Saturday, 18 May 2024

 

 

ਖ਼ਾਸ ਖਬਰਾਂ ਮੁੱਖ ਮੰਤਰੀ ਭਗਵੰਤ ਮਾਨ ਨੇ ਕਰਤਾਰਪੁਰ 'ਚ ਜਲੰਧਰ ਤੋਂ ਉਮੀਦਵਾਰ ਪਵਨ ਕੁਮਾਰ ਟੀਨੂੰ ਲਈ ਕੀਤਾ ਚੋਣ ਪ੍ਰਚਾਰ, ਕਿਹਾ- 1 ਜੂਨ ਨੂੰ 'ਝਾੜੂ' ਨਾਲ ਕਰ ਦਿਓ ਸਫ਼ਾਈ ਜੋ ਕਿਹਾ, ਉਸ ਤੋਂ ਵੱਧ ਕੀਤਾ, ਜੋ ਕਹਾਂਗੇ, ਉਸ ਤੋਂ ਵੱਧ ਕਰਾਂਗੇ : ਮੀਤ ਹੇਅਰ ਜੱਦੀ ਪਿੰਡ ਦੇ ਵੋਟਰਾਂ ਨੇ ਜੀਤ ਮਹਿੰਦਰ ਸਿੱਧੂ ਨੂੰ ਹੱਥਾਂ 'ਤੇ ਚੁੱਕਿਆ, ਲੱਡੂਆਂ ਨਾਲ ਵੀ ਤੋਲਿਆ ਮੁੱਖ ਮੰਤਰੀ ਭਗਵੰਤ ਮਾਨ ਨੇ ਹੁਸ਼ਿਆਰਪੁਰ ਤੋਂ 'ਆਪ' ਉਮੀਦਵਾਰ ਡਾ. ਰਾਜਕੁਮਾਰ ਚੱਬੇਵਾਲ ਲਈ ਕੀਤਾ ਚੋਣ ਪ੍ਰਚਾਰ ਵਿਸ਼ਵ ਪੱਧਰੀ ਵਿਦਿਅਰ ਅਦਾਰੇ ਹੋਣਗੇ ਸਥਾਪਿਤ : ਗੁਰਜੀਤ ਸਿੰਘ ਔਜਲਾ ਅਕਾਲੀ ਦਲ ਨੂੰ ਇਕ ਹੋਰ ਝਟਕਾ! ਹੁਸ਼ਿਆਰਪੁਰ ਲੋਕ ਸਭਾ ਹਲਕੇ 'ਚ 'ਆਪ' ਨੂੰ ਮਿਲਿਆ ਹੁਲਾਰਾ ਪਹਿਲੀ ਵਾਰ ਵੋਟ ਪਾਉਣ ਵਾਲੇ ਵੋਟਰ ਬੋਲੇ, ਪਟਿਆਲਾ ਬਣੇ ਸਮਾਰਟ ਅਤੇ ਹੈਰੀਟੇਜ ਸਿਟੀ ਰਾਜਾ ਵੜਿੰਗ ਨੇ ਲੁਧਿਆਣਾ ਵਿੱਚ ਚੋਣ ਪ੍ਰਚਾਰ ਦੌਰਾਨ ਆਰਥਿਕ ਵਿਕਾਸ ਤੇ ਕਿਸਾਨਾਂ ਦੇ ਸਮਰਥਨ ਦਾ ਵਾਅਦਾ ਕੀਤਾ ਵਧਦੀ ਅਪਰਾਧ ਦਰ ਅਤੇ ਡਰੱਗ ਮਾਫੀਆ ਪੰਜਾਬ ਦੀ ਤਰੱਕੀ ਦੇ ਰਾਹ ਵਿੱਚ ਵੱਡੀ ਰੁਕਾਵਟ : ਵਿਜੇ ਇੰਦਰ ਸਿੰਗਲਾ ਪੰਜਾਬ ਦੇ ਹਿੱਤਾਂ ਦੀ ਰਾਖੀ ਲਈ ਭਾਜਪਾ ਜਰੂਰੀ : ਅਰਵਿੰਦ ਖੰਨਾ ਹੁਣ ਮੁੱਕ ਜੂ ਹਨੇਰੀ ਰਾਤ, ਹੱਥ ਬਦਲੇਗਾ ਹਾਲਾਤ -ਗੁਰਜੀਤ ਔਜਲਾ ਪੰਜਾਬ ਦੇ ਅੱਤਵਾਦ ਪੀੜਤਾਂ ਦਾ ਮੁੱਦਾ ਸੰਸਦ 'ਚ ਉਠਾਵਾਂਗੇ: ਡਾ: ਸੁਭਾਸ਼ ਸ਼ਰਮਾ ਲੋਕ ਸਭਾ ਚੋਣਾਂ 'ਚ ਮੇਰੀ ਜਿੱਤ ਦਾ ਮੁੱਖ ਆਧਾਰ ਹੋਵੇਗਾ ਪਟਿਆਲਾ ਵਾਸੀਆਂ ਦਾ ਭਰੋਸਾ : ਪ੍ਰਨੀਤ ਕੌਰ ਜਨਤਕ, ਨਿੱਜੀ ਦੁਕਾਨਾਂ ਅਤੇ ਵਪਾਰਕ ਅਦਾਰਿਆਂ ਦੇ ਨਾਮ ਪੰਜਾਬੀ ਭਾਸ਼ਾ (ਗੁਰਮੁਖੀ ਲਿਪੀ) ਵਿਚ ਲਿਖੇ ਜਾਣ : ਰਾਜੇਸ਼ ਧੀਮਾਨ ਜ਼ਿਲ੍ਹਾ ਚੋਣ ਅਫਸਰ ਪਰਨੀਤ ਸ਼ੇਰਗਿੱਲ ਨੇ ਚੋਣ ਅਬਜ਼ਰਬਰਾਂ ਦੀ ਹਾਜਰੀ ਵਿੱਚ ਉਮੀਦਵਾਰਾਂ ਨੂੰ ਅਲਾਟ ਕੀਤੇ ਚੋਣ ਨਿਸ਼ਾਨ ਮੁੱਖ ਮੰਤਰੀ ਦੱਸਣ ਕਿ ਉਹਨਾਂ ਦੀ ਸਰਕਾਰ ਨਹਿਰੀ ਪਟਵਾਰੀਆਂ ਨੂੰ ਜਾਅਲੀ ਐਂਟਰੀਆਂ ਪਾ ਕੇ ਨਹਿਰੀ ਪਾਣੀ ਪੰਜਾਬ ਦੇ ਸਾਰੇ ਖੇਤਾਂ ਤੱਕ ਪਹੁੰਚਣ ਦੇ ਝੂਠੇ ਦਾਅਵਿਆਂ ਵਾਸਤੇ ਮਜਬੂਰ ਕਿਉਂ ਕਰ ਰਹੀ ਹੈ : ਅਕਾਲੀ ਦਲ ਵੋਟਰ ਹੈ ਆਜ ਕਾ ਅਰਜੁਨ ਸ਼ਕਸ਼ਮ ਐਪ ਨੂੰ ਦਰਸਾਉਂਦਾ ਚਿੱਤਰ ਜਾਰੀ ਇੱਕ ਮਹੀਨੇ ਤੋਂ ਵੀ ਘੱਟ ਸਮੇਂ ਵਿੱਚ ਕਿਸਾਨਾਂ ਦੇ ਕਰਜ਼ੇ ਮੁਆਫ਼ ਹੋਣਗੇ : ਅਮਰਿੰਦਰ ਸਿੰਘ ਰਾਜਾ ਵੜਿੰਗ ਪੰਜਾਬ ਪੁਲਿਸ ਸੂਬੇ ਵਿੱਚ ਸੁਤੰਤਰ ਅਤੇ ਨਿਰਪੱਖ ਚੋਣਾਂ ਨੂੰ ਯਕੀਨੀ ਬਣਾਉਣ ਲਈ ਵਚਨਬੱਧ - ਸਪੈਸ਼ਲ ਡੀਜੀਪੀ ਅਰਪਿਤ ਸ਼ੁਕਲਾ ਦੇਸ਼ ’ਚ ਗ੍ਰੀਨ ਚੋਣਾਂ ਦੇ ਮਾਡਲ ਵਜੋਂ ਆਨੰਦਪੁਰ ਸਾਹਿਬ ਪਾਰਲੀਮਾਨੀ ਹਲਕਾ ‘ਚ ਕੂੜੇ ਅਤੇ ਪਲਾਸਟਿਕ ਤੋਂ ਪੈਦਾ ਹੋਣ ਵਾਲੀ ਕਾਰਬਨ ਦਾ ਸੰਤੁਲਨ ਬਣਾਉਣ ਲਈ ਵੱਧ ਤੋਂ ਵੱਧ ਪੌਦੇ ਲਗਾਏ ਜਾਣਗੇ: ਜਨਰਲ ਚੋਣ ਅਬਜ਼ਰਵਰ ਡਾ. ਹੀਰਾ ਲਾਲ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਮਾਨ ਨੇ ਅੰਮ੍ਰਿਤਸਰ ਵਿੱਚ ਪਾਰਟੀ ਆਗੂਆਂ ਅਤੇ ਵਰਕਰਾਂ ਨਾਲ ਕੀਤੀ ਮੀਟਿੰਗ

 

ਕੂੰਮ ਕਲਾਂ ਵਿਖੇ 6 ਕਰੋੜ ਦੀ ਲਾਗਤ ਨਾਲ ਤਿਆਰ 30 ਬਿਸਤਰਿਆਂ ਦਾ ਹਸਪਤਾਲ ਸ਼ੁਰੂ

51 ਫੀਸਦੀ ਜਣੇਪੇ ਹੁੰਦੇ ਹਨ ਸਰਕਾਰੀ ਹਸਪਤਾਲਾਂ ਵਿੱਚ-ਸੁਰਜੀਤ ਕੁਮਾਰ ਜਿਆਣੀ , ਸਪਤਾਲ ਖੁੱਲਣ ਨਾਲ ਹਲਕਾ ਸਾਹਨੇਵਾਲ ਦੇ ਲੋਕਾਂ ਨੂੰ ਮਿਲੇਗਾ ਵੱਡਾ ਫਾਇਦਾ-ਢਿੱਲੋਂ

Web Admin

Web Admin

5 Dariya News

ਕੂੰਮ ਕਲਾਂ , 18 Dec 2015

ਪੰਜਾਬ ਸਰਕਾਰ ਵੱਲੋਂ ਸੂਬੇ ਦੇ ਲੋਕਾਂ ਨੂੰ ਉੱਚ ਪਾਏ ਦੀਆਂ ਸਿਹਤ ਸਹੂਲਤਾਂ ਨੇੜੇ ਤੋਂ ਨੇੜੇ ਮੁਹੱਈਆ ਕਰਾਉਣ ਦੇ ਮਨਸ਼ੇ ਤਹਿਤ ਥਾਂ-ਥਾਂ ਹਸਪਤਾਲ ਖੋਲ੍ਹੇ ਜਾ ਰਹੇ ਹਨ, ਜਿਸ ਤਹਿਤ ਕਸਬਾ ਕੂੰਮ ਕਲਾਂ ਵਿਖੇ ਵੀ ਕਮਿਊਨਿਟੀ ਸਿਹਤ ਕੇਂਦਰ ਖੋਲ੍ਹਿਆ ਗਿਆ ਹੈ, ਜਿਸ ਦਾ ਉਦਘਾਟਨ ਅੱਜ ਪੰਜਾਬ ਸਰਕਾਰ ਦੇ ਸਿਹਤ ਅਤੇ ਪਰਿਵਾਰ ਭਲਾਈ ਮੰਤਰੀ ਸ੍ਰੀ ਸੁਰਜੀਤ ਕੁਮਾਰ ਜਿਆਣੀ ਨੇ ਕੀਤਾ। ਇਸ ਮੌਕੇ ਰੱਖੇ ਗਏ ਪ੍ਰਭਾਵਸ਼ਾਲੀ ਸਮਾਗਮ ਦੀ ਪ੍ਰਧਾਨਗੀ ਸਿੰਚਾਈ ਮੰਤਰੀ ਸ੍ਰ. ਸ਼ਰਨਜੀਤ ਸਿੰਘ ਢਿੱਲੋਂ ਨੇ ਕੀਤੀ।ਸਮਾਗਮ ਨੂੰ ਸੰਬੋਧਨ ਕਰਦਿਆਂ ਸ੍ਰੀ ਜਿਆਣੀ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਸੂਬੇ ਦੇ ਹਰੇਕ ਵਿਅਕਤੀ ਨੂੰ ਸਿਹਤ ਸਹੂਲਤਾਂ ਉਨ੍ਹਾਂ ਦੇ ਘਰ ਦੇ ਨਜ਼ਦੀਕ ਮੁਹੱਈਆ ਕਰਾਉਣ ਦੇ ਮਨਸ਼ੇ ਨਾਲ ਸੂਬੇ ਵਿੱਚ ਥਾਂ-ਥਾਂ 'ਤੇ ਹਸਪਤਾਲ ਖੋਲ੍ਹੇ ਜਾ ਰਹੇ ਹਨ, ਜਿਸ ਤਹਿਤ ਕੂੰਮ ਕਲਾਂ ਵਿਖੇ 6 ਕਰੋੜ ਰੁਪਏ ਦੀ ਲਾਗਤ ਨਾਲ ਹਸਪਤਾਲ ਅੱਜ ਰਸਮੀ ਤੌਰ 'ਤੇ ਸ਼ੁਰੂ ਕੀਤਾ ਜਾ ਰਿਹਾ ਹੈ। ਦੱਸਣਯੋਗ ਹੈ ਕਿ ਇਸ ਹਸਪਤਾਲ ਨੇ ਮਰੀਜ਼ਾਂ ਦੀ ਸਹੂਲਤ ਲਈ ਸੇਵਾਵਾਂ ਪਹਿਲਾਂ ਹੀ ਸ਼ੁਰੂ ਕਰ ਦਿੱਤੀਆਂ ਸਨ। 

ਸ੍ਰੀ ਜਿਆਣੀ ਨੇ ਕਿਹਾ ਕਿ ਮੁੱਖ ਮੰਤਰੀ ਸ੍ਰ. ਪਰਕਾਸ਼ ਸਿੰਘ ਬਾਦਲ ਦੀਆਂ ਲੋਕ ਪੱਖੀ ਨੀਤੀਆਂ ਦੇ ਚੱਲਦਿਆਂ ਸੂਬਾ ਸਿਹਤ ਸਹੂਲਤਾਂ ਵਿੱਚ ਬਾਕੀ ਰਾਜਾਂ ਤੋਂ ਕਾਫੀ ਅੱਗੇ ਨਿਕਲਦਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਪੰਜਾਬ ਵਿੱਚ 51 ਫੀਸਦੀ ਜਣੇਪੇ ਸਰਕਾਰੀ ਹਸਪਤਾਲਾਂ ਵਿੱਚ ਹੋਣ ਲੱਗੇ ਹਨ, ਜੋ ਕਿ ਬਹੁਤ ਚੰਗਾ ਸ਼ਗਨ ਹੈ। ਪੰਜਾਬ ਦੇ ਸਿਹਤ ਵਿਭਾਗ ਵੱਲੋਂ ਕੀਤੇ ਗਏ ਕ੍ਰਾਂਤੀਕਾਰੀ ਬਦਲਾਵਾਂ ਦੀ ਬਦੌਲਤ ਅੱਜ ਸੂਬੇ ਵਿੱਚ ਜਣੇਪੇ ਦੌਰਾਨ ਬੱਚਿਆਂ ਅਤੇ ਮਾਂ ਦੀ ਮੌਤ ਦਰ ਵਿੱਚ ਵੱਡਾ ਘਾਟਾ ਦਰਜ ਕੀਤਾ ਗਿਆ ਹੈ, ਜੋ ਕਿ ਕਰਮਵਾਰ 1000 ਪਿੱਛੇ 24 ਅਤੇ ਇੱਕ ਲੱਖ ਪਿੱਛੇ 140 ਹੈ। ਉਨ੍ਹਾਂ ਕਿਹਾ ਕਿ ਬਾਕੀ ਸੂਬਿਆਂ ਵਿੱਚ ਇਹ ਮੌਤ ਦਰ ਪੰਜਾਬ ਤੋਂ ਕਿਤੇ ਜਿਆਦਾ ਹੈ।ਉਨ੍ਹਾਂ ਕਿਹਾ ਕਿ ਸਾਰੇ ਹਸਪਤਾਲਾਂ ਵਿੱਚ ਦਵਾਈ ਦੀ ਕੋਈ ਘਾਟ ਨਹੀਂ ਹੈ। 234 ਤਰ੍ਹਾਂ ਦੀਆਂ ਮੁਫ਼ਤ ਦਵਾਈਆਂ ਮਰੀਜ਼ਾਂ ਨੂੰ ਮੁਹੱਈਆ ਕਰਵਾਈਆਂ ਜਾ ਰਹੀਆਂ ਹਨ। ਜਦਕਿ ਹਸਪਤਾਲਾਂ ਵਿੱਚ ਮਾਹਿਰ ਅਤੇ ਹੋਰ ਡਾਕਟਰਾਂ ਦੀ ਘਾਟ ਨੂੰ ਪਹਿਲ ਦੇ ਆਧਾਰ 'ਤੇ ਪੂਰਾ ਕੀਤਾ ਜਾ ਰਿਹਾ ਹੈ। ਸਿਵਲ ਹਸਪਤਾਲ, ਲੁਧਿਆਣਾ ਵਿੱਚ ਜਣੇਪੇ ਉਪਰੰਤ ਔਰਤਾਂ ਦੀ ਮੌਤ ਬਾਰੇ ਪੁੱਛੇ ਜਾਣ 'ਤੇ ਸ੍ਰੀ ਜਿਆਣੀ ਨੇ ਕਿਹਾ ਕਿ ਇਸ ਮਾਮਲੇ ਦੀ ਜਾਂਚ ਜਾਰੀ ਹੈ ਅਤੇ ਜਲਦ ਹੀ ਰਿਪੋਰਟ ਜਨਤਕ ਕੀਤੀ ਜਾਵੇਗੀ। ਉਨ੍ਹਾਂ ਭਰੋਸਾ ਦਿੱਤਾ ਕਿ ਦੋਸ਼ੀ ਬਖ਼ਸ਼ੇ ਨਹੀਂ ਜਾਣਗੇ। 

ਸਮਾਗਮ ਨੂੰ ਸੰਬੋਧਨ ਕਰਦਿਆਂ ਸ੍ਰ. ਢਿੱਲੋਂ ਨੇ ਕਿਹਾ ਕਿ ਇਸ ਹਸਪਤਾਲ ਦੀ ਹਲਕਾ ਸਾਹਨੇਵਾਲ ਦੇ ਲੋਕਾਂ ਨੂੰ ਵੱਡੀ ਲੋੜ ਸੀ, ਜਿਸਦਾ ਹਲਕੇ ਦੇ ਲੋਕਾਂ ਨੂੰ ਵੱਡਾ ਫਾਇਦਾ ਮਿਲੇਗਾ। ਉਨ੍ਹਾਂ ਪੰਜਾਬ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਗਈਆਂ ਲੋਕ ਹਿੱਤ ਸਹੂਲਤਾਂ ਦਾ ਵੇਰਵਾ ਦਿੰਦਿਆਂ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਸਿਹਤ, ਸਿੱਖਿਆ ਅਤੇ ਬੁਨਿਆਦੀ ਢਾਂਚੇ ਦੇ ਵਿਕਾਸ 'ਤੇ ਵਿਸ਼ੇਸ਼ ਜ਼ੋਰ ਦਿੱਤਾ ਜਾ ਰਿਹਾ ਹੈ। ਉਨ੍ਹਾਂ ਦੱਸਿਆ ਕਿ ਇਹ ਹਸਪਤਾਲ 30 ਬਿਸਤਰਿਆਂ ਵਾਲਾ ਹੈ, ਜਿਸ ਵਿੱਚ ਹਰੇਕ ਤਰ੍ਹਾਂ ਦੀਆਂ ਸਹੂਲਤਾਂ ਪ੍ਰਾਪਤ ਹੋਣਗੀਆਂ। ਉਨ੍ਹਾਂ ਦੱਸਿਆ ਕਿ ਹਸਪਤਾਲ ਵਿੱਚ 4 ਜਨਾਨਾ ਅਤੇ ਮਰਦਾਨਾ ਵਾਰਡ, 5 ਪ੍ਰਾਈਵੇਟ ਕਮਰੇ, ਗਾਈਨੀ ਅਤੇ ਲੇਬਰ ਦੇ ਅਲੱਗ-ਅਲੱਗ ਵਾਰਡ, ਐਕਸਰੇ ਸਹੂਲਤ, ਈ. ਸੀ. ਜੀ., ਆਪਰੇਸ਼ਨ ਥੀਏਟਰ, ਵੇਟਿੰਗ ਏਰੀਆ ਅਤੇ ਹੋਰ ਲੋੜੀਂਦੀਆਂ ਸਹੂਲਤਾਂ ਹਨ। ਉਨ੍ਹਾਂ ਸ੍ਰੀ ਜਿਆਣੀ ਨੂੰ ਅਪੀਲ ਕੀਤੀ ਕਿ ਇਸ ਹਸਪਤਾਲ ਦੀਆਂ ਰਹਿੰਦੀਆਂ ਲੋੜਾਂ ਨੂੰ ਵੀ ਜਲਦ ਪੂਰਾ ਕੀਤਾ ਜਾਵੇ।ਸਮਾਗਮ ਦੌਰਾਨ ਹੋਰਨਾਂ ਤੋਂ ਇਲਾਵਾ ਸਿਹਤ ਵਿਭਾਗ ਦੇ ਡਾਇਰੈਕਟਰ ਡਾ. ਭਾਗ ਮੱਲ, ਲੁਧਿਆਣਾ ਜ਼ਿਲ੍ਹਾ ਪ੍ਰੀਸ਼ਦ ਦੇ ਚੇਅਰਮੈਨ ਸ੍ਰ. ਭਾਗ ਸਿੰਘ ਮਾਨਗੜ੍ਹ, ਵੇਰਕਾ ਮਿਲਕ ਪਲਾਂਟ ਦੇ ਚੇਅਰਮੈਨ ਸ੍ਰ. ਅਜਮੇਰ ਸਿੰਘ ਭਾਗਪੁਰ, ਸਿਵਲ ਸਰਜਨ ਡਾ. ਰੇਨੂੰ ਛਤਵਾਲ, ਯੂਥ ਅਕਾਲੀ ਆਗੂ ਸ੍ਰ. ਸਿਮਰਨਜੀਤ ਸਿੰਘ ਢਿੱਲੋਂ, ਡਾ. ਅਜੀਤ ਸਿੰਘ ਚਾਵਲਾ, ਡਾ. ਜਸਬੀਰ ਸਿੰਘ ਅਤੇ ਹੋਰ ਵੱਡੀ ਗਿਣਤੀ ਵਿੱਚ ਹਾਜ਼ਰ ਸਨ।

 

Tags: SHARANJIT SINGH DHILON , SURJIT KUMAT JYANI

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2024 | 5 Dariya News | All Rights Reserved
Powered by: CDS PVT LTD