Saturday, 11 May 2024

 

 

ਖ਼ਾਸ ਖਬਰਾਂ ਨਾਮਜਦਗੀਆਂ ਭਰਨ ਦੇ ਚੌਥੇ ਦਿਨ 06 ਉਮੀਦਵਾਰਾਂ ਨੇ ਜ਼ਿਲ੍ਹਾ ਚੋਣ ਅਫਸਰ ਕੋਲ ਭਰੇ ਆਪਣੇ ਕਾਗਜ ਚੌਥੇ ਦਿਨ ਚਾਰ ਉਮੀਦਾਵਾਰਾਂ ਨੇ ਭਰੇ ਨਾਮਜ਼ਦਗੀ ਪੱਤਰ: ਰਾਜੇਸ਼ ਧੀਮਾਨ ਅੱਜ ਫ਼ਰੀਦਕੋਟ ਹਲਕੇ ਲਈ 8 ਨਾਮਜ਼ਦਗੀ ਪੱਤਰ ਹੋਏ ਦਾਖ਼ਲ- ਵਿਨੀਤ ਕੁਮਾਰ ਨਾਮਜ਼ਦਗੀਆਂ ਦੇ ਚੌਥੇ ਦਿਨ 4 ਉਮੀਦਵਾਰਾਂ ਤੇ 2 ਕਵਰਿੰਗ ਉਮੀਦਵਾਰਾਂ ਵੱਲੋਂ ਕੀਤੇ ਗਏ ਨਾਮਜ਼ਦਗੀ ਪੱਤਰ ਦਾਖ਼ਲ ਐਨ ਕੇ ਸ਼ਰਮਾ ਵੱਲੋਂ ਪਟਿਆਲਾ ’ਚ ਵਿਸ਼ਾਲ ਰੈਲੀ ਨਾਲ ਸ਼ਕਤੀ ਪ੍ਰਦਰਸ਼ਨ ਟਰੈਕਟਰ ’ਤੇ ਸਵਾਰ ਹੋ ਕੇ ਨਾਮਜ਼ਦਗੀ ਪੱਤਰ ਭਰਨ ਪੁੱਜੇ ਐਨ ਕੇ ਸ਼ਰਮਾ ਦੇਸ਼ ਵਿੱਚ ਲੋਕ ਰਾਜ ਦੀ ਬਹਾਲੀ ਲਈ ਕਾਂਗਰਸ ਲਿਆਓ - ਗੁਰਜੀਤ ਔਜਲਾ 14 ਪਰਿਵਾਰਾਂ ਨੇ ਮਿਲਾਇਆ ਕਾਂਗਰਸ ਨਾਲ ਹੱਥ, 'ਆਪ' ਨੂੰ ਕਿਹਾ ਅਲਵਿਦਾ ਸੀਪੀਆਈ ਐਮ.ਐਲ. (ਲਿਬਰੇਸ਼ਨ) ਵੱਲੋਂ ਕਾਂਗਰਸ ਪਾਰਟੀ ਦੇ ਉਮੀਦਵਾਰ ਗੁਰਜੀਤ ਔਜਲਾ ਦੀ ਹਮਾਇਤ ਦਾ ਐਲਾਨ ਪੰਜਾਬ ਪੁਲਿਸ ਨੇ 48 ਘੰਟਿਆਂ ਅੰਦਰ ਸੁਲਝਾਈ ਬਾਊਂਸਰ ਹੱਤਿਆ ਕਾਂਡ ਦੀ ਗੁੱਥੀ; ਲੱਕੀ ਪਟਿਆਲ ਗੈਂਗ ਦੇ ਦੋ ਸ਼ੂਟਰ ਸੰਖੇਪ ਮੁਕਾਬਲੇ ਉਪਰੰਤ ਕਾਬੂ ਲੋਕ ਸਭਾ ਹਲਕਾ ਫ਼ਤਹਿਗੜ੍ਹ ਸਾਹਿਬ ਤੋਂ ਨਾਮਜ਼ਦਗੀਆਂ ਭਰਨ ਦੇ ਤੀਜੇ ਦਿਨ ਇੱਕ ਉਮੀਦਵਾਰ ਨੇ ਭਰੇ ਕਾਗਜ਼ ਵੋਟ ਫ਼ੀਸਦੀ ਵਧਾਉਣ ਲਈ ਅਨੋਖਾ ਉਪਰਾਲਾ- "ਆਪਣੀ ਵੋਟ ਪਾਓ, ਘਰ ਲਿਜਾਓ ਖਾਸ ਤੋਹਫਾ" ਡਿਪਟੀ ਕਮਿਸ਼ਨਰ ਪਰਮਵੀਰ ਸਿੰਘ ਨੇ ਜ਼ਿਲ੍ਹਾ ਹੈਲਥ ਸੁਸਾਇਟੀ ਦੀ ਮੀਟਿੰਗ ਕਰਦਿਆਂ ਸਿਹਤ ਪ੍ਰੋਗਰਾਮਾਂ ਦਾ ਜਾਇਜ਼ਾ ਲਿਆ ਇਲੈਕਟ੍ਰਾਨਿਕ ਅਤੇ ਸੋਸ਼ਲ ਮੀਡੀਆ 'ਤੇ ਚੋਣ ਮੁਹਿੰਮ ਦੇ ਇਸ਼ਤਿਹਾਰ ਨੂੰ ਪ੍ਰਸਾਰਿਤ ਕਰਨ ਲਈ ਪ੍ਰੀ-ਸਰਟੀਫਿਕੇਸ਼ਨ ਹੋਣਾ ਲਾਜ਼ਮੀ- ਖਰਚਾ ਨਿਗਰਾਨ ਸ਼ਿਲਪੀ ਸਿਨਹਾ ਡਾ.ਓਬਰਾਏ ਦੇ ਯਤਨਾਂ ਸਦਕਾ ਤਰਨਤਾਰਨ ਜ਼ਿਲ੍ਹੇ ਦੇ ਨੌਜਵਾਨ ਦਾ ਮ੍ਰਿਤਕ ਸਰੀਰ ਭਾਰਤ ਪਹੁੰਚਿਆ ਭੀਖ ਨਹੀਂ ਪੜਾਈ ਮੰਗੋ: ਸੰਜੀਵ ਕੁਮਾਰ, ਐਸ.ਡੀ.ਐਮ.ਮਲੋਟ ਚੰਡੀਗੜ੍ਹ 'ਚ ਵੀ ਹੋਈ ਆਮ ਆਦਮੀ ਪਾਰਟੀ ਮਜ਼ਬੂਤ, ਅਕਾਲੀ ਦਲ ਬਾਦਲ ਨੂੰ ਵੱਡਾ ਝਟਕਾ! ਸਨੌਰ ਹਲਕੇ ਵਿੱਚ ਪ੍ਰਨੀਤ ਕੌਰ ਦੇ ਹੱਕ 'ਚ ਭਾਰੀ ਇਕੱਠ ਭਗਵੰਤ ਮਾਨ ਨੇ ਲੁਧਿਆਣਾ ਤੋਂ ਲੋਕ ਸਭਾ ਉਮੀਦਵਾਰ ਅਸ਼ੋਕ ਪਰਾਸ਼ਰ ਪੱਪੀ ਲਈ ਜਗਰਾਉਂ ਵਿਖੇ ਕੀਤਾ ਚੋਣ ਪ੍ਰਚਾਰ ਦੇਸ਼ ਚ ਭਾਜਪਾ ਦੀ ਅਜਿਹੀ ਸਰਕਾਰ- ਜੋ ਕਰ ਰਹੀ ਹੈ ਪੱਕੀਆਂ ਨੌਕਰੀਆਂ ਨੂੰ ਕੱਚੇ : ਵਰੁਣ ਚੌਧਰੀ ਭਗਵੰਤ ਮਾਨ ਨੇ ਸ਼ਾਹਕੋਟ 'ਚ ਜਲੰਧਰ ਦੇ ਉਮੀਦਵਾਰ ਪਵਨ ਕੁਮਾਰ ਟੀਨੂੰ ਲਈ ਕੀਤਾ ਚੋਣ ਪ੍ਰਚਾਰ, ਕਿਹਾ ਧੋਖੇਬਾਜ਼ਾਂ ਨੂੰ ਜਵਾਬ ਜਲੰਧਰ ਦੇ ਲੋਕ ਦੇਣਗੇ

 

ਅਬੋਹਰ ਘਟਨਾ ਜਾਤੀ ਵਿਵਾਦ ਨਹੀਂ ਸਗੋਂ ਦੋ ਧੜਿਆਂ ਦੀ ਲੜਾਈ ਦਾ ਸਿੱਟਾ-ਹਰਚਰਨ ਸਿੰਘ ਬੈਂਸ

ਜਾਤੀ ਵੰਡ ਨਾ ਪਾਵੇ ਕਾਂਗਰਸ-ਅਕਾਲੀ ਦਲ

Web Admin

Web Admin

5 Dariya News

ਚੰਡੀਗੜ੍ਹ , 14 Dec 2015

ਸ਼੍ਰੋਮਣੀ ਅਕਾਲੀ ਦਲ ਨੇ ਅੱਜ ਕਾਂਗਰਸ ਤੇ ਹੋਰ ਸਿਆਸੀ ਵਿਰੋਧੀ ਪਾਰਟੀਆਂ ਨੂੰ ਆਖਿਆ ਕਿ ਸੌੜੇ ਸਿਆਸੀ ਹਿੱਤਾਂ ਖਾਤਰ ਕਿਸੇ ਘਟਨਾ ਨੂੰ ਜਾਤੀ ਵੰਡ ਨਾਲ ਨਾ ਜੋੜਨ।ਪਾਰਟੀ ਦੇ ਜਨਰਲ ਸਕੱਤਰ ਹਰਚਰਨ ਸਿੰਘ ਬੈਂਸ ਨੇ ਇਕ ਬਿਆਨ ਰਾਹੀਂ ਆਖਿਆ ਕਿ ਕਾਂਗਰਸ ਤੇ ਹੋਰ ਜਥੇਬੰਦੀਆਂ ਅਬੋਹਰ ਵਿੱਚ ਵਾਪਰੀ ਘਟਨਾ ਨੂੰ ਜਾਤੀ ਰੰਗ ਦੇਣ ਦੀਆਂ ਕੋਸ਼ਿਸ਼ਾਂ ਕਰ ਰਹੀਆਂ ਹਨ ਜਦਕਿ ਇਹ ਘਟਨਾ ਦੋ ਧੜਿਆਂ ਦੀ ਹੈ ਜਿਸ ਵਿੱਚ ਦੋਹਾਂ ਧੜਿਆਂ ਦੇ ਮੈਂਬਰ ਦਲਿਤ ਭਾਈਚਾਰੇ ਨਾਲ ਸਬੰਧ ਰੱਖਦੇ ਹਨ। ਉਨ੍ਹਾਂ ਕਿਹਾ ਕਿ ਕਾਨੂੰਨ ਨੂੰ ਆਪਣੇ ਹੱਥ ਵਿੱਚ ਲੈਣ ਵਾਲਿਆਂ ਨਾਲ ਸਰਕਾਰ ਸਖਤੀ ਨਾਲ ਨਜਿੱਠੇਗੀ।ਸ੍ਰੀ ਬੈਂਸ ਨੇ ਆਖਿਆ ਕਿ ਸਿਆਸੀ ਪਾਰਟੀਆਂ ਆਪਣੇ ਸੌੜੇ ਹਿੱਤਾਂ ਖਾਤਰ ਇਸ ਘਟਨਾ ਨੂੰ ਜਾਤੀ ਰੰਗ ਦੇਣ ਲਈ ਗਲਤ ਤੱਥ ਪੇਸ਼ ਕਰ ਰਹੀਆਂ ਹਨ। ਉਨ੍ਹਾਂ ਕਿਹਾ ਕਿ ਅਬੋਹਰ ਵਿੱਚ ਨੌਜਵਾਨ ਦੀ ਮੌਤ ਅਸਲ ਵਿੱਚ ਦੋ ਵਿਰੋਧੀ ਧੜਿਆਂ ਦੀ ਆਪਸੀ ਲੜਾਈ ਦਾ ਸਿੱਟਾ ਹੈ ਅਤੇ ਪ੍ਰਸ਼ਾਸਨ ਨੇ ਫੌਰੀ ਕਾਰਵਾਈ ਕਰਦਿਆਂ ਦੋਸ਼ੀਆਂ ਨੂੰ ਕਰੜੇ ਹੱਥੀ ਲਿਆ। ਉਨਾਂ ਕਿਹਾ ਕਿ ਉਥੇ ਗੈਂਗਵਾਰ ਦਾ ਲੰਮਾ ਇਤਿਹਾਸ ਹੈ। 

ਉਨ੍ਹਾਂ ਕਿਹਾ ਕਿ ਇਨ੍ਹਾਂ ਦੋਹਾਂ ਵਿਰੋਧੀ ਧੜਿਆਂ ਵਿੱਚ ਦਲਿਤ ਅਤੇ ਹੋਰ ਭਾਈਚਾਰੇ ਦੇ ਮੈਂਬਰ ਸ਼ਾਮਲ ਹਨ। ਸ੍ਰੀ ਬੈਂਸ ਨੇ ਆਖਿਆ ਕਿ ਫਿਰ ਵੀ ਕਿਸੇ ਭਾਈਚਾਰੇ ਦੀਆਂ ਭਾਵਨਾਵਾਂ ਨੂੰ ਠੇਸ ਪਹੁੰਚਾਉਣ ਵਾਲਾ ਕੋਈ ਵੀ ਦੋਸ਼ੀ ਬਖਸਿਆ ਨਹੀ ਜਾਵੇਗਾ ਅਤੇ ਉਸ ਖਿਲਾਫ ਕਾਨੂੰਨ ਮੁਤਾਬਕ ਕਾਰਵਾਈ ਕੀਤੀ ਜਾਵੇਗੀ।ਸ੍ਰੀ ਬੈਂਸ ਨੇ ਕਿਹਾ ਕਿ ਆਕਲੀ-ਭਾਜਪਾ ਗਠਜੋੜ ਹਰੇਕ ਭਾਈਚਾਰੇ ਖਾਸ ਕਰਕੇ ਸਮਾਜ ਦੇ ਕਮਜ਼ੋਰ ਤਬਕਿਆਂ ਦੀ ਸੁਰੱਖਿਆ ਅਤੇ ਭਲਾਈ ਲਈ ਪੂਰਨ ਤੌਰ 'ਤੇ ਵਚਨਬੱਧ ਹੈ ਅਤੇ ਹਰੇਕ ਨਾਗਰਿਕ ਦੇ ਮਾਣ ਸਨਮਾਨ ਨੂੰ ਕਾਇਮ ਰੱਖਣ 'ਤੇ ਪਹਿਰਾ ਦਿੰਦਾ ਆਇਆ ਹੈ। ਉਨ੍ਹਾਂ ਕਿਹਾ ਕਿ ਅਸੀਂ ਮਹਾਨ ਗੁਰੂ ਸਾਹਿਬਾਨ, ਸੰਤਾਂ, ਪੀਰਾਂ, ਫਕੀਰਾਂ ਵਲੋਂ ਦਰਸਾਏ ਮਾਰਗ 'ਤੇ ਚੱਲਦਿਆਂ ਭਾਈਚਾਰਕ ਸਾਂਝ ਤੇ ਫਿਰਕੂ ਸਦਭਾਵਨਾ ਵਿੱਚ ਵਿਸ਼ਵਾਸ ਕਰਦੇ ਆ ਰਹੇ ਹਾਂ ਅਤੇ 10ਵੇਂ ਗੁਰੂ ਗੋਬਿੰਦ ਸਿੰਘ ਜੀ ਨੇ ਵੀ ਦਲਿਤਾਂ ਨੂੰ 'ਗੁਰੂ ਕੇ ਬੇਟੇ' ਵਜੋਂ ਪੁਕਾਰਿਆ ਹੈ। ਸ੍ਰੀ ਬੈਂਸ ਨੇ ਆਖਿਆ ਕਿ ਬਹੁਤ ਮੰਦਭਾਗੀ ਗੱਲ ਹੈ ਕਿ ਕਾਂਗਰਸ ਇਸ ਘਟਨਾ 'ਤੇ ਮਗਰਮੱਛ ਦੇ ਹੰਝੂ ਵਹਾ ਰਹੀ ਹੈ ਜਦਕਿ ਪੂਰੀ ਦੂਨੀਆਂ ਜਾਣਦੀ ਹੈ ਕਿ ਅਕਾਲੀ-ਭਾਜਪਾ ਸਰਕਾਰ ਨੇ ਕਮਜ਼ੋਰ ਤਬਕਿਆਂ ਦੀ ਰਾਖੀ ਤੇ ਭਲਾਈ ਲਈ ਲੀਹੋਂ ਹਟਵੇਂ ਕਾਰਜ ਕੀਤੇ ਹਨ।

 

Tags: Harcharan Singh Bains

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2024 | 5 Dariya News | All Rights Reserved
Powered by: CDS PVT LTD