦੇ ਹੋਏ ਨੁਕਸਾਨ ਦਾ ਮੁਆਵਜ਼ਾ ਦੇਣ ਤੋਂ ਨਾਂਹ ਕਰ ਕੇ ਤੁਸੀਂ ਉਹਨਾਂ ਤੋਂ ਵੋਟਾਂ ਕਿਵੇਂ ਮੰਗ ਰਹੇ ਹੋ: ਹਰਸਿਮਰਤ ਕੌਰ ਬਾਦਲ ਨੇ ਗੁਰਮੀਤ ਖੁੱਡੀਆਂ ਨੂੰ ਕੀਤਾ ਸਵਾਲ ਡਿਪਟੀ ਕਮਿਸ਼ਨਰ ਡਾ ਸੇਨੂ ਦੁੱਗਲ ਵੱਲੋਂ ਸਟਰਾਂਗ ਰੂਮਾਂ ਦੀ ਜਾਂਚ ਨਾਮਜ਼ਦਗੀਆਂ ਭਰਨ ਦੇ ਚੌਥੇ ਦਿਨ 3 ਉਮੀਦਵਾਰਾਂ ਨੇ ਕਾਗਜ਼ ਕੀਤੇ ਦਾਖ਼ਲ ਡਿਪਟੀ ਕਮਿਸ਼ਨਰ ਡਾ ਸੇਨੂ ਦੁੱਗਲ ਅਤੇ ਐਸਐਸਪੀ ਵੱਲੋਂ ਅੰਤਰਰਾਜੀ ਨਾਕਿਆਂ ਦੀ ਜਾਂਚ ਲੋਕ ਸਭਾ ਚੋਣਾਂ ਦੇ ਮੱਦੇਨਜਰ ਬਿਤਹਰ ਤਾਲਮੇਲ ਲਈ ਅੰਤਰਰਾਜੀ ਸਮੀਖਿਆ ਬੈਠਕ ਆਯੋਜਿਤ ਕਣਕ ਦੀ ਆਮਦ ਨੇ ਪਿਛਲੇ ਸਾਲ ਦਾ ਰਿਕਾਰਡ ਤੋੜਿਆ ਜਗਰਾਉਂ ਵਿੱਚ ਗਰਜੇ ਵੜਿੰਗ; ਵੋਟਰਾਂ ਦੀਆਂ ਲੋੜਾਂ ਨੂੰ ਪੂਰਾ ਕਰਨ ਲਈ ਸੰਕਲਪ ਲਿਆ ਹੁਸ਼ਿਆਰਪੁਰ ਤੋਂ ਲੋਕ ਸਭਾ ਉਮੀਦਵਾਰ ਸ੍ਰੀਮਤੀ ਯਾਮਿਨੀ ਗੋਮਰ ਨੇ ਨਾਮਜ਼ਦਗੀ ਪੱਤਰ ਦਾਖਲ ਕੀਤਾ ਕਾਂਗਰਸ ਵੰਡ ਪਾਊ ਮੁੱਦਿਆਂ 'ਤੇ ਨਹੀਂ, ਸਗੋਂ ਅਸਲ ਮੁੱਦਿਆਂ 'ਤੇ ਚੋਣ ਲੜ ਰਹੀ ਹੈ : ਅਮਰਿੰਦਰ ਸਿੰਘ ਰਾਜਾ ਵੜਿੰਗ

 

50 ਲੱਖ ਦੀ ਲਾਗਤ ਨਾਲ ਬਣਨ ਵਾਲੇ ਰੁੜਕਾ ਸਪੋਰਟਸ ਪਾਰਕ ਦਾ ਕੰਮ ਸ਼ੁਰੂ

ਨੌਜੁਆਨਾ 'ਚ ਭਾਰੀ ਉਤਸ਼ਾਹ ਹਮੇਸ਼ਾ ਰਹਿਣਗੇ ਵਿਧਾਇਕ ਇਆਲੀ ਦੇ ਰਿਣੀ

Web Admin

Web Admin

5 Dariya News

ਮੁੱਲਾਂਪੁਰ-ਦਾਖਾ , 13 Dec 2015

ਨੌਜੁਆਨਾਂ ਵਿੱਚ ਖੇਡਾ ਦਾ ਹਲਕਾ ਦਾਖਾ ਅੰਦਰ ਵਿਧਾਇਕ ਮਨਪ੍ਰੀਤ ਸਿੰਘ ਇਆਲੀ ਵੱਲੋਂ ਨੌਜੁਆਨਾਂ ਨੂੰ ਖੇਡਾਂ ਨਾਲ ਜੋੜਨ ਲਈ ਜੋ ਆਧਿਨਕ ਖੇਡ ਮੈਦਾਨ ਬਣਾਏ ਜਾ ਰਹੇ ਹਨ। ਕੁਝ ਦਿਨ ਪਹਿਲਾ ਗੁੱਜਰਵਾਲ ਸਪੋਰਟਸ ਪਾਰਕ ਦਾ ਉਦਘਾਟਨ ਡਿਪਟੀ ਕਮਿਸ਼ਨਰ ਲੁਧਿਆਣਾ ਵੱਲੋਂ ਕੀਤਾ ਗਿਆ, ਜਿਸ ਦੀ ਹਰ ਵਰਗ ਵੱਲੋਂ ਸ਼ਲਾਘਾ ਕੀਤੀ ਜਾ ਰਹੀ ਹੈ। ਉਸੇ ਲੜੀ ਤਹਿਤ ਪਿੰਡ ਰੁੜਕਾ ਕਲਾਂ ਅੰਦਰ ਸਪੋਰਟਸ ਪਾਰਕ ਦਾ ਕੰਮ ਜੰਗੀ ਪੱਧਰ ਤੇ ਚੱਲ ਰਿਹਾ ਹੈ। ਜਿਸ ਪ੍ਰਤੀ ਨੌਜੁਆਨਾਂ ਵਿੱਚ ਭਾਰੀ ਉਤਸ਼ਾਹ ਪਾਇਆ ਜਾ ਰਿਹਾ ਹੈ। ਇਸ ਮੌਕੇ ਤੇ ਕਲੱਬ ਦੇ ਨੌਜੁਆਨਾਂ ਨੇ ਕਿਹਾ ਕਿ ਸੋਚਿਆ ਵੀ ਨਹੀ ਜਾ ਸਕਦਾ ਸੀ ਕਿ ਇਸ ਤਰ੍ਹਾਂ ਦੇ ਆਧੂਨਿਕ ਖੇਡ ਮੈਦਾਨ ਕਮ ਪਾਰਕ ਸਾਡੇ ਪਿੰਡਾਂ ਅੰਦਰ ਵੀ ਕਦੇ ਬਣਨਗੇ। ਇਸ ਖੇਡ ਮੈਦਾਨ ਅੰਦਰ ਫੁੱਟਬਾਲ, ਹਾਕੀ, ਕ੍ਰਿਕਟ, ਕਬੱਡੀ ਖਿਡਾਰੀ ਖੇਡ ਸਕਣਗੇ। ਉਸਦੇ ਨਾਲ ਹੀ ਬਜੁਰਗਾਂ ਅਤੇ ਔਰਤਾਂ ਦੇ ਸੈਰ ਕਰਨ ਲਈ ਵੀ ਫੁੱਟਪਾਥ ਬਣਾਏ ਜਾ ਰਹੇ ਹਨ। ਇਸ ਤਰਾਂ ਇਸ ਪ੍ਰੋਜੈਕਟ ਦਾ ਹਰ ਵਰਗ ਨੂੰ ਸਿਹਤਮੰਦ ਰੱਖਣ ਲਈ ਵੱਡਾ ਲਾਭ ਹੋਵੇਗਾ। ਇਸ ਮੌਕੇ ਸਰਪੰਚ ਬਲਜਿੰਦਰ ਸਿੰਘ ਨੇ ਦੱਸਿਆ ਕਿ ਇਹ ਖੇਡ ਮੈਦਾਨ ਵਿਦੇਸ਼ੀ ਤਰਜ ਤੇ ਬਣਾਇਆ ਜਾ ਰਿਹਾ ਹੈ। ਇਸ ਮੌਕੇ ਪਿੰਡ ਪੰਚਾਇਤ ਅਤੇ ਨੌਜੁਆਨਾਂ ਨੇ ਕਿਹਾ ਕਿ ਉਹ ਹਲਕਾ ਵਿਧਾਇਕ ਮਨਪ੍ਰੀਤ ਸਿੰਘ ਇਆਲੀ ਦੇ ਸਦਾ ਰਿਣੀ ਰਹਿਣਗੇ। ਇਸ ਮੌਕੇ ਦਰਸ਼ਨ ਸਿੰਘ ਫੋਜੀ, ਸੁਖਵਿੰਦਰ ਸਿੰਘ ਗੋਰਾ, ਪ੍ਰਧਾਨ ਨਿਰਮਲਜੀਤ ਸਿੰਘ ਸੇਖੋਂ ਕਲੱਬ ਗੁਰਦੀਪ ਸਿੰਘ, ਜਗਤਾਰ ਸਿੰਘ, ਕੁਲਵੰਤ ਸਿੰਘ, ਜਰਨੈਲ ਸਿੰਘ, ਸੂਬੇਦਾਰ ਚਮਕੌਰ ਸਿੰਘ, ਜਗਜੀਵਨ ਸਿੰਘ, ਅਜੇਪਾਲ ਸਿੰਘ, ਅਮਰਦੀਪ ਸਿੰਘ ਭੰਗੂ, ਸੁਖਵੰਤ ਭੰਗੂ, ਹਰਜਿੰਦਰ ਸਿੰਘ, ਗੁਰਪ੍ਰਤਾਪ ਸਿੰਘ, ਮਨਪ੍ਰੀਤ ਗਰੇਵਾਲ, ਦੀਦਾਰ ਸਿੰਘ, ਸੁਖਮਿੰਦਰ ਸਿੰਘ, ਮਨਪ੍ਰੀਤ ਸਿੰਘ ਦਿਊਲ ਆਦਿ ਹਾਜ਼ਰ ਸਨ।

 

Tags: Manpreet Singh Ayali

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2024 | 5 Dariya News | All Rights Reserved
Powered by: CDS PVT LTD