Friday, 24 July 2026

 

 

ਖ਼ਾਸ ਖਬਰਾਂ ਹੁਣ ਉੱਤਰਾਖੰਡ ਵਿੱਚ ਪੇਪਰ ਲੀਕ ਹੋ ਗਏ, ਪ੍ਰਧਾਨ ਮੰਤਰੀ ਜੀ ਇਹ ਕਦੋਂ ਰੁਕਣਗੇ?- ਕੇਜਰੀਵਾਲ ਬੱਚਿਆਂ ਨੇ ਫਾਸਟ ਟ੍ਰੈਕ ਕੋਰਟ ਨਹੀਂ, ਧਰਮਿੰਦਰ ਪ੍ਰਧਾਨ ਦਾ ਅਸਤੀਫਾ ਮੰਗਿਆ ਹੈ ਨਰਿੰਦਰ ਕੌਰ ਭਰਾਜ ਨੇ ਪਿੰਡ ਰੂਪਾਹੇੜੀ ਵਿਖੇ 18.16 ਲੱਖ ਰੁਪਏ ਦੀ ਲਾਗਤ ਨਾਲ ਸਾਂਝੇ ਜ਼ਮੀਨਦੋਜ਼ ਪਾਈਪਲਾਈਨ ਸਿੰਚਾਈ ਪ੍ਰੋਜੈਕਟ ਦਾ ਨੀਂਹ ਪੱਥਰ ਰੱਖਿਆ ਕੁਲਤਾਰ ਸਿੰਘ ਸੰਧਵਾਂ ਨੇ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਤਹਿਤ ਨਸ਼ਾ ਮੁਕਤੀ ਮੋਰਚਾ ਦੇ ਬਲਾਕ ਕੋਆਰਡੀਨੇਟਰਾਂ ਨੂੰ ਸ਼ਨਾਖਤੀ ਕਾਰਡ ਕੀਤੇ ਜਾਰੀ ਸਰਹੱਦ ਪਾਰੋਂ ਚੱਲ ਰਹੇ ਤਸਕਰੀ ਮਾਡਿਊਲ ਨਾਲ ਜੁੜੇ ਦੋ ਵਿਅਕਤੀ 6 ਅਧੁਨਿਕ ਪਿਸਤੌਲਾਂ, 1 ਕਿਲੋ ਹੈਰੋਇਨ, 10 ਹਜ਼ਾਰ ਰੁਪਏ ਦੀ ਡਰੱਗ ਮਨੀ ਸਮੇਤ ਕਾਬੂ ਸਰਕਾਰ ਵਿਦਿਆਰਥੀਆਂ ਦੀਆਂ ਭਾਵਨਾਵਾਂ ਤੋਂ ਭਲੀ-ਭਾਂਤ ਜਾਣੂ, ਵਿਦਿਆਰਥੀ ਆਪਣੇ ਅੰਦੋਲਨ ਦੇ ਸਿਆਸੀ ਅਗਵਾ ਹੋਣ ਤੋਂ ਰਹਿਣ ਸਾਵਧਾਨ : ਸੁਨੀਲ ਜਾਖੜ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਸਮਾਜਿਕ ਸੁਰੱਖਿਆ ਵਿਭਾਗ ਨੂੰ ਆਂਗਣਵਾੜੀ ਵਰਕਰਾਂ ਲਈ ਘੱਟੋ-ਘੱਟ 60 ਲੱਖ ਰੁਪਏ ਦਾ ਜੀਵਨ ਬੀਮਾ ਯਕੀਨੀ ਬਣਾਉਣ ਦੇ ਨਿਰਦੇਸ਼ ਪੰਜਾਬ ਸਰਕਾਰ ਦੀ ਹਰ ਖੇਤ ਤੱਕ ਨਹਿਰੀ ਪਾਣੀ ਪਹੁੰਚਾਉਣ ਦੀ ਮੁਹਿੰਮ ਜੰਗੀ ਪੱਧਰ 'ਤੇ ਜਾਰੀ ਭੋਜਨ ਸੁਰੱਖਿਆ ਤੋਂ ਪੋਸ਼ਣ ਸੁਰੱਖਿਆ ਵੱਲ ਵਧ ਰਿਹਾ ਪੰਜਾਬ ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਨੂੰ ਹੋਰ ਪ੍ਰਭਾਵਸ਼ਾਲੀ ਬਣਾਉਣ ’ਤੇ ਦਿੱਤਾ ਜ਼ੋਰ ਕਿਸੇ ਵੀ ਵਪਾਰੀ ਦੀ ਸਮੱਸਿਆ ਨੂੰ ਬੇਲੋੜਾ ਲਮਕਣ ਨਹੀਂ ਦਿੱਤਾ ਜਾਵੇਗਾ : ਪੂਨਮਦੀਪ ਕੌਰ ਸੜਕ ਹਾਦਸਿਆਂ ਦੇ ਪੀੜਤਾਂ ਦੀ ਮਦਦ ਕਰਨ ਵਾਲੇ 'ਰਾਹਵੀਰ' ਹੋਣਗੇ 25 ਹਜ਼ਾਰ ਰੁਪਏ ਨਕਦ ਇਨਾਮ ਨਾਲ ਸਨਮਾਨਿਤ : ਨਵਜੋਤ ਕੌਰ ਬੇਸਹਾਰਾ ਪਸ਼ੂਆਂ ਨਾਲ ਵਾਪਰਦੇ ਹਾਦਸਿਆਂ ਦੇ ਪੀੜਤਾਂ ਨੂੰ ਬਣਦਾ ਮੁਆਵਜ਼ਾ ਦੇਣ ਲਈ ਪ੍ਰਸ਼ਾਸਨ ਵਚਨਬੱਧ : ਨਵਜੋਤ ਕੌਰ ਨਵਜੋਤ ਕੌਰ ਵੱਲੋਂ ‘ਠੋਸ ਕੂੜਾ ਪ੍ਰਬੰਧਨ ਨਿਯਮ 2026’ ਦੀ ਇੰਨ-ਬਿੰਨ ਪਾਲਣਾ ਦੇ ਆਦੇਸ਼ ਟ੍ਰਾਈਡੈਂਟ ਲਿਮਟਿਡ ਦਾ ਵਿੱਤੀ ਸਾਲ 2026-27 ਦੀ ਪਹਿਲੀ ਤਿਮਾਹੀ ਵਿੱਚ ਸ਼ਾਨਦਾਰ ਪ੍ਰਦਰਸ਼ਨ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਹੋਰ ਤੇਜ਼ ਕਰਨ ਲਈ ਆਪਸੀ ਤਾਲਮੇਲ ਨਾਲ ਕੀਤੇ ਜਾਣ ਕਾਰਜ : ਅਮਿਤ ਕੁਮਾਰ ਪੰਚਾਲ ਸ਼ਾਮਚੁਰਾਸੀ ਹਲਕੇ ਦੇ ਹਰ ਲੋੜਵੰਦ ਤੱਕ ਸਹੂਲਤਾਂ ਪਹੁੰਚਾਉਣਾ ਸਾਡੀ ਤਰਜੀਹ - ਡਾ. ਰਵਜੋਤ ਸਿੰਘ ਵਿਦਿਆਰਥੀਆਂ ਖ਼ਿਲਾਫ਼ ਐਨਐਸਏ ਲਗਾਉਣਾ ਨਿੰਦਣਯੋਗ : ਅਮਰਿੰਦਰ ਸਿੰਘ ਰਾਜਾ ਵੜਿੰਗ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਕੁਲਜੀਤ ਸਿੰਘ ਰੰਧਾਵਾ ਵੱਲੋਂ 88ਵੀਂ, 89ਵੀਂ ਅਤੇ 90ਵੀਂ ਬੱਸ ਰਵਾਨਾ ਮੋਹਿੰਦਰ ਭਗਤ ਵੱਲੋਂ ਲੁਧਿਆਣਾ ਵਿਖੇ ਬਾਗਬਾਨੀ ਵਿਕਾਸ ਕੇਂਦਰ ਦੇ ਨਿਰਮਾਣ ਕਾਰਜਾਂ ਵਿੱਚ ਤੇਜ਼ੀ ਲਿਆਉਣ ਦੇ ਹੁਕਮ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ : ਕੁਲਵੰਤ ਸਿੰਘ ਦੀ ਦੇਖ-ਰੇਖ ਹੇਠ ਮੋਹਾਲੀ ਹਲਕੇ ਤੋਂ 86ਵੀਂ, 87ਵੀਂ ਅਤੇ 88ਵੀਂ ਬੱਸ ਰਵਾਨਾ

 

ਪਿੰਡ ਲਾਂਡਰਾਂ ਵਿੱਚ ਦੋ ਰੋਜ਼ਾ ਕਬੱਡੀ ਕੱਪ ਟੂਰਨਾਮੈਂਟ ਧੂਮ ਧੜੱਕੇ ਨਾਲ ਸ਼ੁਰੂ

ਚੇਅਰਪਰਸਨ ਬੀਬੀ ਪਰਮਜੀਤ ਕੌਰ ਲਾਂਡਰਾਂ ਨੇ ਕੀਤਾ ਉਦਘਾਟਨ

ਪਿੰਡ ਲਾਂਡਰਾਂ ਵਿੱਚ ਦੋ ਰੋਜ਼ਾ ਕਬੱਡੀ ਕੱਪ ਟੂਰਨਾਮੈਂਟ ਧੂਮ ਧੜੱਕੇ ਨਾਲ ਸ਼ੁਰੂ

Web Admin

Web Admin

5 Dariya News

ਐਸ.ਏ.ਐਸ. ਨਗਰ (ਮੁਹਾਲੀ) , 18 Dec 2015

Last updated on: Dec 18, 2015, 00:00 IST

ਇੱਥੋਂ ਦੇ ਨੇੜਲੇ ਪਿੰਡ ਲਾਂਡਰਾਂ ਵਿਖੇ ਸ਼ਹੀਦ ਭਗਤ ਸਿੰਘ ਵੈਲਫ਼ੇਅਰ ਕਲੱਬ ਅਤੇ ਗਰਾਮ ਪੰਚਾਇਤ ਲਾਂਡਰਾਂ ਦੇ ਸਾਂਝੇ ਉਦਮ ਸਕਦਾ ਅੱਜ ਦੋ ਦਿਨਾਂ 9ਵਾਂ ਕਬੱਡੀ ਕੱਪ ਟੂਰਨਾਮੈਂਟ ਧੂਮ ਧੜੱਕੇ ਨਾਲ ਸ਼ੁਰੂ ਹੋਇਆ। ਜਿਸ ਦਾ ਉਦਘਾਟਨ ਪੰਜਾਬ ਰਾਜ ਮਹਿਲਾ ਕਮਿਸ਼ਨ ਦੀ ਚੇਅਰਪਰਸਨ ਅਤੇ ਸੀਨੀਅਰ ਅਕਾਲੀ ਆਗੂ ਬੀਬੀ ਪਰਮਜੀਤ ਕੌਰ ਲਾਂਡਰਾਂ ਨੇ ਕੀਤਾ ਅਤੇ ਪ੍ਰਧਾਨਗੀ ਸਰਪੰਚ ਗੁਲਜ਼ਾਰ ਸਿੰਘ ਔਜ਼ਲ ਨੇ ਕੀਤੀ। ਇਸ ਤੋਂ ਪਹਿਲਾਂ ਗਰੰਥੀ ਸਿੰਘ ਵੱਲੋਂ ਅਰਦਾਸ ਕੀਤੀ ਗਈ ਅਤੇ ਦੇਗ ਵਰਤਾਈ ਗਈ।ਬੀਬੀ ਲਾਂਡਰਾਂ ਨੇ ਕਬੱਡੀ ਖਿਡਾਰੀਆਂ ਨਾਲ ਜਾਣ ਪਹਿਚਾਣ ਕਰਨ ਉਪਰੰਤ ਰਸਮੀ ਤੌਰ ਤੇ ਕਬੱਡੀ ਮੁਕਾਬਲਿਆਂ ਦਾ ਆਗਾਜ਼ ਕੀਤਾ। ਉਨ੍ਹਾਂ ਕਿਹਾ ਕਿ ਜੇਕਰ ਨੌਜਵਾਨਾਂ ਨੂੰ ਸਮੇਂ ਸਿਰ ਸਹੀ ਅਗਵਾਈ ਮਿਲ ਜਾਵੇ ਤਾਂ ਉਨ੍ਹਾਂ ਨੂੰ ਆਪਣੀ ਮੰਜ਼ਿਲ 'ਤੇ ਪਹੁੰਚਣਾ ਆਸਾਨ ਹੋ ਜਾਂਦਾ ਹੈ। ਉਂਜ ਵੀ ਨੌਜਵਾਨ ਪੀੜ੍ਹੀ ਨੂੰ ਵੇਲੇ ਸਿਰ ਹੀ  ਸੰਭਾਲਿਆ ਜਾਣਾ ਸਮਾਜ ਲਈ ਲਾਹੇਬੰਦ ਹੁੰਦਾ ਹੈ। ਬੀਬੀ ਲਾਂਡਰਾਂ ਨੇ ਕਿਹਾ ਕਿ ਨੌਜਵਾਨਾਂ ਨੇ ਬੜੀ ਹਿੰਮਤ ਕਰਕੇ ਜੰਗਲ ਨੁਮਾ ਜ਼ਮੀਨ ਨੂੰ ਪੱਧਰਾ ਕਰਕੇ ਖੇਡ ਦਾ ਮੈਦਾਨ ਤਿਆਰ ਕੀਤਾ ਗਿਆ ਹੈ ਅਤੇ ਹੁਣ ਮੈਦਾਨ ਨੂੰ ਖੇਡ ਸਟੇਡੀਅਮ ਵਜੋਂ ਵਿਕਸਤ ਕਰਕੇ ਨੌਜਵਾਨਾਂ ਨੂੰ ਖੇਡਾਂ ਦਾ ਸਾਜੋ ਸਮਾਨ ਮੁਹੱਈਆ ਕਰਵਾਇਆ ਜਾਵੇਗਾ।  

ਇਸ ਮੌਕੇ ਸ਼ਹੀਦ ਭਗਤ ਸਿੰਘ ਵੈਲਫ਼ੇਅਰ ਕਲੱਬ ਦੇ ਪ੍ਰਧਾਨ ਗੀਤਇੰਦਰ ਸਿੰਘ ਨੇ ਦੱਸਿਆ ਕਿ ਟੂਰਨਾਮੈਂਟ ਦੇ ਪਹਿਲੇ ਦਿਨ 55 ਕਿੱਲੋਂ ਕਬੱਡੀ ਮੁਕਾਬਲੇ ਵਿੱਚ ਲਾਂਡਰਾਂ ਨੇ ਬੱਲੋਮਾਜਰਾ ਦੀ ਟੀਮ ਨੂੰ ਹਰਾ ਕੇ ਮੈਚ ਜਿੱਤ ਕੇ ਲਾਂਡਰਾਂ ਪਿੰਡ ਦੀ ਲਾਜ ਰੱਖੀ। 35 ਕਿੱਲੋਂ ਭਾਰ ਦੇ ਕਬੱਡੀ ਮੁਕਾਬਲੇ ਵਿੱਚ ਤੰਦੀਆਂ ਨੇ ਧਨਾਸ ਨੂੰ ਹਰਾ ਕੇ ਮੈਚ ਜਿੱਤਿਆ। ਇਸੇ ਤਰ੍ਹਾਂ 45 ਕਿੱਲੋਂ ਵਿੱਚ ਦਦਹੇੜੀ ਫਸਟ ਅਤੇ ਚਾਊਂਕੇ ਦੀ ਟੀਮ ਸੈਕਿੰਗ ਰਹੀ। ਉਨ੍ਹਾਂ ਦੱਸਿਆ ਕਿ ਭਲਕੇ 19 ਦਸੰਬਰ 70 ਕਿੱਲੋਂ ਕਬੱਡੀ ਅਤੇ ਇਕ ਪਿੰਡ ਓਪਨ ਕਬੱਡੀ ਦੇ ਮੁਕਾਬਲੇ ਕਰਵਾਏ ਜਾਣਗੇ। ਉਨ੍ਹਾਂ ਦੱਸਿਆ ਕਿ ਬੈਸਟ ਰੇਡਰ ਅਤੇ ਬੈਸਟ ਜ਼ਾਫ਼ੀ ਨੂੰ  61000 ਅਤੇ 41000 ਰੁਪਏ ਨਗਦ ਇਨਾਮ ਸਮੇਤ 1-1 ਓਪਨ ਜੀਪ ਦੇ ਕੇ ਸਨਮਾਨਤ ਕੀਤਾ ਜਾਵੇਗਾ। ਉਨ੍ਹਾਂ ਦੱਸਿਆ ਲੋਕ ਸਭਾ ਹਲਕਾ ਅਨੰਦਪੁਰ ਸਾਹਿਬ ਤੋਂ ਸੰਸਦ ਮੈਂਬਰ ਪ੍ਰੋ. ਪ੍ਰੇਮ ਸਿੰਘ ਚੰਦੂਮਾਜਰਾ ਅਤੇ ਮੁੱਖ ਸੰਸਦੀ ਸਕੱਤਰ ਐਨ.ਕੇ. ਸ਼ਰਮਾ ਅਤੇ ਮੁਹਾਲੀ ਨਗਰ ਨਿਗਮ ਦੇ ਮੇਅਰ ਕੁਲਵੰਤ ਸਿੰਘ ਜੇਤੂ ਖਿਡਾਰੀਆਂ ਨੂੰ ਇਨਾਮਾਂ ਦੀ ਵੰਡ ਕਰਨਗੇ। 

 

Tags: PARAMJIT KAUR LANDRAN

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD