Thursday, 23 July 2026

 

 

ਖ਼ਾਸ ਖਬਰਾਂ ਆਪ ਸਰਕਾਰ ਨੇ ਅਫ਼ਸਰਸ਼ਾਹੀ ਨੂੰ ਹਾਸ਼ੀਏ ’ਤੇ ਧੱਕਣ ਤੋਂ ਬਾਅਦ ਹੁਣ ਖੁੱਲ੍ਹੇਆਮ ਸਿਆਸਤ ਦਾ ਅਪਰਾਧੀਕਰਨ ਸ਼ੁਰੂ ਕਰ ਦਿੱਤਾ ਹੈ: ਸੁਨੀਲ ਜਾਖੜ ਪੰਜਾਬ ਵਿੱਚ ਪੇਪਰ ਲੀਕ ਹੋਣ ਦੇ ਮਾਮਲਿਆਂ ਵਿੱਚ ਮਾਨ ਤੇ ਬੈਂਸ ਅਸਤੀਫਾ ਦੇਣ: ਅਮਰਿੰਦਰ ਸਿੰਘ ਰਾਜਾ ਵੜਿੰਗ ਖਰੜ ਪੈਦਲ ਮਾਰਚ ਦਾ 9ਵਾਂ ਦਿਨ : ਰਵਿੰਦਰ ਸਿੰਘ ਖੇੜਾ ਨੇ ਨਿੱਜਰ ਰੋਡ 'ਤੇ ਬੰਦ ਪਈ ਸੀਵਰੇਜ ਲਾਈਨ ਦਾ ਮੁੱਦਾ ਚੁੱਕਿਆ ਸਾਰੇ ਹੜ੍ਹ ਮਾਰੇ ਇਲਾਕਿਆਂ ਵਿਚ ਹੜ੍ਹ ਰੋਕੂ ਕੰਮ ਮੁਕੰਮਲ ਕੀਤੇ ਜਾਣ: ਸੁਖਬੀਰ ਸਿੰਘ ਬਾਦਲ ਨੇ ਅਕਾਲੀ ਵਰਕਰਾਂ ਨੂੰ ਕੀਤੀ ਅਪੀਲ ਰੋਸ ਮੁਜ਼ਾਹਰਾ ਕਰ ਰਹੇ ਵਿਦਿਆਰਥੀਆਂ ਦੇ ਮਸਲੇ ਜਲਦੀ ਹੱਲ ਕਰੋ: ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਨੂੰ ਕੀਤੀ ਅਪੀਲ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ

 

ਪੰਜਾਬ ਦੀ ਆਰਥਿਕ ਹਾਲਤ ਸÎਥਿਰ, ਸਰਕਾਰ ਨੂੰ ਕੋਈ ਵਿੱਤੀ ਸੰਕਟ ਨਹੀ : ਪਰਮਿੰਦਰ ਸਿੰਘ ਢੀਂਡਸਾ

ਵਿੱਤ ਤੇ ਯੋਜਨਾ ਮੰਤਰੀ ਪੰਜਾਬ ਨੇ ਪੰਜਾਬ ਨੈਸ਼ਨਲ ਬੈਂਕ ਦੀ ਬਰਾਂਚ ਦਾ ਕੀਤਾ ਉਦਘਾਟਨ

ਵਿੱਤ ਤੇ ਯੋਜਨਾ ਮੰਤਰੀ ਸ. ਪਰਮਿੰਦਰ ਸਿੰਘ ਢੀਂਡਸਾ ਪੰਜਾਬ ਨੈਸ਼ਨਲ ਬੈਂਕ ਦੀ ਫੇਜ਼-5 ਵਿਖੇ ਖੋਲੀ ਨਵੀਂ ਖੋਲ੍ਹੀ ਬਰਾਂਚ ਦਾ ਉਦਘਾਟਨ ਕਰਦੇ ਹੋਏ।
ਵਿੱਤ ਤੇ ਯੋਜਨਾ ਮੰਤਰੀ ਸ. ਪਰਮਿੰਦਰ ਸਿੰਘ ਢੀਂਡਸਾ ਪੰਜਾਬ ਨੈਸ਼ਨਲ ਬੈਂਕ ਦੀ ਫੇਜ਼-5 ਵਿਖੇ ਖੋਲੀ ਨਵੀਂ ਖੋਲ੍ਹੀ ਬਰਾਂਚ ਦਾ ਉਦਘਾਟਨ ਕਰਦੇ ਹੋਏ।

Web Admin

Web Admin

5 Dariya News

ਐਸ.ਏ.ਐਸ ਨਗਰ , 15 Dec 2015

Last updated on: Dec 15, 2015, 00:00 IST

ਪੰਜਾਬ ਦੀ ਆਰਥਿਕ ਹਾਲਤ ਸÎਥਿਰ ਹੈ ਸਰਕਾਰ ਨੂੰ ਕੋਈ ਵਿੱਤੀ ਸੰਕਟ ਨਹੀ ਹੈ ਅਤੇ ਪੰਜਾਬ ਸਰਕਾਰ ਨੇ ਆਪਣੇ ਮੁਲਾਜ਼ਮਾਂ ਨੂੰ ਤਨਖਾਹਾਂ ਦੇਣ ਅਤੇ ਹੋਰ ਵਿਕਾਸ ਖਰਚਿਆਂ ਦੀ ਪੂਰਤੀ ਲਈ ਪੂਰੇ ਸੋਮੇ ਜੁਟਾਏ ਹੋਏ ਹਨ।  ਇਨਾਂ੍ਹ ਵਿਚਾਰਾਂ ਦਾ ਪ੍ਰਗਟਾਵਾ ਵਿੱਤ ਤੇ ਯੋਜਨਾ ਮੰਤਰੀ ਪੰਜਾਬ ਸ. ਪਰਮਿੰਦਰ ਸਿੰਘ ਢੀਂਡਸਾ ਨੇ ਐਸ.ਏ.ਐਸ ਨਗਰ ਵਿਖੇ ਪੰਜਾਬ ਨੈਸ਼ਨਲ ਬੈਂਕ ਦੀ ਨਵੀਂ ਖੁਲ੍ਹੀ ਬਰਾਂਚ ਅਤੇ ਨਵੇਂ ਸਥਾਪਿਤ ਕੀਤੇ ਏ.ਟੀ.ਐਮ ਦਾ ਉਦਘਾਟਨ ਕਰਨ ਉਪਰੰਤ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕੀਤਾ ।ਪੱਤਰਕਾਰਾਂ ਵੱਲੋਂ ਕੁਝ ਅਖਬਾਰਾਂ ਵਿੱਚ ਛੱਪੀਆਂ ਖਬਰਾਂ  '' ਕਿ ਸਰਕਾਰ ਆਪਣੇ ਮੁਲਾਜਮਾਂ ਨੂੰ ਤਨਖਾਹਾਂ ਅਤੇ ਹੋਰ ਵਿਕਾਸ ਖਰਚੇ ਕਰਨ ਲਈ ਸਰਕਾਰੀ ਸੰਪਤੀ ਨੂੰ ਗਹਿਣੇ ਰੱਖ ਰਹੀ ਹੈ '', ਦਾ ਸਖਤ ਖੰਡਨ ਕਰਦਿਆਂ ਸ. ਢੀਂਡਸਾ ਨੇ ਦੱਸਿਆ ਕਿ ਇਹ ਰਿਪੋਰਟਾਂ ਤੱਥਾਂ ਤੋ ਰਹਿਤ ਹਨ। 

ਉਨਾਂ ਕਿਹਾ ਕਿ ਸਰਕਾਰ ਵਿਕਾਸ ਅਤੇ ਪ੍ਰਗਤੀ ਦੇ ਰਾਹ ਤੇ ਤੇਜੀ ਨਾਲ ਅੱਗੇ ਵਧ ਰਹੀ ਹੈ। ਉਨਾਂਹ ਕਿਹਾ ਕਿ ਸਾਹਿਬਜ਼ਾਦਾ ਅਜੀਤ ਸਿੰਘ ਨਗਰ ਸ਼ਹਿਰ ਦਾ ਜਿਤਨਾ ਵਿਕਾਸ ਪਿਛਲੇ ਅੱਠ ਸਾਲ ਦੌਰਾਨ ਹੋਇਆ ਇਹ ਆਪਣੇ ਆਪ ਵਿਚ ਇਕ ਮਿਸਾਲ ਹੈ। ਉਨਾਂ ਇਹ ਵੀ ਸਪਸ਼ਟ ਕੀਤਾ ਕਿ ਸਾਰੇ ਦੇਸ਼ ਵਿਚ ਪੰਜਾਬ ਸਰਕਾਰ ਦੇ ਮੁਲਾਜ਼ਮਾਂ ਦੀ ਤਨਖਾਹ ਵੱਧ ਹੈ ਅਤੇ ਰਾਜ ਸਰਕਾਰ ਆਪਣੇ ਸੋਮਿਆਂ ਤੋ ਜੁਟਾਈ ਆਮਦਨ ਨਾਲ ਮੁਲਾਜਮਾਂ ਅਤੇ ਪੈਨਸਨਰਾਂ ਨੂੰ ਸਮੇ ਸਿਰ ਤਨਖਾਹ ਦੇ ਰਹੀ ਹੈ। ਪੱਤਰਕਾਰਾਂ ਵੱਲੋਂ ਪੁਰਾਣੀਆਂ ਸੰਪਤੀਆਂ ਵੇਚਣ ਸਬੰਧੀ ਪੁੱਛੇ ਸਵਾਲ ਦੇ ਜਵਾਬ ਸਬੰਧੀ ਸ. ਢੀਂਡਸਾ ਨੇ ਦੱਸਿਆ ਕਿ ਪੁਰਾਣੀਆਂ ਸ਼ਨਾਖਤ ਕੀਤੀਆਂ ਸੰਪਤੀਆਂ ਨੂੰ ਵੇਚਣ ਸਬੰਧੀ ਕੂੜ ਪ੍ਰਚਾਰ ਹੋ ਰਿਹਾ ਹੈ। ਪੰਜਾਬ ਸਰਕਾਰ ਨੇ ਪੁਰਾਣੀਆਂ ਸੰਪਤੀਆਂ ਦੇ ਬਦਲ ਵਿਚ ਕਰਜ਼ਾ ਲੈਕੇ ਨਵੀਂਆਂ ਜੇਲ੍ਹਾਂ,ਆਸ਼ਰਮ ਅਤੇ ਹਸਪਤਾਲ ਬਣਾਏ ਹਨ ਅਤੇ ਲਏ ਗਏ ਕਰਜ਼ੇ ਵਿਚੋਂ 33 ਫੀਸਦੀ ਕਰਜ਼ੇ ਦੀ ਵਾਪਸੀ ਵੀ ਕੀਤੀ ਜਾ ਚੁੱਕੀ ਹੈ। ਉਨਾਂ੍ਹ ਇਕ ਹੋਰ ਸਵਾਲ ਦੇ ਜਵਾਬ ਵਿਚ ਦੱਸਿਆ ਕਿ ਸਰਕਾਰ ਨੇ ਆਪਣੇ ਮੁਲਜ਼ਾਮਾਂ ਦੀਆਂ ਤਨਖਾਹਾਂ ਵਿਚ ਸੋਧ ਕਰਨ ਲਈ ਛੇਵੇਂ ਪੇ ਕਮਿਸ਼ਨ ਗਠਨ ਕਰਨ ਦਾ ਫੈਸਲਾ ਕਰ ਦਿੱਤਾ ਹੈ ਅਤੇ ਛੇਤੀ ਹੀ ਨੋਟੀਫਿਕੇਸ਼ਨ ਜਾਰੀ ਕਰ ਦਿੱਤੀ ਜਾਵੇਗੀ। 

ਇਸ ਤੋਂ ਪਹਿਲਾਂ ਸ੍ਰੀ ਢੀਂਡਸਾ ਨੇ ਬੈਂਕ ਦੀ ਬਰਾਂਚ ਦਾ ਉਦਘਾਟਨ ਕਰਨ ਉਪਰੰਤ ਆਏ ਗ੍ਰਾਹਕਾਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ  ਦੇਸ਼ ਦੀ ਤਰੱਕੀ ਵਿਚ ਬੈਂਕਾਂ ਦਾ ਬਹੁਤ ਵੱਡਾ ਯੋਗਦਾਨ ਹੈ। ਬੈਂਕਾਂ ਵੱਲੋਂ ਵਿੱਤੀ ਸਹਾਇਤਾ ਲਈ ਕੀਤੇ ਜਾਂਦੇ ਲੈਣ –ਦੇਣ ਨਾਲ ਜਿਥੇ ਦੇਸ਼ ਦੀ ਤਰੱਕੀ ਦਾ ਰਾਹ ਖੁਲ੍ਹਿਆ ਹੈ ਉਥੇ ਆਮ ਜਨਤਾ ਨੂੰ ਵੀ ਸ਼ਾਹੂਕਾਰਾਂ ਦੇ ਕਰਜ਼ੇ ਵਿਚੋਂ ਮੁਕਤ ਹੋਣ ਦਾ ਰਾਹ ਮਿਲਿਆ ਹੈ। ਉਨਾਂ੍ਹ ਪੰਜਾਬ ਨੈਸ਼ਨਲ ਬੈਂਕ ਵੱਲੋਂ ਪੰਜਾਬ ਦੇ ਲੀਡ ਬੈਂਕ ਵੱਜੋਂ ਨਿਭਾਈਆਂ ਜਾ ਰਹੀਆਂ ਸੇਵਾਵਾਂ ਦੀ ਪ੍ਰਸੰਸਾ ਵੀ ਕੀਤੀ।  ਇਸ ਮੌਕੇ ਪੰਜਾਬ ਨੈਸ਼ਨਲ ਬੈਂਕ ਦੇ ਫੀਲਡ ਜਨਰਲ ਮੈਨੇਜਰ ਸ੍ਰੀ ਆਸ਼ੋਕ ਗੁਪਤਾ ਨੇ ਬੈਂਕ ਵੱਲੋਂ ਗ਼੍ਰਾਹਕਾਂ ਨੂੰ ਦਿੱਤੀਆਂ ਜਾਂਦੀਆਂ ਸਹੂਲਤਾਂ ਬਾਰੇ ਵਿਸਥਾਰਪੂਰਵਕ ਜਾਣਕਾਰੀ ਦਿੱਤੀ । ਉਨਾਂ੍ਹ ਕਿਹਾ ਕਿ ਜੇ ਕਿਸੇ ਗ੍ਰਾਹਕ ਨੂੰ ਬੈਂਕ ਵਿਚ ਕਿਸੇ ਕੰਮ ਸਬੰਧੀ ਮੁਸ਼ਕਲ ਆਉਂਦੀ ਹੈ ਤਾਂ ਉਹ ਉਹਨਾਂ੍ਹ ਦੇ ਧਿਆਨ ਵਿਚ ਲਿਆਂਉਂਦੀ ਜਾਵੇ ਜਿਸ ਦਾ ਸਮੇਂ ਸਿਰ ਢੁਕਵਾਂ ਹੱਲ ਕੀਤਾ ਜਾਵੇਗਾ ਅਤੇ ਬੈਂਕ ਵੱਲੋਂ ਬੇਹਤਰ ਸਹੂਲਤਾਂ ਦੇਣ ਲਈ ਆਪਣੇ ਸੁਝਾਅ ਵੀ ਦਿੱਤੇ ਜਾਣ। ਉਨਾਂ੍ਹ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਚਲਾਈਆਂ ਜਾ ਰਹੀਆਂ ਲੋਕ ਭਲਾਈ ਸਕੀਮਾਂ ਨੂੰ ਬੈਂਕ ਵੱਲੋਂ ਵੱਧ ਚੜ੍ਹਕੇ ਲਾਗੂ ਕੀਤਾ ਜਾਵੇਗਾ। 

ਇਸ ਮੌਕੇ ਬੈਂਕ ਦੇ ਸਰਕਲ ਹੈਡ ਸ਼੍ਰੀ ਜੇ.ਪੀ. ਸਿੰਘ ਨੇ ਮੁੱਖ ਮਹਿਮਾਨ ਅਤੇ ਹੋਰ ਆਏ ਪਤਵੰਤਿਆਂ ਦਾ ਧੰਨਵਾਦ ਕਰਦਿਆਂ ਦੱਸਿਆ ਕਿ ਜਿਲਾ੍ਹ ਮੋਹਾਲੀ ਵਿਚ ਪੰਜਾਬ ਨੈਸ਼ਨਲ ਬੈਂਕ ਦੀਆਂ 33 ਸ਼ਾਖਵਾਂ ਕੰਮ ਕਰ ਰਹੀਆਂ ਹਨ। ਜਿਨਾਂ੍ਹ ਦਾ ਤਕਰੀਬਨ 3700 ਕਰੋੜ ਰੁਪਏ ਦਾ ਕਾਰੋਬਾਰ ਹੈ। ਜਿਸ ਵਿਚ 2570 ਕਰੋੜ ਰੁਪਏ ਜਮਾਂ੍ਹ ਰਾਸ਼ੀਆਂ ਦੇ ਹਨ ਅਤੇ 1130 ਕਰੋੜ ਰੁਪਏ ਦੇ ਕਰਜ਼ੇ ਹਨ। ਉਨਾਂ੍ਹ ਦੱਸਿਆ ਕਿ ਪੰਜਾਬ ਨੈਸ਼ਨਲ ਬੈਂਕ ਸਮਾਜ ਦੇ ਕਮਜੋਰ ਵਰਗਾਂ ਨੂੰ ਘੱਟ ਵਿਆਜ਼ ਤੇ ਕਰਜ਼ਾ ਮੁਹੱਈਆ ਕਰਵਾਉਂਦਾ ਹੈ ਅਤੇ ਗਰੀਬ ਕਿਸਾਨਾਂ ਨੂੰ ਜ਼ਮੀਨ ਖਰੀਦਣ ਲਈ 20 ਲੱਖ ਰੁਪਏ ਤੱਕ ਦਾ ਕਰਜ਼ਾ ਮੁਹੱਈਆ ਕਰਵਾਉਂਦਾ ਹੈ। ਇਸ ਮੌਕੇ ਜਿਲ੍ਹੇ ਦੇ ਚੀਫ ਲੀਡ ਜਿਲਾ੍ਹ ਮੈਨੇਜ਼ਰ ਪੰਜਾਬ ਨੈਸ਼ਨਲ ਬੈਂਕ ਸ੍ਰੀ ਆਰ.ਕੇ. ਸੈਣੀ, ਸ਼ਾਖਾ ਪ੍ਰਬੰਧਕ, ਆਰ ਐਸ ਈ ਟੀ ਆਈ ਦੇ ਡਾਇਰੈਕਟਰ ਸ. ਜਸਵਿੰਦਰ ਸਿੰਘ ਅਤੇ ਬੈਂਕ ਦੇ ਹੋਰ ਅਧਿਕਾਰੀ ਵੀ ਮੌਜੂਦ ਸਨ। 

 

Tags: PARMINDER DHINDSA

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD