Thursday, 23 July 2026

 

 

ਖ਼ਾਸ ਖਬਰਾਂ ਆਪ ਸਰਕਾਰ ਨੇ ਅਫ਼ਸਰਸ਼ਾਹੀ ਨੂੰ ਹਾਸ਼ੀਏ ’ਤੇ ਧੱਕਣ ਤੋਂ ਬਾਅਦ ਹੁਣ ਖੁੱਲ੍ਹੇਆਮ ਸਿਆਸਤ ਦਾ ਅਪਰਾਧੀਕਰਨ ਸ਼ੁਰੂ ਕਰ ਦਿੱਤਾ ਹੈ: ਸੁਨੀਲ ਜਾਖੜ ਪੰਜਾਬ ਵਿੱਚ ਪੇਪਰ ਲੀਕ ਹੋਣ ਦੇ ਮਾਮਲਿਆਂ ਵਿੱਚ ਮਾਨ ਤੇ ਬੈਂਸ ਅਸਤੀਫਾ ਦੇਣ: ਅਮਰਿੰਦਰ ਸਿੰਘ ਰਾਜਾ ਵੜਿੰਗ ਖਰੜ ਪੈਦਲ ਮਾਰਚ ਦਾ 9ਵਾਂ ਦਿਨ : ਰਵਿੰਦਰ ਸਿੰਘ ਖੇੜਾ ਨੇ ਨਿੱਜਰ ਰੋਡ 'ਤੇ ਬੰਦ ਪਈ ਸੀਵਰੇਜ ਲਾਈਨ ਦਾ ਮੁੱਦਾ ਚੁੱਕਿਆ ਸਾਰੇ ਹੜ੍ਹ ਮਾਰੇ ਇਲਾਕਿਆਂ ਵਿਚ ਹੜ੍ਹ ਰੋਕੂ ਕੰਮ ਮੁਕੰਮਲ ਕੀਤੇ ਜਾਣ: ਸੁਖਬੀਰ ਸਿੰਘ ਬਾਦਲ ਨੇ ਅਕਾਲੀ ਵਰਕਰਾਂ ਨੂੰ ਕੀਤੀ ਅਪੀਲ ਰੋਸ ਮੁਜ਼ਾਹਰਾ ਕਰ ਰਹੇ ਵਿਦਿਆਰਥੀਆਂ ਦੇ ਮਸਲੇ ਜਲਦੀ ਹੱਲ ਕਰੋ: ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਨੂੰ ਕੀਤੀ ਅਪੀਲ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ

 

ਸ੍ਰੋਮਣੀ ਅਕਾਲੀ ਦਲ ਨੇ ਹਮੇਸ਼ਾਂ ਆਪਣੇ ਵਰਕਰਾਂ ਨੂੰ ਮਾਣ ਸਤਿਕਾਰ ਦਿੱਤਾ : ਪਰਮਿੰਦਰ ਸਿੰਘ ਢੀਂਡਸਾ

ਦਰਸ਼ਨ ਸਿੰਘ ਨੇ ਵਿੱਤ ਤੇ ਯੋਜਨਾ ਮੰਤਰੀ ਪੰਜਾਬ ਸ੍ਰ: ਪਰਮਿੰਦਰ ਸਿੰਘ ਢੀਂਡਸਾ ਦੀ ਮੌਜੂਦਗੀ ਵਿੱਚ ਪੰਜਾਬ ਸਿਹਤ ਸਿਸਟਮਜ਼ ਕਾਰਪੋਰੇਸ਼ਨ ਦੇ ਵਾਇਸ ਚੇਅਰਮੈਨ ਵੱਜੋਂ ਆਪਣੇ ਆਹੁੱਦੇ ਦਾ ਕਾਰਜਭਾਰ ਸੰਭਾਲਿਆ

ਸ੍ਰੋਮਣੀ ਅਕਾਲੀ ਦਲ ਨੇ ਹਮੇਸ਼ਾਂ ਆਪਣੇ ਵਰਕਰਾਂ ਨੂੰ ਮਾਣ ਸਤਿਕਾਰ ਦਿੱਤਾ : ਪਰਮਿੰਦਰ ਸਿੰਘ ਢੀਂਡਸਾ

Web Admin

Web Admin

5 Dariya News

ਐਸ.ਏ.ਐਸ. ਨਗਰ (ਮੁਹਾਲੀ) , 21 Dec 2015

Last updated on: Dec 21, 2015, 00:00 IST

ਸ੍ਰੋਮਣੀ ਅਕਾਲੀ ਦਲ ਨੇ ਹਮੇਸ਼ਾਂ ਆਪਣੇ ਵਰਕਰਾਂ ਨੂੰ ਮਾਣ ਸਤਿਕਾਰ ਦਿੱਤਾ ਹੈ। ਸ੍ਰੋਮਣੀ ਅਕਾਲੀ ਦਲ ਦਾ ਇਤਿਹਾਸ ਵੀ ਮਾਣ ਮੱਤਾ ਹੈ। ਜਿਸ ਨੇ ਹਮੇਸ਼ਾਂ ਪੰਜਾਬ ਦੇ ਹੱਕਾਂ ਤੇ ਹਕੂਕਾਂ ਦੀ ਰਾਖੀ ਲਈ ਪਹਿਰਾ ਦਿੱਤਾ। ਇਸ ਗੱਲ ਦੀ ਜਾਣਕਾਰੀ ਵਿੱਤ ਤੇ ਯੌਜਨਾ ਮੰਤਰੀ ਪੰਜਾਬ ਪਰਮਿੰਦਰ ਸਿੰਘ ਢੀਂਡਸਾ ਨੇ ਪੰਜਾਬ ਸਿਹਤ ਸਿਸਟਮਜ਼ ਕਾਰਪੋਰੇਸ਼ਨ ਦੇ ਦਫ਼ਤਰ ਵਿਖੇ ਪੱਤਰਕਾਰਾਂ ਨਾਲ ਗੈਰ ਰਸਮੀ ਗੱਲਬਾਤ ਕਰਦਿਆਂ ਦਿੱਤੀ।ਵਿੱਤ ਮੰਤਰੀ ਅੱਜ ਇਥੇ ਸ੍ਰ: ਦਰਸ਼ਨ ਸਿੰਘ ਜਿਨ੍ਹਾਂ ਨੇ ਕਿ ਪੰਜਾਬ ਸਿਹਤ ਸਿਸਟਮਜ਼ ਕਾਰਪੋਰੇਸ਼ਨ ਦੇ ਦਫ਼ਤਰ ਵਿਖੇ ਪੰਜਾਬ ਸਿਸਟਮਮ ਕਾਰਪੋਰੇਸ਼ਨ ਦੇ ਵਾਇਸ ਚੇਅਰਮੈਨ ਵੱਜੋਂ ਆਪਣੇ ਆਹੁੱਦੇ ਦਾ ਕਾਰਜਭਾਰ ਸੰਭਾਲਿਆ ਨੂੰ ਮੁੱਹ ਮਿੱਠਾ ਕਰਾਉਣ ਲਈ ਪੁੱਜੇ ਹੋਏ ਸਨ। ਉਨ੍ਹਾਂ ਇਸ ਮੌਕੇ ਸ੍ਰ: ਦਰਸ਼ਨ ਸਿੰਘ ਨੂੰ ਵਾਇਸ ਚੇਅਰਮੈਨ ਦਾ ਆਹੁੱਦਾ ਸੰਭਾਲਨ ਤੇ ਮੁਬਾਰਕਬਾਦ ਦਿੰਦਿਆ ਕਿਹਾ ਕਿ ਜਿਥੇ ਉਹ ਸ੍ਰੋਮਣੀ ਅਕਾਲੀ ਦਲ ਦੇ ਜੁਝਾਰੂ ਵਰਕਰ ਹਨ । 

ਉਥੇ ਉਹ ਹੁਣ ਆਪਣੀ ਮਿਹਨਤ ਸਦਕਾ ਪੰਜਾਬ ਸਿਹਤ ਸਿਸਟਮਜ਼ ਕਾਰਪੇਰੇਸਨ ਨੂੰ ਹੋਰ ਬੁਲੰਦੀਆਂ ਤੇ ਲੈ ਕੇ ਜਾਣਗੇ। ਉਨ੍ਹਾਂ ਇਸ ਮੌਕੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਦੱਸਿਆ ਕਿ ਸ੍ਰੋਮਣੀ ਅਕਾਲੀ ਦਲ ਅਤੇ ਭਾਜਪਾ ਦੀ ਸਹਿਯੋਗੀ ਸਰਕਾਰ ਰਾਜ ਦੇ ਸਰਵਪੱਖੀ ਵਿਕਾਸ ਲਈ ਕੋਈ ਕਸਰ ਬਾਕੀ ਛੱਡੇਗੀ ਅਤੇ ਵਿਕਾਸ ਕਾਰਜਾਂ ਲਈ ਧੰਨ ਦੀ ਕਮੀਂ ਨਹੀਂ ਆਉਣ ਦਿੱਤੀ ਜਾਵੇਗੀ।ਇਸ ਮੌਕੇ ਸ੍ਰ: ਦਰਸ਼ਨ ਸਿੰਘ ਨੇ ਪੰਜਾਬ ਸਿਸਟਮਜ਼ ਸਿਹਤ ਕਾਰਪੋਰੇਸ਼ਨ ਦੇ ਵਾਇਸ ਚੇਅਰਮੈਨ ਵਜੋ ਆਹੁੱਦਾ ਸੰਭਾਲਣ ਮੌਕੇ ਵਿਸ਼ਵਾਸ ਦਿਵਾਇਆ ਕਿ ਉਹ ਪੁਰੀ ਲਗਨ ਅਤੇ ਮਿਹਨਤ ਨਾਲ ਕਾਰਪੋਰੇਸ਼ਨ ਰਾਹੀਂ ਲੋਕਾਂ ਨੂੰ ਬਿਹਤਰ ਸਿਹਤ ਸੇਵਾਵਾਂ ਪ੍ਰਦਾਨ ਕਰਨ ਲਈ ਹਰ ਸੰਭਵ ਯਤਨ ਕਰਨਗੇ। ਇਸ ਮੌਕੇ ਪੰਜਾਬ ਸਿਹਤ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਸ੍ਰ: ਬਰਜਿੰਦਰ ਸਿੰਘ ਬਰਾੜ ਸਮੇਤ ਹੋਰ ਪਤਵੰਤੇ ਅਤੇ ਅਧਿਕਾਰੀ ਵੀ ਮੌਜੂਦ ਸਨ। 

 

Tags: PARMINDER DHINDSA

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD