Wednesday, 22 July 2026

 

 

ਖ਼ਾਸ ਖਬਰਾਂ ਆਪ ਸਰਕਾਰ ਨੇ ਅਫ਼ਸਰਸ਼ਾਹੀ ਨੂੰ ਹਾਸ਼ੀਏ ’ਤੇ ਧੱਕਣ ਤੋਂ ਬਾਅਦ ਹੁਣ ਖੁੱਲ੍ਹੇਆਮ ਸਿਆਸਤ ਦਾ ਅਪਰਾਧੀਕਰਨ ਸ਼ੁਰੂ ਕਰ ਦਿੱਤਾ ਹੈ: ਸੁਨੀਲ ਜਾਖੜ ਪੰਜਾਬ ਵਿੱਚ ਪੇਪਰ ਲੀਕ ਹੋਣ ਦੇ ਮਾਮਲਿਆਂ ਵਿੱਚ ਮਾਨ ਤੇ ਬੈਂਸ ਅਸਤੀਫਾ ਦੇਣ: ਅਮਰਿੰਦਰ ਸਿੰਘ ਰਾਜਾ ਵੜਿੰਗ ਖਰੜ ਪੈਦਲ ਮਾਰਚ ਦਾ 9ਵਾਂ ਦਿਨ : ਰਵਿੰਦਰ ਸਿੰਘ ਖੇੜਾ ਨੇ ਨਿੱਜਰ ਰੋਡ 'ਤੇ ਬੰਦ ਪਈ ਸੀਵਰੇਜ ਲਾਈਨ ਦਾ ਮੁੱਦਾ ਚੁੱਕਿਆ ਸਾਰੇ ਹੜ੍ਹ ਮਾਰੇ ਇਲਾਕਿਆਂ ਵਿਚ ਹੜ੍ਹ ਰੋਕੂ ਕੰਮ ਮੁਕੰਮਲ ਕੀਤੇ ਜਾਣ: ਸੁਖਬੀਰ ਸਿੰਘ ਬਾਦਲ ਨੇ ਅਕਾਲੀ ਵਰਕਰਾਂ ਨੂੰ ਕੀਤੀ ਅਪੀਲ ਰੋਸ ਮੁਜ਼ਾਹਰਾ ਕਰ ਰਹੇ ਵਿਦਿਆਰਥੀਆਂ ਦੇ ਮਸਲੇ ਜਲਦੀ ਹੱਲ ਕਰੋ: ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਨੂੰ ਕੀਤੀ ਅਪੀਲ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ

 

ਸਿਹਤ ਮੰਤਰੀ ਪੰਜਾਬ ਨੇ ਸਿਵਲ ਹਸਪਤਾਲ ਮੋਹਾਲੀ ਵਿਖੇ 08 ਕਰੋੜ 70 ਲੱਖ ਰੁਪਏ ਦੀ ਲਾਗਤ ਨਾਲ ਉਸਾਰੇ ਜੱਚਾ-ਬੱਚਾ ਹਸਪਤਾਲ ਦਾ ਕੀਤਾ ਉਦਘਾਟਨ

ਪੰਜਾਬ ਸਰਕਾਰ ਰਾਜ ਦੇ ਲੋਕਾਂ ਨੂੰ ਬਿਹਤਰ ਸਿਹਤ ਸੇਵਾਵਾਂ ਪ੍ਰਦਾਨ ਕਰਨ ਲਈ ਕੋਈ ਕਸਰ ਬਾਕੀ ਨਹੀਂ ਛੱਡੇਗੀ: ਜਿਆਣੀ

ਪਿੰਡ ਲਾਂਡਰਾਂ ਵਿੱਚ ਦੋ ਰੋਜ਼ਾ ਕਬੱਡੀ ਕੱਪ ਟੂਰਨਾਮੈਂਟ ਧੂਮ ਧੜੱਕੇ ਨਾਲ ਸ਼ੁਰੂ

Web Admin

Web Admin

5 Dariya News

ਐਸ.ਏ.ਐਸ. ਨਗਰ (ਮੁਹਾਲੀ) , 18 Dec 2015

Last updated on: Dec 18, 2015, 00:00 IST

ਪੰਜਾਬ ਦੇ ਸਿਹਤ ਤੇ ਪਰਿਵਾਰ ਭਲਾਈ ਮੰਤਰੀ ਸੁਰਜੀਤ ਕੁਮਾਰ ਜਿਆਣੀ ਨੇ ਸਿਵਲ ਹਸਪਤਾਲ ਫੇਜ਼-6 ਵਿਖੇ 8.70 ਕਰੋੜ ਰੁਪਏ ਦੀ ਲਾਗਤ ਨਾਲ 50 ਬਿਸਤਰਿਆਂ ਦੇ ਜੱਚਾ-ਬੱਚਾ ਹਸਪਤਾਲ ਦਾ ਉਦਘਾਟਨ ਕਰਨ ਮੌਕੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਦੱਸਿਆ ਕਿ ਇਹ ਹਸਪਤਾਲ ਇੱਕ ਬਹੁਤ ਹੀ ਅਧੁਨਿਕ ਕਿਸਮ ਦਾ ਹਸਪਤਾਲ ਬਣਾਇਆ ਗਿਆ ਹੈ। ਜਿਸ ਨੂੰ ਕਿ ਅਧੁਨਿਕ ਸਹੂਲਤਾਂ ਨਾਲ ਲੈਸ ਕੀਤਾ ਗਿਆ ਹੈ ਤਾਂ ਜੋ ਜੱਚਾ-ਬੱਚਾ ਨੂੰ ਹਰ ਤਰ੍ਹਾਂ ਦੀਆਂ ਸਹੂਲਤਾਂ ਅਤੇ ਸਿਹਤ ਸੇਵਾਵਾਂ ਮੁਹੱਈਆ ਹੋ ਸਕਣ।ਸਿਹਤ ਮੰਤਰੀ ਪੰਜਾਬ ਨੇ ਦੱਸਿਆ ਕਿ ਜੱਚਾ –ਬੱਚਾ ਹਸਪਤਾਲ ਰਾਜ ਦੇ ਸਾਰੇ ਜ਼ਿਲ੍ਹਿਆਂ ਵਿੱਚ ਖੋਲ੍ਹੇ ਜਾਣਗੇ ਤਾਂ ਜੋ ਔਰਤਾਂ ਨੂੰ ਜਣੇਪੇ ਵੇਲੇ ਕਿਸੇ ਕਿਸਮ ਦੀ ਸਮੱਸਿਆ ਨਾ ਆਵੇ ਅਤੇ ਜੱਚਾ ਤੇ ਬੱਚਾ ਦੋਵੇ ਤੰਦਰੁਸਤ ਰਹਿ ਸਕਣ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਰਾਜ ਦੇ ਲੋਕਾਂ ਨੂੰ ਬਿਹਤਰ ਸਿਹਤ ਸੇਵਾਵਾਂ ਪ੍ਰਦਾਨ ਕਰਨ ਲਈ ਕਿਸੇ ਕਿਸਮ ਦੀ ਕੋÂਂੀ ਕਸਰ ਬਾਕੀ ਨਹੀਂ ਛੱਡੀ ਜਾਵੇਗੀ। ਉਨ੍ਹਾਂ ਦੱਸਿਆ  ਕਿ ਐਮ.ਬੀ.ਬੀ.ਐਸ ਡਾਕਟਰਾਂ ਦੀ ਜਲਦੀ ਹੀ ਹੋਰ ਨਵੀਂ ਭਰਤੀ ਕੀਤੀ ਜਾਵੇਗੀ ਤਾਂ ਜੋ ਸਿਹਤ ਸੰਸਥਾਵਾਂ ਵਿੱਚ ਡਾਕਟਰਾਂ ਦੀ ਕੋਈ ਘਾਟ ਨਾ ਰਹੇ। ਉਨ੍ਹਾਂ ਦੱਸਿਆ ਕਿ ਰਾਜ ਵਿੱਚ 51ਫੀਸਦੀ ਜਣੇਪੇ ਹਸਪਤਾਲਾਂ ਵਿੱਚ ਹੁੰਦੇ ਹਨ । ਸਰਕਾਰ ਚਾਹੁੰਦੀ ਹੈ ਕਿ 100ਫੀਸਦੀ ਜਣੇਪੇ ਹਸਪਤਾਲਾਂ ਵਿੱਚ ਹੀ ਹੋਣ ਤਾਂ ਜੋ ਜੱਚਾ-ਬੱਚਾ ਨੂੰ ਕਿਸੇ ਕਿਸਮ ਦਾ ਨੁਕਸਾਨ ਨਾ ਹੋਵੇ। ਉਨ੍ਹਾਂ ਦੱਸਿਆ ਕਿ ਰਾਜ ਵਿੱਚ ਜਣੇਪੇ ਵੇਲੇ 1000 ਜਣੇਪੇ ਪਿੱਛੋ 27 ਬੱਚਿਆਂ ਦੀ ਮੋਤ ਦਰ ਹੈ ਜੋ ਕਿ ਹੋਰਨਾਂ ਰਾਜਾਂ ਨਾਲੋ ਘੱਟ ਹੈ। ਇਸ ਨੂੰ 0ਫੀਸਦੀ ਤੇ ਲਿਆਂਦਾ ਜਾਵੇਗਾ। ਇਸ ਤੋਂ ਇਲਾਵਾ 01 ਲੱਖ ਜਣੇਪੇ ਪਿੱਛੇ 142 ਜੱਚਾ ਦੀ ਮੋਤ ਦਰ ਹੈ। ਇਸ ਨੂੰ ਵੀ 0ਫੀਸਦੀ ਤੇ ਲਿਆਉਣ ਦਾ ਟੀਚਾ ਹੈ। 

ਸ੍ਰੀ ਜਿਆਣੀ ਨੇ ਇਸ ਮੌਕੇ ਦੱਸਿਆ ਕਿ ਸਿਵਲ ਹਸਪਤਾਲ ਮੋਹਾਲੀ ਵਿਖੇ ਬਣਾਏ ਗਏ ਜੱਚਾ-ਬੱਚਾ ਹਸਪਤਾਲ ਦੇ ਗਰਾਉਂਡ ਫਲੋਰ ਵਿੱਚ ਰਜਿਸਟ੍ਰੇਸ਼ਨ, ਡਿਸਪੈਂਸਰੀ, ਪੰਜ ਓ.ਪੀ.ਡੀ, ਸੈਂਪਲ ਕੁਲੈਕਸ਼ਨ  ਰੂਮ, ਡਾਇਗਨੋਸਟਿਕ ਰੂਮ, ਬਾਥਰੂਮ ਜਨਾਨਾ ਅਤੇ ਮਰਦਾਨਾ, ਡਲਿਵਰੀ ਰੂਮ, ਡਲਿਵਰੀ ਓਪਰੇਸ਼ਨ ਥੀਏਟਰ, ਲੇਬਰ ਰੂਮ, ਡਾਕਟਰ ਰੂਮ, ਡਾਕਟਰ ਚੇਂਜ, ਨਰਸ ਸਟੇਸ਼ਨ, ਪਰੀ-ਅਪਰੇਟਿਵ ਰੂਮ, ਸਕਰੱਬ, ਰਿਕਵਰੀ ਰੂਮ, ਨਰਸਰੀ ਰੂਮ, ਰੈਂਪ ਅਤੇ ਪੌੜੀਆਂ ਆਦਿ, ਪਹਿਲੀ ਮੰਜ਼ਿਲ ਤੇ ਦੋ ਓਪਰੇਸ਼ਨ ਥੀਏਟਰ, ਬੱਚਾ ਵਾਰਡ, ਲੈਬੋਰਾਟਰੀ, ਬੇਬੀ ਫੀਡ, ਆਫ਼ਿਸ, ਦਵਾਈਆਂ ਦਾ ਸਟੋਰ, ਕਾਨਫਰੰਸ ਰੂਮ, ਨਰਸ ਸਟੇਸ਼ਨ, ਰਿਕਵਰੀ, ਸਟੈਪ ਡਾਊਨ, ਟੀਕਾਕਰਨ ਕਮਰਾ, ਵੇਟਿੰਗ ਹਾਲ, ਰੈਂਪ, ਪੋੜੀਆਂ ਅਤੇ ਬਾਥਰੂਮ ਬਲਾਕ ਆਦਿ ਅਤੇ ਦੂਜੀ ਮੰਜ਼ਿਲ ਤੇ ਛੇ ਵਾਰਡ (32 ਬੈਡ), 10 ਸਪੈਸ਼ਲ ਕਮਰੇ, ਨਰਸ ਸਟੇਸ਼ਨ, ਸਟੋਰ, ਡਾਕਟਰ ਰੂਮ, ਬਾਥਰੂਮ ਬਲਾਕ ਬਣਾਏ ਗਏ ਹਨ। ਸਿਹਤ ਮੰਤਰੀ ਪੰਜਾਬ ਨੇ ਇਸ ਮੌਕੇ ਉਸਾਰੇ ਗਏ ਹਸਪਤਾਲ ਦਾ ਵੱਖ-ਵੱਖ ਵਾਰਡਾਂ ਵਿੱਚ ਜਾ ਕੇ ਮੁਆਇਨਾ ਵੀ ਕੀਤਾ।ਇਸ ਮੌਕੇ ਪੰਜਾਬ ਸਿਹਤ ਸਿਸਟਮਜ਼ ਕਾਰਪੋਰੇਸਨ ਦੇ ਚੇਅਰਮੈਨ ਸ੍ਰ: ਬਲਜਿੰਦਰ ਸਿੰਘ ਬਰਾੜ, ਸਕੱਤਰ ਸਿਹਤ ਵਿਭਾਗ ਸ੍ਰੀ ਹੁਸਨ ਲਾਲ , ਇੰਨਫੋਟੈਕ ਦੇ ਵਾਇਸ ਚੇਅਰਮੈਨ ਸ੍ਰੀ ਖੁਸਵੰਤ ਰਾਏ ਗੀਗਾ,  ਭਾਜਪਾ ਦੇ ਜ਼ਿਲ੍ਹਾ ਪ੍ਰਧਾਨ ਸ੍ਰੀ ਸੁਖਵਿੰਦਰ ਸਿੰਘ ਗੋਲਡੀ, ਮੰਡਲ ਪ੍ਰਧਾਨ ਸੋਹਨ ਸਿੰਘ, ਕੌਂਸਲਰ ਅਸੋਕ ਝਾਅ, ਅਰੁਣ ਸ਼ਰਮਾ, ਬੀ.ਜੇ.ਪੀ.ਆਗੂ ਨਰਿੰਦਰ ਰਾਣਾ, ਸ੍ਰੀ ਜਸਵੀਰ ਸਿੰਘ ਮਹਿਤਾ, ਸ੍ਰ: ਅਮਨਦੀਪ ਸਿੰਘ ਅਬਿਆਣਾ, ਸਿਵਲ ਸਰਜਨ ਡਾ. ਨੀਲਮ ਭਾਰਦਵਾਜ, ਜ਼ਿਲ੍ਹਾ ਸਿਹਤ ਅਫ਼ਸਰ ਡਾ. ਐਚ.ਐਸ ਓਬਰਾਏ, ਐਸ.ਐਮ.ਓ ਡਾ. ਆਦੇਸ ਕੰਗ ਸਮੇਤ ਸਿਹਤ ਵਿਭਾਗ ਦੇ ਹੋਰ ਅਧਿਕਾਰੀ ਅਤੇ ਪਤਵੰਤੇ ਵੀ ਵੱਡੀ ਗਿਣਤੀ ਵਿੱਚ ਮੌਜੂਦ ਸਨ। 

 

Tags: Surjit Kumar Jyani

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD